Labels
3000 ਈਟੀਟੀ ਅਧਿਆਪਕ ਹੋਣਗੇ ਪਦਉੱਨਤ : ਸਿੱਖਿਆ ਸਕੱਤਰ
ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਕੀਤਾ ਆਗਾਜ਼
115 ਕਰੋੜ ਰੁਪਏ ਦੀ ਲਾਗਤ ਨਾਲ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ
ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਅਪੀਲ
ਵਾਤਾਵਰਣ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਲਈ ਮਿਸ਼ਨ ਤੰਦਰੁਸਤ ਦੇ 10 ਟੀਚਿਆਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੰਦੇ ਹੋਏ ਸੁਰੱਖਿਅਤ ਅਤੇ ਸਾਫ-ਸੁਥਰੇ ਚੌਗਿਰਦੇ ਵਾਸਤੇ ਮਿੱਥੇ ਹੋਏ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਤਾਲਮੇਲ ਬਣਾਉਣ ਦੀ ਲੋੜ ਉਤੇ ਜੋਰ ਦਿੱਤਾ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਨਵੇਂ ਰੂਪ ਵਿਚ ਉਲੀਕੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਸੂਬਾ ਪੱਧਰ ‘ਤੇ ਆਗਾਜ ਕਰਦੇ ਹੋਏ ਮਿਸ਼ਨ ਦੇ ਪਹਿਲੇ ਪੜਾਅ ਦੀ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ 115 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਤਾਂ ਕਿ ਵਿਭਾਗ ਦੇ ਵੱਖ-ਵੱਖ ਵਿਭਾਗਾਂ ਦੀ ਅਗਵਾਈ ਵਿਚ 10 ਉਪ-ਮਿਸ਼ਨਾਂ ਨੂੰ ਅਮਲ ਵਿਚ ਲਿਆ ਕੇ ਦੂਜੇ ਪੜਾਅ ਉਤੇ ਵਧੇਰੇ ਕੇਂਦਰਿਤ ਹੋਇਆ ਜਾ ਸਕੇ। ਇਨ੍ਹਾਂ ਉਪ-ਮਿਸ਼ਨਾਂ ਵਿਚ ਸੁਰੱਖਿਅਤ ਭੋਜਨ, ਸਾਫ ਪਾਣੀ, ਹਰਿਆ-ਭਰਿਆ ਪੰਜਾਬ, ਸੜਕ ਸੁਰੱਖਿਆ, ਪਾਲਣ-ਪੋਸ਼ਣ, ਰਹਿੰਦ-ਖੂੰਹਦ ਪ੍ਰਬੰਧਨ, ਖੇਡੋ ਪੰਜਾਬ, ਭੌਂ ਸੁਰੱਖਿਆ, ਸਾਫ ਹਵਾ ਅਤੇ ਰੋਕਥਾਮ ਸਿਹਤ ਸ਼ਾਮਲ ਹਨ।
ਵਿਸ਼ਵ ਵਾਤਾਵਰਣ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਇਹ ਉਪਰਾਲਾ ਪੰਜਾਬ ਸਰਕਾਰ, ਖੋਜ ਸੰਸਥਾਵਾਂ, ਉਦਯੋਗ, ਗੈਰ-ਸਰਕਾਰੀ ਸੰਸਥਾਵਾਂ ਅਤੇ ਆਮ ਲੋਕਾਂ ਵਰਗੇ ਸਾਰੇ ਭਾਈਵਾਲਾਂ ਦਰਮਿਆਨ ਬਿਹਤਰ ਤਾਲਮੇਲ ਕਰਨ ਵਿਚ ਸਹਾਈ ਹੋਵੇਗਾ ਤਾਂ ਕਿ ਵਿਕਾਸ ਦੇ ਨਿਰੰਤਰ ਅਤੇ ਵਾਤਾਵਰਣ ਪੱਖੀ ਮਾਡਲ ਨੂੰ ਯਕੀਨੀ ਬਣਾਇਆ ਜਾ ਸਕੇ।
ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕੁਦਰਤ ਅਤੇ ਮਨੁੱਖਤਾ ਦੇ ਵਿਚਕਾਰ ਆਪਸੀ ਅੰਤਰੀਵ ਸਾਂਝ ਨੂੰ ਦਰਸਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਦੀ ਭਾਵਨਾ ਨੂੰ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਕਾਰਨ ਫੈਲਦੀਆਂ ਘਾਤਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਜਿਵੇਂ ਕਿ ਮੌਜੂਦਾ ਸਮੇਂ ਹਵਾ ਪ੍ਰਦੂਸ਼ਣ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦਾ ਕਾਰਨ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕੁਦਰਤ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਗੁਰੂ ਸਾਹਿਬ ਦੇ ਫਲਸਫੇ ਅਨੁਸਾਰ ਸਾਫ ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਲਈ ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਦੀ ਲੋੜੀਂਦੀ ਵਰਤੋਂ ਕਰਨ, ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਪੈਦਾ ਕਰਨ, ਪਰਾਲੀ ਨਾ ਸਾੜਨ ਅਤੇ ਰਸਾਇਣਕ ਖਾਦਾਂ ਦੀ ਘੱਟ ਵਰਤੋਂ ‘ਤੇ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਸਾਡੇ ਸਾਰਿਆਂ ਦਾ ਇਹ ਪਵਿੱਤਰ ਫਰਜ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਵੱਡੇ ਪੱਧਰ ਉੱਤੇ ਬੂਟੇ ਲਾਈਏ।”
ਮੁੱਖ ਮੰਤਰੀ ਨੇ ਮਿਲਾਵਟੀ ਦੁੱਧ ਅਤੇ ਡੇਅਰੀ ਵਸਤਾਂ ਦੇ ਗੈਰ-ਸਿਹਤਮੰਦ ਰੁਝਾਨ ਦੀ ਰੋਕਥਾਮ ਲਈ ‘ਮਿਸ਼ਨ ਤੰਦਰੁਸਤ’ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਭੋਜਨ/ਡੇਅਰੀ ਵਸਤਾਂ ਮੁਹੱਈਆ ਕਰਵਾਉਣਾ ਸਾਡਾ ਫਰਜ਼ ਬਣਦਾ ਹੈ ਤਾਂ ਕਿ ਉਨ੍ਹਾਂ ਦੀ ਚੰਗੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਦਰਿਆਵਾਂ ਦੇ ਪ੍ਰਦੂਸ਼ਣ ਸਬੰਧੀ ਫਿਕਰਮੰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੈ ਸਿੰਘ ਵਰਗੀਆਂ ਵਾਤਾਵਰਣ ਪੱਖੀ ਸ਼ਖਸੀਅਤਾਂ ਦੇ ਨਿਰੰਤਰ ਯਤਨਾਂ ਦੀ ਬਦੌਲਤ ਕਾਲੀ ਵੇਈਂ ਦੇ ਪਾਣੀ ਅਤੇ ਬੁੱਢਾ ਨਾਲਾ ਜੋ ਸਤਲੁਜ ਦਰਿਆ ਵਿਚ ਵਹਿੰਦਾ ਹੈ, ਵਿਚ ਵਰਨਣਯੋਗ ਸੁਧਾਰ ਹੋਇਆ ਹੈ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਹੋਰ ਐਨ.ਜੀ.ਓਜ ਪਾਸੋਂ ਵੀ ਪੂਰਨ ਸਹਿਯੋਗ ਕਰਨ ਦੀ ਮੰਗ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਡਿਜੀਟਲੀ ਤੌਰ ‘ਤੇ ਜਲੰਧਰ ਸ਼ਹਿਰ ਵਿੱਚ 35 ਕਰੋੜ ਰੁਪਏ ਦੀ ਲਾਗਤ ਵਾਲੇ ਵਰਿਆਨਾ ਡੰਪ ਸਾਈਟ ਰੈਮੀਡੀਏਸ਼ਨ ਪਲਾਂਟ ਦੇ ਨੀਂਹ ਪੱਥਰ ਦੇ ਨਾਲ-ਨਾਲ ਫਾਜ਼ਿਲਕਾ (14.68 ਕਰੋੜ ਰੁਪਏ), ਅਜਨਾਲਾ ਅਤੇ ਗੁਰਾਇਆ (6.25-6.25 ਕਰੋੜ ਰੁਪਏ) ਅਤੇ ਗੜ੍ਹਦੀਵਾਲਾ (3.14 ਕਰੋੜ ਰੁਪਏ) ਵਿੱਚ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ 54 ਆਰਸੈਨਿਕ ਪ੍ਰਭਾਵਿਤ ਪਿੰਡਾਂ ਵਿੱਚ 4.85 ਕਰੋੜ ਰੁਪਏ ਦੀ ਲਾਗਤ ਨਾਲ ਘਰੇਲੂ ਜਲ ਸ਼ੁੱਧੀਕਰਨ ਦਾ ਉਦਘਾਟਨ ਕੀਤਾ ਜਿਸ ਨਾਲ 72000 ਪਿੰਡ ਵਾਸੀਆਂ ਨੂੰ ਲਾਭ ਹੋਵੇਗਾ, ਅੰਮ੍ਰਿਤਸਰ ਸਹਿਰ ਵਿਚ ਇਕ ਐਸ.ਟੀ.ਪੀ. (32.23 ਕਰੋੜ ਰੁਪਏ), ਜਲੰਧਰ ਸਹਿਰ ਵਿਚ ਫਲਾਈਓਵਰਜ਼ ਹੇਠਾਂ ਗਰੀਨ ਏਰੀਆ ਵਿਕਾਸ ਪ੍ਰਾਜੈਕਟ (3.90 ਕਰੋੜ ਰੁਪਏ) ਅਤੇ ਜਲੰਧਰ ਸਹਿਰ ਵਿਚ ਗਰੀਨ ਏਰੀਆ ਪਾਰਕਸ ਵਿਕਾਸ ਪ੍ਰਾਜੈਕਟ ਅਧੀਨ ਵਿਕਸਤ ਕੀਤੇ ਸੱਤ ਪਾਰਕਾਂ (8.84 ਕਰੋੜ ਰੁਪਏ) ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਮਿਸ਼ਨ ਤੰਦਰੁਸਤ ਪੰਜਾਬ ਬਾਰੇ ਐਪ ਵੀ ਲਾਂਚ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਦੁੱਧ ਅਤੇ ਡੇਅਰੀ ਉਤਪਾਦਾ ਦੀ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਸੀਂ ਇਕ ਅਜਿਹਾ ਈਕੋ-ਸਿਸਟਮ ਵਿਕਸਤ ਕਰਨ ਵਿਚ ਸਫਲ ਹੋਏ ਹਾਂ ਜਿਥੇ ਅਪਰਾਧੀ ਬਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਾਡੀ ਸਟੇਟ ਲੈਬ ਇਕ ਸਾਲ ਵਿਚ ਖਾਧ ਪਦਾਰਥਾਂ ਦੇ 15,000 ਤੋਂ ਵੱਧ ਨਮੂਨਿਆਂ ਦਾ ਵਿਸਲੇਸ਼ਣ ਕਰ ਰਹੀ ਹੈ। ਭੋਜਨ ਦੀ ਸੁਰੱਖਿਆ ਅਤੇ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ 10 ਮੋਬਾਈਲ ਫੂਡ ਟੈਸਟਿੰਗ ਵੈਨਜ਼ ਤੋਂ ਇਲਾਵਾ 15 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਫੂਡ ਲੈਬ ਅਪਗ੍ਰੇਡ ਕੀਤੀ ਹੈ। ਨਤੀਜੇ ਵਜੋਂ, ਫੂਡ ਸੇਫਟੀ ਟੀਮਾਂ ਨੇ 7507 ਨਮੂਨੇ ਇਕੱਠੇ ਕੀਤੇ ਹਨ, ਜਿਨ੍ਹਾਂ ਵਿਚੋਂ 5910 ਦੇ ਮਾਪਦੰਡਾਂ ਦੀ ਪੁਸ਼ਟੀ ਕੀਤੀ ਗਈ ਜਦੋਂਕਿ 10, 836 ਕਿਲੋਗ੍ਰਾਮ ਅਸੁਰੱਖਿਅਤ/ਮਿਲਾਵਟੀ ਚੀਜਾਂ (ਫਲ, ਸਬਜ਼ੀਆਂ, ਮਠਿਆਈਆਂ ਅਤੇ ਹੋਰ ਉਤਪਾਦ) ਜ਼ਬਤ ਕਰਕੇ ਨਸ਼ਟ ਕਰ ਦਿੱਤੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਖਪਤਕਾਰਾਂ ਨੂੰ ਚੰਗੀ ਕੁਆਲਟੀ ਦੀਆਂ ਖਾਣ-ਪੀਣ ਦੀਆਂ ਵਸਤਾਂ ਦੀ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਲਗਭਗ 22000 ਆਨਲਾਈਨ ਫੂਡ ਬਿਜਨਸ ਓਪਰੇਟਰਾਂ ਨੂੰ ਭੋਜਨ ਸੁਰੱਖਿਆ ਮਾਪਦੰਡਾਂ ਅਤੇ ਸਫਾਈ ਦਰਜਾਬੰਦੀ ਨਾਲ ਸਬੰਧਤ ਸਿਖਲਾਈ ਦਿੱਤੀ ਜਾ ਰਹੀ ਹੈ।
ਆਪਣੇ ਸੰਬੋਧਨ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਸਾਲ ਪਹਿਲਾਂ ਮਿਸ਼ਨ ਤੰਦਰੁਸਤ ਦੀ ਸ਼ੁਰੂਆਤ ਕਰਨ ਸਬੰਧੀ ਉਨ੍ਹਾਂ ਦੀ ਦੂਰਦਰਸ਼ਤਾ ਅਤੇ ਹੁਣ ਇੱਕ ਨਵੇਂ ਅਤੇ ਸਿਹਤਮੰਦ ਪੰਜਾਬ ਲਈ ਰਾਹ ਪੱਧਰਾ ਕਰਨ ਲਈ ਇਸ ਦੇ ਦਾਇਰੇ ਦਾ ਵਿਸਥਾਰ ਕਰਨ ਲਈ ਪ੍ਰਸੰਸਾ ਕੀਤੀ ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕਮਿਊਨਿਟੀ ਜਲ ਸ਼ੁੱਧੀਕਰਨ ਪਲਾਂਟ ਅਤੇ ਆਰਸੈਨਿਕ ਅਤੇ ਆਇਰਨ ਹਟਾਉਣ ਵਾਲੇ ਪਲਾਂਟਾਂ ਜ਼ਰੀਏ ਸਾਰੇ ਕੁਆਲਟੀ ਪ੍ਰਭਾਵਿਤ ਪਿੰਡਾਂ ਵਿਚ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਵਾਟਰ ਟਰੀਟਮੈਂਟ ਪਲਾਂਟ 30 ਸਤੰਬਰ, 2021 ਤੱਕ ਚਾਲੂ ਹੋ ਜਾਣਗੇ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਵਾਤਾਵਰਣ ਜਾਗਰੂਕਤਾ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਵਾਤਾਵਰਣ ਪੱਖੀ ਪਹਿਲਕਦਮੀਆਂ ਦੀ ਮਹੱਤਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਨੌਜਵਾਨਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਵੀ ਦੇਣਾ ਚਾਹੀਦਾ ਹੈ।
ਧੰਨਵਾਦੀ ਮਤਾ ਪੇਸ਼ ਕਰਦਿਆਂ ਖੇਡਾਂ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਪੱਖੀ ਪਹਿਲਕਦਮੀਆਂ ਦੁਆਰਾ ਸੂਬੇ ਵਿੱਚ ਸਥਾਈ ਵਿਕਾਸ ਨੂੰ ਯਕੀਨੀ ਬਣਾਉਣ ਲਈ ਨੌਜਵਾਨਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਲਈ ਉਨ੍ਹਾਂ ਵਾਸਤੇ ਇੱਕ ਐਵਾਰਡ ਸਥਾਪਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਖਾਸ ਤੌਰ ‘ਤੇ ਪੇਂਡੂ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨੌਜਵਾਨਾਂ ਦੀ ਅਥਾਹ ਸਮਰੱਥਾ ਨੂੰ ਢੁੱਕਵੇਂ ਢੰਗ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨਵੇਂ-ਨਰੋਏ ਮਿਸ਼ਨ ਤੰਦਰੁਸਤ ਵਿੱਚ ਖੇਡੋ ਪੰਜਾਬ ਨੂੰ ਉਪ-ਮਿਸ਼ਨ ਵਜੋਂ ਸ਼ਾਮਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਰਾਣਾ ਸੋਢੀ ਨੇ ਕਿਹਾ ਕਿ ‘ਸਿਹਤਮੰਦ ਸਰੀਰ’ ਦੇ ਸੰਕਲਪ ਨੂੰ ਹੁਲਾਰਾ ਦੇਣ ਲਈ ਤਕਰੀਬਨ 1600 ਹਰੇ ਭਰੇ ਖੇਡ ਦੇ ਮੈਦਾਨ ਅਤੇ ਪਿੰਡਾਂ ਵਿੱਚ 13,724 ਮੌਰਨਿੰਗ ਵੈਲਨੈੱਸ ਕਲੱਬ ਬਣਾਏ ਗਏ ਹਨ।
ਇਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਪਣੀ ਸ਼ੁਰੂਆਤੀ ਟਿੱਪਣੀ ਵਿੱਚ ਨਵੇਂ-ਨਰੋਏ ਮਿਸ਼ਨ ਤੰਦਰੁਸਤ ਦੀ ਮਹੱਤਤਾ ਅਤੇ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਇਸ ਦੇ ਲਾਗੂ ਕਰਨ ਦੀ ਰਣਨੀਤੀ ਬਾਰੇ ਸੰਖੇਪ ਵਿੱਚ ਦੱਸਿਆ।
ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਨੂੰ ਨਵੇਂ-ਨਰੋਏ ਮਿਸ਼ਨ ਤੰਦਰੁਸਤ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਦਾ ਭਰੋਸਾ ਦਿੱਤਾ ਜਿਸ ਵਿੱਚ ਹਵਾ ਅਤੇ ਪਾਣੀ ਦੀ ਗੁਣਵੱਤਾ ਵਿੱਚ ਅੱਗੇ ਹੋਰ ਸੁਧਾਰ ਕਰਨ ‘ਤੇ ਧਿਆਨ ਦਿੱਤਾ ਜਾਵੇਗਾ ਤਾਂ ਜੋ ਸਾਡੇ ਨਾਗਰਿਕ ਤੰਦਰੁਸਤ ਰਹਿਣ।
ਗੌਰਤਲਬ ਹੈ ਕਿ ਪੰਜਾਬ ਦੇ ਲੋਕਾਂ ਲਈ ਤੰਦਰੁਸਤ ਸਿਹਤ ਯਕੀਨੀ ਬਣਾਉਣ ਦੇ ਨਾਲ ਨਾਲ ਵਾਤਾਵਰਣ, ਸਿਹਤ ਅਤੇ ਸਬੰਧਤ ਖੇਤਰਾਂ ਵਿਚ ਉਭਰ ਰਹੀਆਂ ਚੁਣੌਤੀਆਂ ਦਾ ਹੱਲ ਕਰਦਿਆਂ ਸੂਬੇ ਦੇ ਵਾਤਾਵਰਣ ਵਿੱਚ ਸੁਧਾਰ ਲਈ ਸਾਲ 2018 ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਪਹਿਲੇ ਪੜਾਅ ਦਾ ਐਲਾਨ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਕਬੱਡੀ ਖਿਡਾਰੀ ਗੁਰਪ੍ਰੀਤ ਕੌਰ, ਜੈਵਿਕ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨ ਗੁਰਤੇਜ ਸਿੰਘ, ਭੱਠਾ ਮਾਲਕ ਮੁਕੇਸ਼ ਨੰਦਾ ਜਿਨ੍ਹਾਂ ਨੇ ਵਾਤਾਵਰਣ ਪੱਖੀ ਜ਼ਿਗਜ਼ੈਗ ਤਕਨਾਲੋਜੀ ਦੀ ਸ਼ੁਰੂਆਤ ਕੀਤੀ, ਸਟੇਟ ਫੂਡ ਲੈਬਾਰਟਰੀ ਤੋਂ ਖੁਰਾਕ ਵਿਸ਼ਲੇਸ਼ਕ ਰਵਨੀਤ ਕੌਰ ਤੋਂ ਇਲਾਵਾ ਆਪਣੇ ਪਿੰਡ ਵਿੱਚ ਵੱਡੇ ਪੱਧਰ ‘ਤੇ ਰੁੱਖ ਲਗਾਉਣ ਵਾਲੀ ਸਰਪੰਚ ਕਵਿਤਾ ਸ਼ਰਮਾ ਸਮੇਤ ਪੰਜ ਹਿੱਸਾ ਲੈਣ ਵਾਲਿਆਂ ਨੇ ਮੁੱਖ ਮੰਤਰੀ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਰੋਜ਼ਮਰ੍ਹਾਂ ਦੀ ਜ਼ਿੰਦਗੀ ਉੱਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਸਕਾਰਾਤਮਕ ਪ੍ਰਭਾਵਾਂ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ
ਸ੍ਰੀ ਮੁਕਤਸਰ ਸਾਹਿਬ: ਅੱਜ 129 ਨਵੇਂ ਕਰੋਨਾ ਪਾਜ਼ਿਟਿਵ,5 ਮੌਤਾਂ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਅੱਜ 129 ਨਵੇਂ ਕਰੋਨਾ ਪਾਜ਼ਿਟਿਵ ਮਾਮਲੇ ਆਏ ਅਤੇ ਕਰੋਨਾ ਨਾਲ 5 ਮੌਤਾਂ ਹੋਈਆਂ। ਇਹ ਜਾਣਕਾਰੀ ਜਿਲ੍ਹਾ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਜਾਰੀ ਕੀਤੀ ਗਈ ਹੈ।
ਮਿਸ਼ਨ ਤੰਦਰੁਸਤ ਪੰਜਾਬ : ਸਾਫ਼-ਸੁਥਰਾ ਵਾਤਾਵਰਣ ਤੇ ਮਿਆਰੀ ਖਾਣ-ਪੀਣ ਯਕੀਨੀ ਬਨਾਉਣ ਲਈ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ
ਮਿਸ਼ਨ ਤੰਦਰੁਸਤ ਪੰਜਾਬ : ਸਾਫ਼-ਸੁਥਰਾ ਵਾਤਾਵਰਣ ਤੇ ਮਿਆਰੀ ਖਾਣ-ਪੀਣ ਯਕੀਨੀ ਬਨਾਉਣ ਲਈ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ
ਮੁੱਖ ਮੰਤਰੀ ਵਲੋਂ ਗੜ੍ਹਦੀਵਾਲਾ ’ਚ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ, 3.14 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਮੁਕੰਮਲ
ਮਿਸ਼ਨ ਤੰਦਰੁਸਤ ਪੰਜਾਬ ਦੀ ਕਾਮਯਾਬੀ ਨਾਲ ਸਿਹਤਮੰਦ ਪੰਜਾਬ ਦਾ ਸੁਪਨਾ ਹੋਵੇਗਾ ਸਾਕਾਰ
ਹੁਸ਼ਿਆਰਪੁਰ, 5 ਜੂਨ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲੋਕਾਂ ਦੀ ਨਰੋਈ ਸਿਹਤ ਦੇ ਮੱਦੇਨਜ਼ਰ ਸਾਫ਼-ਸੁਥਰਾ ਵਾਤਾਵਰਣ, ਮਿਆਰੀ ਖਾਣ-ਪੀਣ ਯਕੀਨੀ ਬਨਾਉਣ ਦੇ ਨਾਲ-ਨਾਲ ਪੰਜਾਬ ਨੂੰ ਹਰ ਪੱਖੋਂ ਸਿਹਤਮੰਦ ਬਨਾਉਣ ਲਈ ਪੰਜਾਬ ਸਰਕਾਰ ਵਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਚੰਡੀਗੜ੍ਹ ਤੋਂ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਕਾਇਆਕਲਪ ਦੀ ਆਨਲਾਈਨ ਕੀਤੀ ਸ਼ੁਰੂਆਤ ਵਿੱਚ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਹਿੱਸਾ ਲੈਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਾਤਾਵਰਣ ਪੱਖੋਂ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਨਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟਖੋਰੀ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਈ ਹੈ।
ਮਿਸ਼ਨ ਤੰਦਰੁਸਤ ਪੰਜਾਬ ਦੀ ਕਾਇਆਕਲਪ ਸਬੰਧੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਨਰੋਈ ਸਿਹਤ ਪੰਜਾਬ ਸਰਕਾਰ ਦੀ ਇਕ ਮੁੱਖ ਤਰਜੀਹ ਹੈ ਜਿਸ ਤਹਿਤ ਹੁਸ਼ਿਆਰਪੁਰ ਦੇ ਲਗਭਗ ਹਰ ਖੇਤਰ ਵਿਚਲੇ ਪਾਰਕ ਅੰਦਰ ਓਪਨ ਜਿੰਮ ਸਥਾਪਤ ਕੀਤੇ ਗਏ ਹਨ ਤਾਂ ਜੋ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਪਿੰਡ ’ਚ 550 ਬੂਟੇ ਲਾਉਣ ਤੋਂ ਇਲਾਵਾ ਹੁਣ ਹੁਸ਼ਿਆਰਪੁਰ ’ਚ ਹਰਿਆਵਲ ਨੂੰ ਹੋਰ ਵਧਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2018 ਤੋਂ ਵੱਖ-ਵੱਖ ਵਿਧੀਆਂ ਰਾਹੀਂ ਜੰਗਲਾਤ ਦੇ ਖੇਤਰਫ਼ਲ ਵਿੱਚ 13184 ਹੈਕਟੇਅਰ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ ਵਿੱਚ 400 ਬੂਟੇ ਲਾਏ ਗਏ ਅਤੇ ਘਰ-ਘਰ ਹਰਿਆਲੀ ਸਕੀਮ ਜੋ 2018-19 ਵਿੱਚ ਸ਼ੁਰੂ ਕੀਤੀ ਗਈ ਸੀ ਤਹਿਤ ਲਗਭਗ 109 ਲੱਖ ਬੂਟੇ ਵੱਖ-ਵੱਖ ਸੰਸਥਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਗਏ ਤਾਂ ਜੋ ਇਨ੍ਹਾਂ ਦੀ ਸਹੀ ਸਾਂਭ-ਸੰਭਾਲ ਨਾਲ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2021-22 ਬਜਟ ਦੌਰਾਨ 60 ਲੱਖ ਬੂਟੇ ਲਗਾਉਣ ਲਈ ਪਨਕੈਂਪਾ ਫੰਡਾਂ ਲਈ 223 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜਿਸ ਤਹਿਤ 8 ਹਜ਼ਾਰ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਪੌਦੇ ਲਗਾਉਣ ਦਾ ਟੀਚਾ ਹੈ।
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਢਲੇ 10 ਖੇਤਰਾਂ, ਜਿਨ੍ਹਾਂ ਵਿੱਚ ਸ਼ੁੱਧ ਹਵਾ, ਸਾਫ਼ ਪਾਣੀ, ਮਿਲਾਵਟਖੋਰੀ ਦਾ ਖਾਤਮਾ ਸ਼ਾਮਲ ਹਨ, ’ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਫ਼ ਵਾਤਾਵਰਣ ਮਨੁੱਖੀ ਹੋਂਦ ਲਈ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ, ਸੜਕ ਸੁਰੱਖਿਆ ਨੂੰ ਯਕੀਨੀ ਬਨਾਉਣ, ਕੂੜਾ ਅਤੇ ਪਰਾਲੀ ਪ੍ਰਬੰਧਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨਿੱਗਰ ਸਮਾਜ ਦੀ ਕਲਪਨਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇਗਾ।
ਮੁੱਖ ਮੰਤਰੀ ਵਲੋਂ ਗੜ੍ਹਦੀਵਾਲਾ ਸ਼ਹਿਰ ਲਈ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ : ਮਿਸ਼ਨ ਤੰਦਰੁਸਤ ਪੰਜਾਬ ਦੀ ਕਾਇਆਕਲਪ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੜ੍ਹਦੀਵਾਲਾ ਸ਼ਹਿਰ ਲਈ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਿਹੜਾ ਕਿ 3.14 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ। ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਸ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਮਰੱਥਾ 2 ਮੀਲੀਅਨ ਲੀਟਰ ਪ੍ਰਤੀ ਦਿਨ ਹੋਵੇਗੀ ਜਿਸ ਨਾਲ ਗੜ੍ਹਦੀਵਾਲਾ ਅਤੇ ਇਸ ਦੇ ਬਿਲਕੁਲ ਆਸ-ਪਾਸ ਦੀ ਵਸੋਂ ਨੂੰ ਵੱਡਾ ਫਾਇਦਾ ਹੋਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ ਆਦਿ ਮੌਜੂਦ ਸਨ।
ਫਾਜ਼ਿਲਕਾ: 24 ਘੰਟਿਆਂ `ਚ 215 ਜਣੇ ਹੋਏ ਠੀਕ, 85 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ
24 ਘੰਟਿਆਂ `ਚ 215 ਜਣੇ ਹੋਏ ਠੀਕ, 85 ਆਏ ਨਵੇਂ ਕੇਸ -ਡਿਪਟੀ ਕਮਿਸ਼ਨਰ
ਫਾਜ਼ਿਲਕਾ, 5 ਜੂਨ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 17361 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 19108 ਵਿਅਕਤੀ ਪਾਜੀਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਅੱਜ 85 ਜਣੇ ਜਿਥੇ ਪਾਜੀਟਿਵ ਆਏ ਹਨ ਉਥੇ 215 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 1279 ਹੈ ਅਤੇ ਮੌਤਾਂ ਦੀ ਗਿਣਤੀ 468 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ 2 ਲੱਖ 13 ਹਜ਼ਾਰ 871 ਵਿਅਕਤੀਆ ਨੇ ਆਪਣਾ ਟੈਸਟ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ 1108 ਵਿਅਕਤੀ ਜ਼ਿਨ੍ਹਾਂ ਨੂੰ ਕੋਈ ਗੰਭੀਰ ਲਛਣ ਨਹੀਂ ਹਨ ਘਰੇਲੂ ਏਕਾਂਤਵਾਸ ਹੋ ਕੇ ਆਪਣਾ ਇਲਾਜ ਲੈ ਰਹੇ ਹਨ।ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ 1 ਲੱਖ 5 ਹਜ਼ਾਰ 302 ਜਣਿਆਂ ਨੂੰ ਵੈਕਸੀਨੇਸ਼ਨ ਵੀ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਜੜੋਂ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।
ਅੰਮ੍ਰਿਤਸਰ: 7 ਵਿਅਕਤੀਆਂ ਦੀ ਮੌਤ,114 ਲੋਕਾਂ ਦੀ ਰਿਪੋਰਟ ਪਾਜ਼ਿਟਿਵ
ਕੋਰੋਨਾ ਤੋਂ ਮੁਕਤ ਹੋਏ 297 ਵਿਅਕਤੀ ਪਰਤੇ ਆਪਣੇ ਘਰਾਂ ਨੂੰ
--- ਅੱਜ 114 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 2154
ਅੰਮਿ੍ਰਤਸਰ, 5 ਜੂਨ --- ਜਿਲਾ ਅੰਮਿ੍ਰਤਸਰ ਵਿੱਚ ਅੱਜ 114 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 297 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 41685 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 2154 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1486 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 7 ਵਿਅਕਤੀ ਦੀ ਮੌਤ ਹੋਈ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਖੰਨਾ ਨੰਬਰ 7 ਵੱਲੋਂਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਨਲਾਈਨ ਸਮਾਗਮਾਂ ਜਰੀਏ ਵਾਤਾਵਰਨ ਦੀ ਸੰਭਾਲ ਦਾ ਹੋਕਾ
ਲੁਧਿਆਣਾ 5 ਜੂਨ(ਪਵਿੱਤਰ ਸਿੰਘ ) ਸਰਕਾਰੀ ਪ੍ਰਾਇਮਰੀ ਸਕੂਲ ਖੰਨਾ ਨੰਬਰ 7 ਵੱਲੋਂਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਨਲਾਈਨ ਸਮਾਗਮਾਂ ਜਰੀਏ ਵਾਤਾਵਰਨ ਦੀ ਸੰਭਾਲ ਦਾ ਹੋਕਾ
ਸਰਕਾਰੀ ਸਕੂਲ ਖੰਨਾ ਨੰਬਰ 7 ਬਲਾਕ ਖੰਨਾ 2 ਵੱਲੋਂ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਨਲਾਈਨ ਗਤੀਵਿਧੀਆਂ ਜਰੀਏ ਵਿਦਿਆਰਥੀਆਂ ਨੂੰ ਵਾਤਾਵਰਨ ਵਿਗਾੜ ਬਾਰੇ ਸੁਚੇਤ ਕਰਦਿਆਂ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ ਗਿਆ। ਜਸਵਿੰਦਰ ਕੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ,ਕੁਲਦੀਪ ਸਿੰਘ ਸੈਣੀ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਸਿੱਖਿਆ ਦਾ ਮਨੋਰਥ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਨਾਲ ਹੀ ਪੂਰਾ ਨਹੀਂ ਹੋ ਜਾਂਦਾ, ਸਗੋਂ ਸਿੱਖਿਆ ਦਾ ਮੰਤਵ ਤਾਂ ਵਿਦਿਆਰਥੀਆਂ ਨੂੰ ਜਿੰਮੇਵਾਰ ਨਾਗਰਿਕ ਵਜੋਂ ਤਿਆਰ ਕਰਨਾ ਹੈ।ਇਸੇ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਮੇਂ 'ਤੇ ਸਹਿ-ਵਿੱਦਿਅਕ ਗਤੀਵਿਧੀਆਂ ਜਰੀਏ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।
ਬਲਾਕ ਸਿੱਖਿਆ ਅਫ਼ਸਰ ਮੇਲਾ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਨਾਲ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਏ ਜਾਣ ਵਾਲੇ "ਵਿਸ਼ਵ ਵਾਤਾਵਰਨ ਦਿਵਸ" ਮੌਕੇ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ 7 ਵੱਲੋਂ ਆਨਲਾਈਨ ਤਰੀਕੇ ਚਾਰਟ ਮੇਕਿੰਗ, ਭਾਸ਼ਣ ਮੁਕਾਬਲੇ,ਸਲੋਗਨ ਲਿਖਣ, ਰੁੱਖ ਲਗਾਉਣ ਅਤੇ ਰੁੱਖਾਂ ਦੀ ਸੰਭਾਲ ਗਤੀਵਿਧੀਆਂ ਜਰੀਏ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ।ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਵਿੱਚ ਪੈਦਾ ਹੋ ਰਹੇ ਵਿਗਾੜ,ਵਿਗਾੜ ਲਈ ਜਿੰਮੇਵਾਰ ਕਾਰਨ ਅਤੇ ਇਹਨਾਂ ਵਿਗਾੜਾਂ ਨਾਲ ਮਨੁੱਖੀ ਸਿਹਤ 'ਤੇ ਪੈ ਰਹੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਨ ਦੀ ਸੰਭਾਲ ਵਿੱਚ ਆਪੋ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਕੂਲ ਮੁਖੀ ਇੰਦਰਜੀਤ ਸਿੰਗਲਾ ਨੇ ਬੱਚਿਆਂ ਨੂੰ ਆਪਣੇ ਜਨਮ ਦਿਨ ਨੂੰ ਇੱਕ ਇੱਕ ਪੌਦਾ ਲਗਾ ਕੇ ਮਨਾਉਣ ਲਈ ਪ੍ਰੇਰਿਤ ਕੀਤਾ, ਬੱਚਿਆਂ ਨੇ ਵੀ ਉਤਸ਼ਾਹਿਤ ਹੋ ਕੇ ਆਪਣੇ ਘਰ ਅਤੇ ਆਸ-ਪਾਸ ਪੌਦੇ ਲਗਾਏ। ਸਕੂਲ ਦੇ ਸਮੂਹ ਸਟਾਫ ਨੇ ਸਕੂਲ ਵਿੱਚ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਤੇ ਮੈਡਮ ਮੰਜੂ ਰਾਣੀ, ਮੈਡਮ ਡਿੰਪਲ ਰਾਣੀ, ਮੈਡਮ ਪੂਜਾ ਰਤਨ ਹਾਜਰ ਸਨ।
ਆਂਗਨਵਾੜੀ ਭਰਤੀ ਲਈ ਪੇਸ਼ ਹੋਣ ਵਾਲੀਆਂ ਮੁਸ਼ਕਿਲਾਂ ਦਾ ਹੱਲ। ਪੜੋ ਪੂਰੀ ਖਬਰ👇
ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਗਰਮੀ ਦੀਆਂ ਛੁੱਟੀਆਂ ਚ ਮਿਲਣ ਵਾਲੀਆਂ ਕਮਾਈ ਛੁੱਟੀਆਂ ਸਬੰਧੀ ਹਦਾਇਤਾਂ
ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਤੇ ਭਰਤੀ ਹੁਣ ਅਪਲਾਈ ਕਰੋ 9 ਜੂਨ ਤੱਕ
ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ 21-12-2020 ਤੱਕ ਮੰਗ ਕੀਤੀ ਗਈ ਸੀ।
ਅਧਿਆਪਕ ਨੂੰ ਆਰਟੀਆਈ ਦੀ ਸੂਚਨਾ ਸਮੇਂ ਸਿਰ ਨਾਂ ਦੇਣ ਤੇ ਜਿਲਾ ਸਿੱਖਿਆ ਅਫਸਰ ( ਐਲੇਮੈਂਟਰੀ) ਦੇ ਜਨ ਸੂਚਨਾ ਅਧਿਕਾਰੀ ਨੂੰ 10000 ਰੁਪਏ ਦਾ ਜੁਰਮਾਨਾ
ਅਧਿਆਪਕ ਦੁਆਰਾ ਸੂਚਨਾ ਦੇ ਅਧਿਕਾਰ ਤਹਿਤ ਮੰਗੀ ਸੂਚਨਾ ਸਮੇਂ ਸਿਰ ਨਾ ਉਪਲਬਧ ਕਰਵਾਉਣ ਦੇ ਚਲਦਿਆਂ ਰਾਜ ਸੂਚਨਾ ਕਮਿਸ਼ਨਰ ਦੁਆਰਾ ਜਿਲਾ ਸਿੱਖਿਆ ਅਫਸਰ ( ਐਲੇਮੈਂਟਰੀ) ਲੁਧਿਆਣਾ ਦੇ ਜਨ ਸੂਚਨਾ ਅਧਿਕਾਰੀ ਨੂੰ 10000 ਰੁਪਏ ਦਾ ਜੁਰਮਾਨਾ ਕੀਤਾ ਹੈ
ਸੂਚਨਾ ਅਧਿਕਾਰ ਐਕਟ ਦੇ ਅਧੀਨ ਇਕ ਅਧਿਆਪਕ ਦੁਆਰਾ 6 ਸਤੰਬਰ 2019 ਨੂੰ ਜਿਲਾ ਸਿੱਖਿਆ ਅਫਸਰ ( ਐਲੇਮੈਂਟਰੀ) ਵਲੋਂ ਇਕ ਸੂਚਨਾ ਮੰਗੀ ਗਈ ਸੀ , ਪ੍ਰੰਤੂ 19 ਮਹੀਨੇ ਵਾਅਦ ਵੀ ਜਿਲਾ ਸਿੱਖਿਆ ਅਫਸਰ (ਐਲੇਮੈਂਟਰੀ) ਦੇ ਦਫਤਰ ਵਲੋਂ ਇਹ ਸੂਚਨਾ ਸਬੰਧਤ ਅਧਿਆਪਕ ਨੂੰ ਉਪਲਬਧ ਨਹੀਂ ਕਰਵਾਈ ਗਈ।
ਸਟੇਟ ਕਮਿਸ਼ਨਰ ਖੁਸ਼ਵੰਤ ਸਿੰਘ ਦੀ ਅਦਾਲਤ ਵਲੋਂ ਇੱਸ ਮਾਮਲੇ ਦੀ ਸੁਣਵਾਈ ਕਰਦਿਆਂ , ਸੂਚਨਾ ਸਮੇਂ ਸਿਰ ਉਪਲਬਧ ਨਾ ਕਰਵਾਉਣ ਤੇ ਜਿਲਾ ਸਿੱਖਿਆ ਅਫਸਰ ( ਐਲੇਮੈਂਟਰੀ) ਲੁਧਿਆਣਾ ਦੇ ਜਨ ਸੂਚਨਾ ਅਧਿਕਾਰੀ ਨੂੰ 10000 ਰੁਪਏ ਦਾ ਜੁਰਮਾਨਾ ਕੀਤਾ ਹੈ ਅਗਲੀ ਸੁਣਵਾਈ ਹੁਣ 26 ਜੂਨ 2021 ਨੂੰ ਹੋਵੇਗੀ ।
ਕੀ ਸੀ ਮਾਮਲਾ? The appellant( teacher) through RTI application dated 06.09.2019 has sought information regarding observations /objections of DEO(EE) Ludhiana about his case on the state awards for the years 2018-19 & 2019-20, any objection if any, statement of complainant, enquiry report of the enquiry officer and other information concerning the office of DEO(EE) Ludhiana. The appellant was not provided the information after which the appellant filed a first appeal before the First Appellate Authority on 01.01.2020 which took no decision on the appeal. After filing first appeal , the PIO sent a reply to the appellant vide letter dated 05.02.2020. On being not satisfied with the reply, the appellant filed a second appeal in the Commission.
भारतीय मानक ब्यूरो मंत्रालय में नौकरी का मौका
ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ
ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ
ਚੰਡੀਗੜ੍ਹ, 4 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ।
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ ਹੁਣ ਮੁਫਤ ਦਿੱਤੇ ਜਾਣਗੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਰਾਜ ਸ੍ਰੀ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।
ਸ. ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫਤ ਕੀਤਾ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।
ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ ਨਾਲ ਲੜਨ ਲਈ ਇਕ ਵੱਡੇ ਕਦਮ ਵਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ -19 ਦੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਦਿੱਤੀ ਜਾਂਦੀ ਹੈ।
ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।
Download here village wise Anganwadi vacancies distt Tarantaran
Download here village wise Anganwadi vacancies distt SBS NAGAR
Download here village wise Anganwadi vacancies distt SAS NAGAR
Download here village wise Anganwadi vacancies distt Roopnagar
Download here village wise Anganwadi vacancies distt PATIALA
Download here village wise Anganwadi vacancies distt PATHANKOT
Download here village wise Anganwadi vacancies distt Sri Muakatsar sahib
Download here village wise Anganwadi vacancies distt Moga
Download here village wise Anganwadi vacancies distt Mansa
Download here village wise Anganwadi vacancies distt Ludhiana
Download here village wise Anganwadi vacancies distt Kapurthala
Download here village wise Anganwadi vacancies distt JALANDHAR
Download here village wise Anganwadi vacancies distt HOSHIARPUR
Download here village wise Anganwadi vacancies distt Gurdaspur
Download here village wise Anganwadi vacancies distt FAZILKA
RECENT UPDATES
School holiday
LINK FOR MERITORIOUS SCHOOL ADMISSION 2023-24: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਲਿੰਕ ਐਕਟਿਵ
MERITORIOUS SCHOOL ADMISSION 2023: ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ ਸੋਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੋਆਲਿਟੀ ਐਜੂਕੇਸ਼ਨ ਛਾਰ ਅਰ ਐਂਡ ਸੈ...
IMPORTANT LINKS
- PSTET 2023 : LATEST UPDATES
- HOLIDAYS IN PUNJAB 2023: ਸਕੂਲਾਂ/ ਬੈਂਕਾਂ ਵਿੱਚ ਛੁੱਟੀਆਂ ਦੀ ਸੂਚੀ
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2023 : ALL LATEST UPDATES
- Privacy policy
- PSEB BOARD QUESTION PAPER ANSWER KEY 2023
- PSEB 5th Result 2023 Latest updates