Wednesday, 26 May 2021

ਸਿੱਖਿਆ ਵਿਭਾਗ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ NTSE/ NMMS ਦੀ ਤਿਆਰੀ , ਫੰਡ ਕੀਤੇ ਰਿਲੀਜ਼

 

ਡੀਡੀ ਪੰਜਾਬੀ ਤੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦਾ ਸ਼ਡਿਊਲ

 

BREAKING NEWS: ਪੰਜਾਬ ਸਰਕਾਰ ਨੇ 52 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

 

ਅਰੁਨਾ ਚੌਧਰੀ 28 ਮਈ ਨੂੰ ਕਰਨਗੇ ‘ਉਡਾਣ’ ਯੋਜਨਾ ਦੀ ਸ਼ੁਰੂਆਤ

 ਅਰੁਨਾ ਚੌਧਰੀ 28 ਮਈ ਨੂੰ ਕਰਨਗੇ ‘ਉਡਾਣ’ ਯੋਜਨਾ ਦੀ ਸ਼ੁਰੂਆਤ

• ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡ

ਚੰਡੀਗੜ੍ਹ, 26 ਮਈ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ 28 ਮਈ ਨੂੰ ਰਾਜ ਵਿਆਪੀ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣਗੇ।

ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜੀਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰਾਜ ਵਿਆਪੀ ਪ੍ਰਾਜੈਕਟ ਪੰਜਾਬ ਸਰਕਾਰ ਦਾ ਇਕ ਹੋਰ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਔਰਤਾਂ ਦੇ ਸ਼ਕਤੀਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਸਫ਼ਰ ਦੀ ਸਹੂਲਤ ਮੁਫ਼ਤ ਕੀਤੀ ਹੈ ਅਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਤਾਂ ਜੋ ਉਹ ਸਿਆਸੀ ਖੇਤਰ ਵਿੱਚ ਵੀ ਨਾਮਣਾ ਖੱਟ ਸਕਣ।

ROOPNAGAR: 146 ਨਵੇਂ ਕਰੋਨਾ ਪਾਜ਼ਿਟਿਵ,1 ਮੌਤ

 


ਪੀਜੀਆਈ ਚੰਡੀਗੜ੍ਹ: ਬੀਐਸਸੀ ਨਰਸਿੰਗ ਦੇ ਦਾਖਲੇ ਲਈ ਅਰਜ਼ੀਆਂ ਮੰਗੀਆਂ

Online Applications are invited from Indian citizens for admission to the following B.Sc. courses for the September 2021 Session:
Name of the course :Starting date : Closing date 
B.Sc. Nursing (4 Years) 25.05.2021 to 24.06.2021 
B.Sc. Nursing (Post Basic) 25.05.2021 to 24.06.2021
 B.Sc. Paramedical 01.06.2021 to 02.07.2021 Selection/admission to the above courses will be done through Computer Based Test to be held at various cities/centers. 


For details regarding eligibility criteria, procedure for filling of online application form, application/examination fee and other terms and conditions, candidates are advised to visit PGIMER website www.pgimer.edu.in.
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਵਿਸ਼ੇਸ ਆੱਨਲਾਈਨ ਗਤੀਵਿਧੀਆਂ

  

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਵਿਸ਼ੇਸ ਆੱਨਲਾਈਨ ਗਤੀਵਿਧੀਆਂ

ਤਰਨਤਾਰਨ, 26 ਮਈ :

ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਉਪਜੇ ਹਾਲਾਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਨਿਰੰਤਰ ਰਾਬਤੇ ਦੀ ਮੰਗ ਕਰਦੇ ਹਨ।ਮਹਾਂਮਾਰੀ ਦੌਰਾਨ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਾਵਧਾਨੀਆਂ ਦੇ ਪਾਲਣ ਅਤੇ ਹੌਸਲਾ ਬਣਾਈ ਰੱਖਣ ਲਈ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਜਿੱਥੇ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਬਹੁਤ ਸਾਰੀਆਂ ਦਿਲਚਸਪ ਆਨਲਾਈਨ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।

ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ " ਵਿਸ਼ੇਸ ਸਮਰ ਗਤੀਵਿਧੀਆਂ" ਅਧੀਨ ਨਵੇਂ ਸੈਸ਼ਨ ਦੌਰਾਨ ਗਣਿਤ ਵਿਸ਼ੇ ਦੇ ਹੁਣ ਤੱਕ ਕੀਤੇ ਜਾ ਚੁੱਕੇ ਪਾਠਕ੍ਰਮ ਦੇ ਆਧਾਰ `ਤੇ ਮੰਨੋਰੰਜਕ ਅਤੇ ਸਿੱਖਿਆਦਾਇਕ ਆਨਲਾਈਨ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਗਈ ਹੈ।

ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਅਤੇ ਸ਼੍ਰੀ ਗੁਰਬਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ ਸੰਪਰਕ ਵਿੱਚ ਰਹਿਣ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੇ ਮਨੋਰਥ ਨਾਲ ਵੱਖ ਵੱਖ ਵਿਸ਼ਿਆਂ ਦੀਆਂ ਆਨਲਾਈਨ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।ਇਸੇ ਤਹਿਤ ਗਣਿਤ ਵਿਸ਼ੇ ਲਈ ਦੋ ਗਰੁੱਪਾਂ ਮਿਡਲ ਅਤੇ ਸੈਕੰਡਰੀ ਲਈ ਗਤੀਵਿਧੀਆਂ ਦੀ ਯੋਜਨਾ ਉਲੀਕੀ ਗਈ ਹੈ।

ਇਹ ਗਤੀਵਿਧੀਆਂ 1 ਜੂਨ ਤੋਂ ਸ਼ੁਰੂ ਹੋ ਕੇ 23 ਜੂਨ ਤੱਕ ਜਾਰੀ ਰਹਿਣਗੀਆਂ।ਮਿਡਲ ਗਰੁੱਪ ਦੀਆਂ ਜਮਾਤਾਂ ਛੇਵੀਂ, ਸੱਤਵੀਂ ਅਤੇ ਅੱਠਵੀਂ ਲਈ ਕੁੱਲ ਦਸ ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ ਅਤੇ ਵਿਦਿਆਰਥੀ ਇਹਨਾਂ ਵਿੱਚੋਂ ਕੋਈ ਚਾਰ ਮਨਪਸੰਦ ਗਤੀਵਿਧੀਆਂ ਕਰਨਗੇ।ਇਸੇ ਤਰ੍ਹਾਂ ਸੈਕੰਡਰੀ ਗਰੁੱਪ ਦੀਆਂ ਨੌਵੀਂ ਅਤੇ ਦਸਵੀਂ ਜਮਾਤਾਂ ਲਈ ਕੁੱਲ ਨੌਂ ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ।ਵਿਦਿਆਰਥੀ ਆਪੋ ਆਪਣੀ ਦਿਲਚਸਪੀ ਅਨੁਸਾਰ ਕੋਈ ਚਾਰ ਕ੍ਰਿਆਵਾਂ ਕਰਨਗੇ।ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਵਿਸ਼ਾ ਅਧਿਆਪਕਾਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਸਮੂਹ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਨੂੰ ਲੋੜੀਂਦੀ ਅਗਵਾਈ ਦੇਣ ਲਈ ਵੀ ਕਿਹਾ।


ਸ਼੍ਰੀ ਜਸਵੰਤ ਸਿੰਘ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਇਹਨਾਂ ਕ੍ਰਿਆਵਾਂ ਦਾ ਮਨੋਰਥ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੀ ਦੁਹਰਾਈ ਅਤੇ ਛੁੱਟੀਆਂ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਤਾਲਮੇਲ ਬਣਾਈ ਰੱਖਣਾ ਹੈ।ਉਹਨਾਂ ਕਿਹਾ ਕਿ ਇਹਨਾਂ ਪਾਠਕ੍ਰਮ ਆਧਾਰਿਤ ਗਤੀਵਿਧੀਆਂ ਦੇ ਨਾਲ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਤਰੀਕੇ ਹੀ ਮੁਕਾਬਲਾ ਪ੍ਰੀਖਿਆਵਾਂ ਐਨ ਐਮ.ਐਸ.ਐਸ ਅਤੇ ਐਨ.ਟੀ.ਐਸ.ਈ ਦੀ ਤਿਆਰੀ ਜਾਰੀ ਰੱਖਣ ਦੀ ਵੀ ਯੋਜਨਾ ਉਲੀਕੀ ਗਈ ਹੈ।

--------------

ਫਾਜ਼ਿਲਕਾ:251 ਨਵੇਂ ਪਾਜੀਟਿਵ ਕੇਸ

 14242 ਵਿਅਕਤੀ ਕਰੋਨਾ ਦੀ ਜੰਗ ਨੂੰ ਹਰਾ ਕੇ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ

ਫਾਜ਼ਿਲਕਾ, 26 ਮਈ

ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਬੀਤੇ ਦਿਨ ਤੱਕ ਕੋਵਿਡ-19 ਦੇ 190524 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨ ਤੱਕ 97283 ਵਿਅਕਤੀਆਂ ਦੇ ਵੈਕਸੀਨ ਵੀ ਲਗਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ 2599 ਵਿਅਕਤੀ ਘਰਾਂ ਵਿਚ ਰਹਿ ਕੇ ਹੀ ਇਲਾਜ ਲੈ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲਾ ਫਾਜ਼ਿਲਕਾ ਵਿੱਚ ਹੁਣ ਤੱਕ 17750 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ 14242 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਅੱਜ 362 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 251 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 3103 ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 406 ਹੋ ਗਿਆ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

ਫਿਰੋਜ਼ਪੁਰ: 5 ਵਿਅਕਤੀਆਂ ਦੀ ਮੌਤ,178 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 

ਬਠਿੰਡਾ:ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 399 ਨਵੇਂ ਕੇਸ ਆਏ ਤੇ 652 ਹੋਏ ਤੰਦਰੁਸਤ - ਡਿਪਟੀ ਕਮਿਸ਼ਨਰ

 

  ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 14 ਮੌਤਾਂ, 399 ਨਵੇਂ ਕੇਸ ਆਏ ਤੇ 652 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 26 ਮਈ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 14 ਦੀ ਮੌਤ, 399 ਨਵੇਂ ਕੇਸ ਆਏ ਤੇ 652 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।

                 ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 313721 ਸੈਂਪਲ ਲਏ ਗਏ, ਜਿਨਾਂ ਚੋਂ 37659 ਪਾਜੀਟਿਵ ਕੇਸ ਆਏ, ਜਿਸ ਵਿਚੋਂ 32327 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

                  ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 4494 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 838 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 4062 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।  

I/187581/2021

ਅੰਮਿ੍ਤਸਰ: 14 ਵਿਅਕਤੀਆਂ ਦੀ ਮੌਤ,297 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 ਦਫਤਰ ਜਿਲਾ ਲੋਕ ਸੰਪਰਕ ਅਫਸਰ ਅੰਮਿ੍ਤਸਰ

ਕੋਰੋਨਾ ਤੋਂ ਮੁਕਤ ਹੋਏ 370 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 297 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਤਸਰ ਵਿੱਚ ਕੁਲ ਐਕਟਿਵ ਕੇਸ 3914

ਅੰਮਿ੍ਤਸਰ 26 ਮਈ --- ਜਿਲਾ ਅੰਮਿ੍ਰਤਸਰ ਵਿੱਚ ਅੱਜ 297 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 370 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 38522 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 3914 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1387 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 14 ਵਿਅਕਤੀ ਦੀ ਮੌਤ ਹੋਈ ਹੈ

ਕੋਵਿਡ ਵੈਕਸੀਨ ਦੇ ਸਰਟੀਫਿਕੇਟ ਤੋਂ ਪੰਜਾਬ ਨੇ ਮੋਦੀ ਦੀ ਫੋਟੋ ਹਟਾਈ

 ਕੋਵਿਡ ਵੈਕਸੀਨ ਦੇ ਸਰਟੀਫਿਕੇਟ ਤੋਂ ਪੰਜਾਬ ਨੇ ਮੋਦੀ ਦੀ ਫੋਟੋ ਹਟਾਈਚੰਡੀਗੜ੍ਹ 26 ਮਈ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਨਰਿੰਦਰ ਮੋਦੀ ਦੀ ਫੋਟੋ ਨੂੰ ਕੋਵਿਡ -19 ਟੀਕੇ ਦੇ ਸਰਟੀਫਿਕੇਟ ਤੋਂ ਹਟਾ ਦਿੱਤਾ ਹੈ।


ਹੁਣ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਜਾਰੀ ਕੀਤਾ ਜਾ ਰਿਹਾ ਕੋਵਿਡ -19 ਸਰਟੀਫਿਕੇਟ ਸਿਰਫ ਮਿਸ਼ਨ ਫਤਿਹ ਦਾ ਲੋਗੋ ਲਾ ਕੇ ਜਾਰੀ ਕੀਤਾ ਜਾ ਰਿਹਾ ਹੈ। ਇਹ ਕਦਮ ਕਈ ਰਾਜਨੀਤਿਕ ਨੇਤਾਵਾਂ ਵੱਲੋਂ ਕੋਵਿਡ -19 ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਦੀ ਫੋਟੋ ਹਟਾਉਣ ਦੀ ਮੰਗ ਤੋਂ ਬਾਅਦ ਕੀਤਾ ਗਿਆ ਹੈ।


ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਸੀ ਕਿ ਉਸਨੇ 18-45 ਸਾਲ ਦੀ ਉਮਰ ਲਈ ਵੈਕਸੀਨ ਸਪਲਾਈ ਕਰਨ ਵਾਲਿਆਂ ਤੋਂ ਸਿੱਧੇ ਤੌਰ 'ਤੇ ਖਰੀਦ ਕੀਤੀ ਹੈ। ਜਿਸ ਕਰਨ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਕੋਵਿਡ ਵੈਕਸੀਨ ਦੇ ਸਰਟੀਫਿਕੇਟ ਤੋਂ ਹਟਾਈ ਗਈ ਹੈ। ਝਾਰਖੰਡ ਅਤੇ ਛੱਤੀਸਗੜ੍ਹ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਫੋਟੋ ਛੱਡਣ ਵਾਲਾ ਪੰਜਾਬ ਤੀਜਾ ਸੂਬਾ ਹੈ।

ਲੁਧਿਆਣਾ: ਦੁਕਾਨਾਂ ਖੋਲ੍ਹਣ ਦਾ ਸਮਾਂ ਦੁਪਹਿਰ 3 ਵਜੇ ਤੱਕ ਕੀਤਾ ਗਿਆ

 ਲੁਧਿਆਣਾ: ਦੁਕਾਨਾਂ ਖੋਲ੍ਹਣ ਦਾ ਸਮਾਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਜੋ ਪਹਿਲਾਂ ਦੁਪਹਿਰ 1 ਵਜੇ ਤੱਕ ਸੀ ਅਤੇ ਹੋਮ ਡਲਿਵਰੀ ਦਾ ਸਮਾਂ 9 ਵਜੇ ਤੱਕ ਕਰ ਦਿੱਤਾ ਗਿਆ ਹੈ ਜੋ ਪਹਿਲਾਂ 8 ਤੱਕ ਸੀ.
Due to decreasing number of Covid19 positive cases in district Ludhiana, all shops can now open till 3 pm and home delivery by restaurants till 9 pm from tomorrow onwards: Deputy Commissioner Varinder Kumar Sharma
1 ਲੱਖ ਸਰਕਾਰੀ ਨੌਕਰੀਆਂ ਦਾ ਟੀਚਾ ਜਲਦੀ ਪੂਰਾ ਕੀਤਾ ਜਾਵੇ: ਕੈਪਟਨ ਅਮਰਿੰਦਰ ਸਿੰਘ

 ਪੰਜਾਬ ਦੇ ਮੁੱਖ ਮੰਤਰੀ ਨੇ 1 ਲੱਖ ਸਰਕਾਰੀ ਨੌਕਰੀਆਂ ਦੇ ਟੀਚੇ ਦੀ ਪ੍ਰਾਪਤੀ ਲਈ ਅੱਗੇ ਵੱਧਣ ਦੀ ਮੰਗ ਕੀਤੀਚੰਡੀਗੜ੍ਹ, 25 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਰੋਜ਼ਗਾਰ ਜਨਰੇਸ਼ਨ ਅਤੇ ਸਿਖਲਾਈ ਵਿਭਾਗ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕਰਨ ਲਈ ਹੋਰ ਅੱਗੇ ਵਧਾਉਣ ਲਈ ਕਿਹਾ ਹੈ।


          ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ, ਮੁੱਖ ਮੰਤਰੀ ਨੇ ਮਾਰਚ, 2017 ਤੋਂ ਕੋਵਿਡ -19 ਦੇ ਮੁਸ਼ਕਲ ਹਾਲਾਤਾਂ ਦੌਰਾਨ ਵੀ ਸਰਕਾਰੀ, ਨਿੱਜੀ ਤੋਂ ਇਲਾਵਾ ਸਵੈ-ਰੁਜ਼ਗਾਰ ਵਿਚ 17.61 ਲੱਖ ਨੌਕਰੀਆਂ ਦੀ ਸਹੂਲਤ ਦੇਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਭਾਗ ਨੂੰ ਹੁਨਰ ਵਿਕਾਸ ਸਿਖਲਾਈ 'ਤੇ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ ਕਿਉਂਕਿ ਇਹ ਸਾਡੇ ਨੌਜਵਾਨਾਂ ਨੂੰ ਸਥਾਨਕ ਉਦਯੋਗਾਂ ਦੀਆਂ ਜ਼ਰੂਰਤਾਂ ਅਨੁਸਾਰ ਹੁਨਰਮੰਦ ਬਣਾਉਣ ਵਿਚ ਮਹੱਤਵਪੂਰਣ ਹੋਵੇਗਾ।


          ਇਸ ਦੌਰਾਨ, ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਨੇ ਸਾਡੀ ਨੌਕਰੀ ਨੂੰ ਖਾਸ ਕਰਕੇ ਸੇਵਾ ਅਤੇ ਆਈ ਟੀ ਖੇਤਰ ਵਿਚ ਤਰੱਕੀ ਦੇ ਅਧਾਰ ਤੇ ਮੌਜੂਦਾ ਨੌਕਰੀ ਬਾਜ਼ਾਰ ਨੂੰ ਅੱਗੇ ਵਧਾਉਣ ਲਈ ਤਕਨੀਕੀ ਤੌਰ ਤੇ ਹੁਨਰਮੰਦ ਬਣਾਉਣ ਲਈ ਸਹੂਲਤਾਂ ਦੇਣ ਵਿਚ ਵੱਡਾ ਯੋਗਦਾਨ ਪਾਇਆ ਹੈ।


          ਇਸ ਤੋਂ ਪਹਿਲਾਂ, ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਇੱਕ ਸੰਖੇਪ ਪੇਸ਼ਕਾਰੀ ਕਰਦਿਆਂ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਅਪਡੇਟ ਕੀਤਾ ਕਿ 17.61 ਲੱਖ ਨੌਕਰੀਆਂ ਵਿੱਚੋਂ 62,743 ਨੌਕਰੀਆਂ, ਨਿਜੀ ਖੇਤਰ ਵਿੱਚ 7.02 ਲੱਖ ਤੋਂ ਇਲਾਵਾ ਨਿਜੀ ਖੇਤਰ ਵਿੱਚ 7.02 ਲੱਖ ਤੋਂ ਇਲਾਵਾ ਸਰਕਾਰ ਵਿੱਚ ਪੇਸ਼ ਕੀਤੀਆਂ ਗਈਆਂ ਹਨ। ਸਵੈ-ਰੁਜ਼ਗਾਰ ਦੇ ਉੱਦਮ ਲਈ ਸਹਾਇਤਾ ਕੀਤੀ ਗਈ ਹੈ. ਤਿਵਾੜੀ ਨੇ ਅੱਗੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਨੇ ਸਾਡੀਆਂ ਯੋਜਨਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਥਿਤੀ ਵਿਚ ਸੁਧਾਰ ਹੋਣ ਦੀ ਸਥਿਤੀ ਵਿਚ ਵਿਭਾਗ ਦੁਆਰਾ ਨਿਸ਼ਚਿਤ ਟੀਚਿਆਂ ਨੂੰ ਜ਼ਰੂਰ ਪ੍ਰਾਪਤ ਕੀਤਾ ਜਾਵੇਗਾ ਕਿਉਂਕਿ ਰੁਜ਼ਗਾਰ ਅਤੇ ਹੁਨਰ ਸਿਖਲਾਈ ਦੇ ਸਾਰੇ ਪਹਿਲੂਆਂ 'ਤੇ ਧਿਆਨ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਹੀ ਮਾਰਗ' ਤੇ. ਉਨ੍ਹਾਂ ਦੱਸਿਆ ਕਿ ਵਿਭਾਗ ਜਲਦੀ ਹੀ 40 ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਮਨਜ਼ੂਰਸ਼ੁਦਾ 33१,336 of ਅਸਾਮੀਆਂ ਦੀ ਭਰਤੀ ਲਈ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਸ ਦੇ ਮਨਜੂਰੀ ਲਈ ਬਾਕੀ 39,000 ਖਾਲੀ ਅਸਾਮੀਆਂ (ਲਗਭਗ) ਲਈ ਪ੍ਰਸਤਾਵ ਮੰਤਰੀ ਮੰਡਲ ਨੂੰ ਭੇਜਣ ਲਈ ਕਹੇਗਾ। .


          ਇਹ ਵੀ ਦੱਸਿਆ ਗਿਆ ਕਿ ਹੁਣ ਤੱਕ ਛੇ ਮੈਗਾ ਜਾਬ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ ਅਤੇ ਅਪ੍ਰੈਲ 2021 ਵਿਚ ਹੋਣ ਵਾਲੇ ਸੱਤਵੇਂ ਕੋਵੀਡ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਕਾਰਨ ਮੁਲਤਵੀ ਕਰ ਦਿੱਤੇ ਗਏ ਸਨ ਅਤੇ ਇਕ ਵਾਰ ਕੋਰੋਨਾ ਰਿਲੇਟ ਹੋਣ ਤੋਂ ਬਾਅਦ ਇਹ ਜੁਲਾਈ ਵਿਚ ਆਯੋਜਿਤ ਕੀਤਾ ਜਾਏਗਾ ਅਤੇ ਸ਼ਾਇਦ ਇਕ ਹੋਰ ਮੈਗਾ ਮੇਲਾ ਸਤੰਬਰ ਵਿਚ ਹੋਵੇਗਾ। ਜਾਂ ਅਕਤੂਬਰ. ਉਨ੍ਹਾਂ ਨੇ ਮੁੱਖ ਮੰਤਰੀ ਨੂੰ ਨਸ਼ਾਖੋਰੀ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਦੇ ਹੁਨਰਾਂ ਦਾ ਸਨਮਾਨ ਕਰਨ ਤੋਂ ਬਾਅਦ ਰੈਡ ਸਕਾਈ ਸਕੀਮ ਬਾਰੇ ਵੀ ਅਪਡੇਟ ਕੀਤਾ ਤਾਂ ਜੋ ਉਨ੍ਹਾਂ ਨੂੰ ਮਾਣ ਦੀ ਭਾਵਨਾ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ। ਇਹ ਵਿਲੱਖਣ ਪਹਿਲ ਉਨ੍ਹਾਂ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਵਿੱਚ ਵੀ ਮਹੱਤਵਪੂਰਨ ਸਾਬਤ ਹੋਵੇਗੀ ਜੋ ਨਸ਼ਿਆਂ ਕਾਰਨ ਭਟਕ ਗਏ ਹਨ।


          ਤਿਵਾੜੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਨੇ 'ਪੰਜਾਬ ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ' ਵਿਖੇ ਸਥਾਪਤ ਵਿਦੇਸ਼ੀ ਅਧਿਐਨ ਅਤੇ ਪਲੇਸਮੈਂਟ ਸੈੱਲ ਪਹਿਲਾਂ ਹੀ ਨੌਜਵਾਨਾਂ ਨੂੰ ਕੰਮ ਅਤੇ ਅਧਿਐਨ ਵੀਜ਼ਾ 'ਤੇ ਵਿਦੇਸ਼ ਭੇਜਣ ਲਈ ਭਰਤੀ ਏਜੰਟ ਅਤੇ ਟਰੈਵਲ ਏਜੰਟ ਦਾ ਲਾਇਸੈਂਸ ਪ੍ਰਾਪਤ ਕਰ ਲਿਆ ਹੈ ਅਤੇ ਹੁਣ ਤੱਕ 352 ਨੌਜਵਾਨਾਂ ਦੀ ਸਲਾਹ ਲਈ ਹੈ। ਇਸ ਤੋਂ ਇਲਾਵਾ ਵਿਭਾਗ ਨੇ ਚਾਹਵਾਨਾਂ ਨੂੰ ਵਿਦੇਸ਼ੀ ਭਾਸ਼ਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ ਜਿਸ ਤਹਿਤ 15 ਮਾਸਟਰ ਟ੍ਰੇਨਰਾਂ ਨੂੰ ਸਾਡੇ ਨੌਜਵਾਨਾਂ ਨੂੰ ਜਾਪਾਨੀ ਭਾਸ਼ਾ ਸਿਖਾਉਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਲਈ ਰਾਜ ਦੀਆਂ ਆਉਣ ਵਾਲੀਆਂ ਜਾਪਾਨੀ ਕੰਪਨੀਆਂ ਵਿਚ ਸ਼ਾਮਲ ਹੋਣਾ ਲਾਭਕਾਰੀ ਹੋਵੇਗਾ। . ਤਿਵਾੜੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਨੌਜਵਾਨਾਂ ਨੂੰ ਹੋਰ ਵਿਦੇਸ਼ੀ ਭਾਸ਼ਾਵਾਂ ਦੀ ਸਿਖਲਾਈ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਰੁਜ਼ਗਾਰ ਪ੍ਰਾਪਤ ਕੀਤਾ ਜਾ ਸਕੇ।

PUNJAB CM FOR FURTHER PUSH TO ACHIEVE TARGET OF 1 LAKH GOVERNMENT JOBS

 PUNJAB CM FOR FURTHER PUSH TO ACHIEVE TARGET OF 1 LAKH GOVERNMENT JOBS


· LAUDS PERFORMANCE OF EGT DEPARTMENT FOR 17.61 LAKH JOB FACILITATIONS SINCE PAST 4 YEARS


Chandigarh, May 25: Punjab Chief Minister Captain Amarinder Singh on Tuesday asked the Employment Generation & Training department to give a further push to achieve the target of 1 lakh government jobs at the earliest.


          While reviewing the progress of Employment Generation & Training department, the Chief Minister lauded its efforts in facilitating 17.61 lakh jobs in government, private besides self-employment since March 2017 even during the trying circumstances of Covid-19. He also asked the Department to give special thrust on the skill development training as it would be instrumental in making our youth skilled as per the needs of the local industry.


          Meanwhile, the Chief Secretary Vini Mahajan said the Employment Generation & Training department has made enormous contribution in facilitating our youth to equip technically skilled in order to keep pace with the current job market based on advancements especially in service and IT sector.


          Earlier, making a brief presentation about the activities of the Employment Generation & Training department, Secretary Rahul Tiwari updated the Chief Minister that out of 17.61 lakh jobs, 62,743 have been offered in government including contractual appointments, 7.02 lakh in private sector besides 9.97 lakh have been facilitated for taking up self-employment ventures. Tiwari further said since the second wave of Covid has badly hit our plans and in case the situation improves the targets fixed by the department would be certainly achieved as all the facets of employment and skill training were being meticulously monitored and on the right track. He informed that the department would soon ask the administrative secretaries of 40 departments to send proposals for the remaining 39,000 vacancies (approx) to the Cabinet for its nod, once the entire process for recruitment of 61,336 vacancies already cleared by the Council of Ministers is completed.


          It was also informed that six mega job fairs have been organized so far and seventh to be held in April 2021 was postponed due to the recent surge in Covid cases and once the Corona relents it would be organized in July and another mega fair probably in September or October. He also updated the Chief Minister about the Red Sky Scheme for rehabilitation of the drug abuse victims after honing their skills so as to enable them to earn their livelihoods with the sense of dignity. This unique initiative would also be instrumental in bringing the youth in the mainstream which had gone astray due to drugs.


