Labels
Monday, 3 May 2021
ਪੰਜਾਬ 'ਚ ਪੂਰਨ ਤਾਲਾਬੰਦੀ ਲਗਾਉਣ ਦਾ ਕੀ ਆਇਆ ਫੈਸਲਾ ,ਪੜੋ
ਪੰਜਾਬ ਅੰਦਰ ਮੁਕੰਮਲ ਲਾਕ ਡਾਊਨ ਬਾਰੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਫਿਲਹਾਲ ਕੋਈ ਵੀ ਮੁਕੰਮਲ ਲਾਕ ਡਾਊਨ ਨਹੀਂ ਲਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜੋ ਪਹਿਲੀਆਂ ਗਾਈਡਲਾਈਨਜ਼ ਜਾਂ ਪਾਬੰਦੀਆਂ ਸਰਕਾਰ ਨੇ ਜਾਰੀ ਕੀਤੀਆ ਨੇ ਉਹ ਹੀ ਰਹਿਣਗੀਆਂ।
ਪੰਜਾਬ ਵਿੱਚ ਲਾਕਡਾਉਨ ਦੀ ਸੰਭਾਵਨਾ, ਸਿਹਤ ਮੰਤਰੀ ਵਲੋਂ ਮੁੱਖ ਮੰਤਰੀ ਨੂੰ ਸਿਫਾਰਸ਼
ਦੇਸ਼ ਭਰ ਵਿਚ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵੀ ਸੂਬੇ ਵਿਚ ਮੁਕੰਮਲ ਲਾਕਡਾਊਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸੰਬੰਧੀ ਪੰਜਾਬ ਦੇ ਸਿਹਤ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਵਿਚ ਲਾਕਡਾਊਨ ਲਗਾਉਣਾ ਹੀ ਇਕੋ-ਇਕ ਬਦਲ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੋਮਵਾਰ ਤਿੰਨ ਵਜੇ ਸਮੀਖਿਆ ਬੈਠਕ ਹੈ ਅਤੇ ਇਸ ਬੈਠਕ ਵਿਚ ਉਹ ਮੁੱਖ ਮੰਤਰੀ ਨੂੰ ਪੰਜਾਬ ਵਿਚ ਲਗਭਗ 8 ਤੋਂ 10 ਦਿਨਾਂ ਲਈ ਮੁਕੰਮਲ ਲਾਕਡਾਊਨ ਲਗਾਉਣ ਦੀ ਸਿਫਾਰਸ਼ ਕਰਨਗੇ.
ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ, ਹਾਲਾਤ ਵੱਸੋਂ ਬਾਹਰ ਹੋ ਰਹੇ ਹਨ। ਪੰਜਾਬ ਸਰਕਾਰ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਸਰਕਾਰ ਜ਼ਿਆਦਾ ਸਖ਼ਤੀ ਕਰਦੀ ਹੈ ਤਾਂ ਇਸ ਦਾ ਪ੍ਰਭਾਵ ਲੋਕਾਂ ’ਤੇ ਪੈਣਾ ਸੰਭਵ ਹੈ, ਲਿਹਾਜ਼ਾ ਸਰਕਾਰ ਸੋਚ ਸਮਝ ਕੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਮਝਾ ਕੇ ਉਨ੍ਹਾਂ ਦਾ ਸਹਿਯੋਗ ਮੰਗ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਜੇਕਰ ਸੂਬੇ ਵਿਚ ਕੋਰੋਨਾ ਦੀ ਚੇਨ ਤੋੜਨੀ ਹੈ ਤਾਂ ਪੰਜਾਬ ਵਿਚ ਲਗਭਗ 10 ਦਿਨਾਂ ਦੀ ਤਾਲਾਬੰਦੀ ਕਰਨੀ ਹੀ ਪਵੇਗੀ।
ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਮਾਰਟ ਸਕੂਲਾਂ ਦਾ ਰੂਪ ਧਾਰਿਆ
ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਮਾਰਟ ਸਕੂਲਾਂ ਦਾ ਰੂਪ ਧਾਰਿਆ
ਚੰਡੀਗੜ, 3 ਮਈ( ਚਾਨੀ) ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ। ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵੀ ਵਧੇਰੇ ਹੋ ਗਿਆ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 12,976 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਸ੍ਰੀ ਸਿੰਗਲਾ ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਦੋ ਸਾਲਾਂ ਤੋਂ ਵੀ ਘੱਟ ਸਮੇਂ ਤਕਰੀਬਨ 13 ਹਜ਼ਾਰ ਸਕੂਲਾਂ ਦੇ 41336 ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮ ਬਣਾਇਆ ਜਾ ਚੁੱਕਿਆ ਹੈ।
ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ। ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।
ਡਿਪਟੀ ਕਮਿਸ਼ਨਰ ਨੇ ਸਕੂਲਾਂ ਕਾਲਜਾਂ ਦੇ ਅਧਿਆਪਕਾਂ ਦੇ ਸਕੂਲ ਜਾਣ ਤੇ ਲਾਈ ਰੋਕ
ਡਿਪਟੀ ਕਮਿਸ਼ਨਰ ਜਿਲਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਵਿਡ -19 ਸਬੰਧੀ ਪਾਬੰਧੀਆਂ ਚ ਵਾਧਾ ਕਰਦਿਆਂ ਸਰਕਾਰੀ ਤੇ ਪ੍ਰਾਇਵੇਟ ਸਕੂਲਾਂ ਕਾਲਜਾਂ ਦੇ ਅਧਿਆਪਕਾਂ ਦੇ ਸਕੂਲ ਜਾਣ ਤੇ ਰੋਕ ਲੱਗਾ ਦਿੱਤੀ ਗਈ ਹੈ। ਹੁਕਮਾਂ ਅਨੁਸਾਰ ਕੇਵਲ ਓਹੀ ਅਧਿਆਪਕ ਡਿਊਟੀ ਲਈ ਘਤੋਂ ਬਾਹਰ ਜਾਣਗੇ ਜਿਨ੍ਹਾਂ ਦੀ ਡਿਊਟੀ ਕੋਵਿਡ ਸਬੰਧੀ ਕੰਮਾ ਚ ਲੱਗੀ ਹੋਈ ਹੈ। ਦ