Labels
Monday, 7 June 2021
ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਸਕੱਤਰ ਕ੍ਰਿਸ਼ਨ ਕੁਮਾਰ ਜੀ ਤੇ ਉਨ੍ਹਾਂ ਦੀ ਅਧਿਆਪਕਾਂ ਦੀ ਸਮੁੱਚੀ ਟੀਮ ਨੂੰ ਬਹੁਤ ਬਹੁਤ ਵਧਾਈਆਂ : ਕੈਪਟਨ ਅਮਰਿੰਦਰ ਸਿੰਘ
ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ, ਸਕੱਤਰ ਕ੍ਰਿਸ਼ਨ ਕੁਮਾਰ ਜੀ ਤੇ ਉਨ੍ਹਾਂ ਦੀ ਅਧਿਆਪਕਾਂ ਦੀ ਸਮੁੱਚੀ ਟੀਮ ਨੂੰ ਬਹੁਤ ਬਹੁਤ ਵਧਾਈਆਂ ਜਿਨ੍ਹਾਂ ਦੀ ਸਖ਼ਤ ਤੇ ਨਿਰੰਤਰ ਮਿਹਨਤ ਨਾਲ ਪੰਜਾਬ ਨੇ ਕੇਂਦਰੀ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ ਜਾਰੀ ਕੀਤੇ ਸਕੂਲ ਸਿੱਖਿਆ ਦੇ ਰਾਸ਼ਟਰੀ ਪ੍ਰਦਰਸ਼ਨ ਗਰੇਡਿੰਗ ਇੰਡੈਕਸ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ। ਅਸੀਂ ਇਸੇ ਤਰ੍ਹਾਂ ਆਪਣੀ ਮਿਹਨਤ ਜਾਰੀ ਰੱਖਾਂਗੇ ਤੇ ਪੰਜਾਬ ਦੇ ਬੱਚਿਆਂ ਨੂੰ ਸਰਵਉੱਚ ਸਿੱਖਿਆ ਦੇਣ ਲਈ ਉਹ ਹਰ ਕਦਮ ਚੁੱਕਾਂਗੇ ਜੋ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਜ਼ਰੂਰੀ ਹੋਵੇਗਾ।
ਸੁਣੋ ਕੀ ਕਿਹਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ
ਬਦਲੀਆਂ ਲਈ 11ਵੀਂ ਵਾਰ ਆਈ ਨਵੀਂ ਤਾਰੀਖ
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅੱਜ ਤੋਂ ਦੋ ਮਹੀਨੇ ਪਹਿਲਾਂ ਬਟਨ ਦਬਾ ਕੇ ਕਰਵਾਈਆਂ ਪ੍ਰਾਇਮਰੀ ਕੇਡਰ ਦੇ ਪੰਜ ਹਜ਼ਾਰ ਤੋਂ ਵਧੇਰੇ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਕਰਨ ਦੀ ਤਾਰੀਖ ਲਗਾਤਾਰ 11ਵੀਂ ਵਾਰ ਅੱਗੇ ਪਾ ਕੇ ਹੁਣ 15 ਜੂਨ ਕਰ ਦਿੱਤੀ ਗਈ ਹੈ। ਜਿਸ ਨਾਲ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਹਜ਼ਾਰਾਂ ਆਨਲਾਈਨ ਬਦਲੀਆਂ ਕਰਨ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ ਅਤੇ ਸਿੱਖਿਆ ਵਿਭਾਗ ਦੀ ਡਿਜੀਟਲ ਤਬਾਦਲਾ ਨੀਤੀ 'ਤੇ ਵੀ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ।
ਮੁੱਖ ਮੰਤਰੀ ਨੇ ਭਰਤੀ ਪ੍ਰੀਖਿਆ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਪ੍ਰਵਾਨਗੀ ਦਿੱਤੀ
ਦੁਕਾਨਾਂ ਸ਼ਾਮ ਛੇ ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ, ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਕੰਮ ਕਰ ਸਕਦੇ, ਵਿਆਹ/ਸਸਕਾਰ ਸਮੇਤ ਇਕੱਠਾਂ ‘ਤੇ 20 ਜਣਿਆਂ ਦੀ ਇਜਾਜ਼ਤ
ਭਰਤੀ ਪ੍ਰੀਖਿਆ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਪ੍ਰਵਾਨਗੀ ਦਿੱਤੀ
ਜਿੰਮ/ਰੈਸਟੋਰੈਂਟ ਇਕ ਹਫਤੇ ਬਾਅਦ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ, ਮਾਲਕਾਂ/ਕਾਮਿਆਂ ਨੂੰ ਟੀਕੇ ਲਗਾਉਣ ਨੂੰ ਆਖਿਆ
ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ ਸ਼ਾਮਲ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ।
ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ। ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ।
ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨ੍ਹਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨ੍ਹਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫੈਸਲਾ ਲੈ ਸਕਦਾ ਹੈ ਪਰ ਜੋਖਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ਉਤੇ ਜੇ ਕੋਸਾਂ ਵਿੱਚ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿੱਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲ੍ਹਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ।
ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਵਿੱਚ ਗਿਰਾਵਟ ਅਤੇ ਟੈਸਟਾਂ ਵਿੱਚ ਵਾਧੇ ਦੇ ਬਾਵਜੂਦ ਪੰਜਾਬ ਅਵੇਸਲੇ ਹੋਣ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਬਦਲਦਾ ਸਰੂਪ ਚਿੰਤਾ ਦਾ ਵਿਸ਼ਾ ਹੈ ਹਾਲਾਂਕਿ ਕੋਵਿਡ ਮੌਤ ਦਰ (ਸੀ.ਐਫ.ਆਰ.) ਪਹਿਲੀ ਲਹਿਰ ਨਾਲੋਂ ਘੱਟ ਹੈ।
ਮੁੱਖ ਮੰਤਰੀ ਨੇ ਪਿੰਡਾਂ ਵਿੱਚ ਕਰੋਨਾ ਮੁਕਤ ਪੇਂਡੂ ਅਭਿਆਨ ਦੀ ਰਫ਼ਤਾਰ ‘ਤੇ ਤਸੱਲੀ ਪ੍ਰਗਟ ਕੀਤੀ ਜਿੱਥੇ ਕਿ 1.5 ਕਰੋੜ ਵਿਅਕਤੀਆਂ (37 ਲੱਖ ਘਰਾਂ) ਨੂੰ ਪਹਿਲਾਂ ਹੀ ਸਕਰੀਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ 5889 ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਹੋਈ ਹੈ ਜਿਨ੍ਹਾਂ ਨੂੰ ਪ੍ਰੋਟੋਕਾਲ ਅਨੁਸਾਰ ਮਦਦ ਮੁਹੱਈਆ ਕਰਵਾਈ ਗਈ ਹੈ। ਹਫ਼ਤੇ ਦਰ ਹਫ਼ਤੇ ਦੀ ਪਾਜ਼ੇਟਿਵਿਟੀ ਦਰ 9 ਫੀਸਦੀ ਤੋਂ ਘੱਟ ਕੇ ਮਹਿਜ 3 ਫੀਸਦੀ ਰਹਿ ਗਈ ਹੈ। ਉਨ੍ਹਾਂ ਹਾਲਾਂਕਿ ਇਹ ਵੀ ਕਿਹਾ ਕਿ ਸਕਰੀਨਿੰਗ ਅਤੇ ਟੈਸਟਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਨੂੰ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ।
ਬਲੈਕ ਫੰਗਸ (ਮਿਊਕੋਰਮਾਈਕੌਸਿਸ) ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਮਿਊਕੋਰਮਾਈਕੌਸਿਸ ਦੇ 381 ਮਾਮਲੇ ਹਨ ਜਿਨ੍ਹਾਂ ਵਿਚੋਂ 38 ਠੀਕ ਹੋ ਚੁੱਕੇ ਹਨ ਜਦੋਂ ਕਿ 265 ਇਲਾਜ ਅਧੀਨ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਜ ਲਈ ਦਵਾਈਆਂ ਭਰਪੂਰ ਮਾਤਰਾ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਦੀ ਸਪਲਾਈ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋੜੀਂਦੀਆਂ ਦਵਾਈਆਂ ਦੀ ਸੂਬੇ ਵਿੱਚ ਕੋਈ ਘਾਟ ਨਹੀਂ ਹੈ। ਮਾਮਲਿਆਂ ਨੂੰ ਚੰਗੀ ਤਰ੍ਹਾਂ ਸਾਂਭਣ ਲਈ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਟੈਸਟਿੰਗ ਦਾ ਸਮਾਂ ਘਟਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਤੋਂ ਬਾਅਦ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੇ ਬਿਹਤਰ ਢੰਗ ਨਾਲ ਇਲਾਜ ਨੂੰ ਲੱਭਿਆ ਜਾ ਸਕੇ। ਇਸ ਸਬੰਧ ਵਿੱਚ ਉਨ੍ਹਾਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿਸਾਲ ਦਿੱਤੀ ਜਿਨ੍ਹਾਂ ਨੂੰ ਕੋਵਿਡ ਤੋਂ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਫਿਰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਿਆ ਗਿਆ ਹੈ ਕਿ ਪਟਿਆਲਾ ਦੇ ਹਸਪਤਾਲਾਂ ਦੇ 20 ਫੀਸਦੀ ਮਰੀਜ਼ ਉਹ ਹਨ ਜਿਨ੍ਹਾਂ ਨੂੰ ਠੀਕ ਹੋਣ ਮਗਰੋਂ ਦੁਬਾਰਾ ਭਰਤੀ ਕਰਵਾਉਣਾ ਪਿਆ।
ਪੰਜਾਬ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਮੀਟਿੰਗ ਮੌਕੇ ਦੱਸਿਆ ਕਿ 30 ਫੀਸਦੀ ਕੋਵਿਡ ਮਰੀਜ਼ ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਵਿੱਚ ਲੱਛਣ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਠੀਕ ਹੋਣ ਲਈ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਲੱਗ ਰਿਹਾ ਹੈ ਇਸ ਲਈ ਉਨ੍ਹਾਂ ਦੀ ਸਖਤ ਨਿਗਰਾਨੀ ਕਰਨ ਦੀ ਲੋੜ ਹੈ।
FILE CASES, TAKE ACTION AGAINST AAP & SAD OVER DHARNAS: PUNJAB CM TO DGP
FILE CASES, TAKE ACTION AGAINST AAP & SAD OVER DHARNAS: PUNJAB CM TO DGP
Chandigarh, June 7
Punjab Chief Minister Captain Amarinder Singh on Monday directed the Director General of Police to register cases under the Disaster Management Act against Opposition leaders and workers who have been staging dharnas in the state over the past few days.
Terming such acts of the Shiromani Akali (SAD) and Aam Aadmi Party (AAP) as irresponsible and utter violation of the strict curbs in place in the state in view of the pandemic spread, the Chief Minister asked DGP Dinkar Gupta to take action against them under the law.
At a time when people could not gather even for weddings and funerals, leaders and workers of these parties were behaving in a reckless manner, showing no concern for the safety and health of Punjabis, said the Chief Minister, adding that such behaviour could not be allowed or tolerated.
Pointing out that the AAP dharna yesterday was in fact in violation of the weekend curfew in place in the state, Captain Amarinder said such dharnas and political gatherings were potential super-spreaders and had to be firmly tackled. The law should take its course, he told the DGP, adding that political leaders had a big responsibility towards the society, which these parties had shunned, thus jeopardising the lives of Punjab’s people.
Read also:
ਨਿਊ ਪੈਨਸ਼ਨ ਸਕੀਮ ਅਧੀਨ ਕਰਮਚਾਰੀਆਂ ਲਈ ਵਡੀ ਖਬਰ , ਪੜ੍ਹੋ
This, he reiterated, was not the time to play political games and indulge in dirty politicking but to come together to fight the pandemic to the finish.
It may be recalled that even before the Covid restrictions in the second wave were imposed by the Chief Minister, he had announced that the ruling Congress in Punjab will not hold any political gatherings.
ਫਾਜ਼ਿਲਕਾ: 17752 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ
17752 ਲੋਕਾਂ ਨੇ ਜਿੱਤੀ ਕੋਵਿਡ ਖਿਲਾਫ ਜੰਗ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਫਾਜ਼ਿਲਕਾ, 7 ਜੂਨ 2021.
ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫਾਜਿਲਕਾ ਜ਼ਿਲੇ੍ਹ ਵਿੱਚ ਹੁਣ ਤੱਕ 17752 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਵਿਡ ਦੇ 25 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 19207 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 17752 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 978 ਐਕਟਿਵ ਕੇਸ ਜ਼ਿਲੇ ਵਿਚ ਹਨ ਅਤੇ 477 ਦੁੱਖਦਾਈ ਮੌਤਾਂ ਹੋਈਆਂ ਹਨ।
ਬਠਿੰਡਾ: 9 ਮੌਤਾਂ, 91 ਨਵੇਂ ਕੇਸ ਤੇ 296 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
1 ਜੂਨ ਤੋਂ ਲੈ ਕੇ ਹੁਣ ਤੱਕ ਲਗਾਤਾਰ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆ ਰਹੀ ਹੈ ਕਮੀ : ਡਿਪਟੀ ਕਮਿਸ਼ਨਰ
9 ਮੌਤਾਂ, 91 ਨਵੇਂ ਕੇਸ ਤੇ 296 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਪਰਤੇ ਘਰ
#ਬਠਿੰਡਾ, 7 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਪਹਿਲੀ ਜੂਨ ਤੋਂ ਲੈ ਕੇ ਹੁਣ ਤੱਕ ਜਿੱਥੇ ਲਗਾਤਾਰ ਐਕਟਿਵ ਤੇ ਘਰੇਲੂ ਇਕਾਂਤਵਾਸ ਕੇਸਾਂ ਵਿਚ ਕਮੀ ਦੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਪਿਛਲੇ ਤਿੰਨ ਦਿਨਾਂ ਤੋਂ ਰੋਜ਼ਾਨਾ ਠੀਕ ਹੋਣ ਵਾਲਿਆਂ ਦੀ ਦਰ ਵਿਚ ਵੀ ਵਾਧਾ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 9 ਵਿਅਕਤੀਆਂ ਦੀ ਮੌਤ, 91 ਨਵੇਂ ਕੇਸ ਆਏ ਅਤੇ 296 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 348853 ਸੈਂਪਲ ਲਏ ਗਏ, ਜਿਨਾਂ ਚੋਂ 39970 ਪਾਜੀਟਿਵ ਕੇਸ ਆਏ, ਜਿਸ ਚੋਂ 37570 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1441 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 959 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1325 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
ਅੰਮ੍ਰਿਤਸਰ: 9 ਵਿਅਕਤੀਆਂ ਦੀ ਮੌਤ, 133 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ,
ਕੋਰੋਨਾ ਤੋਂ ਮੁਕਤ ਹੋਏ 192 ਵਿਅਕਤੀ ਪਰਤੇ ਆਪਣੇ ਘਰਾਂ ਨੂੰ
--- ਅੱਜ 133 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 1993
ਅੰਮਿ੍ਰਤਸਰ, 7 ਜੂਨ --- ਜਿਲਾ ਅੰਮਿ੍ਰਤਸਰ ਵਿੱਚ ਅੱਜ 133 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 192 ਲੋਕ ਸਿਹਤਯਾਬ ਹੋ ਕੇ ਆਪਣੇ ਘ133 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 42077 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1993 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1499 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 9 ਵਿਅਕਤੀ ਦੀ ਮੌਤ ਹੋਈ ਹੈ।
ਪੀ.ਪੀ.ਐਸ.ਸੀ ਵਲੋਂ ਅੱਜ ਜਾਰੀ ਹੋਏ ਪਬਲਿਕ ਨੋਟਿਸ ਵਿੱਚ ਭਰਤੀ ਦਾ ਨਤੀਜਾ ਨਹੀਂ
ਪੀ.ਪੀ.ਐਸ.ਸੀ ਵਲੋਂ ਅੱਜ ਜਾਰੀ ਹੋਏ ਪਬਲਿਕ ਨੋਟਿਸ ਅਤੇ ਜਿਨ੍ਹਾਂ ਉਮੀਦਵਾਰਾਂ ਨੇ ਪੇਪਰ ਦਿੱਤਾ ਹੈ ਉਨ੍ਹਾਂ ਵਿਚੋਂ ਕੁੱਝ ਉਮੀਦਵਾਰਾਂ ਦੀ ਲਿਸਟਾਂ ਜਾਰੀ ਕਰਕੇ ਉਨ੍ਹਾਂ ਤੋਂ ਅਪਲਾਈ ਫਾਰਮ ਅਤੇ ਲੋੜੀਂਦੇ ਕਾਗਜਾਤ ਦੀ ਮੰਗ ਕੀਤੀ ਹੈ।
ਇਸ ਸਬੰਧੀ ਉਮੀਦਵਾਰਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ ਕਿ ਇਹ ਕੋਈ ਨਤੀਜਾ ਦੀਆਂ ਲਿਸਟਾਂ ਨਹੀਂ ਹਨ। ਇਨ੍ਹਾਂ ਉਮੀਦਵਾਰਾਂ ਵਲੋਂ ਆਨਲਾਈਨ ਫਾਰਮ ਵਿਚ ਭਰੇ ਵੇਰਵਿਆਂ ਦੀ ਵੇਰੀਫਿਕੇਸ਼ਨ ਲਈ ਫਾਰਮ ਤੇ ਲੋੜੀਂਦੇ ਕਾਗਜਾਤ ਪੀ.ਪੀ.ਐਸ.ਸੀ ਨੇ ਮੰਗਵਾਏ ਹਨ । ਹੋਰ ਇਸ ਪਬਲਿਕ ਨੋਟਿਸ ਦਾ ਨਤੀਜੇ ਨਾਲ ਕੋਈ ਸਬੰਧ ਨਹੀਂ ਹੈ।
ਇਹ ਵੀ ਪਰੋ : ਕਲਰਕ (ਲੀਗਲ) ਭਰਤੀ : ਸਿਲੇਬਸ ਜਾਰੀ , ਹੋਵੇਗੀ ਨੇਗੇਟਿਵ ਮਾਰਕਿੰਗ
ਪੀ.ਪੀ.ਐਸ.ਸੀ ਵਲੋਂ ਕਿਹਾ ਗਿਆ ਹੈ ਕਿ ਇਹ ਪਬਲਿਕ ਨੋਟਿਸ ਸਿਰਫ ਆਨਲਾਈਨ ਫਾਰਮ ਵਿਚ ਭਰੇ ਵੇਰਵਿਆਂ ਦੀ ਵੇਰੀਫਿਕੇਸ਼ਨ ਲਈ ਹੈ .
ਐਨਪੀਐਸ ਕਰਮਚਾਰੀ ਦੀ ਪਤਨੀ ਨੂੰ ਆਖਰੀ ਤਨਖਾਹ ਦੇ ਪਹਿਲੇ 10 ਸਾਲਾਂ ਲਈ 50% ਪੈਨਸ਼ਨ ਮਿਲੇਗੀ ਅਤੇ ਉਸ ਤੋਂ ਬਾਅਦ 30% ਸਾਰੀ ਜ਼ਿੰਦਗੀ
ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਲਾਇਬ੍ਰੇਰੀਅਨ ਸਮੇਤ ਹੋਰ ਪ੍ਰੀਖਿਆਵਾਂ ਜੁਲਾਈ ਮਹੀਨੇ ਚ ਲੈਣ ਦਾ ਫੈਸਲਾ
COVID curbs extended in Punjab, CM announces some relaxations, shopping timing changed
ਗ੍ਰੈਜੁਏਸ਼ਨ ਪਾਸ ਲਈ ਨੌਕਰੀ ਦਾ ਮੌਕਾ : ਪੰਜਾਬ ਸਰਕਾਰ ਨੇ 4400 ਤੌਂ ਵੱਧ ਅਸਾਮੀਆਂ ਤੇ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ 8000 ਅਸਾਮੀਆਂ ਦੀ ਭਰਤੀ , ਜਲਦੀ ਕਰੋ ਅਪਲਾਈ
PUNJAB CM ORDERS PRIORITY VACCINATION FOR STUDENTS GOING ABROAD, CAREGIVERS OF ELDERLY ETC
PUNJAB CM ORDERS PRIORITY VACCINATION FOR STUDENTS GOING ABROAD, CAREGIVERS OF ELDERLY ETC.
Chandigarh, June 7
Students wanting to go abroad for studies from Punjab will now be prioritised in the vaccination process for the 18-45 group, Chief Minister Captain Amarinder Singh announced on Monday.
At a high-level virtual Covid review meeting, the Chief Minister directed the Health and Medical Education departments to allow districts to use up to 10% of the doses for 18-45 group for priority categories other than those approved at state level. Besides students seeking to go abroad, caregivers of elderly persons and other urgent priority groups may be included in this list, he added.
Captain Amarinder also asked the concerned departments to proactively vaccinate all persons in the categories already prioritised by the state government in this age group, based on vaccine availability. This, he stressed, was essential to keep the risk of spread low as the restrictions are eased in the state.
The state had initially prioritised construction labour, co-morbid individuals and families of healthcare workers in in the 18-45 age group, and has already vaccinated over 4.3 lakh individuals in these categories. The list was subsequently expanded to include Shopkeepers and their staff; Staff working in the Hospitality industry (hotels, restaurants, marriage palaces, caterers), including cooks, bearers etc; Industrial workers; Rehri walahs, other street vendors especially those serving food items-juice, chat, fruit etc., Delivery boys, LPG distribution boys; Bus drivers, conductors, auto/ cab drivers; and Local body leaders - mayors, councillors, sarpanches, panches.
COVID curbs extended in Punjab, CM announces some relaxations, shopping timing changed
ਗ੍ਰੈਜੁਏਸ਼ਨ ਪਾਸ ਲਈ ਨੌਕਰੀ ਦਾ ਮੌਕਾ : ਪੰਜਾਬ ਸਰਕਾਰ ਨੇ 4400 ਤੌਂ ਵੱਧ ਅਸਾਮੀਆਂ ਤੇ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ 8000 ਅਸਾਮੀਆਂ ਦੀ ਭਰਤੀ , ਜਲਦੀ ਕਰੋ ਅਪਲਾਈ
ਪ੍ਰਿੰਸੀਪਲ, ਮੁੱਖ ਅਧਿਆਪਕ, ਅਤੇ ਬੀਪੀਈਓ ਭਰਤੀ, ਉਮੀਦਵਾਰਾਂ ਨੂੰ ਜ਼ਰੂਰੀ ਨਿਰਦੇਸ਼
Download list of candidates here
ਗ੍ਰੈਜੁਏਸ਼ਨ ਪਾਸ ਲਈ ਨੌਕਰੀ ਦਾ ਮੌਕਾ : ਪੰਜਾਬ ਸਰਕਾਰ ਨੇ 4400 ਤੌਂ ਵੱਧ ਅਸਾਮੀਆਂ ਤੇ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ 8000 ਅਸਾਮੀਆਂ ਦੀ ਭਰਤੀ , ਜਲਦੀ ਕਰੋ ਅਪਲਾਈ
ਸਰਕਾਰੀ ਮੁਲਾਜਮ ਨੂੰ ਜੇਕਰ ਵਾਧੂ ਪੇਮੈਂਟ ਹੋ ਜਾਂਦੀ ਹੈ ਤਾਂ ਕੀ ਰਿਕਵਰੀ ਹੋਵੇਗੀ , ਪੜੋ
ਸਰਕਾਰੀ ਮੁਲਾਜਮ ਨੂੰ ਜੇਕਰ ਵਾਧੂ ਪੇਮੈਂਟ ਹੋ ਜਾਂਦੀ ਹੈ ਤਾਂ ਕੀ ਰਿਕਵਰੀ ਹੋਵੇਗੀ , ਪੜੋ
ਮਾਨਯੋਗ ਸੁਪਰੀਮ ਕੋਰਟ ਦੇ 18.12.14 ਦੇ ਫੈਸਲੇ ਅਨੁਸਾਰ ਵਿੱਤ ਵਿਭਾਗ ਪੰਜਾਬ ਸਰਕਾਰ ਨੇ 18.12.2014 ਨੂੰ ਪੱਤਰ ਜਾਰੀ ਕਰਕੇ ਕੋਰਟ ਦੇ ਫੈਸਲੇ ਦੀ ਰੋਸ਼ਨੀ ਵਿੱਚ ਫੈਸਲੇ ਕੀਤੇ ਹਨ। ਪੰਜਾਬ ਸਰਕਾਰ ਦੇ 18.12.2014 ਦੇ ਪੱਤਰ ਜਾਰੀ ਹੋਣ ਦੀ ਮਿਤੀ ਤੱਕ ਦਰਜਾ ਤਿੰਨ ਅਤੇ ਚਾਰ ਤੋਂ ਬਣਦੀ ਵਾਧੂ ਪੇਮੈਂਟ ਦੀ ਰਿਕਵਰੀ ਨਹੀਂ ਕੀਤੀ ਜਾਣੀ ਹੈ।ਭਾਰਤੀ ਰੇਲਵੇ ਵਲੋਂ 3591 ਅਸਾਮੀਆਂ ਤੇ ਭਰਤੀ ਲਈ , ਅਰਜ਼ੀਆਂ ਦੀ ਮੰਗ
Western Railway invites ONLINE applications from interested Applicants for engagement as Act Apprentices against the 3591 slots notified for training in the designated Trades under Apprentice Act 1961 at various Divisions, Workshops within the jurisdiction of Western Railways for the year 2021-22.
ਸਿੱਖਿਆ ਮੰਤਰੀ ਸਿੰਗਲਾ ਨੇ ਸਾਰੇ ਦੇਸ ‘ਚੋਂ ਅੱਵਲ ਸਥਾਨ ਪ੍ਰਾਪਤ ਕਰਨ ‘ਤੇ ਅਧਿਆਪਕਾਂ ਦੀ ਸਖਤ ਮਿਹਨਤ ਅਤੇ ਯੋਗਦਾਨ ਦੀ ਵੀ ਕੀਤੀ ਸਲਾਘਾ
ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ
ਸਿੱਖਿਆ ਮੰਤਰੀ ਸਿੰਗਲਾ ਨੇ ਸਾਰੇ ਦੇਸ ‘ਚੋਂ ਅੱਵਲ ਸਥਾਨ ਪ੍ਰਾਪਤ ਕਰਨ ‘ਤੇ ਅਧਿਆਪਕਾਂ ਦੀ ਸਖਤ ਮਿਹਨਤ ਅਤੇ ਯੋਗਦਾਨ ਦੀ ਵੀ ਕੀਤੀ ਸਲਾਘਾ
ਚੰਡੀਗੜ, 6 ਜੂਨ:
ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦਿ੍ਰਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸਾਸਤ ਪ੍ਰਦੇਸ ਲਈ ਕਾਰਗੁਜਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।
Punjab Educational News : Read here
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਉਨਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸੁਰੂਆਤ, ਆਨ ਲਾਈਨ ਸਿੱਖਿਆ ਅਤੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਮੁਫਤ ਸਮਾਰਟਫੋਨ ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।
ਸਿੱਖਿਆ ਵਿਭਾਗ ਵੱਲੋਂ 8 ਜੂਨ ਤੱਕ ਬਦਲੀਆਂ ਨਾ ਕੀਤੀਆਂ ਤਾਂ ਅਧਿਆਪਕ 9 ਜੂਨ ਨੂੰ ਫੂਕਣਗੇ ‘ਜਾਰੀ ਕੀਤੇ ਪੱਤਰ'
ਸਿੱਖਿਆ ਵਿਭਾਗ ਵੱਲੋਂ 8 ਜੂਨ ਤੱਕ ਬਦਲੀਆਂ ਨਾ ਕੀਤੀਆਂ ਤਾਂ ਅਧਿਆਪਕ 9 ਜੂਨ ਨੂੰ ਫੂਕਣਗੇ ‘ਜਾਰੀ ਕੀਤੇ ਪੱਤਰ
ਪੇਅ ਕਮਿਸ਼ਨ ਅੱਗੇ ਪਾਉਣ ਤੇ ਰੋਸ ਵਿੱਚ ਅਧਿਆਪਕ ਵਰਗ
ਫ਼ਿਰੋਜ਼ਪੁਰ 7 ਜੂਨ : ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਜੀਤ ਸਿੰਘ ਸੋਢੀ ਨੇ ਉਚੇਚੇ ਤੌਰ ਤੇ ਦੱਸਿਆ ਕਿ ਸਿੱਖਿਆ ਵਿਭਾਗ ਦੀਆ ਬਦਲੀਆਂ ਦੀ ਰਸਮ ਮਾਣਯੋਗ ਮੁੱਖ ਮੰਤਰੀ ਪੰਜਾਬ ਤੋਂ ਬਟਨ ਦਬਾ ਕੇ ਕੀਤੀ ਗਈ ਸੀ। ਪਰ ਅੱਜ ਸਿੱਖਿਆ ਵਿਭਾਗ ਮੁੱਖ ਮੰਤਰੀ ਦੇ ਕੀਤੇ ਕਾਰਜ਼ ਨੂੰ ਛਿੱਕੇ ਟੰਗ ਕੇ ਹਫ਼ਤਾ-ਹਫ਼ਤਾ ਬਦਲੀਆਂ ਅੱਗੇ ਕਰ ਰਿਹਾ ਹੈ। ਜਿਸ ਕਾਰਣ ਪੂਰੇ ਪੰਜਾਬ ਦੇ ਪ੍ਰਾਇਮਰੀ ਅਧਿਆਪਕ ਵਰਗ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਨੂੰ ਇੰਨ ਬਿੰਨ ਲਾਗੂ ਕਰਦੇ ਹੋਏ, ਜੇਕਰ ਬਦਲੀਆਂ 8 ਜੂਨ ਤੱਕ ਲਾਗੂ ਨਾ ਕੀਤੀਆਂ ਤਾਂ 9 ਜੂਨ ਨੂੰ ਪੂਰੇ ਪੰਜਾਬ ਵਿੱਚ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਜਾ ਰਹੇ ਬਦਲੀ ਅੱਗੇ ਵਧਾਉਣ ਵਾਲੇ ਪੱਤਰ ਫੂਕੇ ਜਾਣਗੇ।
For All Union Related News Send to 9464496353 (Only WhatsApp)
ਗ੍ਰੈਜੁਏਸ਼ਨ ਪਾਸ ਲਈ ਨੌਕਰੀ ਦਾ ਮੌਕਾ : ਪੰਜਾਬ ਸਰਕਾਰ ਨੇ 4400 ਤੌਂ ਵੱਧ ਅਸਾਮੀਆਂ ਤੇ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ 8000 ਅਸਾਮੀਆਂ ਦੀ ਭਰਤੀ , ਜਲਦੀ ਕਰੋ ਅਪਲਾਈ
ਪ੍ਰਧਾਨ ਸੋਢੀ ਨੇ ਇਹ ਵੀ ਦੱਸਿਆ ਕੇ 2004 ਤੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬੰਦ ਕੀਤੀ ਹੋਈ ਹੈ। ਜਦੋਂ ਕਿ ਇੱਕ ਵਾਰ ਵਿਧਾਇਕ ਬਣ ਜਾਣ ਤੇ ਵਿਧਾਇਕ ਨੂੰ ਜ਼ਿਦੰਗੀ ਭਰ ਦੀ ਪੈਨਸ਼ਨ ਲਗਾ ਦਿੱਤੀ ਜਾਂਦੀ ਹੈ। ਇਸ ਸਮਾਜ ਵਿੱਚ ਕਾਨੂੰਨ ਤੇ ਅਧਿਕਾਰੀ ਸੱਭ ਲਈ ਬਰਾਬਰਤਾ ਰੱਖਦੇ ਹਨ, ਫਿਰ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਿਉਂ ਅਤੇ ਵਿਧਾਇਕ ਅਤੇ ਅਧਿਆਪਕ ਲਈ ਦੋ ਤਰ੍ਹਾਂ ਦੇ ਕਾਨੂੰਨ ਕਿਉਂ? ਉਨਾਂ ਕਿਹਾ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਅਤੇ ਪੇਅ ਕਮਿਸ਼ਨ, ਮਹਿੰਗਾਈ ਭੱਤਾ ਜੋ ਪਿਛਲੇ ਕਈ ਸਾਲਾਂ ਤੋਂ ਰੋਕਿਆ ਹੋਇਆ ਜਾਰੀ ਨਾ ਕੀਤਾ ਗਿਆ ਤਾਂ ਜੱਥੇਬੰਦੀ ਸੰਘਰਸ਼ ਨੂੰ ਤਿੱਖਾ ਰੂਪ ਦੇ ਕੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਸ਼ੁਰੂ ਕਰੇਗੀ। ਇਸ ਮੌਕੇ ਜ਼ੂਮ ਮੀਟਿੰਗ 'ਚ ਸੰਪੂਰਨ ਵਿਰਕ, ਵਿਪਨ ਲੋਟਾ, ਜਗਰੂਪ ਸਿੰਘ ਢਿਲੋਂ, ਕਵਲਬੀਰ ਸਿੰਘ, ਦਰਸ਼ਨ ਸਿੰਘ ਭੁੱਲਰ, ਤਲਵਿੰਦਰ ਸਿੰਘ, ਸੁਖਪ੍ਰੀਤ ਸਿੰਘ ਰਾਜੂ ਬਰਾੜ, ਰਾਕੇਸ਼ ਸ਼ਰਮਾ, ਸ਼ਮਸ਼ੇਰ ਸਿੰਘ, ਸੁਨੀਲ ਕੁਮਾਰ, ਗੁਰਪ੍ਰੀਤ ਸਿੰਘ, ਜਗਮੀਤ ਸਿੰਘ ਚੁੱਘਾ, ਭੁਪਿੰਦਰ ਸਿੰਘ ਸ਼ਹਿਜ਼ਾਦਾ, ਸੁਰਜੀਤ ਸਿੰਘ ਡਿੱਬਵਾਲਾ ਹਾਜ਼ਿਰ ਸਨ।
Punjab Education ;Tops in India : Creating History
Punjab Education ;Tops in India : Creating History
Ludhiana : June 06( Dr. DAVINDER SINGH CHHINA) Moments of cheers for Education department punjab as Punjab has got first position and A Double plus Grade; in the performance grading index released by Govt of India with regard to the govt schools and school education; India.
Secretary school education Mr Krishan kumar said “ this achievement is dedicated to all the principals ; heads ; teachers ; students and school education department who have put up the great efforts to bring about quality education in the govt schools and who had made upnunited efforts for the betterment of the Govt schools . “
The levels and grades attained by state for PGI levels for 2019-20 ( performance grading index ) figure out in chart 1 with scores from 901-950 and Grade 1 plus plus .. Punjab shines in this index n chart number 1
Punjab has got the top spot in the The methodology and grading adopted by Govt of India
Sharing this information with the media ; SSE had thanked all officials ; employees and even the people of the state for their immense cooperation and contribution in taking punjab education on top in the country.
Also Read: ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ; ਪੰਜਾਬ ਸਰਕਾਰ ਵੱਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮੰਜੂਰੀ
ਦੇਸ਼ ਭਰ ਚ ਸਕੂਲਾਂ ਦੀ ਕਾਰਗੁਜ਼ਾਰੀ ਦੌਰਾਨ ਪੰਜਾਬ ਨੂੰ ਮਿਲਿਆ A++ ਗ੍ਰੇਡ
DEO Secondary Mr Lakhvir singh Samra has also congratulated the higher authorities ; all principals ; heads and teachers and the people of punjab for this great News .” Hard work by all of you under the aegis of SSE had taken our education system n our govt schools on Top in the country “ said Mr Samra.
Media Researcher and Principal Dr Davinder singh chhina said “ this is the historical achievement for the education department of Punjab ;under the able guidance of Secretary school education ; Mr Krishan kumar; Punjab state has won laurels by adopting smart school policies and school development plans in an effective way “
ਦੇਸ਼ ਭਰ ਚ ਸਕੂਲਾਂ ਦੀ ਕਾਰਗੁਜ਼ਾਰੀ ਦੌਰਾਨ ਪੰਜਾਬ ਨੂੰ ਮਿਲਿਆ A++ ਗ੍ਰੇਡ
ਦੇਸ਼ ਭਰ ਚ ਸਕੂਲਾਂ ਦੀ ਕਾਰਗੁਜ਼ਾਰੀ ਦੌਰਾਨ ਪੰਜਾਬ ਨੂੰ ਮਿਲਿਆ A++ ਗ੍ਰੇਡ
ਦਿੱਲੀ ਤੋਂ ਹਰਦੀਪ ਸਿੰਘ ਸਿੱਧੂ ਦੀ ਵਿਸ਼ੇਸ਼ ਰਿਪੋਰਟ
ਦਿੱਲੀ,6 ਜੂਨ: ਭਾਰਤ ਸਰਕਾਰ ਵੱਲੋਂ ਤਿਆਰ ਕੀਤੀ ਸਕੂਲਾਂ ਦੀ ਕਾਰਗੁਜਾਰੀ ਦੀ ਸਮੀਖਿਆ ਰਿਪੋਰਟ ਵਿੱਚ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚੋਂ ਇਕ ਹੈ, ਜਿਸ ਨੇ A++ ਦਾ ਦਰਜਾ ਪ੍ਰਾਪਤ ਕੀਤਾ ਹੈ।
ਵਿਦਿਅਕ ਸੈਸ਼ਨ 2019-20 ਲਈ ਪੰਜਾਬ, ਚੰਡੀਗੜ੍ਹ, ਤਾਮਿਲਨਾਡੂ, ਅੰਡੋਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਕੇਰਲ ਨੇ ਉਚਤਮ ਗ੍ਰੇਡ (ਗ੍ਰੇਡ A++) ਨੰਬਰ ਲਏ ਹਨ। ਜ਼ਿਆਦਾਤਰ ਸੂਬਿਆਂ ਨੇ ਪਿਛਲੇ ਸਾਲ ਦੇ ਮੁਕਾਬਲੇ ਪੀਜੀਆਈ (ਪਰਫੋਰਮੇਸ ਗ੍ਰੇਡਿੰਗ ਇੰਡੇਕਸ) 2019-20 ਵਿੱਚ ਗ੍ਰੇਡ ਵਿੱਚ ਸੁਧਾਰ ਕੀਤਾ ਹੈ। ਅੰਡੋਮਾਨ ਅਤੇ ਨਿਕੋਬਾਰ ਦੀਪ ਸਮੂਹ, ਅਰੁਣਚਲ ਪ੍ਰਦੇਸ਼, ਮਣੀਪੁਰ, ਪੁਡੁਚੇਰੀ, ਪੰਜਾਬ ਅਤੇ ਤਮਿਲਨਾਡੂ ਨੇ ਆਪਣੇ ਪੀਜੀਆਈ ਸਕੋਰ ਵਿੱਚ 10 ਫੀਸਦੀ, 100 ਜਾਂ ਜ਼ਿਆਦਾ ਅੰਕਾਂ ਦਾ ਸੁਧਾਰ ਕੀਤਾ ਹੈ।
ਪੰਜਾਬ ਨੇ 10 ਫੀਸਦੀ (8 ਅੰਕ) ਜਾਂ ਉਸਤੋਂ ਜ਼ਿਆਦਾ ਦਾ ਸੁਧਾਰ ਦਿਖਾਇਆ ਹੈ। 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਵੀ ਚੰਗੀ ਕਾਰਗੁਜ਼ਾਰੀ ਦਿਖਾਈ ਹੈ।
JOBS ALERT : PRE PRIMARY RECRUITMENT, apply now
Anganwadi Recruitment 4481 posts: all you want to know
ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਹਿੱਤ ਕੇਂਦਰ ਸਰਕਾਰ ਦੁਆਰਾ ਕੇਂਦਰੀ ਸਿੱਖਿਆ ਢਾਂਚੇ ਵਿੱਚ 70 ਨੁਕਾਤੀ ਸੁਧਾਰ ਫ਼ਾਰਮੂਲਾ ਤਿਆਰ ਕੀਤਾ ਗਿਆ ਸੀ ਜਿਸਦੀ ਰਿਪੋਰਟ ਅੱਜ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਭਾਰਤ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪਰਫੋਰਮੇਸ ਗ੍ਰੇਡਿੰਗ ਇੰਡੇਕਸ (ਪੀਜੀਆਈ) 2019-20 ਨੂੰ ਜਾਰੀ ਕਰਨ ਦੀ ਆਗਿਆ ਦੇ ਦਿੱਤੀ। ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਲਿਆਉਣ ਲਈ 70 ਮਾਪਦੰਡਾਂ ਦੇ ਇਕ ਸੈਟ ਨਾਲ ਗ੍ਰੇਡਿੰਗ ਇੰਡੇਕਸ ਪੇਸ਼ ਕੀਤਾ ਗਿਆ ਸੀ।
PUNJAB EDUCATIONAL NEWS READ HERE
ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਪੀਜੀਆਈ ਪਹਿਲੀ ਵਾਰ 2019 ਵਿੱਚ ਹਵਾਲਾ ਸਾਲ( ਰਿਫਰੈਂਸ ਈਅਰ 2017-18 ਦੇ ਨਾਲ ਜਾਰੀ ਕੀਤਾ ਗਿਆ ਸੀ, ਅਜਿਹਾ ਮੰਨਿਆ ਗਿਆ ਹੈ ਕਿ ਇਹ ਸੂਚਕ ਅੰਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਪਣੇ ਸਕੂਲਾਂ ਵਿੱਚ ਬੇਹਤਰ ਸਿੱਖਿਆ ਪ੍ਰਬੰਧ ਉਪਲੱਬਧ ਕਰਾਉਣ ਲਈ ਪ੍ਰੇਰਿਤ ਕਰੇਗਾ। ਪੀ ਜੀ ਆਈ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਨ੍ਹਾਂ ਖੱਪਿਆਂ ਦੀ ਜਾਣਕਾਰੀ ਦਿੰਦਾ ਹੈ ਜਿਨ੍ਹਾਂ ਨੂੰ ਭਰਕੇ ਇਹ ਯਕੀਨੀ ਕੀਤਾ ਜਾ ਸਕੇ ਤਾਂ ਕਿ ਸਕੂਲੀ ਸਿੱਖਿਆ ਪ੍ਰਣਾਲੀ ਹਰ ਪੱਧਰ ਉਤੇ ਮਜ਼ਬੂਤ ਹੋਵੇ।
ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ; ਪੰਜਾਬ ਸਰਕਾਰ ਵੱਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮੰਜੂਰੀ
ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਪੈਨਸ਼ਨ ਵਿੱਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1 ਜੁਲਾਈ, 2021 ਤੋਂ ਲਾਗੂ ਹੋ ਜਾਵੇਗਾ।
ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖ਼ਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ
ਪੰਜਾਬ ਮੰਡੀ ਬੋਰਡ ਅਗਲੇ ਹਫ਼ਤੇ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਰਟ ਕਾਰਡ ਜਾਰੀ ਕਰੇਗਾ-ਲਾਲ ਸਿੰਘ
ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸ਼ਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ-ਆਈ.ਡੀਜ਼ ਦੀ ਵਰਤੋਂ ਸ਼ੁਰੂ ਕੀਤੀ ਹੈ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਇਹ ਈ-ਆਈ.ਡੀਜ਼ ਐਨ.ਐਫ.ਸੀ. ਟੈਕਨੋਲੋਜੀ ਨਾਲ ਲੈਸ ਹਨ।ਇਹ ਇਕ ਮਾਪਦੰਡ ਅਧਾਰਤ ਵਾਇਰਲੈੱਸ ਕਮਿਊਨੀਕੇਸ਼ਨ ਤਕਨਾਲੋਜੀ ਹੈ ਜੋ ਕੁਝ ਸੈਂਟੀਮੀਟਰ ਦੀ ਦੂਰੀ ਤੋਂ ਉਪਕਰਨਾਂ ਦਰਮਿਆਨ ਡਾਟਾ ਦੇ ਆਦਾਨ-ਪ੍ਰਦਾਨ ਦੀ ਆਗਿਆ ਦਿੰਦੀ ਹੈ ਅਤੇ ਇਸਨੂੰ ਮੁੱਢਲੇ ਪ੍ਰਮਾਣਿਕਤਾ ਉਪਕਰਣ ਵਜੋਂ ਵਰਤਿਆ ਜਾਏਗਾ। ਐਨਐਫਸੀ 13.66 ਮੈਗਾਹਰਟਜ਼ ` ਤੇ ਕੰਮ ਕਰਦੀ ਹੈ ਅਤੇ 424 ਕੇਬਿਟਜ਼/ਸੈਕਿੰਡ ਤੱਕ ਦੀ ਸਪੀਡ ਨਾਲ ਡਾਟਾ ਟਰਾਂਸਫਰ ਕਰਦੀ ਹੈ।
ਜ਼ਿਕਰਯੋਗ ਹੈ ਕਿ ਇੱਕ ਐਨਐਫਸੀ ਸਮਰੱਥ ਮੋਬਾਈਲ ਡਿਵਾਈਸ ਇੱਕ ਕਾਰਡ ਜਾਂ ਰੀਡਰ ਜਾਂ ਦੋਵਾਂ ਦੀ ਤਰ੍ਹਾਂ ਕੰਮ ਕਰ ਸਕਦੀ ਹੈ ਜੋ ਉਪਭੋਗਤਾ ਡਿਵਾਇਸ ਨੂੰ ਜਾਣਕਾਰੀ ਸਾਂਝੀ ਕਰਨ ਅਤੇ ਆਪਣੀ ਪਛਾਣ ਸਾਬਤ ਕਰਨ ਦੇ ਯੋਗ ਬਣਾਉਂਦੀ ਹੈ।
ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਇਸ ਐਨ.ਐਫ.ਸੀ. ਤਕਨਾਲੋਜੀ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਈ-ਆਈ.ਡੀਜ਼ ਤਿਆਰ ਕਰਕੇ ਸ਼ੁਰੂਆਤ ਕੀਤੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮੰਡੀ ਬੋਰਡ ਅਗਲੇ ਹਫ਼ਤੇ ਇਸ ਤਕਨਾਲੋਜੀ ਦੀ ਸ਼ੁਰੂਆਤ ਕਰੇਗਾ। ਇਸ ਲਈ, ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਐਚਆਰਐਮਐਸ) ਦੇ ਡੇਟਾ ਦਾ ਇਸਤੇਮਾਲ ਕੀਤਾ ਗਿਆ ਹੈ, ਜਿੱਥੇ ਹਰ ਅਧਿਕਾਰੀ / ਕਰਮਚਾਰੀ ਦੇ ਵੇਰਵੇ ਸਰਵਿਸ ਬੁੱਕ ਦੇ ਰੂਪ ਵਿੱਚ ਸਟੋਰ ਕੀਤੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਪੈਨਸ਼ਨਰਾਂ ਤੱਕ ਵੀ ਵਧਾਈ ਜਾ ਸਕਦੀ ਹੈ ਕਿਉਂਕਿ ਉਹ ਐਚ.ਆਰ.ਐਮ.ਐਸ. ਸਿਸਟਮ ਦਾ ਹਿੱਸਾ ਹਨ।
ਚੇਅਰਮੈਨ ਨੇ ਅੱਗੇ ਕਿਹਾ ਕਿ ਵਿਸ਼ੇਸ਼ ਤੌਰ `ਤੇ ਕੋਵਿਡ-19 ਦੇ ਸਮੇਂ ਦੌਰਾਨ ਜਦੋਂ ਸੰਪਰਕ ਰਹਿਤ ਪਛਾਣ ਲਈ ਇਸਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਸਮਾਰਟ ਚਿੱਪਾਂ ਵਾਲੇ ਐਨਐਫਸੀ-ਸਮਰਥਿਤ ਮੋਬਾਈਲ ਫੋਨ, ਵਿਅਕਤੀਗਤ ਦੀ ਪਛਾਣ ਨਾਲ ਮਿਲਾਨ ਕਰਨ ਲਈ ਫੋਨ ਨੂੰ ਸੁਰੱਖਿਅਤ ਢੰਗ ਨਾਲ ਡਾਟਾ ਸਟੋਰ ਕਰਨ ਅਤੇ ਇਸਤੇਮਾਲ ਕਰਨ ਦੀ ਆਗਿਆ ਦਿੰਦੇ ਹਨ। ਮੌਜੂਦਾ ਸਮੇਂ ਐਨਐਫਸੀ ਮੋਬਾਈਲ ਫੋਨਾਂ ਵਿੱਚ ਮਿਆਰੀ ਕਾਰਜਕੁਸ਼ਲਤਾ ਦੇ ਤੌਰ `ਤੇ ਉਪਲਬਧ ਹੈ ਅਤੇ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਸੰਪਰਕ ਰਹਿਤ ਵਰਤੋਂ ਕਰਨ, ਡਿਜੀਟਲ ਸਮੱਗਰੀ ਤੱਕ ਪਹੁੰਚ ਕਰਨ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਸੌਖੇ ਢੰਗ ਨਾਲ ਕੁਨੈਕਟ ਕਰਨ ਦੀ ਆਗਿਆ ਦਿੰਦਾ ਹੈ।
ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਚਾਰ ਸਾਲ ਪਹਿਲਾਂ ਐਚ.ਆਰ.ਐਮ.ਐਸ. ਪ੍ਰਣਾਲੀ ਲਾਗੂ ਕੀਤੀ ਹੈ ਅਤੇ ਹੁਣ ਸਾਰੇ ਅਧਿਕਾਰੀ/ਕਰਮਚਾਰੀ ਇਸ ਪ੍ਰਣਾਲੀ ਦਾ ਹਿੱਸਾ ਹਨ, ਜਿਥੇ ਉਨ੍ਹਾਂ ਵੱਲੋਂ ਇਸ ਪ੍ਰਣਾਲੀ ਰਾਹੀਂ ਹੀ ਤਨਖਾਹਾਂ ਵੀ ਕਢਵਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਐਨਐਫਸੀ ਤਕਨਾਲੋਜੀ ਦੀ ਵਰਤੋਂ ਕਰਦਿਆਂ ਈ-ਆਈ.ਡੀਜ਼ ਦੀ ਵਰਤੋਂ ਇਸ ਮਹਾਂਮਾਰੀ ਦੌਰਾਨ ਪੰਜਾਬ ਲਈ ਇੱਕ ਮੀਲ ਪੱਥਰ ਸਾਬਤ ਹੋਏਗੀ, ਖ਼ਾਸਕਰ ਉਨ੍ਹਾਂ ਕਰਮਚਾਰੀਆਂ ਲਈ ਜੋ ਲਾਕਡਾਊਨ/ਕਰਫਿਊ ਵਿਚ ਵੀ ਦਿਨ ਰਾਤ ਕੰਮ ਕਰ ਰਹੇ ਹਨ, ਜਿੱਥੇ ਉਨ੍ਹਾਂ ਨੂੰ ਆਪਣਾ ਆਈਡੀ ਨਾਲ ਕਾਰਡ ਰੱਖਣਾ ਪੈਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੰਡੀ ਬੋਰਡ ਦੁਆਰਾ ਜਾਰੀ ਕੀਤੀ ਗਈ ਈ-ਆਈ.ਡੀਜ਼ ਦੀ ਵਰਤੋਂ ਦੋ ਉਦੇਸ਼ਾਂ ਸ਼ਨਾਖ਼ਤੀ ਕਾਰਡ ਦੇ ਨਾਲ ਨਾਲ ਇੱਕ ਬਿਜ਼ਨਸ ਕਾਰਡ ਵਜੋਂ ਵੀ ਕੀਤੀ ਜਾ ਸਕੇਗੀ। ਉਹ ਵਿਅਕਤੀ ਜਿਸ ਕੋਲ ਇਹ ਐਨ.ਐਫ.ਸੀ. ਕਾਰਡ ਹੈ, ਨੂੰ ਆਪਣੇ ਵੇਰਵੇ ਕਿਸੇ ਹੋਰ ਵਿਅਕਤੀ ਤੱਕ ਪਹੁੰਚਾਉਣ ਲਈ ਸਮਾਰਟ ਫੋਨ `ਤੇ ਟੈਪ ਕਰਨ ਦੀ ਜ਼ਰੂਰਤ ਹੈ। ਇਹ ਐਨਐਫਸੀ ਕਾਰਡ ਵਿਅਕਤੀ ਦੇ ਸੋਸ਼ਲ ਨੈਟਵਰਕ ਜਿਵੇਂ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ, ਯੂ-ਟਿਊਬ ਚੈਨਲ ਆਦਿ ਦੀ ਜਾਣਕਾਰੀ ਵੀ ਲੈ ਸਕਦਾ ਹੈ। ਇਸ ਤਰ੍ਹਾਂ, ਸਿਰਫ ਇੱਕ ਟੈਪ ਵਿੱਚ, ਕੋਈ ਵੀ ਆਪਣੇ ਆਈਡੀ ਕਾਰਡ ਨੂੰ ਵੇਖੇ ਬਿਨਾਂ ਜਾਣਕਾਰੀ ਸਾਂਝੀ ਕਰ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਜਿਵੇਂ ਸਿਟੀਜ਼ਨ ਕਾਰਡ / ਸ਼ਨਾਖਤੀ ਕਾਰਡ, ਬੁਢਾਪਾ ਪੈਨਸ਼ਨ, ਡਰਾਇਵਿੰਗ ਲਾਇਸੰਸ, ਪੇਸ਼ੈਂਟ ਕਾਰਡ ਜਾਂ ਬੀਮਾ ਯੋਜਨਾਵਾਂ ਆਦਿ ਵੀ ਇਸ ਸਮਾਰਟ ਕਾਰਡ ਨਾਲ ਜੋੜੀਆਂ ਜਾ ਸਕਦੀਆਂ ਹਨ ਤਾਂ ਜੋ ਸਾਰੀਆਂ ਯੋਜਨਾਵਾਂ ਤੱਕ ਪਹੁੰਚ ਲਈ ਇਕ ਮੰਚ ਬਣਾਇਆ ਜਾ ਸਕੇ। ਇਸ ਤਰ੍ਹਾਂ, ਸਰਕਾਰ ਤੋਂ ਲੋੜੀਂਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਕਾਰਡ ਦੀ ਵਰਤੋਂ ਨਾਗਰਿਕਾਂ ਦੇ ਲਾਭ ਲਈ ਪੰਜਾਬ ਦੇ ਨਾਲ ਨਾਲ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਕੀਤੀ ਜਾ ਸਕੇਗੀ। ਇਹ ਕਾਰਡ ਨਾਗਰਿਕਾਂ ਨੂੰ ਆਪਣੇ ਨਾਲ ਗੈਰ-ਜ਼ਰੂਰੀ ਦਸਤਾਵੇਜ਼ ਲਿਜਾਏ ਬਿਨਾਂ ਵੱਖ ਵੱਖ ਸਰਕਾਰੀ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।
ਪੰਜਾਬ ਦੇ 21 ਜਿਲਿਆਂ ਚ 15738 ਬੱਚੇ ਹੋਏ ਸੰਕ੍ਰਮਿਤ , 34 ਦੀ ਹੋਈ ਮੌਤ : ਤੀਜੀ ਲਹਿਰ ਆਈ ਤਾਂ ਹਾਲਾਤ ਮੁਸ਼ਕਿਲ ,ਤਿਆਰੀ ਪੂਰੀ ਨਹੀਂ
For All Union Related News Send to 9464496353 (Only WhatsApp)
ਗ੍ਰੈਜੁਏਸ਼ਨ ਪਾਸ ਲਈ ਨੌਕਰੀ ਦਾ ਮੌਕਾ : ਪੰਜਾਬ ਸਰਕਾਰ ਨੇ 4400 ਤੌਂ ਵੱਧ ਅਸਾਮੀਆਂ ਤੇ ਭਰਤੀ ਲਈ ਕੀਤੀ ਅਰਜ਼ੀਆਂ ਦੀ ਮੰਗ
ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ 8000 ਅਸਾਮੀਆਂ ਦੀ ਭਰਤੀ , ਜਲਦੀ ਕਰੋ ਅਪਲਾਈ