Saturday, 20 February 2021

ਸਕੱਤਰ ਸਕੂਲ ਸਿੱਖਿਆ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ।

 ਤਰਨਤਾਰਨ 20 ਫਰਵਰੀ(ਪ੍ਰੇਮ ਸਿੰਘ) ਸਕੱਤਰ ਸਕੂਲ ਸਿੱਖਿਆ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ। 

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਸਕੱਤਰ ਸਕੂਲ ਸਿੱਖਿਆ ਪੰਜਾਬ, ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਕੀਤੀ ਗਈ ਜਿਸ ਤਹਿਤ ਸਕੱਤਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ, ਸਰਕਾਰੀ ਹਾਈ ਸਕੂਲ ਮੂਸੇ, ਸਰਕਾਰੀ ਹਾਈ ਸਕੂਲ ਝਬਾਲ, ਸਰਕਾਰੀ ਪ੍ਰਾਇਮਰੀ ਸਕੂਲ ਕੱਕਾ ਕੰਡਿਆਲਾ ਸਰਕਾਰੀ ਪ੍ਰਾਇਮਰੀ ਸਕੂਲ ਮੂਸੇ, ਸਰਕਾਰੀ ਪ੍ਰਾਇਮਰੀ ਸਕੂਲ ਨੂਰਦੀ ਵਿਖੇ ਪ੍ਰੇਰਨਾਦਾਇਕ ਵਿਜ਼ਟ ਕੀਤੀ ਗਈ।



ਇਸ ਵਿਜਟ ਦੇ ਦੌਰਾਨ ਉਨ੍ਹਾਂ ਵੱਲੋ ਮਿਸ਼ਨ ਸ਼ਤ ਪ੍ਰਤੀਸ਼ਤ, ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਵਾਧੂ ਜਮਾਤਾਂ ਸਬੰਧੀ ਸਕੂਲ ਮੁਖੀਆਂ ਅਤੇ ਸਮੂਹ ਸਟਾਫ਼ ਨਾਲ ਗੱਲਬਾਤ ਕੀਤੀ ਗਈ। ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਤੋਂ ਦਸੰਬਰ ਪ੍ਰੀਖਿਆਵਾਂ ਸਬੰਧੀ ਫੀਡਬੈਕ ਲੈਣ ਦੇ ਨਾਲ ਨਾਲ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਨਾਲ ਹੀ ਦਸੰਬਰ ਪ੍ਰੀਖਿਆ ਵਿੱਚ ਕਮਜ਼ੋਰ ਰਹੇ ਵਿਦਿਆਰਥੀਆਂ ਦੀ ਸ਼ਨਾਖਤ ਕਰ ਕੇ ਸਕੂਲ ਮੁਖੀ ਅਤੇ ਸਟਾਫ਼ ਨੂੰ ਉਹਨਾਂ ਤੇ ਵਿਸ਼ੇਸ਼ ਧਿਆਨ ਦੇਣ ਅਤੇ ਬੱਡੀ ਗਰੁੱਪ ਦੀ ਸਹਾਇਤਾ ਨਾਲ ਇਹਨਾਂ ਦਾ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਰਣਨੀਤੀ ਤਿਆਰ ਕਰਨ ਲਈ ਪ੍ਰੇਰਿਤ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਕੱਕਾ ਕੰਡਿਆਲਾ ਵਿਖੇ ਈਜੀਐਸ ਵਲੰਟੀਅਰ ਮੈਡਮ ਅਮਨਦੀਪ ਕੌਰ ਦੀ ਕਾਰਗੁਜ਼ਾਰੀ ਵੇਖ ਉਹਨਾਂ ਨੂੰ ਵਿਭਾਗ ਵੱਲੋਂ ਪ੍ਰਸੰਸਾ ਪੱਤਰ ਜਾਰੀ ਕਰਵਾਇਆ ਗਿਆ।

ਸਿੱਖਿਆ ਸਕੱਤਰ ਪੰਜਾਬ ਵਲੋਂ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਪ੍ਰੇਰਣਾਦਾਇਕ ਮੀਟਿੰਗ ਦੌਰਾਨ,ਹਰੇਕ ਵਿਦਿਆਰਥੀ ਦਾ ਮਾਈਕ੍ਰੋ ਵਿਸਲੇਸ਼ਣ ਕਰ ਵਿਉਂਤਬੰਦੀ ਉਲੀਕਣ ਦਾ ਸੱਦਾ

 ਸਿੱਖਿਆ  ਸਕੱਤਰ ਪੰਜਾਬ ਵਲੋਂ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਪ੍ਰੇਰਣਾਦਾਇਕ ਮੀਟਿੰਗ ਦੌਰਾਨ ਅਹਿਮ ਵਿਚਾਰਾਂ

-ਸਕੂਲ ਮੁਖੀਆਂ ਨੂੰ ਹਰੇਕ ਵਿਦਿਆਰਥੀ ਦਾ ਮਾਈਕ੍ਰੋ ਵਿਸਲੇਸ਼ਣ ਕਰ ਵਿਉਂਤਬੰਦੀ ਉਲੀਕਣ ਦਾ ਸੱਦਾ

ਅੰਮ੍ਰਿਤਸਰ, 20 ਫਰਵਰੀ (ਪਰਮਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਸੁਧਾਰ ਤੇ ਵਿਦਿਆਰਥੀ ਹਿੱਤ ‘ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਤੇ ਦਸੰਬਰ ਅਤੇ ਫਰਵਰੀ ਮਹੀਨੇ ਵਿੱਚ ਹੋਏ ਇਮਤਿਹਾਨਾਂ ਦੇ ਡਾਟੇ ਦਾ ਵਿਸਲੇਸ਼ਨ ਕਰਨ ਅਤੇ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਵਿੱਚ 100 ਪ੍ਰਤੀਸ਼ਤ ਹਾਜਰੀ ਤੇ ਸਲਾਨਾ ਇਮਤਿਹਾਨਾਂ ਵਿੱਚ 90 ਫੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਨੂੰ ਲੈ ਕੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਅਤੇ ਸਕੂਲਾਂ ਦੀ ਦਸ਼ਾ ਸੁਧਾਰਨ ਦਾ ਬੀੜਾ ਉਠਾਉਣ ਵਾਲੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਪ੍ਰਿੰਸੀਪਲ ਮੈਂਟਰ, ਵੱਖ ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ ਨੋਡਲ ਅਫਸਰ, ਸਿੱਖਿਆ ਸੁਧਾਰ ਟੀਮ, ਡਾਈਟ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਪ੍ਰੇਰਣਾਦਾਇਕ ਮੀਟਿੰਗ ਕੀਤੀ ਗਈ।



ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਦੀ ਅਗਵਾਈ ਹੇਠ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਈ ਮੀਟਿੰਗ ਨੂੰ ਇਕੱਤਰ ਜ਼ਿਲ਼੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਮੁਹਿੰਮ ਤਹਿਤ ਹਰੇਕ ਬੱਚੇ ਦੀ ਕਾਰਗੁਜਾਰੀ ਦਾ ਮਾਈਕਰੋ ਵਿਸਲੇਸ਼ਨ ਕਰਕੇ ਆਪਣੀ ਯੋਜਨਾਬੰਦੀ ਨੂੰ ਉਲੀਕਿਆ ਜਾਵੇ ਤਾਂ ਕਿ ਸਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਸ਼ਾਨਦਾਰ ਬਣਾਇਆ ਜਾਵੇ। ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਲੈ ਕੇ ਕੀਤੀ ਜਾ ਰਹੀ ਇਸ ਮੀਟਿੰਗ ਦੌਰਾਨ ਜ਼ਿਲ਼੍ਹਾ ਸਿੱਖਿਆ ਸੁਧਾਰ ਟੀਮ, ਨੋਡਲ ਅਫਸਰ, ਜ਼ਿਲ੍ਹ੍ਹਾ ਤੇ ਬਲਾਕ ਮੈਂਟਰਾਂ ਨਾਲ ਦਸੰਬਰ ਪ੍ਰੀਖਿਆਵਾਂ ਦੇ ਡਾਟੇ ਦਾ ਵਿਸਲੇਸ਼ਨ ਸਾਂਝਾ ਕੀਤਾ। ਉਨਾਂ੍ਹ੍ਹ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਹਰੇਕ ਬੱਚੇ ਤੱਕ ਪਹੁੰਚ ਕਰਕੇ ਉਸ ਨੂੰ ਸਕੂਲ ਨਾਲ ਜੋੜਨ ਅਤੇ ਸਕੂਲ ਦਾਖਿਲ ਬੱਚਿਆਂ ਦੀ ਸਲਾਨਾ ਪ੍ਰੀਖਿਆਵਾਂ ਵਿੱਚ 100 ਫੀਸਦੀ ਹਾਜਰੀ ਯਕੀਨੀ ਬਣਾਉਣ ਲਈ ਵਿਉਂਤਬੰਦੀ ੳਲੀਕਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਵਲੋਂ ਜ਼ਿਲ੍ਹੇ ਦੀ ਕਾਰਗੁਜਾਰੀ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸਿੱਖਿਆ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਪਹਿਲਾਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜਿਲ੍ਹੇ ਦੇ ਸਰਕਾਰੀ ਸਕੂਲਾ ਪ੍ਰੇਰਣਾਦਾਇਕ ਦੌਰਾ ਕੀਤਾ ਗਿਆ। ਇਸ ਸਮੇ ਸ਼ੈਲਿੰਦਰ ਸਿੰਘ ਸਹਾਇਕ ਡਾਇਰੈਕਟਰ ਪੰਜਾਬ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ, ਜਸਵੀਰ ਸਿੰਘ, ਡਾ: ਹਰਪਾਲ ਸਿੰੰਘ, ਮਨਦੀਪ ਸਿੰਘ ਵਲੋਂ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਸਮੇਂ, ਮਨਦੀਪ ਸਿੰਘ ਸਟੇਟ ਮੀਡੀਆ ਟੀਮ, ਹਰਭਗਵੰਤ ਸਿੰਘ, ਰਜੇਸ਼ ਸ਼ਰਮਾ (ਦੋਵੇਂ ਉੱਪ ਜ਼ਿਲ੍ਹਾ ਸਿੱਖਿਆ ਅਫਸਰ), ਕੰਵਲਪ੍ਰਦੀਪ ਸਿੰਘ ਕਾਹਲੋਂ ਪ੍ਰਿੰਸੀਪਲ ਡਾਇਟ ਵੇਰਕਾ, ਰਜੇਸ਼ ਖੰਨਾ ਇੰਚਾਰਜ ਸਿੱਖਿਆ ਸੁਧਾਰ ਟੀਮ, ਬਲਰਾਜ ਸਿੰਘ ਢਿਲੋਂ ਡੀ.ਐਸ.ਐਮ., ਪ੍ਰਿੰਸੀਪਲ ਮਨਦੀਪ ਕੌਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਜ਼ਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ, ਨਰਿੰਦਰ ਸਿੰਘ, ਕੁਲਜਿੰਦਰ ਸਿੰਘ ਮੱਲੀ, ਸ਼੍ਰੀਮਤੀ ਜਸਵਿੰਦਰ ਕੌਰ, ਸਰਬਦੀਪ ਸਿੰਘ, ਰਾਜਨ,  (ਸਾਰੇ ਜ਼ਿਲ਼੍ਹਾ ਮੈਂਟਰ), ਵਿਨੋਦ ਕਾਲੀਆ ਮੱਖ ਅਧਿਆਪਕ ਤੇ ਬਲਾਕ ਮੈਂਟਰ, ਮੈਡਮ ਅਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ,  ਅਮਨਦੀਪ ਸਿੰਘ ਬਲਾਕ ਮੈਂਟਰ,  ਆਦਿ ਹਾਜਰ ਸਨ।

ਗਣਿਤ ਵਿਸ਼ੇ ਦੀ ਨੈਸ਼ਨਲ ਪੱਧਰ ਦੀ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਤਿੰਨ ਹਿਸਾਬ ਅਧਿਆਪਕਾਂ ਨੇ ਭਾਗ ਲਿਆ

 ਗਣਿਤ ਵਿਸ਼ੇ ਦੀ ਨੈਸ਼ਨਲ ਪੱਧਰ ਦੀ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਤਿੰਨ ਹਿਸਾਬ ਅਧਿਆਪਕਾਂ ਨੇ ਭਾਗ ਲਿਆ


ਨਵਾਂਸ਼ਹਿਰ 20 ਫਰਵਰੀ(ਹਰਿੰਦਰ ਸਿੰਘ)

ਐੱਚ.ਐਮ.ਵੀ ਕਾਲਜ ਜਲੰਧਰ ਵਿਖੇ ਐਨ.ਸੀ.ਐਸ.ਟੀ.ਸੀ,ਡੀ.ਐਸ.ਟੀ ਨਵੀਂ ਦਿੱਲੀ ਭਾਰਤ ਸਰਕਾਰ ਵਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਮੈਥ ਵਿਸ਼ੇ ਦੀ ਨੈਸ਼ਨਲ ਪੱਧਰ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ ਇਸ ਵਰਕਸ਼ਾਪ ਦੌਰਾਨ ਚਰਨਪ੍ਰੀਤ ਸਿੰਘ ਜੁਆਇੰਟ ਸਕੱਤਰ ,ਡਾ. ਕੇ .ਐਸ ਬਾਠ ਜੁਆਇੰਟ ਡਾਇਰੈਕਟਰ ਪੀ.ਐਸ਼.ਸੀ.ਐਸ.ਟੀ ਚੰਡੀਗੜ੍ਹ,ਡਾ. ਪਵਨ ਕੁਮਾਰ ਗੁਪਤਾ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।ਨੈਸ਼ਨਲ ਐਵਾਰਡੀ ਗੁਰਮੀਤ ਸਿੰਘ ਨੇ ਬਤੌਰ ਰਿਸੋਰਸ ਪਰਸਨ ਰਾਜ ਦੇ ਵੱਖ ਵੱਖ ਜਿੱਲਿ੍ਹਆ ਤੋਂ ਆਏ 30 ਹਿਸਾਬ ਅਧਿਆਪਕਾਂ ਨੂੰ ਵਿਸ਼ੇਸ਼ ਮੈਤ ਕਿੱਟ ਦੁਆਰਾ ਜਿਊਮੈਟਰੀਕਲ ਥਿਊਰਮ ਨੂੰ ਪ੍ਰੈਕਟੀਕਲ ਤਰੀਕੇ ਨਾਲ ਕਰਵਾਉਣ ਦੀ ਟਰੇਨਿੰਗ ਦਿੱਤੀ।ਇਸ ਟਰੇਨਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਤਿੰਨ ਹਿਸਾਬ ਅਧਿਆਪਕ ਜਤਿੰਦਰ ਸਿੰਘ ਸ.ਸ.ਸ.ਸ ਮੁੱਲੂਪੋਤਾ, ਪ੍ਰੇਮ ਪਾਲ ਸਿੰਘ ਸ.ਸ.ਸ.ਸ ਮਾਹਿਲ ਗਾਹਿਲਾਂ, ਮਨਪ੍ਰੀਤ ਕੋਰ ਸ.ਹ.ਸ ਜੱਸੋ ਮਜਾਰਾ ਸ਼ਾਮਿਲ ਹੋਏ ।ਟਰੇਨਿੰਗ ਵਿੱਚ ਸ਼ਾਮਿਲ ਇਹਨਾਂ ਅਧਿਆਪਕਾਂ ਵਲੋਂ ਵੱਖ ਵੱਖ ਦਸ ਥਿਊਰਮਾ ਨੂੰ ਪ੍ਰੈਕਟੀਕਲ ਤਰੀਕੇ ਨਾਲ ਕਰਵਾਉਣ ਲਈ ਰਿਸੋਰਸ ਪਰਸਨ ਦੁਆਰਾ ਦਿੱਤੀ ਟਰੇਨਿੰਗ ਅਨੁਸਾਰ ਮੈਥ ਕਿੱਟਾਂ ਅਤੇ ਵਰਕਿੰਗ ਮਾਡਲ ਤਿਆਰ ਕੀਤੇ।ਇਸ ਸਬੰਧੀ ਜਤਿੰਦਰ ਸਿੰਘ, ਪ੍ਰੇਮ ਪਾਲ ਸਿੰਘ ਅਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਟਰੇਨਿੰਗ ਬਹੁਤ ਹੀ ਲਾਹੇਵੰਦ ਰਹੀ ਅਤੇ ਹੁਣ ਉਹ ਵਿਦਿਆਰਥੀਆਂ ਨੂੰ ਹਿਸਾਬ ਵਿਸ਼ੇ ਨੂੰ ਪ੍ਰੈਕਟੀਕਲ ਤਰੀਕੇ ਨਾਲ ਸਮਝਾਉਣ ਵਿੱਚ ਸਫਲ ਹੋਣਗੇ ਤੇ ਵਿਦਿਆਰਥੀ ਟਰੇਨਿੰਗ ਵਿੱਚ ਤਿਆਰ ਕੀਤੀ ਕਿੱਟ ਨਾਲ ਬੱਚਿਆ ਨੂੰ ਥਿਉਰਮਾਂ ਵਧੀਆ ਤਰੀਕੇ ਨਾਲ ਕਰਵਾ ਸਕਣਗੇ।ਗਣਿਤ ਵਿਸ਼ੇ ਦੀ ਨੈਸ਼ਨਲ ਪੱਧਰ ਦੀ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਤਿੰਨ ਹਿਸਾਬ ਅਧਿਆਪਕਾਂ ਨੇ ਭਾਗ ਲਿਆ





ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਵਧ-ਚੜ੍ਹ ਕੇ ਉਤਸ਼ਾਹ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

 ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ(ਐ.ਸਿੱ.), ਉਪ-ਜਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੋ ਰੋਜ਼ਾ ਰੀਵਿਊ ਮੀਟਿੰਗ-ਕਮ-ਵਰਕਸ਼ਾਪ ਕਰਵਾਈ ਗਈ

 ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਫ਼ਸਰਾਂ ਨੂੰ ਵਧ-ਚੜ੍ਹ ਕੇ ਉਤਸ਼ਾਹ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ


ਐੱਸ.ਏ.ਐੱਸ. ਨਗਰ 20 ਫ਼ਰਵਰੀ (  ਪ੍ਰਮੋਦ ਭਾਰਤੀ  ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਕੂਲ ਸਿੱਖਿਆ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ।  ਸਕੂਲ ਸਿੱਖਿਆ ਦੀ ਗੁਣਾਤਮਕਤਾ ਵਿੱਚ ਵਿੱਚ ਵਾਧਾ ਕਰਨ ਲਈ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਸਿੱਖਿਆ ਵਿਭਾਗ ਵੱਲੋਂ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ-32 ਚੰਡੀਗੜ੍ਹ ਵਿਖੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.), ਉਪ-ਜਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੋ ਰੋਜ਼ਾ ਰੀਵਿਊ ਮੀਟਿੰਗ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 



 ਇਸ ਸਿਖਲਾਈ ਵਰਕਸ਼ਾਪ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਮੂਹ ਪ੍ਰਾਇਮਰੀ ਸਕੂਲਾਂ ਅੰਦਰ ਗੁਣਾਤਮਕ ਸਿੱਖਿਆ ਸੁਧਾਰ ਦੇ ਉਦੇਸ਼ ਨਾਲ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਪ੍ਰੀ-ਪ੍ਰਾਇਮਰੀ ਸਿੱਖਿਆ, ਮਿਸ਼ਨ ਸ਼ਤ-ਪ੍ਰਤੀਸ਼ਤ, ਪੰਜਾਬ ਐਜੂਕੇਅਰ ਐਪ, ਦਾਖ਼ਲਾ ਮੁਹਿੰਮ ਅਤੇ ਸਮਾਰਟ ਸਕੂਲਾਂ ਆਦਿ ਦੇ ਪ੍ਰਾਜੈਕਟਾਂ ਤੇ ਬਹੁਤ ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਸਮਾਜ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਸਾਰੇ ਸਰਕਾਰੀ ਸਕੂਲ ਸਮਾਰਟ ਤਾਂ ਬਣੇ ਹੀ ਹਨ ਬਲਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਗੁਣਾਤਮਕਤਾ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ।

  ਇਸ ਸਿਖਲਾਈ ਵਰਕਸ਼ਾਪ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਜਿਵੇਂ ਪ੍ਰੀ-ਪ੍ਰਾਇਮਰੀ ਸਿੱਖਿਆ, ਪ੍ਰਾਇਮਰੀ ਸਿੱਖਿਆ, ਦਾਖ਼ਲਾ ਮੁਹਿੰਮ, ਮਿਸ਼ਨ ਸ਼ਤ-ਪ੍ਰਤੀਸ਼ਤ, ਈ-ਮੈਗਜੀਨ, ਸਵਾਗਤ ਜ਼ਿੰਦਗੀ ਵਿਸ਼ੇ, ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਅਧਿਆਪਕਾਂ ਦੀ ਸਿਖਲਾਈ, ਬਾਲ ਪ੍ਰਤਿਭਾ ਮੇਲਿਆਂ ਦਾ ਆਯੋਜਨ, ਅੱਖਰਕਾਰੀ ਮੁਹਿੰਮ, ਈ-ਕੰਟੈਂਟ ਦੀ ਵਰਤੋਂ, ਸਮਾਰਟ ਬਾਲਾ ਵਰਕ, ਸਮਾਰਟ ਕਲਾਸਰੂਮ, ਪੰਜਾਬੀ ਮਾਧਿਅਮ ਦੇ ਨਾਲ-ਨਾਲ ਅੰਗਰੇਜ਼ੀ ਮਾਧਿਅਮ, ਵਿਭਾਗ ਵੱਲੋਂ ਭੇਜੀ ਜਾ ਰਹੀਆਂ ਰੋਜ਼ਾਨਾ ਸਲਾਈਡਾਂ, ਐੱਲ.ਈ.ਡੀ ਅਤੇ ਪ੍ਰੋਜੈਕਟਰਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।  

 ਇਸ ਮੌਕੇ ਸੰਬੋਧਨ ਕਰਦਿਆਂ ਲਲਿਤ ਕਿਸ਼ੋਰ ਘਈ ਡਾਇਰੈਕਟਰ ਸਿੱਖਿਆ ਵਿਭਾਗ (ਐ.ਸਿੱ.) ਨੇ ਸੰਬੋਧਨ ਕਰਦਿਆਂ   ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਸਮੂਹ ਸਰਕਾਰੀ ਸਕੂਲਾਂ ਵਿੱਚ ਸਮਾਰਟ ਸਕੂਲ ਮੁਹਿੰਮ ਤਹਿਤ ਰਹਿੰਦੇ ਕਾਰਜਾਂ ਨੂੰ ਸਮੇਂ ਸਿਰ ਜਲਦੀ ਮੁਕੰਮਲ ਕਰਵਾਉਣ ਅਤੇ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ ਗ੍ਰਾਂਟਾਂ ਦੀ ਸੁਚੱਜੀ ਵਰਤੋਂ  ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਸਮੇਂ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ  ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੋਵਿਡ-19 ਮਹਾਂਮਾਰੀ ਸੰਬੰਧੀ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ  ਸਰਵੇਖਣ' ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਭਾਗ ਵੱਲੋਂ ਲਗਾਈਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ 61 ਪ੍ਰਤੀਸ਼ਤ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਰਹੀ ਹੈ ਅਤੇ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਸਾਰੀ ਸਿੱਖਣ-ਸਮੱਗਰੀ ਆਨਲਾਈਨ ਮੁਹੱਈਆ ਕਰਵਾਈ ਗਈ। ਉਹਨਾਂ ਕਿਹਾ ਕਿ ਅਧਿਆਪਕਾਂ ਦੁਆਰਾ ਕਰਵਾਈ ਗਈ ਮਿਹਨਤ ਸਦਕਾ ਪਿਛਲੇ ਸਾਲਾਂ ਦੌਰਾਨ ਵਿਦਿਆਰਥੀਆਂ ਦੇ ਪੰਜਵੀਂ ਜਮਾਤ ਦੇ ਬੋਰਡ ਦੇ ਨਤੀਜੇ ਮਿਆਰੀ ਰਹੇ ਹਨ।

 ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨੇ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਸਮਾਜ ਨਾਲ ਸਾਂਝਾ ਕਰਨ ਲਈ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਤੇ ਜ਼ੋਰ ਦਿੰਦਿਆਂ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਬਾਲ ਪ੍ਰਤਿਭਾ ਮੇਲਿਆਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਕਿਹਾ ਪ੍ਰੀ- ਪ੍ਰਾਇਮਰੀ ਸਿੱਖਿਆ ਨੂੰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਵੱਲ ਝੁਕਾਅ ਵਧਿਆ ਹੈ ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। 

  ਇਸ ਸਿਖਲਾਈ ਵਰਕਸ਼ਾਪ ਵਿੱਚ ਸਟੇਟ ਰਿਸੋਰਸ ਪਰਸਨਾਂ ਵੱਲੋਂ ਵੱਖ-ਵੱਖ ਵਿਸ਼ਿਆਂ ਦੀ ਸਿਖਲਾਈ ਪ੍ਰਦਾਨ ਕੀਤੀ ਗਈ।

RECENT UPDATES

Today's Highlight