Saturday, 22 May 2021

ਪਿਛਲੇ ਜਾਂ ਮੋਜੂਦਾ ਸਕੂਲਾਂ ਦੀ ਮਾੜੀ ਕਾਰਗੁਜ਼ਾਰੀ ਤੇ ਬਦਲੀ ਹੋਵੇਗੀ ਰੱਦ : ਸਿੱਖਿਆ ਵਿਭਾਗ

ਰੂਪਨਗਰ: ਜ਼ਿਲ੍ਹੇ ਵਿਚ ਕੋਰੋਨਾ ਕਾਰਨ 4 ਲੋਕਾਂ ਦੀ ਮੌਤ,98 ਨਵੇਂ ਕੇਸ

ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

LUDHIANA :Vaccination sites of Covishield and covaxin above 45 years

 ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਕੋਰੋਨਾ ਮੁਕਤ ਪਿੰਡ ਮੁਹਿੰਮ : ਜ਼ਿਲ੍ਹੇ ਦੇ 11 ਪਿੰਡਾਂ ਨੇ ਕਰਵਾਇਆ ਕੋਵਿਡ-19 ਦਾ 100 ਫੀਸਦੀ ਟੀਕਾਕਰਨ -ਅਪਨੀਤ ਰਿਆਤ

 ਕੋਰੋਨਾ ਮੁਕਤ ਪਿੰਡ ਮੁਹਿੰਮ : ਜ਼ਿਲ੍ਹੇ ਦੇ 11 ਪਿੰਡਾਂ ਨੇ ਕਰਵਾਇਆ ਕੋਵਿਡ-19 ਦਾ 100 ਫੀਸਦੀ ਟੀਕਾਕਰਨ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਕਿਹਾ ਮੁਹਿੰਮ ਨੂੰ ਮਿਲ ਰਿਹੈ ਲੋਕਾਂ ਦਾ ਸਹਿਯੋਗ

ਲੋਕਾਂ ਨੂੰ ਕੋਵਿਡ ਟੀਕਾਕਰਨ ਤੇ ਟੈਸਟਿੰਗ ਕਰਵਾਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਜਿਲ੍ਹੇ ’ਚ ਆਕਸੀਜਨ ਸਿਲੰਡਰਾਂ ਦੇ ਰੇਟ ਕੀਤੇ ਨਿਰਧਾਰਤ

ਹੁਸ਼ਿਆਰਪੁਰ, 22 ਮਈ: ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਨੇ ਜ਼ੋਰ ਫੜ ਲਿਆ ਹੈ ਅਤੇ ਹੁਣ ਤੱਕ ਰੋਜ਼ਾਨਾ ਸੈਂਕੜੇ ਪਿੰਡਾਂ ਵਲੋਂ ਇਸ ਮੁਹਿੰਮ ਵਿੱਚ ਸਹਿਯੋਗ ਦਿੰਦੇ ਹੋਏ ਟੀਕਾਕਰਨ ਕੀਤਾ ਜਾ ਰਿਹਾ ਹੈ। ਮੁਹਿੰਮ ਦੇ ਚੌਥੇ ਦਿਨ ਤੱਕ ਜ਼ਿਲ੍ਹੇ ਦੇ 11 ਪਿੰਡਾਂ ਜਿਨ੍ਹਾਂ ਵਿੱਚ ਹਲਕਾ ਚੱਬੇਵਾਲ ਦੇ ਪਿੰਡ ਨਵਾਂ ਜੱਟਪੁਰ, ਪੂੰਗਾ, ਪੁੰਜ, ਮੁਕੇਰੀਆਂ ਦੇ ਪਿੰਡ ਨੱਥੂਵਾਲ, ਲਲੋਤਾ, ਉਲਾਹਾ, ਚੱਕੜਿਆਲ, ਪੜੋਲਿਆਂ, ਰਾਮਗੜ੍ਹ ਸੀਕਰੀ ਅਤੇ ਗੜ੍ਹਸ਼ੰਕਰ ਦੇ ਪਿੰਡ ਨਾਜਰਪੁਰ, ਰਾਵਲਪਿੰਡੀ ਨੇ ਕੋਵਿਡ-19 ਦੀ 100 ਫੀਸਦੀ ਪਹਿਲੀ ਡੋਜ਼ ਲਗਵਾ ਲਈ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਨ੍ਹਾਂ ਪਿੰਡਾਂ ਨੂੰ ਵਧਾਈ ਦਿੰਦੇ ਹੋਏ ਹੋਰ ਪਿੰਡਾਂ ਨੂੰ ਆਉਣ ਵਾਲੇ ਦਿਨਾਂ ਵਿੱਚ 100 ਫੀਸਦੀ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਸਰਪੰਚਾਂ, ਪੰਚਾਇਤਾਂ ਮੈਂਬਰਾਂ ਨੂੰ ਸਿਹਤ ਵਿਭਾਗ ਦੇ ਨਾਲ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਹਰ ਪਿੰਡ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਘਰ-ਘਰ ਜਾ ਕੇ ਕੋਵਿਡ ਦੇ ਲੱਛਣਾਂ ਬਾਰੇ ਸਰਵੇ ਕਰ ਰਹੀਆਂ ਹਨ ਅਤੇ ਕੋਵਿਡ-19 ਦੇ ਲੱਛਣ ਨਜ਼ਰ ਆਉਣ ’ਤੇ ਕੋਵਿਡ ਟੈਸਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੋਕਾਂ ਦਾ ਕਾਫ਼ੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਰਾਮਗੜ੍ਹ ਸੀਕਰੀ, ਧਿਆਨਗੜ੍ਹ, ਹਾਰਟਾ, ਮਹਿਗਰੋਵਾਲ, ਨੰਗਲਾ, ਤਾਜੇਵਾਲ, ਬਿਹਾਲਾ, ਜਲੋਵਾਲ, ਪੜੋਲਿਆਂ, ਨਾਜਰਪੁਰ, ਰਾਵਲਪਿੰਡੀ ਤੋਂ ਇਲਾਵਾ ਹੋਰ ਕਈ ਪਿੰਡਾਂ ਵਿੱਚ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।


ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ ਮਰੀਜਾਂ ਦੀ ਰੋਜ਼ਾਨਾ


ਜਾਂਚ ਵਿਭਾਗ ਦੇ ਅਣਥੱਕ ਸਿਹਤ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ ਕੋਵਿਡ ਮਰੀਜ ਵੱਧ ਹਨ, ਉਨ੍ਹਾਂ ਨੂੰ ਕੰਟੇਨਮੈਂਟ ਜ਼ੋਨ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਵਿਸ਼ੇਸ਼ ਰੂਪ ਵਿੱਚ ਕੋਵਿਡ ਸਾਵਧਾਨੀਆਂ ਅਪਨਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਉਧਰ ਡਿਪਟੀ ਕਮਿਸ਼ਨਰ ਵਲੋਂ ਅੱਜ ਜ਼ਿਲ੍ਹੇ ਵਿੱਚ ਆਕਸੀਜਨ ਸਿਲੰਡਰਾਂ ਦੇ ਰੇਟ ਨਿਰਧਾਰਤ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਮੈਨੂਫੈਕਚਰਰ (ਪਲਾਂਟ) ਵਿੱਚ ਹਸਪਤਾਲ ਲਈ ਆਕਸੀਜਨ ਸਿਲੰਡਰ 300 ਰੁਪਏ ਤੋਂ ਇਲਾਵਾ 12 ਪ੍ਰਤੀਸ਼ਤ ਜੀ.ਐਸ.ਟੀ., ਮੈਨੂਫੈਕਚਰਰ (ਪਲਾਂਟ) ਤੋਂ ਟਰੇਡਰ ਨੂੰ ਆਕਸੀਜਨ ਸਿਲੰਡਰ 275 ਰੁਪਏ ਤੋਂ 12 ਪ੍ਰਤੀਸ਼ਤ ਜੀ.ਐਸ.ਟੀ. ਅਤੇ ਟਰੇਡਰ ਤੋਂ ਹਸਪਤਾਲ ਨੂੰ ਆਕਸੀਜਨ ਸਿਲੰਡਰ 400 ਰੁਪਏ ਤੋਂ ਇਲਾਵਾ 12 ਪ੍ਰਤੀਸ਼ਤ ਜੀ.ਐਸ.ਟੀ. ਮੁੱਲ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਰੇਟਾਂ ਵਿੱਚ ਹੈਂਡÇਲੰਗ ਤੇ ਟਰਾਂਸਪੋਰਟਿੰਗ ਚਾਰਜਿਜ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੀ ਵਰਤਮਾਨ ਸਥਿਤੀ ਨੂੰ ਦੇਖਦੇ ਹੋਏ ਇਹ ਰੇਟ ਨਿਰਧਾਰਤ ਕੀਤੇ ਗਏ ਹਨ ਅਤੇ ਮੌਕੇ ਦੇ ਹਾਲਾਤਾਂ ਅਨੁਸਾਰ ਇਨ੍ਹਾਂ ਵਿੱਚ ਜ਼ਰੂਰਤ ਅਨੁਸਾਰ ਬਦਲਾਅ ਕੀਤਾ ਜਾ ਸਕਦਾ ਹੈ।

Hoshiarpur: District Magistrate declared Village Kandhala Sheikhan as Micro Containment Zone.

 


ਫ਼ਤਹਿਗੜ੍ਹ ਸਾਹਿਬ: ਸਿਵਲ ਸਰਜਨ ਨੇ ਇਕਾਂਤਵਾਸ ਮਰੀਜ਼ਾਂ ਲਈ ਦਵਾਈਆਂ ਸਬੰਧੀ ਦਿੱਤੀ ਜ਼ਰੂਰੀ ਜਾਣਕਾਰੀ

 ਘਰਾਂ ਵਿੱਚ ਇਕਾਂਤਵਾਸ ਗਰਭਵਤੀ ਔਰਤਾਂ ਸਿਹਤ ਦਾ ਰੱਖਣ ਖ਼ਾਸ ਖਿਆਲ


ਘਰਾਂ ਵਿੱਚ ਇਕਾਂਤਵਾਸ ਮਰੀਜ਼ ਹਵਾਦਾਰ ਕਮਰੇ ਵਿੱਚ ਹੀ ਇਕਾਂਤਵਾਸ ਹੋਣ ਤੇ ਤਾਜ਼ੀ ਹਵਾ ਆਉਣ ਲਈ ਖਿੜਕੀਆਂ ਖੁੱਲ੍ਹੀਆਂ ਰੱਖੀਆਂ ਜਾਣ


ਫ਼ਤਹਿਗੜ੍ਹ ਸਾਹਿਬ, 22 ਮਈ


ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਹਿ ਤਹਿਤ ਕਰੋਨਾ ਨੂੰ ਮਾਤ ਦੇਣ ਲਈ ਦਿਨ ਰਾਤ ਇੱਕ ਕਰ ਕੇ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਸਿਹਤ ਸਥਿਤੀ ਮੁਤਾਬਕ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ। ਜਿੱਥੇ ਘਰ ਵਿੱਚ ਇਕਾਂਤਵਾਸ ਹਰ ਇੱਕ ਮਰੀਜ਼ ਨੂੰ ਸਿਹਤ ਸਬੰਧੀ ਪ੍ਰਾਪਤ ਹਦਾਇਤਾਂ ਦੀ ਲੋੜ ਹੈ, ਉਥੇ ਘਰਾਂ ਵਿੱਚ ਇਕਾਂਤਵਾਸ ਕਰੋਨਾ ਪਾਜ਼ੇਟਿਵ ਗਰਭਵਤੀ ਔਰਤਾਂ ਨੂੰ ਕੁਝ ਗੱਲਾਂ ਦਾ ਖਾਸ ਖਿਆਲ ਰੱਖਣ ਦੀ ਵੀ ਲੋੜ ਹੈ।


 ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਘਰਾਂ ਵਿੱਚ ਇਕਾਂਤਵਾਸ ਮਰੀਜ਼ ਹਵਾਦਾਰ ਕਮਰੇ ਵਿੱਚ ਹੀ ਇਕਾਂਤਵਾਸ ਹੋਣ ਤੇ ਤਾਜ਼ੀ ਹਵਾ ਆਉਣ ਲਈ ਖਿੜਕੀਆਂ ਖੁੱਲ੍ਹੀਆਂ ਰੱਖੀਆਂ ਜਾਣ।ਸਿਵਲ ਸਰਜਨ ਨੇ ਦੱਸਿਆ ਕਿ ਘਰਾਂ ਵਿੱਚ ਇਕਾਂਤਵਾਸ ਸਾਰੇ ਮਰੀਜ਼ਾਂ ਨੂੰ ਕਰੋਨਾ ਫ਼ਤਹਿ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ ਪਰ ਗਰਭਵਤੀ ਔਰਤਾਂ ਉਸ ਕਿੱਟ ਵਿੱਚੋਂ Tab Doxycylin, Tab Ivermectin, Cough Syrup, Kadha, Giloy Tablets ਦੀ ਵਰਤੋਂ ਨਾ ਕਰਨ।


ਸਿਵਲ ਸਰਜਨ ਨੇ ਦੱਸਿਆ ਕਿ ਖੰਘ ਜਾਂ ਬੁਖਾਰ ਦੀ ਹਾਲਤ ਵਿੱਚ ਮਰੀਜ਼ਾਂ ਵੱਲੋਂ

Tab Azithromycin 500 mg OD ਪੰਜ ਦਿਨ ਲਈ ਜਾਵੇ। ਸਿੰਪਟੋਮੈਟਿਕ ਰਾਹਤ ਲਈ Paracetamol ਅਤੇ Levocetrizine ਦੀ ਵਰਤੋਂ ਕੀਤੀ ਜਾ ਸਕਦੀ ਹੈ। ਆਇਰਨ, ਫੌਲਿਕ ਐਸਿਡ/ਕੈਲੀਸ਼ੀਅਮ/ ਮਲਟੀਵਿਟਾਮਿਨ ਲਗਾਤਾਰ ਲਏ ਜਾਣ।


ਜਿਨ੍ਹਾਂ ਲੱਛਣਾਂ ਸਬੰਧੀ ਗਰਭਵਤੀ ਔਰਤਾਂ ਦਾ ਸੁਚੇਤ ਰਹਿਣਾ ਲਾਜ਼ਮੀ ਹੈ, ਉਨ੍ਹਾਂ ਵਿੱਚ ਖੰਘ ਜਾਂ ਬੁਖਾਰ, ਸਾਹ ਲੈਣ ਵਿੱਚ ਤਕਲੀਫ, ਛਾਤੀ, ਪਿੱਠ, ਢਿੱਡ ਵਿੱਚ ਦਬਾਅ ਜਾਂ ਦਰਦ, ਉਲਟੀਆਂ, ਸੀਜ਼ਰਜ਼, ਮਾਸਪੇਸ਼ੀਆਂ ਵਿੱਚ ਬਹੁਤ ਜ਼ਿਆਦਾ ਦਰਦ, ਪਿਸ਼ਾਬ ਕਰਨ ਸਬੰਧੀ ਦਿੱਕਤ, ਬੱਚੇ ਦੀ ਹਿਲਜੁਲ ਘਟਣੀ ਜਾਂ ਨਾ ਹੋਣੀ, ਬੁਖਾਰ 101 ਤੋਂ ਵੱਧ ਹੋਣ ਦੇ ਨਾਲ ਨਾਲ ਕਾਂਬਾ ਛਿੜਨਾ ਅਤੇ SpO2, 94 ਤੋਂ ਘਟਣ ਜਾਂ ਹੋਰ ਕਿਸੇ ਵੀ ਰੂਪ ਵਿੱਚ ਸਿਹਤ ਵਿਗੜਨ 'ਤੇ ਨੇੜਲੇ ਕੋਵਿਡ ਕੇਅਰ ਹਸਪਤਾਲ ਨਾਲ ਫੌਰੀ ਸੰਪਰਕ ਕੀਤਾ ਜਾਵੇ।

ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਬੇਕਿੰਗ:ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ 20 ਜਾਣਿਆਂ ਦੀ ਮੌਤ,417 ਨਵੇਂ ਕੇਸ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 20 ਮੌਤਾਂ, 417 ਨਵੇਂ ਕੇਸ ਆਏ ਤੇ 842 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

        #ਬਠਿੰਡਾ, 22 ਮਈ (    ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 298972 ਸੈਂਪਲ ਲਏ ਗਏ। ਜਿਨਾਂ ਵਿਚੋਂ 36187 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 29431 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5978 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 778 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 417 ਨਵੇਂ ਕੇਸ ਆਏ ਤੇ 842 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

BREAKING:ਲੁਧਿਆਣਾ ਦੇ ਨਿੱਜੀ ਹਸਪਤਾਲਾਂ 'ਚ ਅੱਜ ਤੋਂ ਮੁੜ ਟੀਕਾਕਰਨ ਸ਼ੁਰੂ

 

ਨਿੱਜੀ ਹਸਪਤਾਲਾਂ 'ਚ ਅੱਜ ਤੋਂ ਮੁੜ ਟੀਕਾਕਰਨ ਸ਼ੁਰੂ


-ਮੋਹਨ ਦੇਈ ਹਸਪਤਾਲ ਵਿਖੇ ਅੱਜ 2 ਹਜ਼ਾਰ ਖੁਰਾਕ ਵਾਲੀ ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਖੇਪ ਪੁੱਜੀ


1.12 ਲੱਖ ਖੁਰਾਕਾਂ 28 ਮਈ ਤੱਕ ਪਹੁੰਚ ਜਾਣਗੀਆਂ ਲੁਧਿਆਣਾ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ


ਲੁਧਿਆਣਾ, 22 ਮਈ (000) - ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਲਈ ਖੁਸ਼ਖਬਰੀ ਇਹ ਹੈ ਕਿ ਅੱਜ ਤੋਂ ਕੋਵਿਡ-19 ਟੀਕਾਕਰਣ ਜ਼ਿਲ੍ਹੇ ਵਿੱਚ ਇੱਕ ਵਾਰ ਫੇਰ ਸ਼ੁਰੂ ਹੋ ਗਿਆ ਹੈ। ਕੋਵਿਸ਼ੀਲਡ ਵੈਕਸੀਨ ਦੀ 2 ਹਜ਼ਾਰ ਖੁਰਾਕ ਦੀ ਪਹਿਲੀ ਖੇਪ 'ਸੀਰਮ ਇੰਸਟੀਚਿਊਟ ਆਫ ਇੰਡੀਆਂ ਤੋਂ ਮੋਹਨ ਦੇਈ ਓਸਵਾਲ ਹਸਪਤਾਲ ਵਿਖੇ ਪਹੁੰਚ ਚੁੱਕੀ ਹੈ ਜਦਕਿ 1.12 ਲੱਖ ਖੁਰਾਕ ਦੀ ਦੂਸਰੀ ਖੇਪ 6 ਨਿੱਜੀ ਹਸਪਤਾਲਾਂ ਵਿੱਚ 28 ਮਈ, 2021 ਤੱਕ ਪਹੁੰਚ ਜਾਵੇਗੀ।ਮੋਹਨ ਦੇਈ ਓਸਵਾਲ ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਵੈਕਸੀਨੇਸ਼ਨ ਕਰਾਉਣ ਲਈ ਅੱਗੇ ਆਉਣ ਤਾਂ ਜੋ ਇਸ ਮਹਾਂਮਾਰੀ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਸਕੇ।


ਉਨ੍ਹਾਂ ਦੱਸਿਆ ਕਿ 28 ਮਈ, 2021 ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 50,000 ਖੁਰਾਕ, ਐਸ.ਪੀ.ਐਸ. ਹਸਪਤਾਲ ਵਿੱਚ 25,000, ਫੋਰਟਿਸ ਹਸਪਤਾਲ ਵਿੱਚ 10,000, ਮੋਹਨ ਦੇਈ ਓਸਵਾਲ ਹਸਪਤਾਲ ਵਿੱਚ 10,000, ਦੀਪ ਹਸਪਤਾਲ ਵਿੱਚ 15,000 ਅਤੇ ਵਰਮਾ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ 2,000 ਖੁਰਾਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਵਿੱਚ ਵਸਨੀਕ ਨਾਮਾਤਰ ਖਰਚਾ ਅਦਾ ਕਰਕੇ ਆਪਣੇ ਆਪ ਨੂੰ ਟੀਕਾ ਲਗਵਾ ਸਕਦੇ ਹਨ, ਜਦੋਂਕਿ ਇਹ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫਤ ਹੈ। ਉਨ੍ਹਾਂ ਦੱਸਿਆ ਕਿ ਮੋਹਨ ਦੇਈ ਓਸਵਾਲ ਹਸਪਤਾਲ ਵਿੱਚ ਹਰੇਕ ਟੀਕੇ ਦੀ ਕੀਮਤ 850 ਰੁਪਏ ਹੈ, ਜਦੋਂ ਕਿ ਇਹ ਦੂਜੇ ਹਸਪਤਾਲਾਂ ਵਿੱਚ ਵੱਖਰੀ ਹੋ ਸਕਦੀ ਹੈ।


ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨਾਲ ਸਿੱਧੇ ਤੌਰ 'ਤੇ ਸੰਪਰਕ ਕਰਕੇ ਇਸ ਵੈਕਸੀਨ ਨੂੰ ਮੰਗਵਾਇਆ ਹੈ। ਉਨ੍ਹਾਂ ਸਮੂਹ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਵੀ ਵੈਕਸੀਨ ਦਾ ਪ੍ਰਬੰਧ ਕਰਨ ਅਤੇ ਜੇ ਕੋਈ ਹਸਪਤਾਲ ਵੈਕਸੀਨ ਬੁੱਕ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀ ਸੰਦੀਪ ਕੁਮਾਰ ਨਾਲ ਸੰਪਰਕ ਕਰ ਸਕਦੇ ਹਨ।

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

 

ਉਨ੍ਹਾਂ ਇੱਥੋਂ ਤੱਕ ਦੱਸਿਆ ਕਿ ਸ਼ਹਿਰ ਦੇ ਉਦਯੋਗ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਰਾਹੀਂ ਸੀਰਮ ਇੰਸਟੀਚਿਊਟ ਆਫ਼ ਇੰਡੀਆ ਤੋਂ 1 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਵਿਡ ਵੈਕਸੀਨ ਬੁੱਕ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਵੀ ਜਲਦ ਹੀ ਜ਼ਿਲ੍ਹੇ ਵਿੱਚ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਫੈਕਟਰੀਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿਥੇ ਉਨ੍ਹਾਂ ਦੇ ਫੈਕਟਰੀ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ।


ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਜਨਾ ਹੈ ਕਿ ਹਰ ਯੋਗ ਵਿਅਕਤੀ ਦਾ 15 ਜੂਨ, 2021 ਤੱਕ ਹਰ ਹੀਲੇ ਟੀਕਾਕਰਨ ਕੀਤਾ ਜਾਵੇ।

ਦੁਖਦ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਨਾਲ 9 ਮੌਤਾਂ,116 ਨਵੇਂ ਕਰੋਨਾ ਪਾਜ਼ਿਟਿਵ

 

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਫਾਜ਼ਿਲਕਾ: ਮੌਤਾਂ ਦਾ ਅੰਕੜਾ 369 ਪੁਜਿਆ , 240 ਨਵੇਂ ਪਾਜੀਟਿਵ ਕੇਸ ,

 12641 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ

ਫਾਜ਼ਿਲਕਾ, 22 ਮਈ

ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਬੀਤੇ ਦਿਨ ਤੱਕ ਕੋਵਿਡ-19 ਦੇ 1 ਲੱਖ 80 ਹਜ਼ਾਰ 566 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਤੱਕ 92112 ਵਿਅਕਤੀਆਂ ਦੇ ਵੈਕਸੀਨ ਵੀ ਲਗਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 3120 ਵਿਅਕਤੀ ਘਰਾਂ ਵਿਚ ਰਹਿ ਕੇ ਹੀ ਇਲਾਜ ਲੈ ਰਹੇ ਹਨ।

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿੱਚ ਹੁਣ ਤੱਕ 16539 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 12641 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 475 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 240 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 3529 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 369 ਹੋ ਗਿਆ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿਚ ਆਕਸੀਜਨ ਸਲੰਡਰਾਂ ਦੇ ਰੇਟ ਨਿਰਧਾਰਤ ਕੀਤੇ

 ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿਚ ਹੇਠ ਅਨੁਸਾਰ ਆਕਸੀਜਨ ਸਲੰਡਰਾਂ ਦੇ ਰੇਟ ਨਿਰਧਾਰਤ ਕੀਤੇ ਗਏ ਹਨ।


ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਸਿੱਖਿਆ ਵਿਭਾਗ ਵੱਲੋਂ ਇਤਿਹਾਸ ਵਿਸ਼ੇ ਦੀ ਦੋ ਰੋਜ਼ਾ ਆਨਲਾਈਨ ਟ੍ਰੇਨਿੰਗ ਦਾ ਆਯੋਜਨ

 ਸਿੱਖਿਆ ਵਿਭਾਗ ਵੱਲੋਂ ਇਤਿਹਾਸ ਵਿਸ਼ੇ ਦੀ ਦੋ ਰੋਜ਼ਾ ਆਨਲਾਈਨ ਟ੍ਰੇਨਿੰਗ ਦਾ ਆਯੋਜਨ 


 ਐੱਸ.ਏ.ਐੱਸ.ਨਗਰ 22 ਮਈ( ਅੰਜੂ ਸੂਦ) ਸਿੱਖਿਆ ਵਿਭਾਗ ਵੱਲੋਂ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ,ਪੰਜਾਬ ਦੀ ਦੇਖ-ਰੇਖ ਹੇਠ ਅਧਿਆਪਕਾਂ ਦੇ ਲਗਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਲੜੀ ਵਿੱਚ ਇਤਿਹਾਸ ਵਿਸ਼ੇ ਦੇ 1600 ਲੈਕਚਰਾਰਾਂ ਅਤੇ ਇਤਿਹਾਸ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਦੋ ਰੋਜ਼ਾ ਵਰਚੂਅਲ ਕਪੈਸਟੀ ਬਿਲਡਿੰਗ ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ ਗਿਆ। 

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਈਆਂ ਜਾ ਰਹੀਆਂ ਇਹਨਾਂ ਵਰਚੂਅਲ ਟ੍ਰੇਨਿੰਗਾਂ ਦਾ ਮੁੱਖ ਉਦੇਸ਼ ਜਿੱਥੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ ਉੱਥੇ ਵੱਖ- ਵੱਖ ਵਿਸ਼ਿਆਂ ਦੀਆਂ ਰੌਚਕ ਪੜ੍ਹਨ-ਪੜ੍ਹਾਉਣ ਵਿਧੀਆਂ ਨੂੰ ਵਿਕਸਿਤ ਕਰਨਾ ਹੈ। 

ਬੁਲਾਰੇ ਅਨੁਸਾਰ ਸਿਖਲਾਈ ਦੌਰਾਨ ਇਤਿਹਾਸ ਵਿਸ਼ੇ ਨੂੰ ਪੜ੍ਹਾਉਣ ਦੀਆਂ ਬਾਰੀਕੀਆਂ ਤੋਂ ਇਲਾਵਾ ਪ੍ਰਸ਼ਨ ਪੱਤਰ ਦੇ ਨਮੂਨੇ ,ਵਿਸ਼ੇ ਵਿੱਚ ਨਕਸ਼ਿਆਂ ਦੀ ਮਹੱਤਤਾ, ਪ੍ਰੋਜੈਕਟ ਵਰਕ ,ਵਿਸ਼ੇ ਵਿੱਚ ਤਕਨਾਲੋਜੀ ਦੀ ਵਰਤੋਂ ਆਦਿ ਮਹੱਤਵਪੂਰਨ ਨੁਕਤਿਆਂ ਸਬੰਧੀ ਸਿਖਲਾਈ ਪ੍ਰਦਾਨ ਕੀਤੀ ਗਈ।

ਬਲਦੇਵ ਸਿੰਘ ਸਟੇਟ ਰਿਸੋਰਸ ਪਰਸਨ,ਹਿਊਮੈਨੀਟੀਜ਼, ਨਰੇਸ਼ ਸਿੰਗਲਾ ,ਐੱਸ ਆਰ ਪੀ ,ਇਤਿਹਾਸ, ਅਮਨੀਸ਼ ਕੁਮਾਰ, ਐੱਸ. ਆਰ ਪੀ ਇਤਿਹਾਸ,ਸੰਜੀਵ ਕੁਮਾਰ, ਰਾਜੀਵ ਗੱਖੜ,ਮਨਵੀਰ ਕੌਰ,ਕਰਨੈਲ ਸਿੰਘ, ਰਾਜਿੰਦਰ ਕੁਮਾਰ, ਮੈਡਮ ਸ਼ੈਲੀ ,ਵਿਜੈ ਗੁਪਤਾ ,ਆਈ ਸੀ ਟੀ ਮਾਹਿਰ ਵੱਲੋਂ ਉਪਰੋਕਤ ਨੁਕਤਿਆਂ ਸਬੰਧੀ ਟ੍ਰੇਨਿੰਗ ਦਿੱਤੀ ਗਈ। 

ਇਸ ਮੌਕੇ ਡਾ. ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਲਵਕੇਸ਼ ਕੁਮਾਰ, ਸਮੂਹ ਜ਼ਿਲ੍ਹਾ ਇੰਚਾਰਜ ਸਾਹਿਬਾਨ ਅਤੇ ਸਮੂਹ ਡੀ ਆਰ ਪੀ ਸਾਹਿਬਾਨ ਮੌਜੂਦ ਸਨ।

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 22 ਮਈ: ( ਪ੍ਮੋਦ ਭਾਰਤੀ)ਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਂਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।

 ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ।

ਪੰਜਾਬ ਸਰਕਾਰ ਵੱਲੋਂ 24 ਮਈ ਤੋਂ 23 ਜੂਨ ਤੱਕ ਛੁੱਟੀਆਂ ਦਾ ਐਲਾਨ।

ਪੰਜਾਬ ਸਰਕਾਰ ਵੱਲੋਂ 24 ਮਈ ਤੋਂ 23 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਆਈਐਮਏ ਨੇ ਐਪੀਡੈਮਿਕ ਐਕਟ ਦੇ ਤਹਿਤ ਰਾਮਦੇਵ ਦੇ ਖਿਲਾਫ ਕਾਰਵਾਈ ਦੀ ਕੀਤੀ ਮੰਗ

 

Ludhiana: Mohd Gulab inaugurates Covid19 vaccination camp at Giaspura

 Mohd Gulab inaugurates Covid19 vaccination camp at Giaspura


Ludhiana, May 22:

Punjab Backward Classes Land Development and Finance Corporation (Backfinco) vice chairman Mohd Gulab today inaugurated a Covid19 vaccination camp at Maa Saraswati Senior Secondary School, Sua Road, Gaispura in ward no 30 of the city.


While speaking on the occasion, he said that the vaccine will give residents a shield against the contagion and even if they contract the infection due to their greater interaction job, it would be mild.


He added that the vaccine works like helmet as it saves the biker from any head injury, a major cause behind deaths in road mishaps, similarly vaccine will prevent severity.


Mohd Gulab urged the migrant population to get themselves vaccinated in large numbers so that we can weed out this deadly virus soon.


He further said that the countries where the people have wholeheartedly supported the vaccination program and half of their population have received the shot of vaccine are witnesses very few cases of Covid so that people of Ludhiana need to come forward and get the vaccine into the arms.He also appealed to the people to join hands with the district administration to contain the pandemic as soon as possible by receiving the vaccine in large numbers in nearby government/private health institutions.


Vishaldeep Sood, Parmodh Chobay, besides several others were also present on the occasion.

ਨਵਾਂਸ਼ਹਿਰ: ਜ਼ਿਲਾ ਪੱਧਰੀ ਕੰਟਰੋਲ ਰੂਮ ’ਤੇ ਦਰਜ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ-ਡੀ. ਸੀ

 ਜ਼ਿਲਾ ਪੱਧਰੀ ਕੰਟਰੋਲ ਰੂਮ ’ਤੇ ਦਰਜ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ-ਡੀ. ਸੀ

*ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ

ਨਵਾਂਸ਼ਹਿਰ, 21 ਮਈ :

 ਕੋਵਿਡ-19 ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰ 01823-227471 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕੰਟਰੋਲ ਰੂਮ ’ਤੇ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਵੱਲੋਂ ਕਿਸੇ ਵੀ ਤਰਾਂ ਦੀ ਮੁਸ਼ਕਲ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨਾਂ ਇਹ ਵੀ ਦੱਸਿਆ ਕਿ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਜ਼ਿਲੇ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ, ਤਾਂ ਜੋ ਉਨਾਂ ਨੂੰ ਆਪਣੇ ਮਰੀਜ਼ਾਂ ਦੀ ਸਥਿਤੀ ਦੀ ਸਹੀ ਜਾਣਕਾਰੀ ਮਿਲਦੀ ਰਹੇ। ਉਨਾਂ ਦੱਸਿਆ ਕਿ ਕਰਨ ਹਸਪਤਾਲ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੀ ਸਥਿਤੀ ਸਬੰਧੀ ਜਾਣਕਾਰੀ ਲਈ 8427458700, 9815953831 ਅਤੇ 9996032407 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਹੈਲਪ ਡੈਸਕ ਨੰਬਰ 8427957988, ਰਾਜਾ ਹਸਪਤਾਲ ਦਾ 9115900991, ਆਈ. ਵੀ. ਵਾਈ ਹਸਪਤਾਲ ਦਾ 9988004977 ਤੇ 9888995609, ਹੋਪ ਹਸਪਤਾਲ ਦਾ 8699796936, ਸੂਰੀ ਹਸਪਤਾਲ ਦਾ 9803184007 ਅਤੇ ਨਵਨੂਰ ਹਸਪਤਾਲ ਦਾ ਹੈਲਪ ਡੈਸਕ ਨੰਬਰ 9878817166 ਹੈ। 

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

 ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਪਟਾਰੇ ਲਈ ਸਹਾਇਕ ਕਿਿਮਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕਮੇਟੀ ਵਿਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਵਲ ਸਰਜਨ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋਂ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਕਮੇਟੀ ਕੋਵਿਡ ਮਹਾਮਾਰੀ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਤੇ ਨਿਪਟਾਰੇ ਲਈ ਜਿੰਮੇਵਾਰ ਹੋਵੇਗੀ।

ਕੋਵੈਕਸੀਨ ਲਗਵਾ ਚੁਕੇ ਲੋਕਾਂ ਨੂੰ ਕੌਮਾਂਤਰੀ ਯਾਤਰਾ ਦੀ ਛੋਟ ਨਹੀਂ: WHO

ਕੋਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁਕੇ ਲੋਕਾਂ ਲਈ ਜਿਹੜੇ ਕੌਮਾਂਤਰੀ ਯਾਤਰਾ ਤੇ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਬੁਰੀ ਖਬਰ ਹੈ

ਕੋਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁਕੇ ਲੋਕਾਂ ਨੂੰ ਫ਼ਿਲਹਾਲ ਕੌਮਾਂਤਰੀ ਯਾਤਰਾ ਦੀ ਛੋਟ ਨਹੀਂ ਮਿਲੀ ਹੈ।  ਡਬਲਿਊ.ਐੱਚ.ਓ. ਨੇ ਭਾਰਤ ਬਾਇਓਟੇਕ ਵਲੋਂ ਬਣੀ ਵੈਕਸੀਨ ਨੂੰ ਆਪਣੀ ਲਿਸਟ 'ਚ ਨਹੀਂ ਰੱਖਿਆ ਹੈ। ਕੋਵੈਕਸੀਨ ਪੂਰੇ ਭਾਰਤ 'ਚ ਵੱਡੇ ਪੈਮਾਨੇ 'ਤੇ ਲਗਾਈ ਜਾ ਰਹੀ ਹੈ ਪਰ ਇਸੇ ਨੂੰ ਕਿਸੇ ਵੀ ਵੱਡੇ ਦੇਸ਼ ਨੇ ਮਾਨਤਾ ਨਹੀਂ ਦਿੱਤੀ ਹੈ।WHO’s latest ਼ document shows Bharat Biotech has submitted its Expression of Interest, but “more information is required.” WHO has said the pre-submission meeting is to be planned in May-June. Following this, the firm must submit its Dossier, acceptance of which would lead to WHO’s statement of assessment before it decides to include Covaxin. Each step could take weeks, if not months

ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

 ਕੋਵੀਸ਼ੀਲਡ ਦੀਆਂ ਦੋਵੇਂ ਡੋਜ਼ ਲਗਵਾ ਚੁਕੇ ਲੋਕਾਂ ਨੂੰ  ਕੌਮਾਂਤਰੀ ਯਾਤਰਾ ਦੀ ਛੋਟ  ਮਿਲੀ ਚੁੁੁੁੱਕੀ ਹੈ। ਭਾਰਤ ਬਾਇਓਟੇਕ ਨੇ ਵੀ ਇੱਛਾ ਜ਼ਾਹਰ ਕੀਤੀ ਹੈ ਪਰ ਡਬਲਿਊ.ਐੱਚ.ਓ. ਵਲੋਂ ਵੱਧ ਜਾਣਕਾਰੀ( "more information is required.” )ਦੀ ਜ਼ਰੂਰਤ ਦੱਸੀ ਗਈ ਹੈ।  ਡਬਲਿਊ.ਐੱਚ.ਓ. ਵਲੋਂ ਵੈਕਸੀਨ ਦੀ ਸਮੀਖਿਆ ਤੋਂ ਬਾਅਦ  ਵੈਕਸੀਨ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ, ਜਿਸ ਲਈ  ਬਹੁਤ ਸਮਾਂ ਲੱਗ ਸਕਦਾ ਹੈ।

आवश्यक वस्तुओं की जमाखोरी व मुनाफाखोरी में संलिप्त लोगों के विरूद्ध कड़ी कार्रवाई

 

प्रदेश सरकार कोरोना महामारी के दौरान आवश्यक वस्तुओं की जमाखोरी व मुनाफाखोरी में संलिप्त लोगों के विरूद्ध कड़ी कार्रवाई करने से संकोच नहीं करेगी। मुख्यमंत्री जय राम ठाकुर ने यह जानकारी आज शिमला से वर्चुअल माध्यम से खाद्य, नागरिक आपूर्ति एवं उपभोक्ता मामले विभाग तथा हिमाचल प्रदेश राज्य आपूर्ति निगम लिमिटेड के अधिकारियों के साथ बातचीत करते हुए दी।

 मुख्यमंत्री ने कहा कि विभाग को प्रदेश में आवश्यक वस्तुएं अधिनियम के प्रावधानों को प्रभावी तरीके से कार्यान्वित कर उचित मूल्य पर आवश्यक वस्तुओं की उपलब्धता तथा गैर कानूनी गतिविधियों को रोकना सुनिश्चित करना चाहिए। उन्होंने कहा कि विभाग को उपभोक्ताओं के लिए उचित मूल्य पर आवश्यक वस्तुओं की सुचारू आपूर्ति सुनिश्चित करनी चाहिए तथा व्यापारियों द्वारा जमाखोरी व मुनाफाखोरी को रोकने के लिए सुधारात्मक कदम उठाने चाहिए।

 जय राम ठाकुर ने कहा कि प्रदेश सरकार ने राज्य में अवैध व्यापारिक गतिविधियों पर अंकुश लगाने के लिए अप्रैल, 2021 से हिमाचल प्रदेश होर्डिंग एण्ड प्रोफिटियरिंग प्रिवेशन आर्डर-1977, हिमाचल प्रदेश कमोडिटिज प्राइस मार्किंग एण्ड डिस्प्ले आर्डर-1977 तथा हिमाचल प्रदेश ट्रेड आर्टिक्लस (लाईसेंसिंग एण्ड कन्ट्रोल) आर्डर-1981 को लागू किया है। उन्होंने कहा कि यह आदेश इस वर्ष 31 अक्तूबर तक प्रभावी रहेंगे। व्या


व्यापारियों मुनाफाखोरी तथा जमाखोरी करने से रोकने के लिए गत लगभग एक माह में 4638 निरीक्षण किए गए। मुख्यमंत्री ने कहा कि प्रदेश में लक्षित जन वितरण प्रणाली को 5028 उचित मूल्य की दुकानों के माध्यम से 19,17,302 राशनकार्ड धारकों की आवश्यकताओं को पूरा करने के लिए प्रभावी रूप से कार्यान्वित किया जा रहा है। उन्होंने कहा कि राज्य उपदान योजना के तहत सभी राशनकार्ड धारकों को उपदान दरों पर तीन दालें, नमक, चीनी तथा खाद्य तेल उपलब्ध करवाया जा रहा है। जय राम ठाकुर ने कहा कि राष्ट्रीय खाद्य सुरक्षा अधिनियम के अंतर्गत एक राष्ट्र-एक राशन कार्ड योजना लागू करने वाला हिमाचल प्रदेश देश के अग्नणी राज्यों में से एक है। उन्होंने कहा कि प्रदेश सरकार ने गत वर्ष 6 जनवरी से इंट्रास्टेट राशन कार्ड पोर्टेबिलिटी की सुविधा आरम्भ की है। उन्होंने कहा कि इससे उपभोक्ताओं को आवश्यक वस्तुएं उनके सुविधाजनक स्थान पर नाप्त करने में सहायता मिलेगी। 

मुख्यमंत्रीी ने कहा कि राष्ट्रीय खाद्य सुरक्षा अधिनियम के तहत आने वाले सभी परिवारों को दो माह (मई व जून, 2021) के लिए प्रधानमंत्री गरीब कल्याण अन्न योजना-3 के अंतर्गत प्रति व्यक्ति प्रति परिवार 2 किलो चावल तथा 3 किलो गेहूं मुफ्त प्रदान किए जा रहे हैं। उन्होंने कहा कि मई, 2021 के लिए उचित मूल्य के दुकानधारकों ने लगभग 5606.06 मीट्रिक टन चावल और 8368 मीट्रिक टन गेहूं प्राप्त कर लिया है। उन्होंने कहा कि विभाग ने प्रदेश के किसानों से लगभग 5400 मीट्रिक टन गेहूं की खरीद की है। जय राम ठाकुर ने विभाग तथा निगम के अधिकारियों को आम जनता की सुविधा के लिए महामारी के दौरान अतिरिक्त निगरानी बरतने के आदेश दिए। खाद्य एवं नागरिक आपूर्ति मंत्री राजिन्द्र गर्ग ने बिलासपुर से वर्चुअल माध्यम से बैठक में भाग लेते हुए कहा कि विभाग उपभोक्ताओं को आवश्यक वस्तुओं की समुचित एवं निर्बाध आपूर्ति सुनिश्चित कर रहा है। उन्होंने मुख्यमंत्री को भरोसा दिलाया कि विभाग उनकी आकांक्षाओं के अनुरूप कार्य करने में कोई कोर कसर नहीं छोड़ेगा। खाद्य एवं नागरिक आपूर्ति के प्रधान सचिव रजनीश ने मुख्यमंत्री का स्वागत किया तथा उपभोक्ताओं के कल्याण के लिए विभाग तथा निगम द्वारा उठाए जा रहे कदमों की विस्तृत जानकारी दी। हिमाचल प्रदेश राज्य नागरिक आपूर्ति निगम की निदेशक मानसी सहाय ठाकुर ने निगम की उपलब्धियों के बारे में विस्तृत जानकारी दी। खाद्य, नागरिक आपूर्ति एवं उपभोक्ता मामले विभाग के निदेशक राम कुमार गौतम ने धन्यवाद प्रस्ताव प्रस्तुत किया। मुख्यमंत्री के सलाहकार डॉ. आर.एन. बत्ता तथा प्रदेश सरकार के अन्य वरिष्ठ अधिकारी भी इस अवसर पर उपस्थित थे।

ਮਿਸ਼ਨ ਫਤਿਹ 2.0 ਨੂੰ ਪਿੰਡਾਂ ‘ਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ-ਲਤੀਫ਼ ਅਹਿਮਦ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

ਮਿਸ਼ਨ ਫਤਿਹ 2.0 ਨੂੰ ਪਿੰਡਾਂ ‘ਚ ਸੁਚਾਰੂ ਢੰਗ ਨਾਲ ਲਾਗੂ

ਕੀਤਾ ਜਾਵੇਗਾ-ਲਤੀਫ਼ ਅਹਿਮਦ

*ਸਰਪੰਚਾਂ, ਪੰਚਾਂ ਅਤੇ ਆਂਗਣਵਾੜੀ ਵਰਕਰਾਂ ਨੰੂ ਸਿਹਤ ਕਾਮਿਆਂ ਨਾਲ ਸਹਿਯੋਗ ਕਰਨ ਦੀ ਅਪੀਲ

ਧੂਰੀ/ ਮਲੇਰਕੋਟਲਾ 21ਮਈ:

