ਆਪਣੀ ਪੋਸਟ ਇਥੇ ਲੱਭੋ

Tuesday, 28 December 2021

ELECTION 2022: ਪੰਜਾਬ ਕਾਂਗਰਸ 'ਚ ਬੀਜੇਪੀ ਨੇ ਵੱਡੀ ਸੱਟ ਮਾਰੀ, ਦੋ ਵਿਧਾਇਕ ਭਾਜਪਾ ਵਿੱਚ ਸ਼ਾਮਲ

 ਪੰਜਾਬ ਕਾਂਗਰਸ 'ਚ ਬੀਜੇਪੀ ਨੇ ਵੱਡੀ ਸੱਟ ਮਾਰੀ ਹੈ। ਗੁਰਦਾਸਪੁਰ ਦੇ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕ੍ਰਿਕਟਰ ਦਿਨੇਸ਼ ਮੋਂਗੀਆ, ਸੰਗਰੂਰ ਦੇ ਸਾਬਕਾ ਸੰਸਦ ਰਾਜਦੇਵ ਸਿੰਘ ਖਾਲਸਾ ਅਤੇ ਸਾਬਕਾ ਅਕਾਲੀ ਵਿਧਾਇਕ ਗੁਰਤੇਜ ਸਿੰਘ ਘੁਡਿਆਣਾ ਵੀ ਮੌਜੂਦ ਸਨ।ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਵੱਲੋਂ ਦਿੱਲੀ ਵਿੱਚ ਸਾਰਿਆਂ ਦਾ ਸਵਾਗਤ ਕੀਤਾ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਫਤਿਹਜੰਗ ਦੇ ਹੱਕ ਵਿਚ ਰੈਲੀ ਕੀਤੀ ਸੀ। ਇਸ ਵਿੱਚ ਫਤਿਹਜੰਗ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ।

RECENT UPDATES

Today's Highlight