ਮ੍ਰਿਤਕ ਮਰੀਜ਼ ਸਥਾਨਕ ਨਿਊ ਪ੍ਰੇਮ ਨਗਰ ਦਾ ਰਹਿਣ ਵਾਲਾ ਸੀ, ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਸਿਹਤ ਅਧਿਕਾਰੀਆਂ ਮੁਤਾਬਕ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਕੱਲ੍ਹ ਵਿਭਾਗ ਦੀਆਂ ਟੀਮਾਂ ਸਕੂਲ ਦਾ ਦੌਰਾ ਕਰਨਗੀਆਂ। ਇਸ ਦੌਰਾਨ ਅਧਿਆਪਕਾਂ ਅਤੇ ਸਟਾਫ਼ ਦੇ ਸੈਂਪਲ ਲਏ ਜਾਣਗੇ।
PSEB BOARD EXAM : ANSWER KEY DOWNLOAD HERE
ਸ਼ਹਿਰ ਵਿੱਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2116 ਹੋ ਗਈ ਹੈ। ਅੱਜ ਸਥਾਨਕ ਹਸਪਤਾਲਾਂ ਵਿੱਚ ਕਰੋਨਾ ਦੇ 5 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 2 ਜ਼ਿਲ੍ਹੇ ਦੇ ਵਸਨੀਕ ਹਨ ਜਦਕਿ 3 ਬਾਹਰੀ ਜ਼ਿਲ੍ਹਿਆਂ ਆਦਿ ਨਾਲ ਸਬੰਧਤ ਹਨ।
Pay commission: ਪੰਜਾਬ ਪੇਅ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ
ਸਿਵਲ ਸਰਜਨ ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 87713 ਹੋ ਗਈ ਹੈ ਜਦਕਿ 11753 ਮਰੀਜ਼ ਹੋਰ ਜ਼ਿਲ੍ਹਿਆਂ ਅਤੇ ਰਾਜਾਂ ਦੇ ਸਨ, ਜਿਨ੍ਹਾਂ ਵਿੱਚੋਂ 1061 ਦੀ ਮੌਤ ਹੋ ਚੁੱਕੀ ਹੈ ਅਤੇ 4 ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 32 ਹੈ, ਜਿਨ੍ਹਾਂ ਵਿੱਚੋਂ 28 ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਹਨ।