Sunday, 9 May 2021

ਹੜਤਾਲ ਕਰ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਕਲ ਤੌਂ ਖਤਮ : ਪੰਜਾਬ ਸਰਕਾਰ

 

ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਹੜਤਾਲ ਤੇ ਬੈਠੇ ਕਰਮਚਾਰੀਆਂ ਨੂੰ ਕਿਹਾ ਹੈ ਕਿ:

 covid ਦੀ ਮਾਹਾਮਾਰੀ ਦੇ ਚਲਦੇ ਹੜਤਾਲ ਕਾਰਨ ਸਿਹਤ ਵਿਭਾਗ ਦਾ ਕੰਮ ਬਹੁਤ ਪ੍ਰਭਾਵਿੱਤ ਹੋ ਰਿਹਾ ਹੈ ਅਤੇ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਆਮ ਲੋਕਾਂ ਦੀ ਜਿੰਦਗੀ ਵੀ ਖਤਰੇ ਵਿਚ ਪੈ ਰਹੀ ਹੈ। ਇਸ ਸਬੰਧੀ ਸਮੂਹ ਕਰਮਚਾਰੀਆਂ ਨੂੰ ਫਿਰ ਤੋਂ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 10.05.2021 ਨੂੰ ਸਵੇਰੇ 10.00 ਵਜੇ ਤੱਕ ਹੜਤਾਲ ਖਤਮ ਕਰਕੇ ਆਪਣੀ ਡਿਊਟੀ ਜੁਆਇੰਨ ਕਰਨ। 


ਜੇਕਰ ਹੜਤਾਲ ਤੇ ਗਏ ਕਰਮਚਾਰੀਆਂ ਵੱਲੋਂ ਮਿਤੀ 10.05.2021 ਨੂੰ ਸਵੇਰੇ 10.00 ਵਜ਼ੇ ਤੱਕ ਡਿਊਟੀ ਜੁਆਇੰਨ ਨਹੀਂ ਕੀਤੀ ਜਾਂਦੀ ਤਾਂ ਇਹਨਾਂ ਕਰਮਚਾਰੀਆਂ ਦੀਆਂ ਠੇਕੇ ਦੀਆਂ ਸੇਵਾਂਵਾ ਤੁਰੰਤ ਪ੍ਰਭਾਵ ਤੋਂ ਖਤਮ ਕਰ ਦਿੱਤੀਆਂ ਜਾਣਗੀਆਂ ਅਤੇ ਭਵਿੱਖ ਵਿਚ ਸਿਹਤ ਵਿਭਾਗ ਅਧੀਨ ਕਿਸੇ ਵੀ ਅਸਾਮੀ ਲਈ ਇਹਨਾਂ ਕਰਮਚਾਰੀਆਂ ਨੂੰ ਨਹੀਂ ਵਿਚਾਰਿਆ ਜਾਵੇਗਾ।ਬਾਹਰੋਂ ਆਉਣ ਵਾਲਿਆਂ ਨੂੰ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਹੀ ਪਟਿਆਲਾ ਜ਼ਿਲ੍ਹੇ 'ਚ ਦਾਖਲ ਹੋਣ ਦਿੱਤਾ ਜਾਵੇਗਾ-ਡਿਪਟੀ ਕਮਿਸ਼ਨਰ

 ਬਾਹਰੋਂ ਆਉਣ ਵਾਲਿਆਂ ਨੂੰ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਹੀ ਪਟਿਆਲਾ ਜ਼ਿਲ੍ਹੇ 'ਚ ਦਾਖਲ ਹੋਣ ਦਿੱਤਾ ਜਾਵੇਗਾ-ਡਿਪਟੀ ਕਮਿਸ਼ਨਰ

-ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸ਼ੰਭੂ ਬੈਰੀਅਰ ਦਾ ਦੌਰਾ, ਦਾਖਲਾ ਸਥਾਨ 'ਤੇ ਚੱਲ ਰਹੀ ਪ੍ਰਕ੍ਰਿਆ ਦਾ ਮੁਲੰਕਣ

ਸ਼ੰਭੂ/ਰਾਜਪੁਰਾ/ਪਟਿਆਲਾ, 5 ਮਈ:

ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਅੱਜ ਪੰਜਾਬ ਖਾਸ ਕਰਕੇ ਪਟਿਆਲਾ ਆਉਣ ਵਾਲਿਆਂ ਲਈ ਕੌਮੀ ਸ਼ਾਹਰਾਹ ਅੰਬਾਲਾ-ਰਾਜਪੁਰਾ ਮਾਰਗ 'ਤੇ ਸਥਿਤ ਮੁੱਖ ਦਾਖਲਾ ਸਥਾਨ ਸ਼ੰਭੂ ਬੈਰੀਅਰ ਵਿਖੇ ਬਣਾਏ ਚੈਕ ਪੁਆਇੰਟ ਦਾ ਦੌਰਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ੰਭੂ ਰਸਤੇ ਪੰਜਾਬ ਖਾਸ ਕਰਕੇ ਪਟਿਆਲਾ ਪੁੱਜਣ ਵਾਲਿਆਂ ਦੇ ਕੋਵਿਡ ਸਬੰਧੀਂ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਅਤੇ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਦੇ ਸਰਟੀਫਿਕੇਟਾਂ ਦੀ ਪੜਤਾਲ ਸਬੰਧੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਮੁਲੰਕਣ ਕੀਤਾ।

ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਆਉਣ ਵਾਲੇ ਲੋਕਾਂ ਲਈ ਨੈਗੇਟਿਵ ਆਰ.ਟੀ.ਪੀ.ਸੀ.ਆਰ. ਟੈਸਟ ਰਿਪੋਰਟ ਜਾਂ ਫੇਰ ਦੋ ਹਫ਼ਤੇ ਪਹਿਲਾਂ ਕੋਵਿਡ ਵੈਕਸੀਨੇਸ਼ਨ ਲਗਵਾਉਣ ਦਾ ਸਰਟੀਫਿਕੇਟ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦਸਤਾਵੇਜਾਂ ਦੀ ਅਣਹੋਂਦ ਦੀ ਸੂਰਤ 'ਚ ਕਿਸੇ ਨੂੰ ਪਟਿਆਲਾ ਜ਼ਿਲ੍ਹੇ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀਂ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ, ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਦੇ ਸੁਹਿਰਦ ਯਤਨ ਕਰ ਰਿਹਾ ਹੈ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਹਰਿਆਣਾ ਨਾਲ ਲਗਦੇ ਇਲਾਕਿਆਂ 'ਚੋਂ ਪਟਿਆਲਾ ਜ਼ਿਲ੍ਹੇ ਅੰਦਰ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਦੀ ਪਾਲਣਾ ਇੰਨਬਿੰਨ ਕੀਤੀ ਜਾਵੇਗੀ।

ਉਨ੍ਹਾਂ ਦੇ ਨਾਲ ਚੈਕ ਪੁਆਇੰਟ ਦੇ ਨੋਡਲ ਅਫ਼ਸਰ-ਕਮ-ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ ਗਿੱਲ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਸ਼ੰਭੂ ਵਿਖੇ ਬਣਾਏ ਗਏ ਚੈਕ ਪੁਆਇੰਟ ਦਾ ਦੌਰਾ ਕਰਦੇ ਹੋਏ। ਉਨ੍ਹਾਂ ਨਾਲ ਐਸ.ਡੀ.ਐਮ. ਖੁਸ਼ਦਿਲ ਸਿੰਘ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਵੀ ਨਜ਼ਰ ਆ ਰਹੇ ਹਨ।

ਸੂਬੇ ਨੂੰ 300 ਮੀਟਰਕ ਟਨ ਆਕਸੀਜਨ ਦੀ ਫੌਰੀ ਲੋੜ,ਕੈਪਟਨ ਨੇ ਮੋਦੀ ਨੂੰ ਆਕਸੀਜਨ ਦਾ ਕੋਟਾ ਵਧਾਉਣ ਦੀ ਕੀਤੀ ਅਪੀਲ

 ਕੈਪਟਨ ਨੇ ਮੋਦੀ ਨੂੰ ਆਕਸੀਜਨ ਦਾ ਕੋਟਾ ਵਧਾਉਣ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ


ਚੰਡੀਗੜ੍ਹ, 9 ਮਈ 2021 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੁਲ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਸੂਬੇ ਲਈ ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਸੂਬਾ ਇਸ ਵੇਲੇ ਆਕਸੀਜਨ ਅਤੇ ਵੈਕਸੀਨ, ਦੋਵਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਜਾਣਨ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਅੱਗੇ ਇਹ ਮਸਲੇ ਉਠਾਏ।


ਬਾਅਦ ਵਿਚ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਸੂਬੇ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਪੰਜਾਬ ਵਿਚ ਵੈਕਸੀਨ ਦੀਆਂ ਖੁਰਾਕਾਂ ਭੇਜਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਫੌਰੀ ਕਦਮ ਚੁੱਕੇਗੀ ਜਿਸ ਨਾਲ ਸੂਬੇ ਸਰਕਾਰ ਨੂੰ ਮਹਾਮਾਰੀ ਦੀ ਦੂਜੀ ਘਾਤਕ ਲਹਿਰ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਿਚ ਸਹਾਇਤਾ ਮਿਲੇਗੀ।  ਵੈਕਸੀਨ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਅਜੇ ਤੱਕ 18-45 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਦੇ ਤੀਜੇ ਪੜਾਅ ਨੂੰ ਸ਼ੁਰੂ ਨਹੀਂ ਕਰ ਸਕਿਆ ਜੋ ਹੁਣ ਇਕ ਲੱਖ ਖੁਰਾਕਾਂ ਦੀ ਸਪਲਾਈ ਤੋਂ ਬਾਅਦ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਵੀ ਵੈਕਸੀਨ ਦੀਆਂ ਖੁਰਾਕਾਂ ਦੀ ਕਮੀ ਹੈ ਅਤੇ ਭਾਵੇਂ 1.63 ਲੱਖ ਖੁਰਾਕਾਂ ਅੱਜ ਪਹੁੰਚਣ ਦੀ ਉਮੀਦ ਹੈ ਜੋ ਸੂਬੇ ਦੀਆਂ ਲੋੜਾਂ ਮੁਤਾਬਕ ਕਾਫੀ ਨਹੀਂ ਹਨ।


ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਜਾਣੂੰ ਕਰਵਾਇਆ ਕਿ ਕੋਵਿਡ ਨਾਲ ਗੰਭੀਰ ਬਿਮਾਰ ਮਰੀਜਾਂ ਦੇ ਕੇਸ ਵਧਣ ਕਰਕੇ ਸੂਬੇ ਨੂੰ 300 ਮੀਟਰਕ ਟਨ ਆਕਸੀਜਨ ਦੀ ਫੌਰੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੇ ਮਰੀਜ਼ ਦਿੱਲੀ-ਐਨ.ਸੀ.ਆਰ. ਸਮੇਤ ਹੋਰ ਸੂਬਿਆਂ ਤੋਂ ਆ ਰਹੇ ਹਨ। ਸੂਬੇ ਦੀ ਮੌਤ ਦਰ ਜਿਆਦਾ ਹੈ ਅਤੇ ਐਲ-2 ਤੇ ਐਲ-3 ਸਿਹਤ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਪਿਛਲੇ ਤਿੰਨ ਹਫ਼ਤਿਆਂ ਤੋਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਕਰਕੇ ਆਕਸੀਜਨ ਦੀ ਮੰਗ ਵਧ ਰਹੀ ਹੈ।


ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਤੱਕ ਆਕਸੀਜਨ ਦੀ ਮੰਗ 197 ਮੀਟਰਕ ਟਨ ਸੀ ਜੋ 8 ਮਈ ਨੂੰ ਵਧ ਕੇ 295.5 ਮੀਟਰਕ ਟਨ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਟੈਂਕਰਾਂ ਦੀ ਘਾਟ ਨਾਲ ਸਥਿਤੀ ਹੋਰ ਗੰਭੀਰ ਹੋ ਗਈ ਅਤੇ ਐਲ.ਐਮ.ਓ. ਕੋਟਾ ਵਧਾਉਣ ਅਤੇ ਪੰਜਾਬ ਲਈ ਹੋਰ ਟੈਂਕਰਾਂ ਦੀ ਸਪਲਾਈ ਲਈ ਕੇਂਦਰ ਦੀ ਮਦਦ ਦੀ ਲੋੜ ਹੈ ਤਾਂ ਕਿ ਇਸ ਸੰਕਟ ਉਤੇ ਕਾਬੂ ਪਾਇਆ ਜਾ ਸਕੇ।


ਬਾਅਦ ਵਿਚ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਿਹਤ ਸਕੱਤਰ ਹੁਸਨ ਲਾਲ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਕਿ ਭਾਵੇਂ ਕਿ ਸੂਬੇ ਨੇ ਭਾਰਤ ਸਰਕਾਰ ਦੀ ਐਡਵਾਈਜ਼ਰੀ ਦੇ ਮੁਤਾਬਕ ਹਸਪਤਾਲਾਂ ਵੱਲੋਂ ਆਕਸੀਜਨ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ ਪਰ ਮੰਗ ਵਧਣ ਦੇ ਮੱਦੇਨਜ਼ਰ ਆਕਸੀਜਨ ਦਾ ਕੋਟਾ 300 ਮੀਟਰਕ ਟਨ ਤੱਕ ਵਧਾਉਣ ਦੀ ਲੋੜ ਹੈ।


ਇਸੇ ਤਰ੍ਹਾਂ ਪੰਜਾਬ ਨੂੰ ਸਿਰਫ ਚਾਰ ਆਕਸੀਜਨ ਟੈਂਕਰ ਹੀ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ ਦੋ ਟੈਂਕਰ ਅਜੇ ਕਾਰਜਸ਼ੀਲ ਨਹੀਂ ਹੋਏ। ਸਿਹਤ ਸਕੱਤਰ ਨੇ ਕਿਹਾ ਕਿ ਸੂਬੇ ਦੀ 227 ਮੀਟਰਕ ਟਨ ਆਕਸੀਜਨ ਦੀ ਵੰਡ ਵਿੱਚੋਂ 40 ਫੀਸਦੀ ਕੋਟਾ ਬੋਕਾਰੋ (ਝਾਰਖੰਡ) ਤੋਂ ਅਲਾਟ ਕੀਤਾ ਗਿਆ ਹੈ ਜਿੱਥੇ ਆਕਸੀਜਨ ਦੀ ਆਵਾਜਾਈ ਲਈ ਤਿੰਨ ਤੋਂ ਪੰਜ ਦਿਨ ਦਾ ਸਮਾਂ ਲੱਗਦਾ ਹੈ ਜਿਸ ਕਰਕੇ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੁਲ 20 ਟੈਂਕਰਾਂ ਦੀ ਕੀਤੀ ਮੰਗ ਦੇ ਵਿਰੁੱਧ ਹੰਗਾਮੀ ਆਧਾਰ ਉਤੇ ਘੱਟੋ-ਘੱਟ 8 ਹੋਰ ਟੈਂਕਰ ਅਲਾਟ ਕੀਤੇ ਜਾਣ ਦੀ ਅਪੀਲ ਕੀਤੀ ਹੈ।

ਮਾਈ ਭਾਗੋ ਇੰਸਟੀਚਿਊਟ ਵੱਲੋਂ ਲਡ਼ਕੀਆਂ ਲਈ ਭਾਰਤੀ ਸੈਨਾ ਵਿੱਚ ਆਫਿਸਰ ਬਣਨ ਦਾ ਸੁਨਹਿਰੀ ਮੌਕਾ

 

MAI BHAGO ARMED FORCES PREPARATORY INSTITUTE FOR GIRLS MOHALI provides GOLDEN OPPORTUNITY FOR GIRLS OF PUNJAB aspiring for an elite career as a COMMISSIONED OFFICER IN THE ARMED FORCES FULLY FUNDED BY PUNJAB GOVERNMENT ADMISSION NOTICE for Seventh Batch (commencing July 2021)
 Fully Residential Institute, spread out on a sprawling 9 acres. 

Training includes: * 3 years Graduation Degree from MCM DAV  
Physical Fitness 
NCCC Training
 General Awareness 
 Personality Development 
Confidence Building 
Communication Skills 
 Preparation for Entrance Exams to the Armed Forces 
 Competence in Basketball, Volleyball & Swimming SSB Preparation by Professionals.All girls having Punjab Domicile currently pursuing 10+2 in any stream and from any board and completing (10+2) anytime in May 2021 or thereafter are eligible to apply.


 The desired candidate should be 16 years or more on 01 July 2021. 

Apply online by clicking on link Entrance Exam Mai Bhago Armed Forces Preparatory Institute for Girls at: http://recruitment-portal.in or 
http://mbafpigirls.in Link will remain operational uptil 1800 hrs on 10 May 2021 

Forr more information: Contact: 0172-2233105, 9872597267 Email to maibhagoafpi@yahoo.in or visit www.mbafpigirls.in website or CDAC website: http://recruitment-portal.inRECENT UPDATES

Today's Highlight