ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਬੂਥ ਪੱਧਰ 'ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੋਬਾਈਲ ਵੈਨਾਂ ਚਲਾਈਆਂ

 ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਬੂਥ ਪੱਧਰ 'ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੋਬਾਈਲ ਵੈਨਾਂ ਚਲਾਈਆਂ


ਮਤਦਾਤਾ ਸਿਖਿਆ ਤੇ ਜਾਗਰੂਕਤਾ ਪ੍ਰੋਗਰਾਮ ਚੋਣ ਅਮਲ ਤੱਕ ਜਾਰੀ ਰਹੇਗਾ


 ਨਵਾਂਸ਼ਹਿਰ, 1 ਦਸੰਬਰ, 2021:

 ਵੋਟਰਾਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਸਾਰੇ ਪੋਲਿੰਗ ਬੂਥਾਂ ਤੱਕ ਪਹੁੰਚ ਕਰਨ ਲਈ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ।

      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੁੱਲ 614 ਬੂਥ ਹਨ ਅਤੇ ਅੱਜ ਸ਼ੁਰੂ ਕੀਤੀ ਗਈ ਈ ਵੀ ਐਮ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਸਾਰੇ ਬੂਥਾਂ ਨੂੰ ਕਵਰ ਕਰੇਗੀ। ਉਨ੍ਹਾਂ ਕਿਹਾ ਕਿ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ 'ਬਣਾਉਟੀ ਮਤਦਾਨ ਅਭਿਆਸ' ਕਰਵਾ ਕੇ ਵੋਟਰਾਂ ਨੂੰ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਦੇ ਕੰਮ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਮੋਬਾਈਲ ਵੈਨਾਂ ਦੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਤਾਂ ਜੋ ਅਸੀਂ ਇਸ ਮੁਹਿੰਮ ਨੂੰ ਪਹਿਲਾਂ ਹੀ ਮੁਕੰਮਲ ਕਰ ਸਕੀਏ।



        ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਸੀਂ ਪਿਛਲੀ ਵਾਰ ਦੇ 77 ਪ੍ਰਤੀਸ਼ਤ ਦੇ ਰਾਜ ਦੇ ਔਸਤ ਮਤਦਾਨ ਅੰਕੜੇ ਨੂੰ ਪਾਰ ਕਰਨ ਲਈ 'ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ' (ਐਸਵੀਈਈਪੀ) ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ, "ਅਸੀਂ ਖਾਸ ਤੌਰ 'ਤੇ ਉਨ੍ਹਾਂ ਪਿੰਡਾਂ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਜਿੱਥੇ ਪਿਛਲੀ ਵਾਰ ਮਤਦਾਨ ਦੀ ਪ੍ਰਤੀਸ਼ਤਤਾ ਰਾਜ ਦੇ ਔਸਤ ਤੋਂ ਘੱਟ ਸੀ।"

       ਇਸ ਤੋਂ ਇਲਾਵਾ ਜਾਗਰੂਕਤਾ ਦਾ ਇੱਕ ਹੋਰ ਤਰੀਕਾ ਅਪਣਾਉਂਦੇ ਹੋਏ, ਡਿਪਟੀ ਕਮਿਸ਼ਨਰ ਦੀ ਤਰਫੋਂ ਪੰਚਾਇਤਾਂ ਰਾਹੀਂ ਇੱਕ ਸੰਦੇਸ਼ ਵੀ ਇਨ੍ਹਾਂ ਪਿੰਡਾਂ ਵਿੱਚ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

        ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵੋਟਰਾਂ ਨੂੰ ਈ.ਵੀ.ਐਮਜ਼ ਦੀ ਕਾਰਜਪ੍ਰਣਾਲੀ ਅਤੇ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਇਸ ਤੋਂ ਪਹਿਲਾਂ ਚਾਰ ਪ੍ਰਦਰਸ਼ਨੀ ਕੇਂਦਰ ਵੀ ਬਣਾਏ ਗਏ ਹਨ, ਜਿਨ੍ਹਾਂ 'ਚੋਂ ਇੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਬਾਕੀ ਐਸ.ਡੀ.ਐਮ ਦਫ਼ਤਰਾਂ ਵਿੱਚ ਹਨ।

ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਥਾਪਿਤ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਪ੍ਰਦਰਸ਼ਨੀ ਕੇਂਦਰ ਦੇਖਦੇ ਹੋਏ।

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends