Friday, 23 April 2021

ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ , ਸਾਇੰਸ ਅਤੇ ਗਣਿਤ ਵਿਸੇ ਦੀਆਂ ਪੋਸਟਾਂ ਦੀ ਵੰਡ


 Download list of schools ,where posts of master cadre sanctioned

ਪ੍ਰਿੰਸੀਪਲਾਂ ਦੀ ਜਥੇਬੰਦੀ ਨੇ ਪ੍ਰਿੰਸੀਪਲ ਅੰਜੂ ਚੌਧਰੀ ਦਾ ਕੀਤਾ ਬਚਾਅ

 


18 ਮਹੀਨੇ ਪੁਰਾਣੀ ਵੀਡੀਓ ਵਾਇਰਲ ਕਰਕੇ ਵਿਭਾਗ ਅਤੇ ਅਧਿਆਪਕ-ਵਿਦਿਆਰਥੀ ਦੇ ਰਿਸ਼ਤੇ ਦਾ ਅਕਸ ਖਰਾਬ ਕਰਨ ਦੀ ਕੋਝੀ ਸਾਜ਼ਿਸ਼ – ਖਹਿਰਾ, ਪ੍ਰਧਾਨ ਗੈਸਾਚੰਡੀਗੜ੍ਹ 23 ਅਪ੍ਰੈਲ ( )

ਸਰਕਾਰੀ ਸਕੂਲ ਦੀ ਵਾਇਰਲ ਹੋ ਰਹੀ ਇੱਕ ਬੱਚੀ ਦੀ ਕੁੱਟ ਸਬੰਧੀ ਵੀਡੀਓ ਵਿੱਚ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਹੋਣ ਤੋਂ ਬਾਅਦ ਗਜ਼ਟਿਡ ਐਜੂਕਸ਼ਨਲ ਸਕੂਲ ਸਰਵਿਸਜ਼ ਐਸੋਸ਼ੀਏਸ਼ਨ ਪੰਜਾਬ ਦੇ ਪ੍ਰਧਾਨ ਦੀਪਇੰਦਰ ਸਿੰਘ ਖਹਿਰਾ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੀ ਪ੍ਰਿੰਸੀਪਲ ਅੰਜੂ ਚੌਧਰੀ ਸੈਣੀ ਦੇ ਵਿਰੁੱਧ ਸਿੱਖਿਆ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਅਧਿਆਪਕ-ਵਿਦਿਆਰਥੀ ਦੇ ਰਿਸ਼ਤੇ ਨੂੰ ਤਾਰਪੀਡੋ ਕਰਨ ਦੀ ਕੋਝੀ ਸਾਜਿਸ਼ ਦੇ ਹਰੇਕ ਪਹਿਲੂ ਨੂੰ ਘੋਖ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਵਿਭਾਗ ਪ੍ਰਿੰਸੀਪਲ ਅੰਜੂ ਚੌਧਰੀ ਸੈਣੀ ਵਿਰੁੱਧ ਕੋਈ ਕਾਰਵਾਈ ਕਰਦਾ ਹੈ ਤਾਂ ਗਜ਼ਟਿਡ ਐਜੂਕਸ਼ਨਲ ਸਕੂਲ ਸਰਵਿਸਜ਼ ਐਸੋਸ਼ੀਏਸ਼ਨ ਇਸਦਾ ਵਿਰੋਧ ਕਰਕੇ ਫੈਸਲੇ ਵਿਰੁੱਧ ਡਟ ਕੇ ਖੜੇਗੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਇੱਕ ਮਿਹਨਤੀ ਅਤੇ ਲਗਨ ਨਾਲ ਕੰਮ ਕਰਨ ਵਾਲੇ ਸਕੂਲ ਮੁਖੀ ਨਾਲ ਸ਼ਰੇਆਮ ਧੱਕਾਸ਼ਾਹੀ ਹੈ ਅਤੇ ਇੱਕ ਨੇਕ ਅਤੇ ਇਮਾਨਦਾਰ ਕਰਮਚਾਰੀ ਦਾ ਅਕਸ ਖਰਾਬ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਇਹ ਵੀਡੀਓ ਮੌਜੂਦਾ ਸਮੇਂ ਦੀ ਨਹੀਂ ਸਗੋਂ ਬਹੁਤ ਸਮਾਂ ਪਹਿਲਾਂ ਦੀ ਹੈ। ਸ. ਖਹਿਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਦਾਖ਼ਲਾ ਮੁਹਿੰਮ ਬਹੁਤ ਜ਼ੋਰਾਂ 'ਤੇ ਚਲ ਰਹੀ ਹੈ ਜਿਸ ਨਾਲ ਬਹੁਤ ਸਾਰੇ ਨਿਜੀ ਸਕੂਲਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਇਸ ਸਪੱਸ਼ਟ ਹੈ ਕਿ ਲਗਭਗ 18 ਮਹੀਨੇ ਪਹਿਲਾਂ ਦੀ ਇੱਕ ਵੀਡੀਓ ਨੂੰ ਦਾਖ਼ਲਿਆਂ ਸਮੇਂ ਵਾਇਰਲ ਕਰਨਾ ਵਿਭਾਗ ਦੇ ਅਧਿਆਪਕਾਂ, ਅਧਿਆਪਕ ਅਤੇ ਵਿਦਿਆਰਥੀ ਦੇ ਰਿਸ਼ਤੇ ਦੀ ਭਰੋਸੇਯੋਗਤਾ ਨੂੰ ਘੱਟ ਕਰਨਾ ਅਤੇ ਸਰਕਾਰੀ ਸਕੂਲਾਂ ਦੇ ਅਕਸ ਨੂੰ ਜਾਣ-ਬੁੱਝ ਕੇ ਗਲਤ ਪੇਸ਼ ਕਰਨਾ ਬਿਲਕੁਲ ਸੋਚੀ ਸਮਝੀ ਸਾਜਿਸ਼ ਹੈ। ਉਹਨਾਂ ਕਿਹਾ ਕਿ ਵਿਭਾਗ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਆ ਕੇ ਆਪਣੇ ਮਿਹਨਤੀ ਕਰਮਚਾਰੀਆਂ ਵਿਰੁੱਧ ਕੋਈ ਕਾਰਵਾਈ ਕਰਨੀ ਨਹੀਂ ਚਾਹੀਦੀ। ਉਹਨਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਪ੍ਰਿੰਸੀਪਲ ਅੰਜੂ ਚੌਧਰੀ ਸੈਣੀ ਅਤੇ ਟੀਮ ਨੇ ਸਕੂਲ ਵਿੱਚ ਬੱਚਿਆਂ ਦਾ ਦਾਖਲਾ ਵਧਾਇਆ ਸੀ।ਸ. ਖਹਿਰਾ ਨੇ ਕਿਹਾ ਕਿ ਪ੍ਰਿੰਸੀਪਲ ਅੰਜੂ ਸੈਣੀ ਬਹੁਤ ਹੀ ਵਧੀਆ ਅਤੇ ਮਿਹਨਤੀ ਕਰਮਚਾਰੀ ਹਨ। ਉਹਨਾਂ ਨੇ ਹਮੇਸ਼ਾ ਬੱਚੀਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਵਿਦਿਆਰਥੀਆਂ ਦੀ ਅਗਵਾਈ ਕੀਤੀ ਹੈ। ਅਜਿਹੇ ਕਰਮਚਾਰੀ ਵਿਰੁੱਧ ਕਾਰਵਾਈ ਕੀਤੇ ਜਾਣ 'ਤੇ ਅਧਿਆਪਕ ਅਤੇ ਵਿਦਿਆਰਥੀ ਦੇ ਰਿਸ਼ਤੇ ਵਿੱਚ ਤਰੇੜ ਆਵੇਗੀ। ਜਥੇਬੰਦੀ ਨੇ ਅਪੀਲ ਕੀਤੀ ਹੈ ਕਿ ਇਸ ਕੇਸ ਨੂੰ ਬਹੁਤ ਹੀ ਹਮਦਰਦੀ ਨਾਲ ਵਿਚਾਰਿਆ ਜਾਵੇ ਅਤੇ ਪ੍ਰਿੰਸੀਪਲ ਨੂੰ ਪੁਰਾਣੇ ਸਟੇਸ਼ਨ 'ਤੇ ਨਿਯੁਕਤ ਕਰਕੇ ਉਹਨਾਂ ਦਾ ਮਨੋਬਲ ਬਣਾ ਕੇ ਰੱਖਿਆ ਜਾਵੇ। ਇਸ ਮੌਕੇ ਗਜ਼ਟਿਡ ਐਜੂਕਸ਼ਨਲ ਸਕੂਲ ਸਰਵਿਸਜ਼ ਐਸੋਸ਼ੀਏਸ਼ਨ ਪੰਜਾਬ ਵੱਲੋਂ ਗੁਰਚਰਨ ਸਿੰਘ ਚਾਹਲ, ਹਰਮੇਸ਼ ਲਾਲ ਘੇੜਾ, ਅਮਰੀਕ ਸਿੰਘ, ਸੁਖਦੇਵ ਲਾਲ, ਸਤਪਾਲ ਸੋਢੀ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।

ਸਰਕਾਰ ਦੀ ਵਿਵਾਦਿਤ ਦਾਖਲਾ ਨੀਤੀ ਕਾਰਨ ਅਧਿਆਪਕਾਂ ਵਿੱਚ ਰੋਸ ਦੀ ਲਹਿਰ

 ਮਾਮਲਾ ਸੈਕੰਡਰੀ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੂੰ ਦਾਖਲ ਕਰਨ ਦਾ-


ਸਰਕਾਰ ਦੀ  ਵਿਵਾਦਿਤ ਦਾਖਲਾ ਨੀਤੀ ਕਾਰਨ ਅਧਿਆਪਕਾਂ ਵਿੱਚ ਰੋਸ ਦੀ ਲਹਿਰ


ਸਰਕਾਰੀ ਸਕੂਲ ਸੰਸਥਾਵਾਂ ਅਤੇ ਅਧਿਆਪਕਾਂ ਦਰਮਿਆਨ ਟਕਰਾਅ ਪੈਦਾ ਕਰਨਾ ਚਾਹੁੰਦੀ ਹੈ ਸਰਕਾਰ- ਯੂਨੀਅਨ ਆਗੂ

ਜੇ ਦਾਖਲਾ ਬੰਦ ਨਾ ਕੀਤਾ ਤਾਂ, ਸਬੰਧਤ ਪ੍ਰਿੰਸੀਪਲ ਦਫਤਰਾਂ ਦਾ ਹੋਵੇਗਾ ਘਿਰਾਓ

 


ਖੰਨਾ ਦੇ ਪਿੰਡ ਲਲਹੇੜੀ ਸਮੇਤ ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ; ਸਸਸ ਸਕੂਲ ਲਲਹੇਡ਼ੀ, ਸਸਸ ਸਕੂਲ ਬੱਦੋਵਾਲ ਅਤੇ  ਸਸਸ ਸਕੂਲ ਰੋਸ਼ੀਆਣਾ, ਵਿੱਚ ਪ੍ਰੀ ਪ੍ਰਾਇਮਰੀ ਕਲਾਸ ਦੇ ਦਾਖਲਿਆਂ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੇ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁੱਖੀਆਂ, ਪ੍ਰਬੰਧਕਾਂ ਅਤੇ ਅਧਿਆਪਕਾਂ ਦਰਮਿਆਨ ਟਕਰਾਅ ਦੀ ਸਥਿਤੀ ਬਣਾ ਦਿੱਤੀ ਹੈ। ਇਸ ਸਬੰਧ ਵਿੱਚ ਯੂਨੀਅਨ ਆਗੂਆਂ ਸੁਖਦੇਵ ਸਿੰਘ ਰਾਣਾ, ਸਤਵੀਰ ਸਿੰਘ ਰੌਣੀ,ਗੁਰਦੀਪ ਸਿੰਘ ਚੀਮਾਂ,ਗੁਰਪ੍ਰੀਤ ਸਿੰਘ,ਰਣਜੋਧ ਸਿੰਘ, ਬਲਰਾਮ ਸਰਮਾ, ਜਗਰੂਪ ਸਿੰਘ ਢਿੱਲੋਂ,ਹਰਦੀਪ ਸਿੰਘ ਬਾਹੋਮਾਜਰਾ ਨੇ ਪ੍ਰੈਸ ਦੇ ਨਾਂ ਆਪਣੇ ਬਿਆਨ ਰਾਹੀ ਦੱਸਿਆ ਕਿ ਉਕਤ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵੱਲੋਂ ਸੰਭਵ ਤੌਰ ਉੱਤੇ ਉੱਚ ਸਿੱਖਿਆ ਅਧਿਕਾਰੀਆਂ ਦੇ ਦਬਾਅ ਅਧੀਨ ਜਾਂ ਉਨ੍ਹਾਂ ਦੀ ਨਜ਼ਰ ਵਿੱਚ ਉੱਚਾ ਉੱਠਣ ਖਾਤਰ, ਅਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਆਪਣੇ ਸਕੂਲ ਵਿੱਚ ਦਾਖਲ ਕੀਤਾ ਜਾ ਰਿਹਾ ਹੈ। ਇਹ ਇਕ ਸੋਚੀ ਸਮਝੀ ਸਾਜ਼ਿਸ਼ ਹੈ ਜੋ ਇਸ ਸਰਕਾਰੀ ਇੱਛਾ ਤੋਂ ਉਤਪੰਨ ਹੋਈ ਹੈ ਕਿ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਮੁਖੀ ਅਤੇ ਅਧਿਆਪਕਾਂ ਵਿਚਕਾਰ ਕਿਸੇ ਪ੍ਰਕਾਰ ਦਾ ਸਹਿਯੋਗ ਨਾ ਰਹੇ; ਉਹ ਇਕ ਦੂਜੇ ਦੀਆਂ ਸੰਸਥਾਵਾਂ ਨੂੰ ਖੋਰਾ ਲਾਉਣ ਦੇ ਸੰਦ ਬਣ ਕੇ ਵਿਚਰਨ।ਆਗੂਆਂ ਨੇ ਕਿਹਾ ਕਿ ਬਿਨਾਂ ਯੋਗ ਪ੍ਰਬੰਧਾਂ (ਬੁਨਿਆਦੀ ਢਾਂਚੇ, ਕੇਅਰ ਟੇਕਰ, ਯੋਗਤਾ ਪ੍ਰਾਪਤ ਅਧਿਆਪਕਾਂ, ਬੱਚਿਆਂ ਦੀ ਸਾਂਭ ਸੰਭਾਲ ਲਈ ਹੋਰ ਢਾਂਚਾਗਤ ਲੋੜਾਂ) ਦੇ ਇਕ ਤੁਗਲੁਕੀ ਵਿਵਸਥਾ ਲਈ ਕਾਹਲੀ ਕਰਕੇ ਇਹ ਅਰਾਜਕਤਾ ਦਾ ਮਹੌਲ ਸਿਰਜਿਆ ਜਾ ਰਿਹਾ ਹੈ। 
ਇਸ ਸਬੰਧ ਵਿੱਚ ਠੋਸ ਜਾਣਕਾਰੀ ਦਿੰਦਿਆਂ ਸਪਸ ਲਲਹੇੜੀ ਸਕੂਲ ਦੇ ਮੁੱਖ ਅਧਿਆਪਕ ਮੈਡਮ ਸੁਮਨ ਬਾਲਾ ਨੇ ਦੱਸਿਆ ਕਿ ਜਦੋਂ ਅਸੀਂ ਦਾਖਲਾ ਕਰਨ ਘਰ-ਘਰ ਗਏ ਤਾਂ ਸਾਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਕਿ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਆਪਣੇ ਸਕੂਲ ਵਿੱਚ ਦਾਖਲ ਕੀਤਾ ਜਾ ਰਿਹਾ ਹੈ।"ਜਦੋਂ ਅਸੀਂ ਸਕੂਲ ਪ੍ਰਿੰਸੀਪਲ ਨਾਲ ਸਕੂਲ ਜਾ ਕੇ ਗੱਲ ਕੀਤੀ ਤਾਂ ਉਹਨਾਂ ਕੋਈ ਤਸੱਲੀਬਖਸ਼ ਜੁਆਬ ਨਾ ਦਿੱਤਾ ਤੇ ਇਸ ਸਬੰਧ ਵਿੱਚ ਉੱਚ ਅਧਿਕਾਰੀਆਂ ਦੇ ਵਟਸਪੀ ਜ਼ੁਬਾਨੀ ਕਲਾਮੀ ਆਦੇਸ਼ਾਂ ਅਤੇ ਸਮਾਰਟ ਸਕੂਲ ਪਾਲਿਸੀ ਦੀਆਂ ਕਥਿਤ ਸ਼ਰਤਾਂ ਦੀ ਦੁਹਾਈ ਦਿੱਤੀ ਗਈ।" ਉਨ੍ਹਾਂ ਨੇ ਜਦੋਂ ਕਿਹਾ ਕਿ ਇਸ ਦਾ ਸੰਸਥਾ ਸਪਸ ਲਲਹੇਡ਼ੀ ਸਮੇਤ ਪੰਜਾਬ ਦੇ ਹੋਰ ਬਹੁਤ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਇਨਰੋਲਮੈਂਟ ਉੱਪਰ ਬੁਰਾ ਅਸਰ ਪੈ ਸਕਦਾ ਹੈ ਤਾਂ ਸਬੰਧਤ ਸਕੂਲ ਮੁੱਖੀ ਵੱਲੋਂ ਫਿਰ ਉੱਚ ਅਧਿਕਾਰੀਆਂ ਦੇ ਕਥਿਤ ਹੁਕਮਾਂ ਦੀ ਗੱਲ ਦੁਹਰਾਈ ਗਈ। ਅੱਜ ਸਬੰਧਤ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਸੰਪਰਕ ਕਰਨ ਲਈ ਲੁਧਿਆਣੇ ਜਿਲ੍ਹੇ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਦੇ ਇੱਕ ਵਫਦ ਨੇ ਸਬੰਧਤ ਸਕੂਲਾਂ ਦਾ ਦੌਰਾ ਕੀਤਾ।ਯੂਨੀਅਨ ਆਗੂ ਸੁਖਦੇਵ ਸਿੰਘ ਰਾਣਾ, ਸਤਵੀਰ ਸਿੰਘ ਰੌਣੀ,ਗੁਰਦੀਪ ਸਿੰਘ ਚੀਮਾਂ,ਗੁਰਪ੍ਰੀਤ ਸਿੰਘ,ਰਣਜੋਧ ਸਿੰਘ, ਬਲਰਾਮ ਸਰਮਾ, ਜਗਰੂਪ ਸਿੰਘ ਢਿੱਲੋਂ,ਹਰਦੀਪ ਸਿੰਘ ਬਾਹੋਮਾਜਰਾ ਆਗੂ ਨੇ ਦੱਸਿਆ ਕਿ  ਸੈਕੰਡਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਦਾਖਲ ਕਰਨ ਦਾ ਕਿਸੇ ਕੋਲ ਕੋਈ ਅਧਿਕਾਰ ਨਹੀਂ ਹੈ। ਆਗੂਆਂ ਨੇ ਦੱਸਿਆ ਕਿ ਸਮੂਹ ਸਬੰਧਤ ਸਕੂਲ ਮੁਖੀਆਂ  ਨੂੰ ਕਹਿ ਦਿੱਤਾ ਗਿਆ ਹੈ ਕਿ ਉਹ ਇਸ ਤਰ੍ਹਾਂ ਦੇ ਅਣਅਧਿਕ੍ਰਿਤ ਦਾਖਲੇ ਦੇ ਕ੍ਰਮ ਨੂੰ ਉਹ ਬੰਦ ਕਰ ਦੇਣ ਕਿਉਂ ਜੋ ਇਹ ਸਰਕਾਰ ਦੀ ਜਨਤਕ ਸਿੱਖਿਆ ਨੂੰ ਵਿਆਪਕ ਖੋਰਾ ਲਗਾਉਣ, ਇਸ ਵਿੱਚ ਅਰਾਜਕਤਾ ਫੈਲਾਉਣ ਅਤੇ ਅਧਿਆਪਕਾਂ ਸਮੇਤ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਇਕ ਦੂਜੇ ਦੇ ਖਿਲਾਫ ਖੜ੍ਹਾ ਕਰਨ ਦੀ ਕੋਝੀ ਨੀਤੀ ਦਾ ਹਿੱਸਾ ਹੈ, ਜਿਸਦਾ ਕਿ ਸਮੂਹ ਅਧਿਆਪਕ ਜਥੇਬੰਦੀਆਂ ਵਿਰੋਧ ਕਰਦੀਆਂ ਹਨ। ਇਸ ਨਾਲ ਪਿੰਡਾਂ ਸ਼ਹਿਰਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਵੀ ਸੂਖਮ ਧੋਖਾਧੜੀ ਨੂੰ ਸਾਕਾਰ ਕੀਤਾ ਜਾਣ ਵਾਲਾ ਹੈ। ਆਗੂਆਂ ਨੇ ਕਿਹਾ ਕਿ ਜੇ ਸੀਨੀਅਰ ਸੈਕੰਡਰੀ ਸਕੂਲ ਮੁਖੀ ਇਹ ਦਾਖਲੇ ਕਰਨੋਂ ਨਾ ਹਟੇ ਤਾਂ ਅਗਲੇ ਹਫਤੇ ਸਬੰਧਤ ਸਕੂਲ ਮੁਖੀਆਂ ਦੇ ਦਫਤਰਾਂ ਦਾ ਘਿਰਾਓ ਕਰਨ ਲਈ ਅਸੀਂ ਮਜ਼ਬੂਰ ਹੋਵਾਂਗੇ। ਯੂਨੀਅਨ ਆਗੂਆਂ ਨੇ ਜਿਲ੍ਹੇ ਵਿਚਲੇ ਸਾਰੇ ਸੀਨੀਅਰ ਸੈਕੰਡਰੀ ਸਕੂਲ ਮੁਖੀਆਂ ਨੂੰ ਪ੍ਰਾਇਮਰੀ ਪੱਧਰ ਦੇ ਬੱਚਿਆਂ ਦਾਖਲਾ ਨਾ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਅਜਿਹੀਆਂ ਅਰਾਜਕਤਾਪੂਰਨ ਘਟਨਾਵਾਂ ਨਾਲ ਸਰਕਾਰੀ ਸਕੂਲਾਂ ਦੇ ਅਕਸ ਅਤੇ ਵਿਸ਼ਵਾਸਯੋਗਤਾ ਨੂੰ ਡੂੰਘੀ ਸੱਟ ਲੱਗ ਰਹੀ ਹੈ, ਜਿਸਦੀ ਬਹਾਲੀ ਲਈ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਇਸ ਖ਼ਾਤਰ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਤੋਂ ਸਹਿਯੋਗ ਦੀ ਉਮੀਦ ਕਰਦੇ ਹਨ। ਇਸ ਸਬੰਧ ਵਿੱਚ ਆਗੂਆਂ ਨੇ ਕਿਹਾ ਕਿ ਸਮੂਹ ਅਧਿਆਪਕ ਯੂਨੀਅਨਾਂ ਦਾ ਵਫਦ ਬਹੁਤ ਜਲਦ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਤੇ ਡੀਪੀਆਈ ਪੰਜਾਬ ਨੂੰ ਮਿਲੇਗਾ। ਇਸੇ ਸੰਦਰਭ ਵਿੱਚ ਆਗੂਆਂ ਨੇ ਕਿਹਾ ਕਿ ਉਹ ਮਿਤੀ 25 ਅਪ੍ਰੈਲ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਆਯੋਜਿਤ ਕੀਤੀ ਜਾ ਰਹੀ ਅਧਿਆਪਕ ਰੈਲੀ ਨੂੰ ਆਪਣਾ ਨੈਤਿਕ ਅਤੇ ਭਰਾਤਰੀ ਸਮਰਥਨ ਦਿੰਦੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਮਾਹੀ,ਹਰਵਿੰਦਰ ਸਿੰਘ ਹੈਪੀ ,ਰਣਜੋਧ ਸਿੰਘ ਭਾਦਲਾ,ਕਰਮ ਸਿੰਘ ਭੱਟੀ,ਇਕਬਾਲ ਸਿੰਘ, ਮੁਨੀਸ਼ ਕੁਮਾਰ, ਸੰਜੀਵ ਕੁਮਾਰ, ਜਗਵਿੰਦਰ ਸਿੰਘ, ਵੀਰਪਾਲ ਸਿੰਘ, ਸੁਰਜੀਤ ਸਿੰਘ, ਮਨਜਿੰਦਰਪਾਲ ਸਿੰਘ, ਸੁਮਨ ਬਾਲਾ,ਜਗਰੂਪ ਸਿੰਘ, ਹਰਦੀਪ ਸਿੰਘ ਬਾਹੋਮਾਜਰਾ,ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਭਾਦਲਾ,ਬਲਰਾਮ ਸ਼ਰਮਾ,ਦਵਿੰਦਰ ਸਿੰਘ ਰਾਮਗੜ੍ਹ, ਸਪਨਾ ਸ਼ਰਮਾ ਆਦਿ ਅਧਿਆਪਕ ਹਾਜਰ ਸਨ।

ਸਿੱਖਿਆ ਸਕੱਤਰ ਵੱਲੋਂ 'ਆਓ ਬੱਚਿਓ ਆਓ' ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਅਪੀਲ ਕਰਦਾ ਗੀਤ ਜਾਰੀ

ਸਿੱਖਿਆ ਸਕੱਤਰ ਵੱਲੋਂ 'ਆਓ ਬੱਚਿਓ ਆਓ' ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਅਪੀਲ ਕਰਦਾ ਗੀਤ ਜਾਰੀ

ਅਧਿਆਪਕ ਬਲਕਾਰ ਗਿੱਲ ਗੁਲਾਮੀ ਵਾਲੇ ਨੇ ਲਿਖਿਆ ਅਤੇ ਗਾਇਆ ਸੋਹਣੇ ਸਮਾਰਟ ਸਕੂਲਾਂ ਸਬੰਧੀ ਗੀਤ

ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਪੇਸ਼ ਕਰਦਾ ਗੀਤ ਬਣਿਆ ਬੱਚਿਆਂ ਅਤੇ ਅਧਿਆਪਕਾਂ ਦੀ ਪਸੰਦ
ਐੱਸ.ਏ.ਐੱਸ. ਨਗਰ 23 ਅਪ੍ਰੈਲ (ਪ੍ਮੋਦ ਭਾਰਤੀ   )
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਚਲ ਰਹੀ ਦਾਖ਼ਲਾ ਮੁਹਿੰਮ ਸਬੰਧੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖ਼ਲਾ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਸਬੰਧੀ ਬਲਕਾਰ ਸਿੰਘ ਗਿੱਲ ਗੁਲਾਮੀ ਵਾਲਾ ਦਾ ਲਿਖਿਆ ਅਤੇ ਗਾਇਆ ਗੀਤ 'ਆਓ ਬੱਚਿਓ ਆਓ, ਸਰਕਾਰੀ ਸਕੂਲ 'ਚ ਆਓ' ਜਾਰੀ ਕੀਤਾ ਅਤੇ ਵਧਾਈ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਗਿੱਲ ਗੁਲਾਮੀਵਾਲਾ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਯਾਰੇ ਸ਼ਾਹ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਧਾਰ ਨਾਲ ਸਕੂਲਾਂ ਦੀ ਨੁਹਾਰ ਬਦਲੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਮਾਡਲ ਕਲਾਸਰੂਮ ਬੱਚਿਆਂ ਅਤੇ ਮਾਪਿਆਂ ਲਈ ਆਕਰਸ਼ਣ ਦਾ ਕੇਂਦਰ ਬਣੇ ਹਨ। ਸਕੂਲਾਂ ਵਿੱਚ ਲੱਗੇ ਝੂਲੇ ਅਤੇ ਰੰਗਦਾਰ ਇਮਾਰਤਾਂ ਮਾਪਿਆਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਹਨਾਂ ਖੂਬਸੂਰਤ ਇਮਾਰਤਾਂ, ਸਮਾਰਟ ਕਲਾਸਰੂਮਾਂ, ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਉੱਚ ਆਹੁਦਿਆਂ 'ਤੇ ਬਿਰਾਜਮਾਨ ਸ਼ਖ਼ਸ਼ੀਅਤਾਂ ਨੂੰ ਗੀਤ ਵਿੱਚ ਸ਼ਾਮਲ ਕਰ ਕੇ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਦਾ ਸਾਰਥਕ ਯਤਨ ਕੀਤਾ ਗਿਆ ਹੈ ਜਿਸ ਨੂੰ ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਬਹੁਤ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ।  
ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਫਿਰੋਜ਼ਪੁਰ ਦੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮਹਿੰਦਰ ਸਿੰਘ ਸ਼ੈਲੀ, ਰਾਜਿੰਦਰ ਸਿੰਘ ਚਾਨੀ, ਸੁਖਵਿੰਦਰ ਸਿੰਘ ਭੁੱਲਰ ਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਮੌਜੂਦ ਰਹੇ।

ਹਾਈਕੋਰਟ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਤੇ ਰੋਕ, ਆਰਡਰ ਜਾਰੀ ,ਪੜੋ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੇ ਸਬੰਧ ਵਿਚ ਅੱਜ ਆਪਣੇ ਆਰਡਰ ਜਾਰੀ ਕਰ ਦਿੱਤੇ ਹਨ । 


ਅਧਿਆਪਕਾਂਂ ਵੱਲੋਂ ਆਨ ਲਾਈਨ ਬਦਲੀਆਂ ਦੇ ਵਿੱਚ ਹੋਈ ਹੇਰਾ ਫੇਰੀਆਂ ਦੇ ਵਿਰੋਧ ਵਿਚ ਆਪਣੇ ਇਤਰਾਜ਼ ਸਿੱਖਿਆ ਵਿਭਾਗ ਕੋਲ ਆਨਲਾਈਨ ਵੀ ਦਰਜ ਕਰਵਾਏ ਸਨ। ਸਿੱਖਿਆ ਵਿਭਾਗ ਨੇ ਸਮੇਂ ਸਿਰ ਉਨ੍ਹਾਂ ਦਾ ਨਿਪਟਾਰਾ ਨਹੀਂ ਕੀਤਾ ।


 ਅਧਿਆਪਕ ਯੂਨੀਅਨਾਂ ਵੱਲੋਂ ਵੀ ਧਾਂਦਲੀਆਂ ਦੇ ਵਿਰੁਧ ਆਵਾਜ਼ ਬੁਲੰਦ ਕੀਤੀ ਸੀ ।ਹੇਰਾਫੇਰੀਆਂ ਤੋਂ ਦੁਖੀ ਹੋ ਕੇ ਅਧਿਆਪਕਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਮੰਗਲਵਾਰ ਨੂੰ ਹੋਈ ਸੁਣਵਾਈ ਵਿਚ ਮਾਣਯੋਗ ਜੱਜ ਲੀਜਾ ਗਿਲ ਵਲੋਂ ਹੇਠ ਲਿਖੇ ਅਨੁਸਾਰ ਆਰਡਰ ਜਾਰੀ ਕੀਤੇ ਹਨ।

Udaan and word of day (23/04/2021)

 

RECENT UPDATES

Today's Highlight