Labels
ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ
ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ
58 ਵਿਚੋਂ 32 ਨਵ ਨਿਯੁਕਤ ਮੈਥ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿਚ ਪੜਾਈ ਕੀਤੀ ਹੋਈ।
ਸਰਕਾਰੀ ਸਕੂਲਾਂ ਵਿਚ ਪੜ ਕੇ ਇਹ ਮੁਕਾਮ ਹਾਸਿਲ ਕਰਨਾ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਬਿਆਨ ਕਰਦਾ ਹੈ
ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।
ਲੁਧਿਆਣਾ,20 ਮਾਰਚ(ਅੰਜੂ ਸੂਦ ) : ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਆਪਣੇ ਆਪ ਵਿੱਚ ਮਾਣਮੱਤਾ ਅਹਿਸਾਸ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਹੇਠ ਚਾਰ ਰੋਜ਼ਾ ਸੈਮੀਨਾਰ ਲਗਾ ਰਹੇ ਗਣਿਤ ਤੇ ਸਾਇੰਸ ਵਿਸ਼ੇ ਦੇ ਨਵ ਨਿਯੁਕਤ ਅਧਿਆਪਕਾਂ ਨੇ ਕੀਤਾ। ਇਸ ਸੈਮੀਨਾਰ ਵਿਚ ਕੁੱਲ 58 ਨਵ ਨਿਯੁਕਤ ਮੈਥ ਅਧਿਆਪਕ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿਚੋਂ 32 ਅਧਿਆਪਕ ਸਰਕਾਰੀ ਸਕੂਲਾਂ ਤੋਂ ਪੜ੍ਹੇ ਹੋਏ ਹਨ। ਅੰਜੂ ਸੂਦ, ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਇਹ ਇਕ ਉਦਾਹਰਣ ਹੈ ਕਿ ਇੰਨੀ ਮੁਸ਼ਕਿਲ ਭਰਤੀ ਪ੍ਰਕਿਰਿਆ ਵਿਚ ਸਫਲ ਹੋ ਕੇ ਇੰਨੀ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆ ਨੇ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਕਿਰਨਦੀਪ ਸਿੰਘ ਸਟੇਟ ਰਿਸੋਰਸ ਗਰੁੱਪ ਮੈਂਬਰ ਮੈਥ, ਸੰਜੀਵ ਤਨੇਜਾ ਡੀਐਮ ਮੈਥ, ਸੁਬੋਧ ਵਰਮਾ ਡੀ ਐਮ ਇੰਗਲਿਸ਼ ਨੇ ਵੀ ਨਵ ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕੀਤਾ। ਕਈ ਮਾਪਿਆਂ ਦੇ ਮਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਤੀ ਪਾਏ ਜਾ ਰਹੇ ਸ਼ੰਕਿਆਂ ਦੀ ਨਵਿਰਤੀ ਲਈ ਇਹਨਾਂ ਨਵ-ਨਿਯੁਕਤ ਅਧਿਆਪਕਾਂ ਦੀ ਪ੍ਰਾਪਤੀ ਕਾਫ਼ੀ ਹੈ।ਵਰਨਣਯੋਗ ਹੈ ਕਿ ਸਰਕਾਰੀ ਅਧਿਆਪਕ ਦੀ ਨੌਕਰੀ ਤੱਕ ਪਹੁੰਚਣ ਲਈ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਉਪਰੰਤ ਮਾਸਟਰ ਕਾਡਰ ਦੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਗਈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਨ ਉਪਰੰਤ ਇਸ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਇਹ ਨਵ -ਨਿਯੁਕਤ ਅਧਿਆਪਕ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਆਈ ਤਬਦੀਲੀ ਦੇ ਗਵਾਹ ਹਨ।
ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਗਣਿਤ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨਵਨੀਤ ਕੌਰ, ਮਨਦੀਪ ਕੌਰ, ਰਬੀਨਾ, ਸਤਪਾਲ ਕੌਰ, ਮਹਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੇ ਸਰਕਾਰੀ ਸਕੂਲ ਦੇ ਉਹਨਾਂ ਸਾਰੇ ਮਿਹਨਤੀ ਅਧਿਆਪਕਾਂ ਦਾ ਵੀ ਬਹੁਤ ਧੰਨਵਾਦ ਕਰਦੇ ਹਨ ਜਿਹਨਾਂ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਅਸੀਂ ਅੱਜ ਇਸ ਮੁਕਾਮ ਤੇ ਪਹੁੰਚੇ ਹਾਂ। ਸਾਨੂੰ ਸਖਤ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਬਹੁਤ ਵੱਡਾ ਯੋਗਦਾਨ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਸ਼ੇ ਦੇ ਅਧਿਆਪਕ ਵੱਲੋਂ 'ਰੱਟੇ ਦੀ ਬਜਾਏ ਸਮਝ ਕੇ ਪੜ੍ਹਨ" ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।ਹਰ ਵਿਸ਼ੇ ਦੀ ਪੜ੍ਹਾਈ ਪ੍ਰੈਕਟੀਕਲ ਪਹੁੰਚ ਨਾਲ ਕਰਵਾਈ ਜਾ ਰਹੀ ਹੈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਸਕੂਲ ਪੜ੍ਹਾਈ 'ਤੇ ਸਾਡੇ ਮਾਪਿਆਂ ਦਾ ਕੋਈ ਬਹੁਤਾ ਖਰਚਾ ਨਹੀਂ ਹੋਇਆ।ਬਤੌਰ ਅਧਿਆਪਕ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਫੀਸ ਕਿਸੇ ਵੀ ਸਕੂਲ ਦਾ ਪੈਮਾਨਾ ਨਹੀਂ ਹੋ ਸਕਦੀ।ਜਰੂਰੀ ਨਹੀਂ ਕਿ ਵੱਧ ਫੀਸ ਅਦਾ ਕਰਕੇ ਹੀ ਬੱਚਾ ਵਧੀਆ ਸਿੱਖਿਆ ਹਾਸਿਲ ਕਰੇਗਾ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਅੱਗੇ ਆ ਰਹੇ ਹਨ। ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਨਤੀਜੇ ਨਿੱਜੀ ਸਕੂਲਾਂ ਤੋਂ ਲਗਾਤਾਰ ਬਿਹਤਰ ਆ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਲਈ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਨਾਲ ਨਾਲ ਚੰਗੇ ਇਨਸਾਨ ਵੀ ਬਣ ਸਕਣ। ਮੇਰੀ ਸਾਰੇ ਮਾਪਿਆਂ ਨੂੰ ਬੇਨਤੀ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਕਾਬਲ ਹਨ, ਇਸ ਲਈ ਸਾਨੂੰ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।
