ਪੰਜਾਬ ਦੇ ਲੁਧਿਆਣਾ ਸ਼ਹਿਰ 'ਚ ਵੀਰਵਾਰ ਨੂੰ ਅਦਾਲਤ ਦੇ ਕੰਪਲੈਕਸ 'ਚ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ 'ਚ ਕੰਧ ਡਿੱਗ ਗਈ ਹੈ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਸ ਸਮੇਂ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਕਈ ਲੋਕ ਆਪੋ-ਆਪਣੇ ਕੇਸਾਂ ਨੂੰ ਲੈ ਕੇ ਅਦਾਲਤ 'ਚ ਪਹੁੰਚ ਰਹੇ ਸਨ ।
ਕਈ ਕੈਦੀਆਂ ਨੂੰ ਮੁਕੱਦਮੇ ਲਈ ਵੀ ਲਿਆਂਦਾ ਗਿਆ। ਪੁਲਿਸ ਟੀਮ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
ਇਸ ਬਲਾਸਟ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ, ਅਤੇ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹੋਰ ਅਪਡੇਟਸ .....