Labels
Thursday, 6 May 2021
ਸਕੂਲ ਮੁਖੀਆਂ ਨੂੰ ਮੁੱਖ ਮੰਤਰੀ ਤੋਂ ਵੀ ਉੱਪਰ ਦੀ ਅਥਾਰਟੀ ਦੇ ਆਦੇਸ਼ਾਂ ਦਾ ਇੰਤਜ਼ਾਰ, ਨਹੀਂ ਤਾਂ ਸਕੂਲਾਂ ਵਿੱਚ ਸਟਾਫ ਆਵੇਗਾ 100%
ਡਾਇਟ ਜਗਰਾਉਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਕੀਤੀ ਜ਼ੂਮ ਤੇ ਮੀਟਿੰਗ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਦਿੱਤੀ ਪ੍ਰਵਾਨਗੀ
ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ੍ਹ ਜ਼ਿਲੇ੍ਹ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ।
ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਿਲ ਨਾ ਆਏ। ਉਨ੍ਹਾਂ ਦੱਸਿਆ ਕਿ ਜਿੰਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨ੍ਹਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅਪਡੇਟ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ 139 ਅਸਾਮੀਆਂ ਤੇ ਭਰਤੀ ਨੋਟੀਫਿਕੇਸ਼ਨ ਜਾਰੀ