ਸਿੱਖਿਆ ਵਿਭਾਗ ਦੀ ਹਫਤਾਵਾਰੀ ਸਮੀਖਿਆ ਮੀਟਿੰਗ,ਅਧਿਆਪਕ ਸਕੂਲ ਹਾਜਰ ਰਹਿ ਕੇ ਵਿਭਾਗ ਦੇ ਕੰਮ ਕਾਜ ਦੇਖਣਗੇ- ਸਿੱਖਿਆ ਸਕੱਤਰ
ਅਧਿਆਪਕ ਸਕੂਲ ਹਾਜਰ ਰਹਿ ਕੇ ਵਿਭਾਗ ਦੇ ਕੰਮ ਕਾਜ ਦੇਖਣਗੇ- ਸਿੱਖਿਆ ਸਕੱਤਰ
ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ
ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ
58 ਵਿਚੋਂ 32 ਨਵ ਨਿਯੁਕਤ ਮੈਥ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿਚ ਪੜਾਈ ਕੀਤੀ ਹੋਈ।
ਸਰਕਾਰੀ ਸਕੂਲਾਂ ਵਿਚ ਪੜ ਕੇ ਇਹ ਮੁਕਾਮ ਹਾਸਿਲ ਕਰਨਾ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਬਿਆਨ ਕਰਦਾ ਹੈ
ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।
ਲੁਧਿਆਣਾ,20 ਮਾਰਚ(ਅੰਜੂ ਸੂਦ ) : ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਆਪਣੇ ਆਪ ਵਿੱਚ ਮਾਣਮੱਤਾ ਅਹਿਸਾਸ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਹੇਠ ਚਾਰ ਰੋਜ਼ਾ ਸੈਮੀਨਾਰ ਲਗਾ ਰਹੇ ਗਣਿਤ ਤੇ ਸਾਇੰਸ ਵਿਸ਼ੇ ਦੇ ਨਵ ਨਿਯੁਕਤ ਅਧਿਆਪਕਾਂ ਨੇ ਕੀਤਾ। ਇਸ ਸੈਮੀਨਾਰ ਵਿਚ ਕੁੱਲ 58 ਨਵ ਨਿਯੁਕਤ ਮੈਥ ਅਧਿਆਪਕ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿਚੋਂ 32 ਅਧਿਆਪਕ ਸਰਕਾਰੀ ਸਕੂਲਾਂ ਤੋਂ ਪੜ੍ਹੇ ਹੋਏ ਹਨ। ਅੰਜੂ ਸੂਦ, ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਇਹ ਇਕ ਉਦਾਹਰਣ ਹੈ ਕਿ ਇੰਨੀ ਮੁਸ਼ਕਿਲ ਭਰਤੀ ਪ੍ਰਕਿਰਿਆ ਵਿਚ ਸਫਲ ਹੋ ਕੇ ਇੰਨੀ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆ ਨੇ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਕਿਰਨਦੀਪ ਸਿੰਘ ਸਟੇਟ ਰਿਸੋਰਸ ਗਰੁੱਪ ਮੈਂਬਰ ਮੈਥ, ਸੰਜੀਵ ਤਨੇਜਾ ਡੀਐਮ ਮੈਥ, ਸੁਬੋਧ ਵਰਮਾ ਡੀ ਐਮ ਇੰਗਲਿਸ਼ ਨੇ ਵੀ ਨਵ ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕੀਤਾ। ਕਈ ਮਾਪਿਆਂ ਦੇ ਮਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਤੀ ਪਾਏ ਜਾ ਰਹੇ ਸ਼ੰਕਿਆਂ ਦੀ ਨਵਿਰਤੀ ਲਈ ਇਹਨਾਂ ਨਵ-ਨਿਯੁਕਤ ਅਧਿਆਪਕਾਂ ਦੀ ਪ੍ਰਾਪਤੀ ਕਾਫ਼ੀ ਹੈ।ਵਰਨਣਯੋਗ ਹੈ ਕਿ ਸਰਕਾਰੀ ਅਧਿਆਪਕ ਦੀ ਨੌਕਰੀ ਤੱਕ ਪਹੁੰਚਣ ਲਈ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਉਪਰੰਤ ਮਾਸਟਰ ਕਾਡਰ ਦੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਗਈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਨ ਉਪਰੰਤ ਇਸ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਇਹ ਨਵ -ਨਿਯੁਕਤ ਅਧਿਆਪਕ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਆਈ ਤਬਦੀਲੀ ਦੇ ਗਵਾਹ ਹਨ।
ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਗਣਿਤ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨਵਨੀਤ ਕੌਰ, ਮਨਦੀਪ ਕੌਰ, ਰਬੀਨਾ, ਸਤਪਾਲ ਕੌਰ, ਮਹਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੇ ਸਰਕਾਰੀ ਸਕੂਲ ਦੇ ਉਹਨਾਂ ਸਾਰੇ ਮਿਹਨਤੀ ਅਧਿਆਪਕਾਂ ਦਾ ਵੀ ਬਹੁਤ ਧੰਨਵਾਦ ਕਰਦੇ ਹਨ ਜਿਹਨਾਂ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਅਸੀਂ ਅੱਜ ਇਸ ਮੁਕਾਮ ਤੇ ਪਹੁੰਚੇ ਹਾਂ। ਸਾਨੂੰ ਸਖਤ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਬਹੁਤ ਵੱਡਾ ਯੋਗਦਾਨ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਸ਼ੇ ਦੇ ਅਧਿਆਪਕ ਵੱਲੋਂ 'ਰੱਟੇ ਦੀ ਬਜਾਏ ਸਮਝ ਕੇ ਪੜ੍ਹਨ" ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।ਹਰ ਵਿਸ਼ੇ ਦੀ ਪੜ੍ਹਾਈ ਪ੍ਰੈਕਟੀਕਲ ਪਹੁੰਚ ਨਾਲ ਕਰਵਾਈ ਜਾ ਰਹੀ ਹੈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਸਕੂਲ ਪੜ੍ਹਾਈ 'ਤੇ ਸਾਡੇ ਮਾਪਿਆਂ ਦਾ ਕੋਈ ਬਹੁਤਾ ਖਰਚਾ ਨਹੀਂ ਹੋਇਆ।ਬਤੌਰ ਅਧਿਆਪਕ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਫੀਸ ਕਿਸੇ ਵੀ ਸਕੂਲ ਦਾ ਪੈਮਾਨਾ ਨਹੀਂ ਹੋ ਸਕਦੀ।ਜਰੂਰੀ ਨਹੀਂ ਕਿ ਵੱਧ ਫੀਸ ਅਦਾ ਕਰਕੇ ਹੀ ਬੱਚਾ ਵਧੀਆ ਸਿੱਖਿਆ ਹਾਸਿਲ ਕਰੇਗਾ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਅੱਗੇ ਆ ਰਹੇ ਹਨ। ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਨਤੀਜੇ ਨਿੱਜੀ ਸਕੂਲਾਂ ਤੋਂ ਲਗਾਤਾਰ ਬਿਹਤਰ ਆ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਲਈ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਨਾਲ ਨਾਲ ਚੰਗੇ ਇਨਸਾਨ ਵੀ ਬਣ ਸਕਣ। ਮੇਰੀ ਸਾਰੇ ਮਾਪਿਆਂ ਨੂੰ ਬੇਨਤੀ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਕਾਬਲ ਹਨ, ਇਸ ਲਈ ਸਾਨੂੰ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।
