Labels
ਡਾ. ਦਵਿੰਦਰ ਸਿੰਘ ਬੋਹਾ ਨੇ ਐੱਲ.ਕੇ.ਜੀ./ਯੂ.ਕੇ.ਜੀ.ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਚੱਲ ਰਹੀ ਟ੍ਰੇਨਿੰਗ ਵਿੱਚ ਕੀਤੀ ਸ਼ਿਰਕਤ
ਡਾ. ਦਵਿੰਦਰ ਸਿੰਘ ਬੋਹਾ ਨੇ ਐੱਲ.ਕੇ.ਜੀ./ਯੂ.ਕੇ.ਜੀ.ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਚੱਲ ਰਹੀ ਟ੍ਰੇਨਿੰਗ ਵਿੱਚ ਕੀਤੀ ਸ਼ਿਰਕਤ
ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਬੁਢਲਾਡਾ ਦੀ ਦਿੱਖ ਅਤੇ ਬੱਚਿਆਂ ਦੀ ਵਧੀ ਗਿਣਤੀ ਦੇਖ ਕੇ ਹੋਏ ਬਾਗੋਬਾਗ
ਮਾਨਸਾ,03 ਅਪਰੈਲ (ਗੁਰਵਿੰਦਰ ਸਿੰਘ ਚਹਿਲ) -ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਵਿਖੇ ਡਾ ਦਵਿੰਦਰ ਸਿੰਘ ਬੋਹਾ ਸਹਾਇਕ ਡਾਇਰੈਕਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਟ੍ਰੇਨਿੰਗ ਦਾ ਆਗਮਨ ਕਰਵਾਇਆ। ਉਨ੍ਹਾਂ ਨੇ ਇੱਥੇ ਚੱਲ ਰਹੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਈਜੀਐਸ/ਏਆਈਈ/ਐੱਸ.ਟੀ.ਆਰ. ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦਾ ਲੱਗ ਰਿਹਾ ਹੈ।ਇਸ ਪ੍ਰੋਗਰਾਮ ਤਹਿਤ ਇਨ੍ਹਾਂ ਨੂੰ ਦੋ ਦਿਨਾਂ ਦੀ ਐਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਨੇ ਵਧੀਆ ਢੰਗ ਨਾਲ ਪੜ੍ਹਾਉਣ ਦੀ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਦੀ ਬਦਲੀ ਨੁਹਾਰ 'ਤੇ ਖ਼ੁਸ਼ੀ ਪ੍ਰਗਟਾਈ।ਸ੍ਰ: ਬੋਹਾ ਨੇ ਦੱਸਿਆ ਕਿ ਤਕਰੀਬਨ ਦੋ ਕੁ ਸਾਲ ਪਹਿਲਾਂ ਇਸੇ ਸਕੂਲ ਵਿੱਚ ਉਹ ਆਏ ਸਨ ਅਤੇ ਵਿਦਿਆਰਥੀਆਂ ਦੀ ਸੰਖਿਆ ਕੇਵਲ 80 ਸੀ ਅਤੇ ਹੁਣ ਇਸੇ ਸਕੂਲ ਵਿੱਚ ਵਿਦਿਆਰਥੀਆਂ ਦੀ ਸੰਖਿਆ 200 ਤੋਂ ਪਾਰ ਕਰ ਗਈ ਹੈ।ਸਕੂਲ ਵਿੱਚ ਸਾਫ਼ ਸਫ਼ਾਈ ਅਤੇ ਅਧਿਆਪਕਾਂ ਦੁਆਰਾ ਟੀ ਐੱਲ ਐੱਮ ਬਣਾਇਆ ਜਾ ਰਿਹਾ ਸੀ।ਡਾ, ਦਵਿੰਦਰ ਸਿੰਘ ਬੋਹਾ,ਅਮਨਦੀਪ ਔਲਖ ਬੀਪੀਈਓ ਬੁਢਲਾਡਾ ਨੇ ਸਕੂਲ ਮੁਖੀ ਕੁੰਜ ਬਿਹਾਰੀ ਦੁਆਰਾ ਕੀਤੇ ਗਏ ਵਿਕਾਸ ਕੰਮਾਂ ਉਪਰ ਤਸੱਲੀ ਪ੍ਰਗਟਾਈ।ਇਸ ਮੌਕੇ ਪਡ਼੍ਹੋ ਪੰਜਾਬ ਪਡ਼੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਨੈਬ ਸਿੰਘ ਮਘਾਣੀਆਂ, ਸੀਐੱਮਟੀ ਜਸਵਿੰਦਰ ਸਿੰਘ ਮੰਡੇਰ ਅਤੇ ਸਕੂਲ ਦਾ ਸਮੁੱਚਾ ਸਟਾਫ ਮੌਜੂਦ ਸੀ।
ਸਕੂਲ ਲੈਕਚਰਾਰ ਦੀਆਂ ਅਸਾਮੀਆਂ ਤੇ ਭਰਤੀ : ਨੋਟੀਫਿਕੇਸ਼ਨ ਜਾਰੀ
ਘਰ ਘਰ ਰੋਜ਼ਗਾਰ ਕਿਥੇ ਹੋ ਰਹੀ ਸਰਕਾਰੀ ਭਰਤੀ ਦੇਖੋ ਇਥੇ
For more details click here
BIOLOGY | CHEMISTRY | COMMERCE | ECONOMICS | ENGLISH | GEOGRAPHY | HINDI | MATH | PHYSICS | PUNJABI | SOCIOLOGY
ਇਹਨਾਂ ਅਸਾਮੀਆਂ ਤੋਂ ਇਲਾਵਾ 191 ਲੈਕਚਰਾਰ ਦੀ ਭਰਤੀ ਲਈ ਵੀ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ। For more information click below on link
BIOLOGY | CHEMISTRY | COMMERCE | ECONOMICS | ENGLISH | GEOGRAPHY | HINDI | MATH | PHYSICS | PUNJABI | SOCIOLOGY
केंद्रीय विद्यालय पालुवास में शिक्षकों की भर्ती
केन्द्रीय विद्यालय पाल्वास द्वारा विभिन्न पदों हेतू अनुबंध आधार पर अध्यापक व अन्य श्रेणियां के लिए साक्षात्कार के लिए एक विज्ञापन दिया गया था। दिए गए विज्ञापन के अनुसार 25.03.2021 को साक्षात्कार लिए गए थे। प्रशासनिक कारणों से 25.03.2021 को लिए गए साक्षात्कार को तुरंत प्रभाव से 01.04.2021' को निरस्त किया गया था। भर्ती प्रक्रिया को पुनः शुरू करते हुए विभिन्न पदों ( अध्यापक व अन्य) पर अस्थायी ( on purely contractual basis )नियुक्ति हेतु साक्षात्कार के लिए आवेदन पत्र, शैक्षणिक सत्र 2021-22 के लिए आमंत्रित किए जाते हैं।
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਦੀ ਪੂਰਤੀ ਅਤੇ ਗੁਣਾਤਮਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਤਕਰੀਬਨ ਸੱਤ ਕਰੋੜ ਦੇ ਫੰਡ ਜਾਰੀ ਕਰਨ ਦਾ ਫੈਸਲਾ
ਚੰਡੀਗੜ 2 ਅਪ੍ਰੈਲ(ਪ੍ਰਮੋਦ ਭਾਰਤੀ) ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਦੀ ਪੂਰਤੀ ਅਤੇ ਗੁਣਾਤਮਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਤਕਰੀਬਨ ਸੱਤ ਕਰੋੜ ਦੇ ਫੰਡ ਜਾਰੀ ਕਰਨ ਦਾ ਫੈਸਲਾ
ਕੋਵਿਡ-19 ਦੇ ਕਾਰਨ ਸਕੂਲ ਦੇ ਘੱਟ ਸਮਾਂ ਖੁਲਣ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੀ ਪੜਾਈ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਵੱਖ ਵੱਖ ਉਪਰਾਲਿਆਂ ਅਤੇ ਗੁਣਾਤਮਿਕ ਸਿੱਖਿਆ ਮੁਹਈਆ ਕਰਵਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਤਕਰੀਬਨ ਸੱਤ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਤਕਰੀਬਨ 6, 97, 01,00 ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੰਡ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਦੀ ਸਿੱਖਣ ਦੀ ਸਮਰੱਥਾ ਵਧਾਉਣ ਲਈ ਵਰਤੇ ਜਾਣਗੇ।
ਬੁਲਾਰੇ ਅਨੁਸਾਰ ਕੋਵਿਡ-19 ਦੇ ਕਾਰਨ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਸਕੂਲ ਬਹੁਤ ਘੱਟ ਸਮਾਂ ਖੁਲੇ ਹਨ। ਇਸ ਦੇ ਕਾਰਨ ਵੱਖ ਵੱਖ ਵਿਸ਼ਿਆਂ ਨੂੰ ਸਿੱਖਣ ਵਿਚਲੇ ਪਾੜੇ ਦੀ ਸ਼ਨਾਖਤ ਕੀਤੀ ਗਈ ਹੈ। ਇਸ ਪਾੜੇ ਨੂੰ ਪੂਰਨ ਵਾਸਤੇ ਲਰਨਿੰਗ ਇਨਹਾਂਸਮੈਂਟ ਪ੍ਰੋਗਰਾਮ (ਸੈਕੰਡਰੀ) ਆਧਾਰਤ ਹਿਸਾਬ, ਸਾਇੰਸ, ਪੰਜਾਬੀ, ਅੰਗਰੇਜ਼ੀ, ਹਿੰਦੀ ਅਤੇ ਸਮਾਜਿਕ ਵਿਗਿਆਨ ਦੇ ਵਿਸ਼ਿਆਂ ਵਿੱਚ ਵਿਦਿਆਰਥੀਆਂ ਦੀ ਸਮਰੱਥਾ ਵਧਾਉਣ (ਰੀਜਿਲਿਐਂਸ ਪ੍ਰੋਗਰਾਮ) ਵਾਸਤੇ ਸਪਲੀਮੈਂਟਰੀ ਸਮੱਗਰੀ/ਪ੍ਰੈਕਟੀਕਲ ਅਤੇ ਵੱਖ ਵੱਖ ਗਤੀਵਿਧੀਆਂ ਕਰਵਾਉਣ ਲਈ ਫੰਡ ਜਾਰੀ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਹ ਫੰੰਡ ਵੱਖ ਵੱਖ ਜਮਾਤਾਂ ਲਈ ਵਰਤੇ ਜਾਣਗੇ।
ਇਨਾਂ ਫੰਡਾਂ ਦੇ ਨਾਲ ਵਿਦਿਆਰਥੀਆਂ ਦੇ ਸਿੱਖਣ ਦਾ ਪਾੜਾ ਪੂਰਾ ਕਰਨ ਲਈ ਅਸਾਇਨਮੈਂਟਾਂ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ। ਹਿਸਾਬ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਬਾਰੇ ਰੋਜ਼ਾਨਾ, ਵਿਗਿਆਨ ਲਈ ਹਫਤੇ ਵਿੱਚ ਤਿੰਨ ਦਿਨ ਅਤੇ ਹਿੰਦੀ ਤੇ ਪੰਜਾਬੀ ਲਈ ਹਫਤੇ ਵਿੱਚ ਦੋ ਦਿਨ ਅਸਾਈਨਮੈਂਟਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਸਿੱਖਣ ਦਾ ਪਾੜਾ ਪੂਰਨ ਲਈ ਰਾਸ਼ਟਰੀ ਅਚੀਵਮੈਂਟ ਸਰਵੇ (ਐਨ.ਏ.ਐਸ.) ਦੀ ਤਿਆਰੀ ਵਾਸਤੇ ਵਿਸ਼ਾ ਅਧਿਆਪਕ, ਵਿਦਿਆਰਥੀਆਂ ਲਈ ਅਸਾਇਨਮੈਂਟਾਂ ਵਾਸਤੇ ਵੀ ਫੰਡ ਵਰਤੇ ਜਾ ਸਕਣਗੇ। ਇਹ ਫੰਡ ਬਾਰਵੀਂ ਜਮਾਤ ਦੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਦੀਆਂ ਮੈਪ ਐਕਟੀਵਿਟੀ ਤੇ ਪੋਲਿਟੀਕਲ ਸਾਇੰਸ/ਹਿਸਟਰੀ ਦੀਆਂ ਅਸਾਇਨਮੈਂਟਾਂ ਲਈ ਵੀ ਵਰਤੇ ਜਾ ਸਕਣਗੇ।
Chandigarh, April 2(Parmod Bharti ) Education department releases around Rs. 7 crore to the government schools for the raising the standard of education
The Punjab School Education Department has decided to release an amount of around Rs. 7 crore to the government schools for taking various measures to compensate the students for the loss of education due to closing of the school during Covid-19.
Disclosing this here today, a spokesperson of the school education department said that on the directions of the Education Minister Mr. Vijay Inder Singla an amount of Rs. 6,97,01,00 is being released for raising the standard of education and to enhance the learning ability of students of different classes.
According to the spokesperson, schools had to be closed for a long duration in the last academic session due to Covid-19. So, the gap in learning has been identified in different subjects. To fill this gap, funds are going to be released under Learning Enhancement Program (Secondary) for the Supplementary Materials / Practical and various activities. The Resilience Program for Mathematics, Science, Punjabi, English, Hindi and Social Sciences will also be initiated.
These funds will be used for Learning based assignments to fill the learning gap of students of different classes. Assignments of Mathematics, English and Social Sciences will be sent to the students daily, while three days in a week for Science and two days in a week for Hindi and Punjabi. In addition, funds can also be used for assignments for the National achievement servey (NAS). These funds may also be used for Map Activity and Political Science / History assignments for Class XII humanities Group students.
ਦੂਰਦਰਸ਼ਨ ਦਾ ‘ਨਵੀਆਂ ਪੈੜਾਂ' ਪ੍ਰੋਗਰਾਮ ਦਰਸਾਏਗਾ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ
ਦੂਰਦਰਸ਼ਨ ਦਾ ‘ਨਵੀਆਂ ਪੈੜਾਂ' ਪ੍ਰੋਗਰਾਮ ਦਰਸਾਏਗਾ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ
ਹੋਵੇਗੀ ਸੰਗਰੂਰ ਤੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਪੇਸ਼ਕਾਰੀ
ਐਸ.ਏ.ਐਸ. ਨਗਰ 2 ਅਪ੍ਰੈਲ-(ਪ੍ਰਮੋਦ ਭਾਰਤੀ) ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ, ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਦੇ ਸਪੋਕਸਪਰਸਨ ਪ੍ਰਮੋਦ ਭਾਰਤੀ ਤੇ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਦੱਸਿਆ ਕਿ ਇਹਨਾਂ ਤਮਾਮ ਕੋਸ਼ਿਸ਼ਾਂ ਦੇ ਨਾਲ-ਨਾਲ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦੇਣ ਲਈ ਦੂਰਦਰਸ਼ਨ ਜਲੰਧਰ ਤੋਂ ਵੀ ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ਪ੍ਰੋਗਰਾਮ 'ਨਵੀਆਂ ਪੈੜਾਂ' ਰਾਹੀਂ ਜਿਲ੍ਹਾ ਵਾਰ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਉਪਲਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਇਆ ਕਰੇਗੀ। ਇਸ ਵਾਰ ਭਲਕੇ ਸ਼ਨੀਵਾਰ ਨੂੰ ਸੰਗਰੂਰ ਤੇ ਐਤਵਾਰ ਦੇ ਪ੍ਰੋਗਰਾਮ ‘ਚ ਸ਼ਹੀਦ ਭਗਤ ਸਿੰਘ ਜਿਲ੍ਹੇ ਦੇ ਸਰਕਾਰੀ ਸਕੂਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਜਾਵੇਗਾ।
ਵਿਭਾਗ ਦੇ ਬੁਲਾਰਿਆਂ ਨੇ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਅਧੀਨ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਆਕਰਸ਼ਕ ਗੇਟਾਂ ਅਤੇ ਚਾਰਦੀਵਾਰੀਆਂ ਨਾਲ ਦਿੱਖ ਸੰਵਾਰਨ ਦੇ ਨਾਲ-ਨਾਲ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ, ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ। ਵਿਦਿਆਰਥੀਆਂ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਕਿੱਤਾਮੁਖੀ ਸਿੱਖਿਆ ਉਪਲਬਧ ਕਰਵਾਈ ਜਾ ਰਹੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਸੈਂਕੜੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਰਹੇ ਹਨ।ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਡਿਊਟੀ ਸੰਭਾਲਣ ਲਈ ਭੇਜਣ ਤੋਂ ਪਹਿਲਾਂ ਪ੍ਰਵੇਸ਼ ਸਿਖਲਾਈ ਜਰੀਏ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਨੂੰ ਦੂਰਦਰਸ਼ਨ ਜਲੰਧਰ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਵਿਭਾਗ ਦੇ ਸਪੋਕਰਪਰਸਨ ਪ੍ਰਮੋਦ ਭਾਰਤੀ ਤੇ ਡਾ. ਸੁਖਦਰਸ਼ਨ ਸਿੰਘ ਚਹਿਲ, ਡਿਜ਼ੀਟਲ ਮੀਡੀਆ ਸੰਚਾਲਕ ਅਮਰਦੀਪ ਸਿੰਘ, ਅਸ਼ੋਕ ਕੁਮਾਰ ਤੇ ਗੁਰਦੀਪ ਜੌਨੀ ‘ਤੇ ਅਧਾਰਤ ਟੀਮ ਵੱਲੋਂ ਤਿਆਰ ਕੀਤਾ ਗਿਆ ਹੈ।
ਸਕੂਲਾਂ ਵਿਚ 750 ਲਾਇਬ੍ਰੇਰੀਅਨ ਦੀਆਂ ਅਸਾਮੀਆਂ ਦੀ ਭਰਤੀ, ਨੋਟੀਫਿਕੇਸ਼ਨ ਜਾਰੀ
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ
ਵਣ ਕੰਪਲੈਕਸ, ਸੈਕਟਰ-68 , ਐਸ.ਏ.ਐਸ. ਨਗਰ,
ਇਸ਼ਤਿਹਾਰ ਨੰ. 04 ਆਫ 2021
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਡਾਇਰੈਕਟਰ, ਸਿੱਖਿਆ ਵਿਭਾਗ (ਸੈ.ਸਿ.) ਪੰਜਾਬ ਵਿਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ (ਨੋਟ: ਅਸਾਮੀਆਂ ਦੀ ਗਿਣਤੀ ਸਬੰਧਿਤ ਵਿਭਾਗ ਦੇ ਫੈਸਲੇ ਅਨੁਸਾਰ ਘਟਾਈ ਜਾਂ ਵਧਾਈ ਜਾ ਸਕਦੀ ਹੈ) ਤਨਖਾਹ ਸਕੇਲ 25 500/-( Level 4) ਦੇ ਪੇਅ ਸਕੇਲ ਵਿਚ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in 'ਤੇ ਯੋਗ ਉਮੀਦਵਾਰਾਂ ਤੋਂ ਮਿਤੀ 05.04 2021 ਤੋਂ 26.04.2021 ਸ਼ਾਮ 05.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।
ਇਸ ਭਰਤੀ ਦਾ ਵਿਸਥਾਰਪੂਰਵਕ ਨੋਟਿਸ ਅਤੇ ਜਾਣਕਾਰੀ ਜਿਵੇਂ ਕਿ ਬਿਨੈ ਕਰਨ ਦਾ ਢੰਗ, ਅਸਾਮੀਆਂ ਦਾ ਸ਼੍ਰੇਣੀ ਵਾਈਜ਼ ਵਰਗੀਕਰਨ, ਵਿੱਦਿਅਕ ਯੋਗਤਾ, ਉਮਰ ਸੀਮਾ, ਚੋਣ ਵਿਧੀ, ਭਰਤੀ ਦੇ ਹੋਰ ਨਿਯਮ ਅਤੇ ਸ਼ਰਤਾਂ (Terms and conditions) ਅਤੇ ਸੰਪਰਕ ਲਈ ਫੋਨ ਨੰ./ਈ-ਮੇਲ ਆਦਿਬੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ https:/isssb.punjab.gov.in 'ਤੇ ਉਪਲਬਧ ਹਨ।
Website address https:/isssb.punjab.gov.in
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਹਦਾਇਤਾਂ ਜਾਰੀ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਹਦਾਇਤਾਂ ਜਾਰੀ
IERT ਐਕਟ 2009 ਤਹਿਤ ਵਿਦਿਆਰਥੀ ਦੀ ਉਮਰ ਅਨੁਸਾਰ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦਾਖਲਾ ਦਿੱਤਾ ਜਾਵੇ।
ਕਿਸੇ ਵੀ ਵਿਦਿਆਰਥੀ ਨੂੰ ਕਿਸੇ ਕਿਸਮ ਦੇ ਦਸਤਾਵੇਜ਼ਾਂ ਦੀ ਕਮੀ ਦੇ ਆਧਾਰ ਤੇ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ। ਜੇਕਰ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਹੈ। ਸਕੂਲ ਮੁੱਖੀ ਤਸੱਲੀ ਅਨੁਸਾਰ ਐਸੇ ਵਿਦਿਆਰਥੀਆਂ ਨੂੰ ਦਾਖਲਾ ਦੇ ਸਕਦੇ ਹਨ, ਪ੍ਰੰਤੂ ਸਬੰਧਤ ਵਿਦਿਆਰਥੀ ਦੇ ਮਾਪਿਆਂ ਤੋਂ ਬੱਚੇ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖਤੀ ਵਿੱਚ ਲੈ ਲਿਆ ਜਾਵੇ ।
ਵਿਦਿਆਰਥੀਆਂ ਦਾ ਆਧਾਰ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਦਾਖਲ ਕਰ ਲਿਆ ਜਾਵੇ ਅਤੇ ਦਾਖਲੇ ਤੋਂ ਬਾਅਦ ਉਸ ਦਾ ਆਧਾਰ ਕਾਰਡ ਬਣਵਾ ਲਿਆ ਜਾਵੇ।
ਕੁਝ ਵਿਦਿਆਰਥੀਆਂ ਕੋਲ ਆਪਣਾ ਜਨਮ ਸਰਟੀਫਿਕੇਟ ਨਹੀਂ ਹੈ, ਪਰ ਉਹ ਵਿਦਿਆਰਥੀ ਸਕੂਲਾਂ ਵਿੱਚ ਦਾਖਲਾ ਲੈਣਾ ਚਾਹੁੰਦੇ ਹਨ, ਇਸ ਸਬੰਧ ਵਿੱਚ ਸਪਸ਼ਟ ਕੀਤਾ ਜਾਂਦਾ ਹੈ ਕਿ ਅਜਿਹੇ ਵਿਦਿਆਰਥੀਆਂ ਨੂੰ ਮੋਕੇ ਤੇ ਜਨਮ ਸਰਟੀਫਿਕੇਟ ਦੇਣ ਲਈ ਮਜਬੂਰ ਨਾ ਕੀਤਾ ਜਾਵੇ। ਇਹਨਾਂ ਦਾ ਦਾਖਲਾ ਪ੍ਰੋਵੀਜ਼ਨਲ ਆਧਾਰ ਤੇ ਕਰ ਲਿਆ ਜਾਵੇ ਅਤੇ ਬਾਅਦ ਵਿੱਚ ਜਨਮ ਸਰਟੀਫਿਕੇਟ ਲੈ ਲਿਆ ਜਾਵੇ।
ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਦਾਖਲੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਜਾਰੀ ਵਿਦਿਆਰਥੀਆਂ ਦੇ ਰਜਿਸਟਰੇਸ਼ਨ ਨੰਬਰ ਦੀ ਮੰਗ ਨਾ ਕੀਤੀ ਜਾਵੇ। ਇਸ ਸਬੰਧੀ ਈ- ਪੰਜਾਬ ਪੋਰਟਲ ਤੇ ਜਲਦ ਹੀ ਸੋਧ ਕਰ ਦਿੱਤੀ ਜਾਵੇਗੀ।
ਕੋਵਿਡ-19 ਟੀਕਾਕਰਨ ਕਰਵਾਉਣ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ
ਲੁਧਿਆਣਾ, 1 ਅਪ੍ਰੈਲ (ਅੰਜੂ ਸੂਦ) : ਕੋਵਿਡ-19 ਟੀਕਾਕਰਨ ਕਰਵਾਉਣ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ।
ਸੁਬੋਧ ਵਰਮਾ, ਡੀ ਐਮ ਇੰਗਲਿਸ਼ ਨੇ ਨਿਭਾਈ ਮੀਟਿੰਗ ਹੋਸਟ ਦੀ ਭੂਮਿਕਾ
ਅੱਜ ਲੁਧਿਆਣਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਜੀ ਨੇ ਜੂਮ ਐਪ ਤੇ ਲੁਧਿਆਣੇ ਜਿਲ੍ਹੇ ਦੇ 110 ਦੇ ਕਰੀਬ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਚਰਨਜੀਤ ਸਿੰਘ ਜਲਾਜਣ ਵੀ ਇਸ ਮੀਟਿੰਗ ਵਿਚ ਸ਼ਾਮਲ ਸਨ। ਡਿਪਟੀ ਕਮਿਸ਼ਨਰ ਜੀ ਵਲੋਂ ਜਿਥੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਉਥੇ ਉਨ੍ਹਾਂ ਦੇ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਦੀ ਜਿੰਮੇਵਾਰੀ ਵੀ ਪ੍ਰਿੰਸੀਪਲ ਸਾਹਿਬਾਨ ਦੀ ਲਗਾਈ। ਉਨ੍ਹਾਂ ਕਿਹਾ ਕਿ ਇਸ ਟੀਕੇ ਨੂੰ ਲਵਾਉਣ ਨਾਲ ਸਰੀਰ ਤੇ ਕੋਈ ਗਲਤ ਪ੍ਰਭਾਵ ਨਹੀਂ ਪੈਂਦਾ। ਉਨ੍ਹਾਂ ਮੀਟਿੰਗ ਵਿਚ ਸ਼ਾਮਲ ਸਕੂਲ ਮੁਖੀਆਂ ਨੂੰ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੱਤਰ ਵੀ ਜਾਰੀ ਕੀਤਾ ਹੈ ਜਿਸ ਅਨੁਸਾਰ ਜੋ ਕਰਮਚਾਰੀ ਦਫਤਰੀ ਸਮੇਂ ਦੌਰਾਨ ਕੋਵਿਡ-19 ਦਾ ਟੀਕਾਕਰਨ ਕਰਵਾਉਣ ਹਸਪਤਾਲ ਜਾਵੇਗਾ ਉਸ ਨੂੰ ਉਸ ਸਮੇਂ ਦੌਰਾਨ ਆਨ ਡਿਉਟੀ ਮੰਨਿਆ ਜਾਵੇਗਾ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਨੇ ਮੀਟਿੰਗ ਵਿਚ ਦੱਸਿਆ ਕਿ ਉਨ੍ਹਾਂ ਨੇ ਕੋਵਿਡ-19 ਦਾ ਟੀਕਾਕਰਨ ਖੁਦ ਕਰਵਾਇਆ ਹੋਇਆ ਹੈ। ਉਨ੍ਹਾਂ ਟੀਕਾਕਰਨ ਪ੍ਰਤੀ ਹੋ ਰਹੇ ਗਲਤ ਪ੍ਰਚਾਰ ਤੋ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਅਧਿਕਾਰੀਆਂ ਨੇ ਇਸ ਜਾਣਕਾਰੀ ਨੂੰ ਅਧਿਆਪਕਾਂ ਨਾਲ ਸਾਂਝਾ ਕਰਨ ਦੀ ਹਦਾਇਤ ਵੀ ਕੀਤੀ। ਇਸ ਮੀਟਿੰਗ ਨੂੰ ਸੁਬੋਧ ਵਰਮਾ, ਡੀ ਐਮ ਇੰਗਲਿਸ਼ ਦੁਆਰਾ ਹੋਸਟ ਕੀਤਾ ਗਿਆ।
ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ 2200 ਸਰਕਾਰੀ ਸਕੂਲਾਂ ਦੀ ਚੋਣ
ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ 2200 ਸਰਕਾਰੀ ਸਕੂਲਾਂ ਦੀ ਚੋਣ
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲਾਂ ਨੂੰ ਰਾਸ਼ੀ ਭੇਜਣ ਦਾ ਫੈਸਲਾ
ਚੰਡੀਗੜ, 1 ਅਪ੍ਰੈਲ (ਪ੍ਰਮੋਦ ਭਾਰਤੀ)
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਰਕਾਰੀ ਸਕੂਲਾਂ ਵਿੱਚ ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ 2020-21 ਨੂੰ ਲਾਗੂ ਕਰਨ ਲਈ ਸੂਬੇ ਭਰ ਦੇ 2200 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ ਅਤੇ ਹਰੇਕ ਜ਼ਿਲੇ ਵਿੱਚੋਂ 100 ਸਕੂਲ ਲਏ ਗਏ ਹਨ। ਇਨਾਂ ਸਕੂਲਾਂ ਨੂੰ ਇੱਕ ਕਰੋੜ, 15 ਲੱਖ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ। ਇਸ ਰਾਸ਼ੀ ਵਿੱਚੋਂ ਹਰੇਕ ਈਕੋ ਕਲੱਬ ਲਈ 5000 ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਦਕਿ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਤੇ ਨਿਗਰਾਣੀ ਰੱਖਣ ਲਈ 25,000 ਰੁਪਏ ਪ੍ਰਤੀ ਜ਼ਿਲਾ ਦਿੱਤੇ ਗਏ ਹਨ।

ਬੁਲਾਰੇ ਅਨੁਸਾਰ ਇਸ ਪ੍ਰੋਗਰਾਮ ਦੇ ਹੇਠ ਵਾਤਾਵਰਣ ਸੁਰੱਖਿਆ ਅਤੇ ਸੰਭਾਲ ਦੇ ਨਾਲ ਨਾਲ ਸੋਲਿਡ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਸਕੂਲਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ, ਵਿਸ਼ਵ ਵੈੱਟਲੈਂਡ ਦਿਵਸ, ਧਰਤ ਦਿਵਸ ਆਦਿ ਵਰਗੇ ਮਹੱਤਵਪੂਰਨ ਵਾਤਾਵਰਣ ਦਿਵਸ ਮਨਾਏ ਜਾਣਗੇ। ਇਸ ਦੌਰਾਨ ਇਨਾਂ ਦਿਵਸਾਂ ਨਾਲ ਸਬੰਧਿਤ ਸਲੋਗਨ, ਡਰਾਇੰਗ ਅਤੇ ਪੋਸਟਰ ਮੁਕਾਬਲੇ ਕਰਵਾਏ ਜਾਣਗੇ ਅਤੇ ਵਿਦਿਆਰਥੀ ‘ਪ੍ਰਕਿਰਤੀ ਖੋਜ’ ਹੇਠ ਕੁਵਿਜ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਦੇ ਹੇਠ ਸਕੂਲਾਂ ਅਤੇ ਹੋਰਨਾਂ ਥਾਵਾਂ ’ਤੇ ਪੌਦੇ ਲਉਣ ਦੇ ਨਾਲ ਨਾਲ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ।
ਪੰਜਾਬ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,
ਅਧਿਆਪਕ ਬਦਲੀਆਂ ਸੰਬੰਧੀ ਵਾਇਰਲ ਹੋਇਆ ਪੱਤਰ ਬਿਲਕੁਲ ਜ਼ਾਅਲੀ
*ਅਧਿਆਪਕ ਬਦਲੀਆਂ ਸੰਬੰਧੀ ਵਾਇਰਲ ਹੋਇਆ ਪੱਤਰ ਬਿਲਕੁਲ ਜ਼ਾਅਲੀ*
*ਬਦਲੀਆਂ ਸੰਬੰਧੀ ਗ਼ਲਤ ਅਫ਼ਵਾਹਾਂ ਫੈਲਾਉਣ ਵਾਲੇ ਅਸਮਾਜਿਕ ਤੱਤਾਂ ਖਿਲਾਫ਼ ਵਿਭਾਗ ਕਰੇਗਾ ਕਾਰਵਾਈ*
ਐੱਸ.ਏ.ਐੱਸ. ਨਗਰ 1 ਅਪ੍ਰੈਲ ( ਪ੍ਰਮੋਦ ਭਾਰਤੀ) ਅਧਿਆਪਕਾਂ ਦੀਆਂ ਬਦਲੀਆਂ ਨੂੰ ਰੱਦ ਕਰਨ ਸੰਬੰਧੀ ਵਾਇਰਲ ਕੀਤਾ ਗਿਆ ਪੱਤਰ ਬਿਲਕੁਲ ਝੂਠਾ, ਫਰਜ਼ੀ ਅਤੇ ਜ਼ਾਅਲੀ ਹੈ। ਬਦਲੀਆਂ ਰੱਦ ਕਰਨ ਸੰਬੰਧੀ ਝੂਠੀਆਂ ਅਫ਼ਵਾਹਾਂ ਫੈ਼ਲਾਉਣ ਵਾਲੇ ਅਸਮਾਜਿਕ ਤੱਤਾਂ ਖਿਲਾਫ਼ ਸਿੱਖਿਆ ਵਿਭਾਗ ਵੱਲੋਂ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿਭਾਗ ਵੱਲੋਂ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਆਨਲਾਈਨ ਬਦਲੀਆਂ ਲਾਗੂ ਰਹਿਣਗੀਆਂ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਸੰਬੰਧੀ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ ਜਿਸ ਅਨੁਸਾਰ ਵਿਭਾਗ ਵੱਲੋਂ ਬਦਲੀਆਂ ਦੀ ਲਿਸਟ ਨੂੰ ਰੱਦ ਕਰਨ ਸੰਬੰਧੀ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇੱਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਵਿਭਾਗ ਵੱਲੋਂ ਕੁੱਝ ਦਿਨ ਪਹਿਲਾਂ ਨਿਰੋਲ ਪਾਰਦਰਸ਼ੀ ਢੰਗ ਨਾਲ ਆਨਲਾਈਨ ਕੀਤੀਆਂ ਗਈਆਂ ਬਦਲੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਰਾਜ ਕੁਮਾਰ ਖੋਸਲਾ ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਤੋਂ
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਮੁਲਤਵੀ, ਹੁਣ ਇਸ ਦਿਨ ਹੋਵੇਗੀ ਪਰੀਖਿਆ
ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਪ੍ਰੀਖਿਆ ਮੁੁਲਤਵੀ ।ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (ਜੇ.ਐੱਨ.ਵੀ.ਐੱਸ.ਟੀ.) 2021 ਜੋ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਸ਼ਨ 2021-22 ਦਾਖ਼ਲੇ ਲਈ 10 ਅਪ੍ਰੈਲ, 2021 ਨੂੰ ਹੋਣੀ ਸੀ, ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਚੋਣ ਪ੍ਰੀਖਿਆ 16 ਮਈ, 2021 (ਐਤਵਾਰ) ਨੂੰ ਹੋਵੇਗੀ। ਇਹ ਜਾਣਕਾਰੀ ਕੈਪਟਨ ਟੀਨਾ ਧੀਰ ( ਸੇਵਾ-ਮੁਕਤ) ਡਿਪਟੀ ਕਮਿਸ਼ਨਰ ਵੱਲੋਂ ਸਾਂਝੀ ਕੀਤੀ ਗਈ।
Education Department extends date for submitting online applications for cancellation of transfer orders
Education Department extends date for submitting online applications for cancellation of transfer orders.
Mohali, March 31, 2021Parmod Bharti
The Education Department has extended the date for submitting online requests for cancellation of transfer orders of teachers. Now, the teachers, who want to get their recently issued transfer orders cancelled, can submit their online requests by clicking on "Transfer Cancellation Link" on the portal, by April 01, 2021.
Earlier, the last date for submitting requests was March 26. The Department has extended the date while sympathetically considering the grievance of the teachers, who could not submit their cancellation requests within the stipulated period, informed spokesperson of the department while adding that manual applications would not be considered.
1 ਅਪ੍ਰੈਲ ਤੋਂ ਸਕੂਲ 8 ਵਜੇ ਲੱਗਣਗੇ
ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਦੇ ਸਲਾਨਾ ਨਤੀਜੇ ਭਲਕੇ,ਨਵੇਂ ਵਿੱਦਿਅਕ ਸੈਸ਼ਨ 1 ਅਪ੍ਰੈਲ ਤੋਂ
ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਦੇ ਸਲਾਨਾ ਨਤੀਜੇ ਭਲਕੇ
ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀਆਂ ਕੋਰੋਨਾ ਪਾਬੰਦੀਆਂ ‘ਚ ਘਿਰੀਆਂ ਸਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਸਲਾਨਾ ਨਤੀਜਿਆਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਾਰੇ ਪਾਏ ਜਾਂਦੇ ਭੁਲੇਖੇ ਨੂੰ ਦੂਰ ਕਰਦਿਆਂ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਆਮ ਦੀ ਤਰਾਂ ਪਹਿਲਾਂ ਦੀ ਤਰਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਸਿੱਖਿਆ ਵਿਭਾਗ ਵਲੋਂ ਲਏ ਗਏ ਫੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੇ ਸਲਾਨਾ ਨਤੀਜਾ ਤਿਆਰ ਕਰਕੇ 31 ਮਾਰਚ ਨੂੰ ਐਲਾਣੇ ਜਾਣ ਦੇ ਵਿਭਾਗ ਵਲੋਂ ਨਿਰਦੇਸ਼ ਦਿਤੇ ਗਏ ਹਨ।
ਕੈਪਟਨ ਅਮਰਿੰਦਰ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ ਦੀ ਮਿਆਦ ਵਧਾਉਣ ਦੇ ਹੁਕਮ
ਚੰਡੀਗੜ੍ਹ, 30 ਮਾਰਚ 2021 - ਸੂਬੇ ਵਿੱਚ ਯੂ.ਕੇ. ਵਾਇਰਸ ਦੇ ਜ਼ਿਆਦਾ ਪਾਏ ਜਾਣ ਦੇ ਨਾਲ ਕੋਵਿਡ ਕੇਸਾਂ ਅਤੇ ਮੌਤਾਂ ਦੀ ਨਿਰੰਤਰ ਵਧਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ 'ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ।
ਮੁੱਖ ਸਕੱਤਰ ਅਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਗਾਈਆਂ ਸਨ, ਉਨ੍ਹਾਂ ਸਾਰੀਆਂ ਨੂੰ 10 ਅਪਰੈਲ ਤੱਕ ਵਧਾ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਉਹ ਫੇਰ ਇਸ ਦੀ ਸਮੀਖਿਆ ਕਰਨਗੇ।
ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ।
ਸਥਿਤੀ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਕਿ ਪੁਲਿਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, ਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਖਾਸ ਤੌਰ 'ਤੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਵਾਇਰਸ ਦਾ ਯੂ.ਕੇ. ਸਟਰੇਨ ਸੂਬੇ ਵਿੱਚ ਸਭ ਤੋਂ ਜ਼ਿਆਦਾ ਪਾਇਆ ਜਾ ਰਿਹਾ ਹੈ। ਵਾਇਰਸ ਦੇ ਪੱਧਰ ਦਾ ਪਤਾ ਲਗਾਉਣ ਲਈ ਸ਼ੁਰੂਆਤ ਵਿੱਚ ਐਨ.ਸੀ.ਡੀ.ਸੀ. ਨੂੰ ਭੇਜੇ 401 ਕੋਵਿਡ ਪਾਜ਼ੇਟਿਵ ਸੈਂਪਲਾਂ ਵਿੱਚੋਂ 326 ਕੇਸ ਯੂ.ਕੇ. ਵਾਇਰਸ ਦੇ ਪਾਏ ਗਏ। ਬਾਅਦ ਵਿੱਚ ਆਈ.ਜੀ.ਆਈ.ਬੀ. ਨੂੰ ਭੇਜੇ 95 ਸੈਂਪਲਾਂ ਵਿੱਚੋਂ 85 ਸੈਂਪਲ ਯੂ.ਕੇ. ਸਟਰੇਨ ਦੇ ਪਾਏ ਗਏ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੋਵਿਡ ਮਹਾਂਮਾਰੀ ਦੀ ਤਾਜ਼ਾ ਦਸ਼ਾ ਅਤੇ ਯੋਗ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਦੀ ਸਥਿਤੀ ਵੀ ਸਾਂਝੀ ਕੀਤੀ। ਮੀਟਿੰਗ ਵਿੱਚ ਸੀ.ਐਮ.ਸੀ. ਲੁਧਿਆਣਾ ਵੱਲੋਂ ਪੇਸ਼ ਕੀਤੇ ਰੁਝਾਨ ਦੱਸਦਿਆਂ ਇਹ ਸੂਚਨਾ ਦਿੱਤੀ ਗਈ ਕਿ ਕੁਝ ਜ਼ਿਲ੍ਹਿਆਂ ਵਿੱਚ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਧਦੇ ਕੇਸਾਂ ਸਬੰਧੀ ਇਸ ਰੁਝਾਨ ਅਨੁਸਾਰ 6 ਅਪਰੈਲ, 2021 ਨੂੰ ਸਿਖਰ ਹੋਵੇਗਾ। ਅਨੁਮਾਨਾਂ ਅਨੁਸਾਰ ਮਈ, 2021 ਦੇ ਅੱਧ ਜਾਂ ਅਖੀਰ ਵਿੱਚ ਕੇਸਾਂ ਦੀ ਗਿਣਤੀ ਘਟਣ ਲੱਗੇਗੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਜਲੰਧਰ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਹੋਰ ਕੇਸ ਆਉਣ ਦੀ ਸੰਭਾਵਨਾ ਹੈ ਅਤੇ ਇਹ ਵੀ ਸੰਭਾਵਨਾ ਹੈ ਕਿ 40 ਸਾਲ ਜਾਂ ਇਸ ਤੋਂ ਘੱਟ ਦੇ ਨੌਜਵਾਨਾਂ ਵਿੱਚ ਇਹ ਕੇਸ ਸਭ ਤੋਂ ਵੱਧ ਹੋਣਗੇ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪਿਛਲੀ ਮੀਟਿੰਗ ਤੋਂ ਜਦੋਂ ਕੋਵਿਡ ਪ੍ਰੋਟੋਕੋਲਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਅਤੇ ਨਾਲ ਹੀ ਆਰ.