Saturday, 20 March 2021

OFFICIAL NOTIFICATION: ਅਧਿਆਪਕ ਅਤੇ ਨਾਨ ਟੀਚਿਂਗ ਸਟਾਫ ਰਹਿਣਗੇ ਸਕੂਲਾਂ ਵਿੱਚ ਹਾਜ਼ਰ

ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ

58 ਵਿਚੋਂ 32 ਨਵ ਨਿਯੁਕਤ ਮੈਥ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿਚ ਪੜਾਈ ਕੀਤੀ ਹੋਈ। 

ਸਰਕਾਰੀ ਸਕੂਲਾਂ ਵਿਚ ਪੜ ਕੇ ਇਹ ਮੁਕਾਮ ਹਾਸਿਲ ਕਰਨਾ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਬਿਆਨ ਕਰਦਾ ਹੈ 

ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।

ਲੁਧਿਆਣਾ,20 ਮਾਰਚ(ਅੰਜੂ ਸੂਦ ) : ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਆਪਣੇ ਆਪ ਵਿੱਚ ਮਾਣਮੱਤਾ ਅਹਿਸਾਸ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਹੇਠ ਚਾਰ ਰੋਜ਼ਾ ਸੈਮੀਨਾਰ ਲਗਾ ਰਹੇ ਗਣਿਤ ਤੇ ਸਾਇੰਸ ਵਿਸ਼ੇ ਦੇ ਨਵ ਨਿਯੁਕਤ ਅਧਿਆਪਕਾਂ ਨੇ ਕੀਤਾ। ਇਸ ਸੈਮੀਨਾਰ ਵਿਚ ਕੁੱਲ 58 ਨਵ ਨਿਯੁਕਤ ਮੈਥ ਅਧਿਆਪਕ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿਚੋਂ 32 ਅਧਿਆਪਕ ਸਰਕਾਰੀ ਸਕੂਲਾਂ ਤੋਂ ਪੜ੍ਹੇ ਹੋਏ ਹਨ। ਅੰਜੂ ਸੂਦ, ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਇਹ ਇਕ ਉਦਾਹਰਣ ਹੈ ਕਿ ਇੰਨੀ ਮੁਸ਼ਕਿਲ ਭਰਤੀ ਪ੍ਰਕਿਰਿਆ ਵਿਚ ਸਫਲ ਹੋ ਕੇ ਇੰਨੀ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆ ਨੇ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਕਿਰਨਦੀਪ ਸਿੰਘ ਸਟੇਟ ਰਿਸੋਰਸ ਗਰੁੱਪ ਮੈਂਬਰ ਮੈਥ, ਸੰਜੀਵ ਤਨੇਜਾ ਡੀਐਮ ਮੈਥ, ਸੁਬੋਧ ਵਰਮਾ ਡੀ ਐਮ ਇੰਗਲਿਸ਼ ਨੇ ਵੀ ਨਵ ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕੀਤਾ। ਕਈ ਮਾਪਿਆਂ ਦੇ ਮਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਤੀ ਪਾਏ ਜਾ ਰਹੇ ਸ਼ੰਕਿਆਂ ਦੀ ਨਵਿਰਤੀ ਲਈ ਇਹਨਾਂ ਨਵ-ਨਿਯੁਕਤ ਅਧਿਆਪਕਾਂ ਦੀ ਪ੍ਰਾਪਤੀ ਕਾਫ਼ੀ ਹੈ।ਵਰਨਣਯੋਗ ਹੈ ਕਿ ਸਰਕਾਰੀ ਅਧਿਆਪਕ ਦੀ ਨੌਕਰੀ ਤੱਕ ਪਹੁੰਚਣ ਲਈ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਉਪਰੰਤ ਮਾਸਟਰ ਕਾਡਰ ਦੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਗਈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਨ ਉਪਰੰਤ ਇਸ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਇਹ ਨਵ -ਨਿਯੁਕਤ ਅਧਿਆਪਕ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਆਈ ਤਬਦੀਲੀ ਦੇ ਗਵਾਹ ਹਨ।

                ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਗਣਿਤ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨਵਨੀਤ ਕੌਰ, ਮਨਦੀਪ ਕੌਰ, ਰਬੀਨਾ, ਸਤਪਾਲ ਕੌਰ, ਮਹਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੇ ਸਰਕਾਰੀ ਸਕੂਲ ਦੇ ਉਹਨਾਂ ਸਾਰੇ ਮਿਹਨਤੀ ਅਧਿਆਪਕਾਂ ਦਾ ਵੀ ਬਹੁਤ ਧੰਨਵਾਦ ਕਰਦੇ ਹਨ ਜਿਹਨਾਂ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਅਸੀਂ ਅੱਜ ਇਸ ਮੁਕਾਮ ਤੇ ਪਹੁੰਚੇ ਹਾਂ। ਸਾਨੂੰ ਸਖਤ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਬਹੁਤ ਵੱਡਾ ਯੋਗਦਾਨ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਸ਼ੇ ਦੇ ਅਧਿਆਪਕ ਵੱਲੋਂ 'ਰੱਟੇ ਦੀ ਬਜਾਏ ਸਮਝ ਕੇ ਪੜ੍ਹਨ" ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।ਹਰ ਵਿਸ਼ੇ ਦੀ ਪੜ੍ਹਾਈ ਪ੍ਰੈਕਟੀਕਲ ਪਹੁੰਚ ਨਾਲ ਕਰਵਾਈ ਜਾ ਰਹੀ ਹੈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਸਕੂਲ ਪੜ੍ਹਾਈ 'ਤੇ ਸਾਡੇ ਮਾਪਿਆਂ ਦਾ ਕੋਈ ਬਹੁਤਾ ਖਰਚਾ ਨਹੀਂ ਹੋਇਆ।ਬਤੌਰ ਅਧਿਆਪਕ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਫੀਸ ਕਿਸੇ ਵੀ ਸਕੂਲ ਦਾ ਪੈਮਾਨਾ ਨਹੀਂ ਹੋ ਸਕਦੀ।ਜਰੂਰੀ ਨਹੀਂ ਕਿ ਵੱਧ ਫੀਸ ਅਦਾ ਕਰਕੇ ਹੀ ਬੱਚਾ ਵਧੀਆ ਸਿੱਖਿਆ ਹਾਸਿਲ ਕਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਅੱਗੇ ਆ ਰਹੇ ਹਨ। ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਨਤੀਜੇ ਨਿੱਜੀ ਸਕੂਲਾਂ ਤੋਂ ਲਗਾਤਾਰ ਬਿਹਤਰ ਆ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਵਿਕਾਸ ਲਈ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਨਾਲ ਨਾਲ ਚੰਗੇ ਇਨਸਾਨ ਵੀ ਬਣ ਸਕਣ। ਮੇਰੀ ਸਾਰੇ ਮਾਪਿਆਂ ਨੂੰ ਬੇਨਤੀ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਕਾਬਲ ਹਨ, ਇਸ ਲਈ ਸਾਨੂੰ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।

ਸਿੱਖਿਆ ਵਿਭਾਗ ਦੀ ਹਫਤਾਵਾਰੀ ਸਮੀਖਿਆ ਮੀਟਿੰਗ,ਅਧਿਆਪਕ ਸਕੂਲ ਹਾਜਰ ਰਹਿ ਕੇ ਵਿਭਾਗ ਦੇ ਕੰਮ ਕਾਜ ਦੇਖਣਗੇ- ਸਿੱਖਿਆ ਸਕੱਤਰ

ਅਧਿਆਪਕ ਸਕੂਲ ਹਾਜਰ ਰਹਿ ਕੇ ਵਿਭਾਗ ਦੇ ਕੰਮ ਕਾਜ ਦੇਖਣਗੇ- ਸਿੱਖਿਆ ਸਕੱਤਰ 

ਪੰਜਾਬ ਸਿੱਖਿਆ ਵਿਭਾਗ ਦੀ ਹਫਤਾਵਾਰੀ ਸਮੀਖਿਆ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਸਮੀਖਿਆ ਕਰਨ ਹਿੱਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਵਰਚੂਅਲ ਮੀਟਿੰਗ ਦਾ ਆਯੋਜਨ ਕੀਤਾ ਗਿਆ। 

ਜਿਸ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਮੈਂਟਰ, ਨੋਡਲ ਅਫਸਰ, ਸਮੂਹ ਡਾਈਟ ਪ੍ਰਿੰਸੀਪਲ ਸਮੇਤ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਜ਼ ਵਲੋਂ ਹਿਸਾ ਲਿਆ ਗਿਆ। ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿਦਿਆਰਥੀ ਹਿੱਤ ਵਿੱਚ ਬਹੁਤ ਸਾਰੀਆਂ ਸਕੀਮਾਂ ਨੂੰ ਸ਼ੁਰੂ ਕੀਤਾ ਹੋਇਆ ਹੈ ਜਿਸ ਨਾਲ ਸਮਾਜ ਅੰਦਰ ਸਰਕਾਰੀ ਸਕੂਲਾਂ ਦੀ ਭਰੋਸੇਯੋਗਤਾ ਵਧੀ ਹੈ। 

ਮੀਟਿੰਗ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੋਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹ ਸਰਕਾਰੀ ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰਦਿਆਂ ਵਿਦਿਆਰਥੀਆਂ ਨੂੰ ਘਰ ਬੈਠ ਕੇ ਪੜਾਈ ਜਾਰੀ ਰੱਖਣ ਲਈ ਕਿਹਾ ਗਿਆ ਹੈ ਜਦਕਿ ਸਮੂਹ ਅਧਿਆਪਕ ਸਕੂਲ ਵਿਖੇ ਹਾਜਰ ਰਹਿੰਦਿਆਂ ਸਕੂਲ ਤੇ ਵਿਭਾਗ ਦੇ ਕੰਮਕਾਜ ਨੂੰ ਪੂਰਾ ਕਰਨਗੇ।

ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ

 ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ

58 ਵਿਚੋਂ 32 ਨਵ ਨਿਯੁਕਤ ਮੈਥ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿਚ ਪੜਾਈ ਕੀਤੀ ਹੋਈ। 

ਸਰਕਾਰੀ ਸਕੂਲਾਂ ਵਿਚ ਪੜ ਕੇ ਇਹ ਮੁਕਾਮ ਹਾਸਿਲ ਕਰਨਾ ਸਕੂਲਾਂ ਦੇ ਸਿੱਖਿਆ ਦੇ ਮਿਆਰ ਨੂੰ ਬਿਆਨ ਕਰਦਾ ਹੈ 

ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।

ਲੁਧਿਆਣਾ,20 ਮਾਰਚ(ਅੰਜੂ ਸੂਦ ) : ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਆਪਣੇ ਆਪ ਵਿੱਚ ਮਾਣਮੱਤਾ ਅਹਿਸਾਸ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਹੇਠ ਚਾਰ ਰੋਜ਼ਾ ਸੈਮੀਨਾਰ ਲਗਾ ਰਹੇ ਗਣਿਤ ਤੇ ਸਾਇੰਸ ਵਿਸ਼ੇ ਦੇ ਨਵ ਨਿਯੁਕਤ ਅਧਿਆਪਕਾਂ ਨੇ ਕੀਤਾ। ਇਸ ਸੈਮੀਨਾਰ ਵਿਚ ਕੁੱਲ 58 ਨਵ ਨਿਯੁਕਤ ਮੈਥ ਅਧਿਆਪਕ ਹਿੱਸਾ ਲੈ ਰਹੇ ਹਨ ਜਿਨ੍ਹਾਂ ਵਿਚੋਂ 32 ਅਧਿਆਪਕ ਸਰਕਾਰੀ ਸਕੂਲਾਂ ਤੋਂ ਪੜ੍ਹੇ ਹੋਏ ਹਨ। ਅੰਜੂ ਸੂਦ, ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਇਹ ਇਕ ਉਦਾਹਰਣ ਹੈ ਕਿ ਇੰਨੀ ਮੁਸ਼ਕਿਲ ਭਰਤੀ ਪ੍ਰਕਿਰਿਆ ਵਿਚ ਸਫਲ ਹੋ ਕੇ ਇੰਨੀ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆ ਨੇ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਕਿਰਨਦੀਪ ਸਿੰਘ ਸਟੇਟ ਰਿਸੋਰਸ ਗਰੁੱਪ ਮੈਂਬਰ ਮੈਥ, ਸੰਜੀਵ ਤਨੇਜਾ ਡੀਐਮ ਮੈਥ, ਸੁਬੋਧ ਵਰਮਾ ਡੀ ਐਮ ਇੰਗਲਿਸ਼ ਨੇ ਵੀ ਨਵ ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕੀਤਾ। ਕਈ ਮਾਪਿਆਂ ਦੇ ਮਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਤੀ ਪਾਏ ਜਾ ਰਹੇ ਸ਼ੰਕਿਆਂ ਦੀ ਨਵਿਰਤੀ ਲਈ ਇਹਨਾਂ ਨਵ-ਨਿਯੁਕਤ ਅਧਿਆਪਕਾਂ ਦੀ ਪ੍ਰਾਪਤੀ ਕਾਫ਼ੀ ਹੈ।ਵਰਨਣਯੋਗ ਹੈ ਕਿ ਸਰਕਾਰੀ ਅਧਿਆਪਕ ਦੀ ਨੌਕਰੀ ਤੱਕ ਪਹੁੰਚਣ ਲਈ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਉਪਰੰਤ ਮਾਸਟਰ ਕਾਡਰ ਦੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਗਈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਨ ਉਪਰੰਤ ਇਸ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਇਹ ਨਵ -ਨਿਯੁਕਤ ਅਧਿਆਪਕ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਆਈ ਤਬਦੀਲੀ ਦੇ ਗਵਾਹ ਹਨ।

                ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ  ਸਰਕਾਰੀ ਗਣਿਤ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਨਵਨੀਤ ਕੌਰ, ਮਨਦੀਪ ਕੌਰ, ਰਬੀਨਾ, ਸਤਪਾਲ ਕੌਰ, ਮਹਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੇ ਸਰਕਾਰੀ ਸਕੂਲ ਦੇ ਉਹਨਾਂ ਸਾਰੇ ਮਿਹਨਤੀ ਅਧਿਆਪਕਾਂ ਦਾ ਵੀ ਬਹੁਤ ਧੰਨਵਾਦ ਕਰਦੇ ਹਨ ਜਿਹਨਾਂ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਅਸੀਂ ਅੱਜ ਇਸ ਮੁਕਾਮ ਤੇ ਪਹੁੰਚੇ ਹਾਂ। ਸਾਨੂੰ ਸਖਤ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਬਹੁਤ ਵੱਡਾ ਯੋਗਦਾਨ ਹੈ।ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਸ਼ੇ ਦੇ ਅਧਿਆਪਕ ਵੱਲੋਂ 'ਰੱਟੇ ਦੀ ਬਜਾਏ ਸਮਝ ਕੇ ਪੜ੍ਹਨ" ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।ਹਰ ਵਿਸ਼ੇ ਦੀ ਪੜ੍ਹਾਈ  ਪ੍ਰੈਕਟੀਕਲ ਪਹੁੰਚ ਨਾਲ ਕਰਵਾਈ ਜਾ ਰਹੀ ਹੈ।ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਸਕੂਲ ਪੜ੍ਹਾਈ 'ਤੇ ਸਾਡੇ ਮਾਪਿਆਂ ਦਾ ਕੋਈ ਬਹੁਤਾ ਖਰਚਾ ਨਹੀਂ ਹੋਇਆ।ਬਤੌਰ ਅਧਿਆਪਕ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਫੀਸ ਕਿਸੇ ਵੀ ਸਕੂਲ ਦਾ ਪੈਮਾਨਾ ਨਹੀਂ ਹੋ ਸਕਦੀ।ਜਰੂਰੀ ਨਹੀਂ ਕਿ ਵੱਧ ਫੀਸ ਅਦਾ ਕਰਕੇ ਹੀ ਬੱਚਾ ਵਧੀਆ ਸਿੱਖਿਆ ਹਾਸਿਲ ਕਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਅੱਗੇ ਆ ਰਹੇ ਹਨ। ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਨਤੀਜੇ ਨਿੱਜੀ ਸਕੂਲਾਂ ਤੋਂ ਲਗਾਤਾਰ ਬਿਹਤਰ ਆ ਰਹੇ ਹਨ।  ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇ ਨਾਲ-ਨਾਲ ਉਨ੍ਹਾਂ  ਦੀ ਸ਼ਖ਼ਸੀਅਤ ਦੇ ਵਿਕਾਸ ਲਈ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਵੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਉਹ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਨਾਲ ਨਾਲ ਚੰਗੇ ਇਨਸਾਨ ਵੀ ਬਣ ਸਕਣ। ਮੇਰੀ ਸਾਰੇ ਮਾਪਿਆਂ ਨੂੰ ਬੇਨਤੀ ਹੈ ਕਿ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਕਾਬਲ ਹਨ, ਇਸ ਲਈ ਸਾਨੂੰ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।

ਅਧਿਆਪਕਾਂ ਨੂੰ ਸਕੂਲ ਆਊਣਾ ਲਾਜ਼ਮੀ , ਛੁੱਟੀ ਨਹੀਂ: ਸਿੱਖਿਆ ਮੰਤਰੀ

 ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ ਸਕੂਲ 31 ਮਾਰਚ ਤੱਕ ਬੰਦ ਕਰ ਦਿੱਤੇ ਹਨ ਪਰ ਅਧਿਆਪਕਾਂ ਨੁੰ ਕੋਈ ਛੁੱਟੀ ਨਹੀਂ ਹੈ। ONLINE NEWS AGENCY  ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਾਰੇ ਅਧਿਆਪਕਾਂ ਦਾ ਸਕੂਲ ਆਉਣਾ ਲਾਜ਼ਮੀ ਹੈ। 

ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਪਦ ਉਨਤੀਆਂ ,schedule ਮੁਲਤਵੀ

ਸਿੱਖਿਆ ਵਿਭਾਗ ਵਲੋਂ ਮਿਤੀ 15-03-2021 ਰਾਹੀ ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਪਦ ਉਨਤ ਕਰਨ ਸਬੰਧੀ ਮਿਤੀ 20-03-2021 ਅਤੇ ਮਿਤੀ 21-03-2021 ਦਾ scrutiny schedule ssapunjab ਦੀ ਵੈਬਸਾਇਟ ਤੇ ਅਪਲੋਡ ਕੀਤਾ ਗਿਆ ਸੀ, ਜੋ ਹੁਣ COVID-19 ਦੇ ਬਦਲੇ ਹਲਾਤਾਂ ਦੇ ਮੱਦੇਨਜਰ ਹਾਲ ਦੀ ਘੜੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ।

ਅਧਿਆਪਕ ਆਮ ਵਾਂਗ ਹੀ ਸਕੂਲਾਂ ਵਿਚ ਆਉਣਗੇ: ਸਿੱਖਿਆ ਸਕੱਤਰ

ਸਕੂਲੀ ਜਮਾਤਾਂ ਦੇ ਪੇਪਰ ਵੀ 31 ਮਾਰਚ ਤੱਕ ਮੁਲਤਵੀ ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

 ਉਨ੍ਹਾਂ ਕਿਹਾ ਕਿ ਹਾਲਾਤ ਸੁਖਾਵੇਂ ਰਹੇ ਤਾਂ ਸਿੱਖਿਆ ਵਿਭਾਗ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦਾ ਤਰੀਕਾ (ਮੋਡ ਮੁੜ ਜਾਰੀ ਕਰੇਗਾ। ਉਧਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਕਾਰਨ ਭਾਵੇਂ ਸਾਰੇ ਸਕੂਲ 31 ਮਾਰਚ ਤੱਕ ਬੰਦ ਰਹਿਣਗੇ, ਪਰ ਅਧਿਆਪਕ ਆਮ ਵਾਂਗ ਹੀ ਸਕੂਲਾਂ ਵਿਚ ਆਉਣਗੇ। ਇਸ ਦੌਰਾਨ ਸਿੱਖਿਆ ਵਿਭਾਗ ਦੇ ਦਫ਼ਤਰ ਵੀ ਖੁੱਲ੍ਹੇ ਰਹਿਣਗੇ।

RECENT UPDATES

Today's Highlight