ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ

 ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ 


ਗੁਰਦਾਸਪੁਰ 01 ਦਸੰਬਰ ( ) 


ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਵੀਪ ਨੋਡਲ ਅਫ਼ਸਰ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਦੇ ਸਹਿਯੋਗ ਨਾਲ ਵੱਲੋਂ ਸਥਾਨਕ ਐਸ.ਡੀ. ਪੰਡਿਤ ਮੋਹਨ ਲਾਲ ਕਾਲਜ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਡੇ ਪੱਧਰ ਤੇ ਵੋਟਰਾਂ ਵੱਲੋਂ ਸ਼ਮੂਲੀਅਤ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸ਼ੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ।




 ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਵੋਟਰ ਪ੍ਰਣ ਕੀਤਾ ਅਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਵਿਦਿਆਰਥੀਆਂ ਦੀਆ ਵੋਟਾਂ ਬਣਾਉਣ ਲਈ ਫ਼ਰਾਮ ਨੰ: 06 ਵੀ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਯੋਗ ਵਿਅਕਤੀ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੌਰਾਨ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਜਾ ਰਹੀਆਂ ਵਿਦਿਆਰਥਣਾਂ ਵੱਲੋਂ ਹਾਜ਼ਰ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰਵਾਈਜ਼ਰ ਪ੍ਰਿੰਸੀਪਲ ਕੁਲਦੀਪ ਸਿੰਘ ਬਾਜਵਾ , ਸਵੀਪ ਮੈਂਬਰ ਗਗਨਦੀਪ ਸਿੰਘ ,ਬੀ.ਐਲ.ਓ. ਸੰਜੀਵ ਕੁਮਾਰ , ਵਿਪਨ ਕੁਮਾਰ , ਹਰਨਾਮ ਸਿੰਘ ਆਦਿ ਹਾਜ਼ਰ ਸਨ।

Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends