ਸ੍ਰੀ ਮੁਕਤਸਰ ਸਾਹਿਬ : ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

 ਦਫਤਰ ਜ਼ਿਲਾ ਲੋਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਮਈ 

 ਵਿਧਾਇਕ ਗਿੱਦੜਬਾਹਾ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਭੂੰਦੜ ਪਿੰਡ ਦਾ ਦੌਰਾ ਕੀਤਾ ਜਿੱਥੇ ਕੋਰੋਨਾ ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਵਿੱਚ ਤੇਜੀ ਆਈ ਹੈ। ਉਨਾਂ ਲੋਕਾਂ ਨੂੰ ਅਸਵਾਸ਼ਨ ਦਿੱਤਾ ਕਿ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੀ ਹਲਾਸ਼ੇਰੀ ਦਿੱਤੀ। ਉਨਾਂ ਬੋਲਦਿਆਂ ਦੱਸਿਆ ਕਿ ਸਾਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਰ ਵਾਰ ਹੱਥਾਂ ਨੂੰ ਸਾਫ ਕਰਦੇ ਰਹਿਣਾ ਚਾਹੀਦਾ ਹੈ, ਮਾਸਕ ਪਾ ਕੇ ਰਖਣਾ ਚਾਹੀਦਾ ਅਤੇ ਦੋ ਗਜ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। 

 ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਲਗਭਗ 15 ਦਿਨ ਪਹਿਲਾਂ ਪਿੰਡ ਦੇ 700 ਵਿਅਕਤੀਆਂ ਦੇ ਟੈਸਟ ਕੀਤੇ ਗਏ ਸਨ ਜਿਨਾਂ ਵਿਚੋਂ 40 ਵਸਨੀਕਾਂ ਦੀ ਸਕਾਰਾਤਮਕ ਖਬਰ ਮਿਲੀ ਅਤੇ ਦੋ ਵਿਅਕਤੀਆਂ ਨੇ ਆਪਣੀਆਂ ਜਾਨ ਗੁਆ ਦਿੱਤੀ। ਪਰ ਹੌਲੀ ਹੌਲੀ ਜ਼ਿਲਾ ਪ੍ਰਸਾਸਨ ਅਤੇ ਵਿਧਾਇਕ ਰਾਜਾ ਵੜਿੰਗ ਦੇ ਯਤਨਾ ਨਾਲ ਸਕਾਰਾਤਮਕ ਕੇਸਾਂ ਦੀ ਗਿਣਤੀ ਹੁਣ ਘਟਣ ਤੇ ਹੈ। ਉਨਾਂ ਦੱਸਿਆ ਕਿ ਸਾਰੇ ਪਿੰਡ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲਾ ਸਹਿਕਾਰੀ ਬੈਂਕ ਸਾਹਿਬ ਸਿੰਘ ਭੂੰਦੜ ਨੇ ਦੱਸਿਆ ਕਿ ਮੰਗਲਵਾਰ ਦੀਆਂ ਰਿਪੋਰਟਾਂ ਅਨੁਸਾਰ 253 ਵਿਅਕਤੀਆਂ ਵਿੱਚੋਂ 8 ਵਿਅਕਤੀ ਸਕਾਰਾਤਮਕ ਦੱਸੇ ਗਏ ਹਨ ਅਤੇ ਅੱਜ 250 ਵਿਅਕਤੀਆਂ ਵਿਚੋਂ 6 ਵਿਅਕਤੀ ਸਕਾਰਾਤਮਕ ਪਾਏ ਗਏ ਹਨ। 

 ਡਿਪਟੀ ਕਮਿਸਨਰ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨਾਂ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਿੰਡ ਵਿੱਚ ਪਹਿਲ ਦੇ ਆਧਾਰ ਤੇ ਕੈਂਪ ਲਗਵਾ ਕੇ ਵੈਕਸੀਨੇਸ਼ਨ ਕਰਵਾਈ ਜਾਵੇਗੀ। ਉਨਾਂ ਮੌਕੇ ਤੇ ਹਾਜਰ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਕੈਂਪ ਲਗਵਾਉਣ ਦੀ ਤਿਆਰੀ ਦੇ ਆਦੇਸ਼ ਜਾਰੀ ਕੀਤੇ।  

 ਇਸ ਤੋਂ ਪਹਿਲਾਂ ਸਵੇਰੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭੂੰਦੜ ਪਿੰਡ ਦੀਆਂ ਗਲੀਆਂ ਵਿਚ ਘੁੰਮ ਘੰੁਮ ਕੇ ਲੋਕਾਂ ਨੂੰ ਚੜਦੀਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨਾਂ ਨਾਲ ਐਸਡੀਐਮ ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼, ਡੀਐਸਪੀ ਨਰਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਨ ਲਈ ਲਾਊਡਸਪੀਕਰ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਸਟ ਕਰਵਾਉਣ, ਟੀਕਾਕਰਣ ਕਰਵਾਉਣ ਅਤੇ ਇਕ ਜਗਾ ਇਕੱਠੇ ਨਾ ਹੋਣ।

ਅੰਮਿ੍ਰਤਸਰ : 11 ਮੌਤਾਂ,306 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ

 

ਕੋਰੋਨਾ ਤੋਂ ਮੁਕਤ ਹੋਏ 585 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 306 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4808

ਅੰਮਿ੍ਰਤਸਰ, 19 ਮਈ --- ਜਿਲਾ ਅੰਮਿ੍ਰਤਸਰ ਵਿੱਚ ਅੱਜ 306 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 585 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 35431 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4808 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1272 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 11 ਵਿਅਕਤੀ ਦੀ ਮੌਤ ਹੋਈ ਹੈ।

LUDHIANA : COVID VACCINATION SESSION SITES ON DATED 20/5

 

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਵਿਚਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਖੁੱਲ੍ਹਣਗੀਆਂ

 ਜ਼ਿਲ੍ਹੇ ਵਿਚਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਖੁੱਲ੍ਹਣਗੀਆਂ


ਫ਼ਤਹਿਗੜ੍ਹ ਸਾਹਿਬ, 19 ਮਈ


ਅੰਮ੍ਰਿਤ ਕੌਰ ਗਿੱਲ,ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ, ਫ਼ਤਹਿਗੜ੍ਹ ਸਾਹਿਬ ਨੇ ਫੌਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿਚਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਭਾਵੇਂ ਗੈਰ-ਜਰੂਰੀ ਵਸਤਾਂ ਦੀ ਸਪਲਾਈ ਹੋਵੇ ਤੇ ਜਾਵੇਂ ਜ਼ਰੂਰੀ ਵਸਤਾਂ ਦੀ ਸਪਲਾਈ ਹੋਵੇ, ਖੋਲਣ ਦਾ ਹੁਕਮ ਜਾਰੀ ਕੀਤੇ ਹਨ।


ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਸਵੇਰੇ 8:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਇਸੇ ਸਿਧਾਂਤ ਅਨੁਸਾਰ ਕੇਵਲ ਜ਼ਰੂਰੀ ਵਸਤਾਂ ਦੀ ਸਪਲਾਈ ਦੀਆਂ ਦੁਕਾਨਾਂ ਹੀ ਖੋਲੀਆਂ ਜਾਣਗੀਆਂ। ਦਵਾਈਆਂ ਦੀਆਂ ਦੁਕਾਨਾਂ ਅਤੇ ਲੰਬਾਰਟਰੀਆਂ ਹਫਤੇ ਦੇ ਸਾਰੇ ਦਿਨ ਖੁੱਲੀਆਂ ਰਹਿਣਗੀਆਂ।ਜਿਲ੍ਹੇ ਵਿਚਲੀਆਂ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਸਵੇਰੇ 9:00 ਵਜੇ ਤੋਂ ਸ਼ਾਮ 5.00 ਵਜੇ ਤੱਕ ਹਫਤੇ ਦੇ ਸਾਰੇ ਦਿਨ ਖੁਲੀਆਂ ਰਹਿਣਗੀਆਂ ਪਰ ਅਹਾਤੇ ਬੰਦ ਰਹਿਣਗੇ।


ਕੋਈ ਵੀ ਵਿਅਕਤੀ ਕੋਵਿਡ ਸਬੰਧੀ ਨੈਗਟਿਵ ਰਿਪੋਰਟ ਜੋ 72 ਘੰਟੇ ਤੋਂ ਵੱਧ ਪੁਰਾਣੀ ਨਾ ਹੋਵੇ ਜਾਂ ਵੈਕਸੀਨੇਸ਼ਨ, ਘੱਟੋ ਘੱਟ ਇੱਕ ਡੋਜ ਸਬੰਧੀ ਸਰਟੀਫਿਕੇਟ ਜੋ ਕਿ ਦੋ ਹਫਤੇ ਪਹਿਲਾਂ ਦਾ ਹੋਵੇ ਤੋ ਬਿਨਾਂ ਹਵਾਈ ਯਾਤਰਾ, ਰੇਲ ਯਾਤਰਾ ਜਾਂ ਸੜਕ ਰਾਹੀ ਜ਼ਿਲ੍ਹੇ ਵਿੱਚ ਦਾਖਲ ਨਹੀਂ ਹੋ ਸਕਦਾ। 


ਸਮਾਜਿਕ,ਸਭਿਆਚਾਰਕ,ਰਾਜਨੀਤਿਕ ਅਤੇ ਖੇਡਾਂ ਦੀ ਇਕੱਤਰਤਾ ਅਤੇ ਇਨ੍ਹਾਂ ਨਾਲ ਸਬੰਧਤ ਸਮਾਗਮਾਂ ਅਤੇ ਸਰਕਾਰੀ ਸਮਾਗਮਾਂ ਤੇ ਮੁਕੰਮਲ ਪਾਬੰਦੀ ਹੈ। ਜਿਨ੍ਹਾ ਵਿਅਕਤੀਆਂ ਵੱਲੋਂ ਕਿਤੇ ਵੀ ਭਾਰੀ ਇਕੱਠ ਵਿੱਚ ਸ਼ਮੂਲੀਅਤ ਕੀਤੀ ਗਈ ਹੋਵੇ ਉਹਨਾਂ ਨੂੰ ਆਪਣਾ ਕੋਵਿਡ ਟੈਸਟ ਕਰਵਾਉਣਾ ਅਤੇ ਪੰਜ ਦਿਨ ਆਪਣੇ ਘਰ ਇਕਾਂਤਵਾਸ ਵਿੱਚ ਰਹਿਣਾ ਲਾਜਮੀ ਹੈ।ਜਿਨ੍ਹਾਂ ਥਾਵਾਂ ਤੇ ਕਰੋਨਾ ਦਾ ਪ੍ਰਭਾਵ ਜਿਆਦਾ ਹੋਵੇ ਉਥੇ ਮਾਈਕਰੋ ਕਨਟੇਨਮੈਂਟ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਇਨ੍ਹਾਂ ਥਾਵਾਂ ਤੇ ਮੁਕੰਮਲ ਨਿਗਰਾਨੀ ਰੱਖਣ ਲਈ ਸਪੈਸ਼ਲ ਸਟਾਫ ਨਿਯੁਕਤ ਕੀਤਾ ਜਾਵੇਗਾ। ਸਾਰੇ ਵਿਦਿਅਕ ਅਦਾਰੇ ਜਿਵੇਂ ਸਕੂਲ,ਕਾਲਜ ਬੰਦ ਰਹਿਣਗੇ ਪਰ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ ਸਕਣਗੇ।


ਸਾਰੇ ਪ੍ਰਾਈਵੇਟ ਦਫਤਰ ਸਮੇਤ ਸਰਵਿਸ ਇੰਡਸਟ੍ਰੀ ਜਿਵੇਂ ਕਿ ਆਰਕੀਟੈਕਟ, ਚਾਰਟਰਡ ਅਕਾਊਂਟੈਂਟ, ਬੀਮਾ ਕੰਪਨੀਆਂ ਆਦਿ ਘਰ ਤੋਂ ਕੰਮ ਕਰ ਸਕਣਗੀਆਂ।

ਫਿਰੋਜ਼ਪੁਰ ਕੋਵਡ ਬੁਲੇਟਿਨ: 6 ਮੌਤਾਂ,116 ਨਵੇਂ ਕਰੋਨਾ ਪਾਜ਼ਿਟਿਵ

 


ਬਠਿੰਡਾ: ਮਨਪ੍ਰੀਤ ਬਾਦਲ ਨੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ


            ਮਨਪ੍ਰੀਤ ਬਾਦਲ ਨੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

          ਕਿਹਾ, ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜਲਦ ਸ਼ੁਰੂ ਹੋਵੇਗਾ ਬਠਿੰਡਾ ਕੋਵਿਡ ਕੇਅਰ ਸੈਂਟਰ

          20 ਆਕਸੀਜਨ ਕੰਨਸਨਟ੍ਰੇਟਰ ਕਰਵਾਏ ਮੁਹੱਈਆ

  30 ਲੱਖ ਰੁਪਏ ਦਾ ਚੈੱਕ ਕੀਤਾ ਭੇਂਟ

#ਬਠਿੰਡਾ, 19 ਮਈ : ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਬਠਿੰਡਾ ਵਾਸੀਆਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜ਼ਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਇੱਥੋਂ ਦੀਆਂ ਕਰੀਬ 24 ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਬਣਾਇਆ ਜਾ ਰਿਹਾ ਬਠਿੰਡਾ ਕੋਵਿਡ ਕੇਅਰ ਸੈਂਟਰ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਜਾਣਕਾਰੀ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੋਂ ਦੇ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਜਾ ਰਹੇ ਬਠਿੰਡਾ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਨ ਉਪਰੰਤ ਦਿੱਤੀ। ਇਸ ਮੌਕੇ ਉਨਾਂ ਵੱਲੋਂ ਇਸ ਕੋਵਿਡ ਕੇ ਅਰ ਸੈਂਟਰ ਦੀ ਮਦਦ ਲਈ 30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਭੇਂਟ ਕੀਤਾ। ਇਸ ਮੌਕੇ ਉਨਾਂ ਵੱਲੋਂ ਕੋਵਿਡ ਕੇਅਰ ਸੈਂਟਰ ਲਈ 20 ਆਕਸੀਜਨ ਕੰਨਸਨਟ੍ਰੇਟਰ ਵੀ ਮੌਕੇ 'ਤੇ ਮੁਹੱਈਆ ਕਰਵਾਏ ਗਏ ਅਤੇ ਹੋਰ ਲੋੜੀਂਦੇ ਕੰਨਸਨਟ੍ਰੇਟਰ ਵੀ ਜਲਦ ਮੁਹੱਈਆ ਕਰਵਾਏ ਜਾਣਗੇ।

              ਇਸ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਬਠਿੰਡਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਸ ਵਡਮੁੱਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਦੀ ਨਿਸ਼ਕਾਮ ਸੇਵਾ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ। ਬਠਿੰਡਾ ਦੇ ਸਮਾਜ ਸੇਵੀਆਂ ਨੂੰ ਮਹਾਨ ਦੱਸਦਿਆਂ ਉਨਾਂ ਕਿਹਾ ਕਿ ਇਸ ਕੋਵਿਡ ਕੇਅਰ ਸੈਂਟਰ ਵਿੱਚ ਮਰੀਜ਼ਾਂ ਲਈ ਮੁਫ਼ਤ ਇਲਾਜ ਤੇ ਖਾਣੇ ਦਾ ਪ੍ਰਬੰਧ ਹੋਵੇਗਾ। ਇੱਥੇ ਹਾਲ ਦੀ ਘੜੀ ਲੈਵਲ 2 ਦੇ 50 ਬੈੱਡ ਸਥਾਪਿਤ ਕੀਤੇ ਜਾ ਰਹੇ ਹਨ।

                ਇਸ ਮੌਕੇ ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਬਠਿੰਡਾ ਵਾਸੀਆਂ ਦੀ ਸੁਰੱਖਿਆ ਲਈ ਜੇਕਰ ਇਸ ਕੋਵਿਡ ਕੇਅਰ ਸੈਂਟਰ ਲਈ ਹੋਰ ਵੀ ਮਦਦ ਦੀ ਲੋੜ ਪਈ ਤਾਂ ਉਹ ਕਦੇ ਪਿੱਛੇ ਨਹੀਂ ਹਟਣਗੇ। ਇਸ ਮੌਕੇ ਤਹਿਸੀਲਦਾਰ ਬਠਿੰਡਾ ਸ੍ਰੀ ਸੁਖਬੀਰ ਸਿੰਘ ਬਰਾੜ, ਸ੍ਰੀ ਅਰੁਣ ਵਿਧਾਵਨ ਆਦਿ ਵਿਸ਼ੇਸ਼ ਤੌਰ 'ਤੇ ਉਨਾਂ ਦੇ ਨਾਲ ਹਾਜ਼ਰ ਰਹੇ।


ਐਸ.ਏ.ਐਸ.ਨਗਰ: ਕਰੋਨਾ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਤਬਦੀਲ

 • *ਕਰੋਨਾ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਤਬਦੀਲ*

• *ਹੁਣ ਵੈਕਸੀਨੇਸ਼ਨ ਸੰਤ ਨਿਰੰਕਾਰੀ ਸਤਿਸੰਗ ਭਵਨ ਆਦਰਸ਼ ਨਗਰ ਡੇਰਾਬੱਸੀ ਵਿਖੇ ਕੀਤੀ ਜਾਵੇਗੀ*

• *ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਇਹ ਫੈਸਲਾ*

ਐਸ.ਏ.ਐਸ.ਨਗਰ, 19 ਮਈ: 

ਕਰੋਨਾ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਤਬਦੀਲ ਕਰਕੇ ਸੰਤ ਨਿਰੰਕਾਰੀ ਸਤਿਸੰਗ ਭਵਨ ਆਦਰਸ਼ ਨਗਰ ਡੇਰਾਬੱਸੀ ਵਿਖੇ ਸਥਾਪਤ ਕਰ ਦਿੱਤਾ ਗਿਆ ਹੈ।


 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਬਲਾਕ ਡੇਰਾਬੱਸੀ ਜੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।


ਉਨਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਟੀਕਾਕਾਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਨਾਂ ਵਿਅਕਤੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਾ ਟੀਕਾ ਲੱਗਿਆਂ ਨੂੰ 3 ਮਹੀਨੇ ਹੋ ਚੁੱਕੇ ਹਨ ਉਹ ਵਿਅਕਤੀ ਵੀ ਸੰਤ ਨਿਰੰਕਾਰੀ ਸਤਿਸੰਗ ਭਵਨ ਆਦਰਸ਼ ਨਗਰ ਡੇਰਾਬੱਸੀ ਵਿਖੇ ਆ ਕੇ ਵੈਕਸੀਨ ਦੀ ਦੂਜੀ ਡੋਜ਼ ਲੈ ਸਕਦੇ ਹਨ। 


ਉਨਾਂ ਇਹ ਵੀ ਦੱਸਿਆ ਕਿ 18 ਸਾਲ ਤੋਂ 44 ਸਾਲ ਤੱਕ ਦੇ ਦਿਹਾੜੀ ਮਜ਼ਦੂਰ ਜਾਂ ਉਸਾਰੀ ਕਾਮਿਆਂ ਤੋਂ ਇਲਾਵਾ ਹੈਲਥ ਕੇਅਰ ਵਰਕਰਾਂ ਦੇ ਪਰਿਵਾਰਿਕ ਮੈਂਬਰਾਂ ਅਤੇ 18 ਸਾਲ ਤੋਂ 44 ਸਾਲ ਤੱਕ ਅਜਿਹੇ ਵਿਅਕਤੀ ਜਿਨਾਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਘੱਟ ਹੋਵੇ ਉਨਾਂ ਨੂੰ ਵੀ ਕਰੋਨਾ ਦੀ ਵੈਕਸੀਨੇਸ਼ਨ ਕਮਿਊਨਿਟੀ ਸੈਂਟਰ, ਤਹਿਸੀਲ ਰੋਡ, ਡੇਰਾਬੱਸੀ ਵਿਖੇ ਕੀਤੀ ਜਾ ਰਹੀ ਹੈ।

ਦੋਵਾਂ ਹੀ ਥਾਵਾਂ `ਤੇ ਟੋਕਨ ਪ੍ਰਣਾਲੀ ਰੱਖੀ ਗਈ ਹੈ। ਇਸ ਲਈ ਸਬੰਧਤ ਲਾਭਪਾਤਰੀ ਸਮੇਂ ਸਿਰ ਆਪਣਾ ਟੋਕਨ ਪ੍ਰਾਪਤ ਕਰਨ ਉਪਰੰਤ ਟੀਕਾਕਰਨ ਕਰਵਾ ਸਕਦੇ ਹਨ।

ਬਰਨਾਲਾ: ਕੋਵਿਡ ਪਾਬੰਦੀਆਂ ਅਤੇ ਸਮਾਂ ਸਾਰਣੀ


 

ROOPNAGAR COVID BULLETIN 19 MAY


 

Availability of Beds in Hoshiarpur hospitals(19.05.2021


 

ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਸਾਰੇ ਯੋਗ ਲਾਭਪਾਤਰੀ ਜ਼ਰੂਰ ਕਰਵਾਉਣ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ

 ਕੋਰੋਨਾ ਮੁਕਤ ਪਿੰਡ ਮੁਹਿੰਮ ਦੀ ਸ਼ੁਰੂਆਤ; ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਕੈਂਪ ਆਯੋਜਿਤ


ਸਥਾਨਕ ਸਿਵਲ ਅਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ’ਚ ਲੋਕਾਂ ਨੂੰ ਕੋਵਿਡ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ


ਪਿੰਡਾਂ ਦੀਆ ਪੰਚਾਇਤਾਂ ਨੂੰ 100 ਫੀਸਦੀ ਟੀਕਾਕਰਨ ਦੇ ਲਈ ਕੀਤਾ ਗਿਆ ਉਤਸ਼ਾਹਿਤ


ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਸਾਰੇ ਯੋਗ ਲਾਭਪਾਤਰੀ ਜ਼ਰੂਰ ਕਰਵਾਉਣ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰਪੰਚਾਇਤਾਂ ਅਤੇ ਵੱਖ-ਵੱਖ ਸੰਗਠਨਾਂ ਨੂੰ ਇਸ ਮੁਹਿੰਮ ’ਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ


ਹੁਸ਼ਿਆਰਪੁਰ, 19 ਮਈ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮੁਕਤ ਪਿੰਡ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਅੱਜ ਪੇਂਡੂ ਖੇਤਰਾਂ ਵਿੱਚ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਵਿੱਚ ਕੋਵਿਡ ਟੀਕਾਕਰਨ, ਟੈਸਟਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਪੜਾਅਵਾਰ ਤਰੀਕੇ ਨਾਲ ਸ਼ੁਰੂਆਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜਨਾਂ ਵਿੱਚ ਸਬੰਧਤ ਐਸ.ਡੀ.ਐਮਜ਼ ਵਲੋਂ ਇਸ ਮੁਹਿੰਮ ਵਿੱਚ ਪੂਰੇ ਉਤਸਾਹ ਨਾਲ ਹਿੱਸਾ ਲੈਂਦੇ ਹੋਏ ਇਸਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਪੈਰ ਪਸਾਰ ਰਹੇ ਕੋਵਿਡ-19 ਨੂੰ ਸਾਰਿਆਂ ਦੇ ਸਾਂਝੇ ਯਤਨਾਂ ਅਤੇ ਕੋਵਿਡ ਨਿਰਦੇਸ਼ਾਂ ਦੀ ਮੁਕੰਮਲ ਪਾਲਣਾ ਕਰਵਾ ਕੇ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵਲੋਂ ਕੋਰੋਨਾ ਦੀ ਪਹਿਲੀ ਲਹਿਰ ਦੇ ਦੌਰਾਨ ਵੀ ਵਾਇਰਸ ਦੀ ਰੋਕਥਾਮ ਲਈ ਅਹਿਮ ਯਤਨ ਕੀਤੇ ਗਏ ਹਨ ਅਤੇ ਹੁਣ ਦੁਆਰਾ ਪੰਚਾਇਤਾਂ ਕੋਰੋਨਾ ਮੁਕਤ ਪਿੰਡ ਮੁਹਿੰਮ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਅੱਗੇ ਆਉਣ ਤਾਂ ਜੋ ਪੇਂਡੂ ਖੇਤਰਾਂ ਤੋਂ ਇਸ ਵਾਇਰਸ ਦਾ ਖਾਤਮਾ ਕੀਤਾ ਜਾ ਸਕੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਪੰਚਾਇਤਾਂ, ਜੀ.ਓ.ਜੀਜ਼ ਅਤੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਇਸ ਮੁਹਿੰਮ ਨੂੰ ਹੋਰ ਜ਼ਿਆਦਾ ਮਜ਼ਬੂਤੀ ਦਿੱਤੀ ਹੈ, ਜਿਸ ਦੇ ਚੱਲਦੇ ਜਿਥੇ ਜਾਗਰੂਕਤਾ ਫੈਲਾਉਣ ਵਿੱਚ ਆਸਾਨੀ ਰਹੀ ਉਥੇ ਵੱਧ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਅਤੇ ਟੈਸਟਿੰਗ ਵੀ ਕੀਤੀ ਗਈ। ਅੱਜ ਬਲਾਕ ਚੱਕੋਵਾਲ ਵਿਚ ਐਸ.ਡੀ.ਐਮ ਅਮਿਤ ਮਹਾਜਨ ਵਲੋਂ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ। ਪਿੰਡ ਮੁੰਡੀਆਂ ਰੰਗੜਾਂ ਵਿੱਚ ਨਿਰੀਖਣ ਦੌਰਾਨ ਉਨ੍ਹਾਂ ਦੇ ਨਾਲ ਡੀ.ਐਸ.ਪੀ. ਗੁਰਪ੍ਰੀਤ ਸਿੰਘ ਅਤੇ ਐਸ.ਐਮ.ਓ ਡਾ. ਬਲਦੇਵ ਸਿੰਘ ਵੀ ਮੌਜੂਦ ਸਨ। ਦਸੂਹਾ ਵਿੱਚ ਐਸ.ਡੀ.ਐਮ ਰਣਦੀਪ ਸਿੰਘ ਅਤੇ ਡੀ.ਐਸ.ਪੀ. ਮਨੀਸ਼ ਕੁਮਾਰ ਵਲੋਂ ਪਿੰਡ ਛਾਂਗਲਾ ਅਤੇ ਓਸਮਾਨ ਸ਼ਹੀਦ, ਮੁਕੇਰੀਆਂ ਵਿੱਚ ਐਸ.ਡੀ.ਐਮ ਅਸ਼ੋਕ ਕੁਮਾਰ ਅਤੇ ਡੀ.ਐਸ.ਪੀ. ਰਵਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸੇ ਤਰ੍ਹਾਂ ਗੜ੍ਹਸ਼ੰਕਰ ਵਿੱਚ ਐਸ.ਡੀ.ਐਮ ਹਰਬੰਸ ਸਿੰਘ, ਉੜਮੁੜ ਟਾਂਡਾ ਵਿੱਚ ਸਕੱਤਰ ਆਰ.ਟੀ.ਏ ਪ੍ਰਦੀਪ ਸਿੰਘ ਢਿੰਲੋਂ ਅਤੇ ਚੱਬੇਵਾਲ ਵਿੱਚ ਸਹਾਇਕ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਦੀ ਅਗਵਾਈ ਵਿੱਚ ਟੀਮਾਂ ਨੇ ਜਿਥੇ ਲੋਕਾਂ ਦਾ ਟੀਕਾਕਰਨ ਕੀਤਾ ਉਥੇ ਉਨ੍ਹਾਂ ਨੇ ਕੋਵਿਡ ਦੇ ਬਚਾਅ ਸਬੰਧੀ ਸਿਹਤ ਹਦਾਇਤਾਂ ਦੇ ਬਾਰੇ ਵਿੱਚ ਵੀ ਜਾਗਰੂਕ ਕੀਤਾ।


ਅਪਨੀਤ ਰਿਆਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੇ ਲਈ ਕੋਰੋਨਾ ਮੁਕਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸਦੇ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗਰਾਂਟ ਦਿੱਤੀ ਜਾਵੇਗੀ। ਇਸ ਦੇ ਲਈ ਪਿੰਡਾਂ ਦੀਆਂ ਪੰਚਾਇਤਾਂ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦੇ ਲਈ ਯੋਗ ਵਿਅਕਤੀ ਆਪਣੇ ਅਤੇ ਆਪਣਿਆਂ ਦੀ ਸੁਰੱਖਿਆ ਲਈ ਜਲਦ ਤੋਂ ਜਲਦ ਕੋਵਿਡ ਵੈਕਸੀਨ ਕਰਵਾਉਣ। ਉਨ੍ਹਾਂ ਕਿਹਾ ਕਿ ਕੋਵਿਡ ਦਾ ਟੀਕਾ ਕੋਰੋਨਾ ਦੀ ਰੋਕਥਾਮ ਦੇ ਲਈ ਮਹੱਤਵਪੂਰਨ ਹੈ। ਇਸ ਲਈ ਅਫਵਾਹਾਂ ’ਤੇ ਵਿਸ਼ਵਾਸ਼ ਨਾ ਕੀਤਾ ਜਾਵੇ ਬਲਕਿ ਆਪਣਾ ਕੋਵਿਡ-19 ਟੀਕਾਕਰਨ ਜ਼ਰੂਰ ਕਰਵਾਉਣ।

ਫਤਿਹਗੜ੍ਹ ਸਾਹਿਬ ਕੋਵਿਡ ਅਪਡੇਟ : ਨਵੇਂ ਆਦੇਸ਼ ਜਾਰੀ

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਦਾ ਸਮਾਂ 8:15 ਵਜੇ ਤੱਕ

 

PROMOTION: HT TO CHT PROMOTION DISTT FEROZEPUR

 

ਨੌਕਰੀ: ਆਫਿਸੀਅਲ ਨੋਟੀਫਿਕੇਸ਼ਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਵਿਖੇ ਭਰਤੀ

 ਕਿਚਨ ਗਾਰਡਨ ਤੋਂ ਬੰਪਰ ਪੈਦਾਵਾਰੀ ਦਾ ਕੀ ਕੀਤਾ ਜਾਵੇ, ਡੀਈਓ ਵਲੋਂ ਅਗਵਾਈ ਦੀ ਮੰਗ

 

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ, ਅਰਜ਼ੀਆਂ ਦੀ ਮੰਗ

 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ

 ਬਰਨਾਲਾ ਵਿਖੇ ਹੋਠ ਲਿਖੀਆਂ ਅਸਾਮੀਆਂ ਦੀ ਭਰਤੀ ਨਿਰੋਲ ਠੇਕਾ ਆਧਾਰ 'ਤੇ ਕਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਲੜੀ ਨੰ.       ਅਸਾਮੀ ਦਾ ਨਾਮ  ( ਕੈਟੇਗਰੀ ਵਾਇਜ਼)
1.Case Worker (1 SC)  ਸਿਰਵ ਮਹਿਲਾਵਾਂ 

2.IT Staff (1 General and 1 SC) ਮਹਿਲਾਵਾਂ ਪੁਰਸ਼  

3.Multi-Purpose Helper (1 SC) ਸਿਰਫ਼ ਮਹਿਲਾਵਾਂ 

ਜਿਹੜੇ ਉਮੀਦਵਾਰਾਂ ਨੇ ਉਪਰੋਕਤ ਅਸਾਮੀਆਂ ਦੀ ਭਰੋਤੀ ਲਈ ਇਸ ਦਫ਼ਤਰ ਵੱਲੋਂ ਵੱਖ-ਵੱਖ ਅਖ਼ਬਾਰਾਂ ਵਿਚ ਪਹਿਲਾਂ ਜਾਰੀ ਇਸ਼ਤਿਹਾਰਾਂ ਦੇ ਸਬੰਧ ਵਿਚ ਅਪਲਾਈ ਕੀਤਾ ਸੀ, ਉਨ੍ਹਾਂ ਉਮੀਦਵਾਰਾਂ ਨੂੰ ਇਨ੍ਹਾਂ ਅਸਾਮੀਆਂ ਲਈ ਹੁਣ ਮੁੜ ਨਵੇਂ ਸਿਰੇ ਤੋਂ ਅਪਲਾਈ ਕਰਨਾ ਲਾਜ਼ਮੀ ਹੋਵੇਗਾ

 ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਸਮੇਤ ਲੋੜੀਂਦੇ ਦਸਤਾਵੇਜ਼ ਮਿਤੀ 10.05.2021, ਸ਼ਾਮ 5.00 ਵਜੇ ਤੱਕ ਸਿਰਫ਼ ਰਜਿਸਟਰਡ ਡਾਕ ਰਾਹੀਂ ਜਾਂ ਦਸਤੀ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਰਨਾਲਾ ਪਤਾ: ਸਾਹਮਣੇ ਰੱਡ ਕਰਾਸ ਭਵਨ, ਤਹਿਸੀਲ ਕੰਪਲੈਕਸ, ਬਰਨਾਲਾ-148101) ਵਿਖੇ ਜਮਾਂ ਕਰਵਾ ਸਕਦੇ ਹਨ।

 ਅਸਾਮੀਆਂ ਬਾਬਤ ਨਿਰਧਾਰਤ ਬਿਨੈਪੱਤਰ ਦਾ ਫਾਰਮ, ਵਿੱਦਿਅਕ ਯੋਗਤਾ, ਤਜਰਬਾ ਅਤੇ ਹੋਰ ਸ਼ਰਤਾਂ ਵੱਬਸਾਈਟ www.barnala.gov.in ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।  
Official notification to see age Qualifications etc download here

ਇਸ ਭਰਤੀ ਦੇ ਸਬੰਧ ਵਿਚ ਸੋਧ /ਵਾਧਾ, ਜੇਕਰ ਕੋਈ ਹੋਇਆ ਤਾਂ ਸਿਰਫ਼ ਵੱਬਸਾਈਟ 'ਤੇ  ਹੀ ਜਾਰੀ ਕੀਤਾ ਜਾਵੇਗਾ। 


ਸਿੱਖਿਆ ਵਿਭਾਗ ਵੱਲੋਂ NTSE ਬੇਸਲਾਇਨ ਪ੍ਰੀਖਿਆ 31 ਮਈ ਨੂੰ

ਪੰਜਾਬ ਸਟੇਟ ਟਰਾਂਸਮਿਸ਼ਨ ਵਲੋਂ 501 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

 PUNJAB STATE TRANSMISSION CORPORATION LIMITED 

 Punjab State Transmission Corporation Limited (PSTCL) a power transmission organization of Govemment of Punjab is inviting Online applications for the various posts on online (Computer Based Test) detailed as below:- 


Sr. No. Name of the Post No. of Posts 

 1. Architect : 1

 2 .Assistant Lineman (ALM):   350

 3. Assistant Sub Station Attendant (ASSA). :   150

 Total 501 posts


ਘਰ ਘਰ ਰੋਜ਼ਗਾਰ , Punjab government jobs see here

Important dates: 

Opening date for online registration of 20.05.2021 (From 10.00 am.)  

Last date for completion of Online applications 11.06.2021 (Up to 05.00 p.m.) 

 Last date for depositing fee at State 15.06.2021 (Up to closing of bank Bank of India 


For educational qualification and other terms & conditions visit PS TCL website: www.pstcl.org 

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਤਵੀ

 ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਤਵੀ
ਕੋਰੋਨਾ ਮਹਾਮਾਰੀ ਦੌਰਾਨ ਜਿਥੇ ਪਹਿਲਾਂ ਹੀ ਸਰਕਾਰ ਸਖਤ ਹੈ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਸਵੀਂ ਅਤੇ ਬਾਰਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਤਵੀ

ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਤਵੀ
ਕੋਰੋਨਾ ਮਹਾਮਾਰੀ ਦੌਰਾਨ ਜਿਥੇ ਪਹਿਲਾਂ ਹੀ ਸਰਕਾਰ ਸਖਤ ਹੈ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 


ਦਸਵੀਂ ਅਤੇ ਬਾਰਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

Hoshiarpur : COVID RESTRICTIONS AND TIMINGS

 

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

ਮਾਨਸਾ: 200 ਪਿੰਡਾਂ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ‘ਸੈਲਫ਼ ਲਾਕਡਾਊਨ

 ਜ਼ਿਲ੍ਹਾ ਮਾਨਸਾ ਦੇ ਕਰੀਬ 200 ਪਿੰਡਾਂ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ‘ਸੈਲਫ਼ ਲਾਕਡਾਊਨ’ ਕੀਤਾ ਲਾਗੂ: ਐਸ.ਐਸ.ਪੀ ਸੁਰੇਂਦਰ ਲਾਂਬਾ ।


ਮਾਨਸਾ, 19 ਮਈ : ਜ਼ਿਲ੍ਹਾ ਮਾਨਸਾ ਦੇ ਕਰੀਬ 200 ਪਿੰਡਾਂ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ‘ਸੈਲਫ਼ ਲਾਕਡਾਊਨ’ ਕੀਤਾ ਲਾਗੂ ਕੀਤਾ ਗਿਆ ਹੈ ਇਹ ਜਾਣਕਾਰੀ ਐਸ.ਐਸ.ਪੀ ਸੁਰੇਂਦਰ ਲਾਂਬਾ  ਜ਼ਿਲ੍ਹਾ ਮਾਨਸਾ ਵਲੋਂ ਦਿੱਤੀ ਗਈ ਹੈ।

ਵਿਜੈ ਇੰਦਰ ਸਿੰਗਲਾ ਵੱਲੋਂ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਕੋਵਿਡ ਸਹਾਇਤਾ ਲਈ 24 ਘੰਟੇ ਹੈਲਪਲਾਈਨ ਨੰਬਰ ਜਾਰੀ

 

ਵਿਜੈ ਇੰਦਰ ਸਿੰਗਲਾ ਵੱਲੋਂ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਕੋਵਿਡ ਸਹਾਇਤਾ ਲਈ 24 ਘੰਟੇ ਹੈਲਪਲਾਈਨ ਨੰਬਰ ਜਾਰੀ

*88981-00004 ‘ਤੇ ਕਾਲ ਕਰਨ ਦੇ ਦੋ ਘੰਟਿਆਂ ਵਿੱਚ ਵਲੰਟੀਅਰਾਂ ਦੁਆਰਾ ਕਰਵਾਈ ਜਾਵੇਗੀ ਸਹਾਇਤਾ ਮੁਹੱਈਆ: ਸਕੂਲ ਸਿੱਖਿਆ ਮੰਤਰੀ

ਸੰਗਰੂਰ, 18 ਮਈ:

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਕੋਵਿਡ ਵਾਰ ਰੂਮ ਚਾਲੂ ਕਰ ਦਿੱਤਾ ਗਿਆ ਹੈ ਅਤੇ ਕੋਵਿਡ -19 ਮਹਾਂਮਾਰੀ ਦੌਰਾਨ ਲੋਕਾਂ ਦੀ 24 ਘੰਟੇ ਸਹਾਇਤਾ ਲਈ ਇੱਕ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤੀ ਗਈ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ ਵਾਰ ਰੂਮ ਵਿੱਚ ਲੋਕ ਮੈਡੀਕਲ ਸਹਾਇਤਾ ਲਈ 88981-00004 (ਹੈਲਪਲਾਈਨ ਨੰਬਰ) ‘ਤੇ ਕਾਲ ਕਰ ਸਕਦੇ ਹਨ ਅਤੇ ਲੋੜੀਂਦੀ ਸਹਾਇਤਾ ਦੋ ਘੰਟੇ ਵਿਚ ਵਲੰਟੀਅਰਾਂ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਕੋਵਿਡ ਵਾਰ ਰੂਮ ਦੇ ਕੰਮ ਦੀ ਰੋਜ਼ਾਨਾ ਦੇ ਅਧਾਰ 'ਤੇ ਨਿਗਰਾਨੀ ਕਰਨਗੇ ਅਤੇ ਉਨ੍ਹਾਂ ਸੰਗਰੂਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਵਿਡ -19 ਮਹਾਂਮਾਰੀ ਦੀ ਗੰਭੀਰ ਲਹਿਰ ਦੇ ਬਾਵਜੂਦ ਮਿਆਰੀ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਏਗੀ।


 ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਲੋਕ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਉਪਲਬਧਤਾ, ਆਕਸੀਜਨ ਸਿਲੰਡਰ, ਕੰਸਟ੍ਰੇਟਰਜ ਅਤੇ ਲੋੜੀਂਦੀ ਡਾਕਟਰੀ ਅਤੇ ਆਮ ਸਹਾਇਤਾ ਬਾਰੇ ਜਾਣਕਾਰੀ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਥੇ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ, ਜੇਕਰ ਮਰੀਜ਼ਾਂ ਨੂੰ ਮਾਰਕਿਟ ਵਿੱਚ ਉਪਲਬਧ ਨਾ ਹੋਣ ਕਰਕੇ ਕੋਈ ਦਿੱਕਤ ਆ ਰਹੀ ਹੋਵੇ, ਤਾਂ ਉਹ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹੈਲਪਲਾਈਨ, ਕੋਵਿਡ ਨਾਲ ਸਬੰਧਤ ਹੋਰ ਜਾਣਕਾਰੀਆਂ ਲਈ ਵੀ ਇੱਕ ਮਾਧਿਅਮ ਵਜੋਂ ਕੰਮ ਕਰੇਗੀ।


ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹੈਲਪਲਾਈਨ ਨੰਬਰ ‘ਤੇ ਵਟਸਐਪ ਚੈਟਬੋਟ ਫੀਚਰ ਵੀ ਉਪਲਬਧ ਹੈ ਜੋ ਮੈਸੇਜ ਜਾਂ ਚੈਟ ਜ਼ਰੀਏ ਲੋਕਾਂ ਦੇ ਸਵਾਲਾਂ ਦਾ ਜਵਾਬ ਵੀ ਦੇਵੇਗਾ ਅਤੇ ਸਹਾਇਤਾ ਵੀ ਮੁਹੱਈਆ ਕਰਵਾਏਗਾ।

 ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਹਿਲਾਂ ਲਾਂਚ ਕੀਤਾ ਗਿਆ ਕੋਵਿਡ ਵਾਰ-ਰੂਮ ਵੀ ਤਿਆਰ ਬਰ ਤਿਆਰ ਹੈ ਅਤੇ ਹਸਪਤਾਲਾਂ ਵਿਚ ਉਪਲੱਬਧ ਬੈੱਡਾਂ ਦੇ ਭਰ ਜਾਣ ਤੋਂ ਬਾਅਦ 100 ਬਿਸਤਰਿਆਂ ਵਾਲੇ ਇਸ ਵਾਰ ਰੂਮ ਵਿੱਚ ਮਰੀਜਾਂ ਦਾ ਦਾਖਲਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੋਵਿਡ ਵਾਰ-ਰੂਮ ਹਸਪਤਾਲਾਂ ‘ਚ ਬਿਸਤਰੇ, ਆਕਸੀਜਨ ਸਿਲੰਡਰ, ਕੰਸਟ੍ਰੇਟਰਜ, ਪਲਾਜ਼ਮਾ ਦਾਨ, ਟੀਕੇ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਹੋਵੇਗਾ।


ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

 ਕੈਬਨਿਟ ਮੰਤਰੀ ਨੇ ਕਿਹਾ ਕਿ ਹੈਲਪਲਾਈਨ ਨੰਬਰ ਦਾ ਮੁੱਖ ਉਦੇਸ਼ ਲੋਕਾਂ ਨੂੰ ਭਰੋਸੇਯੋਗ ਜਾਣਕਾਰੀ ਅਤੇ ਉਨ੍ਹਾਂ ਨੂੰ ਸਹੀ ਸਿਹਤ ਸਹਾਇਤਾ ਪ੍ਰਦਾਨ ਕਰਨਾ ਹੈ।


 ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਅਸੀਂ ਹੈਲਪਲਾਈਨ ਨਾਲ 24 ਘੰਟੇ ਦੌਰਾਨ ਸਾਰੇ ਮਰੀਜ਼ਾਂ ਨੂੰ ਢੁਕਵੀਂ ਸਹਾਇਤਾ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਹੈਲਪਲਾਈਨ ਨੰਬਰ ‘ਤੇ ਕੀਤੀਆਂ ਗਈਆਂ ਕਾਲਾਂ ਕੋਵਿਡ ਨਾਲ ਸਬੰਧਤ ਜਰੂਰੀ ਜ਼ਰੂਰਤਾਂ ਜਾਂ ਐਮਰਜੈਂਸੀ ਸਥਿਤੀਆਂ ਹੀ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਸਿਹਤ ਸਹੂਲਤਾਂ ਦੀ ਲੋੜ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਸਕੇ।SANGRUR : ਸਕਾਰਾਤਮਕ ਜੀਵਨ ਸ਼ੈਲੀ ਅਪਣਾ ਕੇ ਹਾਈਪਰਟੈਂਸ਼ਨ ਤੋਂ ਬਚਿਆ ਜਾ ਸਕਦੈ- ਡਾ. ਅੰਜਨਾ ਗੁਪਤਾ

 

ਸਕਾਰਾਤਮਕ ਜੀਵਨ ਸ਼ੈਲੀ ਅਪਣਾ ਕੇ ਹਾਈਪਰਟੈਂਸ਼ਨ ਤੋਂ

 ਬਚਿਆ ਜਾ ਸਕਦੈ- ਡਾ. ਅੰਜਨਾ ਗੁਪਤਾ

*ਅੱਜ ਦੇ ਸਮੇਂ ਰੋਜ਼ਾਨਾ ਅੱਧੇ ਘੰਟੇ ਦੀ ਕਸਰਤ ਤੇ ਢੁਕਵਾਂ

ਖਾਣਾ-ਪੀਣ ਬਹੁਤ ਜ਼ਰੂਰੀ

ਸੰਗਰੂਰ, 18 ਮਈ:

ਹਾਈਪਰਟੈਂਸ਼ਨ ਤੋਂ ਬਚਣ ਲਈ ਸਕਾਰਾਤਮਕ ਜੀਵਨ ਸ਼ੈਲੀ ਨੰੂ ਅਪਣਾਉਣ ਬਹੱਦ ਜ਼ਰੂਰੀ ਹੈ। ਅੱਜ ਕੱਲ ਮਾਨਸਿਕ ਤਣਾਅ ਜ਼ਿਆਦਾ ਰਹਿਣ ਨਾਲ ਲੋਕ ਹਾਈਪਰਟੈਂਸ਼ਨ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਸੰਗਰੂਰ, ਡਾ. ਅੰਜਨਾ ਗੁਪਤਾ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਲੈ ਕੀਤਾ।

  ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਸੰਸਾਰ ਭਰ ਵਿਚ ਲਗਭਗ ਇਕ ਕਰੋੜ ਵਿਅਕਤੀ ਹਰ ਸਾਲ ਹਾਈਪਰਟੈਂਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ । ਉਨ੍ਹਾ ਕਿਹਾ ਕਿ ਪਹਿਲਾਂ ਬਜ਼ੁਰਗਾਂ ਨੰੂ ਉੱਚ ਬਲੱਡ ਪ੍ਰੈਸ਼ਰ (ਹਾਈਪਰਟੈਂਸ਼ਨ) ਜ਼ਿਆਦਾ ਹੁੰਦਾ ਸੀ ਪਰ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਹੋਣ ਦੇ ਜ਼ਿਆਦਾਤਰ ਕਾਰਨ ਮਾਨਸਿਕ ਤਣਾਅ, ਅਸੰਤੁਲਿਤ ਖੁਰਾਕ, ਤੰਬਾਕੂ, ਸਿਗਰਟ, ਸ਼ਰਾਬ ਆਦਿ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਜੰਕ ਫ਼ੂਡ ਖਾਣ ਦੇ ਰੁਝਾਨ ਨਾਲ ਵੀ ਉਹ ਹਾਈਪਰਟੈਂਸ਼ਨ ਦੇ ਮਰੀਜ਼ ਬਣ ਰਹੇ ਹਨ।

ਡਾ.ਅੰਜਨਾ ਗੁਪਤਾ ਨੇ ਕਿਹਾ ਕਿ ਲ਼ੋਕਾਂ ਨੂੰ ਜਾਗਰੂਕ ਕਰਨ ਲਈ ਦੁਨੀਆ ਭਰ ਵਿਚ ਹਰ ਸਾਲ 17 ਮਈ ਨੂੰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਬਲੱਡ ਪ੍ਰੇਸ਼ਰ 130/90 ਜਾਂ ਇਸ ਤੋਂ ਵੱਧ ਹੋਵੇ ਤਾਂ ਇਹ ਉੱਚ ਬਲੱਡ ਪ੍ਰੈਸ਼ਰ ਜਾਂ ਹਾਈਪਰਟੈਂਸ਼ਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਨਾਲ ਦਿਲ ਦਾ ਦੌਰਾ ਪੈਣਾ, ਅਧਰੰਗ, ਗੁਰਦੇ ਦੀਆਂ ਬਿਮਾਰੀਆਂ, ਅੰਨਾਪਣ ਹੋਣਾ ਆਦਿ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾੲਪਰਟੈਂਸ਼ਨ ਵਾਲੇ ਵਿਅਕਤੀ ਨੰੂ ਕੋਵਿਡ 19 ਹੋਣ ’ਤੇ ਗੰਭੀਰ ਲੱਛਣ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਹਾਈਪਰਟੈਂਸ਼ਨ ਇਕ ਖਾਮੋਸ਼ ਕਾਤਲ ਵਜੋਂ ਜਾਣਿਆਂ ਜਾਂਦਾ ਹੈ ਤੇ ਇਸ ਤੇ ਕਾਬੂ ਪਾਉਣ ਲਈ ਸਾਨੂੰ ਆਪਣੀਆਂ ਆਦਤਾਂ ਬਦਲਣੀਆ ਪੈਣ ਗੀਆਂ। ਉਨ੍ਹਾਂ ਕਿਹਾ ਕਿ ਹਰ ਰੋਜ ਅੱਧਾ ਘੰਟਾ ਕਸਰਤ ਜਾਂ ਸੈਰ ਕਰਨਾ ,ਤਣਾਅ ਮੁਕਤ ਜਿੰਦਗੀ ਜਿਉਣਾ, ਨਸ਼ਿਆਂ ਤੋਂ ਦੂਰ ਰਹਿਣਾ, ਸੰਤੁਲਿਤ ਖੁਰਾਕ ਖਾਣਾ, ਚਿਕਨਾਈ ਅਤੇ ਨਮਕ ਵਾਲੇ ਪਦਾਰਥਾਂ ਦਾ ਸੇਵਨ ਘੱਟ ਕਰਨਾ ਆਦਿ ਅਪਣਾ ਕੇ ਹਾਈਪਰਟੈਂਸ਼ਟਨ ਤੋਂ ਬਚਿਆ ਜਾ ਸਕਦਾ ਹੈ।

ਤਸਵੀਰ: ਸਿਵਲ ਸਰਜਨ ਡਾ. ਅੰਜ਼ਨਾ ਗੁਪਤਾ।


   

ਕੋਵਿਡ ਡਿਊਟੀ ਦੋਰਾਨ ਮਾਰੇ ਗਏ ਸਿਖਿਆ ਵਿਭਾਗ ਦੇ ਕਰਮਚਾਰੀਆਂ ਦੇ ਵਾਰਸਾਂ ਨੂੰ 50 ਲੱਖ ਦੀ ਐਕਸਗੇ੍ਸਿਆ ਗਾ੍ਂਟ

ਕੋਵਿਡ ਡਿਊਟੀ ਦੋਰਾਨ ਮਾਰੇ ਗਏ ਸਿਖਿਆ ਵਿਭਾਗ ਦੇ ਕਰਮਚਾਰੀਆਂ ਦੇ ਵਾਰਸਾਂ ਨੂੰ 50 ਲੱਖ ਦੀ ਐਕਸਗੇ੍ਸਿਆ ਗਾ੍ਂਟ ਦਿੱਤੀ ਜਾਵੇਗੀ।
 ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਅੱਜ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਕਿ ਅਤੇ ਕਿਹਾ ਗਿਆ ਹੈ ਕਿ ਸਮੂਹ ਸਕੂਲ ਮੁਖੀ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਕਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

ਜ਼ਿਲ੍ਹਾ ਪ੍ਰਸ਼ਾਸਨ ਨੇ 18 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ

 

ਜ਼ਿਲ੍ਹਾ ਪ੍ਰਸ਼ਾਸਨ ਨੇ 18 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ  

ਰੂਪਨਗਰ 18 ਮਈ :

ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ l 

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਅੱਜ 18 ਮਈ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਾਖ਼ਲ ਕੀਤੇ ਜਾਣ ਲਈ ਕੁੱਲ ਨਾਮਜ਼ਦ 65 ਬੈੱਡਾਂ ਵਿੱਚੋਂ ਸਾਰੇ 65ਬੈੱਡ ਭਰੇ ਹੋਏ ਹਨ l

 ਇਸੇ ਤਰ੍ਹਾਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਵਿਖੇ 35 ਬੈੱਡਾਂ ਵਿੱਚੋਂ 22 ਬੈੱਡ ਭਰੇ ਹੋਏ ਹਨ ਜਦਕਿ 13 ਬੈੱਡ ਖਾਲੀ ਹਨl ਇਸੇ ਤਰ੍ਹਾਂ ਬੀਬੀਐਮਬੀ ਹਸਪਤਾਲ ਨੰਗਲ ਵਿੱਚ ਕੁੱਲ 65 ਬੈੱਡਾਂ ਵਿਚੋਂ 22 ਭਰੇ ਹੋਏ ਹਨ ਜਦਕਿ 43 ਬੈੱਡ ਖਾਲੀ ਹਨ ,ਜਦਕਿ ਸਾਂਘਾ ਹਸਪਤਾਲ ਰੋਪਡ਼ ਵਿਖੇ 22 ਬੈੱਡਾਂ ਵਿੱਚੋਂ ਸਾਰੇ 22 ਬੈੱਡ ਭਰੇ ਹੋਏ ਹਨ l ਪਰਮਾਰ ਹਸਪਤਾਲ ਰੋਪਡ਼ ਵਿਖੇ17 ਬੈੱਡਾਂ ਵਿੱਚੋਂ ਸਾਰੇ 17 ਬੈੱਡ ਭਰੇ ਹੋਏ ਹਨ l ਇਸੇ ਤਰ੍ਹਾਂ ਬਲਜਿੰਦਰਾ ਹਸਪਤਾਲ ਰੋਪੜ ਦੇ 18 ਬੈੱਡਾਂ ਵਿੱਚੋਂ 11 ਬੈੱਡ ਭਰੇ ਹੋਏ ਹਨ ਤੇ 7 ਬੈੱਡ ਖਾਲੀ ਹਨ l

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ 19 ਬੈੱਡਾਂ ਵਿੱਚੋਂ 18 ਬੈੱਡ ਭਰੇ ਹਨ ਤੇ 1ਬੈੱਡ ਖਾਲੀ ਹੈ l

 ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਆਨੰਦਪੁਰ ਸਾਹਿਬ ਵਿੱਚ 8 ਬੈੱਡਾਂ ਵਿੱਚੋਂ ਸਾਰੇ 8 ਬੈੱਡ ਭਰੇ ਹੋਏ ਹਨ l

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਰੂਪਨਗਰ ਹਸਪਤਾਲ ਵਿਖੇ ਬਣੇ ਕੋਵਿਡ ਵਾਰਡ ਦੇ ਇੰਚਾਰਜ ਡਾਕਟਰ ਨਾਲ 01881227241 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ l

|Roopnagar | ਪੇਂਡੂ ਖੇਤਰਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੋਨਾਲੀ ਗਿਰੀ

  

ਪੇਂਡੂ ਖੇਤਰਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੋਨਾਲੀ ਗਿਰੀ 

* ਪੇਂਡੂ ਖੇਤਰਾਂ ਵਿੱਚ ਕੋਵਿਡ ਦੀ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਗਈ 

* ਅਣਜਾਣ ਵਿਅਕਤੀਆਂ ਦੇ ਪਿੰਡਾਂ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ   

ਰੂਪਨਗਰ 18 ਮਈ :

ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ,ਰੂਪਨਗਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੋਵਿਡ ਨੂੰ ਪਿੰਡਾਂ ਅੰਦਰ ਹੋਰ ਫੈਲਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਦੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡ ਦੇ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ।

ਅੱਜ ਇੱਥੇ ਸਥਾਨਕ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਪੰਚਾਂ ਨਾਲ ਕੋਵਿਡ ਤੋਂ ਬਚਾਅ ਬਾਰੇ ਵਿਚਾਰ ਚਰਚਾ ਕਰਨ ਸਬੰਧੀ ਹੋਏ ਵਰਚੁਅਲ ਸਮਾਗਮ ਵਿਚ ਆਨਲਾਇਨ ਭਾਗ ਲਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੂਪਨਗਰ ਅੰਦਰ ਪੇਂਡੂ ਖੇਤਰਾਂ ਅੰਦਰ ਟੈਸਟਿੰਗ ਵਿਚ ਤੇਜ਼ੀ ਲਿਆਂਦੀ ਗਈ ਹੈ l

ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨੂੰ ਦਾਖਲ ਹੋਣ ਵਾਲੇ ਰਸਤਿਆਂ ਉੱਪਰ ਠੀਕਰੀ ਪਹਿਰੇ ਲਾਉਣ ਤਾਂ ਜੋ ਕਿਸੇ ਕੋਵਿਡ ਪ੍ਰਭਾਵਿਤ ਬਾਹਰੀ ਵਿਅਕਤੀ ਦੇ ਪਿੰਡ ਵਿਚ ਦਾਖਲ ਹੋਣ ਨਾਲ ਕਰੋਨਾ ਨਾ ਫੈਲ ਸਕੇ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਲ੍ਹਾ ਰੂਪਨਗਰ ਵਿੱਚ ਸਾਰੇ ਪਿੰਡਾਂ ਵਿੱਚ ਕੇਵਿਡ-19 (ਕਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ 24 ਘੰਟੇ ਪਹਿਰਾ/ਰਾਖੀ ਦੀ ਡਿਊਟੀ ਨੂੰ ਨਿਭਾਉਣਗੇ ਅਤੇ ਹਰ ਵਿਅਕਤੀ ਨੂੰ ਮਾਸਕ ਪਾਉਣ ਲਈ ਅਤੇ 2 ਗੱਜ ਦੀ ਦੂਰੀ ਬਣਾ ਕੇ ਰੱਖਣ ਲਈ ਜਾਗਰੂਕ ਕਰਨਗੇ। ਪਿੰਡਾਂ ਅੰਦਰ ਸਰਪੰਚ/ ਪੰਚਾਇਤ ਮੈਂਬਰਾਂ ਰਾਹੀਂ ਠੀਕਰੀ ਪਹਿਰੇ ਲਗਵਾਏ ਜਾਣਗੇ ਅਤੇ ਠੀਕਰੀ ਪਹਿਰਾ ਦੇਣ ਵਾਲੇ ਵਿਅਕਤੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਜੇਕਰ ਕੋਈ ਬਾਹਰਲਾ ਵਿਅਕਤੀ ਲੁਕਛਿਪ ਕੇ ਪਿੰਡ ਵਿੱਚ ਦਾਖਲ ਹੁੰਦਾ ਹੈ ਤਾਂ ਉਸ ਬਾਰੇ ਤੁਰੰਤ ਕੰਟਰੌਲ ਰੂਮ ਦੇ ਨੰਬਰਾਂ 01881-221273, 9779464100 (ਪੁਲਿਸ ਕੰਟਰੋਲ ਰੂਮ), 01881-221157 (ਕੰਟਰੋਲ ਰੂਮ ਦਫਤਰ ਡਿਪਟੀ ਕਮਿਸ਼ਨਰ, ਰੂਪਨਗਰ) ਤੇ ਜਾਣਕਾਰੀ ਦੇਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 100 ਫੀਸਦੀ ਵੈਕਸੀਨੇਸ਼ਨ ਵਾਲੇ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਰਕੇ ਪਿੰਡ ਵਾਸੀ ਆਪਣੀ ਸਿਹਤ ਸੰਭਾਲ ਦੇ ਨਾਲ-ਨਾਲ ਆਪਣੇ ਪਿੰਡ ਦੇ ਵਿਕਾਸ ਲਈ ਵੀ ਰਾਸ਼ੀ ਪ੍ਰਾਪਤ ਕਰ ਸਕਣਗੇ।

ਇਸ ਤੋਂ ਇਲਾਵਾ ਸਰਪੰਚਾਂ ਨੂੰ ਵੀ ਕੋਵਿਡ ਵਿਰੁੱਧ ਐਂਮਰਜੈਂਸੀ ਸੇਵਾਵਾਂ ਲਈ ਪੰਚਾਇਤੀ ਫੰਡ ਵਿਚੋਂ ਖਰਚ ਕਰਨ ਦੀ ਆਗਿਆ ਦੇਣ ਦਾ ਐਲਾਨ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਗਿਆ ਹੈ।

ਲੁਧਿਆਣਾ: 19 ਮਈ ਨੂੰ ਫ਼ਲਾਂ ਅਤੇ ਸਬਜ਼ੀਆਂ ਦੇ ਰੇਟ ਨਿਰਧਾਰਤ


 

BREAKING : ਸਕੂਲਾਂ ਵਿੱਚ ਸਟਾਫ ਇਕ ਗਰੁੱਪ ਪਹਿਲੇ ਹਫਤੇ, ਦੂਜਾ ਗਰੁੱਪ ਅਗਲੇ ਹਫ਼ਤੇ ਹੋਵੇਗਾ ਹਾਜ਼ਰ

 

450 ਮਾਸਟਰ ਬਣੇ ਲੈਕਚਰਾਰ ਪ੍ਰਮੋਸ਼ਨ ਆਰਡਰ ਜਾਰੀ

 
Download complete list here

ਕੋਵਿਡ ਵੈਕਸੀਨੇਸਨ ਸੇਂਟਰ: ਕਪੂਰਥਲਾ, ਹੁਸ਼ਿਆਰਪੁਰ, ਜਲੰਧਰ

 ਕੋਵਿਡ ਵੈਕਸੀਨੇਸਨ ਸੇਂਟਰ : ਪਠਾਨਕੋਟ, ਪਟਿਆਲਾ, ਰੂਪਨਗਰ

 
ਕੋਵਿਡ ਵੈਕਸੀਨੇਸਨ ਸੇਂਟਰ: ਸੰਗਰੂਰ, ਮੋਹਾਲੀ, ਨਵਾਂਸ਼ਹਿਰ,ਸੀ੍ ਮੁਕਤਸਰ ਸਾਹਿਬ

 COVID VACCINATION CENTER : , ਲੁਧਿਆਣਾ, ਮਾਨਸਾ, ਮੋਗਾ

 


ਕੋਵਿਡ ਵੈਕਸੀਨੇਸਨ ਸੇਂਟਰ: ਅਮ੍ਰਿਤਸਰ , ਬਰਨਾਲਾ, ਬਠਿੰਡਾ, ਫਰੀਦਕੋਟ,, ਫਤਿਹਗੜ੍ਹ, ਫਾਜ਼ਿਲਕਾ, ਫਿਰੋਜ਼ਪੁਰ

 

10th result : ਜ਼ਿਲ੍ਹਾ ਰੂਪਨਗਰ ਪਾਸ ਪ੍ਰਤੀਸ਼ਤਤਾ ਵਿੱਚ ਟਾਪ ਤੇ, ਤਰਨਤਾਰਨ ਸਭ ਤੋਂ........

 

ਫਤਿਹਗੜ੍ਹ ਸਾਹਿਬ: 3 ਮੌਤਾਂ,159 ਨਵੇਂ ਕੋਰੋਨਾ ਮਰੀਜ

 ਕੋਰੋਨਾ ਅਪਡੇਟ ਫਤਿਹਗੜ ਸਾਹਿਬ


ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 159 ਨਵੇਂ ਕੋਰੋਨਾ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਤੋਂ 3 ਮੌਤਾਂ ਹੋਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਸਰਕਾਰੀ ਅੰਕੜਿਆਂ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ ਕੋਰੋਨਾ ਹੁਣ 195 ਹੈ,, ਅੱਜ ਆਏ ਕੇਸਾਂ ਤੋਂ ਬਾਅਦ, ਜ਼ਿਲੇ ਵਿਚ ਕੁੱਲ 916 ਕੇਸ ਐਕਟਿਵ ਹਨ।

ਪਠਾਨਕੋਟ: ਕੋਵਿਡ ਕਾਲ ਦੋਰਾਨ ਜਿਲ੍ਹਾ ਪ੍ਰਸਾਸਨ ਵੱਲੋਂ ਨਿਰਧਾਰਤ ਕੀਤੇ ਐਂਬੂਲੈਂਸਾਂ ਦੇ ਰੇਟ

ਕੋਵਿਡ ਕਾਲ ਦੋਰਾਨ ਜਿਲ੍ਹਾ ਪ੍ਰਸਾਸਨ ਵੱਲੋਂ ਨਿਰਧਾਰਤ ਕੀਤੇ ਐਂਬੂਲੈਂਸਾਂ ਦੇ ਰੇਟ


 ਪਠਾਨਕੋਟ: 17 ਮਈ 2021:-- ( ) ਕੋਵਿਡ -19 ਮਹਾਂਮਾਰੀ ਦੇ ਕੇਸਾਂ ਵਿੱਚ ਦਿਨ ਪ੍ਰਤੀਦਿਨ ਵਾਧਾ ਹੋ ਰਿਹਾ ਹੈ, ਇਸ ਮਹਾਂਮਾਰੀ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਜਿਲ੍ਹਾ ਪਠਾਨਕੋਟ ਅੰਦਰ ਮਹਾਂਮਾਰੀ ਤੋਂ ਪੀੜਤਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਜੀ ਵੱਲੋਂ ਆਦੇਸ਼ ਜਾਰੀ ਕਰਦਿਆਂ ਜਿਲ੍ਹਾ ਪਠਾਨਕੋਟ ਵਿੱਚ ਮੈਡੀਕਲ ਐਂਬੂਲੈਂਸਾਂ ਲਈ ਰੇਟ ਨਿਰਧਾਰਤ ਕੀਤੇ ਗਏ ਹਨ। ਇਹ ਪ੍ਰਗਟਾਵਾ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਵੱਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਤਿੰਨ ਤਰ੍ਹਾਂ ਦੀਆਂ ਐਂਬੂਲੈਂਸਾਂ ਹਨ ਪਹਿਲੀ ਕੈਟਾਗਿਰੀ ਵਿੱਚ ਬੀ.ਐਲ.ਐਸ. (ਬੇਸਿਕ ਲਾਈਫ ਸਪੋਰਟ) ਐਂਬੂਲੈਂਸ ਹਨ ਜਿਨ੍ਹਾਂ ਦਾ 15 ਕਿਲੋਮੀਟਰ ਲਈ 1200 ਰੁਪਏ ਅਤੇ 15 ਕਿਲੋਮੀਟਰ ਤੋਂ ਉਪਰ ਪ੍ਰਤੀਕਿਲੋ ਮੀਟਰ 12 ਰੁਪਏ ਨਿਰਧਾਰਤ ਕੀਤਾ ਗਿਆ ਹੈ। ਇਸੇ ਤਰ੍ਹਾਂ ਦੂਸਰੀ ਕੈਟਾਗਿਰੀ ਬੀ.ਐਲ.ਐਸ. (ਬੇਸਿਕ ਲਾਈਫ ਸਪੋਰਟ) ਈਕੋ ਸਪੋਰਟ ਪੈਟਰੋਲ ਐਂਬੂਲੈਂਸ ਜਿਸ ਲਈ 15 ਕਿਲੋਮੀਟਰ ਤੱਕ 1500 ਰੁਪਏ ਅਤੇ 15 ਕਿਲੋਮੀਟਰ ਤੋਂ ਉਪਰ 18 ਰੁਪਏ ਪ੍ਰਤੀ ਕਿਲੋਮੀਟਰ ਅਤੇ ਤੀਸਰੀ ਕੈਟਾਗਿਰੀ ਏ.ਸੀ.ਐਲ.ਐਸ. ਐਮਬੂਲੈਂਸ (ਅਡਵਾਂਸਡ ਕਾਰਡਿੱਕ ਲਾਈਫ ਸਪੋਰਟ) ਹਨ ਜਿਸ ਦਾ 15 ਕਿਲੋੋਮੀਟਰ ਤੱਕ 2000 ਰੁਪਏ ਅਤੇ 15 ਕਿਲੋਮੀਟਰ ਤੋਂ ਉਪਰ 20 ਰੁਪਏ ਪ੍ਰਤੀ ਕਿਲੋਮੀਟਰ ਕਿਰਾਇਆ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਐਬਲੈਸ ਕਿਰਾਏ ਤੇ ਲੈਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਨਿਯਮ ਨਿਰਧਾਰਤ ਕੀਤੇ ਗਏ ਹਨ ਜਿਸ ਅਨੁਸਾਰ ਐਂਬੂਲੈਂਸ ਦਾ ਕਿਰਾਇਆ ਸਹਿਰ ਵਿੱਚ ਕਰੋਨਾ ਮਰੀਜ ਲਈ 1000 /-ਰੁਪੈ (10 ਕਿਲੋਮੀਟਰ ਤੱਕ) ਹੋਵੇਗਾ ਇਸ ਤੋਂ ਉਪਰੋਕਤ ਨਿਰਧਾਰਤ ਰੇਟਾਂ ਅਨੁਸਾਰ ਪ੍ਰਤੀ ਕਿੱਲੋ ਮੀਟਰ ਅਨੁਸਾਰ ਚਾਰਜ ਕੀਤੇ ਜਾਣਗੇ, ਵਾਹਨ ਦਾ ਕਿਰਾਇਆ ਉਸ ਨੂੰ ਕਿਰਾਏ ਤੇ ਲੈਣ ਵਾਲੀ ਧਿਰ ਵਲੋ ਉਸ ਸਥਾਨ ਤੋਂ ਲੈ ਕੇ ਐਬੂਲੈਸ ਛੱਡਣ ਵਾਲੇ ਸਥਾਨ ਅਤੇ ਵਾਪਸੀ ਤੱਕ ਲਾਗ ਬੁੱਕ ਅਨੁਸਾਰ ਅਦਾ ਕਰਨਾ ਹੋਵੇਗਾ, ਡਰਾਈਵਰ / ਯੂਨੀਅਨ / ਕੰਪਨੀ ਮਰੀਜ ਨੂੰ ਦਸਤਾਨੇ ਅਤੇ ਮਾਸਕ 50-50 ਰੁਪੈ ਪ੍ਰਤੀ ਨਗ ਦੇ ਹਿਸਾਬ ਨਾਲ ਮੁਹੱਈਆ ਕਰਵਾਉਣਗੇ ਅਤੇ ਪੀ.ਪੀ ਕਿੱਟਾਂ ਵੀ ਮੁਹੱਈਆ ਕਰਵਾਉਣਗੇ । ਜਿਸ ਦਾ ਸਾਰਾ ਖਰਚਾ ਮਰੀਜ ਵਲੋਂ ਦਿੱਤਾ ਜਾਵੇਗਾ । ਵੈਂਟੀਲੇਟਰ ਵਾਲੀ ਐਬੂਲੈਸ ਵਿਚ ਮੈਡੀਕਲ ਸਟਾਫ ਸਬੰਧਤ ਹਸਪਤਾਲ ਵਲੋਂ ਭੇਜਿਆ ਜਾਵੇਗਾ ਜਿਸ ਦਾ ਖਰਚਾ 1500/- ਰੁਪਏ ਪ੍ਰਤੀ ਦੌਰਾ ਵੱਖਰੇ ਤੋਰ ਤੇ ਹੋਵੇਗਾ।

ਉਨ੍ਹਾਂ ਦੱਸਿਆ ਕਿ ਜੇਕਰ ਐਂਬੂਲੈਸ ਮਾਲਕ ਵਲੋਂ ਉਪਰ ਦਰਸਾਏ ਰੇਟਾਂ ਤੋਂ ਵੱਧ ਚਾਰਜ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਹੈਲਪ ਲਾਈਨ ਨੰਬਰ ਤੇ ਸਕਿਾਇਤ ਕੀਤੀ ਜਾ ਸਕਦੀ ਹੈ, ਡੈਡ ਬਾੱਡੀਜ ਲਈ ਨਿਰਧਾਰਤ ਵੈਨ ਦਾ ਕਿਰਾਇਆ ਵੀ ਉਪਰੋਕਤ ਦਰਸਾਏ ਗਈਆਂ ਕੀਮਤਾਂ ਦੇ ਅਧਾਰ ਤੇ ਹੋਣਗੇ, ਐਬੂਲੈਂਸ ਦੇ ਡਰਾਈਵਰ ਵੱਲੋਂ ਇੰਨਾਂ ਰੇਟਾਂ ਦੇ ਹੁਕਮਾਂ ਦੀ ਕਾਪੀ ਐਬੂਲੈਸ ਦੇ ਅੱਗੇ ਅਤੇ ਪਿੱਛੋਂ ਲਗਾਉਂਣਾ ਯਕੀਨੀ ਬਣਾਇਆ ਜਾਵੇਗਾ, ਐਂਬੂਲੈਂਸ ਵੱਲੋਂ ਆਕਸੀਜਨ ਦਾ ਅਲਗ ਤੋਂ ਕੋਈ ਖਰਚਾ ਨਹੀਂ ਲਿਆ ਜਾਵੇਗਾ, ਮਰੀਜਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਐਬੂਲੈਂਸ ਮਾਲਕ / ਕੰਪਨੀ ਉਸ ਨੂੰ ਟਰਾਂਸਪੋਰਟ ਦੀਆਂ ਹਦਾਇਤਾਂ ਅਨੁਸਾਰ ਚਲਾਉਣ ਦੇ ਪਾਬੰਦ ਹੋਣਗੇ , ਆਕਸੀਜਨ ਪਲਾਂਟ ਇੰਚਾਰਜ ਵੱਲੋਂ ਐਂਬੂਲੈਂਸਾਂ ਦੇ ਆਕਸੀਜਨ ਸਿਲੰਡਰ ਪਹਿਲ ਦੇ ਅਧਾਰ ਤੇ ਬਿਨਾਂ ਕਿਸੇ ਦੇਰੀ ਦੇ ਹਸਪਤਾਲ ਦੇ ਰੇਟ ਤੋਂ ਭਰੇ ਜਾਣਗੇ।

[ਹੁਸ਼ਿਆਰਪੁਰ ] ਸ਼ਹਿਰਾਂ ਅਤੇ ਪਿੰਡਾਂ ’ਚ ਕੋਵਿਡ ਵੈਕਸੀਨ ਅਤੇ ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਇਲ ਕਲੀਨਿਕਲ ਕੇਅਰ ਵੈਨਾਂ : ਅਪਨੀਤ ਰਿਆਤ

 ਸ਼ਹਿਰਾਂ ਅਤੇ ਪਿੰਡਾਂ ’ਚ ਕੋਵਿਡ ਵੈਕਸੀਨ ਅਤੇ ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਇਲ ਕਲੀਨਿਕਲ ਕੇਅਰ ਵੈਨਾਂ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਸ਼ਹਿਰ ਦੇ ਲਈ ਦੋ ਅਤੇ ਹਾਰਟਾ ਬੱਡਲਾ, ਹਾਜੀਪੁਰ ਦੇ ਲਈ 1-1 ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਿਟਡ ਵਲੋਂ ਸੀ.ਐਮ.ਆਰ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਚਾਰ ਵੈਨਾਂ


ਮੋਬਾਇਲ ਵੈਨਾਂ ਵਲੋਂ ਅੱਜ ਸੈਂਟਰਲ ਜੇਲ੍ਹ, ਕੋਆਪ੍ਰੇਟਿਵ ਬੈਂਕ, ਕੈਸਲ ਟੋਯੋਟਾ, ਲਿਬੜਾ ਆਟੋਮੋਬਾਇਲਜ਼ ਅਤੇ ਹੁਸ਼ਿਆਰਪੁਰ ਆਟੋਮੋਬਾਇਲਜ਼ ’ਚ ਕੀਤੀ ਗਈ ਵੈਕਸੀਨੇਸ਼ਨ ਅਤੇ ਟੈਸਟਿੰਗ


ਹੁਸ਼ਿਆਰਪੁਰ, 18 ਮਈ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਨੂੰ ਹੋਰ ਕਾਰਗਰ ਬਣਾਉਣ ਦੇ ਲਈ ਮੋਬਾਇਲ ਕਲੀਨਿਕਲ ਕੇਅਰ ਵੈਨਾਂ ਸ਼ੁਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਜ਼ਿਲ੍ਹੇ ਦੇ ਦੂਰ-ਦਰਾਜ ਦੇ ਇਲਾਕਿਆਂ ਅਤੇ ਸ਼ਹਿਰਾਂ ਵਿੱਚ ਕੋਵਿਡ-19 ਤੋਂ ਬਚਾਅ ਸਬੰਧੀ ਟੀਕਾਕਰਨ ਅਤੇ ਟੈਸਟਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਗੀਆਂ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਿਟਡ ਵਲੋਂ ਸੀ.ਐਸ.ਆਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਗਈਆਂ ਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੋ ਲਾਭਪਾਤਰੀ ਸਿਹਤ ਕੇਂਦਰਾਂ ’ਤੇ ਨਹੀਂ ਪਹੁੰਚ ਪਾਉਂਦੇ ਉਨ੍ਹਾਂ ਨੂੰ ਇਨ੍ਹਾਂ ਮੋਬਾਇਲ ਵੈਨਾਂ ਤੋਂ ਕਾਫੀ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੀਮਾ ਗਰਗ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਦੇ ਲਈ ਦੋੋ, ਹਾਰਟਾ ਬੱਡਲਾ ਅਤੇ ਹਾਜੀਪੁਰ ਬਲਾਕ ਦੇ ਲਈ ਇਕ-ਇਕ 

ਮੋਬਾਇਲ ਕਲੀਨਿਕਲ ਕੇਅਰ ਵੈਨਾਂ ਅੱਜ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਿਟਡ ਵਲੋਂ ਸ਼ਲਾਘਾਯੋਗ ਕੰਮ ਕਰਦਿਆਂ ਹੋਇਆ ਕੋਵਿਡ ਫੈਲਾਅ ਨੂੰ ਰੋਕਣ ਦੇ ਲਈ ਅਹਿਮ ਯਤਨ ਕੀਤਾ ਗਿਆ ਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਹੋਣਗੀਆਂ ਜੋ ਕਿ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਤੋਂ ਇਲਾਵਾ ਲੋਕਾਂ ਦੀ ਕੋਵਿਡ ਟੈਸਟਿੰਗ ਵੀ ਯਕੀਨੀ ਬਣਾਈ ਜਾਵੇਗੀ।


ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਮੋਬਾਇਲ ਵੈਨਾਂ ਵਲੋਂ ਅੱਜ ਹੁਸ਼ਿਆਰਪੁਰ ਵਿੱਚ ਸੈਂਟਰਲ ਜੇਲ੍ਹ, ਕੋਆਪ੍ਰੇਟਿਵ ਬੈਂਕ, ਕੈਸਲ ਟੋਯੋਟਾ, ਲਿਬੜਾ ਆਟੋਮੋਬਾਇਲਜ਼, ਹੁਸ਼ਿਆਰਪੁਰ ਆਟੋਮੋਬਾਇਲ ਵਿੱਚ ਵੈਕਸੀਨੇਸ਼ਨ ਅਤੇ ਟੈਸਟਿੰਗ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਇਸ ਮੁਸ਼ਕਿਲ ਸਮੇਂ ਵਿੱਚ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਗਾਈਡਲਾਈਨਜ਼ ਦਾ ਪੂਰੀ ਗੰਭੀਰਤਾ ਨਾਲ ਪਾਲਣ ਕਰਨ ਅਤੇ ਮਾਸਕ ਲਗਾਉਣ, ਸਮਾਜਿਕ ਦੂਰੀ ਅਤੇ ਸਮੇਂ-ਸਮੇਂ ’ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ’ਤੇ ਫਤਿਹ ਪਾਈ ਜਾ ਸਕਦੀ ਹੈ।


ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਖਾਣ-ਪੀਣ ਦੀਆਂ ਵਸਤਾਂ ਦੀ ਰੇਹੜੀ ਲਗਾਉਣ ਵਾਲਿਆਂ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਛੋਟ ਦੇ ਹੁਕਮ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਖਾਣ-ਪੀਣ ਦੀਆਂ ਵਸਤਾਂ ਦੀ ਰੇਹੜੀ ਲਗਾਉਣ ਵਾਲਿਆਂ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਦਿੱਤੇ ਛੋਟ ਦੇ ਹੁਕਮ
  ਰੇਹੜੀ ਵਾਲੇ ਸਿਰਫ ਟੇਕ-ਅਵੇ ਦੀ ਦੇ ਸਕਣਗੇ ਸਰਵਿਸ, 

ਰੇਹੜੀ ’ਤੇ ਖਿਲਾਉਣ ’ਤੇ ਹੋਵੇਗੀ ਪਾਬੰਦੀ
  ਹੁਸ਼ਿਆਰਪੁਰ, 18 ਮਈ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਖਾਣ-ਪੀਣ ਦੀਆਂ ਵਸਤਾਂ ਦੀ ਰੇਹੜੀ ਲਗਾਉਣ ਵਾਲਿਆਂ ਨੂੰ ਰੋਜ਼ਾਨਾ ਸਵੇਰੇ 11 ਵਜੇ ਤੋਂ 3 ਵਜੇ ਤੱਕ ਰੇਹੜੀਆਂ ਲਗਾਉਣ ਦੀ ਛੋਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਈ ਵੀ ਰੇਹੜੀ ਵਾਲਾ ਆਪਣੀ ਰੇਹੜੀ ’ਤੇ ਕੁਝ ਨਹੀਂ ਖਿਲਾਵੇਗਾ ਬਲਕਿ ਟੇਕ-ਅਵੇ ਦੀ ਸਰਵਿਸ ਹੀ ਦੇ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਰੇਹੜੀ ਵਾਲਿਆਂ ਦੇ ਲਈ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਦੌਰਾਨ ਰੇਹੜੀ ਵਾਲੇ ਜਿਥੇ ਖੁੱਦ ਵੀ ਮਾਸਕ ਲਗਾਉਣਾ ਜ਼ਰੂਰੀ ਬਣਾਉਣਗੇ ਉਥੇ ਬਿਨ੍ਹਾਂ ਮਾਸਕ ਦੇ ਕਿਸੇ ਨੂੰ ਵੀ ਟੇਕ-ਅਵੇ ਦੀ ਸੇਵਾ ਨਹੀਂ ਦੇਣਗੇ। ਇਸ ਤੋਂ ਇਲਾਵਾ ਸਾਰੇ ਰੇਹੜੀਆਂ ਵਾਲਿਆਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਦੇ ਨਾਲ-ਨਾਲ ਸੈਨੇਟਾਈਜ਼ਰ ਰੱਖਣਾ ਵੀ ਜ਼ਰੂਰੀ ਹੋਵੇਗਾ।

ਐਸ.ਏ.ਐਸ.ਨਗਰ: ਈਐਸਆਈਸੀ ਹਸਪਤਾਲਾਂ ਲਈ ਕੋਵਿਡ -19 ਸਹੂਲਤ ਦਾ ਡੈਸ਼ਬੋਰਡ ਤਿਆਰ


*ਈਐਸਆਈਸੀ ਹਸਪਤਾਲਾਂ ਲਈ ਕੋਵਿਡ -19 ਸਹੂਲਤ ਦਾ ਡੈਸ਼ਬੋਰਡ ਤਿਆਰ*


ਐਸ.ਏ.ਐਸ.ਨਗਰ, 18 ਮਈ:

ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪੂਰਾ ਕਰਨ ਦੇ ਯਤਨ ਵਿੱਚ ਈਐਸਆਈਸੀ ਨੇ ਮੌਜੂਦਾ ਮਹਾਂਮਾਰੀ ਦੌਰਾਨ ਨਾਗਰਿਕ ਕੇਂਦਰਿਤ ਸੇਵਾਵਾਂ ਵਿੱਚ ਵਾਧਾ ਕਰਨ ਅਤੇ ਜਾਣਕਾਰੀ ਦੇ ਪ੍ਰਸਾਰ ਲਈ ਇੱਕ ਹੋਰ ਕਦਮ ਚੁੱਕਿਆ ਹੈ। ਇਹ ਜਾਣਕਾਰੀ ਕਰਮਚਾਰੀ ਰਾਜ ਬੀਮਾ ਨਿਗਮ ਦੇ ਅਧਿਕਾਰਤ ਬੁਲਾਰੇ ਨੇ ਦਿੱਤੀ।

ਇਸ ਸਮੇਂ ਕੋਵਿਡ ਦੇਖਭਾਲ ਲਈ ਬੈਡਾਂ ਦੀ ਗਿਣਤੀ ਵਾਧਾ ਕਰਨ ਦੀ ਸਖਤ ਜਰੂਰਤ ਹੈ। ਈਐਸਆਈ ਦੀਆਂ ਕਈ ਸਿਹਤ ਸਹੂਲਤਾਂ ਜੋ ਇਸ ਦੇ ਲਾਭਪਾਤਰੀਆਂ ਲਈ ਸਨ, ਦੇਸ਼ ਦੇ ਨਾਗਰਿਕਾਂ ਲਈ ਕੋਵਿਡ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੀਆਂ ਗਈਆਂ ਹਨ। ਕੁਝ ਈਐਸਆਈ ਸੰਸਥਾਵਾਂ ਕੋਵਿਡ ਮਰੀਜ਼ਾਂ ਨੂੰ ਸਮਰਪਿਤ ਸੇਵਾਵਾਂ ਪ੍ਰਦਾਨ ਕਰਨ ਲਈ ਤਿਆਰ ਹਨ। ਸਾਡੇ ਬਹਾਦਰ ਡਾਕਟਰੀ ਪੇਸ਼ੇਵਰ ਅਤੇ ਦੂਸਰੇ ਫਰੰਟਲਾਈਨ ਕਰਮਚਾਰੀ ਕੋਵਿਡ ਮਰੀਜਾਂ ਦੀ ਜਾਨ ਬਚਾਉਣ ਲਈ 24*7 ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ ਕੋਵਿਡ ਈਐਸਈ ਸੰਸਥਾਵਾਂ ਵਿੱਚ ਨਾ ਸਿਰਫ ਜ਼ਿੰਮੇਵਾਰ ਨਾਗਰਿਕ ਵਜੋਂ ਬਲਕਿ “ਮਨੁੱਖਤਾ ਦੀ ਸੇਵਾ, ਰੱਬ ਦੀ ਸੇਵਾ” ਦੇ ਮੰਤਵ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

ਮੰਗ ਅਤੇ ਸਪਲਾਈ ਦੇ ਪਾੜੇ ਦੇ ਕਾਰਨ, ਕੋਵਿਡ ਦੇਖਭਾਲ ਲਈ ਬੈੱਡ ਉਪਲਬਧ ਨਹੀਂ ਹਨ। ਭਾਵੇਂ ਬੈੱਡ ਉਪਲਬਧ ਹਨ ਪਰ ਉਹ ਵੀ ਅਸਲ ਸਮੇਂ ਦੀ ਜਾਣਕਾਰੀ ਲੋੜਵੰਦਾਂ ਅਤੇ ਐਮਰਜੈਂਸੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਆਸਾਨੀ ਨਾਲ ਉਪਲਬਧ ਨਹੀਂ ਹਨ। ਈਐਸਆਈਸੀ ਦੀ ਆਈਸੀਟੀ ਟੀਮ ਨੇ ਲੋੜੀਂਦੇ ਨਾਗਰਿਕ ਦੀ ਭਾਲ ਜਾਂ ਇੱਕ ਬੈਡ ਸਬੰਧੀ ਮਦਦ ਕਰਨ ਲਈ ਖਾਕਾ ਬਣਾਉਣ ਅਤੇ ਰਿਕਾਰਡ ਸਮੇਂ ਵਿੱਚ ਇੱਕ ਡੈਸ਼ਬੋਰਡ ਤਿਆਰ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ। ਭਾਗੀਦਾਰ ਈਐਸਆਈ ਸਿਹਤ ਸੰਸਥਾਵਾਂ ਨਿਯਮਿਤ ਤੌਰ ‘ਤੇ ਡਾਟਾ ਅਪਡੇਟ ਕਰ ਰਹੀਆਂ ਹਨ। ਇਸ ਡੈਸ਼ਬੋਰਡ ਦੁਆਰਾ ਨਾਗਰਿਕ ਈਐਸਆਈ ਸਿਹਤ ਸੰਸਥਾ ਵਿੱਚ ਜਾ ਸਕਣਗੇ ਅਤੇ ਉਥੇ ਬੈੱਡ ਦੀ ਸਥਿਤੀ ਨੂੰ ਵੇਖ ਸਕਣਗੇ ਅਤੇ ਸੇਵਾਵਾਂ ਲੈ ਸਕਣਗੇ। ਕੋਵਿਡ ਸਹੂਲਤ ਡੈਸ਼ਬੋਰਡ ਲਈ ਲਿੰਕ https://www.esic.in/Dashboard/CovidDashBoard.aspxa ‘ਤੇ ਉਪਲਬਧ ਕਰਾਇਆ ਗਿਆ ਹੈ।

।ਐਸ.ਏ.ਐਸ. ਨਗਰ। ਕਰੋਨਾਂ ਮਹਾਂਮਾਰੀ ’ਤੇ ਫਤਹਿ ਪਾਉਂਣ ਲਈ ਪੰਚਾਇਤਾਂ ਦਾ ਲਿਆ ਜਾਵੇਗਾ ਸਹਿਯੋਗ : ਰਜੀਵ ਕੁਮਾਰ ਗੁਪਤਾ


 *ਕਰੋਨਾਂ ਮਹਾਂਮਾਰੀ ’ਤੇ ਫਤਹਿ ਪਾਉਂਣ ਲਈ ਪੰਚਾਇਤਾਂ ਦਾ ਲਿਆ ਜਾਵੇਗਾ ਸਹਿਯੋਗ : ਰਜੀਵ ਕੁਮਾਰ ਗੁਪਤਾ* 

 *ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਵਾਲੇ ਪਿੰਡਾਂ ਨੂੰ 10 ਲੱਖ ਦੀ ਗਰਾਂਟ ਦੇਣ ਦਾ ਕੀਤਾ ਐਲਾਨ* 


ਐਸ.ਏ.ਐਸ. ਨਗਰ, 18 ਮਈ ()

                    ਪੇਂਡੂ ਖੇਤਰਾਂ ֺ’ਚ ਵੱਧ ਰਹੇ ਕਰੋਨਾਂ ਮਾਮਲਿਆਂ ’ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਰਪੰਚਾਂ ਤੋਂ ਮੰਗੇ ਸਹਿਯੋਗ ਦੌਰਾਨ ਆਨਲਾਈਨ ਰੱਖੇ ਪ੍ਰੋਗਰਾਮ ਵਿੱਚ ਇਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੀਵ ਕੁਮਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਦੇ ਸਹਿਯੋਗ ਨਾਲ ਕੋਵਿਡ-19 ਦੇ ਫੈਲਾਅ ਨੂੰ ਪੂਰੀ ਤਰ੍ਹਾਂ ਰੋਕੇਗੀ । ਇਸ ਤੋਂ ਇਲਾਵਾਂ ਤੇਜ਼ ਗਤੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੂੰ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਰੋਕਿਆ ਜਾਵੇਗਾ।

                    ਉਨ੍ਹਾਂ ਕਿਹਾ ਕਿ ਪੰਚਾਇਤਾਂ ਵਲੋਂ ਕੋਰੋਨਾਂ ਦੀ ਪਹਿਲੀ ਲਹਿਰ ਦੌਰਾਨ ਵੀ ਵਾਇਰਸ ਨੂੰ ਰੋਕਣ ਲਈ ਠਿੱਕਰੀ ਪਹਿਰੇ ਵਰਗੇ ਯਤਨ ਕੀਤੇ ਗਏ ਸਨ ਅਤੇ ਹੁਣ ਮੁੜ ਪੰਚਾਇਤਾਂ ਮਿਸ਼ਨ ਫਤਿਹ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਡਟ ਗਈਆਂ ਹਨ । ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ ਬਾਰੇ ਗੱਲ ਕਰਦਿਆਂ ਇਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੀਵ ਕੁਮਾਰ ਗੁਪਤਾ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਾਰੀਆਂ ਸਮਾਜਿਕ ਜਥੇਬੰਦੀਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਯੂਥ ਕਲੱਬਾਂ ਮਿਸ਼ਨ ਫਤਿਹ ਵਿੱਚ ਸਰਕਾਰ ਦੇ ਮੋਢੇ ਨਾਲ ਮੋਢਾ ਲਾ ਕੇ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਇਕਮੁਠ ਹੋ ਕੇ ਕੰਮ ਕਰਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਟੀਕਾਕਰਨ ਕੈਂਪਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ ਜਿਸ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਲੈਣਾ ਚਾਹੀਦਾ ਹੈ।


                    ਮੁੱਖ ਮੰਤਰੀ ਵਲੋਂ 100 ਫੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਲਈ 10 ਲੱਖ ਰੁਪਏ ਵਿਸ਼ੇਸ਼ ਗਰਾਂਟ ਵਜੋਂ ਦੇਣ ਦੇ ਐਲਾਨ ਨੂੰ ਸ਼ਲਾਘਾਯੋਗ ਦੱਸਦਿਆਂ ਸ਼੍ਰੀ ਰਾਜੀਵ ਕੁਮਾਰ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਡਰ ਅਤੇ ਵਹਿਮ ਵਿੱਚ ਨਾ ਪੈਂਦਿਆਂ ਟੀਕਾਕਰਨ ਕਰਵਾਉਣਾ ਚਾਹੀਦਾ ਹੈ।


                   ਇਸ ਮੌਕੇ ਜਿਲ੍ਹਾਂ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀ ਜਲਦ ਕੋਵਿਡ ਵੈਕਸੀਨ ਲਗਵਾਉਣ ਤਾਂ ਜੋ ਇਸ ਭਿਆਨਕ ਬਿਮਾਰੀ ਦੀ ਚਪੇਟ ’ਚ ਆਉਂਣ ਤੋਂ ਬਚਿਆਂ ਜਾ ਸਕੇ । ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਵੈਕਸੀਨ ਲਗਾਈ ਜਾਵੇ ।

RECENT UPDATES

School holiday

DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ

WINTER HOLIDAYS IN SCHOOL DECEMBER  2022:   ਸਕੂਲਾਂ , ਵਿੱਚ ਦਸੰਬਰ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਇਸ ਪੋਸਟ ਵਿੱਚ  ਅਸੀਂ ਤੁਹਾਨੂੰ ਦਸੰਬਰ ਮਹੀਨੇ ਸ...