Sunday, 16 May 2021

FATEHGARH : COVID RESTRICTIONS EXTENDED TILL 31/5

MUKATSAR : NEW RESTRICTIONS UPTO 31/5

 

COVID 19 UPDATES ALL DISTT OF PUNJAB SEE HERE

MANSA : COVID RESTRICTIONS AND TIMINGS

JOBSOFTODAY


ਮੁੱਖ ਮੰਤਰੀ ਵੱਲੋਂ ਬੰਦਿਸ਼ਾਂ ਦਾ ਸਖ਼ਤੀ ਨਾਲ ਪਾਲਣ ਕੀਤੇ ਜਾਣ ਦਾ ਆਦੇਸ਼

JOBSOFTODAY

ਕੋਵਿਡ ਸਮੀਖਿਆ-1

ਪੰਜਾਬ ਵਿਚ ਸਾਰੀਆਂ ਕੋਵਿਡ ਰੋਕਾਂ ਦੇ ਸਮੇਂ ਵਿਚ 31 ਮਈ ਤੱਕ ਕੀਤਾ ਵਾਧਾ 
ਮੁੱਖ ਮੰਤਰੀ ਵੱਲੋਂ ਬੰਦਿਸ਼ਾਂ ਦਾ ਸਖ਼ਤੀ ਨਾਲ ਪਾਲਣ ਕੀਤੇ ਜਾਣ ਦਾ ਆਦੇਸ਼

ਚੰਡੀਗੜ੍ਹ, 16 ਮਈ
  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਪਾਜੇਟਿਵਿਟੀ ਅਤੇ ਮਿਰਤਕ ਦਰ ਵੱਧ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਅੱਜ ਮੌਜੂਦਾ ਰੋਕਾਂ 31 ਮਈ ਤੱਕ ਵਧਾਉਣ ਦੇ ਹੁਕਮ ਕੀਤੇ ਅਤੇ ਸਾਰੀਆਂ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ।
  ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪੜਾਅਵਾਰ ਢੰਗ ਨਾਲ ਦੁਕਾਨਾਂ ਖੋਲ੍ਹਣ ਨੂੰ ਨਿਰਧਾਰਤ ਕਰਨਾ ਕੋਵਿਡ ਦੇ ਫੈਲਾਅ ਨੂੰ ਕਾਬੂ ਕਰਨ ਖਾਸ ਤੌਰ ਉਤੇ ਪੇਂਡੂ ਇਲਾਕਿਆਂ ਵਿਚ ਹੋਰ ਬੰਦਿਸ਼ਾਂ ਲਾਉਣ ਨੂੰ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਥਾਨਕ ਹਾਲਤਾਂ ਦੇ ਅਧਾਰ ਉਤੇ ਢੁਕਵੀਂਆਂ ਸੋਧਾਂ ਕਰ ਸਕਦੇ ਹਨ ਬਸ਼ਰਤੇ ਕਿ ਇਹ ਸੋਧਾਂ ਸੂਬੇ ਵਿਚ ਸਮੁੱਚੇ ਤੌਰ ਲਾਈਆਂ ਬੰਦਿਸ਼ਾਂ ਨੂੰ ਕਮਜੋਰ ਨਾ ਕਰਦੀਆਂ ਹੋਣ।  
  ਜਿਲ੍ਹਾ ਅਥਾਰਟੀਆਂ ਸਮਾਜਿਕ ਦੂਰੀ ਦੇ ਨੇਮਾਂ, ਬਜਾਰਾਂ ਅਤੇ ਜਨਤਕ ਆਵਾਜਾਈ ਵਿਚ ਭੀੜ ਉਤੇ ਨਿਯੰਤਰਨ ਬਣਾਉਣਾ ਅਤੇ ਨੇਮਾਂ/ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿਚ ਜੁਰਮਾਨੇ ਲਾਉਣ ਸਮੇਤ ਕੋਵਿਡ ਸਬੰਧੀ ਇਹਤਿਆਤ ਵਰਤਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣਗੀਆਂ।
ਕੋਵਿਡ ਦੀ ਸਥਿਤੀ ਦਾ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਰੋਕਾਂ ਲਾਉਣ ਨਾਲ ਕੁਝ ਨਤੀਜੇ ਸਾਹਮਣੇ ਆਏ ਹਨ ਅਤੇ ਆਏ ਦਿਨ ਪਾਜੇਟਿਵਿਟੀ ਕੇਸਾਂ ਵਿਚ ਕੁਝ ਕਮੀ ਆਈ ਹੈ ਅਤੇ ਇਸ ਸਮੇਂ ਦੌਰਾਨ ਕੋਵਿਡ ਕੇਸਾਂ ਦੀ ਗਿਣਤੀ ਘਟ ਕੇ ਲਗਪਗ 9000 ਤੋਂ 6000 ਕੇਸਾਂ ਉਤੇ ਆਈ, ਪਰ 9 ਤੋਂ 15 ਮਈ ਤੱਕ ਦੇ ਸਮੇਂ ਦੌਰਾਨ ਵੱਧ ਪਾਜੇਟਿਵਿਟੀ ਦਰ 13.1 ਫੀਸਦੀ ਅਤੇ ਮਿਰਤਕ ਦਰ 2.4 ਫੀਸਦੀ ਰਹਿਣ ਕਾਰਨ ਇਹ ਰੋਕਾਂ ਹੋਰ ਵਧਾਉਣ ਦੀ ਲੋੜ ਸੀ।  
ਮੁੱਖ ਮੰਤਰੀ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਮਰੀਜਾਂ ਦੀ ਲੁੱਟ ਕਰਨ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਦੇ ਹੁਕਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਲੋਕ ਲੁੱਟ ਦਾ ਸ਼ਿਕਾਰ ਹੁੰਦੇ ਰਹੇ ਤਾਂ ਇਨ੍ਹਾਂ ਹਸਪਤਾਲਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਲ਼ਈ ਕਿਹਾ। ਉਨ੍ਹਾਂ ਨੇ ਪੁਲੀਸ ਵਿਭਾਗ ਨੂੰ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਜ਼ਰੂਰਤਾਂ ਤੇ ਦਵਾਈਆਂ ਦੀ ਕਾਲਾਬਾਜਾਰੀ ਜਾਂ ਜਮ੍ਹਾਂਕੋਰੀ ਵਿਚ ਸ਼ਾਮਲ ਪਾਏ ਜਾਣ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
  ਮੁੱਖ ਮੰਤਰੀ ਨੇ ਕੋਵਿਡ ਨਾਲ ਸਬੰਧਤ ਫੰਗਸ ਦੀ ਨਵੀਂ ਬਿਮਾਰੀ ਫੈਲਣ ਉਤੇ ਵੀ ਚਿੰਤਾ ਜਾਹਰ ਕੀਤੀ। ਉਨ੍ਹਾਂ ਨੇ ਇਸ ਬਿਮਾਰੀ ਲਈ ਨਿਗਰਾਨੀ ਵਧਾਉਣ ਦੀ ਲੋੜ ਉਤੇ ਜੋਰ ਦਿੱਤਾ ਕਿਉਂ ਜੋ ਜੇਕਰ ਇਸ ਦਾ ਛੇਤੀ ਇਲਾਜ ਨਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸੂਬੇ ਅੰਦਰ ਇਸ ਬਿਮਾਰੀ ਦੇ ਇਲਾਜ ਲਈ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਵਾਈਆਂ ਲਈ ਲੋਕਾਂ ਵਿਚ ਕਿਸੇ ਤਰ੍ਹਾਂ ਦੀ ਘਬਰਾਹਟ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਖਰੀਦ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਵਿਭਾਗ ਨੂੰ ਇਸ ਬਿਮਾਰੀ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਨੂੰ ਮੁੜ ਘੋਖਣ ਲਈ ਆਖਿਆ ਤਾਂ ਕਿ ਇਹ ਦੇਖਿਆ ਜਾ ਸਕੇ ਕਿ ਇਸ ਬਿਮਾਰੀ ਨੂੰ ਰੋਕਣ ਲਈ ਕੀ ਕੀਤਾ ਜਾ ਸਕਦਾ ਹੈ। ਡਾ. ਕੇ.ਕੇ. ਤਲਵਾੜ ਨੇ ਫੰਗਲ ਦੇ ਲਾਗ ਨੂੰ ਗੰਭੀਰ ਮੁੱਦਾ ਦੱਸਿਆ ਜਿਸ ਦਾ ਕਾਰਨ ਸਟੀਰੌਇਡ ਦੀ ਜਿਆਦਾ ਵਰਤੋਂ ਜਾਂ ਆਕਸੀਜਨ ਵਿਚ ਅਣਸੋਧੇ ਪਾਣੀ ਦੀ ਵਰਤੋਂ ਕੀਤੇ ਜਾਣਾ ਹੈ।
  ਆਕਸੀਜਨ ਦੀ ਉਲਬਧਤਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਨਿਆਂਇਕ ਢੰਗਾਂ ਜ਼ਰੀਏ ਕਿਸੇ ਦੁਰਘਟਨਾ ਨੂੰ ਰੋਕ ਸਕਿਆ ਹੈ ਪਰ ਸਿਹਤ ਵਿਭਾਗ ਵੱਲੋਂ ਸਥਿਤੀ ਉਤੇ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੀ.ਐਸ.ਏ. ਪਲਾਂਟਾਂ, ਆਕਸਸੀਜਨ ਕੰਨਸੈਂਟਰੇਟਰਾਂ ਲਈ ਸਫਲਤਾਪੂਰਵਕ ਇੰਤਜਾਮ ਕੀਤੇ ਹਨ ਜਿਸ ਨਾਲ ਆਕਸਜੀਨ ਦੀ ਕਮੀ ਨਾਲ ਨਿਪਟਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਇਕ ਮਹੀਨੇ ਦੇ ਅੰਦਰ 2500 ਆਕਸਜੀਨ ਕੰਨਸੈਂਟਰੇਟਰਾਂ ਦੀ ਉਮੀਦ ਕਰ ਰਿਹਾ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੀ ਬਿਹਤਰ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
 ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਹੁਕਮ ਦਿੱਤੇ ਕਿ ਹਸਪਤਾਲਾਂ ਦੀ ਸਮਰੱਥਾ ਖਾਸ ਤੌਰ ਉਤੇ ਐਲ-3 ਬੈੱਡਾਂ ਦੇ ਸਬੰਧ ਵਿਚ ਕਿਸੇ ਵੀ ਪੱਧਰ ਉਤੇ ਕੋਈ ਸਮੱਸਿਆ ਨਾ ਆਉਣ ਨੂੰ ਯਕੀਨੀ ਬਣਾਉਣਾ ਜਾਰੀ ਰੱਖਿਆ ਜਾਵੇ।  
 ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਏਕਾਂਵਾਸ ਵਿਚ ਰਹਿ ਰਹੇ ਲੋਕਾਂ ਨੂੰ ਖਾਣੇ ਦੀਆਂ ਕਿੱਟਾਂ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਮੁੜ ਦੁਹਰਾਇਆ ਕਿ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਨੇ ‘ਭੋਜਨ ਹੈਲਪਲਾਈਨ’ ਨੂੰ ਸਫਲਤਾ ਨਾਲ ਲਾਗੂ ਕਰਨ ਲਈ ਡੀ.ਜੀ.ਪੀ. ਦੀ ਸ਼ਲਾਘਾ ਕੀਤੀ।
 ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ ਜਿਸ ਕਰਕੇ ਲਾਪਰਵਾਹੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਅਤੇ ਇਸ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਾ ਦੇਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਮਹਾਮਾਰੀ ਨਾਲ ਨਿਪਟਣ ਲਈ ਵੱਖ-ਵੱਖ ਵਿਭਾਗਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿਚ ਹੋਰ ਸੰਭਾਵਿਤ ਕੋਵਿਡ ਲਹਿਰਾਂ ਦੇ ਖਦਸ਼ਿਆਂ ਦੇ ਮੱਦੇਨਜ਼ਰ ਜੰਗ ਜਾਰੀ ਰਹੇਗੀ।  

----

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ `ਤੇ ਜ਼ੋਰ

JOBSOFTODAY
ਮੁੱਖ ਮੰਤਰੀ ਦਫ਼ਤਰ, ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ `ਤੇ ਜ਼ੋਰ

ਚੰਡੀਗੜ੍ਹ, 16 ਮਈ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਭਰ ਵਿਚ ਫੈਲਾਉਣ ਦੀ ਲੋੜ`ਤੇ ਜ਼ੋਰ ਦਿੱਤਾ ਤਾਂ ਜੋ ਸ਼ਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਜਿਨ੍ਹਾਂ ਨੂੰ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸ਼ਹਾਦਤ ਰਾਹੀਂ ਕਾਇਮ ਰੱਖਿਆ। 

ਕੇ.ਐੱਸ. ਰਾਜੂ ਲੀਗਲ ਟਰੱਸਟ ਵੱਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਰਤ ਵਿਚ ਇਸਲਾਮਿਕ ਸਾਸ਼ਨ ਅਧੀਨ ਹਿੰਦੂਆਂ ਅਤੇ ਸਿੱਖਾਂ ਦੀ ਨਸਲਕੁਸ਼ੀ ਅਤੇ ਧਰਮ ਪਰਿਵਰਤਨ ਵਿਰੁੱਧ ਮੁਖ਼ਾਲਫ਼ਤ ਦਾ ਪ੍ਰਤੀਕ’ ਵਿਸ਼ੇ `ਤੇ ਕਰਵਾਏ ਇਕ ਵੈਬੀਨਾਰ ਦੌਰਾਨ ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਆਚਰਨ `ਅਨੇਕਤਾ ਵਿੱਚ ਏਕਤਾ` ਦੀ ਵੱਡੀ ਮਿਸਾਲ ਹੈ ਜੋ ਕਿ `ਹਿੰਦ ਦੀ ਚਾਦਰ` ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮੂਲ ਵਿਚਾਰਧਾਰਾ ਦਾ ਅਹਿਮ ਹਿੱਸਾ ਹੈ।

ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜ੍ਹਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸ਼ਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਕਈ ਮਹੱਤਵਪੂਰਣ ਸਮਾਗਮਾਂ ਦੇ ਜਸ਼ਨਾਂ ਨਾਲ ਨਿੱਜੀ ਤੌਰ `ਤੇ ਜੁੜਨ ਦਾ ਸੁਭਾਗ ਮਿਲਿਆ ਹੈ, ਜਿਸ ਵਿਚ 2004 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੀ 400ਵੀਂ ਵਰ੍ਹੇਗੰਢ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ, ਮਹਾਨ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਵਰ੍ਹੇਗੰਢ, ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਹੁਣ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਸ਼ਾਮਲ ਹੈ।

ਇਹ ਦੱਸਦੇ ਹੋਏ ਕਿ ਜਦੋਂ ਭਾਰਤ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਸੀ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਤਿਹਾਸਕ ਜਸ਼ਨਾਂ ਦੇ ਹਿੱਸੇ ਵਜੋਂ ਸੂਬੇ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ 938.37 ਕਰੋੜ ਰੁਪਏ ਦੀ ਗ੍ਰਾਂਟ ਵਾਸਤੇ ਇੱਕ ਵਿਸਤ੍ਰਿਤ ਮੈਮੋਰੈਂਡਮ ਭੇਜਿਆ ਸੀ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਹਿੱਸੇ ਵਜੋਂ ਉਨ੍ਹਾਂ ਦੀ ਸਰਕਾਰ ਵੱਲੋਂ ਵਿਉਂਤੇ ਗਏ ਵੱਖ-ਵੱਖ ਸਮਾਗਮਾਂ ਬਾਰੇ ਗੱਲ ਕੀਤੀ, ਜਿਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਰਚੁਅਲ ਮੋਡ ਵਿਚ ਤਬਦੀਲ ਕਰਨਾ ਪਿਆ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਬੱਸੀ ਪਠਾਣਾ ਵਿਖੇ ਪੁਰਾਣੀ ਜੇਲ੍ਹ ਦੀ ਸੰਭਾਲ ਅਤੇ ਵਿਕਾਸ ਸਮੇਤ ਕਈ ਬੁਨਿਆਦੀ ਢਾਂਚਾ/ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ।ਦੱਸਣਯੋਗ ਹੈ ਕਿ ਇਸ ਜੇਲ੍ਹ ਵਿੱਚੇ ਨੌਂਵੇਂ ਗੁਰੂ ਨੂੰ ਉਨ੍ਹਾਂ ਦੇ ਸਮਰਥਕਾਂ ਨਾਲ ਨੂਰ ਮੁਹੰਮਦ ਖ਼ਾਨ ਮਿਰਜ਼ਾ ਵੱਲੋਂ 40 ਦਿਨਾਂ ਲਈ ਕੈਦ ਵਿੱਚ ਰੱਖਿਆ ਗਿਆ ਸੀ ਜਦੋਂ ਉੁਹ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਲਈ ਆਪਣੇ ਰਾਹ `ਤੇ ਸਨ। ਉਨ੍ਹਾਂ ਬਾਬਾ ਬਕਾਲਾ ਪੰਚਾਇਤ ਨੂੰ ਨਗਰ ਪੰਚਾਇਤ ਵਿੱਚ ਅਪਗ੍ਰੇਡ ਕਰਨ ਅਤੇ ਤਰਨਤਾਰਨ ਜ਼ਿਲ੍ਹੇ ਵਿੱਚ ਸਥਾਪਤ ਕੀਤੀ ਜਾਣ ਵਾਲੀ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦੇ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਜੁੜੇ 79 ਪਿੰਡਾਂ ਅਤੇ 24 ਕਸਬਿਆਂ ਸਮੇਤ 103 ਚਰਨਛੋਹ ਥਾਵਾਂ ਦੀ ਪਛਾਣ ਕੀਤੀ ਗਈ ਸੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਤੀ ਪਿੰਡ 50 ਲੱਖ ਰੁਪਏ ਅਤੇ ਪ੍ਰਤੀ ਕਸਬਾ 1 ਕਰੋੜ ਰੁਪਏ ਦਿੱਤੇ ਗਏ।ਇਸ ਤੋਂ ਇਲਾਵਾ ਇਨ੍ਹਾਂ ਜਸ਼ਨਾਂ ਦੇ ਹਿੱਸੇ ਵਜੋਂ 6986 ਪਿੰਡਾਂ ਵਿਚ ਹੁਣ ਤੱਕ 60 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ।

ਇਸ ਮੌਕੇ ਬੋਲਦਿਆਂ ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਤੋਂ ਵਿਹਾਰਕ ਤੌਰ `ਤੇ ਇਹ ਸਿੱਧ ਹੁੰਦਾ ਹੈ ਕਿ ਸਾਨੂੰ ਆਪਣੇ ਕੋਲ ਸਹਾਇਤਾ ਲਈ ਆਏ ਵਿਅਕਤੀਆਂ ਨੂੰ ਕਦੇ ਵਾਪਸ ਨਹੀਂ ਮੋੜਨਾ ਚਾਹੀਦਾ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਹੀ ਕਿਉਂ ਨਾ ਦੇਣੀ ਪਵੇ।ਉਨ੍ਹਾਂ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਜਿਸਨੂੰ ਦੁਨੀਆਂ ਭਰ ਵਿੱਚ ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਲਈ ਜਾਣਿਆ ਜਾਂਦਾ ਹੈ ਜੋ ਮੁਸੀਬਤ ਵੇਲੇ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰਦੇ ਹਨ ਅਤੇ ਹੁਣ ਕੋਵਿਡ ਸੰਕਟ ਦੌਰਾਨ ਮੁਫ਼ਤ ਆਕਸੀਜਨ ਸੇਵਾ ਅਤੇ ਹੋਰ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾ ਰਹੇ ਹਨ। 

ਕੇਰਲਾ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰੂ ਜੀ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕੀਤਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਮੁੱਢਲੀਆਂ ਸਿੱਖਿਆਵਾਂ ਦੇ ਲੋਕਾਂ ਵਿਚ ਪ੍ਰਸਾਰ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਸਿੱਖਾਂ ਦੀ ਘੱਟ ਆਬਾਦੀ ਹੋਣ ਦੇ ਬਾਵਜੂਦ ਪਿਛਲੇ ਸਾਲ ਹੜ੍ਹਾਂ ਦੌਰਾਨ ਕੇਰਲ ਦੇ ਲੋਕਾਂ ਨੂੰ ਸਹਾਇਤਾ ਦੇਣ ਲਈ ਵਿਸ਼ਵ ਭਰ ਤੋਂ ਸਿੱਖ ਭਾਈਚਾਰੇ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ, ਵਧੀਕ ਮੁੱਖ ਸਕੱਤਰ, ਤਾਮਿਲਨਾਡੂ ਸਰਕਾਰ, ਡਾ. ਜਗਮੋਹਨ ਸਿੰਘ ਰਾਜੂ ਅਤੇ ਕੇ.ਐੱਸ. ਰਾਜੂ ਲੀਗਲ ਟਰੱਸਟ ਦੇ ਮਾਰਗ ਦਰਸ਼ਕ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਮਰਹੂਮ ਪਿਤਾ ਡਾ. ਕੇ.ਐੱਸ. ਰਾਜੂ ਦੀ ਤਾਰੀਫ਼ ਵਿੱਚ ਕਹੇ ਸ਼ਬਦਾਂ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਇੱਕ ਸਮਰੱਥ ਪ੍ਰਸ਼ਾਸਕ ਅਤੇ ਇੱਕ ਨੇਕ ਰੂਹ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਵਜੋਂ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਦਿੱਤੀਆਂ।

ਉੱਘੇ ਲੇਖਕ, ਫਿਲਮ ਨਿਰਮਾਤਾ ਅਤੇ ਸਮਾਜ ਸੇਵੀ ਹਰਿੰਦਰ ਸਿੰਘ ਸਿੱਕਾ ਨੇ ਕਿਹਾ ਕਿ ਇਹ ਵੈਬੀਨਾਰ ਗੁਰੂ ਸਾਹਿਬ ਦੇ ਏਕਤਾ, ਕੁਰਬਾਨੀ ਅਤੇ ਧਾਰਮਿਕਤਾ ਦੇ ਸਰਵ ਵਿਆਪੀ ਸੰਦੇਸ਼ ਨਾਲ ਮਨੁੱਖਤਾ ਨੂੰ ਪ੍ਰੇਰਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ। ਉਨ੍ਹਾਂ ਇਸ ਮੌਕੇ ਧੰਨਵਾਦ ਦਾ ਮਤਾ ਵੀ ਪੇਸ਼ ਕੀਤਾ।
——

ਬਠਿੰਡਾ , ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਦੀ 22 ਮੌਤ, 707 ਨਵੇਂ ਕੇਸ ਆਏ ਤੇ 888 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ


ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਦੀ 22 ਮੌਤ, 707 ਨਵੇਂ ਕੇਸ ਆਏ ਤੇ 888 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 16 ਮਈ: ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 274095 ਸੈਂਪਲ ਲਏ ਗਏ। ਜਿਨਾਂ ਵਿਚੋਂ 32676 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 24974 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 7059 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 643 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।


LATEST UPDATES CORONA IN PUNJAB SEE HERE

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

ਪਿੰਡ ਅਕਲੀਆਂ ਤੇ ਅਨੰਤ ਅਨਾਥ ਆਸ਼ਰਮ ਨਥਾਣਾ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ : ਜਿਲਾ ਮੈਜਿਸਟ੍ਰੇਟ


ਪਿੰਡ ਅਕਲੀਆਂ ਤੇ ਅਨੰਤ ਅਨਾਥ ਆਸ਼ਰਮ ਨਥਾਣਾ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ : ਜਿਲਾ ਮੈਜਿਸਟ੍ਰੇਟ


ਬਠਿੰਡਾ, 16 ਮਈ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ਦੇ ਹਾਊਸ ਨੰਬਰ ਐਸ-25 ਤੋਂ ਐਸ-32 ਅਤੇ ਅਨੰਤ ਅਨਾਥ ਆਸ਼ਰਮ ਨਥਾਣਾ ਦੇ ਖੇਤਰ ਨੂੰ ਮਾਈਕਰੋ ਕੰਨਟੇਨਮੈਂਟ ਘੋਸ਼ਿਤ ਕੀਤਾ ਹੈ।


          ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਨੋਟੀਫਾਈਡ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਰੋਜ਼ਾਨਾ ਘਰ-ਘਰ ਜਾ ਕੇ ਸਰਵੇ ਕਰਵਾਏਗਾ। ਪ੍ਰੋਟੋਕੋਲ ਦੇ ਅਨੁਸਾਰ ਲੱਛਣ ਵਾਲੇ ਸ਼ੱਕੀ ਕੇਸ ਵਾਲੇ ਉੱਚ ਜੋਖਮ ਦੀ ਜਾਂਚ ਕੀਤੀ ਜਾਏਗੀ। ਸਾਰੇ ਪੁਸ਼ਟੀ ਮਾਮਲਿਆਂ ਦਾ ਕਲੀਨਿਕਲ ਪ੍ਰਬੰਧਨ ਕੀਤਾ ਜਾਵੇ। ਜਾਰੀ ਹੁਕਮਾਂ ਅਨੁਸਾਰ ਹੱਥਾਂ ਤੇ ਸਾਹ ਦੀ ਸਫਾਈ, ਮੂੰਹ ਤੇ ਮਾਸਕ ਲਗਾਉਣਾ ਯਕੀਨੀ ਬਣਾਇਆ ਜਾਵੇ।   


          ਜਾਰੀ ਹੁਕਮਾਂ ਅਨੁਸਾਰ ਮਾਈਕਰੋ ਕੰਟੇਨਮੈਂਟ ਦੀ ਮਿਆਦ ਘੱਟੋ-ਘੱਟ 10 ਦਿਨਾਂ ਲਈ ਹੋਵੇਗੀ, ਜੇਕਰ ਪੰਜ ਦਿਨਾਂ ਵਿੱਚ, ਖੇਤਰ ਤੋਂ ਇੱਕ ਤੋਂ ਵੱਧ ਨਵੇਂ ਕੇਸਾਂ ਦੀ ਰਿਪੋਰਟ ਨਹੀਂ ਕੀਤੀ ਜਾਂਦੀ ਤਾਂ ਮਾਈਕਰੋ ਕੰਟੇਨਮੈਂਟ ਏਰੀਆ ਦੇ ਕੇਸ ਮੌਜੂਦ ਹੋਣਗੇ, ਨਹੀਂ ਤਾਂ ਮਾਈਕਰੋ ਕੰਟੇਨਮੈਂਟ ਦੀ ਮਿਆਦ ਇਕ ਹਫ਼ਤੇ ਵਧਾਈ ਜਾਏਗੀ। ਪੁਲਿਸ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਸਪਸ਼ਟ ਐਂਟਰੀ ਅਤੇ ਐਗਜ਼ਿਟ ਪੁਆਇੰਟ ਦੀ ਸਥਾਪਨਾ ਕਰਨਾ ਯਕੀਨੀ ਬਣਾਏਗਾ।


          ਸੱਕਤਰ ਮਾਰਕੀਟ ਕਮੇਟੀਆਂ ਰਾਹੀ ਜ਼ਿਲ੍ਹਾ ਮੰਡੀ ਅਫਸਰ ਰੋਕਥਾਮ ਅਧੀਨ ਖੇਤਰ ਵਿਚ ਸਬਜ਼ੀਆਂ ਅਤੇ ਫਲਾਂ ਦੀ ਨਿਰਵਿਘਨ ਸਪਲਾਈ ਪ੍ਰਦਾਨ ਕਰਵਾਏਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਬੰਧਤ ਅਧਿਕਾਰ ਖੇਤਰ ਅਧੀਨ ਏਰੀਏ ਵਿੱਚ ਪਾਣੀ ਦੀ ਸਪਲਾਈ ਅਤੇ ਸੀਵਰੇਜ ਦੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਏਗਾ।


          ਜਾਰੀ ਹੁਕਮਾਂ ਰਾਹੀਂ ਖੁਰਾਕ ਤੇ ਸਪਲਾਈ ਵਿਭਾਗ ਨੂੰ ਕਿਹਾ ਕਿ ਉਹ ਮਾਈਕਰੋ ਕੰਟੇਨਮੈਂਟ ਜੋਨ ਅੰਦਰ ਖਾਣ-ਪੀਣ ਵਾਲੀਆਂ ਵਸਤੂਆਂ ਤੋਂ ਇਲਾਵਾ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰੱਖੇਗਾ। ਇਸੇ ਤਰ੍ਹਾਂ ਬਿਜਲੀ ਵਿਭਾਗ ਘੋਸ਼ਿਤ ਕੀਤੇ ਏਰੀਏ ਵਿਚ ਬਿਜਲੀ ਦੀ ਸਪਲਾਈ ਨਿਰਵਿਘਨ ਰੱਖਣਾ ਯਕੀਨੀ ਬਣਾਏਗਾ।


LATEST UPDATES CORONA IN PUNJAB SEE HERE

          ਜਿਲਾ ਮੈਜਿਸਟ੍ਰੇਟ ਸ਼੍ਰੀ. ਬੀ. ਸ੍ਰੀਨਿਵਾਸਨ ਨੇ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਧਾਰਾ 188 ਤਹਿਤ ਬਣਦੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 


ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

Ferozepur : COVID BULLETIN 16 MAY

 


LATEST UPDATES CORONA IN PUNJAB SEE HERE

ROOPNAGAR : COVID BULLETIN 16 MAY

 ROOPNAGAR : COVID BULLETIN 16 MAY 
LATEST UPDATES CORONA IN PUNJAB SEE HERE

ਕੈਪਟਨ ਅਮਰਿੰਦਰ ਸਿੰਘ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ, ( LIVE)

ਕੈਪਟਨ ਅਮਰਿੰਦਰ ਸਿੰਘ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ, ( LIVE), ਦੇਖਣ ਲਈ ਕਲਿਕ ਕਰੋ

https://www.facebook.com/PunjabGovtIndia/videos/185779286744254/

LATEST UPDATES CORONA IN PUNJAB SEE HERECovid Review: ALL COVID CURBS IN PUNJAB EXTENDED TILL MAY 31, CM ORDERS STRICT ENFORCEMENT

 *Covid Review - 1*


CHIEF MINISTER’s OFFICE, PUNJAB 


ALL COVID CURBS IN PUNJAB EXTENDED TILL MAY 31, CM ORDERS STRICT ENFORCEMENT


Chandigarh, May 16

With the state continuing to report high Covid positivity and CFR, Punjab Chief Minister Captain Amarinder Singh on Sunday ordered extension of all the existing restrictions up to May 31, with directions for strict enforcement of all the curbs.


The Chief Minister said the DCs will continue to determine opening of shops in a staggered manner and enforce other restrictions to check spread of Covid, especially in rural areas. They can also make suitable amendments based on local condition as long as these do not dilute the state’s overall restrictions, said the Chief Minister.


The district authorities shall continue to ensure strict implementation of all the directives of the MHA/state government on Covid appropriate behaviour, including social distancing norms, regulating crowds in market places and public transport, and imposition of penalties prescribed for violation of norms/restrictions.


Reviewing the state’s Covid situation at a high-level meeting, the Chief Minister said while the restrictions so far had shown results, with some decline in day on day positivity and cases coming down from around 9000 to 6000 in this period, there was need to extend the same in view of the high positivity of 13.1% as of the May 9-15 period, with CFR standing at 2.4.


The Chief Minister also directed the district administrations to investigate complaints of fleecing of patients by some private hospitals, warning that these would be shut down if they continue to indulge in such practices. Such cases have to be strictly dealt with, he said, directing the police department to crack down on those found indulging in hoarding or black marketing of any Covid related essentials or medicines.


The Chief Minister also expressed concern over the spread of the new fungal disorder associated with Covid. He stressed the need to increase surveillance for this disease as, if it is not treated early, it can cause severe complications. He also directed the health department to ensure that medicines to treat this disease are available with the state. These should be procured before there is panic for these medicines as well, he said, and asked the department to also re-examine the SOP to see if there is anything that can be done to prevent this disease from occurring. Dr KK Talwar termed the fungal infections as a serious issue, which could be attributed to either high use of steroids or use of undistilled water in Oxygen.


On the availability of Oxygen, the Chief Minister said that while the state, through judicious measures, had been able to prevent any mishap, the situation should be closely monitoring by the health department. The state government had successfully arranged for PSA plants, oxygen concentrators etc which will further help tackle oxygen shortages, he added. The state was expecting over 2500 oxygen concentrators on the ground within this month, he said, directing the department to ensure the best use of the same.


Captain Amarinder further directed the Health and Medical Education departments to continue to ensure that there is no problem at any point with respect to hospital capacity, especially with regard to L-3 beds. 


He asked the DCs to ensure that food kits are delivered to those in quarantine, reiterating that nobody should be allowed to go to sleep hungry. He complimented the DGP on the successful launch of the `Bhojan Helpline’.


The situation continues to be grim, leaving no scope for laxity, said the Chief Minister, directing DGP Dinkar Gupta to ensure strict compliance of the strictions, with no deviation to be allowed. While appreciating the efforts of various departments in combating the pandemic, he said the battle continues amid apprehensions of more possible waves ahead.Roopnagar : DISTT MAGISTRATE EXTENDED CORONA CURFEW RESTRICTIONS

 


पंजाब में कोरोना को लेकर जारी पाबंदियां 31 मई तक बढ़ाई गईं, सीएम अमरिंदर सिंह ने दिए आदेश

ਚੰਡੀਗੜ੍ਹ 16  ਮਈ ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।

ਦੁਕਾਨਾਂ ਖੋਲਣ ਜਾ ਹੋਰ ਪਾਬੰਦੀਆਂ ਲਗਾਉਣ ਦੇ  ਅਧਿਕਾਰ ਜ਼ਿਲ੍ਹਾ ਮੈਜਿਸਟ੍ਰੇਟਾਂ  ਨੂੰ ਦਿਤੇ ਹਨ।

ਮੁੱਖ ਮੰਤਰੀ ਨੇ ਜ਼ਿਲ੍ਹਾ ਮੈਜਿਸਟ੍ਰੇਟਾਂ/ ਜ਼ਿਲ੍ਹਾ ਅਥਾਰਟੀ ਨੂੰ ਹੁਕਮ ਜਾਰੀ ਕੀਤੇ ਹਨ   ਕਿ ਜੇਕਰ ਕੋਈ ਕੋਰੋਨਾ ਦੇ  ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਢੁਕਵੇਂ ਜ਼ੁਰਮਾਨੇ ਅਤੇ ਸਖ਼ਤੀ ਕਾਰਵਾਈ ਕੀਤੀ ਜਾਵੇ।
 

LATEST UPDATES CORONA IN PUNJAB SEE HERE

ਜ਼ਿਲ੍ਹਾ ਪ੍ਰਸ਼ਾਸਨ ਨੇ 15 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ

 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

I/182132/2021

ਜ਼ਿਲ੍ਹਾ ਪ੍ਰਸ਼ਾਸਨ ਨੇ 15 ਮਈ ਤੱਕ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਲਈ ਖਾਲੀ ਬੈੱਡਾਂ ਦੀ ਜਾਣਕਾਰੀ ਨਸ਼ਰ ਕੀਤੀ  

* ਕੋਵਿਡ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਕਈ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਵਿਡ ਬੈੱਡਾਂ ਦੀ ਗਿਣਤੀ ਵਧਾਈ  

ਰੂਪਨਗਰ 15 ਮਈ :

ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਦਾਖਲ ਕਰਵਾਉਣ ਲਈ ਜ਼ਿਲ੍ਹੇ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ ਵਿਚ ਬੈੱਡਾਂ ਦੀ ਉਪਲਬਧਤਾ ਨਸ਼ਰ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ l 

ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਅੱਜ 15 ਮਈ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਕੋਰੋਨਾ ਮਰੀਜ਼ਾਂ ਨੂੰ ਦਾਖ਼ਲ ਕੀਤੇ ਜਾਣ ਲਈ ਕੁੱਲ ਨਾਮਜ਼ਦ 65 ਬੈੱਡਾਂ ਵਿੱਚੋਂ ਸਾਰੇ 62 ਬੈੱਡ ਭਰੇ ਹੋਏ ਤੇ 3 ਬੈੱਡ ਖਾਲੀ ਹਨl

 ਇਸੇ ਤਰ੍ਹਾਂ ਸਬ ਡਿਵੀਜ਼ਨਲ ਹਸਪਤਾਲ ਨੰਗਲ ਵਿਖੇ 35 ਬੈੱਡਾਂ ਵਿੱਚੋਂ 26 ਬੈੱਡ ਭਰੇ ਹੋਏ ਹਨ ਜਦਕਿ 9 ਬੈੱਡ ਖਾਲੀ ਹਨl ਇਸੇ ਤਰ੍ਹਾਂ ਬੀਬੀਐਮਬੀ ਹਸਪਤਾਲ ਨੰਗਲ ਵਿੱਚ ਕੁੱਲ 65 ਬੈੱਡਾਂ ਵਿਚੋਂ 24 ਭਰੇ ਹੋਏ ਹਨ ਜਦਕਿ 41 ਬੈੱਡ ਖਾਲੀ ਹਨ ,ਜਦਕਿ ਸਾਂਘਾ ਹਸਪਤਾਲ ਰੋਪਡ਼ ਵਿਖੇ 22 ਬੈੱਡਾਂ ਵਿੱਚੋਂ ਸਾਰੇ 20 ਬੈੱਡ ਭਰੇ ਹੋਏ ਹਨ ਜਦਕਿ 2 ਬੈੱਡ ਖਾਲੀ ਹਨ l ਪਰਮਾਰ ਹਸਪਤਾਲ ਰੋਪਡ਼ ਵਿਖੇ ਵਿਖੇ17 ਬੈੱਡਾਂ ਵਿੱਚੋਂ ਸਾਰੇ 17 ਬੈੱਡ ਭਰੇ ਹੋਏ ਹਨ l ਇਸੇ ਤਰ੍ਹਾਂ ਬਲਜਿੰਦਰਾ ਹਸਪਤਾਲ ਰੋਪੜ ਦੇ 18 ਬੈੱਡਾਂ ਵਿੱਚੋਂ 13 ਬੈੱਡ ਭਰੇ ਹੋਏ ਹਨ ਤੇ 5 ਬੈੱਡ ਖਾਲੀ ਹਨ l

ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਗੁਰਦੇਵ ਹਸਪਤਾਲ ਨੂਰਪੁਰ ਬੇਦੀ ਵਿਖੇ 19 ਬੈੱਡਾਂ ਵਿੱਚੋਂ 13 ਬੈੱਡ ਭਰੇ ਹਨ ਜਦਕਿ 6 ਬੈੱਡ ਖਾਲੀ ਹਨ l ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ, ਸ੍ਰੀ ਆਨੰਦਪੁਰ ਸਾਹਿਬ ਵਿੱਚ 8 ਬੈੱਡਾਂ ਵਿੱਚੋਂ ਸਾਰੇ 8 ਬੈੱਡ ਭਰੇ ਹੋਏ ਹਨ ਜਦਕਿ ਐਨ ਐਫ ਐਲ ਨੰਗਲ ਵਿਖੇ ਸਾਰੇ 10 ਬੈੱਡ ਖਾਲੀ ਹਨ l  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਰੂਪਨਗਰ ਹਸਪਤਾਲ ਵਿਖੇ ਬਣੇ ਕੋਵਿਡ ਵਾਰਡ ਦੇ ਇੰਚਾਰਜ ਡਾਕਟਰ ਨਾਲ 01881227241 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ l

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 7:00 ਵਜੇ ਇੱਨ੍ਹਾਂ ਫੇਸਬੁੱਕ ਪੇਜ ਰਾਹੀਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ...

