ਚੰਨੀ ਸਰਕਾਰ ਨੇ ਅਧਿਆਪਕਾਂ ਦੇ ਭੱਤਿਆਂ ‘ਤੇ ਲਗਾਈ ਰੋਕ...
ਅਧਿਆਪਕਾ ਨੇ ਪੱਤਰ ਸਾੜ ਕੇ ਰੋਸ ਪ੍ਰਗਟ ਕੀਤਾ ...
ਸ੍ਰੀ ਆਨੰਦਪੁਰ ਸਾਹਿਬ 1 5 ਦਸੰਬਰ(ਬਲਵਿੰਦਰ):
ਪੰਜਾਬ ਸਰਕਾਰ ਵੱਲੋਂ ਪੇਂਡੂ ਭੱਤਾ,ਟਰੈਵਲਿੰਗ ਅਲਾਊਂਸ ਅਤੇ ਪਰਵੇਜਨਲ ਪੀਰੀਅਡ ਵਿਚ ਪੇ ਸਕੇਲ ਦਾ ਲਾਭ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਗੱਜਪੁਰ ਵਿਖੇ ਅਧਿਆਪਕਾਂ ਨੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ।
ਇਸ ਮੌਕੇ ਹਰਮੀਤ ਸਿੰਘ ,ਬਲਵਿੰਦਰ ਸਿੰਘ ਲੋਧੀਪੁਰ ਅਤੇ ਜਰਨੈਲ ਸਿੰਘ ਹਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿਚ ਸਰਕਾਰੀ ਸੇਵਾ ਨਿਭਾ ਰਹੇ ਕਰਮਚਾਰੀਆਂ ਦੇ ਭੱਤਿਆ, ਟਰੈਵਲਿੰਗ ਅਲਾਉਸ ਅਤੇ ਪਰਵੇਜ਼ਨਲ ਪੀਰੀਅਡ ਵਿੱਚ ਪੇ ਸਕੇਲ ਦਾ ਲਾਭ ਕੱਟੇ ਜਾਣ ਦੇ ਨਾਦਰਸ਼ਾਹੀ ਫਰਮਾਨ ਜਾਰੀ ਕਰਨ ਨਾਲ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਉਹਨਾਂ ਨੇ ਸਾਂਝੇ ਤੌਰ ਤੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਕਰਮਚਾਰੀਆਂ ਖ਼ਿਲਾਫ਼ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਸਰਕਾਰ ਵਲੋਂ 6ਵੇਂ ਪੇ-ਕਮਿਸ਼ਨ ਲਾਗੂ ਕਰਨ ਸਮੇਂ ਪੇਂਡੂ ਭੱਤੇ ਤੇ ਇਕ ਪ੍ਰਤੀਸ਼ਤ ਦੀ ਕਟੌਤੀ ਕੀਤੀ ਗਈ ਸੀ ਅਤੇ ਪੇਂਡੂ ਭੱਤਾ ਛੇ ਪ੍ਰਤੀਸ਼ਤ ਤੋਂ ਘਟਾ ਕੇ ਪੰਜ ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਜੋ ਕਿ ਮੁਲਾਜ਼ਮ ਵਿਰੋਧੀ ਨੀਤੀਆਂ ਕਰਕੇ ਜਾਣੂ ਹੈ ਇਹ ਪੇਂਡੂ ਭੱਤਾ ਕੱਟਣਾ ਵੀ ਮਨਪ੍ਰੀਤ ਬਾਦਲ ਦੀ ਸਾਜ਼ਿਸ਼ ਹੈ ।
ਉਹਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੱਤਰ ਪ੍ਰਤੀਸ਼ਤ ਕਰਮਚਾਰੀ ਪੇਂਡੂ ਖੇਤਰਾਂ ਵਿੱਚ ਨੌਕਰੀਆਂ ਕਰਦੇ ਹਨ ਪਰ ਪੰਜਾਬ ਸਰਕਾਰ ਵੱਲੋਂ ਪੇਂਡੂ ਭੱਤਾ ਤੇ ਰੋਕ ਲਗਾਉਣ ਵਾਲਾ ਪੱਤਰ ਜਾਰੀ ਕਰ ਕੇ ਕਰਮਚਾਰੀਆਂ ਦੇ ਹੱਕਾਂ ਤੇ ਡਾਕਾ ਮਾਰਿਆ ਹੈ ਜਿਸ ਨਾਲ ਪੰਜਾਬ ਦੇ ਸਰਕਾਰੀ ਕਰਮਚਾਰੀ ਜੋ ਪੇਂਡੂ ਖੇਤਰਾਂ ਵਿੱਚ ਨੌਕਰੀ ਕਰਦੇ ਹਨ ਉਨ੍ਹਾਂ ਵਿਚ ਵੱਡੇ ਪੱਧਰ ‘ਤੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਮੌਕੇ ਰਵਿੰਦਰ ਕੁਮਾਰ , ਵੈਭਵ ਆਦਿ ਹਾਜਰ ਸਨ
ਸਰਕਾਰ ਵੱਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਨ ਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕਰਦੇ ਹੋਏ ਅਧਿਆਪਕ |