Sunday, 23 May 2021

ਮਾਪੇ-ਅਧਿਆਪਕ ਆਨਲਾਈਨ ਰਾਬਤਾ ਮੁਹਿੰਮ ਕੱਲ੍ਹ ਤੋਂ: ਜ਼ਿਲ੍ਹਾ ਸਿੱਖਿਆ ਅਫ਼ਸਰ


ਮਾਪੇ-ਅਧਿਆਪਕ ਆਨਲਾਈਨ ਰਾਬਤਾ ਮੁਹਿੰਮ ਕੱਲ੍ਹ ਤੋਂ

ਫੋਨ ਕਾਲ ਰਾਹੀਂ ਅਧਿਆਪਕ ਵਧਾਉਣਗੇ ਮਾਪਿਆਂ ਨਾਲ ਸਾਂਝ

ਤਰਨਤਾਰਨ, 23 ਮਈ :

ਗਰਮੀਆਂ ਦੀ ਛੁੱਟੀਆਂ ਹੋਣ ਦੇ ਬਾਵਜੂਦ ਮਾਪੇ-ਅਧਿਆਪਕ ਰਾਬਤਾ ਮੁਹਿੰਮ ਭਲਕੇ 24 ਮਈ ਤੋਂ 31 ਮਈ ਤੱਕ ਜਾਰੀ ਰਹੇਗੀ।ਮਾਪਿਆਂ ਨਾਲ ਫੋਨ ਕਾਲ ਰਾਹੀਂ ਰਾਬਤਾ ਵਧਾਉਣ ਲਈ ਸਿੱਖਿਆ ਅਧਿਕਾਰੀ ਅਤੇ ਅਧਿਆਪਕਾਂ ਨੇ ਪੂਰੀ ਤਰ੍ਹਾਂ ਤਿਆਰ ਹਨ। ਸ਼੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਕਿਹਾ ਕਿ ਘਰ ਬੈਠੇ ਵਿਦਿਆਰਥੀਆਂ ਲਈ ਇਹ ਮੁਹਿੰਮ ਹੋਰ ਸਾਰਥਿਕ ਹੋਵੇਗੀ।

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ (ਐੱਲ. ਕੇ. ਜੀ. ਤੇ ਯੂ. ਕੇ. ਜੀ. ) ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਸਿਹਤ ਸੰਭਾਲ, ਘਰ ਦੇ ਕੰਮ, ਭੇਜੀਆਂ ਜਾ ਰਹੀਆਂ ਵੱਖ-ਵੱਖ ਸਲਾਈਡਾਂ, ਦਾਖਲਾ ਮੁਹਿੰਮ ਆਦਿ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਪੇ-ਅਧਿਆਪਕ ਰਾਬਤਾ ਮੁਹਿੰਮ 24 ਤੋਂ 31 ਮਈ ਤੱਕ ਚਲਾਈ ਜਾਵੇਗੀ।

ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ ਨੂੰ ਕਿਹਾ ਕਿ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਹੋਰ ਕਰਮਚਾਰੀ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨਾਲ `ਘਰ ਬੈਠੇ ਸਿੱਖਿਆ` ਪ੍ਰੋਗਰਾਮ ਤਹਿਤ ਆਨਲਾਈਨ ਜੁੜ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹਨ।

ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਪੇ-ਅਧਿਆਪਕ ਰਾਬਤਾ ਮੁਹਿੰਮ ਤਹਿਤ ਕੀਤੀ ਗਈ ਪਹਿਲਕਦਮੀ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਫੋਨ ਕਾਲ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਸ਼ੇਸ਼ ਸਮਾਂ ਸਾਰਣੀ ਬਣਾ ਕੇ 24 ਤੋਂ 31 ਮਈ ਤੱਕ ਹਰੇਕ ਵਿਦਿਆਰਥੀ ਦੇ ਮਾਤਾ/ਪਿਤਾ/ਸਰਪ੍ਰਸਤ ਨਾਲ ਗੱਲਬਾਤ ਕਰਨਗੇ।ਇਸ ਗੱਲਬਾਤ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਦੂਰਦਰਸ਼ਨ ਪੰਜਾਬੀ ਤੇ ਆਨਲਾਈਨ ਟੀਵੀ ਕਲਾਸਾਂ, ਪੰਜਾਬ ਐਜੂਕੇਅਰ ਐਪ ਰਾਹੀਂ ਬੱਚਿਆਂ ਦੇ ਬੌਧਿਕ ਵਿਕਾਸ ਲਈ ਭੇਜੀਆਂ ਜਾ ਰਹੀਆਂ ਗਿਆਨ ਵਧਾਊ ਸਲਾਈਡਾਂ, ਵੀਡੀਓ ਐਪ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ, ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਬੰਧੀ ਜਾਗਰੂਕ ਕਰਨ ਬਾਰੇ ਗੱਲਬਾਤ ਕੀਤੀ ਜਾਵੇਗੀ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਪੇ ਅਧਿਆਪਕ ਰਾਬਤਾ ਮੁਹਿੰਮ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਮਾਪਿਆਂ ਨਾਲ ਰਾਬਤਾ ਕਰਨ ਲਈ ਸਹਿਯੋਗ ਦੇਣਗੇ ਅਤੇ ਨਿਰਧਾਰਿਤ ਗੂਗਲ ਪ੍ਰੋਫਾਰਮਾ ਵੀ ਭਰਨਗੇ।

ਇਸ ਸਬੰਧੀ ਸ਼੍ਰੀ ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਕਿਹਾ ਕਿ ਵੱਖ-ਵੱਖ ਸੋਸ਼ਲ ਮੀਡੀਆ ਸਾਧਨਾਂ ਦਾ ਪ੍ਰਯੋਗ ਕਰਦਿਆਂ ਅਧਿਆਪਕ, ਸਕੂਲ ਮੁਖੀ ਸਾਹਿਬਾਨ ਦੇ ਪੋਸਟਰ, ਆਡੀਓ, ਲਿਖਤੀ ਸੁਨੇਹੇ ਭੇਜ ਕੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਅਗਾਊਂ ਜਾਣੂੰ ਕਰਵਾਇਆ ਗਿਆ ਹੈ।

------------

ਫਾਜ਼ਿਲਕਾ:ਆਸ਼ਾ ਵਰਕਰਾਂ ਵੱਲੋਂ ਕੋਵਿਡ ਸਰਵੇਖਣ ਦਾ ਕੰਮ ਸ਼ੁਰੂ

 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ

ਆਸ਼ਾ ਵਰਕਰਾਂ ਵੱਲੋਂ ਕੋਵਿਡ ਸਰਵੇਖਣ ਦਾ ਕੰਮ ਸ਼ੁਰੂ

ਘਰ ਘਰ ਜਾ ਕੇ ਇਕੱਠੀ ਕੀਤੀ ਜਾ ਰਹੀ ਹੈ ਜਾਣਕਾਰੀ

ਫਾਜ਼ਿਲਕਾ 23 ਮਈ

ਪੇਂਡੂ ਇਲਾਕਿਆਂ ਵਿੱਚ ਕੋਵਿਡ ਦੇ ਵੱਧਦੇ ਕੇਸਾ ਦੇ ਚੱਲਦੇ ਸਰਵੇਖਣ ਦਾ ਕੰਮ ਸ਼ੁਰੂ ਹੋ ਚੁਕਿਆ ਹੈ ਜਿਸ ਵਿੱਚ ਆਸ਼ਾ ਵਰਕਰ ਘਰ ਘਰ ਜਾ ਕੇ ਕਰੋਨਾ ਨਾਲ ਜੁੜੇ ਲੱਛਣਾਂ ਦਾ ਡਾਟਾ ਇਕੱਠੇ ਕਰ ਰਹੀ ਹੈ ਅਤੇ ਵਿਭਾਗ ਦੀ ਕੋਸ਼ਿਸ਼ ਹੈ ਕਿ ਅੱਗੇ ਟੈਸਟ ਵੀ 5 ਕਿ.ਮੀ ਦੇ ਦਾਇਰੇ ਵਿੱਚ ਬਣੇ ਸਬ ਸੈਂਟਰ ਵਿੱਚ ਹੀ ਹੋ ਜਾਵੇ ਜਿਸ ਵਿੱਚ ਐਂਟੀਜਨ ਟੈਸਟ ਦੀ ਵਿਵਸਥਾ ਕੀਤੀ ਗਈ ਹੈ ਤਾਂ ਜ਼ੋ ਮਰੀਜ ਨੂੰ ਰਿਪੋਰਟ ਨਾਲ ਦੇ ਨਾਲ ਮਿਲ ਜਾਵੇ।ਡਬਵਾਲਾ ਕਲਾਂ ਦੇ ਐਸਐਮਓ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਪੇਂਡੂ ਇਲਾਕਿਆਂ ਵਿੱਚ ਹਰ ਪਿੰਡ ਵਿੱਚ ਵਿਭਾਗ ਵੱਲੋਂ ਆਸ਼ਾ ਵਰਕਰ ਕੰਮ ਰਹੀ ਹੈ ਜੋ ਕਿ ਘਰ ਘਰ ਜਾ ਕੇ ਮਰੀਜਾਂ ਦਾ ਡਾਟਾ ਇਕੱਠਾ ਕਰ ਰਹੀ ਹੈ

ਬਲਾਕ ਮਾਸ ਮੀਡੀਆਂ ਇੰਚਾਰਜ ਦਿਵੇਸ਼ ਕੁਮਰ ਨੇ ਦੱਸਿਆ ਕਿ ਆਸ਼ਾ ਵਰਕਰ ਪਿੰਡਾਂ ਦੇ ਜਮੀਨੀ ਹਾਲਾਤਾਂ ਨਾਲ ਜੁੜੀ ਹੋਈ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਅਹਿਮ ਭੁਮਿਕਾ ਨਿਭਾ ਰਹੀ ਹੈ।ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰ ਵੱਲੋਂ ਤਿਆਰ ਡਾਟਾ ਅਤੇ ਕੋਵਿਡ ਲੱਛਣ ਨਾਲ ਮਿਲੇ ਜੁਲੇ ਲੋਕਾਂ ਦਾ ਸੈਂਪਲ ਆਦਿ ਰੱਖਣ ਵਿੱਚ ਮਦਦ ਮਿਲ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਆਸ਼ਾ ਵਰਕਰ, ਆਸ਼ਾ ਫਸੀਲੀਟੇਟਰ ਕੰਮ ਕਰ ਰਹੀ ਹੈ।

ਐਸਐਮਓ ਡਾ ਪੰਕਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਸ਼ਾ ਵਰਕਰ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ ਤਾਂ ਜ਼ੋ ਕਰੋਨਾ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ।

ਫਾਜ਼ਿਲਕਾ: 436 ਨਵੇਂ ਮਾਮਲੇ ਸਾਹਮਣੇ ਆਏ , ਮੌਤਾਂ ਦਾ ਅੰਕੜਾ ਪੁਜਿਆ 379

 13040 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ-ਹਰੀਸ਼ ਨਾਇਰ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਫਾਜ਼ਿਲਕਾ, 23 ਮਈ

ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 13040 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਵਿਚ ਜ਼ਿਲੇ ਵਿਚ ਕੋਵਿਡ ਦੇ 436 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 16964 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 13040 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 3545 ਐਕਟਿਵ ਕੇਸ ਜ਼ਿਲੇ ਵਿਚ ਹਨ ਜਦ ਕਿ 379 ਦੁੱਖਦਾਈ ਮੌਤਾਂ ਹੋਈਆਂ ਹਨ।

ਅੰਮਿ੍ਰਤਸਰ: 15 ਵਿਅਕਤੀਆਂ ਦੀ ਮੌਤ , ਅੱਜ 300 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 
ਕੋਰੋਨਾ ਤੋਂ ਮੁਕਤ ਹੋਏ 500 ਵਿਅਕਤੀ ਪਰਤੇ ਆਪਣੇ ਘਰਾਂ ਨੂੰ


--- ਅੱਜ 300 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ


----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4121


ਅੰਮਿ੍ਰਤਸਰ, 23 ਮਈ --- ਜਿਲਾ ਅੰਮਿ੍ਰਤਸਰ ਵਿੱਚ ਅੱਜ 300 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 500 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 37369 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4121 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1344 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 15 ਵਿਅਕਤੀ ਦੀ ਮੌਤ ਹੋਈ ਹੈ।

Ludhiana: Vaccination sites for May 24, 2021

 

ਰੂਪਨਗਰ: 2ਮੌਤਾਂ, 76 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

ਮੋਹਾਲੀ: 16ਮੌਤਾਂ, 454 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 995 ਕੋਰੋਨਾ ਮਰੀਜ਼ ਸਿਹਤਯਾਬ ਹੋਏ

