Tuesday, 13 April 2021

ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

 ਚੰਡੀਗੜ੍ਹ 13 ਅਪ੍ਰੈਲ (ਪ੍ਰਮੋਦ ਭਾਰਤੀ)ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ’ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਅਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ।



ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਕੱਲੇ ਸਰਹੱਦੀ ਖੇਤਰ ਵਿੱਚ ਮਾਸਟਰ ਕਾਡਰ ਦੀਆਂ 2392 ਅਸਾਮੀਆਂ ਭਰਨ ਲਈ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਬੁਲਾਰੇ ਅਨੁਸਾਰ ਮਸਟਰ ਕਾਡਰ ਵਿੱਚ ਅੰਗਰੇਜ਼ੀ ਵਿਸ਼ੇ ਦੇ 899 ਅਧਿਆਪਕ, ਮੈਥ ਦੇ 595 ਅਤੇ ਸਾਇੰਸ ਦੇ 518 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿੱਚ 380 ਅਧਿਆਪਕਾਂ ਦੀਆਂ ਬੈਕਲੋਗ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਇਹ ਸਾਰੀਆਂ ਅਸਾਮੀਆਂ ਬਾਰਡਰ ਏਰੀਏ ਦੀਆਂ ਹਨ।

ਘਰ ਘਰ ਰੋਜ਼ਗਾਰ ਦੇਖੋ ਕਿਥੇ ਨਿਕਲੀ ਭਰਤੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਵਿਭਾਗ ਦੀ ਵੈਬਸਾਈਟ ’ਤੇ ਪਹਿਲੀ ਮਈ 2021 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਵੀ 750 ਅਸਾਮੀਆਂ ਲਈ ਵੀ ਬਿਨੇਪੱਤਰਾਂ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ।

ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਖੁਦ ਸਂਭਾਲੀ ਦਾਖ਼ਲਾ ਮੁਹਿੰਮ ਦੀ ਕਮਾਨ

 ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੀ ਕਮਾਨ ਸੰਭਾਲਦਿਆਂ ਅੰਮ੍ਰਿਤਸਰ ਪੁੱਜੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਦਾਖ਼ਲਾ ਮੁਹਿੰਮ ਨੂੰ ਸਮਰਪਿਤ ਕਲੰਡਰ ਅਤੇ ਸਟਿੱਕਰ ਜਾਰੀ ਕੀਤਾ। ਇਸ ਸਮੇਂ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ ਸੰਗਤਾਂ ਨੂੰ ਸਰਕਾਰੀ ਸਕੂਲਾਂ ਅੰਦਰ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਸਕੂਲਾਂ ਦੀਆਂ ਉਪਲਬਧੀਆਂ ਤੇ ਗਤੀਵਿਧੀਆਂ ਸਬੰਧੀ ਜਾਗਰੂਕ ਕਰਨ ਲਈ ਲਗਾਈ ਗਈ ਵੱਡੀ ਐੱਲ .ਈ. ਡੀ. ਸਕਰੀਨ ਅਤੇ ਪੈਂਫ਼ਲਿਟ ਵੰਡਣ ਦੀ ਸ਼ੁਰੂਆਤ ਕੀਤੀ।




ਵਿਸਾਖੀ ਮੇਲਿਆਂ ਵਿੱਚ ਜਿਲ੍ਹਾ ਲੁਧਿਆਣਾ ਦੇ 533 ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਕੀਤਾ ਗਿਆ ਪ੍ਰਚਾਰ


ਲੁਧਿਆਣਾ 13 ਅਪ੍ਰੈਲ ( ਅੰਜੂ ਸੂਦ) : ਵਿਸਾਖੀ ਮੇਲਿਆਂ ਵਿੱਚ ਜਿਲ੍ਹਾ ਲੁਧਿਆਣਾ ਦੇ 533 ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਕੀਤਾ ਗਿਆ ਪ੍ਰਚਾਰ।  


ਲੁਧਿਆਣਾ ਜਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਚਾਰ ਸਟਾਲਾਂ ਲੱਗੀਆਂ। 


ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  



ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ।



ਵਿਸਾਖੀ ਦੇ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ  ਅਫਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿੱਚ ਲੁਧਿਆਣਾ ਜਿਲ੍ਹੇ ਦੇ 553 ਸਕੂਲਾਂ ਵਲੋਂ ਵਿਸਾਖੀ ਮੇਲਿਆਂ 'ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਹਨਾਂ ਸਟਾਲਾਂ 'ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤਆਂ ਗਈਆਂ , ਸਕੂਲਾਂ ਦੇ ਸਮਾਰਟ ਕਲਾਸਰੂਮ ਦੀਆਂ ਝਲਕੀਆਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਜਿਲਾ ਲੁਧਿਆਣਾ ਦੇ ਸਮੂਹ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੇ ਹਰੇਕ ਸ਼ਰਧਾਲੂ ਤੱਕ ਸਰਕਾਰੀ ਸਕੂਲਾਂ ਦੀਆ ਪ੍ਰਾਪਤੀਆਂ ਦਸ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। 


   ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੁਲਤਾਂ ਦੀ ਅਨਾਉਂਸਮੈਨਟਾਂ ਕਰਵਾਇਆ ਗਈਆਂ। ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਦਾ ਸਹੀ ਰਸਤਾ ਦਿਖਾ ਕੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਦੀ ਸਲਾਹ ਦਿੱਤੀ।



ਲੁਧਿਆਣਾ ਜਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਚਾਰ ਸਟਾਲਾਂ ਲੱਗੀਆਂ


ਲੁਧਿਆਣਾ 13 ਅਪ੍ਰੈਲ (ਅੰਜੂ ਸੂਦ ) : ਵਿਸਾਖੀ ਮੇਲਿਆਂ ਵਿੱਚ ਜਿਲ੍ਹਾ ਲੁਧਿਆਣਾ ਦੇ 533 ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਕੀਤਾ ਗਿਆ ਪ੍ਰਚਾਰ।  


ਲੁਧਿਆਣਾ ਜਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਚਾਰ ਸਟਾਲਾਂ ਲੱਗੀਆਂ। 


ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  



ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ 'ਈਚ ਵਨ ਬਰਿੰਗ ਵਨ' ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ।



ਵਿਸਾਖੀ ਦੇ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ  ਅਫਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿੱਚ ਲੁਧਿਆਣਾ ਜਿਲ੍ਹੇ ਦੇ 553 ਸਕੂਲਾਂ ਵਲੋਂ ਵਿਸਾਖੀ ਮੇਲਿਆਂ 'ਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਹਨਾਂ ਸਟਾਲਾਂ 'ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤਆਂ ਗਈਆਂ , ਸਕੂਲਾਂ ਦੇ ਸਮਾਰਟ ਕਲਾਸਰੂਮ ਦੀਆਂ ਝਲਕੀਆਂ, ਸਮਾਰਟ ਤਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਜਿਲਾ ਲੁਧਿਆਣਾ ਦੇ ਸਮੂਹ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੇ ਹਰੇਕ ਸ਼ਰਧਾਲੂ ਤੱਕ ਸਰਕਾਰੀ ਸਕੂਲਾਂ ਦੀਆ ਪ੍ਰਾਪਤੀਆਂ  ਦਸ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ। 


   ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਅੰਜੂ ਸੂਦ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੁਲਤਾਂ ਦੀ ਅਨਾਉਂਸਮੈਨਟਾਂ ਕਰਵਾਇਆ ਗਈਆਂ। ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਦਾ ਸਹੀ ਰਸਤਾ ਦਿਖਾ ਕੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਦੀ ਸਲਾਹ ਦਿੱਤੀ।



MASTER TO LECTURER PROMOTION LIST OUT DOWNLOAD HERE

 

LIST OF PROMOTION DOWNLOAD HERE

RECENT UPDATES

Today's Highlight