ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਸਾਹਮਣੇ ਕੱਚੇ ਅਧਿਆਪਕ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਹਨ। ਜਾਣਕਾਰੀ ਦਿੰਦਿਆਂ ਸੂਬਾ ਕਨਵੀਨਰ ਗਗਨ ਅਬੋਹਰ ਅਤੇ ਵੀਰਪਾਲ ਕੌਰ ਸਿਧਾਣਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਫਰੀਦਕੋਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ ਮ੍ਰਿਤਕ ਗੁਰਪ੍ਰੀਤ ਦੀ ਮ੍ਰਿਤਕ ਦੇਹ ਨੂੰ ਬੀਤੇ ਦਿਨ ਧਰਨੇ ਵਾਲੀ ਥਾਂ 'ਤੇ ਲਿਆਂਦਾ ਗਿਆ ਸੀ।
ਜਿਸ ਕਾਰਨ ਅੱਜ ਪੰਜਾਬ ਸਰਕਾਰ ਨੇ ਮ੍ਰਿਤਕ ਗੁਰਪ੍ਰੀਤ ਸਿੰਘ ਫਰੀਦਕੋਟ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਨੂੰ ਲੈ ਕੇ 26 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਜਿਸ ਵਿੱਚ ਕੱਚੇ ਅਧਿਆਪਕਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਰਦੀਆਂ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਉਣ ਲਈ ਸਕੂਲਾਂ ਨੂੰ ਹਦਾਇਤਾਂ
ਸੂਬਾ ਕਨਵੀਨਰ ਨੇ ਇਹ ਵੀ ਕਿਹਾ ਕਿ ਜੇਕਰ ਪੈਨਲ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦਾ ਨਤੀਜਾ ਪੰਜਾਬ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ, ਅਵਤਾਰ ਸਿੰਘ ਫਰੀਦਕੋਟ, ਕਰਮ ਸਿੰਘ ਫਰੀਦਕੋਟ, ਲਵਪ੍ਰੀਤ ਸਿੰਘ ਕੋਟੜਾ। , ਦਲਜੀਤ ਸਿੰਘ ਸਿੰਘ ਬਠਿੰਡਾ, ਸਮਰਜੀਤ ਸਿੰਘ ਮਾਨਸਾ ਆਦਿ ਹਾਜ਼ਰ ਸਨ।