          Tiwari also informed that the Foreign Study and Placement Cell set up at 'Punjab Ghar Ghar Rozgar and Karobar Mission', Mohali has already obtained Recruiting Agent and Travel Agent license for sending youth abroad on work and study visa and has counselled 352 youth so far. Apart from this, the department has also started a programme to impart foreign language training to the aspirants under which 15 master trainers are being trained to teach Japanese language to our youth as it would be beneficial for them to join the upcoming Japanese companies in the state. Likewise, efforts are already afoot to impart training in more foreign languages to the youth so as to be globally employed, added Tiwari.

ਪੰਜਾਬ ਸਰਕਾਰ ਨੇ ਇਕ ਪੀਸੀਐਸ ਅਤੇ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

GIS TABLE 01/04/21/ TO 30/06/2021

 

BIO MONTHLY SYLLABUS 10+1 AND 10+2 for 2021-22

 

ਪਦ ਉੱਨਤ ਹੋਏ ਲੈਕਚਰਾਰਾਂ ਦੀ ਸਟੇਸ਼ਨ ਚੋਣ ਨਵੇਂ ਸਿਰੇ ਤੋਂ: ਡੀਪੀਆਈ

ਘਰ- ਘਰ ਰੋਜ਼ਗਾਰ: ਮੁੱਖ ਮੰਤਰੀ ਵਲੋਂ ਇੱਕ ਲੱਖ ਨੌਕਰੀਆਂ ਦੇਣ ਦਾ ਟੀਚਾ ਛੇਤੀ ਪੂਰਾ ਕਰਨ ਦੀ ਹਦਾਇਤ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੁਜ਼ਗਾਰ ਖੇਤਰ ਵਿੱਚ 17.61 ਲੱਖ ਨੌਕਰੀਆਂ ਦੇਣ ਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।


 ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 17.62 ਲੱਖ ਨੌਕਰੀਆਂ ਵਿੱਚੋਂ ਠੇਕੇ ਦੇ ਆਧਾਰ ਉੱਤੇ ਨਿਯੁਕਤੀਆਂ ਸਮੇਤ 62,743 ਸਰਕਾਰੀ ਨੌਕਰੀਆਂ, ਪ੍ਰਾਈਵੇਟ ਸੈਕਟਰ ਵਿੱਚ 7.02 ਲੱਖ ਨੌਕਰੀਆਂ ਅਤੇ ਇਸ ਤੋਂ ਇਲਾਵਾ ਸਵੈ-ਰੁਜ਼ਗਾਰ ਕਿੱਤਾ ਸ਼ੁਰੂ ਕਰਨ ਲਈ 9.97 ਲੱਖ ਨੌਜਵਾਨਾਂ ਨੂੰ ਸਹੂਲਤ ਦਿੱਤੀ ਗਈ ਸੀ ਤਿਵਾੜੀ ਨੇ ਦੱਸਿਆ ਕਿ ਕੋਵਿਡ ਦੀ ਦੂਜੀ ਲਹਿਰ ਨੇ ਸਾਡੀਆਂ ਯੋਜਨਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਥਿਤੀ ਵਿੱਚ ਸੁਧਾਰ ਹੋਣ ਤੇ ਵਿਭਾਗ ਵੱਲੋਂ ਮਿੱਥੇ ਟੀਚੇ ਯਕੀਨੀ ਤੌਰ 'ਤੇ ਹਾਸਲ ਕੀਤੇ ਜਾਣਗੇ ਕਿਉਂਕਿ ਰੁਜ਼ਗਾਰ ਅਤੇ ਹੁਨਰ ਸਿਖਲਾਈ ਦੇ ਸਾਰੇ ਪੱਖਾਂ ਨੂੰ ਗਹੁ ਨਾਲ ਵਾਚਿਆ ਜਾ ਰਿਹਾ ਹੈ ਅਤੇ ਇਹ ਸਹੀ ਦਿਸ਼ਾ ਵਿੱਚ ਹਨ।

RECENT UPDATES

Today's Highlight