ਗਣਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ

 *ਗਣਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ *


*ਜ਼ਿਲ੍ਹੇ ਦੇ ਸਮੂਹ ਗਣਿਤ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ *


*ਬਟਾਲਾ 24 ਦਸੰਬਰ ( )*


*ਗਣਿਤ ਸ਼ਾਸਤਰੀ ਰਾਮਾਨੁਜ ਦੇ ਜਨਮਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਿਤ ਦਿਵਸ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਮਾਰਟ ਸਕੂਲ ਧਰਮਪੁਰਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ ਗਣਿਤ ਵਿਸ਼ੇ ਨੂੰ ਹਰ ਕੋਈ ਜਟਿਲ ਵਿਸ਼ਾ ਸਮਝਦਾ ਹੈ ਪਰ ਸਾਡੇ ਗਣਿਤ ਸ਼ਾਸਤਰੀ ਅਤੇ ਅਧਿਆਪਕਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਸਰਲ ਤੇ ਰੌਚਕ ਬਣਾਉਣ ਦਾ ਜਤਨ ਕੀਤਾ ਹੈ। ਜਿਸ ਸਦਕਾ ਵਿਦਿਆਰਥੀਆਂ ਦੀ ਇਸ ਵਿਸ਼ੇ ਪ੍ਰਤੀ ਰੁਚੀ ਵਧੀ ਹੈ। ਉਨ੍ਹਾਂ ਅੱਜ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਮ. ਗਣਿਤ ਗੁਰਨਾਮ ਸਿੰਘ ਨੇ ਦੱਸਿਆ ਕਿ ਗਣਿਤ ਸ਼ਾਸਤਰੀ ਰਾਮਨੁਜ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਗਣਿਤ ਉਤਸਵ ਮਨਾਉਣ ਲਈ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਗਣਿਤ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਹੌਸਲਾ ਅਫ਼ਜਾਈ ਕੀਤੀ ਹੈ।




 ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਡੀ.ਈ.ਓ. ਸੈਕੰ: ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਬੀ.ਐਮ. ਗਣਿਤ ਨਵਨੀਤ ਕੌਰ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ , ਪ੍ਰਿੰਸੀਪਲ ਕੁਲਵੰਤ ਸਿੰਘ , ਪ੍ਰਿੰਸੀਪਲ ਰੇਨੂੰ ਬਾਲਾ , ਪ੍ਰਿੰਸੀਪਲ ਅਨੀਤਾ ਅਰੋੜਾ ,ਹੈੱਡਮਿਸਟ੍ਰੈਸ ਭਾਰਤੀ ਦੱਤਾ ,ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ,ਜਸਪਿੰਦਰ ਸਿੰਘ , ਡੀ.ਐਮ. ਨਰਿੰਦਰ ਸਿੰਘ , ਡੀ.ਐਮ. ਸੁਰਿੰਦਰ ਮੋਹਨ , ਡੀ.ਐਮ. ਗੁਰਵਿੰਦਰ ਸਿੰਘ,ਡੀ.ਐਮ. ਪਰਮਜੀਤ ਸਿੰਘ ਆਦਿ ਹਾਜ਼ਰ ਸਨ। *

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends