Tuesday, 28 December 2021

PUNJAB CABINET DECISION ( 28/12/2021) ਪੰਜਾਬ ਮੰਤਰੀ ਮੰਡਲ ਦੇ ਫੈਸਲੇ ( ਪੜ੍ਹੋ ਇਥੇ)

 

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ।ਇਸ ਮੀਟਿੰਗ ਵਿਚ ਅਹਿਮ ਫੈਸਲੇ ਲਏ ਗਏ ਹਨ
ਚੰਡੀਗੜ੍ਹ 28 ਦਸੰਬਰ; 
ਕਰਮਚਾਰੀਆਂ ਦੇ ਵਡੇਰੇ ਹਿੱਤਾਂ ਅਤੇ ਸਹਿਕਾਰਤਾ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਪੰਜਾਬ ਸਹਿਕਾਰੀ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸ਼ਾਮ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਵਿਭਾਗ ਦੇ ਪੁਨਰਗਠਨ ਕਾਰਨ, ਉਪਬੰਧਾਂ ਵਿੱਚ ਸੋਧ ਨਾਲ ਆਡਿਟ ਅਫਸਰ, ਸੁਪਰਡੈਂਟ ਗ੍ਰੇਡ-2, ਸੀਨੀਅਰ ਆਡੀਟਰ, ਇੰਸਪੈਕਟਰ ਆਫ ਆਡਿਟ ਅਤੇ ਸੀਨੀਅਰ ਆਡਿਟ ਦੀਆਂ ਅਸਾਮੀਆਂ ਲਈ ਸਿੱਧੀ/ਤਰੱਕੀ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। 

ਵਰਨਣਯੋਗ ਹੈ ਕਿ ਅਫਸਰਾਂ ਦੀ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ 30 ਦਸੰਬਰ 2020 ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਭਾਗ ਦਾ ਪੁਨਰਗਠਨ ਕੀਤਾ ਗਿਆ ਸੀ, ਜਿਸ ਵਿੱਚ ਇੰਸਪੈਕਟਰਾਂ ਦੀਆਂ ਅਸਾਮੀਆਂ 774 ਤੋਂ ਘਟਾ ਕੇ 654, ਸੀਨੀਅਰ ਆਡੀਟਰਾਂ ਦੀਆਂ ਅਸਾਮੀਆਂ 32 ਤੋਂ ਵਧਾ ਕੇ 107 ਕਰ  ਦਿੱਤੀਆਂ ਗਈਆਂ ਸਨ। . ਇਸੇ ਤਰ੍ਹਾਂ ਪੰਜਾਬ ਸਰਕਾਰ ਦੇ 29 ਅਪ੍ਰੈਲ, 2021 ਦੇ ਹੁਕਮਾਂ ਦੀ ਪ੍ਰਵਾਨਗੀ ਤੋਂ ਬਾਅਦ ਆਡਿਟ ਅਫਸਰਾਂ ਦੀਆਂ ਅਸਾਮੀਆਂ 22 ਤੋਂ ਵਧਾ ਕੇ 24 ਅਤੇ ਸੁਪਰਡੈਂਟ ਗਰੇਡ-2 ਦੀਆਂ ਅਸਾਮੀਆਂ 16 ਤੋਂ ਵਧਾ ਕੇ 22 ਅਤੇ ਸੀਨੀਅਰ ਸਹਾਇਕਾਂ ਦੀਆਂ ਅਸਾਮੀਆਂ 24 ਤੋਂ ਵਧਾ ਕੇ 34 ਕਰ ਦਿੱਤੀਆਂ ਗਈਆਂ ਹਨ।ਹੋਰ ਫੈਸਲੇ ਪੜ੍ਹੋ ਇਥੇ: 
Also read : Today's highlights

RECENT UPDATES

Today's Highlight