Chief Minister Captain Amarinder Singh to address the people of Punjab on these Facebook Pages at 7:00 pm today.

LATEST UPDATES CORONA IN PUNJAB SEE HERE

Hoshiarpur: District Magistrate Apneet Riyait has declared Villages Chagarhwa in Hajipur block and Musahibpur in block Budhabar as Micro Containment Zones...

 Hoshiarpur: District Magistrate Apneet Riyait has declared Villages Chagarhwa in Hajipur block and Musahibpur in block Budhabar as Micro Containment Zones 

LATEST UPDATES CORONA IN PUNJAB SEE HERE

BATHINDA: 131594 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ


ਮਿਸ਼ਨ ਫ਼ਤਿਹ


131594 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ


          #ਬਠਿੰਡਾ, 16 ਮਈ (    ) ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 131594 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12469 ਹੈਲਥ ਵਰਕਰਜ਼, 26396 ਫਰੰਟ ਲਾਇਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ਰਜਿਸਟਰਡ ਉਸਾਰੀ ਕਿਰਤੀ 4253 ਅਤੇ 45 ਤੋਂ 60 ਤੱਕ 34368 ਵਿਅਕਤੀਆਂ ਨੂੰ ਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 27014 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।


LATEST UPDATES CORONA IN PUNJAB SEE HERE

         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4985 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2366 ਨੂੰ ਦੂਜੀ ਡੋਜ਼, 22499 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4855 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 4243 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 30099 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 8200 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 22820 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5701 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।

ਮਾਨਸਾ; ਪਿੰਡ ਜੋਗਾ ਕੰਟੇਨਮੈਂਟ ਜ਼ੋਨ ਐਲਾਨਿਆ, ਚਾਰ ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ।

ਪਿੰਡ ਜੋਗਾ ਕੰਟੇਨਮੈਂਟ ਜ਼ੋਨ ਐਲਾਨਿਆ ਚਾਰ ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ।

FAZILKA: COVID RESTRICTIONS AND TIMINGS, SEE HERE

 


LATEST UPDATES CORONA IN PUNJAB SEE HERE

: ਸੰਗਰੂਰ : ਮਿਸ਼ਨ ਫਤਹਿ ਤਹਿਤ ਦਵਾਈਆਂ, ਆਕਸ਼ੀਜਨ ਅਤੇ ਹੋਰ ਲੋੜੀਂਦੀਆਂ ਸਿਹਤ ਸੁਵਿਧਾਵਾਂ ਦਾ ਧਿਆਨ ਰੱਖਣਹ ਦੇ ਆਦੇਸ਼ ਜਾਰੀ


-ਮਿਸ਼ਨ ਫਤਹਿ-

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸਿਵਲ ਹਸਪਤਾਲ ਵਿਖੇ

ਕੋਵਿਡ ਪ੍ਰਬੰਧਾਂ ਦਾ ਲਿਆ ਜਾਇਜ਼ਾ

*ਮਿਸ਼ਨ ਫਤਹਿ ਤਹਿਤ ਦਵਾਈਆਂ, ਆਕਸ਼ੀਜਨ ਅਤੇ ਹੋਰ ਲੋੜੀਂਦੀਆਂ ਸਿਹਤ ਸੁਵਿਧਾਵਾਂ ਦਾ ਧਿਆਨ ਰੱਖਣਹ ਦੇ ਆਦੇਸ਼ ਜਾਰੀ

*ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਸੰਗਰੂਰ, 15 ਮਈ:

ਡਾ.ਮਨਜੀਤ ਸਿੰਘ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕੀਤਾ। ਸਿਵਲ ਹਸਪਤਾਲ ਸੰਗਰੂਰ ਦਾ ਜਾਇਜਾ ਲੈਣ ਉਪਰੰਤ ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਅਤੇ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਦਾ ਵਿਸ਼ੇਸ਼ ਪ੍ਰਬੰਧ ਪਹਿਲਾਂ ਕਰ ਲਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੀ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਨੂੰ ਇਸ ਔਖੀ ਘੜੀ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਲੋਕਾ ਨੂੰ ਦੇਣ ਲਈ ਕਿਹਾ।

ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕ ਸਿਹਤ ਵਿਭਾਗ, ਪੁਲਿਸ, ਪ੍ਰਸ਼ਾਸਨ ਅਤੇ ਨੂੰ ਪੂਰਨ ਸਹਿਯੋਗ ਦੇ ਕੇ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਸੇਸ ਤੌਰ ’ਤੇ ਬਜੁਰਗ, ਬੱਚੇ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਘਰਾਂ ’ਚ ਹੀ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ, ਜਿਵੇਂ ਮੂੰਹ ਤੇ ਮਾਸਕ ਲਗਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਸਾਫ ਕਰਨਾ, ਸੈਨੀਟਾਈਜ਼ਰ ਦੀ ਵਰਤੋਂ ਕਰਨ ਦੇ ਨਾਲ ਨਾਲ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਣਾ। ਕੋਰੋਨਾ ਪੀੜਤ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲਾ ਹਰ ਵਿਅਕਤੀ ਜਾ ਜਿਸ ਕਿਸੇ ਨੂੰ ਵੀ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਨੇਡੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੀ ਸੈਂਪਲਿੰਗ ਜ਼ਰੂਰ ਕਰਾਵੇ ਤਾਂ ਜੋ ਇਸ ਭਿਆਨਕ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਕੇ ਇਸ ਲੜੀ ਨੂੰ ਤੋੜਿਆ ਜਾਵੇ ਹਰ ਵਿਅਕਤੀ ਨੂੰ ਆਪਣੀ ਵਾਰੀ ਆਉਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਵੈਕਸਿਨ ਲਗਵਾਉਣ ਲਈ ਅਪੀਲ ਵੀ ਕੀਤੀ ਗਈ ।

LATEST UPDATES CORONA IN PUNJAB SEE HERE

ਇਸ ਮੌਕੇ ਡਾ.ਅੰਜਨਾ ਗੁਪਤਾ ਸਿਵਲ ਸਰਜਨ ਸੰਗਰੂਰ,ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਐਸ. ਜੇ. ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਡਾ. ਪਰਮਿੰਦਰ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਭਗਵਾਨ ਸਿੰਘ ਜ਼ਿਲ੍ਹਾ ਟੀਕਾਕਰਨ ਅਫਸਰ, ਡਾ.ਸੰਜੇ ਮਾਥੁਰ ਐਸ. ਐਮ. ਓ.ਆਈ ਮੋਬਾਇਲ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸਿਹਤ ਅਧਿਕਾਰੀ, ਸਪੈਸ਼ਲਿਸਟ ਡਾਕਟਰ,ਪੈਰਾ ਮੈਡੀਕਲ ਸਟਾਫ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ।  


ਦੁਖਦ: ਕਰੋਨਾ ਮਹਾਂਮਾਰੀ ਨਾਲ ਅੱਜ ਦੋ ਅਧਿਆਪਕਾਂ ਦੀ ਮੌਤ

Image source : Social mediaਕਰੋਨਾ ਮਹਾਂਮਾਰੀ ਨਾਲ ਅੱਜ ਦੋ ਅਧਿਆਪਕਾਂ ਦੀ ਮੌਤ ਹੋ ਗਈ ਹੈ।

 ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ (ਸੰਗਰੂਰ) ਵਾਸੀ ਪਾਤੜਾਂ ਦੇ ਕੰਪਿਊਟਰ ਫਕੈਲਟੀ ਬਲਜੀਤ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।


LATEST UPDATES CORONA IN PUNJAB SEE HERE

 ਅੱਤੇ ਇੱਕ ਹੋਰ ਦੁਖੀ ਜਾਨਕਾਰੀ ਅਨੁਸਾਰ, ਦਰਸ਼ਨ ਸਿੰਘ ਡੀ.ਪੀ.ਈ. ਸ.ਹ.ਸ.ਮੱਲਾ ਵਿਖੇ ਤਾਇਨਾਤ ਸਨ ,ਕਰੋਨਾ ਮਹਾਮਾਰੀ ਦੀ ਲਪੇਟ ਵਿੱਚ ਆਉਣ ਕਾਰਨ ਅੱਜ ਸਵਰਗ ਸਿਧਾਰ ਗਏ ।ਅਧਿਆਪਕ ਲਗਾਤਾਰ ਕੋਰੋਨਾ ਪਾਜੀਟਿਵ ਹੋ ਰਹੇ ਹਨ ਅਤੇ ਕਈ ਅਧਿਆਪਕ ਜਹਾਨੋ ਤੁਰ ਰਹੇ ਹਨ। ਅਧਿਆਪਕ ਵਰਗ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਮੌਤਾਂ ਤੇ ਡਰੇ ਸਹਿਮੇ ਡਿਊਟੀਆਂ ਕਰ ਰਹੇ ਹਨ।

ਰੂਪਨਗਰ ਪ੍ਰਸ਼ਾਸਨ ਨੇ ਨਵੀਆਂ ਕੋਵਿਡ ਟੀਕਾਕਰਨ ਸਾਈਟਾਂ ਬਣਾਈਆਂ :ਸੋਨਾਲੀ ਗਿਰੀ


ਰੂਪਨਗਰ ਪ੍ਰਸ਼ਾਸਨ ਨੇ ਨਵੀਆਂ ਕੋਵਿਡ ਟੀਕਾਕਰਨ ਸਾਈਟਾਂ ਬਣਾਈਆਂ :ਸੋਨਾਲੀ ਗਿਰੀ 
 * ਕਿਹਾ, ਹੁਣ ਤੋਂ ਸਰਕਾਰੀ ਹਸਪਤਾਲਾਂ ਦੀ ਥਾਂ ਨਵੀਆਂ ਸਾਈਟਾਂ ਵਿਖੇ ਕੀਤਾ ਜਾਵੇਗਾ ਕੋਵਿਡ ਟੀਕਾਕਰਨ * 


ਟੀਕਾਕਰਨ ਦਾ ਟਾਈਮ ਹਫ਼ਤੇ ਦੇ ਹਰ ਦਿਨ ਸਵੇਰੇ 9 ਵਜੇ ਤੋਂ 1ਵਜੇ ਤੱਕ ਹੋਵੇਗਾ

  ਰੂਪਨਗਰ, 15 ਮਈ: ਸੰਕਟ ਦੀ ਇਸ ਘੜੀ ਵਿੱਚ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਲਈ ਆ ਰਹੇ ਲੋਕਾਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਰੂਪਨਗਰ ਪ੍ਰਸ਼ਸਨ ਵੱਲੋਂ ਕੋਵਿਡ ਟੀਕਾਕਰਨ ਲਈ ਨਵੀਆਂ ਟੀਕਾਕਰਨ ਸਾਈਟਾਂ ਮਨੋਨੀਤ ਕੀਤੀਆਂ ਗਈਆਂ ਹਨ।ਹੁਣ ਤੋਂ ਸਰਕਾਰੀ ਹਸਪਤਾਲਾਂ ਦੀ ਥਾਂ ਇਨ੍ਹਾਂ ਨਵੀਆਂ ਸਾਈਆਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਨਵੀਆਂ ਟੀਕਾਕਰਨ ਸਾਈਟਾਂ ਨੂੰ ਮਨੋਨੀਤ ਕਰਨ ਦਾ ਫੈਸਲਾ ਹਸਪਤਾਲਾਂ ਵਿੱਚ ਗੈਰ ਜ਼ਰੂਰੀ ਭੀੜ ਨੂੰ ਘਟਾਉਣ ਅਤੇ ਹਸਪਤਾਲਾਂ ਵਿੱਚ ਲਾਗ ਦੇ ਫੈਲਣ ਤੋਂ ਬਚਣ ਦੇ ਦੋਹਰੇ ਮੰਤਵ ਨਾਲ ਕੀਤਾ ਗਿਆ ਹੈ। 
ਰੂਪਨਗਰਰ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਨਾਮਜ਼ਦ ਕੀਤੀਆਂ ਗਈਆਂ ਨਵੀਆਂ ਟੀਕਾਕਰਨ ਸਾਈਟਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਅਤੇ ਭਰਤਗੜ੍ਹ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਅਤੇ ਪੀ.ਐਚ.ਸੀ. ਪੁਰਖਾਲੀ ਨੂੰ ਨਵੇਂ ਟੀਕਾਕਰਨ ਕੇਂਦਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸੇੇ ਤਰ੍ਹਾਂ ਮੋਰਿੰਡਾ ਵਿਖੇ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਨਵੀਂ ਟੀਕਾਕਰਨ ਸਾਈਟ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਚਮਕੌਰ ਸਾਹਿਬ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਬਲਾਕ ਵਿੱਚ ਆਈ.ਟੀ.ਆਈ. ਨੰਗਲ ਅਤੇ ਬੀ.ਬੀ.ਐਮ.ਬੀ. ਟ੍ਰੇਨਿੰਗ ਸੈਂਟਰ, ਨੰਗਲ, ਨੂਰਪੁਰ ਬੇਦੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਹਨਪੁਰ ਖੂਹੀ (ਵੈਕਸੀਨ ਦੀ ਉਪਲੱਬਧਤਾ ਅਨੁਸਾਰ ਸ਼ੁਰੂ ਕੀਤਾ ਜਾਵੇਗਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬਿਆਨਾ ((ਵੈਕਸੀਨ ਦੀ ਉਪਲੱਬਧਤਾ ਅਨੁਸਾਰ ਸ਼ੁਰੂ ਕੀਤਾ ਜਾਵੇਗਾ) ਨਵੀਆਂ ਟੀਕਾਕਰਨ ਸਾਈਟਾਂ ਹੋਣਗੀਆਂ। 


ਕੀਰਤਪੁਰਰ ਸਾਹਿਬ ਬਲਾਕ ਵਿੱਚ ਸਰਕਾਰੀ ਸਕੂਲ ਕੀਰਤਪੁਰ ਸਾਹਿਬ ਅਤੇ ਕਮਿਉਨਿਟੀ ਸੈਂਟਰ, ਅਜੌਲੀ ਨਵੀਆਂ ਟੀਕਾਕਰਨ ਸਾਈਟਾਂ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ ਤੱਕ ਦੇ ਵਿਅਕਤੀਆਂ ਨੂੰ ਟੀਕਾਕਰਨ ਲਈ ਅਗਾਊਂ ਤੌਰ ਤੇ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ ਇਸ ਦੇ ਨਾਲ ਹੀ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ 20 ਬਿਮਾਰੀਆਂ ਦੇ ਸਬੰਧ ਵਿਚ ਕੋਮੌਰਬੀਡੀਟੀ ਸਰਟੀਫਿਕੇਟ ਨਾਲ ਲਿਆਉਣਾ ਪਵੇਗਾ l ਉਨ੍ਹਾਂ ਦੱਸਿਆ ਕਿ ਹਰ ਕੇਂਦਰ ਤੇ ਹਫ਼ਤੇ ਦੇ ਹਰ ਦਿਨ ਟੀਕਾਕਰਨ ਦਾ ਸਮਾਂ ਸਵੇਰੇ 9ਵਜੇ ਤੋਂ 1ਵਜੇ ਤੱਕ ਹੋਵੇਗਾ l

ਲੁਧਿਆਣਾ : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਕਰਫ਼ਿਊ 23 ਮਈ ਤੱਕ ਵਧਾਇਆ

ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਹੈ। ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ।

 


LATEST UPDATES CORONA IN PUNJAB SEE HERE

Education Department holds Virtual Training Session to sesnsitise District Education Officers about " Punjab Career Portal"

 Education Department holds Virtual Training Session to sesnsitise District Education Officers about " Punjab Career Portal" 
  Mohali, May 16 Parmod Bharti

Adding another feather to its cap, Punjab Education Department, is going to launch " Punjab Career Portal" , aimed at doing hand holding of students in selecting their career path, the most confusing decision in a student’s life.

      Prior to launching " Punjab Career Portal", as part of "Capacity Building Programme" of officials and teachers, the education Department has started conductuing virtual training sessions. To begin with, a virtual training session to sensitise District Education Officers and Deputy District Education Officers was held on Saturday. the Education Secretary, Krishan Kumar, presided over. In his inaugural address, he said that the education department had been working out the modalities for helping the students to make the right career choices. 

   "The portal will prove of great help to the students as well as teachers. It would further strengthen the department's inititaives to improve the quality of education in government schools", said the Education Secretary, while exhorting the officials and teachers to make the optimum utilisation of the training sessions to build capacity to assist students in accessing the portal.

    During the virtual training session, the experts , including, Ankit Bansal (Aasman Foundation) , Lalita Sachdeva( Yuwaah, UNICEF), Tript Kaur, Programme Officer, YuWaah for Punjab, UNICEF, sensitised the officials of the Education Department about the various modules of the " Punjab Career Portal" and gave valuable tips to ensure optimal use of the portal to help students to have an access to the educational and career options for enabling them to shape their future. 

      The portal will have information about a minimum of 450 career options, 21,000 colleges and vocational institutes within the country and abroad, 1,150 entrance exams and 1,200 scholarships. Special focus will be given on integrating the curriculum with life skills. It would enable more than 8.50 lakh students belonging to Class IX to XII studying in government schools to successfully move up from school to higher education and to work. Each student would be given a unique id for accessing the content on the website available in different languages. The project is being supported by UNICEF, NGO Aasman Foundfation and Tata Power. The web portal would help students make informed decisions. The portal will have comprehensive information for students about career choices, entrance examination for different colleges\universities, vocational institutes and scholarships. For those interested to move abroad for higher education, the portal will help in finding the eligibility of colleges in different countries, scholarships and fellowships.

ਬਾਰ੍ਹਵੀਂ ਜਮਾਤ ਦੇ ਪੀ੍ ਬੋਰਡ ਪ੍ਰੀਖਿਆ ਦੇ ਨੰਬਰਾਂ ਲਈ ਸਕੂਲਾਂ ਨੂੰ 5 ਮੈਂਬਰੀ ਕਮੇਟੀ ਬਣਾਉਣ ਦੇ ਹੁਕਮ

 ਬਾਰੂਵੀਂ ਸੂਈ (ਸਾਲਾਨਾ) ਦੇ ਪ੍ਰੀ-ਬੋਰਡ ਪ੍ਰੀਖਿਆ ਦੇ (ਲਿਖਤੀ) ਅੱਕ ਬੋਰਡ ਪੋਰਟਲ ਤੇ ਆਪਣੇ ਸਕੂਲ ਲਾਗ ਇਨ ਆਈ.ਡੀ. ਵਿੱਚ ਮਿਤੀ 15/05/2021 ਤੱਕ ਅਪਲੋਡ ਕੀਤੇ ਜਾਣ ਲਈ ਸਮਾਂ ਦਿੱਤਾ ਗਿਆ ਸੀ । ਪ੍ਰੰਤੂ ਜਿਆਦਤਰ ਸਕੂਲਾਂ ਵੱਲੋਂ ਪ੍ਰੀ-ਬੋਰਡ ਪ੍ਰੀਖਿਆ ਦੇ (ਲਿਖਤੀ) ਅੰਕ ਪੋਰਟਲ ਤੇ ਅੱਪਲੋਡ ਨਹੀਂ ਕੀਤੇ ਗਏ।


ਇਸ ਲਈ ਮਿਤੀ 15/05/2021 ਤੱਕ ਜਿਹੜੇ ਸਕੂਲ ਪੀ-ਬੋਰਡ ਪ੍ਰੀਖਿਆ ਦੇ ਅੰਕ ਅਪਲੋਡ ਕਰਨ ਤੋਂ ਰਹਿ ਗਏ ਹਨ । ਇਹਨਾਂ ਸਕੂਲ ਮੁਖੀਆਂ ਨੂੰ ਮੁੜ ਹਦਾਇਤ ਕੀਤੀ ਗਈ ਹੈ ਕਿ ਬੋਰਡ ਪ੍ਰੀਖਿਆ ਦੇ (ਲਿਖਤੀ) ਅੰਕ ਮਿਤੀ 25/ 05/2021 ਤੱਕ ਅਪਲੋਡ ਕਰਨ ਲਈ ਹੇਠ ਦਰਜ ਪ੍ਰਕ੍ਰਿਆ ਅਪਨਾਈ ਜਾਵੇ।

 ਬੋਰਡ ਪ੍ਰੀਖਿਆ ਦੇ (ਲਿਖਤੀ) ਦੇ ਅੰਕ ਅਪਲੋਡ ਕਰਨ ਤੋਂ ਪਹਿਲਾਂ ਸਕੂਲ ਪੱਧਰ ਤੇ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇ। ਜਿਸ ਦੇ ਮੈਂਬਰ ਹੇਠ ਦਰਜ਼ ਅਨੁਸਾਰ ਹੋਣਗੇ।

ਪ੍ਰਿੰਸੀਪਲ

ਕਲਾਸ ਇੰਚਾਰਜ

ਸਬੰਧਤ ਵਿਸ਼ਾ ਅਧਿਆਪਕ

 ਸਾਇੰਸ ਜਾਂ ਅੰਗਰੇਜੀ ਵਿਸ਼ੇ ਦਾ ਅਧਿਆਪਕ

ਆਪਣੇ ਸਭ ਤੋਂ ਨੇੜਲੇ (ਸਰਕਾਰੀ, ਅਰਧ ਸਰਕਾਰੀ ਐਫੀਲੀਏਟਿਡ ਅਤੇ ਐਸੋਸੀਏਟਿਡ ਆਦਿ )ਸਕੂਲ ਦੇ ਬਾਰ੍ਹਵੀਂ ਸ਼੍ਰੇਣੀ ਦਾ ਕਲਾਸ ਇੰਚਾਰਜ ਜਾਂ ਪੰਜਾਬੀ ਜਾਂ ਅੰਗਰੇਜੀ ਵਿਸੇ ਦਾ ਅਧਿਆਪਕ


ਜਿਹੜੇ ਅਧਿਆਪਕਾਂ ਦੇ ਰਿਸ਼ਤੇਦਾਰ ਚਲਾਉਂਦੇ ਪਾ੍ਇਵੇਟ ਸਕੂਲ , ਉਨ੍ਹਾਂ ਦੀ ਬਦਲੀ ਸਕੂਲ ਤੋਂ 15 ਕਿਲੋਮੀਟਰ ਦੂਰ

 


स्वाद व गंध गायब .. मतलब आप कोरोनावायरस के खतरे से बाहर

 


RECENT UPDATES

Today's Highlight