ਆਖਰ ਬੁਰੀ ਖਬਰ ਆ ਗਈ। ਜਨਰਲ ਬਿਪਿਨ ਰਾਵਤ ਨਹੀਂ ਰਹੇ। ਉਹ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਯਾਨੀ ਸੀ.ਡੀ.ਐੱਸ. ਉਨ੍ਹਾਂ ਦਾ ਹੈਲੀਕਾਪਟਰ ਬੁੱਧਵਾਰ ਦੁਪਹਿਰ ਕਰੀਬ 12.20 ਵਜੇ ਤਾਮਿਲਨਾਡੂ ਦੇ ਕੂਨੂਰ 'ਚ ਹਾਦਸਾਗ੍ਰਸਤ ਹੋ ਗਿਆ। ਜਨਰਲ ਰਾਵਤ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਫੌਜ ਦੇ 14 ਲੋਕ ਸਨ। ਇਸ ਹਾਦਸੇ 'ਚ 13 ਲੋਕਾਂ ਦੀ ਮੌਤ ਹੋ ਗਈ ਹੈ।
Pic source :social media |
ਰੱਖਿਆ ਸੂਤਰਾਂ ਮੁਤਾਬਕ ਜਨਰਲ ਰਾਵਤ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਯਾਨੀ ਸੀਸੀਐਸ ਦੀ ਮੀਟਿੰਗ ਸ਼ਾਮ 6.30 ਵਜੇ ਬੁਲਾਈ ਹੈ। ਇਸ ਤੋਂ ਬਾਅਦ ਮੌਤ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਗੰਭੀਰ ਹਾਲਤ 'ਚ ਵੈਲਿੰਗਟਨ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ। ਜਿੱਥੋਂ ਕਰੀਬ ਸਾਢੇ ਪੰਜ ਘੰਟੇ ਖ਼ਬਰਾਂ ਆਉਂਦੀਆਂ ਰਹੀਆਂ ਕਿ ਜਨਰਲ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ ਕਈ ਫ਼ੌਜੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਪਰ ਫਿਰ ਵਾਰੀ-ਵਾਰੀ ਮੌਤ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ।