ਦਹਿਸ਼ਤੀ ਜਥੇਬੰਦੀ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਪ੍ਰਮੁੱਖ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਕੇਸ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਸੋਮਵਾਰ ਨੂੰ ਜਰਮਨੀ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਪਾਕਿਸਤਾਨ ਅਤੇ ਜਰਮਨੀ ਵਿੱਚ ਰਹਿ ਰਹੇ ਦੋ ਸ਼ੱਕੀ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ, ਜੋ ਦੋਵੇਂ ਪਾਬੰਦੀਸ਼ੁਦਾ ਸਿੱਖ ਜਥੇਬੰਦੀਆਂ ਨਾਲ ਸਬੰਧਤ ਹਨ।
ਸਿੱਖਸ ਫਾਰ ਜਸਟਿਸ ਇੱਕ ਅੱਤਵਾਦੀ ਸਮੂਹ ਹੈ। ਖੁਫੀਆ ਏਜੰਸੀਆਂ ਨੇ ਪਾਕਿਸਤਾਨ ਵਿਚ ਰਹਿ ਰਹੇ ਬੱਬਰ ਖਾਲਸਾ ਦੇ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਅਤੇ ਐਸਐਫਜੇ ਦੇ ਚੋਟੀ ਦੇ ਮੈਂਬਰ ਅਤੇ ਗੁਰਪਤਵੰਤ ਸਿੰਘ ਪੰਨੂ ਦੇ ਕਰੀਬੀ ਜਸਵਿੰਦਰ ਸਿੰਘ ਮੁਲਤਾਨੀ ਬਾਰੇ ਜਾਣਕਾਰੀ ਦਿੱਤੀ ਸੀ।