ਸਕੂਲ ਦੀ ਵੀਡੀਓ ਵਾਇਰਲ ਕਰਨ ਵਾਲੇ ਅਧਿਆਪਕ ਤੇ ਸਖ਼ਤੀ, ਕੀਤਾ ਤਬਾਦਲਾ

ਮੁੱਖ ਅਧਿਆਪਕਾ , ਸਰਕਾਰੀ ਹਾਈ ਸਕੂਲ ਸਿੰਬਲੀ, ਜਿਲਾ ਹੁਸ਼ਿਆਰਪੁਰ ਵਲੋਂ ਮਿਤੀ 10.5.2021 ਨੂੰ ਇੱਕ ਸ਼ਿਕਾਇਤ ਕੀਤੀ ਗਈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਸਮਾਰਟ ਸਕੂਲਾਂ ਦੀ ਜੋ ਮੁਹਿੰਮ ਚੱਲ ਰਹੀ ਹੈ, ਉਸੇ ਮੁਹਿੰਮ ਦੇ ਤਹਿਤ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਕੰਮ ਚਲ ਰਿਹਾ ਹੈ, ਇਸ ਤੋਂ ਇਲਾਵਾ ਦਾਖਲਾ ਮੁਹਿੰਮ ਦੀ ਸਫਲਤਾ ਉਨ੍ਹਾਂ ਦੀ ਜਿੰਮੇਵਾਰੀ ਤੋਂ ਡਿਊਟੀ ਬਣਦੀ ਹੈ। 

ਅਕਸਰ ਦਫਤਰ ਵਲੋਂ ਅਤੇ ਬਾਕੀ ਉੱਚ ਅਧਿਕਾਰੀਆਂ ਵਲੋਂ ਵੀ  Zoom app ਮੀਟਿੰਗ ਕੀਤੀਆਂ ਜਾਂਦੀਆਂ ਹਨ। ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਕਰਦੇ ਹੋਏ ਉਹ ਬਤੌਰ ਮੁੱਖੀ ਸਭ ਵਿਭਾਗੀ ਅਧਿਕਾਰੀਆਂ ਦੇ ਹੁਕਮਾਂ ਦੇ ਪਾਲਣਾ ਹਿੱਤ ਸਕੂਲਾਂ ਵਿੱਚ ਡਿਊਟੀ ਦੇ ਰਹੀ ਹੈ।


 ਆਪਣੀ ਉਕਤ ਸ਼ਿਕਾਇਤ ਵਿੱਚ ਸਕੂਲ ਮੁਖੀ ਵਲੋਂ ਇਹ ਵੀ ਲਿਖਿਆ ਗਿਆ ਕਿ ਮਿਤੀ 10.5.2021 ਨੂੰ ਉਸ ਨੂੰ 9872872164 ਨੰਬਰ ਤੋਂ ਫੋਨ ਆਇਆ ਕਿ ''ਮੈਂ ਡੀ.ਈ.ਓ. ਆਫਿਸ ਤੋਂ ਬੋਲ ਰਿਹਾ ਹਾਂ, ਮੈਨੂੰ ਕਿਸੇ ਪੱਤਰਕਾਰ ਦਾ ਫੋਨ ਆਇਆ ਹੈ ਕਿ ਤੁਸੀਂ (ਸ.ਹ.ਸ. ਸਿੰਬਲੀ) ਖੋਲਿਆ ਹੈ ਪੱਤਰਕਾਰਾਂ ਨੂੰ ਇਹ ਜਾਣਕਾਰੀ ਤੁਹਾਡੇ ਕਿਸੇ ਸਟਾਫ ਮੈਂਬਰ ਨੇ ਦਿੱਤੀ ਹੈ। ਇਸ ਸਬੰਧੀ ਉਸ ਵਲੋਂ ਇਸ ਦਾ ਕਾਰਨ ਪੁੱਛਿਆ ਤਾਂ ਨਾ ਸਿਰਫ਼ ਉਸ ਨੂੰ ਡੀ.ਪੀ.ਆਰ.ਓ. ਦਫਤਰ ਵਿੱਚ ਲੱਗੇ ਕਿਸੇ ਦੋਸਤ ਦੇ ਨਾਂ ਦੀ ਧਮਕੀ ਦਿੱਤੀ ਤੇ ਇਹ ਵੀ ਕਿਹਾ ਕਿ ਤੁਸੀਂ ਬੇਸ਼ੱਕ ਮੇਰੀ ਸ਼ਿਕਾਇਤ ਕਰਦੋ ਮੈਂ ਤਾਂ ਹਰ ਪ੍ਰਿੰਸੀਪਲ ਤੇ ਹੈਂਡ ਨੂੰ ਫੋਨ ਕਰਦਾ ਹੀ ਹਾਂ।’’


 ਪੜਤਾਲ ਦੌਰਾਨ ਸ੍ਰੀ ਬੇਅੰਤ ਸਿੰਘ, ਪੰਜਾਬੀ ਮਾਸਟਰ ਨੇ ਇਹ ਮਹਿਸੂਸ ਕੀਤਾ ਕਿ ਉਸ ਨੇ ਫੋਨ ਕਰਕੇ ਗੁਸਤਾਖੀ ਕੀਤੀ ਹੈ ,ਅਜਿਹਾ ਭਵਿੱਖ ਵਿੱਚ ਨਹੀਂ ਹੋਵੇਗਾ। 

ਵਿਭਾਗ ਦਾ ਮੰਨਿਆ  ਕਿ ਸ੍ਰੀ ਬੇਅੰਤ ਸਿੰਘ, ਪੰਜਾਬੀ ਮਾਸਟਰ ਨੂੰ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਹੋਣ ਦੇ ਨਾਤੇ ਇਸ ਗੱਲ ਦੀ ਜਿੰਮੇਵਾਰੀ ਦਾ ਅਹਿਸਾਸ ਹੋਣਾ  ਚਾਹੀਦਾ ਸੀ ।
ਪਰੰਤੂ ਅਜਿਹਾ ਕਰਨ ਦੀ ਬਜਾਏ ਉਸ ਨੇ ਦੂਸਰੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਦੀ ਮੁਹਿੰਮ ਨੂੰ ਤਾੜਬੀੜ ਕਰਨ ਦਾ ਯਤਨ ਕੀਤਾ ਹੈ।  

 ਇਸ ਲਈ  ਸ੍ਰੀ ਬੇਅੰਤ ਸਿੰਘ, ਪੰਜਾਬੀ ਮਾਸਟਰ ਨੂੰ ਵਿਭਾਗ ਵੱਲੋਂ ਲੋਕ ਹਿੱਤ ਵਿੱਚ ਪ੍ਰਬੰਧਕੀ ਅਧਾਰ ਤੇ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ, ਜਿਲ੍ਹਾ ਸ਼ਹੀਦ ਭਗਤ ਸਿੰਘ ਨਵਾਂਸ਼ਹਿਰ ਵਿਖੇ ਤਤਕਾਲ ਬਦਲਿਆ ਗਿਆ ਹੈ। 

 

Ludhiana: 24 ਘੰਟਿਆਂ ਦੌਰਾਨ 36 ਮੌਤਾਂ,879 ਨਵੇਂ ਕਰੋਨਾ ਪਾਜ਼ਿਟਿਵ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ

-ਮਿਸ਼ਨ ਫਤਿਹ-

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 14743 ਸੈਂਪਲ ਲਏ

-ਮਰੀਜ਼ਾਂ ਦੇ ਠੀਕ ਹੋਣ ਦੀ ਦਰ 84.21% ਹੋਈ

ਲੁਧਿਆਣਾ, 20 ਮਈ () - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 14743 ਸੈਂਪਲ ਲਏ ਗਏ।


ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 79152 ਮਰੀਜ਼ਾਂ ਵਿਚੋਂ 84.21% (66651 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 14743 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 10687 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 66651 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 879 ਮਰੀਜ਼ (784 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 95 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1216989 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1216541 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1127130 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 448 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 79152 ਹੈ, ਜਦਕਿ 10259 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 36 ਮੌਤਾਂ ਦੀ ਪੁਸ਼ਟੀ ਹੋਈ ਹੈ (26 ਜ਼ਿਲ੍ਹਾ ਲੁਧਿਆਣਾ, 2 ਸੰਗਰੂਰ, 2 ਪਟਿਆਲਾ, 1 ਮੋਗਾ, 1 ਫਾਜਿਲਕਾ, 1 ਫਰੀਦਕੋਟ, 1 ਜਲੰਧਰ, 1 ਅਮ੍ਰਿਤਸਰ ਅਤੇ 1 ਰੋਪੜ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1814 ਅਤੇ 902 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।


ਲੁਧਿਆਣਾ : ਕੋਵਿਡ ਵੈਕਸੀਨੇਸਨ 21 ਮਈ ਨੂੰ ਇਹਨਾਂ ਸਥਾਨਾਂ ਤੇ ਹੋਵੇਗਾ

 ਕੋਰੋਨਾ ਮੁਕਤ ਪਿੰਡ ਮੁਹਿੰਮ : ਦੋ ਦਿਨਾਂ ’ਚ ਜ਼ਿਲ੍ਹੇ ਦੇ 4 ਪਿੰਡਾਂ ਵਿੱਚ ਕੋਵਿਡ-19 ਦੀ ਪਹਿਲੀ ਡੋਜ ਦਾ ਹੋਇਆ 100 ਫੀਸਦੀ ਟੀਕਾਕਰਨ

 ਕੋਰੋਨਾ ਮੁਕਤ ਪਿੰਡ ਮੁਹਿੰਮ : ਦੋ ਦਿਨਾਂ ’ਚ ਜ਼ਿਲ੍ਹੇ ਦੇ 4 ਪਿੰਡਾਂ ਵਿੱਚ ਕੋਵਿਡ-19 ਦੀ ਪਹਿਲੀ ਡੋਜ ਦਾ ਹੋਇਆ 100 ਫੀਸਦੀ ਟੀਕਾਕਰਨ

100 ਫੀਸਦੀ ਟੀਕਾਕਰਨ ਵਾਲੇ ਪਿੰਡ ਨੱਥੂਵਾਲ, ਨਵਾਂ ਜੱਟਪੁਰ, ਪੂੰਗਾ ਤੇ ਪੁੰਜ ਦੇ ਸਰਪੰਚਾਂ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਵਧਾਈ, ਹੋਰ ਪਿੰਡਾਂ ਨੂੰ ਵੀ ਟੀਕਾਕਰਨ ਕਰਵਾਉਣ ਲਈ ਕੀਤਾ ਉਤਸ਼ਾਹਿਤ

ਕੋਵਿਡ ਲੱਛਣ ਦਿੱਸਣ ’ਤੇ ਟੈਸਟਿੰਗ ਜ਼ਰੂਰ ਕਰਵਾਉਣ, ਸਿਹਤ ਟੀਮਾਂ ਨੂੰ ਦਿੱਤਾ ਜਾਵੇ ਸਹਿਯੋਗ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 20 ਮਈ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਦਿਨ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ 100 ਫੀਸਦੀ ਟੀਕਾਕਰਨ ਦਾ ਸੱਦਾ ਦਿੱਤਾ ਗਿਆ ਸੀ। ਮੁਹਿੰਮ ਦੇ ਪਹਿਲੇ ਦੋ ਦਿਨਾਂ ਵਿੱਚ ਹੀ ਜ਼ਿਲ੍ਹੇ ਦੇ ਚਾਰ ਪਿੰਡ ਜਿਨ੍ਹਾਂ ਵਿੱਚ ਹਲਕਾ ਚੱਬੇਵਾਲ ਦੇ ਪਿੰਡ ਨਵਾਂ ਜੱਟਪੁਰ, ਪੂੰਗਾ, ਪੁੰਜ ਤੇ ਮੁਕੇਰੀਆਂ ਦਾ ਪਿੰਡ ਨੱਥੂਵਾਲ ਨੇ ਕੋਵਿਡ-19 ਦੀ 100 ਫੀਸਦੀ ਪਹਿਲੀ ਡੋਜ਼ ਲਗਵਾ ਲਈ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਵਧਾਈ ਦਿੰਦੇ ਹੋਏ ਹੋਰ ਪਿੰਡਾਂ ਨੂੰ ਆਉਣ ਵਾਲੇ ਦਿਨਾਂ ਵਿੱਚ 100 ਫੀਸਦੀ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਦੇ ਸਾਰੀਆਂ ਸਬ-ਡਵੀਜ਼ਨਾਂ ਦੇ ਵਿਧਾਨ ਸਭਾ ਖੇਤਰਾਂ ਵਿੱਚ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੈਕਸੀਨੇਸ਼ਨ, ਟੈਸਟਿੰਗ ਕਰਨ ਤੋਂ ਇਲਾਵਾ ਲੋਕਾਂ ਨੂੰ ਕੋਵਿਡ-19 ਦੇ ਲੱਛਣਾਂ ਅਤੇ ਇਸ ਦੇ ਬਚਾਅ ਸਬੰਧੀ ਜਾਗਰੂਕ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਨੇ ਕਾਫੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦਾ ਕਾਰਨ ਹੈ ਕਿ ਵਧੇਰੇ ਲੋਕ ਲੱਛਣ ਆਉਣ ’ਤੇ ਵੀ ਕੋਵਿਡ ਟੈਸਟ ਨਹੀਂ ਕਰਵਾਉਂਦੇ, ਇਸ ਤਰ੍ਹਾਂ ਉਹ ਸਥਿਤੀ ਨੂੰ ਖਰਾਬ ਹੋਣ ਕਾਰਨ ਕਾਫ਼ੀ ਦੇਰੀ ਨਾਲ ਹਸਪਤਾਲ ਜਾਂਦੇ ਹਨ ਅਤੇ ਉਦੋਂ ਤੱਕ ਕਾਫ਼ੀ ਦੇਰ ਹੋ ਜਾਂਦੀ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਨੂੰ ਕੋਵਿਡ-19 ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਆਪਣਾ ਕੋਵਿਡ ਟੀਕਾਕਰਨ ਤੋਂ ਇਲਾਵਾ ਜ਼ਰੂਰਤ ਪੈਣ ’ਤੇ ਟੈਸਟਿੰਗ ਜ਼ਰੂਰ ਕਰਵਾਉਣ।ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ 10 ਪਿੰਡਾਂ ’ਤੇ ਇਕ ਟੀਮ ਬਣਾਈ ਗਈ ਹੈ ਜਿਸ ਵਿੱਚ ਇਕ ਸਿਵਲ ਪ੍ਰਸ਼ਾਸਨ ਅਤੇ ਇਕ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਆਸ਼ਾ ਵਰਕਰ ਅਤੇ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੋਵਿਡ ਸਬੰਧੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਪਿੰਡਾਂ ਵਿੱਚ ਡੋਰ-ਟੂ-ਡੋਰ ਕੋਵਿਡ ਦੇ ਸੰਭਾਵਿਤ ਲੱਛਣਾਂ ਵਾਲੇ ਲੋਕਾਂ, ਗੰਭੀਰਤ ਬੀਮਾਰੀਆਂ ਨਾਲ ਗ੍ਰਸਤ ਲੋਕਾਂ ਅਤੇ ਬਜ਼ੁਰਗਾਂ ਦਾ ਡਾਟਾ ਇਕੱਤਰ ਕਰਕੇ ਇਨ੍ਹਾਂ ਨੂੰ ਕੋਵਿਡ ਟੈਸਟਿੰਗ ਅਤੇ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲਈ ਪਿੰਡ ਵਾਸੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਇਨ੍ਹਾਂ ਟੀਮਾਂ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਦੇਣ ’ਤੇ ਹੀ ਜ਼ਰੂਰਤ ਪੈਣ ’ਤੇ ਕੋਵਿਡ ਮਰੀਜਾਂ ਨੂੰ ਸਹੀ ਸਮੇਂ ’ਤੇ ਸਹੀ ਇਲਾਜ ਦਿੱਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟੈਸਟਿੰਗ ਤੋਂ ਨਾ ਘਬਰਾਉਣ ਬਲਕਿ ਲੱਛਣ ਦਿੱਸਣ ’ਤੇ ਖੁਦ ਟੈਸਟਿੰਗ ਲਈ ਅੱਗੇ ਆਉਣ, ਇਸ ਨਾਲ ਉਹ ਆਪਣੇ ਨਾਲ-ਨਾਲ ਪਰਿਵਾਰ ਨੂੰ ਵੀ ਸੁਰੱਖਿਅਤ ਕਰ ਸਕਦੇ ਹਨ।

ਰੂਪਨਗਰ: ਅੱਜ 3 ਵਿਅਕਤੀਆਂ ਦੀ ਮੌਤ, 109 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 ਰੂਪਨਗਰ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 109

ਨਵੇਂ ਕੋਰੋਨਾ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਤੋਂ 3 ਮੌਤਾਂ ਹੋਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਸਰਕਾਰੀ ਅੰਕੜਿਆਂ ਅਨੁਸਾਰ ਅੱਜ ਆਏ ਕੇਸਾਂ ਤੋਂ ਬਾਅਦ, ਜ਼ਿਲੇ ਵਿਚ ਕੁੱਲ 1221 ਕੇਸ ਐਕਟਿਵ ਹਨ।

ਕੋਵਿਡ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਣ ’ਤੇ ਜ਼ਿਲ੍ਹਾ ਵਾਸੀ ਹੈਲਪਲਾਈਨ ਨੰਬਰਾਂ ਦਾ ਕਰਨ ਪ੍ਰਯੋਗ : ਅਪਨੀਤ ਰਿਆਤ

 

ਕੋਵਿਡ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਣ ’ਤੇ ਜ਼ਿਲ੍ਹਾ ਵਾਸੀ ਹੈਲਪਲਾਈਨ ਨੰਬਰਾਂ ਦਾ ਕਰਨ ਪ੍ਰਯੋਗ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ 10 ਹਸਪਤਾਲਾਂ ’ਚ ਕੀਤਾ ਜਾ ਰਿਹੈ ਕੋਵਿਡ ਮਰੀਜਾਂ ਦਾ ਇਲਾਜ

ਹਸਪਤਾਲਾਂ ’ਚ ਕੋਵਿਡ ਇਲਾਜ ਸਬੰਧੀ ਉਪਲਬੱਧ ਬੈਡਾਂ ਦੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 82187-65895 ’ਤੇ ਕੀਤਾ ਜਾ ਸਕਦਾ ਸੰਪਰਕ

ਆਕਸੀਜਨ ਸਿਲੰਡਰ, ਰੇਮੇਡੇਸਿਵਰ, ਟੋਸੀਲਿਜੂਮਾਬ ਜਾਂ ਆਰ.ਟੀ.-ਪੀ.ਸੀ.ਆਰ. ਦੀ ਓਵਰ ਚਾਰਜਿੰਗ, ਕਾਲਾਬਾਜਾਰੀ ਜਾਂ ਜਮ੍ਹਾਂਖੋਰੀ ਕਰਨ ਵਾਲਿਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 81466-22501 ’ਤੇ ਕਰਨ ਵਟਸਐਪ

ਕਰਫਿਊ ਦੀ ਗਾਇਡ ਲਾਈਨਜ਼ ਦੀ ਉਲੰਘਣਾ ਕਰਨ ਵਾਲਿਆਂ ਦੀ ਮੋਬਾਇਲ ਨੰਬਰ 88722-31039, 92570-37000 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਹੁਸ਼ਿਆਰਪੁਰ, 20 ਮਈ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਮਰੀਜਾਂ ਨੂੰ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ ਸਬੰਧੀ ਕਿਸੇ ਨੂੰ ਕੋਈ ਦਿੱਕਤ ਨਾ ਆਵੇ ਇਸ ਦੇ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੈਲਪਲਾਈਨ ਨੰਬਰਾਂ ਦਾ ਲੋਕਾਂ ਨੂੰ ਕਾਫ਼ੀ ਲਾਭ ਵੀ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ-19 ਦਾ ਇਲਾਜ ਕਰਵਾਉਣ ਲਈ ਉਪਲਬੱਧ ਬੈਡਾਂ ਦੀ ਜਾਣਕਾਰੀ ਲਈ ਹੈਲਪਲਾਈਨ ਨੰਬਰ 82187-65895 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੈਡਾਂ ਦੀ ਸੰਖਿਆ ਬਾਰੇ ਰੋਜ਼ਾਨਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ, ਟਵੀਟਰ ’ਤੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਪਤਾ ਚੱਲ ਸਕੇ ਕਿ ਕਿਸ ਹਸਪਤਾਲ ਵਿੱਚ ਕਿੰਨੇ ਬੈਡ ਖਾਲੀ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਦੇ 10 ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੋ ਸਰਕਾਰੀ ਅਤੇ 8 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਇਨ੍ਹਾਂ ਹਸਪਤਾਲਾਂ ਵਿੱਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ, ਸਿਵਲ ਹਸਪਤਾਲ ਦਸੂਹਾ, ਰਵਜੋਤ ਹਸਪਤਾਲ ਹੁਸ਼ਿਆਰਪੁਰ, ਆਈ.ਵੀ.ਵਾਈ. ਹਸਪਤਾਲ ਹੁਸ਼ਿਆਰਪੁਰ, ਅਮਨ ਹਸਪਤਾਲ ਹੁਸ਼ਿਆਰਪੁਰ, ਪੀ.ਆਰ. ਕੇ. ਐਮ. ਮਾਰਡਨ ਹਸਪਤਾਲ ਹੁਸ਼ਿਆਰਪੁਰ, ਸ਼ਿਵਮ ਹਸਪਤਾਲ ਹੁਸ਼ਿਆਰਪੁਰ, ਨਾਰਦ ਹਸਪਤਾਲ ਹੁਸ਼ਿਆਰਪੁਰ, ਪ੍ਰਣਬ ਮਲਟੀਸਪੈਸ਼ਲਿਟੀ ਹਸਪਤਾਲ ਮੁਕੇਰੀਆਂ, ਐਸ.ਐਸ.ਮੈਡੀਸਿਟੀ ਹਸਪਤਾਲ ਐਂਡ ਸਕੈਨ ਸੈਂਟਰ ਮੁਕੇਰੀਆਂ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਇਲਾਜ ਸਬੰਧੀ ਦਵਾਈਆਂ ਤੇ ਆਕਸੀਜਨ ਦੀ ਜਮ੍ਹਾਖੋਰੀ ਤੇ ਕਾਲਾਬਾਜਾਰੀ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ’ਤੇ ਟੀਮਾਂ ਬਣਾ ਕੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਆਕਸੀਜਨ ਸਿਲੰਡਰ, ਰੇਮੇਡੇਸਿਵਰ, ਟੋਸੀਲਿਜੂਮਾਬ ਜਾਂ ਆਰ.ਟੀ.-ਪੀ.ਸੀ.ਆਰ. ਦੀ ਓਵਰ ਚਾਰਜਿੰਗ, ਜਮ੍ਹਾਖੋਰੀ ਜਾਂ ਕਾਲਾਬਾਜਾਰੀ ਨੂੰ ਲੈ ਕੇ ਸ਼ਿਕਾਇਤ ਹੈ ਤਾਂ ਉਹ ਤੁਰੰਤ ਹੈਲਪਲਾਈਨ ਨੰਬਰ 81466-22501 ’ਤੇ ਵਟਸਐਪ ਕਰਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।

ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਨਾਲ ਸਬੰਧਤ ਪ੍ਰਸ਼ਾਸਨ ਵਲੋਂ ਜਾਰੀ ਕਰਫਿਊ ਦੀ ਗਾਇਡ ਲਾਈਨਜ਼ ਦੀ ਉਲੰਘਣਾ ਕਰਨ ਵਾਲੇ ਵਿਅਕਤੀ, ਸਮੂਹ ਜਾਂ ਸੰਸਥਾ ਦੀ ਸੂਚਨਾ ਮੋਬਾਇਲ ਨੰਬਰ 88722-31039, 92570-37000 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗਾਇਡ ਲਾਈਨ ਜਾਰੀ ਕਰਕੇ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੀ ਪ੍ਰਸ਼ਾਸਨ ਕੋਰੋਨਾ ’ਤੇ ਫਤਿਹ ਪਾ ਸਕਦਾ ਹੈ।

ਹੁਸ਼ਿਆਰਪੁਰ: ਕਰੋਨਾ ਨਾਲ 7 ਮੌਤਾਂ, 237 ਨਵੇਂ ਕਰੋਨਾ ਪਾਜ਼ਿਟਿਵ

 ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 237 ਨਵੇਂ ਕੋਰੋਨਾ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਤੋਂ 7 ਮੌਤਾਂ ਹੋਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਸਰਕਾਰੀ ਅੰਕੜਿਆਂ ਅਨੁਸਾਰ  ਅੱਜ ਆਏ ਕੇਸਾਂ ਤੋਂ ਬਾਅਦ, ਜ਼ਿਲੇ ਵਿਚ ਕੁੱਲ 2467 ਕੇਸ ਐਕਟਿਵ ਹਨ।

ਅੰਮਿ੍ਰਤਸਰ: ਅੱਜ 9 ਵਿਅਕਤੀ ਦੀ ਮੌਤ, 343 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 

ਕੋਰੋਨਾ ਤੋਂ ਮੁਕਤ ਹੋਏ 545 ਵਿਅਕਤੀ ਪਰਤੇ ਆਪਣੇ ਘਰਾਂ ਨੂੰ 

ਅੱਜ 343 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4597

ਅੰਮਿ੍ਰਤਸਰ, 20 ਮਈ --- ਜਿਲਾ ਅੰਮਿ੍ਰਤਸਰ ਵਿੱਚ ਅੱਜ 343 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 545 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 35976ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4597 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1281 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 9 ਵਿਅਕਤੀ ਦੀ ਮੌਤ ਹੋਈ ਹੈ।

ਬਠਿੰਡਾ: ਕਰੋਨਾ ਨਾਲ 24 ਘੰਟਿਆਂ ਵਿੱਚ ਹੋਈਆਂ 21 ਮੌਤਾਂ,611 ਨਵੇਂ ਕੇਸਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 21 ਮੌਤਾਂ, 611 ਨਵੇਂ ਕੇਸ ਆਏ ਤੇ 716 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ


ਬਠਿੰਡਾ, 20 ਮਈ (    ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 289670 ਸੈਂਪਲ ਲਏ ਗਏ। ਜਿਨਾਂ ਵਿਚੋਂ 35211 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 27863 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6609 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 739 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।


          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 21 ਦੀ ਮੌਤ, 611 ਨਵੇਂ ਕੇਸ ਆਏ ਤੇ 716 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।


  


ਮੋਹਾਲੀ: ਕੋਰੋਨਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਉਚ ਪੱਧਰੀ ਕਮੇਟੀ ਦਾ ਗਠਨ

 


*ਕੋਰੋਨਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਉਚ ਪੱਧਰੀ ਕਮੇਟੀ ਦਾ ਗਠਨ* 


ਐਸ.ਏ. ਐਸ ਨਗਰ, 20 ਮਈ: 


ਕੋਵਿਡ-19 ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਇੱਕ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

 

ਡਿਪਟੀ ਕਮਿਸ਼ਨਰ (0172-2219500) ਇਸ ਦੇ ਚੇਅਰਪਰਸਨ ਹਨ ਤੇ ਜਿ਼ਲ੍ਹਾ ਸੀਨੀਅਰ ਪੁਲਿਸ ਕਪਤਾਨ (0172-2219211), ਸਿਵਲ ਸਰਜਨ (0172-2226343) ਨਗਰ ਨਿਗਮ ਦਾ ਪ੍ਰਤੀਨਿਧੀ (0172-5044911), ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (0172-2219170) ਇਸ ਦੇ ਮੈਂਬਰ ਹਨ।


ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਕੋਵਿਡ-19 ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਰੋਜ਼ਾਨਾਂ ਮੀਟਿੰਗ ਕਰੇਗੀ ਤੇ ਸਿ਼ਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਇਸ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਹਸਪਤਾਲਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ ਅਤੇ ਨਿਯਮਾ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਲੋਕਾਂ ਨੂੰ ਮਾਸਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਮਾਸਕ ਸਹੀ ਤਰੀਕੇ ਨਾਲ ਨਾ ਪਾਉਣ ਦੀ ਸੂਰਤ ਵਿੱਚ ਇਸ ਨੂੰ ਮਾਸਕ ਨਾ ਪਹਿਨਣਾ ਸਮਝਦੇ ਹੋਏ ਕੋਵਿਡ-19 ਦੇ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। 


ਉਨ੍ਹਾਂ ਦੱਸਿਆ ਕਿ ਕੋਵਿਡ-19 ਸਬੰਧੀ ਕਿਸੇ ਵੀ ਕਿਸਮ ਦੀ ਸਿ਼ਕਾਇਤ ਲਈ ਕਮੇਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Ferozepur: ਕਰੋਨਾ ਨਾਲ 6 ਮੌਤਾਂ, 219 ਕਰੋਨਾ ਪਾਜ਼ਿਟਿਵ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਕਰੋਨਾ ਨਾਲ 6 ਮੌਤਾਂ ਹੋਈਆਂ ਅਤੇ 219 ਨਵੇਂ ਕਰੋਨਾ ਪਾਜ਼ਿਟਿਵ ਮਰੀਜ ਪਾਏ ਗਏ ।

ਜ਼ਿਲ੍ਹੇ ਵਿੱਚ ਕਰੋਨਾ ਨਾਲ ਮੌਤਾਂ ਦਾ ਅੰਕੜਾ 334 ਪਹੁੰਚ ਗਿਆ ਹੈ।

ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਐਂਬੂਲੈਂਸਾਂ ਦੇ ਕਿਰਾਏ ਕੀਤੇ ਨਿਰਧਾਰਿਤ

 

FAZILKA: ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਤਹਿਸੀਲ ਜਲਾਲਾਬਾਦ ਅਧੀਨ ਪੈਂਦੇ ਪਿੰਡਾਂ ਵਿਚ ਲੋਕਾਂ ਨੂੰ ਕੀਤਾ ਗਿਆ ਜਾਗਰੂਕ

 ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਤਹਿਸੀਲ ਜਲਾਲਾਬਾਦ ਅਧੀਨ ਪੈਂਦੇ ਪਿੰਡਾਂ ਵਿਚ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਜਲਾਲਾਬਾਦ, ਫਾਜ਼ਿਲਕਾ, 20 ਮਈ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਇਅਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲੇ੍ਹ ਅੰਦਰ ਅੰਦਰ ਵੀ ਪੂਰੀ ਤਨਦੇਹੀ ਨਾਲ ਲਾਗੂ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।
ਐਸ.ਡੀ.ਐਮ. ਜਲਾਲਾਬਾਦ ਸ. ਸੁਬਾ ਸਿੰਘ ਨੇ ਦੱਸਿਆ ਕਿ ਤਹਿਸੀਲ ਜਲਾਲਾਬਾਦ ਅਧੀਨ ਵੱਖ-ਵੱਖ ਪਿੰਡਾਂ ਵਿਚ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ `ਤੇ ਪਿੰਡਾਂ ਵਿਚ ਜਾ ਕੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਸ਼ੁਰੂਆਤੀ ਲੱਛਣਾਂ ਦੌਰਾਨ ਹੀ ਡਾਕਟਰੀ ਸਲਾਹ ਲਈ ਜਾਵੇ ਅਤੇ ਲੱਛਣ ਹੋਣ `ਤੇ ਟੈਸਟ ਕਰਵਾ ਲਿਆ ਜਾਵੇ ਤਾਂ ਉਦੋਂ ਹੀ ਲੋੜੀਂਦਾ ਇਲਾਜ ਲਿਆ ਜਾ ਸਕਦਾ ਹੈ ਤੇ ਬਿਮਾਰੀ ਤੋਂ ਨਿਜਾਤ ਮਿਲ ਸਕਦੀ ਹੈ।

ਐਸ.ਡੀ.ਐਮ. ਨੇ ਦੱਸਿਆ ਕਿ ਟੀਮਾਂ ਵੱਲੋਂ ਅੱਜ ਚੱਕ ਦੁਮਾਲ, ਚੱਕ ਅਰਨੀਵਾਲਾ, ਚੱਕ ਕਬਰਵਾਲਾ, ਚੱਕ ਪੱਖੀ, ਚੱਕ ਤਾਰੇਵਾਲਾ ਵਿਖੇ ਪਹੁੰਚ ਕੇ ਪਿੰਡ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਵਿਚ ਇਹ ਫੈਲਾਅ ਵੱਧ ਰਿਹਾ ਹੈ ਜਿਸ ਨਾਲ ਅਸੀ ਸਾਰੇ ਇਸ ਬਿਮਾਰੀ ਦੀ ਲਪੇਟ ਵਿਚ ਆ ਸਕਦੇ ਹਾਂ, ਇਸ ਲਈ ਅਗਾਓ ਤੌਰ `ਤੇ ਸਮੇਂ ਸਿਰ ਟੈਸਟਿੰਗ ਕਰਵਾਈਏ ਤੇ ਪੜਾਅ ਵਾਰ ਲਗਣ ਵਾਲੀ ਵੈਕਸੀਨ ਵੀ ਲਗਵਾਈਏ ਅਤੇ ਆਪਣੇ ਪਿੰਡ ਨੂੰ ਕਰੋਨਾ ਮੁਕਤ ਰੱਖਣ ਵਿਚ ਆਪਣਾ ਯੋਗਦਾਨ ਪਾ ਸਕੀਏ।

ਉਦਯੋਗ ਅਤੇ ਕਮਰਸ ਵਿਭਾਗ ਵਿੱਚ ਭਰਤੀ ਆਫਿਸਿਅਲ ਨੋਟੀਫਿਕੇਸ਼ਨ ਜਾਰੀ

download complete notification https://sssb.punjab.gov.in/Ads.html

ਸਕੂਲਾਂ ਅੰਦਰ 24 ਮਈ 2021 ਤੋਂ 31 ਮਈ 2021 ਤੱਕ ਮਾਪੇ ਅਧਿਆਪਕ ਰਾਬਤਾ ਮੁਹਿੰਮ ਚਲਾਉਣ ਦੇ ਆਦੇਸ਼

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ- ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦੀ cOVID-19 ਦੇ ਸਮੇਂ ਦੌਰਾਨ ਪੜ੍ਹਾਈ ਜਾਰੀ ਰੱਖਣ ਲਈ ਟੀ.ਵੀ., ਸਲਾਈਡਾਂ, ਆਨ-ਲਾਈਨ ਵੀਡੀਓ ਕਾਲ ਆਦਿ ਦੇ ਮਾਧਿਅਮ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ। 


ਇਹਨਾਂ ਉਪਰਾਲਿਆਂ ਬਾਰੇ, ਪੜ੍ਹਾਈ ਲਈ ਉਪਲਬੱਧ ਸਾਧਨਾਂ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਉਣ ਲਈ ਅਤੇ ਵਿਦਿਆਰਥੀਆਂ ਦੀ ਬੇਹਤਰ ਪੜ੍ਹਾਈ ਲਈ ਅਧਿਆਪਕਾਂ ਦਾ ਮਾਪਿਆਂ ਨਾਲ ਤਾਲਮੇਲ ਕਰਨਾ ਬਹੁਤ ਜ਼ਰੂਰੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ 2 ਮਈ 2021 ਤੋਂ 31 ਮਈ 2021 ਤੱਕ (ਫੋਨ ਕਾਲ ਰਾਹੀਂ) ਮਾਪੇ-ਅਧਿਆਪਕ ਰਾਬਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ

ਵਿਭਾਗ ਵੱਲੋਂ ਜਾਰੀ ਪੱਤਰਾਂ ਤੇ ਜਿਲ੍ਹਾ ਸਿੱਖਿਆ ਅਫ਼ਸਰਾਂ ਦੇ ਪਿੱਠ ਅੰਕਣ ਦੀ ਲੋੜ ਨਹੀਂ: ਸਿੱਖਿਆ ਸਕੱਤਰ

ਵਿਭਾਗ ਵੱਲੋਂ ਜਾਰੀ ਪੱਤਰਾਂ ਤੇ ਜਿਲ੍ਹਾ ਸਿੱਖਿਆ ਅਫ਼ਸਰਾਂ ਦੇ ਪਿੱਠ ਅੰਕਣ ਦੀ ਲੋੜ ਨਹੀਂ: ਸਿੱਖਿਆ ਸਕੱਤਰ 

ਸਿੱਖਿਆ ਸਕੱਤਰ ਵੱਲੋਂ 13 ਜਨਵਰੀ 2021 ਨੂੰ ਪੱਤਰ ਜਾਰੀ ਕਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਮੁੱਖ ਦਫ਼ਤਰ ਦੁਆਰਾ ਜਿਹੜੇ ਪੱਤਰ ਸਿੱਧੇ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਦੋਵਾਂ ਨੂੰ ਹੀ ਸੰਬੋਧਿਤ ਕਰਕੇ ਜਾਰੀ ਕੀਤੇ ਜਾਂਦੇ ਹਨ, ਉਨ੍ਹਾਂ ਪੱਤਰਾਂ 'ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੁਆਰਾ ਵੱਖਰੇ ਤੌਰ 'ਤੇ ਪਿੱਠ ਅੰਕਣ (Endorsement) ਲਗਾਉਣ ਦੀ ਲੋੜ ਨਹੀਂ ਹੈ ਅਤੇ ਸਕੂਲ ਮੁਖੀਆਂ ਦੁਆਰਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਪਿੱਠ ਅੰਕਣ Endorsement) ਲਗਾਏ ਜਾਣ ਦੀ ਉਡੀਕ ਕਰਨ ਦੀ ਲੋੜ ਨਹੀਂ ਹੈ।

ਸਕੂਲ ਮੁਖੀ ਅਜਿਹੇ ਪੱਤਰਾਂ 'ਤੇ ਲਿਖੀਆਂ ਹਦਾਇਤਾਂ/ਸੁਝਾਵਾਂ 'ਤੇ ਆਪਣੀ ਸੂਝ-ਬੂਝ ਅਨੁਸਾਰ ਕਾਰਵਾਈ ਕਰਨਾ ਯਕੀਨੀ ਬਣਾਉਣ। 

 

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰੂਪਨਗਰ ਵਲੋਂ ਵੱਖ ਵੱਖ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ


ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੂਪਨਗਰ ਵਿਚ ਸਖੀ ਵਨ ਸਟਾਪ ਸੈਂਟਰ ਸਕੀਮ ਤਹਿਤ ਨਿਰੋਲ ਠੇਕਾ ਆਧਾਰ 'ਤੇ ਹੇਠ ਲਿਖੇ ਅਨੁਸਾਰ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।

Name of Post : No. of Post : Monthly Salary of Staff (Rs.)

Case Worker (Female Only) (1 GEN) 12,000/-

IT Staff (Female/Male) (1 GEN)  15,000/-

Multipurpose Helper (Female Only) (1GEN) 10,000/-

ਅਰਜ਼ੀਆਂ ਪ੍ਰਾਪਤ ਕਰਨ ਲਈ ਆਖ਼ਰੀ ਮਿਤੀ ਅਤੇ ਸਮਾਂ 18.06.2021, ਬਾਅਦ ਦੁਪਹਿਰ 5.0 ਵਜੇ ਤੱਕ ਡਾਕ ਸਪੀਡ ਪੋਸਟ ਰਾਹੀਂ ਜਾਂ ਦਸਤੀ ਹੈ।

ਭਰਤੀ ਦੀਆਂ ਸਾਰੀਆਂ ਸ਼ਰਤਾਂ ਅਤੇ ਲੋੜੀਂਦੀਆਂ ਵਿੱਦਿਅਕ ਯੋਗਤਾਵਾਂ ਅਤੇ ਹੋਰ ਜਾਣਕਾਰੀ ਲਈ ਜ਼ਿਲ੍ਹਾ ਰੂਪਨਗਰ ਦੀ ਸਰਕਾਰੀ ਵੈੱਬਸਾਈਟ 'ਤੇ ਲਾਗਆਨ ਕਰੋ: rupnagar.nic.in

: ਭਰਤੀ ਸਬੰਧੀ ਕਿਸੇ ਵੀ Corrigendum / Addendum ਨੂੰ ਕੇਵਲ ਉਪਰੋਕਤ ਵੈੱਬਸਾਈਟ 'ਤੇ ਹੀ ਜਾਰੀ ਕੀਤਾ ਜਾਵੇਗਾ। ਕਾਊਂਸਲਿੰਗ ਲਈ ਸੂਚਨਾ ਵੀ ਇਸੇ ਵੈੱਬਸਾਈਟ ਤੇ ਹੀ ਜਾਰੀ ਕੀਤੀ ਜਾਵੇਗੀ।
ਹੁਸ਼ਿਆਰਪੁਰ: ਪਿੰਡ ਹਲੇੜ ਮਾਈਕਰੋ ਕੰਟੇਨਮੇੰਟ ਜੋਨ ਘੋਸ਼ਿਤ

 

ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡਾਂ ਤੱਕ ਪੁੱਜਿਆਂ ਪ੍ਰਸ਼ਾਸਨ

 ਕਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਪਿੰਡਾਂ ਤੱਕ ਪੁੱਜਿਆਂ ਪ੍ਰਸ਼ਾਸਨ

 ਪਿੰਡ ਚਿਮਨੇਵਾਲਾ ਵਿਚ ਪਿੰਡ ਵਾਲਿਆਂ ਨੂੰ ਕੀਤਾ ਜਾਗਰੂਕ

 ਘੁੜਿਆਣਾ ਵਿਚ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਫਾਜ਼ਿਲਕਾ 19 ਮਈ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਪ੍ਰਸ਼ਾਸਨ ਵੱਲੋਂ ਪਿੰਡਾਂ ਦਾ ਰੁੱਖ ਕਰ ਲਿਆ ਗਿਆ ਹੈ। ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਦੀ ਦੇਖਰੇਖ ਹੇਠ ਟੀਮਾਂ ਵੱਲੋਂ ਪਿੰਡਾਂ ਦਾ ਦੌਰਾ ਆਰੰਭ ਕਰਕੇ ਪਿੰਡ ਵਾਸੀਆਂ ਨਾਲ ਰਾਬਤਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਟੈਸਟਿੰਗ ਲਈ ਪ੍ਰੇਰਿਤ ਕੀਤਾ ਜਾ ਸਕੇ।

ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਦੱਸਿਆ ਕਿ ਪਿੰਡ ਚਿਮਨੇਵਾਲਾ ਵਿਖੇ ਅਧਿਆਪਕਾਂ, ਪਟਵਾਰੀ, ਨੰਬਰਦਾਰ, ਸਰਪੰਚ ਪੰਚ, ਏਡੀਓ ਅਤੇ ਸਿਹਤ ਵਿਭਾਗ ਦੇ ਸਟਾਫ ਨੇ ਸਾਂਝੇ ਤੌਰ ਤੇ ਮਿਲ ਕੇ ਪਿੰਡ ਵਿਚ ਕਰੋਨਾ ਨੂੰੂ ਹਰਾਉਣ ਦੀ ਰਣਨੀਤੀ ਬਣਾਈ ਹੈ। ਇਹ ਲੋਕ ਹੁਣ ਪਿੰਡ ਦੇ ਕੋਵਿਡ ਜਾਂ ਕੋਵਿਡ ਵਰਗੇ ਲੱਛਣਾਂ ਤੋਂ ਪ੍ਰਭਾਵਿਤ ਲੋਕਾਂ ਦੇ ਟੈਸਟ ਕਰਵਾਉਣ ਲਈ ਸਿਹਤ ਵਿਭਾਗ ਨਾਲ ਸਹਿਯੋਗ ਕਰਣਗੇ। ਇਸ ਤੋਂ ਬਿਨਾਂ ਇਹ ਟੀਮ ਘਰ ਘਰ ਜਾ ਕੇ ਲੋਕਾਂ ਦੀ ਸਿਹਤ ਸਥਿਤੀ ਸੰਬੰਧੀ ਜਾਣਕਾਰੀ ਇੱਕਤਰ ਕਰ ਰਹੀ ਹੈ । ਉਨਾਂ ਨੇ ਕਿਹਾ ਕਿ ਬਿਮਾਰੀ ਦਾ ਛੇਤੀ ਪਤਾ ਚੱਲਣਾ ਹੀ ਕਰੋਨਾ ਵਿਚ ਠੀਕ ਹੋਣ ਦੀ ਸਭ ਤੋਂ ਵੱਡੀ ਗਾਰੰਟੀ ਹੈ। ਇਹ ਟੀਮ ਆਪਣੇ ਪਿੰਡ ਵਿਚ ਬਾਹਰੀ ਲੋਕਾਂ ਦੀ ਆਵਾਜਾਈ ਵੀ ਰੋਕੇਗੀ ਅਤੇ ਜੋ ਲੋਕ ਕੋਵਿਡ ਪਾਜਿਟਿਵ ਆਏ ਹਨ ਉਨਾਂ ਦਾ ਹੌਂਸਲਾ ਬੁਲੰਦ ਰੱਖਣ ਦੇ ਨਾਲ ਨਾਲ ਉਨਾਂ ਦੀ ਹਰ ਪ੍ਰਕਾਰ ਨਾਲ ਲੋੜੀਂਦੀ ਮਦਦ ਵੀ ਕਰੇਗੀ।

ਦੂਜੇ ਪਾਸੇ ਕੋਵਿਡ ਤੋਂ ਪ੍ਰਭਾਵਿਤ ਜੋ ਮਰੀਜ ਆਰਥਿਕ ਤੌਰ ਤੇ ਕਮਜੋਰ ਹਨ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਸ਼ਨ ਦੀ ਕਿੱਟ ਵੀ ਮੁਹਈਆ ਕਰਵਾਈ ਜਾ ਰਹੀ ਹੈ। ਪਿੰਡ ਘੁੜਿਆਣਾ ਦੇ ਜਰੂਰਤਮੰਦ ਪਰਿਵਾਰਾਂ ਨੂੰ ਅੱਜ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ਹਨ। ਐਸ.ਡੀ.ਐਮ. ਸ੍ਰੀ ਕੇਸਵ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਕਿਸੇ ਨੂੰ ਵੀ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨ ਹਰ ਪ੍ਰਕਾਰ ਦੀ ਲੋਕਾਂ ਦੀ ਮਦਦ ਕਰ ਰਿਹਾ ਹੈ।

ਅੱਠਵੀਂ, ਦਸਵੀਂ ਚ ਜਿਲ੍ਹਾ ਫਾਜਿਲਕਾ ਦਾ ਨਤੀਜਾ ਰਿਹਾ ਸ਼ਾਨਦਾਰ :

 ਅੱਠਵੀਂ, ਦਸਵੀਂ ਚ ਜਿਲ੍ਹਾ ਫਾਜਿਲਕਾ ਦਾ ਨਤੀਜਾ ਰਿਹਾ ਸ਼ਾਨਦਾਰ  


ਸਰਕਾਰੀ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡਾ. ਸਿੱਧੂ


ਫਾਜ਼ਿਲਕਾ 19 ਮਈ

                 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਜਿਸ ਵਿੱਚ ਫਾਜਿਲਕਾ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ।ਫਾਜਿਲਕਾ ਜ਼ਿਲ੍ਹੇ ਨੇ ਲਗਾਤਾਰ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਡਾ. ਤ੍ਰਿਲੋਚਨ ਸਿੰਘ ਸਿੱਧੂ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਾਜਿਲਕਾ ਨੇ ਦੱਸਿਆ ਕਿ ਅੱਠਵੀਂ ਕਲਾਸ ਦੇ 14038 ਵਿਦਿਆਰਥੀਆਂ ਵਿੱਚੋਂ 14022 ਵਿਦਿਆਰਥੀ ਪਾਸ ਹੋਏ ਅਤੇ ਦਸਵੀਂ ਜਮਾਤ ਦੇ 14305 ਵਿਦਿਆਰਥੀਆਂ ਵਿੱਚੋਂ 14298 ਵਿਦਿਆਰਥੀਆਂ ਪਾਸ ਹੋਏ ਹਨ। ਜਿਸ ਨਾਲ ਫਾਜਿਲਕਾ ਜ਼ਿਲ੍ਹੇ ਦਾ ਦਸਵੀਂ ਦਾ ਨਤੀਜਾ 99.95 ਪ੍ਰਤੀਸ਼ਤ ਅਤੇ ਅੱਠਵੀਂ ਦਾ ਨਤੀਜਾ 99.89 ਪ੍ਰਤੀਸ਼ਤ ਲੈ ਕੇ ਫਾਜਿਲਕਾ ਜ਼ਿਲ੍ਹੇ ਨੇ ਵਧਿਆ ਪ੍ਰਦਰਸ਼ਨ ਕੀਤਾ ਹੈ।


                 ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ ਅਨੇਕਾਂ ਦਿੱਕਤਾਂ ਦੇ ਬਾਵਜੂਦ 99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਲ ਕਰਨ ਲਈ ਫਾਜਿਲਕਾ ਜ਼ਿਲ੍ਹੇ ਦੇ ਸਰਕਾਰੀ ਅਧਿਆਪਕਾਂ ਦੀ ਸਲਾਘਾ ਕੀਤੀ ।

                ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ , ਸਿਮਲਜੀਤ ਸਿੰਘ ਅਤੇ ਗੁਰਛਿੰਦਰਪਾਲ ਸਿੰਘ ਨੇ ਦੱਸਿਆ ਕਿ ਬੇਸ਼ੱਕ ਸਿੱਖਿਆ ਬੋਰਡ ਵੱਲ੍ਹੋ ਪੂਰੇ ਪੇਪਰ ਨਾ ਹੋਣ ਕਾਰਨ ਕੋਈ ਮੈਰਿਟ ਸੂਚੀ ਨਹੀ ਐਲਾਨੀ ਗਈ ਪਰ ਫਾਜਿਲਕਾ ਜ਼ਿਲ੍ਹੇ ਲਈ ਵੱਡੀ ਪ੍ਰਾਪਤੀ ਹੈ ਕਿ ਅਜਿਹੇ ਹਾਲਾਤਾਂ ਦੇ ਬਾਵਜੂਦ ਵਧਿਆ ਕਾਰੁਜਗਾਰੀ ਦਿਖਾਈ ਹੈ।

                ਸਰਕਾਰੀ ਸਕੂਲਾਂ ਦੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਜੀ ਆਈ.ਏ.ਐਸ. ਵੱਲੋਂ ਸਮੂਹ ਸਕੂਲਾਂ ਦੇ ਪਿ੍ੰਸੀਪਲਾਂ ,ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਸਿੱਖਿਆ ਅਧਿਕਾਰੀਆਂ ਦੀ ਯੋਗ ਨਿਗਰਾਨੀ ਦੀ ਸਰਾਹਨਾ ਕੀਤੀ ਗਈ ਹੈ| ਮਿਸ਼ਨ ਸ਼ਤ-ਪ੍ਤੀਸ਼ਤ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਪੰਜਾਬ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ।ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

ਡਾਈਟ ਰੂਪਨਗਰ ਦਾ ਈ ਟੀ ਟੀ ਦਾ ਨਤੀਜਾ ਰਿਹਾ ਸ਼ਾਨਦਾਰ

 

ਡਾਈਟ ਰੂਪਨਗਰ ਦਾ ਨਤੀਜਾ ਰਿਹਾ ਸ਼ਾਨਦਾਰ ਡਾਈਟ ਰੂਪਨਗਰ ਦਾ ਨਤੀਜਾ ਰਿਹਾ ਸ਼ਾਨਦਾਰ 

ਰੂਪਨਗਰ 19 ਮਈ 

ਜਿਲ੍ਹਾ ਸਿਖਿਆ ਤੇ ਸਿਖਲਾਈ ਸੰਸਥਾ ਰੂਪਨਗਰ ਦਾ ਸੈਸ਼ਨ 2018 -20 ਦਾ ਈ ਟੀ ਟੀ ਦਾ ਨਤੀਜਾ ਸ਼ਾਨਦਾਰ ਰਿਹਾ ਸੰਸਥਾ ਦੀ ਪ੍ਰਿੰਸੀਪਲ ਤਰਨਜੀਤ ਕੌਰ ਨੇ ਦੱਸਿਆ ਕਿ ਕਿ ਮਨਪ੍ਰੀਤ ਕੌਰ ਨੇ 807 ਅੰਕ ਲੈ ਕੇ ਪਹਿਲਾ ,ਤਰਨਜੀਤ ਕੌਰ ਨੇ 805 ਅੰਕ ਲੈ ਕੇ ਦੂਜਾ ਤੇ ਮਨਜੋਤ ਕੌਰ ਨੇ 803 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਕਿਹਾ ਉਨ੍ਹਾਂ ਕਿਹਾ ਕਿ ਬੱਚਿਆਂ ਨੇ ਵਧੀਆ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ।


 ਇਸ ਮੌਕੇ ਲੈਕਚਰਾਰ ਬਿਮਲਾ ਬੁੱਧੀ ਰਾਜਾ , ਲੈਕਚਰਾਰ ਹਾਕਮ ਸਿੰਘ ਚੋਹਾਨ, ਪ੍ਰੋਮਲਾ ਸ਼ਰਮਾ , ਅਮਰਜੀਤ ਸਿੰਘ , ਅਮਰਜੀਤ ਕੌਰ , ਦੇਸ ਰਾਜ ਆਦਿ ਸਟਾਫ ਮੈਂਬਰ ਹਾਜ਼ਰ ਸਨ

ਰੂਪਨਗਰ: ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ

  

ਜ਼ਿਲ੍ਹਾ ਪ੍ਰਸ਼ਾਸਨ ਨੇ 19 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ  

ਰੂਪਨਗਰ 19 ਮਈ :

ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ l 

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਅੱਜ 19 ਮਈ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਾਖ਼ਲ ਕੀਤੇ ਜਾਣ ਲਈ ਕੁੱਲ ਨਾਮਜ਼ਦ 65 ਬੈੱਡਾਂ ਵਿੱਚੋਂ ਸਾਰੇ 50 ਬੈੱਡ ਭਰੇ ਹੋਏ ਹਨ ਤੇ 15 ਬੈੱਡ ਖਾਲੀ ਹਨl ਇਸੇ ਤਰ੍ਹਾਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਵਿਖੇ 35 ਬੈੱਡਾਂ ਵਿੱਚੋਂ 18 ਬੈੱਡ ਭਰੇ ਹੋਏ ਹਨ ਜਦਕਿ 17 ਬੈੱਡ ਖਾਲੀ ਹਨl ਇਸੇ ਤਰ੍ਹਾਂ ਬੀਬੀਐਮਬੀ ਹਸਪਤਾਲ ਨੰਗਲ ਵਿੱਚ ਕੁੱਲ 65 ਬੈੱਡਾਂ ਵਿਚੋਂ 20 ਭਰੇ ਹੋਏ ਹਨ ਜਦਕਿ 45 ਬੈੱਡ ਖਾਲੀ ਹਨ ,ਜਦਕਿ ਸਾਂਘਾ ਹਸਪਤਾਲ ਰੋਪਡ਼ ਵਿਖੇ 22 ਬੈੱਡਾਂ ਵਿੱਚੋਂ ਸਾਰੇ 22 ਬੈੱਡ ਭਰੇ ਹੋਏ ਹਨ l ਪਰਮਾਰ ਹਸਪਤਾਲ ਰੋਪਡ਼ ਵਿਖੇ17 ਬੈੱਡਾਂ ਵਿੱਚੋਂ ਸਾਰੇ 17 ਬੈੱਡ ਭਰੇ ਹੋਏ ਹਨ l ਇਸੇ ਤਰ੍ਹਾਂ ਬਲਜਿੰਦਰਾ ਹਸਪਤਾਲ ਰੋਪੜ ਦੇ 18 ਬੈੱਡਾਂ ਵਿੱਚੋਂ 11 ਬੈੱਡ ਭਰੇ ਹੋਏ ਹਨ ਤੇ 7 ਬੈੱਡ ਖਾਲੀ ਹਨ l

ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ 19 ਬੈੱਡਾਂ ਵਿੱਚੋਂ 19 ਬੈੱਡ ਭਰੇ ਹੋਏ ਹਨ l ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਆਨੰਦਪੁਰ ਸਾਹਿਬ ਵਿੱਚ 8 ਬੈੱਡਾਂ ਵਿੱਚੋਂ 5 ਬੈੱਡ ਭਰੇ ਹੋਏ ਹਨ ਤੇ 3 ਬੈੱਡ ਖਾਲੀ ਹਨl

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਰੂਪਨਗਰ ਹਸਪਤਾਲ ਵਿਖੇ ਬਣੇ ਕੋਵਿਡ ਵਾਰਡ ਦੇ ਇੰਚਾਰਜ ਡਾਕਟਰ ਨਾਲ 01881227241 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ l

85 ਵੀਂ ਸੰਵਿਧਾਨਕ ਸੋਧ ਲਈ ਸਰਕਾਰ ਨੇ ਮੰਗੀਆ ਡਾਟਾ

 ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਵਰਗ ਨਾਲ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ ਨੂੰ ਪਤਿਆਉਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਸੂਬੇ ਵਿਚ 85ਵੀਂ ਸੰਵਿਧਾਨਿਕ ਸੋਧ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਦਲਿਤ ਵਰਗ ਨਾਲ ਸਬੰਧਿਤ ਕਰਮਚਾਰੀਆਂ, ਅਧਿਕਾਰੀਆਂ ਦੀ ਪੂਰੀ ਜਾਣਕਾਰੀ ਇਕੱਤਰ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਸੋਨਲ ਵਿਭਾਗ  ਨੇ ਸੂਬੇ ਦੇ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਭੇਜ ਕੇ ਸਪਸ਼ਟ ਕੀਤਾ ਹੈ ਕਿ ਸੂਬੇ ਵਿਚ 85 ਵੀਂ ਸੰਵਿਧਾਨਕ ਸੋਧ ਲਾਗੂ ਕਰਨ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ। ਇਸ ਲਈ ਅਨੁਸੂਚਿਤ ਜਾਤੀ ਨਾਲ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ ਦਾ ਪੂਰਾ ਡਾਟਾ 21 ਮਈ ਤੋਂ ਪਹਿਲਾਂ ਭੇਜਿਆ ਜਾਵੇ। 


ਪੱਤਰ ਵਿਚ ਮੁੱਖ ਸਕੱਤਰ ਵਲੋਂ 21 ਮਈ ਨੂੰ ਇਸ ਸਬੰਧੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨ ਦਾ ਹਵਾਲਾ ਦਿੱਤਾ ਗਿਆ ਹੈ। ਵਿਭਾਗਾਂ ਦੇ ਮੁਖੀਆਂ ਨੂੰ ਮਟਿੰਗ ਤੋਂ ਪਹਿਲਾ ਪੂਰਾ ਡਾਟਾ  ਭੇਜਣ ਨੂੰ ਕਿਹਾ ਗਿਆ ਹੈ। ਗੌਰ ਕਰਨ ਵਾਲੀ ਗੱਲ ਹੈ ਕਿ ਇਸ ਤੋਂ ਪਹਿਲਾਂ ਵਿਭਾਗ ਵੱਲੋਂ 21 ਜਨਵਰੀ, 26 ਫਰਵਰੀ, 25 ਮਾਰਚ ਨੂੰ ਯਾਦ-ਪੱਤਰ ਅਤੇ 4 ਮਈ ਨੂੰ ਵੀ ਪੱਤਰ ਜਾਰੀ ਕੀਤਾ ਗਿਆ ਸੀ, ਪਰ ਵਿਭਾਗਾਂ ਵਲੋਂ ਅਜੇ ਤੱਕ ਪੂਰਾ ਡਾਟਾ ਨਹੀਂ ਭੇਜਿਆ।

 


ਮਿਹਨਤੀ ਵਿਦਿਆਰਥੀਆਂ ਨੂੰ ਇਨਾਮ ਵਜੋਂ ਭੇਜੀਆਂ ਜਾਣ ਲੱਗੀਆਂ ਸਬਜ਼ੀਆਂ

 


ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੁਦਰਤੀ ਤਰੀਕੇ ਨਾਲ ਸਬਜ਼ੀਆਂ ਪੈਦਾ ਕਰ ਕੇ ਵਿਦਿਆਰਥੀਆਂ ਨੂੰ ਮਿੱਡ-ਡੇਅ ਮੀਲ ਵਿੱਚ ਪਰੋਸਣ ਦਾ ਸੁਪਨਾ ਵੀ ਕਰਨਾ ਮਹਾਮਾਰੀ ਨੇ ਤੋੜ ਦਿੱਤਾ ਹੈ। 


ਸਕੂਲਾਂ ਵਿੱਚ ਬਗੀਚੀਆਂ ਕੁਦਰਤੀ ਸਬਜ਼ੀ ਨਾਲ ਭਰਪੂਰ ਹਨ ਪਰ ਸਕੂਲ ਲੰਮੇ ਸਮੇਂ ਤੋਂ ਬੰਦ ਹੋਣ ਕਾਰਨ ਵਿਦਿਆਰਥੀ ਘਰਾਂ ਵਿੱਚ ਹੀ ਕੈਦ ਹਨ, ਜਿਸ ਕਰਕੇ ਮਿੱਡ-ਡੇਅ ਮੀਲ ਸਕੀਮ ਵੀ ਆਰਜ਼ੀ ਤੌਰ 'ਤੇ ਬੰਦ ਪਈ ਹੈ। 

ਅਜਿਹੇ ਵਿੱਚ ਕੁਦਰਤੀ ਸਬਜ਼ੀਆਂ ਸਿੱਖਿਆ ਵਿਭਾਗ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ ਅਤੇ ਸਕੂਲ ਮੁਖੀਆਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਪੈਦਾ ਕੀਤੀ ਸਬਜ਼ੀ ਨੂੰ ਹੁਣ ਕਿਵੇਂ ਵਰਤਿਆ ਜਾਵੇ।


 ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਨੇ ਕਿਹਾ ਕਿ ਸਕੂਲਾਂ ਵਿੱਚ ਕੁਦਰਤੀ ਸਬਜ਼ੀਆਂ ਦੀ ਬੰਪਰ ਫ਼ਸਲ ਹੋਈ ਹੈ। ਮਿੱਡ-ਡੇਅ ਮੀਲ ਦੇ ਜਨਰਲ ਮੈਨੇਜਰ ਨੂੰ ਪੱਤਰ ਲਿਖ ਕੇ ਪੁੱਛਿਆ ਗਿਆ ਹੈ ਕਿ ਇਨ੍ਹਾਂ ਸਬਜ਼ੀਆਂ ਦੀ ਕਿਵੇ ਖਪਤ ਕੀਤੀ ਜਾਵੇ  ।

  ਮਿਹਨਤੀ ਵਿਦਿਆਰਥੀਆਂ ਨੂੰ ਇਨਾਮ ਵਜੋਂ ਭੇਜੀਆਂ ਜਾਣ ਲੱਗੀਆਂ ਸਬਜ਼ੀਆਂ

ਕੁਝ ਸਕੂਲਾਂ ਨੇ ਆਨਲਾਈਨ ਪੜ੍ਹਾਈ ਕਰਨ ਵਾਲੇ ਮਿਹਨਤੀ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਤੇ ਇਨਾਮ ਵਜੋਂ ਸਬਜ਼ੀਆਂ ਉਨ੍ਹਾਂ ਦੇ ਘਰਾਂ ਵਿੱਚ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਕਰਕੇ ਕੁਝ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਆਨਲਾਈਨ ਪੜ੍ਹਾਈ ਦਾ ਰੁਝਾਨ ਵੀ ਵਧਿਆ ਹੈ। 

ਪੰਜਾਬ ਕੋਆਪਰੇਟਿਵ ਬੈਂਕ ਵਿੱਚ 856 ਅਸਾਮੀਆਂ ਤੇ ਭਰਤੀ , 4 ਜੂਨ ਤਕ ਕਰੋ ਅਪਲਾਈ

 

Online applications on prescribed proforma are invited for filling up various posts on regular basis in The Punjab State Cooperative Bank Limited and various District Central Cooperative Banks in the State of Punjab, as per detail below:- 
Eligible applicants may submit their applications online up to 04.06.2021 
( date extended) upto 11.59 p.m. in the prescribed online format using the link available at www.pscb.in Name of post : Senior Manager
Posts :   40
Name of post : Manager
Posts : 60

 Qualifications: Post Graduate with 50% Marks from any recognized University OR MFC / MBA 50% Marks from any recognized University OR Chartered Accountant OR Graduate with 55% Marks from any recognized university’s OR Graduate with 50% Marks from any recognized University, and CAIIB (Both Parts). Manager 60 Post Graduate with 50% Marks from any recognized University. OR MFC / MBA 50% Marks from any recognized University. OR Chartered Accountant OR Graduate with 55% Marks from any recognized University. OR Graduate with 50% Marks from any recognized University and CAIIB (Both Parts). 

Information Technology Officer. 07 

Qualification:  50% marks/equivalent Grade in MCA/M.Sc. Information Technology from any recognized University. 


Clerk-cum-- Data Entry Operator 739 

Qualifications: Graduation(2nd Division) (any stream), OR Post Graduation pass (any stream) Steno-typists 10 Graduation (2nd Division) (any stream) OR Post Graduation pass (any stream) I


Instructions : To qualify in the written examination, candidates of all categories except SC category would be required to score at least 40% minimum marks. For SC category candidates the minimum qualifying marks will be 35%.  


Fees: Non-Refundable application fee Rs.1400/- for all categories other than SC. For SC candidates fee is Rs.700/- .

  Candidate willing to apply for more than one post shall be required to submit separate applications for each post along with the requisite fee for each post. 


  Age Limit: Minimum 18 years and Maximum 37 years. The Upper Age Limit shall be 42 years in case of candidates belonging to Scheduled Caste category OR already employed in the service of another Cooperative Institution of Punjab. However, the upper age limit for the candidates employed in The Punjab State Cooperative Bank Ltd. Chandigarh and those employed in the service of District Central Cooperative Banks of Punjab shall be 47 years. Relaxation in upper age limit for Ex-serviceman candidates shall be as per Punjab Govt. rules. The upper age limit in all the above cases shall be considered on the first day of January 2021 i.e. 01.01.2021. 

ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ, ਕਿਥੇ ਹੋ ਰਹੀ ਸਰਕਾਰੀ ਭਰਤੀ ਜਾਨਣ ਲਈ ਕਲਿਕ ਕਰੋSalary: 1. Senior Manager 35400
 2. Manager 29200 
3. Information and Technology Officer 25500 
 4. Steno Typist. 21700 
 5. Clerk-cum-Data Entry operator 19900


For more information visit official website www.pscb.in


ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

ਉਦਯੋਗ ਅਤੇ ਕਮਰਸ ਵਿਭਾਗ ਵਿੱਚ ਨੌਕਰੀ ਦਾ ਮੌਕਾ, 168 ਅਸਾਮੀਆਂ ਤੇ ਭਰਤੀ

 


ਪੰਜਾਬ ਸਰਕਾਰ ਦੇ ਉਦਯੋਗ ਅਤੇ ਕਮਰਸ ਵਿਭਾਗ ਵਿਚ  ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਵੱਲੋਂ ਆਨਲਾਈਨ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।

ਅਸਾਮੀ ਦਾ ਨਾਂ ਅਤੇ ਅਸਾਮੀਆਂ ਦੀ ਸੰਖਿਆ
ਉੱਚ ਉਦਯੋਗਿਕ ਉਨਤੀ ਅਫਸਰ  : 56, 
ਬਲਾਕ ਪੱਧਰ ਪ੍ਰਸਾਰ ਅਫਸਰ  : 61 
  ਆਬਕਾਰੀ ਤੇ ਕਰ ਨਿਰੀਖਕ  : 51  


ਇਹਨਾਂ ਅਸਾਮੀਆਂ ਨੂੰ  ਭਰਨ ਲਈ ਯੋਗ ਉਮੀਦਵਾਰਾਂ ਵੱਲੋਂ ਮਿਤੀ 21.05.2021 ਤੋਂ ਲੈ ਕੇ 15.06.2021 ਸ਼ਾਮ 5.00 ਵਜੇ ਤਕ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਆਨਲਾਈਨ ਬਿਨੈ ਪੱਤਰਾਂ ਦੀ ਮੰਗ ਕੀਤੀ  ਗਈ ਹੈ।


 ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਜਿਵੇਂ ਕਿ ਵਿੱਦਿਅਕ ਯੋਗਤਾ, ਤਨਖਾਹ ਸਕੇਲ, ਉਮਰ ਸੀਮਾ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹਨ।
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ, ਕਿਥੇ ਹੋ ਰਹੀ ਸਰਕਾਰੀ ਭਰਤੀ ਜਾਨਣ ਲਈ ਕਲਿਕ ਕਰੋ
ਆਫਿਸਿਅਲ ਵੇਬਸਾਇਟ https://sssb.punjab.gov.in

DOWNLOAD NOTIFICATION HERE ( UPLOADING SOON)


ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇ

ਸ੍ਰੀ ਮੁਕਤਸਰ ਸਾਹਿਬ : ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

 ਦਫਤਰ ਜ਼ਿਲਾ ਲੋਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਵਿਧਾਇਕ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਨੇ ਸੀਲ ਕੀਤੇ ਭੂੰਦੜ ਪਿੰਡ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਮਈ 

 ਵਿਧਾਇਕ ਗਿੱਦੜਬਾਹਾ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੀਸੀ ਮੁਕਤਸਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਅੱਜ ਭੂੰਦੜ ਪਿੰਡ ਦਾ ਦੌਰਾ ਕੀਤਾ ਜਿੱਥੇ ਕੋਰੋਨਾ ਦੇ ਸਕਾਰਾਤਮਕ ਮਾਮਲਿਆਂ ਦੀ ਗਿਣਤੀ ਵਿੱਚ ਤੇਜੀ ਆਈ ਹੈ। ਉਨਾਂ ਲੋਕਾਂ ਨੂੰ ਅਸਵਾਸ਼ਨ ਦਿੱਤਾ ਕਿ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੀ ਹਲਾਸ਼ੇਰੀ ਦਿੱਤੀ। ਉਨਾਂ ਬੋਲਦਿਆਂ ਦੱਸਿਆ ਕਿ ਸਾਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਾਰ ਵਾਰ ਹੱਥਾਂ ਨੂੰ ਸਾਫ ਕਰਦੇ ਰਹਿਣਾ ਚਾਹੀਦਾ ਹੈ, ਮਾਸਕ ਪਾ ਕੇ ਰਖਣਾ ਚਾਹੀਦਾ ਅਤੇ ਦੋ ਗਜ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। 

 ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਲਗਭਗ 15 ਦਿਨ ਪਹਿਲਾਂ ਪਿੰਡ ਦੇ 700 ਵਿਅਕਤੀਆਂ ਦੇ ਟੈਸਟ ਕੀਤੇ ਗਏ ਸਨ ਜਿਨਾਂ ਵਿਚੋਂ 40 ਵਸਨੀਕਾਂ ਦੀ ਸਕਾਰਾਤਮਕ ਖਬਰ ਮਿਲੀ ਅਤੇ ਦੋ ਵਿਅਕਤੀਆਂ ਨੇ ਆਪਣੀਆਂ ਜਾਨ ਗੁਆ ਦਿੱਤੀ। ਪਰ ਹੌਲੀ ਹੌਲੀ ਜ਼ਿਲਾ ਪ੍ਰਸਾਸਨ ਅਤੇ ਵਿਧਾਇਕ ਰਾਜਾ ਵੜਿੰਗ ਦੇ ਯਤਨਾ ਨਾਲ ਸਕਾਰਾਤਮਕ ਕੇਸਾਂ ਦੀ ਗਿਣਤੀ ਹੁਣ ਘਟਣ ਤੇ ਹੈ। ਉਨਾਂ ਦੱਸਿਆ ਕਿ ਸਾਰੇ ਪਿੰਡ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲਾ ਸਹਿਕਾਰੀ ਬੈਂਕ ਸਾਹਿਬ ਸਿੰਘ ਭੂੰਦੜ ਨੇ ਦੱਸਿਆ ਕਿ ਮੰਗਲਵਾਰ ਦੀਆਂ ਰਿਪੋਰਟਾਂ ਅਨੁਸਾਰ 253 ਵਿਅਕਤੀਆਂ ਵਿੱਚੋਂ 8 ਵਿਅਕਤੀ ਸਕਾਰਾਤਮਕ ਦੱਸੇ ਗਏ ਹਨ ਅਤੇ ਅੱਜ 250 ਵਿਅਕਤੀਆਂ ਵਿਚੋਂ 6 ਵਿਅਕਤੀ ਸਕਾਰਾਤਮਕ ਪਾਏ ਗਏ ਹਨ। 

 ਡਿਪਟੀ ਕਮਿਸਨਰ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨਾਂ ਗੱਲਬਾਤ ਦੌਰਾਨ ਦੱਸਿਆ ਕਿ ਇਸ ਪਿੰਡ ਵਿੱਚ ਪਹਿਲ ਦੇ ਆਧਾਰ ਤੇ ਕੈਂਪ ਲਗਵਾ ਕੇ ਵੈਕਸੀਨੇਸ਼ਨ ਕਰਵਾਈ ਜਾਵੇਗੀ। ਉਨਾਂ ਮੌਕੇ ਤੇ ਹਾਜਰ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਕੈਂਪ ਲਗਵਾਉਣ ਦੀ ਤਿਆਰੀ ਦੇ ਆਦੇਸ਼ ਜਾਰੀ ਕੀਤੇ।  

 ਇਸ ਤੋਂ ਪਹਿਲਾਂ ਸਵੇਰੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭੂੰਦੜ ਪਿੰਡ ਦੀਆਂ ਗਲੀਆਂ ਵਿਚ ਘੁੰਮ ਘੰੁਮ ਕੇ ਲੋਕਾਂ ਨੂੰ ਚੜਦੀਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨਾਂ ਨਾਲ ਐਸਡੀਐਮ ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼, ਡੀਐਸਪੀ ਨਰਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਨ ਲਈ ਲਾਊਡਸਪੀਕਰ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਸਟ ਕਰਵਾਉਣ, ਟੀਕਾਕਰਣ ਕਰਵਾਉਣ ਅਤੇ ਇਕ ਜਗਾ ਇਕੱਠੇ ਨਾ ਹੋਣ।

ਅੰਮਿ੍ਰਤਸਰ : 11 ਮੌਤਾਂ,306 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ

 

ਕੋਰੋਨਾ ਤੋਂ ਮੁਕਤ ਹੋਏ 585 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 306 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4808

ਅੰਮਿ੍ਰਤਸਰ, 19 ਮਈ --- ਜਿਲਾ ਅੰਮਿ੍ਰਤਸਰ ਵਿੱਚ ਅੱਜ 306 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 585 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 35431 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4808 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1272 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 11 ਵਿਅਕਤੀ ਦੀ ਮੌਤ ਹੋਈ ਹੈ।

LUDHIANA : COVID VACCINATION SESSION SITES ON DATED 20/5

 

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਵਿਚਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਖੁੱਲ੍ਹਣਗੀਆਂ

 ਜ਼ਿਲ੍ਹੇ ਵਿਚਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਖੁੱਲ੍ਹਣਗੀਆਂ


ਫ਼ਤਹਿਗੜ੍ਹ ਸਾਹਿਬ, 19 ਮਈ


ਅੰਮ੍ਰਿਤ ਕੌਰ ਗਿੱਲ,ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ, ਫ਼ਤਹਿਗੜ੍ਹ ਸਾਹਿਬ ਨੇ ਫੌਜਦਾਰੀ ਦੰਡ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿਚਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਭਾਵੇਂ ਗੈਰ-ਜਰੂਰੀ ਵਸਤਾਂ ਦੀ ਸਪਲਾਈ ਹੋਵੇ ਤੇ ਜਾਵੇਂ ਜ਼ਰੂਰੀ ਵਸਤਾਂ ਦੀ ਸਪਲਾਈ ਹੋਵੇ, ਖੋਲਣ ਦਾ ਹੁਕਮ ਜਾਰੀ ਕੀਤੇ ਹਨ।


ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਸਵੇਰੇ 8:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਇਸੇ ਸਿਧਾਂਤ ਅਨੁਸਾਰ ਕੇਵਲ ਜ਼ਰੂਰੀ ਵਸਤਾਂ ਦੀ ਸਪਲਾਈ ਦੀਆਂ ਦੁਕਾਨਾਂ ਹੀ ਖੋਲੀਆਂ ਜਾਣਗੀਆਂ। ਦਵਾਈਆਂ ਦੀਆਂ ਦੁਕਾਨਾਂ ਅਤੇ ਲੰਬਾਰਟਰੀਆਂ ਹਫਤੇ ਦੇ ਸਾਰੇ ਦਿਨ ਖੁੱਲੀਆਂ ਰਹਿਣਗੀਆਂ।ਜਿਲ੍ਹੇ ਵਿਚਲੀਆਂ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਸਵੇਰੇ 9:00 ਵਜੇ ਤੋਂ ਸ਼ਾਮ 5.00 ਵਜੇ ਤੱਕ ਹਫਤੇ ਦੇ ਸਾਰੇ ਦਿਨ ਖੁਲੀਆਂ ਰਹਿਣਗੀਆਂ ਪਰ ਅਹਾਤੇ ਬੰਦ ਰਹਿਣਗੇ।


ਕੋਈ ਵੀ ਵਿਅਕਤੀ ਕੋਵਿਡ ਸਬੰਧੀ ਨੈਗਟਿਵ ਰਿਪੋਰਟ ਜੋ 72 ਘੰਟੇ ਤੋਂ ਵੱਧ ਪੁਰਾਣੀ ਨਾ ਹੋਵੇ ਜਾਂ ਵੈਕਸੀਨੇਸ਼ਨ, ਘੱਟੋ ਘੱਟ ਇੱਕ ਡੋਜ ਸਬੰਧੀ ਸਰਟੀਫਿਕੇਟ ਜੋ ਕਿ ਦੋ ਹਫਤੇ ਪਹਿਲਾਂ ਦਾ ਹੋਵੇ ਤੋ ਬਿਨਾਂ ਹਵਾਈ ਯਾਤਰਾ, ਰੇਲ ਯਾਤਰਾ ਜਾਂ ਸੜਕ ਰਾਹੀ ਜ਼ਿਲ੍ਹੇ ਵਿੱਚ ਦਾਖਲ ਨਹੀਂ ਹੋ ਸਕਦਾ। 


ਸਮਾਜਿਕ,ਸਭਿਆਚਾਰਕ,ਰਾਜਨੀਤਿਕ ਅਤੇ ਖੇਡਾਂ ਦੀ ਇਕੱਤਰਤਾ ਅਤੇ ਇਨ੍ਹਾਂ ਨਾਲ ਸਬੰਧਤ ਸਮਾਗਮਾਂ ਅਤੇ ਸਰਕਾਰੀ ਸਮਾਗਮਾਂ ਤੇ ਮੁਕੰਮਲ ਪਾਬੰਦੀ ਹੈ। ਜਿਨ੍ਹਾ ਵਿਅਕਤੀਆਂ ਵੱਲੋਂ ਕਿਤੇ ਵੀ ਭਾਰੀ ਇਕੱਠ ਵਿੱਚ ਸ਼ਮੂਲੀਅਤ ਕੀਤੀ ਗਈ ਹੋਵੇ ਉਹਨਾਂ ਨੂੰ ਆਪਣਾ ਕੋਵਿਡ ਟੈਸਟ ਕਰਵਾਉਣਾ ਅਤੇ ਪੰਜ ਦਿਨ ਆਪਣੇ ਘਰ ਇਕਾਂਤਵਾਸ ਵਿੱਚ ਰਹਿਣਾ ਲਾਜਮੀ ਹੈ।ਜਿਨ੍ਹਾਂ ਥਾਵਾਂ ਤੇ ਕਰੋਨਾ ਦਾ ਪ੍ਰਭਾਵ ਜਿਆਦਾ ਹੋਵੇ ਉਥੇ ਮਾਈਕਰੋ ਕਨਟੇਨਮੈਂਟ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਇਨ੍ਹਾਂ ਥਾਵਾਂ ਤੇ ਮੁਕੰਮਲ ਨਿਗਰਾਨੀ ਰੱਖਣ ਲਈ ਸਪੈਸ਼ਲ ਸਟਾਫ ਨਿਯੁਕਤ ਕੀਤਾ ਜਾਵੇਗਾ। ਸਾਰੇ ਵਿਦਿਅਕ ਅਦਾਰੇ ਜਿਵੇਂ ਸਕੂਲ,ਕਾਲਜ ਬੰਦ ਰਹਿਣਗੇ ਪਰ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ ਸਕਣਗੇ।


