*ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਮੁਲਾਜ਼ਮਾਂ ਦਾ ਪੇਂਡੂ ਭੱਤਾ ਕੱਟਣ ਦੀ ਸਖ਼ਤ ਅਲੋਚਨਾ*
_ਸੂਬਾ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੋਇਆ ਨੰਗਾ_
ਪੰਜਾਬ ਦੇ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਜਲੰਧਰ ਇਕਾਈ ਦੇ ਪ੍ਰਧਾਨ ਪਵਨ ਮਸੀਹ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਵਿੱਚ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਪਿਛਲੇ ਕਈ ਦਹਾਕਿਆ ਤੋਂ ਮਿਲਦਾ ਪੇਂਡੂ ਭੱਤਾ ਬੰਦ ਕਰਨ ਤੇ ਸੂਬਾ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ।ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਲਾਲ ਨੇ ਇਸ ਮੌਕੇ ਆਖਿਆ ਕਿ ਸੂਬੇ ਭਰ ਵਿੱਚ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਸਰਕਾਰ ਵਲੋਂ ਉਨ੍ਹਾਂ ਨੂੰ ਕੁਝ ਦੇਣ ਦੀ ਬਜਾਏ ਮਿਲ ਰਹੇ ਪੇਂਡੂ ਭੱਤਾ ਕੱਟਣ ਤੇ ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
PSEB BOARD EXAM ANSWER KEY: DOWNLOAD HERE PUNJABI 10TH ANSWER KEY HERE
ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਨੂੰ ਤੋੜ-ਮਰੋੜ ਕੇ ਸੂਬਾ ਸਰਕਾਰ ਮੁਲਾਜ਼ਮਾਂ ਦਾ ਵਿੱਤੀ ਨੁਕਸਾਨ ਕਰ ਰਹੀ ਹੈ।ਜਥੇਬੰਦੀ ਦੇ ਦੋਵੇਂ ਆਗੂਆਂ ਨੇ ਕੱਟੇ ਗਏ ਪੇਂਡੂ ਭੱਤੇ ਨੂੰ ਤੁਰੰਤ ਬਹਾਲ ਕਰਨ ਦੀ ਪੁਰਜ਼ੋਰ ਮੰਗ ਕੀਤੀ।ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ ਪੇਂਡੂ ਭੱਤਾ ਬਹਾਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਸੰਘਰਸ਼ ਦੀ ਵਿਉਂਤਬੰਦੀ ਕੀਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਿਸ਼ੀ ਕੁਮਾਰ,ਵਿੱਤ ਸਕੱਤਰ ਦਿਲਬਾਗ ਸਿੰਘ, ਸੀਨੀ: ਮੀਤ ਪ੍ਰਧਾਨ ਜਸਵੰਤ ਸਿੰਘ, ਅਮਨਦੀਪ ਸਿੰਘ, ਮੀਤ ਪ੍ਰਧਾਨ ਰਵੀ ਕੁਮਾਰ,ਸੁਖਵਿੰਦਰ ਸਿੰਘ,ਰਵਿੰਦਰ ਕੁਮਾਰ,ਬਲਵੀਰ ਚੰਦ,ਨਰੇਸ਼ ਕੁਮਾਰ,ਜਗਜੀਤ ਸਿੰਘ, ਜੀਵਨ ਜੋਤੀ,ਜਗਦੀਸ਼ ਲਾਲ,ਇਮੈਨੂਅਲ,ਹੀਰਾ ਲਾਲ ਅਤੇ ਹੋਰ ਅਧਿਆਪਕ ਹਾਜ਼ਰ ਸਨ।