ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

 

ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

ਵਿਰਾਸਤ-ਏ-ਖਾਲਸਾ ਵਿਚ ਇੱਕ ਜਨਤਕ ਇਕੱਠ ਨੂੰ ਮੁੱਖ ਮੰਤਰੀ ਕਰਨਗੇ ਸੰਬੋਧਨ

ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ ਸਿੰਘ ਸਮਾਗਮਾਂ ਵਿਚ ਵਿਸੇ਼ਸ ਤੌਰ ਤੇ ਹੋਣਗੇ ਸਾਮਿਲ

ਪ੍ਰਸਾ਼ਸਨ ਵਲੋਂ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾ ਰਿਹਾ ਹੈ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ 06 ਦਸੰਬਰ ()  

ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ 8 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਇਸ ਮੌਕੇ ਵਿਰਾਸਤ-ਏ-ਖਾਲਸਾ ਵਿਚ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਇਨ੍ਹਾਂ ਸਮਾਗਮਾਂ ਵਿਚ ਵਿਸੇਸ ਤੌਰ ਤੇ ਸਿਰਕਤ ਕਰਨਗੇ। ਪ੍ਰਸਾਸ਼ਨ ਵਲੋਂ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅੱਜ ਵਿਰਾਸਤ-ਏ-ਖਾਲਸਾ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਅਰੰਭ ਹੋ ਗਏ ਹਨ, ਜ਼ਿਨ੍ਹਾਂ ਦੇ ਭੋਗ 8 ਦਸੰਬਰ ਨੂੰ ਪਾਏ ਜਾਣਗੇ। ਜਿਸ ਮੌਕੇ ਮੁੱਖ ਮੰਤਰੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਵਿਸੇ਼ਸ ਤੌਰ ਤੇ ਹਾਜਰ ਹੋਣਗੇ।

     ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਅਤੇ ਐਸ.ਐਸ.ਪੀ ਵਿਵੇਕਸ਼ੀਲ ਸੋਨੀ ਨੇ ਅੱਜ ਵਿਰਾਸਤ-ਏ-ਖਾਲਸਾ ਅਤੇ ਹੋਰ ਸਥਾਨਾ ਦਾ ਦੌਰਾ ਕਰਕੇ ਮੁੱਖ ਮੰਤਰੀ ਦੀ ਆਮਦ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਤੇ ਅਗਾਓ ਤਿਆਰੀਆਂ ਦਾ ਜਾਇਜਾ ਲਿਆ। ਉਨ੍ਹਾਂ ਨੇ ਮੌਕੇ ਤੇ ਹਾਜ਼ਰ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮਾਗਮਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਨ੍ਹਾਂ ਸਮਾਗਮਾਂ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਵਿਸੇ਼ਸ ਤੌਰ ਤੇ ਇਨ੍ਹਾਂ ਸਮਾਗਮਾਂ ਵਿਚ ਸਾਮਿਲ ਹੋਣਗੇ।ਮੁੱਖ ਮੰਤਰੀ ਵਲੋਂ ਵਿਰਾਸਤ-ਏ-ਖਾਲਸਾ ਵਿਚ ਲਗਭਗ 4.04 ਕਰੋੜ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਸੋਲਰ ਪਲਾਂਟ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ।




 ਇਹ ਸੋਲਰ ਪਲਾਂਟ ਵਿਰਾਸਤ-ਏ-ਖਾਲਸਾ ਨੂੰ ਨਿਰਵਿਘਨ ਲੋੜੀਦੀ ਬਿਜਲੀ ਸਪਲਾਈ ਕਰਨ ਦੇ ਸਮਰੱਥ ਹੋਵੇਗਾ। ਗੁਰਬਾਣੀ ਵਿਚ ਜਿਹੜੇ ਦਰੱਖਤਾਂ ਦਾ ਵਰਨਣ ਹੈ, ਉਹ ਦਰੱਖਤ ਵਿਰਾਸਤ-ਏ-ਖਾਲਸਾ ਦੇ ਪਿੱਛੇ ਖਾਲੀ ਥਾਂ ਉਤੇ ਲਗਾ ਕੇ ਸ਼ਾਨਦਾਰ ਸੈਰਗਾਹ ਬਣਾਉਣ ਅਤੇ ਕੁਦਰਤ ਨਾਲ ਆਮ ਲੋਕਾਂ ਨੂੰ ਜ਼ੋੜਨ ਵਾਲਾ ਇੱਕ ਨੇਚਰ ਪਾਰਕ ਉਸਾਰਨ ਦਾ ਨੀਂਹ ਪੱਥਰ ਵੀ ਮੁੱਖ ਮੰਤਰੀ ਰੱਖਣਗੇ, ਜਿਸ ਉਤੇ ਲਗਭਗ 10 ਕਰੋੜ ਰੁਪਏ ਖਰਚ ਹੋਣਗੇ। ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਫੇਜ਼ ਦਾ ਮੁੱਖ ਮੰਤਰੀ ਨੀਂਹ ਪੱਥਰ ਰੱਖਣਗੇ, ਜਿਸ ਉਤੇ ਲਗਭਗ 2 ਕਰੋੜ ਰੁਪਏ ਖਰਚ ਆਉਣਗੇ। ਸ੍ਰੀ ਗੁਰੂ ਤੇਗ ਬਹਾਦੁਰ ਮਿਊਜਿਅਮ ਦੇ ਅਪਗ੍ਰੇਡੇਸ਼ਨ ਦੇ 2 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਵੀ ਮੁੱਖ ਮੰਤਰੀ ਇਸੇ ਦਿਨ ਨੀਂਹ ਪੱਥਰ ਰੱਖਣਗੇ। ਉਹ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਇਸ ਦੌਰੇ ਦੋਰਾਨ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੇ ਨਾਲ ਇਨ੍ਹਾਂ ਸਮਾਗਮਾਂ ਵਿਚ ਵਿਸੇ਼ਸ ਤੌਰ ਤੇ ਸਾਮਿਲ ਰਹਿਣਗੇ। ਪ੍ਰਸਾ਼ਸਨ ਅਤੇ ਪੁਲਿਸ ਵਿਭਾਗ ਵਲੋ ਇਨ੍ਹਾਂ ਸਮਾਗਮਾਂ ਵਾਲੀਆਂ ਥਾਵਾਂ ਤੇ ਅਗਾਓ ਤਿਆਰੀਆਂ ਦਾ ਜਾਇਜਾ ਲਿਆ ਜਾ ਰਿਹਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends