Delhi Coronavirus Updates: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਇੱਥੇ ਯੈਲੋ ਅਲਰਟ ਲਾਗੂ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਜੀਆਰਏਪੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਤਹਿਤ ਯੈਲੋ ਅਲਰਟ ਲਾਗੂ ਕੀਤਾ ਜਾਵੇਗਾ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਰਾਜਧਾਨੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਖਤੀ ਵਧਾਈ ਜਾ ਰਹੀ ਹੈ। ਦਿੱਲੀ 'ਚ ਨਾਈਟ ਕਰਫਿਊ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਹੁਣ ਸਰਕਾਰ ਨੇ ਇੱਕ ਵਾਰ ਫਿਰ ਕਈ ਪਾਬੰਦੀਆਂ ਦਾ ਐਲਾਨ ਕੀਤਾ ਹੈ।
ਦਿੱਲੀ 'ਚ ਮੰਗਲਵਾਰ ਤੋਂ ਯੈਲੋ ਅਲਰਟ ਲਾਗੂ ਕਰ ਦਿੱਤਾ ਗਿਆ ਹੈ। ਸ਼ਹਿਰ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੋਰੋਨਾ ਪਾਬੰਦੀਆਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਇੱਕ ਰਸਮੀ ਆਦੇਸ਼ ਜਾਰੀ ਕੀਤਾ ਹੈ। DDMA ਦੇ ਹੁਕਮਾਂ ਤਹਿਤ ਹੁਣ ਦਿੱਲੀ ਦੇ ਕਈ ਅਦਾਰਿਆਂ 'ਤੇ ਪਾਬੰਦੀ ਹੋਵੇਗੀ। ਹਾਲਾਂਕਿ, ਉਦਯੋਗ ਖੁੱਲ੍ਹੇ ਰਹਿਣਗੇ ਅਤੇ ਉਸਾਰੀ ਦਾ ਕੰਮ ਜਾਰੀ ਰਹੇਗਾ।
ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਕੋਚਿੰਗ ਸੰਸਥਾਵਾਂ ਬੰਦ ਰਹਿਣਗੀਆਂ। ਖੇਡ ਕੰਪਲੈਕਸ, ਸਟੇਡੀਅਮ ਅਤੇ ਸਵੀਮਿੰਗ ਪੂਲ ਬੰਦ ਰਹਿਣਗੇ ਹਾਲਾਂਕਿ ਰਾਸ਼ਟਰੀ ਜਾਂ ਅੰਤਰਰਾਸ਼ਟਰੀ ਖੇਡਾਂ ਕਰਵਾਈਆਂ ਜਾ ਸਕਦੀਆਂ ਹਨ।
ਦਿੱਲੀ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਰਹੇਗਾ। ਰਾਤ ਦਾ ਕਰਫਿਊ ਪਹਿਲਾਂ ਹੀ ਐਲਾਨਿਆ ਜਾ ਚੁੱਕਾ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਪਹਿਲਾਂ ਹੀ ਰਾਤ ਦੇ ਕਰਫਿਊ ਦਾ ਐਲਾਨ ਕਰ ਚੁੱਕੇ ਹਨ।
ਰਾਜਧਾਨੀ ਦੇ ਸ਼ਾਪਿੰਗ ਕੰਪਲੈਕਸਾਂ ਅਤੇ ਮਾਲਾਂ ਵਿੱਚ ਔਡ-ਈਵਨ ਨਿਯਮ ਦੇ ਤਹਿਤ, ਗੈਰ-ਜ਼ਰੂਰੀ ਸੇਵਾਵਾਂ ਜਾਂ ਸਮਾਨ ਵਾਲੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੀਆਂ। ਰੈਸਟੋਰੈਂਟ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ 50% ਸਮਰੱਥਾ ਦੇ ਨਾਲ ਖੁੱਲ੍ਹਣਗੇ, ਜਦੋਂ ਕਿ ਬਾਰ ਵੀ 50% ਸਮਰੱਥਾ ਨਾਲ ਪਰ ਦੁਪਹਿਰ 12 ਵਜੇ ਤੋਂ ਰਾਤ 10 ਵਜੇ ਤੱਕ ਖੁੱਲ੍ਹਣਗੇ।