ਘਰ ਘਰ ਰੋਜ਼ਗਾਰ: ਮੱਛੀ ਪਾਲਣ ਵਿਭਾਗ ਵਲੋਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦੇ ਡਾਇਰੈਕਟਰ, ਮੱਛੀ ਪਾਲਣ ਵਿਭਾਗ ਤੋਂ ਪ੍ਰਾਪਤ ਹੋਏ ਗਰੁੱਪ-ਸੀ ਦੇ ਮੰਗ ਪੱਤਰ, ਅਸਾਮੀਆਂ ਦਾ ਵਰਗੀਕਰਨ ਅਤੇ ਵਿਭਾਗੀ ਨਿਯਮਾਂ ਅਨੁਸਾਰ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਦੀ ਭਰਤੀ ਸਬੰਧੀ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਵੱਲੋਂ ਮਿਤੀ 19/04/2021 ਤੋਂ 10/05/2021 ਸ਼ਾਮ 05-00 ਵਜੇ ਤੱਕ ਆਨਲਾਈਨ ਅਰਜ਼ੀਆਂ/ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਅਸਾਮੀਆਂਂ ਲਈ ਅਪਲਾਈ ਕਰਨ ਸਬੰਧੀ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ (Educational Qualification) ਹੇਠ ਲਿਖੇ ਅਨੁਸਾਰ ਹੋਣੀ ਲਾਜ਼ਮੀ ਹੈ। . 
ਵਿੱਦਿਅਕ ਯੋਗਤਾ (Educational Qualitication) Should posses Bachelor's degree in Fisheries Science from a recognized University/Institution OR 
 Should posses Bachelor's degree in Scinece with Zoology from a recognized university or institution as one of the subject, having diploma in Inland fisheries from a recognized Institution. ਉਉਮਰ ਸੀਮਾਂ:- ਉਪਰੋਕਤ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 01.01.2021 ਨੂੰ ਹੇਠ ਅਨੁਸਾਰ ਹੋਣੀ ਚਾਹੀਦੀ ਹੈ:-
 (i) ਜਨਰਲ ਸ਼੍ਰੇਣੀ ਦੇ ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਹੀਂ ਹੋਈ ਚਾਹੀਦੀ। 
 (ii) ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਸਨੀਕ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਦੀ ਉਪਰਲੀ ਸੀਮਾਂ 12 ਸਾਲ ਹੋਵੇਗੀ। ਰਾਜ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਨੂੰ ਉਮਰ ਦੀ ਉਪਰਲੀ ਸੀਮਾਂ ਵਿੱਚ ਛੋਟ ਲੈਣ ਲਈ ਆਪਣੇ ਵਿਭਾਗ ਤੋਂ NOc ਲੈ ਕੇ ਕਾਉਂਸਲਿੰਗ ਸਮੇਂ ਪੇਸ਼ ਕਰਨਾ ਪਵੇਗਾ। 


ਫੀਸ ਦਾ ਵੇਰਵਾ: ਆਮ ਵਰਗ (General Category)/ਸੁਤੰਤਰਤਾ ਸੰਗਰਾਮੀ/ਖਿਡਾਰੀ 1000/- ਰੁਪਏ  
ਐਸ.ਸੀ.(s.c)/ਬੀ.ਸੀ.(BC)/ਆਰਥਿਕ ਤੌਰ ਤੇ ਕਮਜ਼ੋਰ ਵਰਗ (EWS) 250/- ਰੁਪਏ
  ਸਾਬਕਾ ਫੌਜੀ ਅਤੇ ਆਸ਼ਰਿਤ (Ex-Servicemen & Dependent) 200/- ਰੁਪਏ 
 (Physical Handicapped) 500/- ਰੁਪਏ - ਉਮੀਦਵਾਰਾਂ ਦੁਆਰਾ ਅਦਾ ਕੀਤੀ ਫੀਸ ਕਿਸੇ ਵੀ ਸਥਿਤੀ ਵਿੱਚ ਵਾਪਸ ਨਹੀਂ ਕੀਤੀ ਜਾਏਗੀ।

 ਚੋਣ ਵਿਧੀ: ਪ੍ਰਕਾਸ਼ਿਤ ਕੀਤੀਆਂ ਅਸਾਮੀਆਂ ਲਈ ਸਫਲਤਾਪੂਰਵ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ Objective type {Multiple Choice Question(MCQ)} ਲਿਖਤੀ ਪ੍ਰੀਖਿਆ ਲਈ ਜਾਵੇਗੀ। 
 (ii) ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਲਿਖਤੀ ਪ੍ਰੀਖਿਆ ਵਿੱਚੋਂ ਪ੍ਰਾਪਤ ਅੰਕਾਂ ਦੇ ਆਧਾਰ ਤੇ ਹੀ ਸਾਂਝੀ ਮੈਰਿਟ ਸੂਚੀ (Common Marit List) ਤਿਆਰ ਕੀਤੀ ਜਾਵੇਗੀ। ਉਪਰੋਕਤ ਦਰਸਾਈਆਂ ਅਸਾਮੀਆਂ ਵਾਸਤੇ ਵਿਚਾਰੇ ਜਾਣ ਲਈ ਹਰ ਸ਼੍ਰੇਣੀ ਦੇ ਉਮੀਦਵਾਰ ਲਈ Objective type (MCQ) ਲਿਖਤੀ ਪ੍ਰੀਖਿਆ ਵਿੱਚੋਂ ਘੱਟ ਤੋਂ ਘੱਟ 40% (40 ਪ੍ਰਤੀਸ਼ਤ) ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ। Objective type ਲਿਖਤੀ ਪ੍ਰੀਖਿਆ ਵਿੱਚ 40% (40 ਪ੍ਰਤੀਸ਼ਤ) ਅੰਕਾਂ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ ਅਯੋਗ/ਫੇਲ ਕਰਾਰ ਦਿੰਦੇ ਹੋਏ ਉਪਰੋਕਤ ਅਸਾਮੀਆਂ ਲਈ ਚੋਣ ਵਾਸਤੇ ਕਿਸੇ ਵੀ ਸਥਿਤੀ ਵਿੱਚ ਵਿਚਾਰਿਆ ਨਹੀਂ ਜਾਵੇਗਾ।

 ਅਪਲਾਈ ਕਰਨ ਦੀ ਵਿਧੀ: (i) ਉਮੀਦਵਾਰ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਮੁਹੱਈਆ ਲਿੰਕ ਤੇ ਕਲਿਕ ਕਰਕੇ ਮਿਤੀ 19/042021 ਤੋਂ 10/05/2021 ਸ਼ਾਮ 5.00 ਵਜੇ ਤੱਕ ਕੇਵਲ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਹੋਰ ਕਿਸੇ ਵੀ ਵਿਧੀ ਰਾਹੀਂ ਭੇਜੀ ਗਈ ਅਰਜ਼ੀ ਰੱਦ ਸਮਝੀ ਜਾਵੇਗੀ। ਉਮੀਦਵਾਰ ਆਨਲਾਈਨ ਅਪਲਾਈ ਕਰਦੇ ਸਮੇਂ ਸਭ ਤੋਂ ਪਹਿਲਾਂ ਅਪਲਾਈ ਕਰਨ ਦੀਆਂ ਹਦਾਇਤਾਂ ਧਿਆਨਪੂਰਵਕ ਪਦੇ ਹੋਏ ਬੋਰਡ ਦੀ ਵੈੱਬਸਾਈਟ ਤੇ ਮੌਜ਼ੂਦ ਭਰਤੀ ਦੇ ਲਿੰਕ ਤੇ ਕਲਿਕ ਕਰਕੇ ਆਪਣੀ ਨਿੱਜੀ ਡਿਟੇਲ ਭਰਕੇ Save ਕਰਨਗੇ, ਜਿਸ ਨਾਲ ਰਜਿਸਟ੍ਰੇਸ਼ਨ ਨੰਬਰ ਜਨਰੇਟ ਹੋ ਜਾਵੇਗਾ। ਇਸ ਉਪਰੰਤ ਉਮੀਦਵਾਰ ਆਪਣੀ ਪਾਸਪੋਰਟ ਸਾਈਜ਼ ਫੋਟੋਗ੍ਰਾਫ, ਹਸਤਾਖ਼ਰ ਅਤੇ ਲੋੜੀਂਦੀ ਵਿੱਦਿਅਕ ਯੋਗਤਾ ਜਿਵੇਂ ਕਿ ਮੈਟਰਿਕ/ਦਸਵੀਂ ਦਾ ਜਨਮ ਮਿਤੀ ਵਾਲਾ ਸਰਟੀਫਿਕੇਟ ਅਤੇ ਉਪਰੋਕਤ ਅਸਾਮੀਆਂ ਲਈ ਨਿਰਧਾਰਿਤ ਵਿੱਦਿਅਕ ਯੋਗਤਾ-ਗਰੈਜੂਏਸ਼ਨ (Education Qualification i.e. Graduation) ਦਾ ਵਿੱਦਿਅਕ ਯੋਗਤਾ ਸਰਟੀਫਿਕੇਟ ਸਕੈਨ ਕਰਕੇ ਅਪਲੋਡ ਕਰਨਗੇ। ਇਨ੍ਹਾਂ ਦਸਤਾਵੇਜਾਂ ਦੇ ਅਪਲੋਡ ਹੋਣ ਉਪਰੰਤ ਆਨਲਾਈਨ ਫਾਰਮ ਸਬਮਿਟ ਕਰਨ ਤੋਂ ਪਹਿਲਾਂ ਉਮੀਦਵਾਰ ਕਿਸੇ ਵੀ ਤਰ੍ਹਾਂ ਦੀ ਸੋਧ (ਨਾਮ, ਪਿਤਾ ਦਾ ਨਾਮ, ਜਨਮ ਮਿਤੀ ਅਤੇ ਕੈਟਾਗਰੀ ਨੂੰ ਛੱਡ ਕੇ) ਕਰ ਸਕਦੇ ਹਨ। ਇੱਕ ਵਾਰ ਆਨਲਾਈਨ ਫਾਰਮ ਸਬਮਿਟ ਹੋ ਜਾਣ ਉਪਰੰਤ ਉਮੀਦਵਾਰ ਉਸ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ/ਤਬਦੀਲੀ ਨਹੀਂ ਕਰ ਸਕੇਗਾ ਅਤੇ ਮੁਕੰਮਲ Online Application form submit ਹੋਣ ਉਪਰੰਤ ਹੀ ਫੀਸ ਜਮਾ/ਅਦਾ ਕੀਤੀ ਜਾ ਸਕੇਗੀ।

ਵਿਦਿਆਰਥੀਆਂ ਨੂੰ ਸਕੂਲ ਬੁਲਾਉਣ ਵਾਲੇ ਸਕੂਲਾਂ ਤੇ ਕਾਰਵਾਈ ਕਰਨ ਦੇ ਹੁਕਮ

 

CHILD CARE LEAVE FOR TEACHERS AND NON TEACHING STAFF GUIDELINES

CHILD CARE LEAVE FOR TEACHERS AND NON TEACHING STAFF GUIDELINES


ਪੰਜਾਬ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਨੂੰ ਚਾਈਲਡ ਕੇਅਰ ਲੀਵ ਮੰਨਜੂਰ ਕਰਨ ਸਬੰਧੀ ਪੱਤਰ 

ਮੀਮੋ ਨੰ: 15/36-2016..ਸੈੱਲ (1)/14007: 11.05.2018 

ਸਕੂਲ ਦਰਸ਼ਨ ਪ੍ਰੋਗਰਾਮ ਵਿੱਚ ਲੁਧਿਆਣਾ ਜਿਲ੍ਹੇ ਦੀ ਰਹੀ ਬੱਲੇ ਬੱਲੇ

 ਸਕੂਲ ਦਰਸ਼ਨ ਪ੍ਰੋਗਰਾਮ ਵਿੱਚ ਲੁਧਿਆਣਾ ਜਿਲ੍ਹੇ ਦੀ ਰਹੀ ਬੱਲੇ ਬੱਲੇ। 


ਸਮੂਹ 533 ਸਕੂਲਾਂ ਵਿਚ ਮਾਪਿਆਂ ਦਾ ਮਿਲਿਆ ਭਰਵਾਂ ਹੁੰਗਾਰਾ। 


ਕਾਫੀ ਮਾਪਿਆਂ ਨੇ ਆਪਣੇ ਬੱਚਿਆਂ ਦਾ ਮੌਕੇ ਤੇ ਹੀ ਕਰਾਇਆ ਦਾਖਲਾ। 


 ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ


ਅੱਜ " ਸਕੂਲ ਦਰਸ਼ਨ " ਪ੍ਰੋਗਰਾਮ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿੱਚ ਲੁਧਿਆਣਾ ਜਿਲ੍ਹੇ ਦੇ 533 ਸਕੂਲਾਂ ਵਿਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਮਾਪਿਆਂ ਨੂੰ ਸਕੂਲਾਂ ਵਿਚ ਬੁਲਾ ਕੇ ਸਕੂਲ ਵਿਚ ਮੌਜੂਦ ਸਹੁਲਤਾਂ ਦੇ ਦਰਸ਼ਨ ਕਰਵਾਏ ਗਏ। ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਦਿਖ ਪ੍ਰਦਰਸ਼ਿਤ ਕੀਤੀ ਗਈ, ਸਕੂਲਾਂ ਦੇ ਸਮਾਰਟ ਕਲਾਸਰੂਮਾਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ, ਖੇਡ ਮੈਦਾਨ, ਝੁੱਲੇ ਆਦਿ ਮਾਪਿਆਂ ਨੂੰ ਵਿਖਾਏ ਗਏ। 


ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲ ਸਮੇਂ ਦੇ ਹਾਣੀ ਬਣ ਚੁੱਕੇ ਹਨ| ਅੱਜ ਸਰਕਾਰੀ ਵਿੱਚ ਸਮਾਰਟ ਕਲਾਸ ਰੂਮ,ਈ-ਕੰਟੇਂਟ ਨਾਲ ਪੜ੍ਹਾਈ,ਬਾਲਾ ਵਰਕ ਵਰਗੀਆਂ ਸਹੂਲਤਾਂ ਨੇ ਜਿਸ ਕਾਰਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਸਰਕਾਰੀ ਸਕੂਲਾਂ ਵੱਲ ਖਿੱਚੇ ਜਾ ਰਹੇ ਹਨ| ਜਿਸ ਕਾਰਨ ਹਰ ਦਿਨ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵੱਧ ਰਿਹਾ ਹੈ| ਮਾਪਿਆਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਹੀ ਹੈ| ਅੱਜ ਵੀ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਹੋਇਆ, ਜਿਨ੍ਹਾਂ ਵਿਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਲ ਹਨ। 

    ਜਿਲ੍ਹਾ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਕਿਹਾ ਕਿ ਸਕੂਲਾਂ ਵਿੱਚ ਸਕੂਲ ਦਰਸ਼ਨ ਪ੍ਰੋਗਰਾਮ ਦੌਰਾਨ ਵਿਭਾਗ ਦੀਆਂ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਸਮਾਰਟ ਕਲਾਸਰੂਮ,ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ,ਵਜ਼ੀਫੇ ਸਰਕਾਰ ਵਲੋਂ ਪ੍ਰਾਪਤ ਅਤਿ ਆਧੁਨਿਕ ਸਹੂਲਤਾਂ ਪ੍ਰਤੀ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਮਾਪਿਆਂ ਨੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸਰਕਾਰੀ ਸਕੂਲਾਂ ਬਾਖ਼ੂਬੀ ਪ੍ਰਸ਼ੰਸਾ ਕੀਤੀ। ਸਕੂਲਾਂ ਦੀ ਸੋਹਣੀ ਦਿੱਖ ਦੇਖ ਕੇ ਮਾਪੇ ਹੱਕੇ ਬੱਕੇ ਰਹਿ ਗਏ। ਅੱਜ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਸਮੂਹ ਬੀ. ਐੱਨ. ਓ, ਡੀ.ਐੱਮ, ਬੀ. ਐੱਮ ਅਤੇ ਸਕੂਲਾਂ ਦੇ ਮੀਡੀਆ ਕੋਆਰਡੀਨੇਟਰਾਂ ਨੇ ਅਣਥੱਕ ਮਿਹਨਤ ਕੀਤੀ।

ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਤੇ ਭਰਤੀ, ਹੁਣ ਇਹ ਉਮੀਦਵਾਰ ਵੀ ਭਰਤੀ ਲਈ ਯੋਗ

 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਸਿੱਧੀ ਭਰਤੀ ਸਬੰਧੀ ਮਿਤੀ: 01.04,2021 ਨੂੰ ਇਸ਼ਤਿਹਾਰ ਨੰ: 04 ਆਫ 2021 ਜਾਰੀ ਕੀਤਾ ਗਿਆ ਸੀ। ਇਸ਼ਤਿਹਾਰ ਦੀਆਂ ਸ਼ਰਤਾਂ ਅਨੁਸਾਰ ਇਸ ਅਸਾਮੀ ਲਈ 10+2 ਤੋਂ ਇਲਾਵਾ ਲਾਇਬ੍ਰੇਰੀ ਸਾਇੰਸ ਵਿੱਚ ਦੋ ਸਾਲ ਦਾ ਡਿਪਲੋਮਾ ਲੋੜੀਂਦਾ ਹੈ। 

ਉਮੀਦਵਾਰਾਂਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਡੀ.ਪੀ.ਆਈ. (ਸੈ.ਸਿ) ਦੇ ਪੱਤਰ ਮਿਤੀ 11.134-2-13 ME (1)/4924 ਮਿਤੀ: 05.08.2013 ਅਨੁਸਾਰ ਇਨ੍ਹਾਂ ਅਸਾਮੀਆਂ ਲਈ ਲਾਇਬੇਰੀ ਸਾਇੰਸ ਵਿਚ ਉਚੇਰੀ ਵਿਦਿਅਕ ਯੋਗਤਾ (ਬੀ.ਲਿਬ/ਐਮ.ਲਿਬ) ਪ੍ਰਾਪਤ ਉਮੀਦਵਾਰ ਵੀ ਇਨ੍ਹਾਂ ਅਸਾਮੀਆਂ ਲਈ ਯੋਗ ਹੋਣਗੇ ਅਤੇ ਅਪਲਾਈ ਕਰ ਸਕਦੇ ਹਨ।

ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਕਾਸ ਕੰਮਾਂ ਦਾ ਲਿਆ ਜਾਇਜਾ

“ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ  ਦੇ ਵਿਕਾਸ ਕੰਮਾਂ ਦਾ ਲਿਆ ਜਾਇਜਾ"

ਦਾਖਲਾ ਵਧਾਉਣ ਲਈ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਾਂਝੀ ਮੀਟਿੰਗ

ਨੰਗਲ 15 ਅਪ੍ਰੈਲ: (ਪ੍ਰਮੋਦ ਭਾਰਤੀ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ  ਸਕੂਲ, ਭਲਾਣ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜਾ ਲਿਆ ਗਿਆ। ਐਸ.ਐਮ.ਸੀ. ਦੇ ਚੇਅਰਮੈਨ ਜਸਵੀਰ ਚੰਦ, ਪ੍ਰਵੀਨ ਲਤਾ ਅਤੇ ਮੋਹਣ ਲਾਲ ਵੱਲੋਂ ਵਿਕਾਸ ਕੰਮਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਇਸ ਤੋਂ ਬਾਅਦ ਸਕੂਲ ਮੈਨੇਜਮੈਂਟ ਕਮੇਟੀ , ਪ੍ਰਿੰਸੀਪਲ ਅਤੇ ਅਧਿਆਪਕਾਂ ਵਲੋਂ ਸਾਂਝੀ ਮੀਟਿੰਗ ਕੀਤੀ ਗਈ। ਪ੍ਰਿੰਸੀਪਲ ਮੋਨਿਕਾ ਭੂਟਾਨੀ ਨੇ ਕਿਹਾ ਕਿ ਸਕੂਲ ਦੇ ਅਧਿਆਪਕ ਦਾਖਲਾ ਵਧਾਉਣ ਲਈ ਡੋਰ ਟੂ ਡੋਰ ਕੈਂਪੇਨ ਕਰ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਮਾਰਟ ਸਕੂਲ ਭਲਾਣ ਵਿਖੇ ਮਿਲ ਰਹੀਆਂ ਵਧੀਆ ਅਤੇ ਮੁਫਤ ਸਹੂਲਤਾਂ ਦਾ ਲਾਭ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ।


ਭਲਾਣ ਸਕੂਲ ਦੇ ਸਕੂਲ ਮੀਡੀਆ ਕੋਆਰਡੀਨੇਟਰ /ਲੈਕਚਰਾਰ ਦੇਵਰਾਜ ਨੇ ਸਕੂਲ ਦੀ ਅਸਲੀ ਤਸਵੀਰ ਪਿੰਡ ਵਾਸੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
 
ਇਸ ਮੀਟਿੰਗ ਵਿੱਚ ਲੈਕਚਰਾਰ ਅਸ਼ੋਕ ਕੁਮਾਰ, ਲੈਕਚਰਾਰ ਰਵਿੰਦਰ ਕੁਮਾਰ, ਆਂਗਨਵਾੜੀ ਵਰਕਰ ਆਸ਼ਾ ਰਾਣੀ ਅਤੇ ਨੀਨਾ ਰਾਣੀ ਹਾਜਰ ਸਨ।

पंजाब सरकार का फैसला, बिना परीक्षा 10वीं तक के विद्यार्थियों को पास किया

 Chandigarh, April 15, 2021: 

Amid the continuing Covid surge, Punjab Chief Minister Captain Amarinder Singh on Thursday announced that all Class 5, 8 and 10 students be promoted to the next class, without taking any examination, with a decision on Class 12 PSEB exams, which have already been postponed, to be taken later, based on the emerging situation.The Chief Minister took these decisions during a virtual Covid review meeting with top ofifcials and medical experts.


The Chief Minister said while the state had closed all educational institutions till April 30, bringing down the positivity in the 11-20 age group, relief was needed to be provided to school children going for exams.


For the class 5 students, since exams for 4 out of 5 subjects have already been conducted, results may be declared by the Punjab State Education Board (PSEB) on the basis of the marks obtained by the students in respect of 4 subjects, ignoring the 5th subject. Results for class 8 and 10 may be declared on the basis of Pre-Board examinations or the internal assessment of the respective schools, the Chief Minister directed the Education Department.


The Chief Minister, who had earlier this week written to the Union Education Minister in this regard, also expressed satisfaction at the Centre’s decision to postponed Class 12 CBSE exams and cancellation of Class 10 CBSE exams in view of the pandemic.


Medical Education Minister OP Soni, Education Minister Vijay Inder Singla, Chief Secretary Vini Mahajan, DGP Dinkar Gupta were among those who attended the meeting.

Date extended for implementation of transfer orders of primary teachers

सीबीएसई ने दसवीं की परीक्षाओं को किया रद्द, 10+2 की परीक्षाएं जून में

 

PUNJAB CM WRITES TO CENTRE SEEKING POSTPONEMENT OF CLASS X & XII BOARD EXAMS

 PUNJAB CM WRITES TO CENTRE SEEKING POSTPONEMENT OF CLASS X & XII BOARD EXAMS IN VIEW OF COVID SURGE


Chandigarh, April 14

Given the surge in Covid cases, Punjab Chief Minister Captain Amarinder Singh has sought postponement of the Class X and XII Board exams, in order to allay the uncertainty among students and their parents.


The Chief Minister has written to Union Education Minister Ramesh Pokhriyal ‘Nishank’, pointing to the prevailing situation and stressing that “it would only be appropriate that a decision is taken forthwith to postpone the Class X and XII Board examinations.” This, he said, would also allow the Union Government and States to plan better for conduct of examinations once the situation normalizes. 


Seeking the Minister’s early intervention, the Chief Minister noted that it was difficult to precisely predict as to when the surge in Covid cases will be arrested and by when will we see a consistently declining trend. Further, different States are at different stages of the second surge, with some likely to peak a little earlier as compared to those where the surge has commenced later, he pointed, urging immediately postponement of the exams.


Citing the increasing national Covid figures, Captain Amarinder said that quite understandably, “the steady increase in Covid-19 cases in most States of the country has created a sense of great apprehension and anguish among students and parents alike regarding the Board examinations for classes X and XII.” In Punjab too, the State Government is receiving requests from various quarters seeking postponement of the Board examinations by the State Board as well as by CBSE and ICSE, he added.


The CBSE Board examinations for classes X and XII are currently scheduled to commence from May 4. The Punjab Board has broadly aligned its examination dates with those of CBSE.

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

 ਚੰਡੀਗੜ੍ਹ 13 ਅਪ੍ਰੈਲ (ਪ੍ਰਮੋਦ ਭਾਰਤੀ)ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕੱਲੇ ਸਰਹੱਦੀ ਖੇਤਰ ਵਿੱਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਬੁਲਾਰੇ ਅਨੁਸਾਰ ਮਸਟਰ ਕਾਡਰ ਵਿੱਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿੱਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ।

ਘਰ ਘਰ ਰੋਜ਼ਗਾਰ ਦੇਖੋ ਕਿਥੇ ਨਿਕਲੀ ਭਰਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ।

ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਖੁਦ ਸਂਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ

 ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੀ ਕਮਾਨ ਸੰਭਾਲਦਿਆਂ ਅੰਮ੍ਰਿਤਸਰ ਪੁੱਜੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਦਾਖ਼ਲਾ ਮੁਹਿੰਮ ਨੂੰ ਸਮਰਪਿਤ ਕਲੰਡਰ ਅਤੇ ਸਟਿੱਕਰ ਜਾਰੀ ਕੀਤਾ। ਇਸ ਸਮੇਂ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ ਸੰਗਤਾਂ ਨੂੰ ਸਰਕਾਰੀ ਸਕੂਲਾਂ ਅੰਦਰ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਸਕੂਲਾਂ ਦੀਆਂ ਉਪਲਬਧੀਆਂ ਤੇ ਗਤੀਵਿਧੀਆਂ ਸਬੰਧੀ ਜਾਗਰੂਕ ਕਰਨ ਲਈ ਲਗਾਈ ਗਈ ਵੱਡੀ ਐੱਲ .ਈ. ਡੀ. ਸਕਰੀਨ ਅਤੇ ਪੈਂਫ਼ਲਿਟ ਵੰਡਣ ਦੀ ਸ਼ੁਰੂਆਤ ਕੀਤੀ।
ਵਿਸਾਖੀ ਮੇਲਿਆਂ ਵਿੱਚ ਜਿਲ੍ਹਾ ਲੁਧਿਆਣਾ ਦੇ 533 ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਕੀਤਾ ਗਿਆ ਪ੍ਰਚਾਰ


ਲੁਧਿਆਣਾ 13 ਅਪ੍ਰੈਲ ( ਅੰਜੂ ਸੂਦ) : ਵਿਸਾਖੀ ਮੇਲਿਆਂ ਵਿੱਚ ਜਿਲ੍ਹਾ ਲੁਧਿਆਣਾ ਦੇ 533 ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਕੀਤਾ ਗਿਆ ਪ੍ਰਚਾਰ।  


ਲੁਧਿਆਣਾ ਜਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਚਾਰ ਸਟਾਲਾਂ ਲੱਗੀਆਂ। 


ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ।ਵਿਸਾਖੀ ਦੇ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ  ਅਫਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿੱਚ ਲੁਧਿਆਣਾ ਜਿਲ੍ਹੇ ਦੇ 553 ਸਕੂਲਾਂ ਵਲੋਂ ਵਿਸਾਖੀ ਮੇਲਿਆਂ 'ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਹਨਾਂ ਸਟਾਲਾਂ 'ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤਆਂ ਗਈਆਂ , ਸਕੂਲਾਂ ਦੇ ਸਮਾਰਟ ਕਲਾਸਰੂਮ ਦੀਆਂ ਝਲਕੀਆਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਜਿਲਾ ਲੁਧਿਆਣਾ ਦੇ ਸਮੂਹ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੇ ਹਰੇਕ ਸ਼ਰਧਾਲੂ ਤੱਕ ਸਰਕਾਰੀ ਸਕੂਲਾਂ ਦੀਆ ਪ੍ਰਾਪਤੀਆਂ ਦਸ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। 


   ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੁਲਤਾਂ ਦੀ ਅਨਾਉਂਸਮੈਨਟਾਂ ਕਰਵਾਇਆ ਗਈਆਂ। ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਦਾ ਸਹੀ ਰਸਤਾ ਦਿਖਾ ਕੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਦੀ ਸਲਾਹ ਦਿੱਤੀ।ਲੁਧਿਆਣਾ ਜਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਚਾਰ ਸਟਾਲਾਂ ਲੱਗੀਆਂ


ਲੁਧਿਆਣਾ 13 ਅਪ੍ਰੈਲ (ਅੰਜੂ ਸੂਦ ) : ਵਿਸਾਖੀ ਮੇਲਿਆਂ ਵਿੱਚ ਜਿਲ੍ਹਾ ਲੁਧਿਆਣਾ ਦੇ 533 ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਕੀਤਾ ਗਿਆ ਪ੍ਰਚਾਰ।  


ਲੁਧਿਆਣਾ ਜਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਚਾਰ ਸਟਾਲਾਂ ਲੱਗੀਆਂ। 


ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ।ਵਿਸਾਖੀ ਦੇ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ  ਅਫਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿੱਚ ਲੁਧਿਆਣਾ ਜਿਲ੍ਹੇ ਦੇ 553 ਸਕੂਲਾਂ ਵਲੋਂ ਵਿਸਾਖੀ ਮੇਲਿਆਂ 'ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਹਨਾਂ ਸਟਾਲਾਂ 'ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤਆਂ ਗਈਆਂ , ਸਕੂਲਾਂ ਦੇ ਸਮਾਰਟ ਕਲਾਸਰੂਮ ਦੀਆਂ ਝਲਕੀਆਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਜਿਲਾ ਲੁਧਿਆਣਾ ਦੇ ਸਮੂਹ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੇ ਹਰੇਕ ਸ਼ਰਧਾਲੂ ਤੱਕ ਸਰਕਾਰੀ ਸਕੂਲਾਂ ਦੀਆ ਪ੍ਰਾਪਤੀਆਂ  ਦਸ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। 


   ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੁਲਤਾਂ ਦੀ ਅਨਾਉਂਸਮੈਨਟਾਂ ਕਰਵਾਇਆ ਗਈਆਂ। ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਦਾ ਸਹੀ ਰਸਤਾ ਦਿਖਾ ਕੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਦੀ ਸਲਾਹ ਦਿੱਤੀ।MASTER TO LECTURER PROMOTION LIST OUT DOWNLOAD HERE

 

LIST OF PROMOTION DOWNLOAD HERE

ਘੋਰ ਕਲਯੁਗ! ਅਧਿਆਪਕ ਗਿਣਤੀ ਬਨਾਉਣ ਲਈ ਗੱਲਿਆਂ ਵਿੱਚ ,ਤੇ ਵਿਦਿਆਰਥੀ ਵਲੋਂ ਦਾਤ ਨਾਲ ਹਮਲਾ
ਕਦੇ ਸਮਾਂ ਹੁੰਦਾ ਸੀ ਕਿ ਵਿਦਿਆਰਥੀ ਆਪਦੇ ਅਧਿਆਪਕ ਨੂੰ ਰੱਬ ਦੇ ਸਮਾਨ ਪੂਜਦਾ ਸੀ ਤੇ ਅੱਜ ਇਹ ਸਮਾਂ ਆ ਗਿਆ ਕਿ ਵਿਦਿਆਰਥੀਆਂ ਦਾ ਭਵਿੱਖ ਬਣਾਉਣ ਵਾਲੇ ਗੁਰੂ ਨੂੰ ਉਸ ਦੇ ਵਿਦਿਆਰਥੀ ਵੱਲੋਂ ਦਾਤ ਮਾਰ ਕੇ ਜ਼ਖੀ ਕਰ ਦਿੱਤਾ ਗਿਆ ।ਅਜਿਹੀ ਇੱਕ ਘਟਨਾ ਪੰਜਗਰਾਈਆ ਵਿੱਚ ਵਾਪਰੀ ,ਜਿੱਥੇ ਸਰਕਾਰੀ ਹਾਈ ਸਕੂਲ ਦੀ ਹਿਸਾਬ ਦੀ ਅਧਿਆਪਕਾ ਸ੍ਰੀ ਮਤੀ ਸੰਤੋਂਸ ਰਾਣੀ ਨੂੰ ਉਸ ਵੇਲੇ ਉਸੇ ਦੇ ਇੱਕ ਪੁਰਾਣੇ ਵਿਦਿਆਰਥੀ ਨੇ ਦਾਤ ਮਾਰ ਕੇ ਬੁਰੀ ਤਰਾਂ ਜ਼ਖਮੀ ਕਰ ਦਿੱਤਾ, ਜਦੋਂ ਉਹ ਪਿੰਡ ਵਿੱਚ ਘਰ ਘਰ ਜਾ ਕੇ ਦਾਖਲੇ ਸੰਬੰਧੀ ਲੋਕਾਂ ਨੂੰ ਪੇ੍ਰਿਤ ਕਰ ਰਹੀ ਸੀ। ਭਾਵੇਂ ਇਸ ਘਟਨਾ ਸੰਬੰਧੀ ਠੋਸ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ , ਗੁਰੂ ਚੇਲੇ ਦੇ ਰਿਸ਼ਤੇ ਵਿੱਚ ਆ ਰਹੀ ਕੜਵਾਹਟ ਸਾਹਮਣੇ ਆਉਣ ਲੱਗ ਪਈ ਹੈ ਨਾਲ਼ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੰਮ ਕਰ ਰਹੇ ਅਧਿਆਪਕਾਂ ਦੀ ਸੁਰੱਖਿਆ ਸੰਬੰਧੀ ਸਵਾਲ ਵੀ ਉੱਠਣ ਲੱਗ ਪਏ ਹਨ। ਪਿੰਡ ਦੀਆਂ ਗਲੀਆਂ ਵਿੱਚ ਅਧਿਆਪਕ ਗਿਣਤੀ ਵਧਾਉਣ ਲਈ ਬੱਚਿਆਂ ਦੇ ਘਰਾਂ ਵਿੱਚ ਜਾ ਰਹੇ ਸਨ, ਇਕ ਲੜਕਾ ਘਰੋਂ ਨਿਕਲਿਆ ਤੇ ਸਿਰ ਵਿੱਚ ਦਾਤ ਮਾਰ ਦਿੱਤਾ ਬਿਨਾ ਕਿਸੇ ਗੱਲ ਕਦੇ, ਬਿਨਾ ਕਿਸੇ ਭੜਕਾਟ ਦੇ। ਜਾਣਕਾਰੀ ਮੁਤਾਬਕ ਵਿਦਿਆਰਥੀ ਅਧਿਆਪਕਾ ਕੋਲੋ ਪੜਿਆ ਵੀ ਨਹੀਂ ਸਨ । ਅਜੇ ਤੀਕ ਇਹ ਪਤਾ ਨਹੀਂ ਲਗਾ ਕਿ ਵਿਦਿਆਰਥੀ ਨੇ ਇੰਜ ਕਿਉਂ ਕੀਤਾ। 


ਹਮਲਾ ਸੰਤੋਸ਼ ਕੁਮਾਰੀ ਅਧਿਆਪਕਾ ਤੇ ਹੋਇਆ ਜਦੋਂ ਉਹ ਪਿੰਡ ਦੀਆਂ ਗਲੀਆਂ ਵਿਚ ਗਿਣਤੀ ਵਧਾਉਣ ਲਈ ਬੱਚਿਆਂ ਦੇ ਘਰਾਂ ਵਿੱਚ ਜਾ ਰਹੇ ਸਨ। ਗੰਭੀਰ ਹਾਲਤ ਵਿੱਚ ਅਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ।

ਅਧਿਆਪਕਾਂ ਦੀਆਂ 2392 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

 

ਸਰਕਾਰੀ ਅਧਿਆਪਕ ਦੀ ਸੜਕ ਹਾਦਸੇ ਵਿਚ ਮੌਤ

 ਫ਼ਾਜ਼ਿਲਕਾ  ਵਾਸੀ ਇਕ ਸਰਕਾਰੀ ਅਧਿਆਪਕ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  ਜਾਣਕਾਰੀ ਮੁਤਾਬਿਕ ਸੰਦੀਪ ਕੁਮਾਰ (46) ਜੋ ਕਿ ਮੰਡੀ ਅਰਨੀਵਾਲਾ ਦੇ ਪਿੰਡ ਕਮਾਲਵਾਲਾ ਵਿਚ ਸਰਕਾਰੀ ਪ੍ਰਾਇਮਰੀ ਸਕੂਲ 'ਚ ਈ.ਟੀ.ਟੀ. ਅਧਿਆਪਕ ਵਜੋਂ ਤਾਇਨਾਤ ਸੀ । ਅੱਜ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਸਕੂਲ ਜਾਂ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਸਜਰਾਣਾ ਨੇੜੇ ਇਕ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ ।ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਿਸਾਖੀ ਮੇਲਿਆਂ ਵਿੱਚ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਪ੍ਰਚਾਰ ਕੀਤਾ ਜਾਵੇਗਾ

 ਵਿਸਾਖੀ ਮੇਲਿਆਂ ਵਿੱਚ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਪ੍ਰਚਾਰ ਕੀਤਾ ਜਾਵੇਗਾ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਹੋਰ ਪ੍ਰਮੁੱਖ ਸਥਾਨਾਂ 'ਤੇ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲੱਗਣਗੀਆਂ 

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ

ਐੱਸ.ਏ.ਐੱਸ. ਨਗਰ 12 ਅਪ੍ਰੈਲ (ਪ੍ਰਮੋਦ ਭਾਰਤੀ  )

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ। ਵਿਸਾਖੀ ਦੇ ਦਿਹਾੜੇ ਮੌਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਦੀ ਅਗਵਾਈ ਵਿੱਚ ਪੰਜਾਬ ਦੇ ਪ੍ਰਮੁੱਖ ਸਥਾਨਾਂ ਜਿਵੇਂ ਕਿ ਸ੍ਰੀ ਹਰਿੰਮਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੁਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ, ਆਦਿ 'ਤੇ ਲੱਗਣ ਵਾਲੇ ਵਿਸਾਖੀ ਮੇਲਿਆਂ 'ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਟਾਲਾਂ 'ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤਆਂ ਜਾਣਗੀਆਂ, ਸਕੂਲਾਂ ਦੇ ਸਮਾਰਟ ਕਲਾਸਰੂਮ ਦੀਆਂ ਝਲਕੀਆਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।

ਇਹਨਾਂ ਥਾਵਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਆਪਣੇ ਜ਼ਿਲ੍ਹੇ ਦੀਆਂ ਟੀਮਾਂ ਉਚੇਚੇ ਤੌਰ 'ਤੇ ਵਿਸਾਖੀ ਮੌਕੇ ਗੁਰੂ ਘਰਾਂ ਵਿੱਚ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਨੂੰ ਪੰਫਲੈਟ ਵੰਡਣਗੀਆਂ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਆਡੀਓ ਅਤੇ ਵੀਡੀਓ ਰਾਹੀਂ ਸਕੂਲਾਂ ਦੀ ਬਦਲੀ ਨੁਹਾਰ ਬਾਰੇ ਜਾਣਕਾਰੀ ਦੇਣਗੀਆਂ।

ਇਸ ਸਬੰਧੀ ਐਨਰੋਲਮੈਂਟ ਬੂਸਟਰ ਟੀਮ ਦੇ ਸਟੇਟ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਅਨਾਉਂਸਮੈਨਟਾਂ ਅਤੇ ਮੇਲਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਨੁੱਕੜ ਨਾਟਕ ਟੀਮਾਂ ਰਾਹੀਂ ਵੀ ਖੂਬ ਪ੍ਰਚਾਰ ਕੀਤਾ ਜਾਵੇਗਾ। ਇਸ ਲਈ ਵੱਖ-ਵੱਖ ਜ਼ਿਲਿ੍ਹਆਂ ਦੀਆਂ ਨੁੱਕੜ ਨਾਟਕ ਟੀਮਾਂ ਤਿਆਰ-ਬਰ-ਤਿਆਰ ਹਨ। ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਆਪਣੀਆਂ ਜ਼ਿਲ੍ਹਾ ਟੀਮਾਂ ਨਾਲ ਮੀਟਿੰਗਾਂ ਵੀ ਕਰ ਲਈਆਂ ਗਈਆਂ ਹਨ।

ਦੂਜੇ ਗੇੜ ਦੀਆਂ ਬਦਲੀਆਂ ਦੀ ਸੂਚੀਆਂ ਜਾਰੀ, ਦੇਖੋ ਇਥੇ

 ਸਿੱਖਿਆ ਵਿਭਾਗ ਪੰਜਾਬ ਦੂਸਰੇ ਗੇੜ ਦੀਆਂ ਬਦਲੀਆਂ ਦੀ ਸੂਚੀਆਂ ਜਾਰੀ ਕਰ ਦਿੱਤੀ ਹੈ , 

 ਬਦਲੀਆਂ ਵਿੱਚ ਪੁਆਇੰਟ  ਇਥੇ ਦੇਖੋ Or  CLICK HERE


NOT ELIGIBLE CANDIDATES SEE HEREਘਰ-ਘਰ ਰੁਜ਼ਗਾਰ: ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਅਪਲਾਈ ਆਨਲਾਈਨ

ਘਰ-ਘਰ ਰੁਜ਼ਗਾਰ ਯੋਜਨਾ ਜਨਤਕ ਨਿਯੁਕਤੀਆਂ
-ਇਸ਼ਤਿਹਾਰ ਨੰਬਰ 03/2021ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕਲਰਕ (ਲੀਗਲ) (ਗਰੁੱਪ-ਸੀ) ਦੀਆਂ 160 ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰੰਗ ਕੀਤੀ ਗਈ ਹੈ।
ਤਨਖਾਹ : 19900/- ਮਹੀਨਾ


 ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕਲਰਕ (ਲੀਗਲ) (ਗਰੁੱਪ-ਸੀ) ਦੀਆਂ 160  ਅਸਾਮੀਆਂ 19900 (Level 2) ਤਨਖਾਹ ਸਕੇਲ  ਵਿਚ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 12.04.2021 ਤੋਂ 10.05.2021, ਸ਼ਾਮ 05.00 ਵਜੇ ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 


ਘਰ ਘਰ ਰੋਜ਼ਗਾਰ : ਪੰਜਾਬ ਸਰਕਾਰ ਵੱਲੋਂ ਬਂਪਰ ਸਰਕਾਰੀ ਨੌਕਰੀਆਂ , ਦੇਖੋ ਇਥੇ


ਇਸ ਭਰਤੀ ਦਾ ਵਿਸਥਾਰਪੂਰਵਕ ਨੋਟਿਸ ਅਤੇ ਜਾਣਕਾਰੀ ਜਿਵੇਂ ਕਿ ਬਿਨੈ ਕਰਨ ਦਾ ਢੰਗ, ਅਸਾਮੀਆਂ ਦਾ ਸ਼੍ਰੇਣੀ ਵਾਈਜ਼ ਵਰਗੀਕਰਨ, ਵਿੱਦਿਅਕ ਯੋਗਤਾ, ਉਮਰ ਸੀਮਾ, ਚੋਣ ਵਿਧੀ, ਭਰਤੀ ਦੇ ਹੋਰ ਨਿਯਮ ਅਤੇ ਸ਼ਰਤਾਂ (Terms and conditions) ਅਤੇ ਸੰਪਰਕ ਲਈ ਫੋਨ ਨੰ. ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ https://sssb. punjab.gov.in ਤੇ ਉਪਲਬਧ ਹਨ।

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...