ਪੈਨਸ਼ਨਰਾਂ ਨੇ ਪੰਜਾਬ ਸਰਕਾਰ 'ਤੇ ਧੋਖਾਬਾਜੀ ਕਰਨ ਦਾ ਲਾਇਆ ਦੋਸ਼

 *ਪੈਨਸ਼ਨਰਾਂ ਨੇ ਪੰਜਾਬ ਸਰਕਾਰ 'ਤੇ ਧੋਖਾਬਾਜੀ ਕਰਨ ਦਾ ਲਾਇਆ ਦੋਸ਼*    


*ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ ਦੀ ਮੰਗ*


ਨਵਾਂ ਸ਼ਹਿਰ 6 ਦਸੰਬਰ 

(ਹਰਿੰਦਰ ਸਿੰਘ )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸ. ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਜਿਸ ਵਿੱਚ ਸਰਕਾਰ ਵੱਲੋਂ ਪੇ ਕਮਿਸ਼ਨ ਤੇ ਹੋਰ ਮੰਗਾਂ ਸਬੰਧੀ ਬੇਰੁਖ਼ੀ ਦੀ ਸਖ਼ਤ ਨਿਖੇਧੀ ਕੀਤੀ ਅਤੇ ਪੁਰਜ਼ੋਰ ਮੰਗ ਕੀਤੀ ਕਿ ਪੇ ਕਮਿਸ਼ਨ ਦੀ ਰਿਪੋਰਟ ਮੰਗ ਪੱਤਰ ਅਨੁਸਾਰ ਜਾਰੀ ਕਰਕੇ ਲਾਗੂ ਕੀਤੀ ਜਾਵੇ, ਪੂਰਾ ਡੀ ਏ ਦਿੱਤਾ ਜਾਵੇ ਅਤੇ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਜ਼ਿਲ੍ਹੇ ਦੀ ਪੁਲੀਸ ਵੱਲੋਂ ਮੁਲਾਜ਼ਮ ਆਗੂਆਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ। ਅਗਲੇ ਐਕਸ਼ਨ ਲਈ ਵੱਧ ਤੋਂ ਵੱਧ ਹਾਜਰੀ ਦਾ ਪ੍ਰਣ ਕੀਤਾ ਗਿਆ। ਮੀਟਿੰਗ ਨੂੰ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਕਰਨੈਲ ਸਿੰਘ, ਰਾਮ ਪਾਲ, ਰੇਸ਼ਮ ਲਾਲ, ਬਲਦੇਵ ਸਿੰਘ, ਸੁੱਚਾ ਰਾਮ, ਜੋਗਿੰਦਰ ਪਾਲ ਕੁਲਵਿੰਦਰ ਪਾਲ ਨੇ ਸੰਬੋਧਨ ਕੀਤਾ। ਮੀਟਿੰਗ ਵਿੱਚ ਸਾਲ ਦੀ ਆਮਦਨ ਅਤੇ ਖਰਚੇ ਦਾ ਹਿਸਾਬ ਕਿਤਾਬ ਵਿੱਤ ਸਕੱਤਰ ਅਸ਼ੋਕ ਕੁਮਾਰ ਨੇ ਰੱਖਿਆ। ਮੀਟਿੰਗ ਵਿੱਚ ਪੈਨਸ਼ਨਰਜ਼ ਦਾ ਵੱਖਰਾ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰ ਵੱਲੋਂ ਪੈਨਸ਼ਨ ਨਾਲ ਵੱਡਾ ਧੋਖਾ ਕਰਨ, ਡੀ ਏ ਦਾ ਬਕਾਇਆ ਵੀ ਨਾ ਦੇਣ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਮੀਟਿੰਗ ਵਿਚ ਅਵਤਾਰ ਸਿੰਘ, ਰੇਸ਼ਮ ਲਾਲ, ਜੋਗਾ ਸਿੰਘ, ਜੋਗਿੰਦਰ ਪਾਲ, ਓਮ ਪ੍ਰਕਾਸ਼ ਚੌਹਾਨ, ਰਣਜੀਤ ਸਿੰਘ, ਸੁਰਜੀਤ ਰਾਮ, ਜਰਨੈਲ ਸਿੰਘ, ਕੇਵਲ ਰਾਮ ਅਤੇ ਸੰਤ ਰਾਮ ਹਾਜ਼ਰ ਸਨ।




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends