Friday, 5 March 2021

ਕੋਰੋਨਾ : 6 ਸਕੂਲਾਂ ਨੂੰ ਸੀਲ ਕਰਨ ਦੇ ਹੁਕਮ

 

ਸਕੂਲਾਂ ਵਿੱਚ ਕੋਵਿਡ -19 ਦੇ ਕੇਸ ਪੋਜਟਿਵ ਅਾਏ ਹਨ । ਇਸ ਲਈ ਇਨ੍ਹਾਂ ਨੂੰ ਸੈਨੇਟਾਇਜੇਸਨ ਕਰਵਾ ਕੇ ਇਨਾਂ ਨੂੰ 48 ਘੰਟੇ ਲਈ ਸੀਲ ਕੀਤਾ ਜਾਵੇ:  ਸਿਵਲ ਸਰਜਨ
 NAME OF SCHOOL
 GOVT.SEN. SEC SCHOOL LAMBA PIND GOVT SEN. SEC SCHOOL BHOGPUR GOVT.SEN. SEC SCHOOL BASTI SHEIKH MERITORIOUS SCHOOL 
GOVT.SEN. SEC SCHOOL PAP 
GOVT.SEN. SEC SCHOOL KAHNA DHESIAN 
 GOVT. SEN SEC SCHOOL PHILLAUR
  ST JOSEPH SCHOOL DEEP NAGAR

13 ਸਕੂਲੀ ਬੱਚਿਆਂ ਸਮੇਤ 104 ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ:ਸਿਵਲ ਸਰਜਨ

 13 ਸਕੂਲੀ ਬੱਚਿਆਂ ਸਮੇਤ 104 ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ:ਸਿਵਲ ਸਰਜਨ

 ਪਟਿਆਲਾ 5 ਮਾਰਚ (          )      ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਅੱਜ ਜਿਲੇ ਵਿੱਚ 104 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2026 ਦੇ ਕਰੀਬ ਰਿਪੋਰਟਾਂ ਵਿਚੋਂ 104 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,507 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 45 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,378 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 603 ਹੈ ।


          ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 104 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 78, ਨਾਭਾ ਤੋਂ 01, ਰਾਜਪੁਰਾ ਤੋਂ 06, ਸਮਾਣਾ ਤੋਂ 07, ਬਲਾਕ ਭਾਦਸੋਂ ਤੋਂ 05, ਬਲਾਕ ਕੌਲੀ ਤੋਂ 05, ਬਲਾਕ ਸ਼ੁਤਰਾਣਾਂ ਤੋਂ 01 ਅਤੇ ਬਲਾਕ ਦੁਧਣ ਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ। ਜੋ ਕਿ ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ  ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।


ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਪਟਿਆਲਾ ਦੇ ਫੈਕਟਰੀ ਏਰੀਆ ਦੇ ਸਰਕਾਰੀ ਹਾਈ ਸਕੂਲ ਦੇ 12 ਬੱਚਿਆਂ ਵਿੱਚ ਜਾਂਚ ਦੋਰਾਣ ਕੋਵਿਡ ਦੀ ਪੁਸ਼ਟੀ ਹੋਣ ਤੇਂ ਸਕੂਲ ਨੁੰ ਅਗਲੇੁ 48 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਹੈ।ਉਹਨਾਂ ਸਕੂਲਾਂ ਅਤੇ ਜਿਲੇ ਵਿੱਚ ਪੋਜਟਿਵ ਕੇਸਾਂ ਦੇ ਵਾਧੇ ਦੇ ਮੰਦੇਨਜਰ ਰੱਖਦੇ ਹੋਏ ਸਮੂਹ ਸਕੂਲ ਮੁੱਖੀਆਂ ਅਤੇ ਆਮ ਜਨਤਾ ਨੁੰ ਅਪੀਲ ਕੀਤੀ ਕਿ ਕੋਵਿਡ ਸਾਵਧਾਨੀਆ ਜਿਵੇਂ ਮਾਸਕ ਪਾਉਣਾ, ਵਾਰ ਵਾਰ ਹੱਥ ਸਾਬਣ ਪਾਣੀ ਨਾਲ ਧੌਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਨੁੰ ਅਪਣਾਉਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਕੰਟੈਨਮੈਂਟ ਜੋਨਾਂ ਵਿੱਚ ਆਉਂਦੇਂ ਘਰਾਂ ਵਿੱਚ ਰਹਿੰਦੇ ਲੋਕਾਂ ਦੀ ਵੀ ਕੋਵਿਡ ਜਾਂਚ ਕੀਤੀ ਜਾ ਰਹੀ ਹੈ।


           ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2223 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,68,820 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,507 ਕੋਵਿਡ ਪੋਜਟਿਵ, 3,48,443 ਨੈਗੇਟਿਵ ਅਤੇ ਲੱਗਭਗ 2574 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਅਧਿਆਪਕਾਂ ਦੇ ਪੈਡਿੰਗ ਕੇਸਾਂ ਦਾ ਨਿਪਟਾਰਾ ਵਿਭਾਗ ਦੀ ਪਹਿਲੀ ਤਰਜੀਹ- ਸਿੱਖਿਆ ਸਕੱਤਰ

 

*ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਗ੍ਰੀਵੀਐਂਸਜ਼ ਕਮੇਟੀਆਂ ਦਾ ਗਠਨ* 
 *ਅਧਿਆਪਕਾਂ ਦੇ ਪੈਡਿੰਗ ਕੇਸਾਂ ਦਾ ਨਿਪਟਾਰਾ ਵਿਭਾਗ ਦੀ ਪਹਿਲੀ ਤਰਜੀਹ- ਸਿੱਖਿਆ ਸਕੱਤਰ*

 ਐੱਸ.ਏ.ਐੱਸ. ਨਗਰ 5 ਮਾਰਚ ( ਪ੍ਰਮੋਦ ਭਾਰਤੀ ) ਸਿੱਖਿਆ ਵਿਭਾਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਗਵਾਈ ਅਧੀਨ ਸਕੂਲੀ ਸਿੱਖਿਆ ਦੇ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗ੍ਰੀਵੀਐਂਸਜ਼ ਦੇ ਨਿਪਟਾਰੇ ਲਈ ਵੀ ਯਤਨਸ਼ੀਲ ਹੈ। ਇਸ ਲਈ ਵਿਭਾਗ ਵੱਲੋਂ ਉਚੇਚੇ ਤੌਰ ਤੇ ਜ਼ਿਲ੍ਹਾ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

 ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਦੀਆਂ ਸ਼ਿਕਾਇਤਾ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਨੋਡਲ ਅਫ਼ਸਰ ਲਗਾਏ ਗਏ ਹਨ, ਜਿਨ੍ਹਾਂ ਦੁਆਰਾ ਅਧਿਆਪਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।

 ਅਧਿਆਪਕਾਂ ਦੁਆਰਾ ਈ-ਪੰਜਾਬ ਪੋਰਟਲ ਰਾਹੀਂ ਦਰਜ਼ ਕਰਵਾਈਆਂ ਸ਼ਿਕਾਇਤਾਂ ਦਾ ਨਿਪਟਾਰਾ ਵਿਭਾਗ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਇਸ ਸੰਬੰਧੀ ਅਧਿਆਪਕਾਂ ਦੇ ਪੈਂਡਿੰਗ ਮਸਲਿਆਂ ਦੇ ਜਲਦੀ ਹੱਲ ਲਈ ਉਚੇਚੇ ਤੌਰ ਤੇ ਸੈਕੰਡਰੀ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅਤੇ ਐਲੀਮੈਂਟਰੀ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਦੀ ਅਗਵਾਈ ਅਧੀਨ ਜ਼ਿਲ੍ਹਾ ਪੱਧਰ ਤੇ 5-6 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹਨਾਂ ਸੈਕੰਡਰੀ ਅਤੇ ਐਲੀਮੈਂਟਰੀ ਪੱਧਰ ਤੇ ਬਣੀਆਂ ਕਮੇਟੀਆਂ ਵਿੱਚ ਮੁੱਖ ਦਫ਼ਤਰ ਵੱਲੋਂ ਜ਼ਿਲ੍ਹੇ ਦੇ ਨੋਡਲ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ-ਜਿਲ੍ਹਾ ਸਿੱਖਿਆ ਅਫ਼ਸਰ ਅਤੇ ਦੋ-ਦੋ ਅਧਿਆਪਕ ਲਾਏ ਗਏ ਹਨ। 


ਸੈਕੰਡਰੀ ਪੱਧਰ ਤੇ ਬਣੀ ਜ਼ਿਲ੍ਹਾ ਪੱਧਰੀ ਗ੍ਰੀਵੀਐਂਸਜ਼ ਕਮੇਟੀ ਵਿੱਚ ਜ਼ਿਲ੍ਹੇ ਦਾ ਨੋਡਲ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਉਪ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅਤੇ ਦੋ ਸੈਕੰਡਰੀ ਪੱਧਰ ਦੇ ਅਧਿਆਪਕ ਸ਼ਾਮਲ ਹਨ। ਐਲੀਮੈਂਟਰੀ ਪੱਧਰੀ ਗ੍ਰੀਵੀਐਂਸਜ਼ ਕਮੇਟੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ), ਉਪ-ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਅਤੇ ਦੋ ਪ੍ਰਾਇਮਰੀ ਅਧਿਆਪਕ ਸ਼ਾਮਲ ਕੀਤੇ ਗਏ ਹਨ। ਇਹਨਾਂ ਕਮੇਟੀਆਂ ਦੇ ਗਠਨ ਦਾ ਉਦੇਸ਼ ਅਧਿਆਪਕਾਂ ਦੇ ਪੈਡਿੰਗ ਕੇਸਾਂ ਦਾ ਪਹਿਲ ਦੇ ਆਧਾਰ ਤੇ ਜਲਦੀ ਨਿਪਟਾਰਾ ਕਰਨਾ ਹੈ। ਅਧਿਆਪਕ ਆਪਣੇ ਪੈਡਿੰਗ ਕੇਸ ਇਹਨਾਂ ਕਮੇਟੀਆਂ ਅੱਗੇ ਰੱਖ ਸਕਦੇ ਹਨ। ਜਦ ਕਿ ਪਹਿਲਾਂ ਵਾਂਗ ਉਹ ਆਪਣੇ ਪੈਡਿੰਗ ਕੇਸ ਪੋਰਟਲ ਤੇ ਜਾਂ ਨੋਡਲ ਅਫ਼ਸਰ ਨੂੰ ਲਿਖਤੀ ਵੀ ਭੇਜ ਸਕਦੇ ਹਨ।

ਦਿਵਯਾੰਗ ਕਰਮਚਾਰੀਆਂ ਦੀ ਰਿਟਾਇਰਮੈਂਟ 60 ਸਾਲ

 

ਲੰਬੀ ਗੈਰ ਹਾਜ਼ਰੀ ਵਾਲੇ ਅਧਿਆਪਕਾਂ ਦੀਆਂ ਪੋਸਟਾਂ ਖਾਲੀ ਦਰਸਾਉਣ ਲਈ ਹਦਾਇਤ

Latest instructions for ONLINE TRANSFER

 

RECENT UPDATES

Today's Highlight