  ਮਿਸ਼ਨ ਫਤਿਹ 2.0 ਨੂੰ ਪਿੰਡਾਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਧੂਰੀ ਦੇ ਸਬ ਡਵੀਜ਼ਨਲ ਮੈਜਿਸਟ੍ਰੇਟ ਲਤੀਫ ਅਹਿਮਦ ਵੱਲੋਂ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾ ਸਮੇਤ ਫਤਹਿਗੜ੍ਹ ਪੰਜਗਰਾਈਆਂ ਅਤੇ ਗੁਰਬਖਸ਼ਪੁਰਾ ਪਿੰੰਡਾਂ ਦਾ ਦੌਰਾ ਕੀਤਾ ਗਿਆ।

ਐਸ ਡੀ ਐਮ ਲਤੀਫ਼ ਅਹਿਮਦ  ਵੱਲੋਂ ਪਿੰਡਾਂ ਦੇ ਸਰਪੰਚਾਂ,  ਪੰਚਾਇਤ ਮੈਂਬਰਾਂ, ਆਂਗਣਵਾੜੀ ਵਰਕਰ ਅਤੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਿਹਤ ਕਾਮਿਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਸਮੂਹਿਕ ਸ਼ਮੂਲੀਅਤ ਨਾਲ ਕੋਰੋਨਾਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਿਸ਼ਨ ਫਤਿਹ 2.0 ਤਹਿਤ ਹਰ ਪਿੰਡ ਵਿੱਚ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ- ਘਰ ਜਾ ਕੇ ਕੋਵਿਡ 19 ਦੇ ਲੱਛਣਾਂ ਬਾਰੇ ਸਰਵੇ ਕਰਨਗੀਆਂ ਅਤੇ ਲੋਕਾਂ ਨੂੰ ਕੋਵਿਡ 19 ਦੇ ਲੱਛਣ ਨਜ਼ਰ ਆਉਣ ’ਤੇ ਕੋਵਿਡ ਟੈਸਟ ਕੀਤੇ ਜਾਣਗੇ।

 ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਲਾਕ ਵਿੱਚ ਰੋਜਾਨਾ ਕੋਵਿਡ 19 ਦੇ ਸੈਂਪਲ ਲਏ ਜਾ ਰਹੇ ਹਨ ਅਤੇ ਨਾਲੋ ਨਾਲ ਕੋਵਿਡ ਦੇ ਮਰੀਜਾਂ ਦੀ ਰੋਜਾਨਾ ਜਾਂਚ ਵਿਭਾਗ ਦੇ ਅਣਥੱਕ ਸਿਹਤ ਕਾਮਿਆਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।  ਬਲਾਕ ਪ੍ਰਸਾਰ ਸਿੱਖਿਅਕ ਸੋਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚ ਕੋਵਿਡ ਦੇ ਮਰੀਜ ਵਧੇਰੇ ਹਨ, ਉਹਨਾਂ ਨੂੰ ਕੰਟੋਨਮੈਂਟ ਖੇਤਰ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਇਹਨਾਂ ਖੇਤਰਾਂ ਵਿੱਚ ਵਿਸ਼ੇਸ਼ ਰੂਪ ਵਿੱਚ ਕੋਵਿਡ ਸਾਵਧਾਨੀਆਂ ਰੱਖਣ ਲਈ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਡਾ ਸ਼ਗੁਫਤਾ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਸਤਿੰਦਰ ਸਿੰਘ, ਹਰਭਜਨ ਸਿੰਘ, ਸਿਹਤ ਸੁਪਰਵਾਈਜ਼ਰ ਕਮਲਜੀਤ ਕੌਰ, ਬਹੁ-ਮੰਤਵੀ ਸਿਹਤ ਕਾਮੇ ਰਾਜੇਸ਼ ਰਿਖੀ, ਦਲੀਪ ਸਿੰਘ, ਗੁਰਮੀਤ ਕੌਰ, ਮਲਕੀਤ ਸਿੰਘ, ਗੈਂਗਮੈਨ ਸਿਕੰਦਰ ਸਿੰਘ, ਵਾਰਡ ਅਟੈਂਡੈਂਟ ਬੰਭੂਲ ਦੇ ਨਾਲ ਨਾਲ ਪਿੰਡਾਂ ਦੇ ਸਰਪੰਚ ਸਾਹਿਬਾਨ, ਪੰਚਾਇਤ ਮੈਂਬਰ, ਜੀ.ਓ.ਜੀ ਆਦਿ ਮੌਜੂਦ ਰਹੇ।

ਕੋਵਿਡ ਮਰੀਜਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸਨਰ

 

ਕੋਵਿਡ ਮਰੀਜਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸਨਰ

*ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ ‘ਤੇ ਕਿਸੇ ਵੀ ਡਿਫਾਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ

ਸੰਗਰੂਰ , 21 ਮਈ:

ਜ਼ਿਲ੍ਹਾ ਸੰਗਰੂਰ ’ਚ ਕੋਵਿਡ-19 ਮਰੀਜਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਣ ਵਾਲੇ ਪ੍ਰਾਈਵੇਟ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸੋਸਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਚਾਰਜ਼ ਲੈ ਕੇ ਮਰੀਜ਼ ਨਾਲ ਠੱਗੀ ਕਰਦਾ ਪਾਇਆ ਗਿਆ ਤਾਂ ਬਖਸ਼ਿਆ ਨਹੀ ਜਾਵੇਗਾ। ਅਜਿਹਾ ਕਰਨ ਵਾਲੇ ਡਿਫਾਲਟਰ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।


ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜਲ੍ਹਿਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜਾਂ ਦੇ ਇਲਾਜ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸਨਰ ਦੇ ਦਫਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ।    

   I/185382/2021

ਐਸ ਏ ਐਸ ਨਗਰ: ਐਂਬੂਲੈਂਸਾਂ ਦੇ ਰੇਟ ਨਿਰਧਾਰਤ

 


ਕਰੋਨਾ : ਪੰਜਾਬ ਦੇ ਹਰ ਜ਼ਿਲ੍ਹੇ ਦੀ ਅਪਡੇਟ ਦੇਖਣ ਲਈ ਕਲਿਕ ਕਰੋ

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਤੇ ਲੈਬਾਰਟਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

 

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਤੇ ਲੈਬਾਰਟਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

* ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ 'ਤੇ ਕਿਸੇ ਵੀ ਡਿਲਾਫਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ 

* ਕੋਈ ਵੀ 104 ਹੈਲਪਲਾਈਨ ਅਤੇ ਡੀਸੀ ਦਫਤਰ ਵਿਖੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ

ਰੂਪਨਗਰ, 21 ਮਈ:

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 

ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ, ਲੈਬ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਸੀਜ਼ ਐਕਟ ਤਹਿਤ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ। ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਅਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਤੋਂ ਵੱਧ ਕੇ ਚਾਰਜ ਲੈ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਹਸਪਤਾਲ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਹਨਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟ ਹਸਪਤਾਲ ਖਿਲਾਫ ਸਖਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਕੋਲ ਕੋਈ ਹੋਰ ਚਾਰਾ ਨਹੀਂ ਬਚੇਗਾ।

ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਕੇ ਇੱਕ ਚੰਗੀ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿੱਚ ਕੁਝ ਅਜਿਹੇ ਵਿਅਕਤੀ ਵੀ ਹਨ ਜੋ ਸਥਿਤੀ ਦਾ ਅਣਉਚਿਤ ਫਾਇਦਾ ਉੱਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।

ਉਸਨੇ ਦੱਸਿਆ ਕਿ ਇਹ ਮੰਦਭਾਗਾ ਹੈ ਕਿ ਅਜਿਹੇ ਲੋਕ ਸਮੁੱਚੇ ਪੇਸ਼ੇ ਦੇ ਅਕਸ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਹਰਕਤਾਂ ਤੋਂ ਤੁਰੰਤ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਉਨ੍ਹਾਂ ਦੱਸਿਆ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ-19 ਮਰੀਜ਼ਾਂ ਦੇ ਇਲਾਜ਼ ਦਾ ਵਿਸਥਾਰਤ ਆਡਿਟ ਕਰੇਗੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ 104 ਹੈਲਪਲਾਈਨ ਨੰਬਰ ‘ਤੇ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਦਰਜ ਕਰਵਾਈ ਜਾ ਸਕਦੀ ਹੈ।

996 ਲੈਕਚਰਾਰਾਂ ਨੂੰ ਆਨਲਾਈਨ ਸਟੇਸ਼ਨ, ਦੇਖੋ ਸੂਚੀ

996 ਲੈਕਚਰਾਰਾਂ ਨੂੰ ਆਨਲਾਈਨ ਸਟੇਸ਼ਨ, ਦੇਖੋ ਸੂਚੀ

,

 DOWNLOAD COMPLETE list here 

Also read

ਮਾਸਟਰ ਕੇਡਰ ਤੋਂ ਪਦ ਉੱਨਤ 996 ਲੈਕਚਰਾਰਾਂ ਨੂੰ  ਕਿਵੇਂ ਹੋਣਗੇ ਆਨਲਾਈਨ  ਸਟੇਸ਼ਨ ਅਲਾਟ , ਪੜ੍ਹੋਮਾਸਟਰ ਕੇਡਰ ਤੋਂ ਪਦ ਉੱਨਤ 1000 ਲੈਕਚਰਾਰਾਂ ਨੂੰ ਆਨਲਾਈਨ ਹੋਣਗੇ ਸਟੇਸ਼ਨ ਅਲਾਟ

 

 ਮਾਸਟਰ/ਮਿਸਟ੍ਰੈਸ ਕਾਡਰ ਦੀ ਮਿਤੀ 19-06-2019 ਨੂੰ ਜਾਰੀ ਕੀਤੀ ਸਾਂਝੀ ਸੀਨੀਆਰਤਾ ਸੂਚੀ ਦੇ ਆਧਾਰ ਤੇ ਹੀ ਮਾਸਟਰ/ਮਿਸਟ੍ਰੈਸ ਕਾਡਰ ਤੋਂ ਬਤੋਰ ਲੈਕਚਰਾਰ ਅੰਗਰੇਜੀ, ਪੰਜਾਬੀ, ਕਮਰਸ ਅਤੇ ਇਕਨਾਮਿਕਸ ਵਿਸ਼ਿਆਂ ਵਿੱਚ ਮਿਤੀ 13-05-2021 ਅਤੇ 18.05.2021 ਰਾਹੀਂ ਆਰਜ਼ੀ ਤੌਰ ਤੇ (provisional) ਪਦ-ਉਨੌਤੀਆਂ ਕੀਤੀਆਂ ਗਈਆਂ ਹਨ।

 ਹੁਣ ਇਨ੍ਹਾਂ ਪਦ ਉਨਤ ਹੋਏ ਕਰਮਚਾਰੀਆਂ ਨੂੰ ਅੰਗਰੇਜ਼ੀ, ਪੰਜਾਬੀ, ਕਮਰਸ ਅਤੇ ਇਕਨਾਮਿਕਸ ਵਿਸ਼ਿਆਂ ਵਿੱਚ ਬਤੌਰ ਲੈਕਚਰਾਰ ਤੈਨਾਤੀ ਕਰਨ ਲਈ ਸਟੇਸ਼ਨ ਅਲਾਟ ਕੀਤੇ ਜਾਣੇ ਹਨ। ।

 ਇਨ੍ਹਾਂ ਕਰਮਚਾਰੀਆਂ ਵੱਲੋਂ ਮਿਤੀ 24-05-2021 ਤੱਕ ਆਪਣੀ ਈ-ਪੰਜਾਬ ਦੀ ਸਟਾਫ ਲੋਗ ਇੰਨ ਆਈ.ਡੀ ਵਿੱਚ ਵਿਭਾਗ ਵਲੋਂ ਤਿਆਰ ਕੀਤੇ ਸਾਫਟਵੇਅਰ ਰਾਹੀਂ ਸਟੇਸ਼ਨ ਦੀ ਚੋਣ ਕੀਤੀ ਜਾਵੇਗੀ। 


ਸਟੇਸ਼ਨ ਚੋਣ ਕਰਨ ਦੀ ਵਿਧੀ ਹੇਠ ਲਿਖੇ ਅਨੁਸਾਰ ਹੈ- ਪਦ ਉਨਤ ਕਰਮਚਾਰੀ ਆਪਣੀ Staff Login ID ਵਿੱਚ ਲਾਗਿਨ ਕਰਨ ਉਪਰੰਤ ਉਹ ਸਟੇਸ਼ਨ ਚੋਣ (Station Choice) ਦੇ ਲਿੰਕ ਤੇ ਕਲਿਕ ਕਰਨਗੇ। 
ਸਟੇਸ਼ਨ ਚੋਣ (Station Choice) ਦੇ ਲਿੰਕ ਤੇ ਕਲਿਕ ਕਰਨ ਤੇ ਖਾਲੀ ਸਟੇਸ਼ਨਾਂ ਦੀ ਲਿਸਟ ਦਿਖਾਈ ਦੇਵੇਗੀ।

 ਸਾਰੇ ਕਰਮਚਾਰੀਆਂ ਨੂੰ ਆਪਣੇ ਵਿਸ਼ੇ ਨਾਲ ਸਬੰਧਤ ਆਪਣੀ ਪ੍ਰਾਥਮਿਕਤਾ ਅਨੁਸਾਰ ਵੱਧ ਤੋਂ ਵੱਧ ਸਟੇਸ਼ਨ ਚੋਣ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕਿਸੇ ਕਰਮਚਾਰੀ ਵਲੋਂ ਪ੍ਰਾਥਮਿਕਤਾ ਅਨੁਸਾਰ ਚੋਣ ਕੀਤੇ ਗਏ ਸਾਰੇ ਸਟੇਸ਼ਨਾਂ ਦੀ ਕਿਸੇ ਨਾ ਕਿਸੇ ਹੋਰ ਸੀਨੀਅਰ ਕਰਮਚਾਰੀਆਂ ਵੱਲੋਂ ਚੋਣ ਕਰ ਲਈ ਜਾਂਦੀ ਹੈ ਤਾਂ ਉਸ ਸਥਿਤੀ ਵਿੱਚ ਵਿਭਾਗ ਵੱਲੋਂ ਕਰਮਚਾਰੀ ਨੂੰ ਆਪਣੇ ਪੱਧਰ ਤੇ ਸਟੇਸ਼ਨ ਅਲਾਟ ਕਰ ਦਿੱਤਾ ਜਾਵੇਗਾ। ਸਟੇਸ਼ਨ ਸਿਲੈਕਟ ਕਰਨ ਉਪਰੰਤ ਸਬਮਿਟ (Submit) ਬਟਨ ਕਲਿਕ ਕਰਨਗੇ । ਇੱਥੇ ਇਹ ਵੀ ਸਪਸ਼ੱਟ ਕੀਤਾ ਜਾਂਦਾ ਹੈ ਕਿ ਜੇਕਰ ਕੋਈ ਕਰਮਚਾਰੀ ਸਟੇਸ਼ਨ ਦੀ ਚੋਣ ਨਹੀਂ ਕਰਦਾ ਤਾਂ ਵਿਭਾਗ ਵੱਲੋਂ ਆਪਣੇ ਪਧੱਰ ਤੇ ਸਟੇਸ਼ਨ ਅਲਾਟ ਕਰ ਦਿੱਤਾ ਜਾਵੇਗਾ।

RECENT UPDATES

Today's Highlight