ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨਗੇ

 

*ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨਗੇ*


*ਆਦਮਪੁਰ ਆਮਦ ਵੇਲੇ ਮੁੱਖ ਮੰਤਰੀ ਵਲੋਂ ਰੈਗੂਲਰ ਕਰਨ ਦਾ ਦਿੱਤਾ ਸੀ ਭਰੋਸਾ*.


*ਮੁੱਖ ਮੰਤਰੀ ਦੀ ਪ੍ਰਵਾਨਗੀ ਦੇ ਬਾਵਜੂਦ ਏਜੇਂਡਾ ਕੈਬਨਿਟ ਵਿਚ ਪਾਸ ਨਹੀਂ ਕੀਤਾ ਜਾ ਰਿਹਾ*.



ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਵਲੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨਗੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਆਸ਼ੀਸ਼ ਜੁਲਾਹਾ,ਮੋਹਿਤ ਸ਼ਰਮਾ, ਵਿਸ਼ਾਲ ਮਹਾਜਨ,ਗਗਨ ਸਿਆਲ,ਰਾਜੀਵ ਸ਼ਰਮਾ ਨੇ ਦੱਸਆਿ ਕਿ *ਆਦਮਪੁਰ ਆਮਦ ਵੇਲੇ ਮੁੱਖ ਮੰਤਰੀ ਵਲੋਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ* ਗਿਆ ਸੀ ਪਰ ਇਨਾਂ ਸਮਾਂ ਤੇ ਕੈਬਿਨਟ ਮੀਟਿੰਗਾਂ ਬੀਤਣ ਉਪਰਾਂਤ ਵੀ ਸਰਵ ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਦਾ ਏਜੰਡਾ ਕੈਬਿਨਟ ਵਿੱਚ ਪਾਸ ਨਹੀ ਕੀਤਾ ਗਿਆ । 



ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਸਰਕਾਰ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ *8886 ਅਧਆਿਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ* ਪਰ *ਦਫਤਰੀ ਕਰਮਚਾਰੀਆ* ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ।

ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੂੰ *ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ* ਵਲੋਂ ਦੇ ਦਿੱਤੀ ਗਈ ਸੀ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ ।

ਆਗੂਆਂ ਨੇ ਕਿਹਾ ਕਿ ਜੇਕਰ *ਆਉਣ ਵਾਲੀ ਕੈਬਿਨਟ ਮੀਟਿੰਗ ਵਿੱਚ* ਸਰਵ ਸਿੱਖਿਆ ਅਭਿਆਨ /ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਦਾ ਏਜਂਡਾ ਕੈਬਿਨਟ ਵਿੱਚ ਪਾਸ ਨਹੀ ਕੀਤਾ ਜਾਂਦਾ ਤੇ ਉਸ ਦੇ ਰੋਸ਼ ਵਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਆਮਦ ਤੇ ਰੋਸ਼ ਪ੍ਰਗਟ ਕਰਨਗੇ ਅਤੇ ਗੁਪਤ ਐਕਸ਼ਨ ਕਰਨ ਤੋ ਵੀ ਗੁਰੇਜ ਨਹੀ ਕਰਨਗੇ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends