ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸਾਦਗੀ ਨਾਲ ਲੋਕਾਂ ਨੂੰ ਕੀਤਾ ਪ੍ਰਭਾਵਿਤ

 


.ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸਾਦਗੀ ਨਾਲ ਲੋਕਾਂ ਨੂੰ ਲਗਾਤਾਰ ਪ੍ਰਭਾਵਿਤ ਕਰ ਰਹੇ ਹਨ। ਦਰਅਸਲ ਬੀਤੀ ਦੇਰ ਰਾਤ ਸੀ.ਐਮ ਚੰਨੀ ਸਰਹੱਦੀ ਪਿੰਡਾਂ 'ਚ ਰਹਿੰਦੇ ਛੋਟੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਪਿੰਡ ਖੁਆਲੀ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਮਾਂ ਬਿਤਾਇਆ ਅਤੇ ਜ਼ਮੀਨ 'ਤੇ ਬੈਠ ਕੇ ਉਨ੍ਹਾਂ ਦੇ ਹੱਥਾਂ ਨਾਲ ਬਣੀ ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਖਾਧਾ। ਇਸ ਦੇ ਨਾਲ ਹੀ ਪਿੰਡ ਦੇ ਲੋਕ ਸੀਐਮ ਚੰਨੀ ਨੂੰ ਮਿਲ ਕੇ ਕਾਫੀ ਖੁਸ਼ ਨਜ਼ਰ ਆਏ।

ਟਵਿੱਟਰ 'ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਲੋਕਾਂ ਦੇ ਬਿਨਾਂ ਸ਼ਰਤ ਪਿਆਰ ਅਤੇ ਸਮਰਥਨ ਲਈ ਰਿਣੀ ਹਾਂ, ਜੋ ਮੈਨੂੰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹੋਰ ਵੀ ਸਮਰਪਿਤ ਹੋ ਕੇ ਕੰਮ ਕਰਨ ਲਈ ਉਤਸ਼ਾਹਿਤ ਕਰਦਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends