Labels
Wednesday, 12 May 2021
ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਦੀ 20 ਮੌਤ, 872 ਨਵੇਂ ਕੇਸ ਆਏ ਤੇ 628 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਦੀ 20 ਮੌਤ, 872 ਨਵੇਂ ਕੇਸ ਆਏ ਤੇ 628 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬਠਿੰਡਾ, 12 ਮਈ : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 260782 ਸੈਂਪਲ ਲਏ ਗਏ। ਜਿਨਾਂ ਵਿਚੋਂ 29591 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 22081 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6944 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 566 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 872 ਨਵੇਂ ਕੇਸ ਆਏ ਤੇ 628 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।
ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਜਾ ਕੇ ਕੋਵਿਡ ਟੀਕਾਕਰਨ ਤੇ ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਇਲ ਵੈਨਾਂ : ਹਰਬੀਰ ਸਿੰਘ
ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਜਾ ਕੇ ਕੋਵਿਡ ਟੀਕਾਕਰਨ ਤੇ ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਇਲ ਵੈਨਾਂ : ਹਰਬੀਰ ਸਿੰਘ
ਏ.ਡੀ.ਸੀ. ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਵਰਧਮਾਨ ਯਾਰਨਜ਼ ਐਂਡ ਥਰੈਡਜ ਲਿਮਟਡ ਵਲੋਂ ਸੀ.ਐਸ.ਆਰ. ਤਹਿਤ ਦਿੱਤੀਆਂ ਗਈਆਂ ਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਕਿਹਾ ਮੋਬਾਇਲ ਵੈਨਾਂ ਰਾਹੀਂ ਦੂਰ ਦੁਰਾਡੇ ਇਲਾਕਿਆਂ ’ਚ ਵੈਕਸੀਨੇਸ਼ਨ ਤੇ ਟੈਸਟਿੰਗ ’ਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਮਿਲੇਗਾ ਸਹਿਯੋਗ
ਹੁਸ਼ਿਆਰਪੁਰ, 12 ਮਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ’ਤੇ ਟੀਕਾਕਰਨ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਬਾਇਲ ਵੈਕਸੀਨੇਸ਼ਨ ਅਤੇ ਟੈਸਟਿੰਗ ਵੈਨਾਂ ਨੂੰ ਹਰੀ ਝੰਡੀ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਵਿੱਚ ਵਰਧਮਾਨ ਯਾਰਨਜ਼ ਅਤੇ ਥਰੈਡਜ ਲਿਮਟਡ ਵਲੋਂ ਸੀ.ਐਸ.ਆਰ. ਤਹਿਤ ਕੋਵਿਡ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਅਤੇ ਟੈਸਟਿੰਗ ਲਈ ਚਾਰ ਵੈਨਾਂ ਦੇ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੋਬਾਇਲ ਵੈਨਾਂ ਹੁਸ਼ਿਆਰਪੁਰ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਉਨ੍ਹਾਂ ਥਾਵਾਂ ’ਤੇ ਜਾਣਗੀਆਂ ਜਿਥੇ ਲੋਕ ਵੈਕਸੀਨੇਸ਼ਨ ਅਤੇ ਟੈਸਟਿੰਗ ਲਈ ਨਹੀਂ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਵਿੱਚ ਸਿਹਤ ਵਿਭਾਗ ਦੀ ਟੀਮ ਹੋਵੇਗੀ ਜੋ ਕਿ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਤੋਂ ਇਲਾਵਾ ਲੋਕਾਂ ਦੀ ਕੋਵਿਡ ਟੈਸਟਿੰਗ ਵੀ ਯਕੀਨੀ ਬਣਾਵੇਗੀ।
ਹਰਬੀਰ ਸਿੰਘ ਨੇ ਕਿਹਾ ਕਿ ਵਰਧਮਾਨ ਯਾਰਨਜ ਵਲੋਂ ਸਮੇਂ-ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਮਹਾਮਾਰੀ ਦੇ ਇਸ ਮੁਸ਼ਕਲ ਸਮੇਂ ਵਿੱਚ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਗਾਈਡਲਾਈਨਾਂ ਦਾ ਪੂਰੀ ਗੰਭੀਰਤਾ ਨਾਲ ਪਾਲਣਾ ਕਰਨ ਅਤੇ ਮਾਸਕ ਪਹਿਨਣ, ਸਮਾਜਿਕ ਦੂਰੀ ਬਨਾਉਣ ਅਤੇ ਸਮੇਂ-ਸਮੇਂ ’ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਨਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਮਾਰੀ ’ਤੇ ਫਤਿਹ ਪਾਈ ਜਾ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸੀਮਾ ਗਰਗ, ਵਰਧਮਾਨ ਯਾਰਨਜ਼ ਐਂਡ ਥਰੈਡਜ ਲਿਮਟਡ ਦੇ ਡਾਇਰੈਕਟਰ ਤਰੁਣ ਚਾਵਲਾ, ਵਾਈਸ ਪ੍ਰਧਾਨ ਜੇ.ਪੀ. ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।
ਕੋਵਿਡ-19 ਸਬੰਧੀ ਆ ਰਹੀ ਪ੍ਰੇਸ਼ਾਨੀਆਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਕਮੇਟੀ ਦਾ ਗਠਨ
ਰੂਪਨਗਰ, 12 ਮਈ 2021:ਕੋਵਿਡ-19 ਦੀ ਬਿਮਾਰੀ ਸਬੰਧੀ ਆਮ ਪਬਲਿਕ ਨੂੰ ਆ ਰਹੀ ਪ੍ਰੇਸ਼ਾਨੀਆਂ ਸਬੰਧੀ ਉਨ੍ਹਾਂ ਵਲੋਂ ਕੀਤੀ ਜਾ ਰਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕਮੇਟੀ ਬਣਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਕਮੇਟੀ ਰੋਜਾਨਾ ਇਲੈਕਟਰੋਨਿਕ ਤਰੀਕੇ ਨਾਲ ਮੀਟਿੰਗ ਕਰੇਗੀ ਅਤੇ ਕੋਵਿਡ-19 ਸਬੰਧੀ ਜੋ ਵੀ ਸਿਕਾਇਤਾਂ ਪ੍ਰਾਪਤ ਹੋਣਗੀਆਂ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕਰਨਾ ਯਕੀਨੀ ਬਣਾਵੇਗੀ।
ਇਹ ਜਾਣਕਾਰੀ ਦੇਂਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੋਵਿਡ-19 ਦੇ ਕੇਸਾਂ ਸਬੰਧੀ -242/2021 ਰਿਸੀ ਬਨਾਮ ਸਟੇਟ ਆਫ ਹਰਿਆਣਾ ਦੀ ਸੁਣਵਾਈ ਦੌਰਾਨ ਸੁਣਾਏ ਹੁਕਮਾਂ ਦੀ ਪਾਲਣਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਚੇਅਰਪਰਸਨ, ਸੀਨੀਅਰ ਪੁਲਿਸ ਕਪਤਾਨ (ਮੈਂਬਰ), ਸਿਵਲ ਸਰਜਨ (ਮੈਂਬਰ), ਸਕਤਰ ਜਿਲਾ ਲੀਗਲ ਸਰਵਿਸ ਅਥਾਰਟੀ (ਮੈਂਬਰ), ਸਿਕਾਇਤ ਕਮਿਸ਼ਨਰ (ਸਿ) ਕਨਵੀਨਰ, ਨਗਰ ਕੌਂਸਲ ਦਾ ਪ੍ਰਤੀਨਿਧੀ (ਮੈਂਬਰ) ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ 11ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਪ੍ਰਸ਼ਾਸਨ ਨੇ 11ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ
ਰੂਪਨਗਰ :ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ l
ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਅੱਜ 11ਮਈ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਾਖ਼ਲ ਕੀਤੇ ਜਾਣ ਲਈ ਕੁੱਲ ਨਾਮਜ਼ਦ 55 ਬੈੱਡਾਂ ਵਿੱਚੋਂ 54 ਬੈੱਡ ਭਰੇ ਹੋਏ ਹਨ ਜਦਕਿ 1 ਬੈੱਡ ਖਾਲੀ ਹਨ l ਇਸੇ ਤਰ੍ਹਾਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਵਿਖੇ 35 ਬੈੱਡਾਂ ਵਿੱਚੋਂ 24 ਬੈੱਡ ਭਰੇ ਹੋਏ ਹਨ ਜਦਕਿ 11 ਬੈੱਡ ਖਾਲੀ ਹਨl ਇਸੇ ਤਰ੍ਹਾਂ ਬੀਬੀਐਮਬੀ ਹਸਪਤਾਲ ਨੰਗਲ ਵਿੱਚ ਕੁੱਲ 65 ਬੈੱਡਾਂ ਵਿਚੋਂ 22 ਭਰੇ ਹੋਏ ਹਨ ਜਦਕਿ 43 ਬੈੱਡ ਖਾਲੀ ਹਨ ,ਜਦਕਿ ਸਾਂਘਾ ਹਸਪਤਾਲ ਰੋਪਡ਼ ਵਿਖੇ10 ਬੈੱਡਾਂ ਵਿੱਚੋਂ ਸਾਰੇ 10 ਬੈੱਡ ਭਰੇ ਹੋਏ ਹਨ l ਪਰਮਾਰ ਹਸਪਤਾਲ ਰੋਪਡ਼ ਵਿਖੇ ਵਿਖੇ15 ਬੈੱਡਾਂ ਵਿੱਚੋਂ ਸਾਰੇ 12 ਬੈੱਡ ਭਰੇ ਹੋਏ ਹਨ ਤੇ 3ਬੈੱਡ ਖਾਲੀ ਹਨl ਇਸੇ ਤਰ੍ਹਾਂ ਬਲਜਿੰਦਰਾ ਹਸਪਤਾਲ ਰੋਪੜ ਦੇ 10 ਬੈੱਡਾਂ ਵਿੱਚੋਂ 10 ਬੈੱਡ ਭਰੇ ਹੋਏ ਹਨ l
ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ 8 ਬੈੱਡਾਂ ਵਿੱਚੋਂ ਸਾਰੇ 8 ਬੈੱਡ ਭਰੇ ਹਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਆਨੰਦਪੁਰ ਸਾਹਿਬ ਵਿੱਚ 8 ਬੈੱਡਾਂ ਵਿੱਚੋਂ 7 ਬੈੱਡ ਭਰੇ ਹੋਏ ਹਨ ਜਦਕਿ 1 ਬੈੱਡ ਖਾਲੀ ਹਨ l
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਰੂਪਨਗਰ ਹਸਪਤਾਲ ਵਿਖੇ ਬਣੇ ਕੋਵਿਡ ਵਾਰਡ ਦੇ ਇੰਚਾਰਜ ਡਾਕਟਰ ਨਾਲ 01881227241 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