 ਮੋਹਾਲੀ: 16ਮੌਤਾਂ, 454 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 995 ਕੋਰੋਨਾ ਮਰੀਜ਼ ਸਿਹਤਯਾਬ ਹੋਏ


ਐਸ.ਏ.ਐਸ ਨਗਰ, 23 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 64621 ਮਿਲੇ ਹਨ ਜਿਨ੍ਹਾਂ ਵਿੱਚੋਂ 58092 ਮਰੀਜ਼ ਠੀਕ ਹੋ ਗਏ ਅਤੇ 5663 ਕੇਸ ਐਕਟੀਵ ਹਨ । ਜਦਕਿ 866 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।


ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 732 ਮਰੀਜ਼ ਠੀਕ ਹੋਏ ਹਨ ਅਤੇ 555 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 16 ਮਰੀਜਾਂ ਦੀ ਮੌਤ ਹੋਈ ।

ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ ਸਿੱਖਿਆ ਮੰਤਰੀ

 ਚੰਡੀਗੜ੍ਹ, 23 ਮਈ 2021 (ਪ੍ਰਮੋਦ ਭਾਰਤੀ)- ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ।


ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਰਾਜਨਾਥ ਸਿੰਘ, ਸਮ੍ਰਿਤੀ ਈਰਾਨੀ ਅਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ਼ ਪੋਖਰੀਆਲ ਨਿਸ਼ਾਂਕ ਸ਼ਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।


ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸੂਬੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਣਗੇ।

DC BECOMES SAVIOUR FOR YOUTH STUCK IN DUBAI AFTER CHEATED BY TRAVEL AGENT

 DC BECOMES SAVIOUR FOR YOUTH STUCK IN DUBAI AFTER CHEATED BY TRAVEL AGENT


24-YEAR-OLD REACHS HOME SAFELY IN LUDHIANA, THANKS DC & SPS OBEROI FROM SARBAT DA BHALA TRUST


Ludhiana, May 23- 

Stranded in Dubai, 24-year-old Ludhiana youth Manjeet Kumar of local Baba Namdev Nagar had never thought that he would rejoin his family in such a short span of time courtesy Deputy Commissioner Varinder Kumar Sharma, who not only ensured his safe and sound return today after receiving a random message from the youth in distress on May 13, 2021.


Kumar who arrived in Ludhiana today morning expressed gratitude towards Deputy Commissioner and SPS Oberoi from Sarbat Da Bhala trust for being saviour of him.


On his return Manjeet Kumar said that he was working as AC mechanic here and one day he got to know about a travel agent and contacted him for work visa at Dubai. He said the agent lured him by claiming that after one-month of visitor visa, his visa would automatically convert into work visa.


“I paid Rs 80,000 to the agent and landed in Dubai on February 26, 2021 on a one-month visitor visa. Later when it expired, I contacted the agent and requested him for work visa many times but to no avail. Then, my family also visited travel agent office and called him several times but efforts remain futile”, Kumar revealed.


He said that on May 13, 2021, he randomly sent a WhatsApp message on Deputy Commissioner Varinder Kumar Sharma’s mobile number which he got from friend at Ludhiana.


He said that DC Varinder Kumar Sharma immediately responded and assured fulsome support. Deputy Commissioner talked with Sarbat Da Bhala head SPS Oberoi who in-turn put his team at Dubai to rescue Manjeet Kumar immediately.


Deputy Commissioner said that it was our duty to save Kumar who was cheated by a travel agent and thanked SPS Oberoi for untiring efforts in safe repatriation of Kumar.

12 ਵੀਂ ਦੀ ਪ੍ਰੀਖਿਆ ਲਈ ਰਾਜ ਬੋਰਡਾਂ ਨੂੰ ਆਪਣਾ ਫੈਸਲਾ ਲੈਣ ਦੀ ਆਗਿਆ: ਸਿੱਖਿਆ ਮੰਤਰੀ

 


ਕੋਰਨਾ ਵਾਇਰਸ ਦੀ ਦੂਜੀ ਲਹਿਰ ਦੇ ਫੈਲਣ ਕਾਰਨ 12 ਵੀਂ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਕਿ ਪ੍ਰੀਖਿਆ ਆਯੋਜਿਤ ਕੀਤੀ ਜਾਏਗੀ ਜਾਂ ਨਹੀਂ. ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਕਈ ਉੱਚ-ਪ੍ਰੋਫਾਈਲ ਮੰਤਰੀਆਂ ਦਰਮਿਆਨ ਬੈਠਕ ਖ਼ਤਮ ਹੋ ਗਈ ਹੈ। ਇਸ ਵਰਚੁਅਲ ਡਿਜੀਟਲ ਪ੍ਰੈਸ ਕਾਨਫਰੰਸ ਦੌਰਾਨ, ਕਈ ਰਾਜਾਂ ਦੇ ਸਿੱਖਿਆ ਮੰਤਰੀਆਂ ਨੇ 12 ਵੀਂ ਦੀ ਪ੍ਰੀਖਿਆ ਦੇ ਆਯੋਜਨ ਬਾਰੇ ਆਪਣੀ ਰਾਏ ਦਿੱਤੀ। ਤੁਹਾਨੂੰ ਦੱਸ ਦਈਏ ਕਿ ਇਹ ਮੁਲਾਕਾਤ ਕੁਝ ਸਹਿਮਤੀ ਨਾਲ ਖ਼ਤਮ ਹੋ ਗਈ ਹੈ। 

 ਇਸ ਬੈਠਕ ਵਿਚ, 12 ਵੀਂ ਅਤੇ ਦਾਖਲਾ ਪ੍ਰੀਖਿਆ ਲਈ ਡਿਜੀਟਲ ਪ੍ਰੈਸ ਕਾਨਫਰੰਸ ਵਿਚ, ਕੇਂਦਰ ਸਰਕਾਰ ਦੇ ਦੋ   ਵਿਕਲਪਾਂ  ਦਾ  ਪ੍ਰਸਤਾਵ ਰਖਿਆ ਹੈ  ਜਦਕਿ ਸੀਬੀਐਸਈ ਨੇ 12 ਵੀਂ ਦੀ ਪ੍ਰੀਖਿਆ ਲਈ ਦੋ ਵਿਕਲਪ ਪੇਸ਼ ਕੀਤੇ ਸਨ, ਜਿਸ ਨਾਲ ਉਨ੍ਹਾਂ ਨੇ ਕਿਹਾ ਕਿ ਰਾਜ ਬੋਰਡਾਂ ਨੂੰ ਆਪਣਾ ਫੈਸਲਾ ਲੈਣ ਦੀ ਆਗਿਆ ਹੈ। 

 ਸੂਤਰਾਂ ਅਨੁਸਾਰ ਸੀਬੀਐਸਈ 12 ਵੀਂ ਦੀ ਪ੍ਰੀਖਿਆ ਲਈ ਜਾਏਗੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਪ੍ਰੀਖਿਆ ਦਾ ਆਯੋਜਨ ਕਦੋਂ ਅਤੇ ਕਿਵੇਂ ਹੋਵੇਗਾ ਇਸ ਬਾਰੇ ਜਾਣਕਾਰੀ ਦੇਵੇਗਾ। ਇਸ ਦੇ ਨਾਲ ਹੀ 12 ਵੀਂ ਸੀਬੀਐਸਈ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ 1 ਜੂਨ ਨੂੰ ਕੀਤਾ ਜਾਵੇਗਾ। ਕੇਂਦਰੀ ਮੰਤਰੀਆਂ ਦੀ ਹਾਲ ਹੀ ਵਿੱਚ ਸਮਾਪਤ ਹੋਈ ਬੈਠਕ ਵਿੱਚ, ਦਿੱਲੀ ਸਰਕਾਰ ਨੇ ਕਿਹਾ ਕਿ ਉਹ ਬਾਰ੍ਹਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਕਰਵਾਉਣ ਦੇ ਹੱਕ ਵਿੱਚ ਨਹੀਂ ਹਨ। ਮੀਟਿੰਗ ਵਿੱਚ, ਇਹ ਕਿਹਾ ਗਿਆ ਕਿ ਰਾਜ ਬੋਰਡ ਆਪਣੇ ਅਨੁਸਾਰ ਫੈਸਲਾ ਲੈ ਸਕਦਾ ਹੈਪਰ ਸੀਬੀਐਸਈ, ਨੀਟ ਅਤੇ ਜੇਈਈ ਲਈ ਇਮਤਿਹਾਨ ਹੋਣਗੇ.