ਸਾਰੇ ਪ੍ਰਾਈਵੇਟ ਦਫਤਰ ਸਮੇਤ ਸਰਵਿਸ ਇੰਡਸਟ੍ਰੀ ਜਿਵੇਂ ਕਿ ਆਰਕੀਟੈਕਟ, ਚਾਰਟਰਡ ਅਕਾਊਂਟੈਂਟ, ਬੀਮਾ ਕੰਪਨੀਆਂ ਆਦਿ ਘਰ ਤੋਂ ਕੰਮ ਕਰ ਸਕਣਗੀਆਂ।

ਫਿਰੋਜ਼ਪੁਰ ਕੋਵਡ ਬੁਲੇਟਿਨ: 6 ਮੌਤਾਂ,116 ਨਵੇਂ ਕਰੋਨਾ ਪਾਜ਼ਿਟਿਵ

 


ਬਠਿੰਡਾ: ਮਨਪ੍ਰੀਤ ਬਾਦਲ ਨੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ


            ਮਨਪ੍ਰੀਤ ਬਾਦਲ ਨੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

          ਕਿਹਾ, ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜਲਦ ਸ਼ੁਰੂ ਹੋਵੇਗਾ ਬਠਿੰਡਾ ਕੋਵਿਡ ਕੇਅਰ ਸੈਂਟਰ

          20 ਆਕਸੀਜਨ ਕੰਨਸਨਟ੍ਰੇਟਰ ਕਰਵਾਏ ਮੁਹੱਈਆ

  30 ਲੱਖ ਰੁਪਏ ਦਾ ਚੈੱਕ ਕੀਤਾ ਭੇਂਟ

#ਬਠਿੰਡਾ, 19 ਮਈ : ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਬਠਿੰਡਾ ਵਾਸੀਆਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜ਼ਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਇੱਥੋਂ ਦੀਆਂ ਕਰੀਬ 24 ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਬਣਾਇਆ ਜਾ ਰਿਹਾ ਬਠਿੰਡਾ ਕੋਵਿਡ ਕੇਅਰ ਸੈਂਟਰ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਜਾਣਕਾਰੀ ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੋਂ ਦੇ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਜਾ ਰਹੇ ਬਠਿੰਡਾ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਨ ਉਪਰੰਤ ਦਿੱਤੀ। ਇਸ ਮੌਕੇ ਉਨਾਂ ਵੱਲੋਂ ਇਸ ਕੋਵਿਡ ਕੇ ਅਰ ਸੈਂਟਰ ਦੀ ਮਦਦ ਲਈ 30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਭੇਂਟ ਕੀਤਾ। ਇਸ ਮੌਕੇ ਉਨਾਂ ਵੱਲੋਂ ਕੋਵਿਡ ਕੇਅਰ ਸੈਂਟਰ ਲਈ 20 ਆਕਸੀਜਨ ਕੰਨਸਨਟ੍ਰੇਟਰ ਵੀ ਮੌਕੇ 'ਤੇ ਮੁਹੱਈਆ ਕਰਵਾਏ ਗਏ ਅਤੇ ਹੋਰ ਲੋੜੀਂਦੇ ਕੰਨਸਨਟ੍ਰੇਟਰ ਵੀ ਜਲਦ ਮੁਹੱਈਆ ਕਰਵਾਏ ਜਾਣਗੇ।

              ਇਸ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਬਠਿੰਡਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਸ ਵਡਮੁੱਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਦੀ ਨਿਸ਼ਕਾਮ ਸੇਵਾ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ। ਬਠਿੰਡਾ ਦੇ ਸਮਾਜ ਸੇਵੀਆਂ ਨੂੰ ਮਹਾਨ ਦੱਸਦਿਆਂ ਉਨਾਂ ਕਿਹਾ ਕਿ ਇਸ ਕੋਵਿਡ ਕੇਅਰ ਸੈਂਟਰ ਵਿੱਚ ਮਰੀਜ਼ਾਂ ਲਈ ਮੁਫ਼ਤ ਇਲਾਜ ਤੇ ਖਾਣੇ ਦਾ ਪ੍ਰਬੰਧ ਹੋਵੇਗਾ। ਇੱਥੇ ਹਾਲ ਦੀ ਘੜੀ ਲੈਵਲ 2 ਦੇ 50 ਬੈੱਡ ਸਥਾਪਿਤ ਕੀਤੇ ਜਾ ਰਹੇ ਹਨ।

                ਇਸ ਮੌਕੇ ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਬਠਿੰਡਾ ਵਾਸੀਆਂ ਦੀ ਸੁਰੱਖਿਆ ਲਈ ਜੇਕਰ ਇਸ ਕੋਵਿਡ ਕੇਅਰ ਸੈਂਟਰ ਲਈ ਹੋਰ ਵੀ ਮਦਦ ਦੀ ਲੋੜ ਪਈ ਤਾਂ ਉਹ ਕਦੇ ਪਿੱਛੇ ਨਹੀਂ ਹਟਣਗੇ। ਇਸ ਮੌਕੇ ਤਹਿਸੀਲਦਾਰ ਬਠਿੰਡਾ ਸ੍ਰੀ ਸੁਖਬੀਰ ਸਿੰਘ ਬਰਾੜ, ਸ੍ਰੀ ਅਰੁਣ ਵਿਧਾਵਨ ਆਦਿ ਵਿਸ਼ੇਸ਼ ਤੌਰ 'ਤੇ ਉਨਾਂ ਦੇ ਨਾਲ ਹਾਜ਼ਰ ਰਹੇ।


ਐਸ.ਏ.ਐਸ.ਨਗਰ: ਕਰੋਨਾ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਤਬਦੀਲ

 • *ਕਰੋਨਾ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਤਬਦੀਲ*

• *ਹੁਣ ਵੈਕਸੀਨੇਸ਼ਨ ਸੰਤ ਨਿਰੰਕਾਰੀ ਸਤਿਸੰਗ ਭਵਨ ਆਦਰਸ਼ ਨਗਰ ਡੇਰਾਬੱਸੀ ਵਿਖੇ ਕੀਤੀ ਜਾਵੇਗੀ*

• *ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਇਹ ਫੈਸਲਾ*

ਐਸ.ਏ.ਐਸ.ਨਗਰ, 19 ਮਈ: 

ਕਰੋਨਾ ਵੈਕਸੀਨੇਸ਼ਨ ਸੈਂਟਰ ਸਿਵਲ ਹਸਪਤਾਲ ਡੇਰਾਬੱਸੀ ਤੋਂ ਤਬਦੀਲ ਕਰਕੇ ਸੰਤ ਨਿਰੰਕਾਰੀ ਸਤਿਸੰਗ ਭਵਨ ਆਦਰਸ਼ ਨਗਰ ਡੇਰਾਬੱਸੀ ਵਿਖੇ ਸਥਾਪਤ ਕਰ ਦਿੱਤਾ ਗਿਆ ਹੈ।


 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਬਲਾਕ ਡੇਰਾਬੱਸੀ ਜੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।


ਉਨਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਟੀਕਾਕਾਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਨਾਂ ਵਿਅਕਤੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਾ ਟੀਕਾ ਲੱਗਿਆਂ ਨੂੰ 3 ਮਹੀਨੇ ਹੋ ਚੁੱਕੇ ਹਨ ਉਹ ਵਿਅਕਤੀ ਵੀ ਸੰਤ ਨਿਰੰਕਾਰੀ ਸਤਿਸੰਗ ਭਵਨ ਆਦਰਸ਼ ਨਗਰ ਡੇਰਾਬੱਸੀ ਵਿਖੇ ਆ ਕੇ ਵੈਕਸੀਨ ਦੀ ਦੂਜੀ ਡੋਜ਼ ਲੈ ਸਕਦੇ ਹਨ। 


ਉਨਾਂ ਇਹ ਵੀ ਦੱਸਿਆ ਕਿ 18 ਸਾਲ ਤੋਂ 44 ਸਾਲ ਤੱਕ ਦੇ ਦਿਹਾੜੀ ਮਜ਼ਦੂਰ ਜਾਂ ਉਸਾਰੀ ਕਾਮਿਆਂ ਤੋਂ ਇਲਾਵਾ ਹੈਲਥ ਕੇਅਰ ਵਰਕਰਾਂ ਦੇ ਪਰਿਵਾਰਿਕ ਮੈਂਬਰਾਂ ਅਤੇ 18 ਸਾਲ ਤੋਂ 44 ਸਾਲ ਤੱਕ ਅਜਿਹੇ ਵਿਅਕਤੀ ਜਿਨਾਂ ਦੀ ਰੋਗ ਪ੍ਰਤੀਰੋਧਕ ਸਮਰੱਥਾ ਘੱਟ ਹੋਵੇ ਉਨਾਂ ਨੂੰ ਵੀ ਕਰੋਨਾ ਦੀ ਵੈਕਸੀਨੇਸ਼ਨ ਕਮਿਊਨਿਟੀ ਸੈਂਟਰ, ਤਹਿਸੀਲ ਰੋਡ, ਡੇਰਾਬੱਸੀ ਵਿਖੇ ਕੀਤੀ ਜਾ ਰਹੀ ਹੈ।

ਦੋਵਾਂ ਹੀ ਥਾਵਾਂ `ਤੇ ਟੋਕਨ ਪ੍ਰਣਾਲੀ ਰੱਖੀ ਗਈ ਹੈ। ਇਸ ਲਈ ਸਬੰਧਤ ਲਾਭਪਾਤਰੀ ਸਮੇਂ ਸਿਰ ਆਪਣਾ ਟੋਕਨ ਪ੍ਰਾਪਤ ਕਰਨ ਉਪਰੰਤ ਟੀਕਾਕਰਨ ਕਰਵਾ ਸਕਦੇ ਹਨ।

ਬਰਨਾਲਾ: ਕੋਵਿਡ ਪਾਬੰਦੀਆਂ ਅਤੇ ਸਮਾਂ ਸਾਰਣੀ


 

ROOPNAGAR COVID BULLETIN 19 MAY


 

Availability of Beds in Hoshiarpur hospitals(19.05.2021


 

ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਸਾਰੇ ਯੋਗ ਲਾਭਪਾਤਰੀ ਜ਼ਰੂਰ ਕਰਵਾਉਣ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ

 ਕੋਰੋਨਾ ਮੁਕਤ ਪਿੰਡ ਮੁਹਿੰਮ ਦੀ ਸ਼ੁਰੂਆਤ; ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਕੈਂਪ ਆਯੋਜਿਤ


ਸਥਾਨਕ ਸਿਵਲ ਅਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ’ਚ ਲੋਕਾਂ ਨੂੰ ਕੋਵਿਡ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ


ਪਿੰਡਾਂ ਦੀਆ ਪੰਚਾਇਤਾਂ ਨੂੰ 100 ਫੀਸਦੀ ਟੀਕਾਕਰਨ ਦੇ ਲਈ ਕੀਤਾ ਗਿਆ ਉਤਸ਼ਾਹਿਤ


ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਸਾਰੇ ਯੋਗ ਲਾਭਪਾਤਰੀ ਜ਼ਰੂਰ ਕਰਵਾਉਣ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰਪੰਚਾਇਤਾਂ ਅਤੇ ਵੱਖ-ਵੱਖ ਸੰਗਠਨਾਂ ਨੂੰ ਇਸ ਮੁਹਿੰਮ ’ਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ


ਹੁਸ਼ਿਆਰਪੁਰ, 19 ਮਈ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮੁਕਤ ਪਿੰਡ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਅੱਜ ਪੇਂਡੂ ਖੇਤਰਾਂ ਵਿੱਚ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਵਿੱਚ ਕੋਵਿਡ ਟੀਕਾਕਰਨ, ਟੈਸਟਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਪੜਾਅਵਾਰ ਤਰੀਕੇ ਨਾਲ ਸ਼ੁਰੂਆਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜਨਾਂ ਵਿੱਚ ਸਬੰਧਤ ਐਸ.ਡੀ.ਐਮਜ਼ ਵਲੋਂ ਇਸ ਮੁਹਿੰਮ ਵਿੱਚ ਪੂਰੇ ਉਤਸਾਹ ਨਾਲ ਹਿੱਸਾ ਲੈਂਦੇ ਹੋਏ ਇਸਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਪੈਰ ਪਸਾਰ ਰਹੇ ਕੋਵਿਡ-19 ਨੂੰ ਸਾਰਿਆਂ ਦੇ ਸਾਂਝੇ ਯਤਨਾਂ ਅਤੇ ਕੋਵਿਡ ਨਿਰਦੇਸ਼ਾਂ ਦੀ ਮੁਕੰਮਲ ਪਾਲਣਾ ਕਰਵਾ ਕੇ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵਲੋਂ ਕੋਰੋਨਾ ਦੀ ਪਹਿਲੀ ਲਹਿਰ ਦੇ ਦੌਰਾਨ ਵੀ ਵਾਇਰਸ ਦੀ ਰੋਕਥਾਮ ਲਈ ਅਹਿਮ ਯਤਨ ਕੀਤੇ ਗਏ ਹਨ ਅਤੇ ਹੁਣ ਦੁਆਰਾ ਪੰਚਾਇਤਾਂ ਕੋਰੋਨਾ ਮੁਕਤ ਪਿੰਡ ਮੁਹਿੰਮ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਅੱਗੇ ਆਉਣ ਤਾਂ ਜੋ ਪੇਂਡੂ ਖੇਤਰਾਂ ਤੋਂ ਇਸ ਵਾਇਰਸ ਦਾ ਖਾਤਮਾ ਕੀਤਾ ਜਾ ਸਕੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਪੰਚਾਇਤਾਂ, ਜੀ.ਓ.ਜੀਜ਼ ਅਤੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਇਸ ਮੁਹਿੰਮ ਨੂੰ ਹੋਰ ਜ਼ਿਆਦਾ ਮਜ਼ਬੂਤੀ ਦਿੱਤੀ ਹੈ, ਜਿਸ ਦੇ ਚੱਲਦੇ ਜਿਥੇ ਜਾਗਰੂਕਤਾ ਫੈਲਾਉਣ ਵਿੱਚ ਆਸਾਨੀ ਰਹੀ ਉਥੇ ਵੱਧ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਅਤੇ ਟੈਸਟਿੰਗ ਵੀ ਕੀਤੀ ਗਈ। ਅੱਜ ਬਲਾਕ ਚੱਕੋਵਾਲ ਵਿਚ ਐਸ.ਡੀ.ਐਮ ਅਮਿਤ ਮਹਾਜਨ ਵਲੋਂ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ। ਪਿੰਡ ਮੁੰਡੀਆਂ ਰੰਗੜਾਂ ਵਿੱਚ ਨਿਰੀਖਣ ਦੌਰਾਨ ਉਨ੍ਹਾਂ ਦੇ ਨਾਲ ਡੀ.ਐਸ.ਪੀ. ਗੁਰਪ੍ਰੀਤ ਸਿੰਘ ਅਤੇ ਐਸ.ਐਮ.ਓ ਡਾ. ਬਲਦੇਵ ਸਿੰਘ ਵੀ ਮੌਜੂਦ ਸਨ। ਦਸੂਹਾ ਵਿੱਚ ਐਸ.ਡੀ.ਐਮ ਰਣਦੀਪ ਸਿੰਘ ਅਤੇ ਡੀ.ਐਸ.ਪੀ. ਮਨੀਸ਼ ਕੁਮਾਰ ਵਲੋਂ ਪਿੰਡ ਛਾਂਗਲਾ ਅਤੇ ਓਸਮਾਨ ਸ਼ਹੀਦ, ਮੁਕੇਰੀਆਂ ਵਿੱਚ ਐਸ.ਡੀ.ਐਮ ਅਸ਼ੋਕ ਕੁਮਾਰ ਅਤੇ ਡੀ.ਐਸ.ਪੀ. ਰਵਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸੇ ਤਰ੍ਹਾਂ ਗੜ੍ਹਸ਼ੰਕਰ ਵਿੱਚ ਐਸ.ਡੀ.ਐਮ ਹਰਬੰਸ ਸਿੰਘ, ਉੜਮੁੜ ਟਾਂਡਾ ਵਿੱਚ ਸਕੱਤਰ ਆਰ.ਟੀ.ਏ ਪ੍ਰਦੀਪ ਸਿੰਘ ਢਿੰਲੋਂ ਅਤੇ ਚੱਬੇਵਾਲ ਵਿੱਚ ਸਹਾਇਕ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਦੀ ਅਗਵਾਈ ਵਿੱਚ ਟੀਮਾਂ ਨੇ ਜਿਥੇ ਲੋਕਾਂ ਦਾ ਟੀਕਾਕਰਨ ਕੀਤਾ ਉਥੇ ਉਨ੍ਹਾਂ ਨੇ ਕੋਵਿਡ ਦੇ ਬਚਾਅ ਸਬੰਧੀ ਸਿਹਤ ਹਦਾਇਤਾਂ ਦੇ ਬਾਰੇ ਵਿੱਚ ਵੀ ਜਾਗਰੂਕ ਕੀਤਾ।


ਅਪਨੀਤ ਰਿਆਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੇ ਲਈ ਕੋਰੋਨਾ ਮੁਕਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸਦੇ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗਰਾਂਟ ਦਿੱਤੀ ਜਾਵੇਗੀ। ਇਸ ਦੇ ਲਈ ਪਿੰਡਾਂ ਦੀਆਂ ਪੰਚਾਇਤਾਂ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦੇ ਲਈ ਯੋਗ ਵਿਅਕਤੀ ਆਪਣੇ ਅਤੇ ਆਪਣਿਆਂ ਦੀ ਸੁਰੱਖਿਆ ਲਈ ਜਲਦ ਤੋਂ ਜਲਦ ਕੋਵਿਡ ਵੈਕਸੀਨ ਕਰਵਾਉਣ। ਉਨ੍ਹਾਂ ਕਿਹਾ ਕਿ ਕੋਵਿਡ ਦਾ ਟੀਕਾ ਕੋਰੋਨਾ ਦੀ ਰੋਕਥਾਮ ਦੇ ਲਈ ਮਹੱਤਵਪੂਰਨ ਹੈ। ਇਸ ਲਈ ਅਫਵਾਹਾਂ ’ਤੇ ਵਿਸ਼ਵਾਸ਼ ਨਾ ਕੀਤਾ ਜਾਵੇ ਬਲਕਿ ਆਪਣਾ ਕੋਵਿਡ-19 ਟੀਕਾਕਰਨ ਜ਼ਰੂਰ ਕਰਵਾਉਣ।

ਫਤਿਹਗੜ੍ਹ ਸਾਹਿਬ ਕੋਵਿਡ ਅਪਡੇਟ : ਨਵੇਂ ਆਦੇਸ਼ ਜਾਰੀ

 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਦਾ ਸਮਾਂ 8:15 ਵਜੇ ਤੱਕ

 

PROMOTION: HT TO CHT PROMOTION DISTT FEROZEPUR

 

ਨੌਕਰੀ: ਆਫਿਸੀਅਲ ਨੋਟੀਫਿਕੇਸ਼ਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਵਿਖੇ ਭਰਤੀ

 ਕਿਚਨ ਗਾਰਡਨ ਤੋਂ ਬੰਪਰ ਪੈਦਾਵਾਰੀ ਦਾ ਕੀ ਕੀਤਾ ਜਾਵੇ, ਡੀਈਓ ਵਲੋਂ ਅਗਵਾਈ ਦੀ ਮੰਗ

 

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ, ਅਰਜ਼ੀਆਂ ਦੀ ਮੰਗ

 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ

 ਬਰਨਾਲਾ ਵਿਖੇ ਹੋਠ ਲਿਖੀਆਂ ਅਸਾਮੀਆਂ ਦੀ ਭਰਤੀ ਨਿਰੋਲ ਠੇਕਾ ਆਧਾਰ 'ਤੇ ਕਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਲੜੀ ਨੰ.       ਅਸਾਮੀ ਦਾ ਨਾਮ  ( ਕੈਟੇਗਰੀ ਵਾਇਜ਼)
1.Case Worker (1 SC)  ਸਿਰਵ ਮਹਿਲਾਵਾਂ 

2.IT Staff (1 General and 1 SC) ਮਹਿਲਾਵਾਂ ਪੁਰਸ਼  

3.Multi-Purpose Helper (1 SC) ਸਿਰਫ਼ ਮਹਿਲਾਵਾਂ 

ਜਿਹੜੇ ਉਮੀਦਵਾਰਾਂ ਨੇ ਉਪਰੋਕਤ ਅਸਾਮੀਆਂ ਦੀ ਭਰੋਤੀ ਲਈ ਇਸ ਦਫ਼ਤਰ ਵੱਲੋਂ ਵੱਖ-ਵੱਖ ਅਖ਼ਬਾਰਾਂ ਵਿਚ ਪਹਿਲਾਂ ਜਾਰੀ ਇਸ਼ਤਿਹਾਰਾਂ ਦੇ ਸਬੰਧ ਵਿਚ ਅਪਲਾਈ ਕੀਤਾ ਸੀ, ਉਨ੍ਹਾਂ ਉਮੀਦਵਾਰਾਂ ਨੂੰ ਇਨ੍ਹਾਂ ਅਸਾਮੀਆਂ ਲਈ ਹੁਣ ਮੁੜ ਨਵੇਂ ਸਿਰੇ ਤੋਂ ਅਪਲਾਈ ਕਰਨਾ ਲਾਜ਼ਮੀ ਹੋਵੇਗਾ

 ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਸਮੇਤ ਲੋੜੀਂਦੇ ਦਸਤਾਵੇਜ਼ ਮਿਤੀ 10.05.2021, ਸ਼ਾਮ 5.00 ਵਜੇ ਤੱਕ ਸਿਰਫ਼ ਰਜਿਸਟਰਡ ਡਾਕ ਰਾਹੀਂ ਜਾਂ ਦਸਤੀ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਰਨਾਲਾ ਪਤਾ: ਸਾਹਮਣੇ ਰੱਡ ਕਰਾਸ ਭਵਨ, ਤਹਿਸੀਲ ਕੰਪਲੈਕਸ, ਬਰਨਾਲਾ-148101) ਵਿਖੇ ਜਮਾਂ ਕਰਵਾ ਸਕਦੇ ਹਨ।

 ਅਸਾਮੀਆਂ ਬਾਬਤ ਨਿਰਧਾਰਤ ਬਿਨੈਪੱਤਰ ਦਾ ਫਾਰਮ, ਵਿੱਦਿਅਕ ਯੋਗਤਾ, ਤਜਰਬਾ ਅਤੇ ਹੋਰ ਸ਼ਰਤਾਂ ਵੱਬਸਾਈਟ www.barnala.gov.in ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।  
Official notification to see age Qualifications etc download here

ਇਸ ਭਰਤੀ ਦੇ ਸਬੰਧ ਵਿਚ ਸੋਧ /ਵਾਧਾ, ਜੇਕਰ ਕੋਈ ਹੋਇਆ ਤਾਂ ਸਿਰਫ਼ ਵੱਬਸਾਈਟ 'ਤੇ  ਹੀ ਜਾਰੀ ਕੀਤਾ ਜਾਵੇਗਾ। 


ਸਿੱਖਿਆ ਵਿਭਾਗ ਵੱਲੋਂ NTSE ਬੇਸਲਾਇਨ ਪ੍ਰੀਖਿਆ 31 ਮਈ ਨੂੰ

ਪੰਜਾਬ ਸਟੇਟ ਟਰਾਂਸਮਿਸ਼ਨ ਵਲੋਂ 501 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

 PUNJAB STATE TRANSMISSION CORPORATION LIMITED 

 Punjab State Transmission Corporation Limited (PSTCL) a power transmission organization of Govemment of Punjab is inviting Online applications for the various posts on online (Computer Based Test) detailed as below:- 


Sr. No. Name of the Post No. of Posts 

 1. Architect : 1

 2 .Assistant Lineman (ALM):   350

 3. Assistant Sub Station Attendant (ASSA). :   150

 Total 501 posts


ਘਰ ਘਰ ਰੋਜ਼ਗਾਰ , Punjab government jobs see here

Important dates: 

Opening date for online registration of 20.05.2021 (From 10.00 am.)  

Last date for completion of Online applications 11.06.2021 (Up to 05.00 p.m.) 

 Last date for depositing fee at State 15.06.2021 (Up to closing of bank Bank of India 


For educational qualification and other terms & conditions visit PS TCL website: www.pstcl.org 

ਪੰਜਾਬ ਦੇ ਹਰ ਜ਼ਿਲ੍ਹੇ ਦੀ ਕਰੋਨਾ ਦੇਖੋ ਇਥੇਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਤਵੀ

 ਅਗਲੇ ਹੁਕਮਾਂ ਤੱਕ ਦਸਵੀਂ ਓਪਨ ਬੋਰਡ ਦੇ ਇਮਤਿਹਾਨ ਕੀਤੇ ਮੁਲਤਵੀ
ਕੋਰੋਨਾ ਮਹਾਮਾਰੀ ਦੌਰਾਨ ਜਿਥੇ ਪਹਿਲਾਂ ਹੀ ਸਰਕਾਰ ਸਖਤ ਹੈ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪ੍ਰੀਖਿਆਵਾਂ ਮੁਲਤਵੀ ਕਰ ਦਿਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਸਵੀਂ ਅਤੇ ਬਾਰਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ।RECENT UPDATES

School holiday

DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ

WINTER HOLIDAYS IN SCHOOL DECEMBER  2022:   ਸਕੂਲਾਂ , ਵਿੱਚ ਦਸੰਬਰ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਇਸ ਪੋਸਟ ਵਿੱਚ  ਅਸੀਂ ਤੁਹਾਨੂੰ ਦਸੰਬਰ ਮਹੀਨੇ ਸ...