ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਫੈਸਲੇ ਲਏ ਗਏ। ਇਸ ਦੌਰਾਨ ਸੂਬੇ ਭਰ ਦੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ 2014-15 ਤੋਂ 2017-18 ਦਰਮਿਆਨ 'ਸੀ' ਫਾਰਮ ਕੇਸਾਂ ਨਾਲ ਸਬੰਧਤ ਕਰੀਬ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਹੁਣ ਇਸ ਸ਼੍ਰੇਣੀ ਵਿੱਚ ਸਿਰਫ਼ 8500 ਅਜਿਹੇ ਮਾਮਲਿਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਵਪਾਰੀ ਪੱਖੀ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਕਰੀਬ 200 ਕਰੋੜ ਰੁਪਏ ਦਾ ਬੋਝ ਵਧੇਗਾ।