ਅਧਿਆਪਕਾਂ ਨੂੰ ਸਕੂਲ ਆਊਣਾ ਲਾਜ਼ਮੀ , ਛੁੱਟੀ ਨਹੀਂ: ਸਿੱਖਿਆ ਮੰਤਰੀ
ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ ਸਕੂਲ 31 ਮਾਰਚ ਤੱਕ ਬੰਦ ਕਰ ਦਿੱਤੇ ਹਨ ਪਰ ਅਧਿਆਪਕਾਂ ਨੁੰ ਕੋਈ ਛੁੱਟੀ ਨਹੀਂ ਹੈ। ONLINE NEWS AGENCY ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਾਰੇ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ ਹੈ।
ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਪਦ ਉਨਤੀਆਂ ,schedule ਮੁਲਤਵੀ
ਸਿੱਖਿਆ ਵਿਭਾਗ ਵਲੋਂ ਮਿਤੀ 15-03-2021 ਰਾਹੀ ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਪਦ ਉਨਤ ਕਰਨ ਸਬੰਧੀ ਮਿਤੀ 20-03-2021 ਅਤੇ ਮਿਤੀ 21-03-2021 ਦਾ scrutiny schedule ssapunjab ਦੀ ਵੈਬਸਾਇਟ ਤੇ ਅਪਲੋਡ ਕੀਤਾ ਗਿਆ ਸੀ, ਜੋ ਹੁਣ COVID-19 ਦੇ ਬਦਲੇ ਹਲਾਤਾਂ ਦੇ ਮੱਦੇਨਜਰ ਹਾਲ ਦੀ ਘੜੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ।
ਅਧਿਆਪਕ ਆਮ ਵਾਂਗ ਹੀ ਸਕੂਲਾਂ ਵਿਚ ਆਉਣਗੇ: ਸਿੱਖਿਆ ਸਕੱਤਰ
ਹਾਲਾਤ ਸੁਖਾਵੇਂ ਰਹੇ ਤਾਂ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਜਾਰੀ ਹੋਵੇਗੀ: ਸਿੱਖਿਆ ਮੰਤਰੀ
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਕੀਤੇ ਮੁਲਤਵੀ: ਵਿਜੈ ਇੰਦਰ ਸਿੰਗਲਾ
ਚੰਡੀਗੜ, 19 ਮਾਰਚ:
ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ 2021 ਤੱਕ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦਾ ਤਰੀਕਾ (ਮੋਡ) ਮੁੜ ਜਾਰੀ ਕਰ ਦਿੱਤਾ ਜਾਵੇਗਾ।
---------
ਪ੍ਰੀਖਿਆਵਾਂ ਰਦ ,ਅਧਿਆਪਕਾਂ 'ਤੇ ਦੂਜੇ ਸਟਾਫ ਮੈਂਬਰ ਆਪਣੇ ਘਰ ਬੈਠ ਕੇ ਵਿਭਾਗ ਦਾ ਕਰਨਗੇ। ਕੰਮ
ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਵਧਦੇ ਕੋਪ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਨੂੰ ਵੀ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ।
ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਦਿਨਾਂ ਇੰਡਕਸ਼ਨ ਟਰੇਨਿੰਗ ਆਰੰਭ
ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਦਿਨਾਂ ਇੰਡਕਸ਼ਨ ਟਰੇਨਿੰਗ ਆਰੰਭ
ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ
ਐੱਸ.ਏ.ਐੱਸ. ਨਗਰ 19 ਮਾਰਚ(ਪ੍ਰਮੋਦ ਭਾਰਤੀ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਵਿੱਚ ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਦਿਨਾ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਵੱਖ-ਵੱਖ ਵਿਸ਼ਿਆਂ ਦੇ ਨਵ-ਨਿਯੁਕਤ ਮਾਸਟਰ/ਮਿਸਟ੍ਰੈਸ ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਹੁਸ਼ਿਆਰਪੁਰ ਅਤੇ ਹੋਰਨਾਂ ਸਕੂਲਾਂ ‘ਚ ਉਚੇਚੇ ਤੌਰ 'ਤੇ ਪਹੁੰਚ ਕੇ ਨਵਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਸਿੱਖਿਆ ਸਕੱਤਰ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਦੇ ਇਸ ਬਿਹਤਰੀਨ ਅਵਸਰ ਨੂੰ ਸਮੂਹ ਨਵ-ਨਿਯੁਕਤ ਅਧਿਆਪਕ ਇੱਕ ਸੁਨਹਿਰੀ ਯੁਗ ਵਿੱਚ ਬਦਲਣ ਲਈ ਆਪਣੀ ਪੂਰੀ ਤਾਕਤ ਲਗਾਉਣ। ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ, ਪ੍ਰਗਤੀ ਅਤੇ ਪ੍ਰਾਪਤੀਆਂ ਦੀ ਸੂਚੀ ਬਹੁਤ ਹੀ ਬਿਹਤਰੀਨ ਅਤੇ ਸ਼ਲਾਘਯੋਗ ਹੈ ਅਤੇ ਨਵ-ਨਿਯੁਕਤ ਅਧਿਆਪਕ ਸਕੂਲੀ ਸਿੱਖਿਆ ਨੂੰ ਹੋਰ ਵੀ ਵਧੀਆ ਮੁਕਾਮ 'ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸੇ ਮੰਤਵ ਲਈ ਸਿੱਖਿਆ ਵਿਭਾਗ ਵੱਲੋਂ ਇੰਡਕਸ਼ਨ ਟਰੇਨਿੰਗ ਦੌਰਾਨ ਬਹੁਤ ਸਾਰੇ ਪੱਖਾਂ ਨੂੰ ਚਾਰ ਦਿਨਾਂ ਵਿੱਚ ਸਾਂਝਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਮਰੱਥਾ ਉਸਾਰੀ ਸਿਖਲਾਈ ਵਰਕਸ਼ਾਪ ਦਾ ਅਧਿਆਪਕਾਂ ਨੇ ਵੱਧ ਤੋਂ ਵੱਧ ਫਾਇਦਾ ਲੈਣਾ ਹੈ। ਉਹਨਾਂ ਸਮੂਹ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਨਵ-ਨਿਯੁਕਤ ਅਧਿਆਪਕਾਂ ਨੂੰ ਸਕੂਲਾਂ ਦੀ ਸਵੇਰ ਦੀ ਸਭਾ, ਗੁਣਾਤਮਿਕ ਸਿੱਖਿਆ ਦੇ ਪ੍ਰੋਗਰਾਮ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ', ਸਕੂਲਾਂ ਵਿੱਚ ਵਧੀਆ ਨਤੀਜਿਆਂ ਲਈ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਨਵ-ਨਿਯੁਕਤ ਅਧਿਆਪਕਾਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਕੂਲਾਂ ਵਿੱਚ ਵਿਦਿਆਰਥੀਆਂ ਦੇ ਬਡੀ ਗਰੁੱਪਾਂ ਦੀਆਂ ਕਿਰਿਆਵਾਂ, ਦੀਕਸ਼ਾ ਐਪ, ਇੰਗਲਿਸ਼ ਬੂਸ਼ਟਰ ਕਲੱਬਾਂ ਦੀਆਂ ਗਤਿਵਿਧੀਆਂ, ਉਡਾਨ ਪ੍ਰੋਜੈਕਟ ਤਹਿਤ ਭੇਜੀਆਂ ਜਾਚਣ ਵਾਲੀਆਂ ਸਲਾਈਡਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਸਮੂਹ ਨਵ-ਨਿਯੁਕਤ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਨੈਸ਼ਨਲ ਅਚੀਵਮੈਂਟ ਸਰਵੇ, ਕੌਮੀ ਮੈਰਿਟ ਕਮ ਮੀਨਜ਼ ਵਜ਼ੀਫਾ ਪ੍ਰੀਖਿਆ, ਕੌਮੀ ਪ੍ਰਤਿਭਾ ਖੋਜ ਮੁਕਾਬਲਿਆਂ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ ਜਾਵੇਗਾ। ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਬਾਰੇ ਵੀ ਨਵ-ਨਿਯੁਕਤ ਅਧਿਆਪਕਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ।
ਇਹਨਾਂ ਸਿਖਲਾਈ ਵਰਕਸ਼ਾਪਾਂ ਦੇ ਸੰਚਾਲਨ ਲਈ ਜਗਤਾਰ ਸਿੰਘ ਕੁਲੜੀਆ ਨਿਰਦੇਸ਼ਕ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ, ਸਲਿੰਦਰ ਸਿੰਘ ਸਹਾਇਕ ਡਾਇਰੈਕਟਰ (ਟਰੇਨਿੰਗਾਂ), ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨ (ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ), ਨਿਰਮਲ ਕੌਰ ਸਟੇਟ ਰਿਸੋਰਸ ਪਰਸਨ (ਗਣਿਤ), ਸੁਸ਼ੀਲ ਭਾਰਦਵਾਜ ਸਟੇਟ ਰਿਸੋਰਸ ਪਰਸਨ (ਸਾਇੰਸ), ਡਾ. ਹਰਪਾਲ ਸਿੰਘ ਬਾਜਕ ਸਟੇਟ ਰਿਸੋਰਸ ਪਰਸਨ (ਪੰਜਾਬੀ ਅਤੇ ਹਿੰਦੀ) ਨੇ ਵੀ ਵੱਖ-ਵੱਖ ਸਿਖਲਾਈ ਵਰਕਸ਼ਾਪਾਂ ਵਿੱਚ ਆਨ-ਲਾਈਨ ਅਤੇ ਆਫ-ਲਾਈਨ ਆਪਣੇ ਵਿਚਾਰ ਸਾਂਝੇ ਕੀਤੇ।
ਪੰਜਾਬ ਵਿਚ ਮੁੜ ਲਾਗ ਕੋਰੋਨਾ ਬਾਰੇ ਸਖ਼ਤ ਹਦਾਇਤਾਂ
- ਪੰਜਾਬ ਵਿਚ ਮੁੜ ਲਾਗ ਕੋਰੋਨਾ ਬਾਰੇ ਸਖ਼ਤ ਹਦਾਇਤਾਂ
- 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ
- ਸਿਨੇਮਾ ਹਾਲ 'ਚ ਦਰਸ਼ਕਾਂ ਦੀ ਬੈਠਣ ਸਮਰਥਾ 50 ਫ਼ੀਸਦੀ ਤੱਕ ਸੀਮਤ ਕੀਤੀ ਗਈ।
- ਮਾਲਾਂ ਵਿਚ 100 ਵਿਅਕਤੀ ਦੀ ਸਮਰਥਾ ਰੱਖੀ ਗਈ।
- 11 ਜ਼ਿਲ੍ਹਿਆਂ ਵਿਚ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਫ਼ਿਊ ਹੋਵੇਗਾ।
- ਸਮਾਜਿਕ ਇਕੱਠ ਕਰਨ 'ਤੇ ਪਾਬੰਦੀ ਲਗਾਈ ਗਈ ਹੈ।
- ਅੰਤਿਮ ਸਸਕਾਰ ਕਰਨ ਦੌਰਾਨ 20 ਵਿਅਕਤੀ ਹੀ ਇਕੱਠੇ ਹੋਣਗੇ।
- ਵਿਆਹ ਸਮਾਗਮ ਵਿਚ ਵੀ 20 ਤੋਂ ਵਧੇਰੇ ਵਿਅਕਤੀ ਹਿੱਸਾ ਨਹੀਂ ਲੈ ਸਕਦੇ।
- ਮਾਈਕਰੋ ਕੰਟੇਨਮੈਂਟ ਜੋਨ ਨੀਤੀ ਸਾਰੇ ਜ਼ਿਲਿਆਂ ਵਿਚ ਲਾਗੂ।
- ਕੋਰੋਨਾ ਜਾਂਚ ਦੀ ਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇਗੀ।
- ਉੱਚ ਪੱਧਰੀ ਹਸਪਤਾਲਾਂ ਨੂੰ ਕੋਵਿਡ ਬੈਂਡ ਮੁੜ ਬਹਾਲ ਕਰਨ ਲਈ ਕਿਹਾ ਗਿਆ।
- ਮਾਸਕ ਨਾ ਪਾਉਣ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ।
- ਪੰਜਾਬ ਵਿਚ ਫ਼ਸਲ ਖ਼ਰੀਦ ਕਿਰਿਆ 10 ਅਪ੍ਰੈਲ ਤੱਕ ਮੁਲਤਵੀ।
- ਪੰਜਾਬ ਵਿਚ ਕਾਂਗਰਸ ਨੇ 31 ਮਾਰਚ ਤੱਕ ਹੋਣ ਵਾਲੀਆਂ ਰੈਲੀਆਂ ਕੀਤੀਆਂ ਮੁਲਤਵੀ।
- ਮੁੱਖ ਮੰਤਰੀ ਨੇ ਐਸ.ਜੀ.ਪੀ.ਸੀ. ਤੇ ਦੁਰਗਿਆਣਾ ਮੰਦਰ ਦੀ ਮੈਨੇਜਮੈਂਟ ਨਾਲ ਕੀਤੀ ਗੱਲ
- ਸ਼ਰਧਾਲੂਆਂ ਨੂੰ ਮਾਸਕ ਪਹਿਨਣ ਲਈ ਉਤਸ਼ਾਹਿਤ ਕਰਨ ਲਈ ਕਿਹਾ
- 31 ਮਾਰਚ ਤੱਕ ਸਾਰੇ ਹਸਪਤਾਲਾਂ ਨੂੰ ਹਫ਼ਤੇ ਦੇ 7 ਦਿਨਾਂ 'ਚ 8 ਘੰਟੇ ਰੋਜ਼ ਵੈਕਸੀਨੇਟ ਕਰਨ ਲਈ ਕਿਹਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਠਵੀਂ ਦੀਆਂ ਪ੍ਰੀਖਿਆਵਾਂ ਦੀ ਮਿਤੀਆਂ ਵਿਚ ਫੇਰਬਦਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂਅਠਵੀਂ ਦੀਆਂ ਪ੍ਰੀਖਿਆਵਾਂ ਦੀ ਮਿਤੀਆਂ ਵਿਚ ਫੇਰਬਦਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਪਰੀਖਿਆ ਮਾਰਚ 2021 ਲਈ ਸਵਾਗਤ ਜ਼ਿੰਦਗੀ ਵਿਸ਼ੇ ਦੀ ਲਿਖਤੀ ਪਰੀਖਿਆ ਪ੍ਰਬੰਧਕੀ ਕਾਰਨਾਂ ਕਰਕੇ ਮਿਤੀ 23.03.2021 ਦੀ ਥਾਂ ਮਿਤੀ 08.04.2021 ਨੂੰ ਲਈ ਜਾਵੇਗੀ।
31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਰਹਿਣਗੇ ਬੰਦ
31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਰਹਿਣਗੇ ਬੰਦ 19 ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ।
ਪ੍ਰੀਖਿਆ ਦੇਣ ਤੋਂ ਵਾਂਝੇ ਰਹੇ ਵਿਦਿਆਰਥੀਆਂ ਦਾ ਮਾਮਲਾ : 4 ਚਾਰਜਸ਼ੀਟ
ਬਲਾਕ ਮਾਹਿਲਪੁਰ ਦੇ ਪਿੰਡ ਭਾਣਾ ਦੇ ਸਰਕਾਰੀ ਸਕੂਲ ਦੇ ਪੰਜਵੀ ਜਮਾਤ ਦੇ ਸਲਾਨਾ ਪ੍ਰੀਖਿਆ ਦੇਣ ਤੋਂ ਰਹਿ ਗਏ ਪੰਜ ਵਿਦਿਆਰਥੀਆਂ ਦੇ ਮਾਮਲੇ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਗੌਤਮ ਨੇ ਬਲਾਕ ਸਿੱਖਿਆ ਅਧਿਕਾਰੀ, ਸੈਂਟਰ ਹੈਡ ਟੀਚਰ, ਸਕੂਲ ਦੀ ਅਧਿਆਪਕਾ ਅਤੇ ਡਾਟਾ ਅਪਰੇਟਰ ਨੂੰ ਚਾਰਜਸ਼ੀਟ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਅਧਿਆਪਕਾਂ ਦੀਆਂ ਬਦਲੀਆਂ ਪੂਰੀ ਪਾਰਦਰਸ਼ਤਾ ਨਾਲ : ਸਿੱਖਿਆ ਮੰਤਰੀ
ਅਧਿਆਪਕਾਂ ਦੀਆਂ ਬਦਲੀਆਂ ਪੂਰੀ ਪਾਰਦਰਸ਼ਤਾ ਨਾਲ : ਸਿੱਖਿਆ ਮੰਤਰੀ
ਸੁਣਨ ਲਈ ਵੀਡੀਓ ਤੇ ਕਲਿੱਕ ਕਰੋ
ਅੈਨਰੋਲਮੈਂਟ ਬੂਸਟਰ ਟੀਮ ਵੱਲੋਂ ਦਾਖਲਾ ਮੁਹਿੰਮ ਸਬੰਧੀ ਮੀਟਿੰਗ
ਅੈਨਰੋਲਮੈਂਟ ਬੂਸਟਰ ਟੀਮ ਵੱਲੋਂ ਦਾਖਲਾ ਮੁਹਿੰਮ ਸਬੰਧੀ ਮੀਟਿੰਗ
ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲੲੀ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਦੇ ਵੱਖ ਵੱਖ ਸਕੂਲਾਂ ਵਿਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸਟੇਟ ਮੀਡੀਆ ਕੋਆਰਡੀਨੇਟਰ ਪ੍ਰਮੋਦ ਭਾਰਤੀ, ਨਿਰਮਲ ਸਿੰਘ ਮੀਡੀਆ ਕੋਆਰਡੀਨੇਟਰ ਸ਼ਹੀਦ ਭਗਤ ਸਿੰਘ ਨਗਰ ਵੱਲੋ, ਸਰਕਾਰੀ ਪ੍ਰਾਇਮਰੀ ਸਕੂਲ ਨੰ 7 ਖੰਨਾ, ਸਰਕਾਰੀ ਮਿਡਲ ਸਕੂਲ ਮੁਹੱਲਾ ਰਵੀਦਾਸਪੁਰੀ ਖੰਨਾ ਬਲਾਕ ਖੰਨਾ 2 ਜਿਲ੍ਹਾ ਲੁਧਿਆਣਾ ਦੇ ਸਕੂਲਾਂ ਵਿੱਚ ਦਾਖਲਾ ਜਾਗਰੂਕਤਾ ਮੀਟਿੰਗਾਂ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਅੈਲ ਈ ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ।ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਦੀ ਹੈ। ਇੰਗਲਿਸ਼ ਬੂਸਟਰ ਕਲੱਬਾ ਰਾਹੀ ਵਿਦਿਆਰਥੀ ਫਰਾਟੇਦਾਰ ਅੰਗਰੇਜੀ ਬੋਲਣਾ ਸਿੱਖ ਗਏ ਹਨ। ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲੲੀ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਬੱਚਿਆਂ ਨੂੰ ਜਿੱਥੇ ਪੌਸ਼ਟਿਕ ਭੋਜਨ ਦਿੱਤਾ ਜਾਦਾ ਹੈ। ਉੱਥੇ ਕਿਤਾਬਾਂ, ਵਰਦੀਆਂ ਮੁਫਤ ਅਤੇ ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਬੋਰਡ ਦੀ ਜਮਾਤ ਪੰਜਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਨੂੰ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ 'ਤੇ ਸੀਅੈਚਟੀ ਰਣਜੋਧ ਸਿੰਘ, ਸਵਿਤਾ ਪਾਸੀ, ਰਾਜੀਵ ਵਰਮਾ ਸਟੇਟ ਅਵਾਰਡੀ ਆਈਈ ਆਰ ਟੀ, ਸਕੂਲ ਦੇ ਅੈਚਟੀ ਇੰਦਰਜੀਤ ਸਿੰਗਲਾ , ਸਕੂਲ ਸਟਾਫ ਮੰਜੂ, ਪੂਜਾ, ਡਿੰਪਲ, ਨਿਗਰਾਨ ਵੀਰਪਾਲ ਸ਼ਰਮਾ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਲੁਧਿਆਣਾ ਅੰਜੂ ਸੂਦ ਮੌਜੂਦ ਸਨ।
ਸਿੱਖਿਆ ਵਿਭਾਗ ਪੰਜਾਬ ਵਲੋਂ ਏ.ਸੀ.ਪੀ. ਸਬੰਧੀ ਪੱਤਰ ਜਾਰੀ
ਐੱਸ.ਏ.ਐੱਸ. ਨਗਰ ( ਪ੍ਰਮੋਦ ਭਾਰਤੀ ) ਸਿੱਖਿਆ ਵਿਭਾਗ ਪੰਜਾਬ ਵਲੋਂ ਏ.ਸੀ.ਪੀ. ਸਬੰਧੀ ਪੱਤਰ ਜਾਰੀ
ਪੰਜਾਬ ਟੀਚਰ ਐਂਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਤੋਂ ਸੁਬਾਈ ਆਗੂ ਗੁਰਪ੍ਰੀਤ ਸਿੰਘ ਰੂਪਰਾ ਵਲੋਂ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਕਿ ਅਧਿਆਪਕਾ ਦੀ ਆਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ ਅੱਜ ਐਸੋਸੀਏਸ਼ਨ ਦੇ ਸੁਬਾਈ ਆਗੂ ਸ਼੍ਰੀ ਸੁਨੀਲ ਮੋਹਾਲੀ ਦੀ ਅਗਵਾਈ ਵਿੱਚ ਪੰਜਾਬ ਟੀਚਰ ਐਂਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਮਾਣਯੋਗ ਸਿੱਖਿਆ ਸਕੱਤਰ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਜੀ ਨੂੰ ਅਧਿਆਪਕ ਮੰਗਾਂ ਦੇ ਸੰਬੰਧ ਵਿੱਚ ਉਹਨਾਂ ਦੇ ਮੋਹਾਲੀ ਦਫ਼ਤਰ ਵਿਖੇ ਮਿਲਿਆ।
ਵਫ਼ਦ ਵੱਲੋਂ ਮੰਗ ਰੱਖੀ ਗਈ ਕਿ ਪਿਛਲੇ ਦਿਨੀਂ ਵਿੱਤ ਵਿਭਾਗ ਵੱਲੋਂ ਪਰਖਕਾਲ ਦਾ ਸਮਾਂ ਏਸੀਪੀ ਦੇ ਸਮੇਂ ਵਿੱਚ ਗਿਣਨ ਦਾ ਪੱਤਰ ਜਾਰੀ ਕੀਤਾ ਗਿਆ ਸੀ ਜੋ ਕਿ ਹੁਣ ਤੱਕ ਸਿੱਖਿਆ ਵਿਭਾਗ ਵੱਲੋਂ ਜਾਰੀ ਨਹੀਂ ਕੀਤਾ ਗਿਆ। ਜਿਸ ਕਰਕੇ ਏ.ਸੀ.ਪੀ ਦੀ ਉਡੀਕ ਵਿੱਚ ਬੈਠੇ ਅਧਿਆਪਕਾਂ ਵਿੱਚ ਬੇਚੈਨੀ ਦਾ ਮਾਹੌਲ ਹੈ, ਕਿਉਂਕਿ ਪੱਤਰ ਜਾਰੀ ਹੋਏ ਬਿਨਾਂ ਸਕੂਲ ਮੁਖੀ ਸਿੱਖਿਆ ਵਿਭਾਗ ਵਿੱਚ ਚਾਰ ਸਾਲ ਦਾ ਸਮਾਂ ਪੂਰਾ ਕਰਨ ਦੇ ਬਾਵਜੂਦ ਵੀ ਕਈਂ ਅਧਿਆਪਕਾਂ ਦਾ ਏ.ਸੀ.ਪੀ ਨਹੀਂ ਲਗਾ ਰਹੇ। ਜਿਸ ਕਾਰਨ ਸਬੰਧਤ ਅਧਿਆਪਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖਿਆ ਸਕੱਤਰ ਵੱਲੋਂ ਮੌਕੇ 'ਤੇ ਹੀ ਪਰਖਕਾਲ ਦੇ ਸਮੇਂ ਨੂੰ ਏ.ਸੀ.ਪੀ ਦੇ ਸਮੇਂ ਵਿੱਚ ਗਿਣਨ ਦਾ ਪੱਤਰ ਜਾਰੀ ਕਰਨ ਦੇ ਹੁਕਮ ਦਿੱਤੇ।
ਸੂਬਾਈ ਆਗੂ ਦੀਪਕ ਦਹੀਆ ਵਲੋਂ ਦੱਸਿਆ ਗਿਆ ਕਿ ਰਹਿੰਦੀਆਂ ਮੰਗਾਂ ਜਿਵੇਂ ਕਿ ਸੀਨੀਆਰਤਾ ਅਤੇ ਪੁਰਾਣੀ ਸਰਵੀਸ ਦਾ ਲਾਭ ਲਈ ਵਿਭਾਗ ਨਾਲ ਚਰਚਾ ਜਾਰੀ ਹੈ ਅਤੇ ਜੱਲਦ ਹੀ ਜਿਲ੍ਹਿਆਂ ਨਾਲ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਇਸ ਮੋਕੇ ਅਮਰਦੀਪ ਕੌਰ, ਸੁਨੀਲ ਕੁਮਾਰ ਧਨਾਸ, ਕਮਲਜੀਤ ਸਿੰਘ ਡੇਰਾਬੱਸੀ ਅਤੇ ਸ਼ੁਸ਼ੀਲ ਕੁਮਾਰ ਬਨੂੜ ਮੌਜੂਦ ਸਨ।
ਸਿੱਖਿਆ ਵਿਭਾਗ ਦਾ ਨਵਾਂ ਫੁਰਮਾਨ: ਮਾਮੂਲੀ ਗਰਾਂਟ ਵਿੱਚ ਅਧਿਆਪਕ ਆਪਣੇ ਪੱਲਿਓਂ ਪੈਸੇ ਪਾ ਕੇ ਖਰੀਦਣਗੇ ਸਮਾਰਟ ਐੱਲ.ਈ.ਡੀਆਂ
ਸਿੱਖਿਆ ਵਿਭਾਗ ਦਾ ਨਵਾਂ ਫੁਰਮਾਨ: ਮਾਮੂਲੀ ਗਰਾਂਟ ਵਿੱਚ ਅਧਿਆਪਕ ਆਪਣੇ ਪੱਲਿਓਂ ਪੈਸੇ ਪਾ ਕੇ ਖਰੀਦਣਗੇ ਸਮਾਰਟ ਐੱਲ.ਈ.ਡੀਆਂ
16 ਮਾਰਚ, 2021
ਸਕੂਲਾਂ ਨੂੰ ਐਲ.ਈ.ਡੀ ਖਰੀਦਣ ਲਈ ਜਾਰੀ ਕੀਤੀ ਨਿਗੂਣੀ ਰਾਸ਼ੀ ਵਿੱਚ ਤਰਕਸੰਗਤ ਵਾਧਾ ਕੀਤਾ ਜਾਵੇ: ਡੀਟੀਐੱਫ
ਆਪਣੇ ਅਜੀਬੋ ਗਰੀਬ ਫੈਸਲਿਆਂ ਕਾਰਨ ਨਿੱਤ ਦਿਨ ਚਰਚਾ ‘ਚ ਰਹਿਣ ਵਾਲਾ ਸਿੱਖਿਆ ਵਿਭਾਗ ਇੱਕ ਵਾਰ ਫੇਰ ਆਪਣੇ ਨਵੇਂ ਫੈਸਲੇ ਕਾਰਨ ਚਰਚਾ ‘ਚ ਹੈ। ਸਿੱਖਿਆ ਵਿਭਾਗ ਦੇ ਇੱਕ ਪੱਤਰ ਅਨੁਸਾਰ ਪ੍ਰਤੀ ਸਰਕਾਰੀ ਸਕੂਲ ਕੇਵਲ 11000 ਰੁੁਪਏ ਦੀ ਰਾਸ਼ੀ 43 ਇੰਚ ਦੀ ਸਮਾਰਟ ਐੱਲ.ਈ.ਡੀ. ਖਰੀਦਣ ਲਈ ਜਾਰੀ ਕੀਤੇ ਗਏ ਹਨ। ਇਸ ਦੀ ਖਰੀਦ ਸਬੰਧੀ ਤਹਿ ਕੀਤੇ ਮਾਪਦੰਡਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਹਦਾਇਤ ਕੀਤੀ ਗਈ ਹੈ। ਹਕੀਕਤ ਇਹ ਹੈ ਕਿ ਨਿਰਧਾਰਤ ਅਤੇ ਮਿਆਰੀ ਮਾਪਦੰਡਾਂ ‘ਤੇ ਖਰੀ ਉਤਰਦੀ ਐਲ.ਈ.ਡੀ. ਇਸ ਰਾਸ਼ੀ ਵਿੱਚ ਮਿਲਣੀ ਸੰਭਵ ਨਹੀਂ ਹੈ। ਜਦੋਂਕਿ ਆਨਲਾਇਨ ਵੀ 43 ਇੰਚੀ ਐੱਲ ਈ ਡੀ ਦੀ ਕੀਮਤ 24000 ਤੋਂ 37000 ਤੱਕ ਹੈ। ਇਸ ਦੇ ਹੱਲ ਵਜੋਂ ਹਦਾਇਤ ਕੀਤੀ ਗਈ ਹੈ ਕਿ ਜੇਕਰ ਗਿਆਰਾ ਹਜਾਰ ਰੁਪਏ ਚ ਇਹਨਾਂ ਮਾਪਦੰਡਾਂ ਅਨੁਸਾਰ ਐੱਲ ਈ ਡੀ ਨਹੀਂ ਮਿਲਦੀ ਤਾਂ ਸਕੂਲ ਵੱਲੋਂ ਆਪਣੇ ਪੱਧਰ ‘ਤੇ ਪ੍ਰਬੰਧ ਕੀਤਾ ਜਾਵੇ।
ਵਿਭਾਗ ਦੇ ਇਸ ਫੁਰਮਾਨ ਦੀ ਨਿਖੇਧੀ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ ਟੀ ਐੱਫ) ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਕਮੇਟੀ ਮੈਂਬਰ ਮੇਘਰਾਜ ਅਤੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਚੱਲਦਿਆਂ ਸਰਕਾਰੀ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਦੇ ਰਾਹ ਪੈ ਚੁੱਕੀ ਹੈ। ਜਿਸ ਤਹਿਤ ਹੀ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫੰਡ ਬੰਦ ਕਰਕੇ ਉਸ ਨੂੰ ਆਰਥਿਕ ਤੌਰ ਤੇ ਡਾਵਾਂਡੋਲ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਬਿਜਲੀ ਦੇ ਭਾਰੀ ਬਿਲਾਂ ਸਮੇਤ ਹੋਰ ਕਈ ਖ਼ਰਚੇ ਅਧਿਆਪਕ ਹੀ ਕਰ ਰਹੇ ਹਨ। ਸਕੂਲਾਂ ਅੰਦਰ ਅੱਧ ਪਚੱਧੀਆਂ ਗ੍ਰਾਂਟਾਂ ਜਾਰੀ ਕਰਕੇ ਬਾਕੀ ਰਾਸ਼ੀ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਪਾਉਣ ਲਈ ਹੁਕਮ ਕੀਤੇ ਜਾ ਰਹੇ ਹਨ ਅਤੇ ਅਧਿਆਪਕਾਂ ਦੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਵਧਾਈ ਜਾ ਰਹੀ ਹੈ।
ਜ਼ਿਲਾ ਆਗੂਆਂ ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ, ਵਿਕਰਮਜੀਤ ਮਲੇਰਕੋਟਲਾ, ਸੁਖਪਾਲ ਸਫੀਪੁਰ, ਗੁਰਦੀਪ ਚੀਮਾ, ਕਮਲ ਘੋੜੇਨਬ, ਦੀਨਾ ਨਾਥ , ਗੁਰਜੰਟ ਲਹਿਲ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਹਿਲਾਂ ਵੀ ਕੁਝ ਥਾਂਈਂ ਸਕੂਲਾਂ ਅੰਦਰ ਚੌਕੀਂਦਾਰਾਂ ਦੀਆਂ ਨਿਯੁਕਤੀ ਕਰ ਕੇ ਉਹਨਾਂ ਦੀ ਤਨਖਾਹ ਸਰਪੰਚਾਂ ਦੁਆਰਾ ਦਿੱਤੇ ਜਾਣ ਦੇ ਹੁਕਮ ਜਾਰੀ ਕੀਤੇ ਸਨ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਸਮੇਤ 29 ਮਹਿਕਮੇ ਪੰਚਾਇਤਾਂ ਹਵਾਲੇ ਕੀਤੇ ਜਾਣ ਦੀ ਨੀਤੀ ਨੂੰ ਅੰਜਾਮ ਦੇਣ ਲਈ ਹੀ ਹੌਲੀ ਹੌਲੀ ਸਕੂਲਾਂ ਦਾ ਆਰਥਿਕ ਪ੍ਰਬੰਧ ਪੰਚਾਇਤਾਂ ਨੂੰ ਸੋਪਿਆਂ ਜਾ ਰਿਹਾ ਹੈ। ਉਹਨਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਸਰਕਾਰ ਦੇ ਅਜਿਹੇ ਫੁਰਮਾਨਾਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਤੋਂ ਵਿੱਦਿਅਕ ਸੈਸ਼ਨ ਦੇ ਸ਼ੁਰੂ ਵਿੱਚ ਢੁੱਕਵੀਂ ਰਾਸ਼ੀ ਸਹਿਤ ਸਾਰੀਆਂ ਗਰਾਂਟਾਂ ਜਾਰੀ ਕਰਨ ਅਤੇ ਉਪਰੋਕਤ ਮਾਮਲੇ ਵਿੱਚ ਵੀ ਜਾਰੀ ਰਾਸ਼ੀ ਨੂੰ ਵੀ ਵਾਜਬ ਢੰਗ ਨਾਲ ਵਧਾਉਣ ਦੀ ਮੰਗ ਰੱਖੀ।
ਡਾਇਟ ਪ੍ਰਿੰਸੀਪਲਾਂ ਨੇ ਸਮਾਰਟ ਡਾਇਟਾਂ ਦੀ ਝਲਕ ਪਾਵਰ ਪੁਆਇੰਟ ਪੇਸ਼ਕਾਰੀਆਂ ਰਾਹੀਂ ਦਿਖਾਈ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਕੱਲ ਤੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋਵੇਗੀ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਕੱਲ ਤੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋਵੇਗੀ
■ ਸਵੇਰ ਦੇ ਸੈਸ਼ਨ ਦੌਰਾਨ ਹੋਵੇਗੀ ਪ੍ਰੀਖਿਆ।
■ 3.21 ਲੱਖ ਵਿਦਿਆਰਥੀਆਂ ਲਈ ਬਣਾਏ 18080 ਪ੍ਰੀਖਿਆ ਕੇਂਦਰ।
ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਸਮੂਹ ਬੋਰਡ ਅਤੇ ਗੈਰ- ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਆਫ਼ਲਾਈਨ ਤਰੀਕੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾਣ ਵਾਲੀਆਂ ਘਰੇਲੂ ਪ੍ਰੀਖਿਆਵਾਂ ਦੀ ਸ਼ੁਰੂਆਤ ਕੱਲ੍ਹ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਨਾਲ ਹੋਈ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਅੱਜ 16 ਮਾਰਚ ਤੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋਵੇਗੀ।ਇਸ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 3.21 ਲੱਖ ਵਿਦਿਆਰਥੀਆਂ ਲਈ 18080 ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਵੀਂ ਜਮਾਤ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ ਬਾਅਦ ਦੁਪਹਿਰ 12.15 ਵਜੇ ਤੱਕ ਹੋਵੇਗੀ।16 ਮਾਰਚ ਤੋਂ ਸ਼ੁਰੂ ਹੋਣ ਵਾਲੀ ਇਹ ਪ੍ਰੀਖਿਆ 23 ਮਾਰਚ ਤੱਕ ਚੱਲੇਗੀ।ਜਾਰੀ ਡੇਟਸ਼ੀਟ ਅਨੁਸਾਰ 16 ਮਾਰਚ ਨੂੰ ਪਹਿਲੀ ਭਾਸ਼ਾ ,17 ਮਾਰਚ ਨੂੰ ਅੰਗਰੇਜ਼ੀ,18 ਮਾਰਚ ਦੂਜੀ ਭਾਸ਼ਾ, 19 ਮਾਰਚ ਨੂੰ ਵਾਤਾਵਰਣ, 22 ਮਾਰਚ ਨੂੰ ਗਣਿਤ ਅਤੇ 23 ਮਾਰਚ ਨੂੰ ਸਵਾਗਤ ਜ਼ਿੰਦਗੀ ਵਿਸ਼ੇ ਦੀ ਪ੍ਰੀਖਿਆ ਹੋਵੇਗੀ। 24 ਤੋਂ 27 ਮਾਰਚ ਤੱਕ ਪ੍ਰਯੋਗੀ ਵਿਸ਼ਿਆਂ ਦੀ ਪ੍ਰੀਖਿਆ ਹੋਵੇਗੀ ਅਤੇ ਇਹ ਪ੍ਰੀਖਿਆ ਸਕੂਲਾਂ ਵੱਲੋਂ ਆਪਣੇ ਪੱਧਰ 'ਤੇ ਲਈ ਜਾਵੇਗੀ।ਪ੍ਰਯੋਗੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵੀ ਬੋਰਡ ਦੀ ਬਜਾਏ ਸਕੂਲਾਂ ਵੱਲੋਂ ਆਪਣੇ ਪੱਧਰ 'ਤੇ ਤਿਆਰ ਕੀਤੇ ਜਾਣਗੇ।
ਬੋਰਡ ਦੀਆਂ ਹਦਾਇਤਾਂ ਅਨੁਸਾਰ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀ(ਐਲੀਮੈਂਟਰੀ) ਵੱਲੋਂ ਪ੍ਰੀਖਿਆ ਕੇਂਦਰ ਕੰਟਰੋਲਰਾਂ ਅਤੇ ਸੁਪਰਡੈਂਟਾਂ ਨੂੰ ਪ੍ਰੀਖਿਆ ਦੌਰਾਨ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪ੍ਰੀਖਿਆਰਥੀ ਅਤੇ ਡਿਊਟੀ ਅਮਲੇ ਲਈ ਮਾਸਕ ਪਹਿਨਣਾ ਲਾਜ਼ਮੀ ਹੋਣ ਦੇ ਨਾਲ ਸੋਸ਼ਲ ਡਿਸਟੈਂਸ ਦਾ ਧਿਆਨ ਵੀ ਲਾਜ਼ਮੀ ਤੌਰ 'ਤੇ ਰੱਖਣ ਲਈ ਕਿਹਾ ਗਿਆ ਹੈ।ਅਧਿਕਾਰੀਆਂ ਨੇ ਕੋਰੋਨਾ ਬਚਾਅ ਹਦਾਇਤਾਂ ਬਾਬਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪੋ ਆਪਣੇ ਬੱਚਿਆਂ ਨੂੰ ਪ੍ਰੀਖਿਆ ਲਈ ਜਰੂਰੀ ਸਮੱਗਰੀ ਜੁਮੈਟਰੀ, ਪੈੱਨ, ਪੈਨਸਿਲ ਆਦਿ ਜਰੂਰ ਦੇ ਕੇ ਭੇਜਿਆ ਜਾਵੇ ਤਾਂ ਕਿ ਵਿਦਿਆਰਥੀਆਂ ਨੂੰ ਇਹ ਵਸਤਾਂ ਆਪਸ ਵਿੱਚ ਸਾਂਝੀਆਂ ਕਰਨ ਦੀ ਨੌਬਤ ਹੀ ਨਾ ਆਵੇ।ਬੋਰਡ ਵੱਲੋਂ ਵੱਖਰੇ ਤੌਰ 'ਤੇ ਜਾਰੀ ਪੱਤਰ 'ਚ ਮਾਪਿਆਂ ਨੂੰ ਵੀ ਆਪੋ ਆਪਣੇ ਬੱਚਿਆਂ ਨੂੰ ਪ੍ਰੀਖਿਆ ਕੇੱਦਰ ਵਿਖੇ ਭੇਜਣ ਤੋਂ ਪਹਿਲਾਂ ਉਹਨਾਂ ਦਾ ਤਾਪਮਾਨ ਚੈੱਕ ਕਰਨ ਲਈ ਕਿਹਾ ਗਿਆ ਹੈ। ਕੋਰੋਨਾ ਪ੍ਰਭਾਵਿਤ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਅਜਿਹੇ ਵਿਦਿਆਰਥੀਆਂ ਦੀ ਸੂਚਨਾ ਕੇਂਦਰ ਸੁਪਰਡੈਂਟ ਵੱਲੋਂ ਸੰਬੰਧਿਤ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਹੀਂ ਬੋਰਡ ਨੂੰ ਭੇਜਣ ਦੇ ਨਾਲ ਨਾਲ ਸਕੂਲ ਦੀ ਲਾਗ ਇਨ ਆਈ.ਡੀ ਤੋਂ ਵੀ ਬੋਰਡ ਨੂੰ ਸੂਚਨਾ ਭੇਜੇ ਜਾਣ ਲਈ ਕਿਹਾ ਗਿਆ ਹੈ।ਇਹਨਾਂ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਲਈ ਜਾਵੇਗੀ।
ਪੰਜਵੀਂ ਦੀ ਬੋਰਡ ਦੀ ਪ੍ਰੀਖਿਆ ਕੱਲ੍ਹ ਤੋਂ ਸ਼ੁਰੂ:ਰਾਜਿੰਦਰ ਕੌਰ ਡੀ.ਈ.ਓ. ਐਲੀ:
ਪੰਜਵੀਂ ਦੀ ਬੋਰਡ ਦੀ ਪ੍ਰੀਖਿਆ ਕੱਲ੍ਹ ਤੋਂ ਸ਼ੁਰੂ:ਰਾਜਿੰਦਰ ਕੌਰ ਡੀ.ਈ.ਓ. ਐਲੀ:
ਲੁਧਿਆਣਾ 15 ਮਾਰਚ (ਅੰਜੂ ਸੂਦ ) ਬੋਰਡ ਦੀ ਪ੍ਰੀਖਿਆ ਸੰਬੰਧੀ ਸਭ ਪ੍ਰਬੰਧ ਮੁਕੰਮਲ :ਕੁਲਦੀਪ ਸਿੰਘ ਡਿਪਟੀ ਡੀ.ਈ.ਓ ਐਲੀ:
ਪੰਜਵੀਂ ਬੋਰਡ ਦੀ 16 ਮਾਰਚ ਨੂੰ ਸ਼ੁਰੂ ਹੋ ਰਹੀ ਪ੍ਰੀਖਿਆ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਹਨ। ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਰਾਜਿੰਦਰ ਕੌਰ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਬੋਰਡ ਦੇ ਪੇਪਰਾਂ ਦੀ ਡੇਟਸ਼ੀਟ ਅਧਿਆਪਕਾਂ ਤੇ ਬੱਚਿਆ ਤੱਕ ਪੁੱਜਦਾ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਪਹਿਲੀ ਭਾਸ਼ਾ ਪੰਜਾਬੀ/ ਹਿੰਦੀ/ ਉਰਦੂ, 17 ਮਾਰਚ ਨੂੰ ਅੰਗਰੇਜ਼ੀ, 18 ਮਾਰਚ ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ,19 ਮਾਰਚ ਨੂੰ ਵਾਤਾਵਰਨ ਸਿੱਖਿਆ , 22 ਮਾਰਚ ਨੂੰ ਗਣਿਤ ਤੇ 23 ਮਾਰਚ ਨੂੰ ਸਵਾਗਤ ਵਿਸ਼ੇ ਦਾ ਪੇਪਰ ਹੋਵੇਗਾ ਤੇ ਪੇਪਰ ਦਾ ਸਮਾਂ ਸਵੇਰੇ 9:00 ਤੋਂ 12:15 ਤੱਕ ਹੋਵੇਗਾ। ਇਸ ਸੰਬੰਧੀ ਸੈਂਟਰ ਮੁੱਖ ਅਧਿਆਪਕਾਂ ਵੱਲੋਂ ਆਪਣੇ ਅਧੀਨ ਆਉਂਦੇ ਸਕੂਲਾਂ ਵਿੱਚ ਪ੍ਰੀਖਿਆ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾ ਸਪੱਸ਼ਟ ਕੀਤਾ ਕਿ ਸਿੱਖਿਆ ਅਧਿਕਾਰੀਆਂ ਵੱਲੋਂ ਸਮੇ ਸਮੇ ਤੇ ਪੰਜਵੀਂ ਦੇ ਹੋ ਰਹੇ ਪੇਪਰਾਂ ਦੇ ਸੈਂਟਰ ਵਿਜਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੋਵਿਡ 19 ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀ ਮਾਸਕ ਪਾ ਕੇ ਆਉਣ ਤੇ ਕੋਈ ਵੀ ਕਿਸੇ ਨਾਲ ਆਪਣਾ ਸਮਾਨ ਸਾਂਝਾ ਨਾ ਕਰੇ। ਇਸ ਦੇ ਨਾਲ ਨਾਲ ਬੱਚਾ ਸਮਾਜਿਕ ਦੂਰੀ ਬਣਾਉਂਦੇ ਹੋਏ ਆਪਣੀ ਪਾਣੀ ਦੀ ਬੋਤਲ ਵੱਖਰੀ ਲੈ ਕੇ ਆਵੇਗਾ। ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਪੰਜਵੀਂ ਦੇ ਬੋਰਡ ਦੇ ਪੇਪਰਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੰਜਾਬ ਦੀਆਂ ਬੋਰਡ ਪਰੀਖਿਆਵਾਂ ਮੁਲਤਵੀ
ਪੰਜਾਬ ਦੀਆਂ ਬੋਰਡ ਪਰੀਖਿਆਵਾਂ ਮੁਲਤਵੀ
ਐੱਸ.ਏ.ਐੱਸ. ਨਗਰ, 15 ਮਾਰਚ ( ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ।
ਕੰਟਰੋਲਰ ਪਰੀਖਿਆਵਾਂ ਵੱਲੋਂ ਦਿੱਤੀ ਹੋਰ ਤਫ਼ਸੀਲ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਪਰੀਖਿਆ ਕੇਂਦਰਾਂ ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲ਼ੇ ਹੀ ਕੀਤਾ ਜਾਵੇਗਾ।
ਡੇਟਸ਼ੀਟ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਮਮਮ।ਬਤਕਲ।.ਫ।ਜਅ ਵੇਖੀ ਜਾਵੇ। ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ ਫ਼ੋਨ ਨੰਬਰ 0172 5227151 ਅਤੇ ਦਸਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ 0172 5227324 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
--
ਸਿੱਖਿਆ ਵਿਭਾਗ ਦੀ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮੁਹਿੰਮ-
ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਦਾ ਪ੍ਰਗਟਾਵਾ ਕਰਦੇ ਸਕਿੱਟਾਂ ਰਾਹੀਂ ਸੋਸ਼ਲ ਮੀਡੀਆਂ ’ਤੇ ਪ੍ਰਭਾਵੀ ਪ੍ਰਚਾਰ
ਚੰਡੀਗੜ੍ਹ 15 ਮਾਰਚ(ਪ੍ਮੋਦ ਭਾਰਤੀ)
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀਡੀਓ ਕਲਿਪਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਸੋਸ਼ਲ ਮੀਡੀਆ ਦੀ ਪ੍ਰਭਾਵੀ ਵਰਤੋਂ ਕੀਤੀ ਜਾ ਰਹੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਤਿੰਨ ਤੋਂ ਪੰਜ ਮਿੰਟ ਤੱਕ ਦੇ ਸਕਿਟ ਤਿਆਰ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕਿੱਟਾਂ ਵਿੱਚ ਟੀਚਰਾਂ ਅਤੇ ਵਿਦਿਆਰਥੀਆਂ ਵੱਲੋਂ ਖੁਦ ਐਕਟਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਸਕਿੱਟਾਂ ਵਿੱਚ ਸਰਕਾਰੀ ਸਕੂਲਾਂ ਦੇ ਪੜ੍ਹਾਈ ਦੇ ਮਿਆਰ, ਸਮਾਰਟ ਸਕੂਲਾਂ ਵਿੱਚ ਸਿੱਖਿਆ ਲਈ ਵਰਤੀ ਜਾ ਰਹੀ ਅਤਿ ਅਧੁਨਿਕ ਤਕਨੋਲੋਜੀ ਅਤੇ ਸੁੰਦਰ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਕਿੱਟਾਂ ਵਿੱਚ ਸਰਕਾਰੀ ਸਕੂਲਾਂ ’ਚ ਅੰਗਰੇਜ਼ੀ ਦੇ ਵਧ ਰਹੇ ਮਿਆਰ ਬਾਰੇ ਵਿਸ਼ੇਸ਼ ਤੌਰ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਬਣਾਈਆਂ ਜਾ ਰਹੀਆਂ ਇਹ ਵੀਡੀਓ ਕਲਿਪਸ ਸੋਸ਼ਲ ਮੀਡੀਆ ਰਾਹੀਂ ਅਵਾਮ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਆਪਣਾ ਸੰਦੇਸ਼ ਲੋਕਾਂ ਤੱਕ ਪਹੰੁਚਾਉਣ ਲਈ ਨੁੱਕੜ ਨਾਟਕਾਂ ਅਤੇ ਜਨ ਸੰਪਰਕ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਇਹ ਵੀਡੀਓ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਰਹੇ ਹਨ ਅਤੇ ਇਨ੍ਹਾਂ ਦੇ ਸਾਕਾਰਤਮਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਚਾਲੂ ਅਕਾਦਮਿਕ ਸੈਸ਼ਨ ਦੌਰਾਨ ਪਿਛਲੇ ਸਾਲ ਨਾਲੋਂ ਦਾਖਲਿਆਂ ਵਿੱਚ ਅਧਿਕ ਵਾਧਾ ਹੋਣ ਦੀ ਉਮੀਦ ਪ੍ਰਗਟ ਕੀਤੀ ਹੈ।
ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਵੀ ਲੋਕਾਂ ਨੂੰ ਸਰਕਾਰੀ ਸੂਕੂਲਾਂ ’ਚ ਦਾਖਲੇ ਵਾਸਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ 2021-22 ਦੇ ਸੈਸ਼ਨ ਵਾਸਤੇ ਦਾਖਲੇ ਵਧਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਕੀਤਾ ਜਾ ਚੁੱਕਾ ਹੈ। ਪਿਛਲੇ ਸੈਸ਼ਨ 2020-21 ਦੌਰਾਨ ਵੀ ਵਿਭਾਗ ਨੇ ‘ਈਚ ਵਨ, ਬਰਿੰਗ ਵਨ’ ਮੁਹਿੰਮ ਆਰੰਭੀ ਸੀ। ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦਾਖਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ।
RECENT UPDATES
School holiday
SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ
SCHOOL HOLIDAYS IN FEBRUARY 2023 ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...