PUNJAB GOVT LAUNCHED WHATSAPP CHATBOT FOR SELF CARE DURING HOME CARE

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰ ਵਿੱਚ ਇਕਾਂਤਵਾਸ ਹੋਏ ਮਰੀਜ਼ਾਂ ਲਈ ਸ਼ੁਰੂ ਕੀਤਾ ਕੋਵਿਡ ਕੇਅਰ ਵਟ੍ਹਸਐਪ ਚੈਟਬੋਟ 👉ਸਿਹਤ ਸਬੰਧੀ ਸਲਾਹ ਲੈਣ ਲਈ ਕੋਵਿਡ ਮਰੀਜ਼ 874406044 ’ਤੇ ਵਟ੍ਹਸਐਪ ਕਰ ਸਕਦੇ ਹਨ।

ਅੰਮਿ੍ਰਤਸਰ: 19 ਵਿਅਕਤੀਆਂ ਦੀ ਮੌਤ, 400 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 

ਦਫਤਰ ਜਿਲਾ ਲੋਕ ਸੰਪਰਕ ਅਫਸਰ ਅੰਮਿ੍ਰਤਸਰ

ਕੋਰੋਨਾ ਤੋਂ ਮੁਕਤ ਹੋਏ 470 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 400 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 4336

ਅੰਮਿ੍ਰਤਸਰ, 21 ਮਈ --- ਜਿਲਾ ਅੰਮਿ੍ਰਤਸਰ ਵਿੱਚ ਅੱਜ 400 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 470 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 36869 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 4336 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1329 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ    19 ਵਿਅਕਤੀ ਦੀ ਮੌਤ ਹੋਈ ਹੈ।

ਪੰਜਾਬ ਸਰਕਾਰ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ/ਟੈਸਟਾਂ ਦੇ ਰੇਟ ਕੀਤੇ ਨਿਰਧਾਰਤ

 

ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੰਟਰੋਲ ਰੂਮ ਚੌਵੀ ਘੰਟੇ ਜਨਤਾ ਦੀ ਸਹੂਲਤ ਲਈ ਕੰਮ ਕਰਨਗੇ: ਸੋਨਾਲੀ ਗਿਰੀ

 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ


ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਲਾ ਪੱਧਰ ਤੇ ਅਤੇ ਸਬ-ਡਵੀਜ਼ਨ ਪੱਧਰ ਤੇ ਕੰਟਰੋਲ ਰੂਮ ਸਥਾਪਿਤ : ਸੋਨਾਲੀ ਗਿਰੀ


*  ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ  ਕੰਟਰੋਲ ਰੂਮ ਚੌਵੀ ਘੰਟੇ ਜਨਤਾ ਦੀ ਸਹੂਲਤ ਲਈ ਕੰਮ ਕਰਨਗੇ


ਰੂਪਨਗਰ 22 ਮਈ :


ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਹੈੱਡਕੁਆਟਰ, ਰੂਪਨਗਰ ਵਿਖੇ ਅਤੇ ਜਿਲ੍ਹੇ ਦੇ ਸਮੂਹ ਸਬ-ਡਵੀਜ਼ਨ ਪੱਧਰ ਤੇ ਆਮ ਜਨਤਾ ਦੀ ਸਹੂਲਤ ਲਈ ਚੌਵੀ ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।


ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਹੈੱਡਕੁਆਟਰ ਵਿਖੇ ਕੰਟਰੋਲ ਰੂਮ ਨੰਬਰ 01881-221157, ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੰਟਰੋਲ ਰੂਮ ਨੰਬਰ 94639-27811 ਸਬ-ਡਵੀਜ਼ਨ ਰੂਪਨਗਰ ਵਿਖੇ ਕੰਟਰੋਲ ਰੂਮ ਨੰਬਰ 01881-221155, ਸਬ-ਡਵੀਜਨ ਸ੍ਰੀ ਚਮਕੌਰ ਸਾਹਿਬ ਵਿਖੇ ਕੰਟਰੋਲ ਰੂਮ ਨੰਬਰ 76268-20589, ਸਬ-ਡਵੀਜਨ ਮੋਰਿੰਡਾ ਵਿਖੇ ਕੰਟਰੋਲ ਰੂਮ ਨੰਬਰ 94655-64648 ਅਤੇ ਸਬ-ਡਵੀਜਨ ਨੰਗਲ ਵਿਖੇ ਕੰਟਰੋਲ ਰੂਮ ਨੰਬਰ 94653-37137 ਰਾਹੀਂ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ-19 ਮਹਾਮਾਰੀ ਸਬੰਧੀ ਕਿਸੇ ਦੀ ਕਿਸਮ ਦੀ ਕੋਈ ਵੀ ਲੋੜੀਂਦੀ ਜਾਣਕਾਰੀ/ਸਹਾਇਤਾਂ ਦੀ ਲੋੜ ਹੈ ਜਾਂ ਕਿਸੇ ਵੀ ਕਿਸਮ ਦੀ ਕੋਵਿਡ-19 ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਵਿਅਕਤੀ ਦਰਸਾਏ ਗਏ ਨੰਬਰਾਂ ਤੇ ਆਪਣੀ-ਆਪਣੀ ਸਬ-ਡਵੀਜਨ ਦੇ ਕੰਟਰੋਲ ਰੂਮ ਨਾਲ ਸਿੱਧੇ ਤੌਰ ਤੇ ਸੰਪਰਕ ਕਰ ਸਕਦੇ ਹਨ।

ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਲਈ ਹੋਰ ਵਿਕਲਪ ਕੀਤੇ ਜਾਰੀ : ਸੋਨਾਲੀ ਗਿਰੀ

 


ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਲਈ ਹੋਰ ਵਿਕਲਪ ਕੀਤੇ ਜਾਰੀ : ਸੋਨਾਲੀ ਗਿਰੀ


 ਰੂਪਨਗਰ 22 ਮਈ :

ਕਰੋਨਾ ਦੀ ਮੌਜੂਦਾ ਤਰਾਸਦੀ ਦੌਰਾਨ ਸਮੂੰਹ ਸੇਵਾ ਕੇਂਦਰਾਂ ਵਿਖੇ ਅੱਜ ਵੀ ਪਹਿਲਾਂ ਦੀ ਤਰਾਂ ਪਬਲਿਕ ਨੂੰ ਸਾਰੀਆਂ ਸੇਵਾਵਾਂ ਮੁਹੱਈਆ ਕੀਤੀਆ ਜਾ ਰਹੀਆਂ ਹਨ। ਮੈਡੀਕਲ ਸਟਾਫ ਅਤੇ ਪੁਲਿਸ ਵਿਭਾਗ ਦੀ ਤਰਾਂ ਹੀ ਸੇਵਾ ਕੇਂਦਰਾਂ ਦਾ ਸਟਾਫ ਵੀ ਪਬਲਿਕ ਨੂੰ ਸਿੱਧੇ ਤੌਰ ਤੇ ਸਹੂਲਤਾ ਦੇ ਰਿਹਾ ਹੈ ।


 ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਨੂੰ ਕੇਵਲ ਆਨ ਲਾਈਨ, ਕੋਵਾ ਪੰਜਾਬ ਐਪ ਅਤੇ ਮੋਬਾਇਲ ਨੰਬਰ 89685–93812 ਅਤੇ 89685-93813 ਤੇ ਹੀ ਅਪੋਆਇੰਟਮੈਂਟ ਦਿੱਤੀ ਜਾਂਦੀ ਹੈ। ਨਵੇਂ ਨਿਯਮਾਂ ਅਨੁਸਾਰ ਹਰ ਸਰਵਿਸ ਘਰ ਪਹੁੰਚਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਤੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਤੋਂ ਸ਼ਾਮ 4.00 ਵਜੇ ਤੱਕ ਵੀ ਨਿਰਧਾਰਤ ਕੀਤਾ ਗਿਆ ਹੈ। ਸ੍ਰੀ ਕਮਲ ਖੋਸਲਾ ਡੀ ਈ ਜੀ ਸੀ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੀਆਂ ਇਨਾਂ ਸਹੂਲਤਾਂ ਦਾ ਲਾਭ ਲਿਆ ਜਾਵੇ ਮਾਸਕ ਦੀ ਵਰਤੋਂ ਕੀਤੀ ਜਾਵੇ, ਆਪਸੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਵਾਰ ਵਾਰ ਹੱਥ ਧੋਏ ਚਾਹੀਦੇ ਹਨ l ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵੈਕਸੀਨ ਦਾ ਟੀਕਾ ਲਗਵਾਉਣ ਲਈ ਵੀ ਸੇਵਾ ਕੇਂਦਰਾਂ ਤੇ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਹੋਰ ਵੇਰਵੇ ਦਿੰਦੇ ਹੋਏ ਉਹਨਾਂ ਦੱਸਿਆ ਕਿ ਸੇਵਾ ਕੇਂਦਰਾਂ ਅਧੀਨ ਸਰਵਿਸ ਲੈਣ ਲਈ ਆਨਲਾਈਨ ਅਪੋਆਇੰਟਮੈਂਟ ਲਾਜ਼ਮੀ ਹੈ। ਬਿਨਾਂ ਅਪੋਆਇਟਮੈਂਟ ਦਾਖਲਾ ਨਹੀਂ ਹੈ। ਆਨਲਾਈਨ ਅਪੋਆਇੰਟਮੈਂਟ ਲਈ ਉਪਰੋਕਤ ਵਿਕਲਪ ਤੋਂ ਇਲਾਵਾ https://esewa.punjab.gov.in/CenterSlotBooking ਤੇ ਲਾਗਿਨ ਕੀਤਾ ਜਾਵੇ ਉਹਨਾਂ ਦੱਸਿਆ ਕਿ ਫੀਸ ਦੀ ਅਦਾਇਗੀ ਵੀ ਸੇਵਾ ਕੇਂਦਰ ਆਨਲਾਈਨ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਆਨਲਾਈਨ ਅਤੇ ਡਿਜੀਟਲ ਤਕਨੀਕ ਨੂੰ ਅਪਣਾਇਆ ਜਾਵੇ।

12 ਵੀਂ ਦੀਆਂ ਪ੍ਰੀਖਿਆਵਾਂ ਹੋਣਗੀਆਂ ਜਾ ਨਹੀਂ , ਫੈਸਲਾ ਅੱਜ

 


ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਇੱਕ ਉੱਚ ਪੱਧਰੀ ਬੈਠਕ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ ਜਿਸ ਵਿੱਚ 12 ਵੀਂ ਬੋਰਡ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਲਈ ਦਾਖਲਾ ਪ੍ਰੀਖਿਆਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

 ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਇਹ ਜਾਣਕਾਰੀ ਦਿੱਤੀ। ਕੋਰਨਾ ਵਿਸ਼ਾਣੂ ਦੀ ਦੂਜੀ ਲਹਿਰ ਦੇ ਮੱਦੇਨਜ਼ਰ 12 ਵੀਂ ਦੀ ਬੋਰਡ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ। ਨਿਸ਼ਾਂਕ ਨੇ ਟਵੀਟ ਕੀਤਾ ਕਿ 23 ਮਈ 2021 ਨੂੰ ਇਹ ਬੈਠਕ ਡਿਜੀਟਲ ਰੂਪ ਵਿੱਚ ਕੀਤੀ ਜਾਏਗੀ ਜਿਸ ਵਿੱਚ ਉਹ (ਨਿਸ਼ਾਂਕ ਦੀ) ਦੇ ਨਾਲ-ਨਾਲ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਪ੍ਰਕਾਸ਼ ਜਾਵਡੇਕਰ ਵੀ ਸ਼ਾਮਲ ਹੋਣਗੇ। 

ਮੀਟਿੰਗ ਵਿੱਚ ਸਿੱਖਿਆ ਮੰਤਰੀ, ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੱਤਰ ਸ਼ਾਮਲ ਹੋਣਗੇ। ਸਿੱਖਿਆ ਮੰਤਰਾਲੇ ਦੇ ਬਿਆਨ ਅਨੁਸਾਰ ਇਸ ਮੀਟਿੰਗ ਵਿੱਚ 12 ਵੀਂ ਬੋਰਡ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਅਤੇ ਪੇਸ਼ੇਵਰ ਕੋਰਸਾਂ ਲਈ ਦਾਖਲਾ ਪ੍ਰੀਖਿਆਵਾਂ ਬਾਰੇ ਵਿਚਾਰ ਵਟਾਂਦਰੇ ਹੋਣਗੇ।

RECENT UPDATES

Today's Highlight