ਟੀ-ਪੀ.ਸੀ.ਆਰ. ਟੈਸਟਿੰਗ ਦਾ ਫੈਸਲਾ ਲਿਆ ਗਿਆ ਸੀ, ਉਸ ਸਮੇਂ ਤੋਂ 90,360 ਵਿਅਕਤੀਆਂ ਦੇ ਚਲਾਨ ਅਤੇ ਕੋਵਿਡ ਟੈਸਟ ਕੀਤੇ ਗਏ ਹਨ। ਉਨ੍ਹਾਂ ਨੇ ਪੁਲਿਸ ਲਾਈਨਾਂ ਵਿੱਚ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਲਈ ਵੀ ਬੇਨਤੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਐਲ-2 ਅਤੇ ਐਲ-3 ਬੈਡ ਢੁੱਕਵੀਂ ਗਿਣਤੀ ਵਿੱਚ ਉਪਲੱਬਧ ਹਨ ਪਰ ਕੁਝ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਉਪਲੱਬਧਤਾ ਨੂੰ ਵਧਾਉਣ ਦੀ ਜ਼ਰੂਰਤ ਹੈ ਜੋ ਬੇਹੱਦ ਗੰਭੀਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਨਮੂਨੇ ਲੈਣ ਦੀ ਗਤੀ ਤੇਜ਼ ਕਰਨ ਅਤੇ ਵਿਸ਼ੇਸ਼ ਤੌਰ 'ਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕਾਂ ਦੇ ਨਮੂਨੇ ਲੈਣ ਅਤੇ ਆਰ.ਏ.ਟੀ. ਨੂੰ 30 ਫੀਸਦੀ ਤੱਕ ਵਧਾਉਣ ਸਬੰਧੀ ਹਦਾਇਤ ਕੀਤੀ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਘਰੇਲੂ ਏਕਾਂਤਵਾਸ ਅਧੀਨ ਮਰੀਜ਼ਾਂ ਦੀ ਸਖਤ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਢੁੱਕਵੇਂ ਪੱਧਰ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਡੀਸੀਜ਼ ਅਤੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਿਯਮਾਂ ਅਨੁਸਾਰ ਐਲ-2 ਸਿਹਤ ਸੰਸਥਾ ਵਿੱਚ ਕੋਈ ਮੌਤ ਨਾ ਹੋਵੇ ਅਤੇ ਜਦੋਂ ਮਰੀਜ਼ ਨੂੰ ਗੰਭੀਰ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਤਾਂ ਉਸ ਨੂੰ ਐਲ-3 ਸਿਹਤ ਸੰਸਥਾ ਵਿਚ ਜਲਦ ਤਬਦੀਲ ਕਰਨਾ ਚਾਹੀਦਾ ਹੈ।
ਸਾਰੇ ਜ਼ਿਲ੍ਹਿਆਂ ਨੂੰ ਆਪਣੀਆਂ ਟੀਮਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਕੋਵਿਡ ਨਮੂਨੇ ਲੈਣ ਸਬੰਧੀ ਡਾਟਾ ਐਂਟਰੀ ਅਤੇ ਨਿਰਧਾਰਤ ਲੈਬਾਂ ਵਿੱਚ ਨਮੂਨੇ ਲੈ ਜਾਣ ਵਿੱਚ ਘੱਟੋ-ਘੱਟ ਸਮਾਂ ਲੱਗੇ ਅਤੇ ਟੈਸਟ ਦਾ ਨਤੀਜਾ 24 ਘੰਟਿਆਂ ਦੇ ਅੰਦਰ ਉਪਲੱਬਧ ਕਰਵਾਇਆ ਜਾਵੇ।
ਟੀਕਾਕਰਨ ਸਬੰਧੀ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਟੀਕਾਕਰਨ ਸਬੰਧੀ ਮਨਜ਼ੂਰੀ ਦੇਣ ਲਈ ਕੋਈ ਵੀ ਫੋਟੋ ਆਧਾਰਤ ਸ਼ਨਾਖਤੀ ਕਾਰਡ ਕਾਫੀ ਹੋਵੇਗੀ। ਸਾਰੇ ਜ਼ਿਲ੍ਹਿਆਂ ਨੂੰ ਸਬ-ਸੈਂਟਰ ਪੱਧਰ ਤੱਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ, ਡਿਸਪੈਂਸਰੀਆਂ, ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਸੰਸਥਾਵਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਨੂੰ ਸ਼ਾਮਲ ਕਰਕੇ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਹੁਕਮ ਦਿੱਤੇ ਗਏ ਹਨ।
45 ਸਾਲ ਤੋਂ ਵੱਧ ਉਮਰ ਵਰਗ ਲਈ 1 ਅਪਰੈਲ, 2021 ਤੋਂ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਟੀਕਾਕਰਨ ਸਬੰਧੀ ਬੁਨਿਆਦੀ ਢਾਂਚੇ ਨੂੰ ਸਮਝਣ ਦੇ ਮਕਸਦ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਿਹਤ ਸਹੂਲਤਾਂ ਜਿੰਨੀ ਜਲਦੀ ਹੋ ਸਕੇ ਕੋਵਿਡ ਟੀਕਾਕਰਨ ਕੇਂਦਰਾਂ ਵਜੋਂ ਕੰਮ ਸ਼ੁਰੂ ਕਰਨਾ ਅਤੇ 31 ਮਾਰਚ, 2021 ਤੱਕ ਕੰਮ ਕਰਨਾ ਯਕੀਨੀ ਬਣਾਉਣਗੀਆਂ ਤਾਂ ਜੋ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਨਿਰਵਿਘਨ ਟੀਕਾਕਰਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੁੱਖ ਸਕੱਤਰ ਨੇ ਵਰਚੁਅਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਨੂੰ ਸਾਰੇ ਸਿਹਤ ਕਰਮਚਾਰੀਆਂ ਅਤੇ ਐਫ.ਐਲ.ਡਬਲਿਊ ਨੂੰ ਆਪਣੇ-ਆਪ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ ਅਤੇ ਜਿਹੜੇ ਟੀਕੇ ਨਹੀਂ ਲਗਵਾਉਂਦੇ, ਉਨ੍ਹਾਂ ਨੂੰ ਹਰ ਹਫਤੇ ਕੋਵਿਡ ਟੈਸਟ ਕਰਵਾਉਣ ਦੀ ਸਖਤ ਹਦਾਇਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਲਾਗ ਨਾ ਲੱਗਣਾ ਅਤੇ ਉਨ੍ਹਾਂ ਵੱਲੋਂ ਦੂਜਿਆਂ ਨੂੰ ਲਾਗ ਨਾ ਫੈਲਾਉਣਾ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਸਰਕਾਰ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ. ਕੇ. ਤਲਵਾੜ ਨੇ ਸੁਝਾਅ ਦਿੱਤਾ ਹੈ ਕਿ ਕੁਝ ਚੋਣਵੇਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਤੋਂ ਇਲਾਵਾ ਹੋਰ ਮਰੀਜ਼ਾਂ ਦੇ ਇਲਾਜ ਨੂੰ 2-4 ਹਫਤਿਆਂ ਲਈ ਮੁਲਤਵੀ ਕੀਤਾ ਜਾ ਸਕਦਾ ਹੈ ਅਤੇ ਜਿਥੇ ਕੋਈ ਮੈਡੀਕਲ ਕਾਲਜ ਨਹੀਂ ਹੈ, ਉਨ੍ਹਾਂ ਜ਼ਿਲ੍ਹਾਂ ਹਸਪਤਾਲਾਂ ਵਿੱਚ ਹੋਰ ਐਂਬੂਲੈਂਸਾਂ ਉਪਲੱਬਧ ਕਰਵਾਈਆਂ ਜਾ ਸਕਦੀਆਂ ਹਨ।
ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ ਸਿਹਤ ਵਿਭਾਗ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਨੂੰ ਵਧਾ ਕੇ 35,000 ਟੈਸਟ ਪ੍ਰਤੀ ਦਿਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਸ਼ੁਰੂ
ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਪੱਧਰ ਅਤੇ ਕੋਵਿਡ-19 ਤੋਂ ਬਚਣ ਲਈ ਜਾਣਕਾਰੀ ਦਿੱਤੀ ਜਾ ਰਹੀ
ਚੰਡੀਗੜ੍ਹ, 30 ਮਾਰਚ ( ਪ੍ਰਮੋਦ ਭਾਰਤੀ )
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਾਸਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਵਿਡ-19 ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੇ ਕਾਰਨ 31 ਮਾਰਚ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਪਰ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋ-ਘਰੀ ਜਾ ਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਪਿਛਲੇ ਸਾਲ ਸਕੂਲ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਕਾਰਨ ਸਾਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ ਤਕਰੀਬਨ 15 ਫੀਸਦੀ ਵਾਧਾ ਹੋਇਆ ਸੀ ਅਤੇ ਇਸ ਸਾਲ ਇਹ ਵਾਧਾ ਪਿੱਛਲੇ ਸਾਲ ਨਾਲੋਂ ਵੀ ਅਧਿਕ ਹੋਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਇਕੱਠਾਂ ਦੇ ਸਬੰਧ ’ਚ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਲੋਕਾਂ ਨੂੰ ਆਪੋ ਆਪਣੇ ਮੋਬਾਈਲ਼ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ।
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ
पंजाब में स्कूल खोलने बारे सरकार की बैठक कल : सिंगला
पंजाब में स्कूल खोलने बारे सरकार की बैठक कल : सिंगला
लोक सेवा आयोग ने एचएएस समेत अन्य परीक्षाओं का शेड्यूल किया जारी
ਸਿੱਖਿਆ ਸਕੱਤਰ ਨੇ ਗੁਰੂਦੁਆਰੇ ਤੋਂ ਕੀਤੀ ਅਨਾਊਂਸਮੈਂਟ, ਬਚਿਆਂ ਦਾ ਦਾਖਲਾ ਕਰਾਊ ਸਰਕਾਰੀ ਸਕੂਲਾਂ ਵਿੱਚ
ਪੀ੍ ਬੋਰਡ ਦੇ ਅੰਕਾਂ ਅਨੁਸਾਰ , ਸਾਲਾਨਾ ਨਤੀਜੇ ਘੋਸ਼ਿਤ ਕਰਨ ਲਈ ਹਦਾਇਤਾਂ
ਸਿੱਖਿਆ ਵਿਭਾਗ ਵਲੋਂ ਪਾ੍ਇਮਰੀ ਨਾਨ ਬੋਰਡ ਦੀਆਂ ਜਮਾਤਾਂ ਦੇ ਸਲਾਨਾ ਨਤੀਜੇ ਮਿਤੀ 31/03/2021 ਤੱਕ ਐਲਾਨ ਕਰਨ ਲਈ ਹਦਾਇਤਾਂ ਜਾਰੀ ।
ਸੋਸ਼ਲ ਮੀਡੀਆ ਕੋਆਰਡੀਨੇਟਰ ਲੁਧਿਆਣਾ ਅੰਜੂ ਸੂਦ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਨਾਨ ਬੋਰਡ ਦੀਆਂ ਜਮਾਤਾਂ ਦੇ ਸਲਾਨਾ ਨਤੀਜੇ ਤਿਆਰ ਕਰਨ ਲਈ ਸਕੂਲ ਮੁਖੀਆਂ ਵਲੋਂ ਜਿਨਾਂ ਵਿਸ਼ਿਆ ਦੇ ਪੇਪਰ ਹੋ ਚੁੱਕੇ ਹਨ ਉਨ੍ਹਾਂ ਦੇ ਅੰਕ ,ਪ੍ਰੈਕਟੀਕਲ ਅੰਕ ,ਸੀ ਸੀਈ ਅੰਕ ਜੋੜੇ ਜਾਣ ਅਤੇ ਜਿਨ੍ਹਾਂ ਦੇ ਪੇਪਰ ਨਹੀਂ ਹੋਏ ਉਨ੍ਹਾਂ ਦੇ ਪ੍ਰੀ ਬੋਰਡ ਦੇ ਅੰਕ, ਪ੍ਰੈਕਟੀਕਲ ਅੰਕ ਅਤੇ ਸੀ ਸੀ ਈ਼ ਅੰਕ ਜੋੜ ਕੇ ਨਤੀਜੇ ਘੋਸ਼ਿਤ ਕੀਤੇ ਜਾਣ । ਜਿਹੜੇ ਬੱਚੇ ਪ੍ਰੀ ਬੋਰਡ ਦੇ ਪੇਪਰਾਂ ਵਿੱਚ ਪਾਸ ਨਹੀਂ ਹਨ ਉਹਨਾਂ ਦਾ ਰਿਜਲਟ PAS ਦੇ ਆਧਾਰ ਤੇ ਬਣਾਇਆ ਜਾਵੇ।
ਸਕੂਲ ਮੁੱਖੀ 30 ਜਾਂ 31 ਨੂੰ ਸਾਲਾਨਾ ਨਤੀਜਾ ਐਲਾਨ ਕਰ ਸਕਦਾ ਹੈ। ਬੱਚਿਆਂ ਦੀ ਪੜ੍ਹਾਈ ਦਾ ਖਿਆਲ ਰਖਦੇ ਹੋਏ ਤੇ ਅਗਲਾ ਸੈਸ਼ਨ ਸਮੇਂ ਸਿਰ ਸ਼ੁਰੂ ਹੋ ਸਕੇ ਵਿਭਾਗ ਨੇ ਫੈਸਲਾ ਲਿਆ ਹੈ ਕਿ ਨਵਾਂ ਸੈਸ਼ਨ 1/04/2021 ਤੋਂ ਸ਼ੁਰੁ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਸ਼ਿਆਂ ਦੀਆਂ ਰੋਜ਼ਾਨਾ ਜੂਮ ਕਲਾਸਾਂ ਲਗਾਈਆਂ ਜਾਣ। ਵਿਭਾਗ ਇਸ ਤੋਂ ਬਾਅਦ ਅਪਰ ਪ੍ਰਾਇਮਰੀ ਨਾਨ ਬੋਰਡ ਜਮਾਤਾਂ ਅਤੇ ਬੋਰਡ ਦੀਆ ਸਾਰੀਆਂ ਜਮਾਤਾਂ ਦੇ ਬਾਰੇ ਵਿਚਾਰ ਕਰੇਗਾ।
हिमाचल सचिवालय में निकली बंपर भर्ती , जल्दी करें आवेदन
Himachal Pradesh secretariat Recruitment 2021
हिमाचल प्रदेश सचिवालय में 42 पदों की भर्ती के लिए नोटिफिकेशन जारी की है इच्छुक अभ्यर्थी आवेदन की सभी शर्तों को ध्यानपूर्वक पढ़कर अंतिम तिथि से पहले आवेदन कर सकते हैं।
Designation of the post(s) to be filled : Frash-cum-Chowkidar-cum-Mali ( on daily wage basis)RECENT UPDATES
School holiday
SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ
SCHOOL HOLIDAYS IN FEBRUARY 2023 ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...