ਡੀਟੀਐੱਫ ਵੱਲੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਈਟੀਟੀ ਟੈੱਟ ਅਧਿਆਪਕਾਂ ‘ਤੇ ਲਾਠੀਚਾਰਜ਼ ਦੀ ਨਿਖੇਧੀ

 ਡੀਟੀਐੱਫ ਵੱਲੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਈਟੀਟੀ ਟੈੱਟ ਅਧਿਆਪਕਾਂ ‘ਤੇ ਲਾਠੀਚਾਰਜ਼ ਦੀ ਨਿਖੇਧੀ



ਦਲਜੀਤ ਕੌਰ ਭਵਾਨੀਗੜ੍ਹ




ਚੰਡੀਗੜ੍ਹ, 4 ਦਸੰਬਰ, 2021: ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਨਵੀਂਆਂ ਭਰਤੀਆਂ ਦੇ ਇਸ਼ਤਿਹਾਰ ਜਾਰੀ ਕਰਵਾਉਣ ਅਤੇ ਈ.ਟੀ.ਟੀ. ਦੀਆਂ 2364 ਤੇ 6635 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾ ਕੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ, ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਮੁੱਖ ਮੰਤਰੀ ਚੰਨੀ ਦੀ ਖਰੜ ਰਿਹਾਇਸ਼ ਦਾ ਘਿਰਾਉ ਕਰਨ ਮੌਕੇ ਪੁਲਸ ਵੱਲੋਂ ਲਾਠੀਚਾਰਜ ਅਤੇ ਜਬਰਨ ਖਿੱਚ-ਧੂਹ ਰਾਹੀਂ ਕਈ ਅਧਿਆਪਕਾਂ ਨੂੰ ਜਖਮੀ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ।



ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਸਕੂਲਾਂ ਵਿੱਚ ਭਰਤੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਭਰਤੀਆਂ ਸਮੇਂ ਸਿਰ ਨੇਪਰੇ ਚਾੜ੍ਹਣ ਨੂੰ ਲੈ ਕੇ ਨਾਂਹ ਪੱਖੀ ਰਵੱਈਆ ਰਿਹਾ ਹੈ।



ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਾਨੂੰਨੀ ਉਲਝਣਾਂ ਬਹਾਨੇ ਅਧਿਆਪਕਾਂ ਦੀ ਭਰਤੀ ਪੂਰਾ ਨਾ ਕਰਨਾ, ਵਿਸ਼ੇਸ਼ ਕਰਕੇ ਪਿਛਲੇ ਪੰਜ ਸਾਲਾਂ ਦੌਰਾਨ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੀ ਇੱਕ ਵੀ ਭਰਤੀ ਨੂੰ ਪੂਰਾ ਨਾ ਕਰਨ ਪਿੱਛੇ, ਮੋਦੀ ਸਰਕਾਰ ਦੀ ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨਵੀਂ ਸਿੱਖਿਆ ਨੀਤੀ-2020 ਤਹਿਤ ਪ੍ਰਾਇਮਰੀ ਕਾਡਰ/ਸਕੂਲਾਂ ਨੂੰ ਖਤਮ ਕਰਕੇ ਕੰਪਲੈਕਸ ਸਕੂਲ ਏਜੰਡੇ ਵੱਲ ਤੇਜ਼ੀ ਨਾਲ ਵਧਣ ਦੀ ਨੀਤੀ ਜ਼ਿੰਮੇਵਾਰ ਹੈ।



ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਸੰਘਰਸ਼ੀ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਧੱਕਾ-ਸ਼ਾਹੀ ਦੇ ਖਿਲਾਫ ਸਮੂਹ ਸੰਘਰਸ਼ੀ ਲੋਕਾਂ ਨੂੰ ਲੰਬੀ ਅਤੇ ਸਾਂਝੀ ਜੱਦੋ ਜਹਿਦ ਉਸਾਰਨ ਲਈ ਤਿਆਰ ਹੋਣਾ ਚਾਹੀਦਾ ਹੈ। 



ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਸਾਰੀਆਂ ਅਧਿਆਪਕ ਭਰਤੀ ਨੂੰ ਜਲਦ ਪੂਰੀਆਂ ਕਰਕੇ ਫੌਰਨ ਸਾਰੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends