Tuesday, 8 June 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਹੋਣਗੇ ਰੂਬਰੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 10 ਜੂਨ ਨੂੰ ਸੂਬੇ ਦੇ ਸਰਕਾਰੀ ਅਧਿਆਪਕਾਂ ਨਾਲ  ਰੂਬਰੂ ਹੋਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਸਿੱਖਿਆ ਸਕੱਤਰ ਪੰਜਾਬ ਨੂੰ ਕਿਹਾ ਗਿਆ ਹੈ ਕਿ ਅਧਿਆਪਕਾਂ ਦੀ ਚੋਣ ਕਰ ਸੂਚੀ ਫਾਈਨਲ ਕਰ ਸਰਕਾਰ ਨੂੰ ਭੇਜੀ ਜਾਵੇ।


 

ਕੋਵੀਸ਼ਿਲਡ 780 'ਤੇ ਕੋਵੈਕਸਿਨ, 1,410' ਤੇ ਸਪੱਟਨਿਕ ਵੀ 'ਤੇ 1,145:ਟੀਕਿਆਂ ਲਈ ਵੱਧ ਤੋਂ ਵੱਧ ਕੀਮਤ ਵਿੱਚ ਬਦਲਾਅ

 

ਕੋਵੀਸ਼ਿਲਡ 780 'ਤੇ, ਕੋਵੈਕਸਿਨ 1,410 ਤੇ: 
ਨਿੱਜੀ ਹਸਪਤਾਲਾਂ ਲਈ ਵੱਧ ਤੋਂ ਵੱਧ ਕੀਮਤ ਕੋਵੀਸ਼ਿਲਡ 780 'ਤੇ ਕੋਵੈਕਸਿਨ, 1,410' ਤੇ ਸਪੱਟਨਿਕ ਵੀ 'ਤੇ 1,145: ਨਿਜੀ ਹਸਪਤਾਲਾਂ ਦੁਆਰਾ ਟੀਕਿਆਂ ਲਈ ਵੱਧ ਤੋਂ ਵੱਧ ਕੀਮਤ ਜੋ ਚਾਰਜ ਕੀਤੀ ਜਾ ਸਕਦੀ ਹੈ।

ਕੇਂਦਰ ਨੇ ਅੱਜ ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕਿਆਂ ਦੀਆਂ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਇਸਦੇ ਤਹਿਤ ਕੋਵਿਸ਼ਿਲਡ ਦੀ ਕੀਮਤ 780 ਰੁਪਏ, ਕੋਵੈਕਸਿਨ ਨੂੰ 1,410 ਰੁਪਏ, ਅਤੇ ਰੂਸੀ ਟੀਕਾ ਸਪੁਟਨਿਕ ਵੀ ਰੁਪਏ 1,145 ਰੁਪਏ ਨਿਰਧਾਰਤ ਕੀਤੀ ਗਈ ਹੈ।

ਕੀਮਤਾਂ ਦੀ ਹਰ ਰੋਜ਼ ਨਿਗਰਾਨੀ ਕੀਤੀ ਜਾਏਗੀ ਅਤੇ ਕਿਸੇ ਵੀ ਨਿੱਜੀ ਟੀਕਾਕਰਨ ਕੇਂਦਰ ਖ਼ਿਲਾਫ਼ ਵਧੇਰੇ ਵਸੂਲਣ ਲਈ ਸਖਤ ਕਾਰਵਾਈ ਕੀਤੀ ਜਾਵੇਗੀ।

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

 ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ


ਲੁਧਿਆਣਾ, 8 ਜੂਨ (ਦਵਿੰਦਰ ਸਿੰਘ ਛੀਨਾ) - ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਲਖਵੀਰ ਸਿੰਘ ਸਮਰਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ। 

ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਮੈਡਮ ਜਸਵਿੰਦਰ ਕੌਰ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਪੁਰ ਦੇ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। ਕੌਮੀ ਪੁਰਸਕਾਰ ਜੇਤੂ ਅਧਿਆਪਕ ਸ. ਕਿਰਨਦੀਪ ਸਿੰਘ ਟਿਵਾਣਾ ਦਾ ਕਹਿਣਾ ਹੈ ਕਿ ਉਸ ਨੂੰ ਦੋ ਸਾਲ ਪਹਿਲਾ ਮਿਲੇ ਕੌਮੀ ਪੁਰਸਕਾਰ ਮੌਕੇ ਜੋ ਖੁਸ਼ੀ ਹੋਈ ਸੀ, ਹੁਣ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਉਸ ਤੋਂ ਚੌਗੁਣੀ ਖੁਸ਼ੀ ਹੋਈ ਹੈ ਕਿਉਂਕਿ ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਹੈ।

ਪ੍ਰਿੰਸੀਪਲ ਨਰਿੰਦਰ ਕੌਰ ਰਛੀਨ ਸਕੂਲ, ਪ੍ਰਿੰਸੀਪਲ ਡਾ. ਸਮ੍ਰਿਤੀ ਭਾਰਗਵ ਗਿੱਲ (ਲੜਕੀਆਂ), ਪ੍ਰਿੰਸੀਪਲ ਹਰਦੀਪ ਕੌਰ ਲਹਿਲ, ਪ੍ਰਿੰਸੀਪਲ ਸੁਰਿੰਦਰ ਕੌਰ ਘੁਡਾਣੀ ਕਲਾਂ, ਪ੍ਰਿੰਸੀਪਲ ਕਰਮਜੀਤ ਕੌਰ ਪਾਇਲ, ਪ੍ਰਿੰਸੀਪਲ ਹਰਵਿੰਦਰ ਰੂਪਰਾਇ ਦੋਰਾਹਾ, ਪ੍ਰਿੰਸੀਪਲ ਸੰਜੀਵ ਥਾਪਰ ਪੀਏਯੂ ਸਕੂਲ, ਪ੍ਰਿੰਸੀਪਲ ਚਰਨਜੀਤ ਕੌਰ ਹੰਬੜਾਂ ਸਕੂਲ, ਪ੍ਰਿੰਸੀਪਲ ਹਰਮੀਤ ਸਿੰਘ ਭਾਟੀਆ, ਪ੍ਰਿੰਸੀਪਲ ਬਲਵਿੰਦਰ ਸਿੰਘ ਗਰੇਵਾਲ ਡੇਹਲੋਂ ਸਕੂਲ, ਪ੍ਰਿੰਸੀਪਲ ਤਕਸੀਨ ਅਖ਼ਤਰ ਸਿਮੀਟਰੀ ਰੋਡ ਸਕੂਲ, ਪ੍ਰਿੰਸੀਪਲ ਹਰਨੇਕ ਸਿੰਘ ਲਿਬੜਾ, ਪ੍ਰਿੰਸੀਪਲ ਬਲਦੇਵ ਸਿੰਘ ਸਰਾਭਾ ਸਕੂਲ, ਮੁੱਖ ਅਧਿਆਪਕਾ ਹਰਲੀਨ ਕੌਰ ਜਸਪਾਲ ਬਾਂਗੜ, ਇੰਚਾਰਜ ਮਨਜਿੰਦਰ ਸਿੰਘ ਮੁਸ਼ਕਾਬਾਦ ਸਕੂਲ, ਮੁੱਖ ਅਧਿਆਪਕਾ ਫਲੋਰੈਂਸ, ਇੰਚਾਰਜ ਨਵਜੋਤ ਸ਼ਰਮਾ ਅਤੇ ਹੋਰਨਾਂ ਨੇ ਵੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟਾਈ ਹੈ ਅਤੇ ਸਿੱਖਿਆ ਵਿਭਾਗ ਦੀ ਇਸ ਪ੍ਰਾਪਤੀ ਨੂੰ ਇਤਿਹਾਸਕ ਕਰਾਰ ਦਿੱਤਾ ਹੈ।


ਸ੍ਰੀ ਮੁਕਤਸਰ ਸਾਹਿਬ ਕਰੋਨਾ ਰਿਪੋਰਟ

 


ਬਠਿੰਡਾ: 5 ਮੌਤਾਂ, 98 ਨਵੇਂ ਕੇਸ ਤੇ 224 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

 

           ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਆਈ ਕਮੀ : ਡਿਪਟੀ ਕਮਿਸ਼ਨਰ

           5 ਮੌਤਾਂ, 98 ਨਵੇਂ ਕੇਸ ਤੇ 224 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

        #ਬਠਿੰਡਾ, 8 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਸੂਚਨਾ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਮੌਤ ਦਰ ਤੋਂ ਇਲਾਵਾ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 5 ਵਿਅਕਤੀਆਂ ਦੀ ਮੌਤ, 98 ਨਵੇਂ ਕੇਸ ਅਤੇ 224 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

        ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 351794 ਸੈਂਪਲ ਲਏ ਗਏ, ਜਿਨਾਂ ਚੋਂ 40066 ਪਾਜੀਟਿਵ ਕੇਸ ਆਏ, ਜਿਸ ਚੋਂ 37793 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1309 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 964 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1190 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।                          

 I/193898/2021

ਅੰਮ੍ਰਿਤਸਰ: ਅੱਜ 102 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ,6 ਮੌਤਾਂ ਹੋਈਆਂ

 

ਦਫਤਰ ਜਿਲਾ ਲੋਕ ਸੰਪਰਕ ਅਫਸਰ ਅੰਮਿ੍ਰਤਸਰ

ਕੋਰੋਨਾ ਤੋਂ ਮੁਕਤ ਹੋਏ 172 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 102 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 1917

ਅੰਮਿ੍ਰਤਸਰ, 8 ਜੂਨ --- ਜਿਲਾ ਅੰਮਿ੍ਰਤਸਰ ਵਿੱਚ ਅੱਜ 102 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 172 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 42249 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1917 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1505 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 6 ਵਿਅਕਤੀ ਦੀ ਮੌਤ ਹੋਈ ਹੈ।

ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਸਬੰਧੀ ਕੀਤਾ ਦੌਰਾ

 


ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਸਬੰਧੀ ਕੀਤਾ ਦੌਰਾ।  


ਫਾਜ਼ਿਲਕਾ 8 ਜੂਨ (ਇਨਕਲਾਬ ਗਿੱਲ)

ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਮਿਹਨਤ ਕਰ ਰਹੀ ਹੈ।ਇਸ ਮਿਹਨਤ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ।ਇਸ ਦੇ ਪਿੱਛੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਵਿਭਾਗ ਦੁਆਰਾ ਬਣਾਈਆਂ ਗਈਆਂ ਨਿਰੀਖਣ ਟੀਮਾਂ ਅਤੇ ਸਮੂਹ ਸਟਾਫ ਦੀ ਅਣਥੱਕ ਮਿਹਨਤ ਹੈ ਜਿਸ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਤਿ੍ਲੋਚਨ ਸਿੰਘ ਸਿੱਧੂ ਨੇ ਸਮੂਹ ਸਕੂਲ ਮੁਖੀ ਅਤੇ ਸਟਾਫ ਨੂੰ ਵਧਾਈ ਦਿੱਤੀ।ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਸਕੂਲਾਂ ਦਾ ਨਿਰੀਖਣ ਕਰਨਾ,ਆਈਆਂ ਊਣਤਾਈਆਂ ਬਾਰੇ ਜਾਣੂ ਕਰਵਾਉਣਾ ਅਤੇ ਕਮੀਆਂ ਨੂੰ ਪੂਰਾ ਕਰਨਾ ਜਿਸ ਸਦਕਾ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿਚੋਂ ਪਹਿਲੇ ਸਥਾਨ ਤੇ ਹੈ।ਇਸ ਤੋਂ ਅੱਗੇ ਡਾ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਸਰਕਾਰੀ ਮਿਡਲ ਸਕੂਲ ਬਹਾਵਲ ਬੱਸੀ, ਸਰਕਾਰੀ ਹਾਈ ਸਕੂਲ ਕੇਰਾ ਖੇੜਾ, ਸਰਕਾਰੀ ਹਾਈ ਸਕੂਲ ਮਲੂਕਪੁਰ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਹਾਈ ਸਕੂਲ ਮਹਿਰਾਣਾ ਅਤੇ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਦੌਰਾ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੇ ਸਿਵਲ ਨਾਲ ਸਬੰਧਤ ਕੰਮਾਂ ਨੂੰ ਵੇਖਿਆ ਅਤੇ ਸਕੂਲ ਮੁਖੀਆਂ ਨੂੰ ਚੱਲ ਰਹੇ ਕੰਮਾਂ ਦੀਆਂ ਕਮੀਆਂ ਬਾਰੇ ਜਾਣੂ ਕਰਵਾਇਆ ਅਤੇ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਇਨ੍ਹਾਂ ਕਮੀਆਂ ਨੂੰ ਪੂਰਾ ਕਰ ਲੈਣ।ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੀਆਂ ਵੱਖ ਵੱਖ ਆਨਲਾਈਨ ਗਤੀਵਿਧੀਆਂ ਬਾਰੇ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ।ਇਸ ਮੌਕੇ ਵੱਖ ਵੱਖ ਸਕੂਲਾਂ ਦੇ ਸਕੂਲ ਮੁਖੀ ਮੌਜੂਦ ਸਨ

ਬੀ ਪੀ ਈ ਓ ਨੀਰਜ ਕੁਮਾਰ ਨੇ ਗੁਰਦਾਸਪੁਰ -2 ਬਲਾਕ ਦਾ ਵਾਧੂ ਚਾਰਜ ਸੰਭਾਲਿਆ

 ਬੀ ਪੀ ਈ ਓ ਨੀਰਜ ਕੁਮਾਰ ਨੇ ਗੁਰਦਾਸਪੁਰ -2 ਬਲਾਕ ਦਾ ਵਾਧੂ ਚਾਰਜ ਸੰਭਾਲਿਆ ।ਗੁਰਦਾਸਪੁਰ ( ਗਗਨਦੀਪ ਸਿੰਘ ) ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨੀਰਜ ਕੁਮਾਰ ਨੇ ਬਲਾਕ ਗੁਰਦਾਸਪੁਰ 2 ਦਾ ਵਾਧੂ ਚਾਰਜ ਸੰਭਾਲ ਲਿਆ । ਚਾਰਜ ਸੰਭਾਲਣ ਸਮੇਂ ਉਨ੍ਹਾਂ ਨੇ ਬਲਾਕ ਦੇ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦਾ ਦਫ਼ਤਰ ਨਾਲ ਸਬੰਧਤ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ਇੱਥੇ ਉਨ੍ਹਾਂ ਨੇ ਅਧਿਆਪਕਾਂ ਨੂ੍ੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੇ ਸਕੂਲਾਂ ਵਿੱਚ ਵੱਧ ਤੋਂ ਵੱਧ ਨਵਾਂ ਦਾਖਲਾ ਕਰਨ ਤਾਂ ਜੋ ਉਨ੍ਹਾਂ ਦੇ ਬਲਾਕ ਦਾ ਨਾਮ ਜ਼ਿਲ੍ਹੇ ਵਿਚ ਵਧੀਆ ਸਥਾਨ ਤੇ ਹੋਵੇ । ਇਸ ਮੌਕੇ ਬਲਾਕ ਗੁਰਦਾਸਪੁਰ 2 ਦੇ ਸਟਾਫ ਵਿੱਚ ਯੂਨੀਅਰ ਸਹਾਇਕ ਵਿਕਾਸ ਗਿੱਲ ਲੇਖਾਕਾਰ ਸੰਦੀਪ ਕੁਮਾਰ ਡੈਟਾ ਐਂਟਰੀ ਅਨੀਤਾ ਕੁਮਾਰੀ ਮਿਡ ਡੇ ਮੀਲ ਮੈਨੇਜਰ ਮੁਨੀਸ਼ ਕੁਮਾਰ ਸੇਵਾਦਾਰ ਸੁਖਦੇਵ ਰਾਜ, ਬਲਾਕ ਸਪੋਰਟਸ ਅਫਸਰ ਅਨੀਤਾ ਕੁਮਾਰੀ ,ਸੀ ਐਚ ਟੀ ਗੁਰਇਕਬਾਲ ਸਿੰਘ ਕਾਰਜਕਾਰੀ ਸੀ.ਐਚ.ਟੀ ਰਵੀ ਸੰਕਰ ਜਗਦੀਸ਼ ਰਾਜ ਬੈਂਸ, ਨਰੇਸ਼ ਪਾਲ , ਪਵਨ ਅੱਤਰੀ, ਰਣਜੀਤ ਸਿੰਘ ਆਦਿ ਹਾਜ਼ਰ ਸਨ

Also read:

ਮੋਤੀ ਮਹਿਲ ਅੱਗੇ ਬੇਰੁਜ਼ਗਾਰ ਫਿਰ ਕੁੱਟੇ,  ਥਾਨਿਅ‍ਾਂ ਚ ਡੱਕੇ

ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ* *ਡੀ.ਟੀ.ਐੱਫ

 *ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ* *ਡੀ.ਟੀ.ਐੱਫ*.

  *ਅਧਿਆਪਕ ਲਾਮਬੰਦੀ ਨਾਲ ਦਿਆਂਗੇ ਜੁਆਬ*: *ਦਿੱਗਵਿਜੇ ਪਾਲ ਸ਼ਰਮਾ*

ਚੰਡੀਗੜ੍ਹ 8 ਜੂਨ( ) ਮੁੱਖ ਮੰਤਰੀ ਦੇ ਸ਼ਹਿਰ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਜਬਰ ਹੈ ਜਿਹੜਾ ਬੇਰੁਜ਼ਗਾਰਾਂ ਦੀ ਆਵਾਜ਼ ਬੰਦ ਕਰਕੇ ਹੱਕਾਂ ਹਿਤਾਂ ਦੀ ਲੜ੍ਹਾਈ ਨੂੰ ਦਬਾਉਣ ਜਿਹੀਆਂ ਲੋਕ ਵਿਰੋਧੀ ਨੀਤੀਆਂ ਦਾ ਪ੍ਰਤੀਕ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਤਿਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ ਨੇ ਮੋਤੀ ਮਹਿਲ ਵੱਲ ਵਧਦੇ ਬੇਰੁਜ਼ਗਾਰ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਰਾਜ ਸੱਤਾ ਵਿੱਚ ਆਈ ਕੈਪਟਨ ਸਰਕਾਰ ਹੁਣ ਰੁਜ਼ਗਾਰ ਦੇਣ ਦੀ ਬਜਾਏ ਲਾਠੀ, ਗੋਲੀ ਦੀ ਨੀਤੀ ਤੇ ਉੱਤਰ ਆਈ ਹੈ।ਜਿਹੜੀ ਰੁਜ਼ਗਾਰ ਖੋਹ ਕੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣ ਵੱਟਣ ਜਿਹੇ ਕਾਲੇ ਮਨਸੂਬਿਆਂ ਨੂੰ ਜੱਗ ਜ਼ਾਹਰ ਕਰਦੀ ਹੈ।
ਸਰਕਾਰ ਦੇ ਅਜਿਹੇ ਕਦਮਾਂ ਦੀ ਤਿੱਖੀ ਆਲੋਚਨਾ ਕਰਦਿਆਂ ਸੂਬਾਈ ਆਗੂਆਂ ਕਰਨੈਲ ਸਿੰਘ ਚਿੱਟੀ, ਗੁਰਮੀਤ ਕੋਟਲੀ, ਜਸਵਿੰਦਰ ਸਿੰਘ ਬਠਿੰਡਾ ਤੇ ਬਲਬੀਰ ਚੰਦ ਲੌਂਗੋਵਾਲ ਨੇ ਆਖਿਆ ਕਿ ਮੀਡੀਆ ਵਿੱਚ ਨਿੱਤ ਰੋਜ਼ ਵਿਕਾਸ ਦੇ ਝੂਠੇ ਦਾਅਵੇ ਕਰਦੇ ਲੱਖਾਂ ਰੁਪਏ ਦੇ ਇਸ਼ਤਿਹਾਰ ਦੇਣ ਵਾਲੀ ਸਰਕਾਰ ਬੇਰੁਜ਼ਗਾਰਾਂ ਨੂੰ ਸੜਕਾਂ ਤੇ ਰੋਲ ਰਹੀ ਹੈ।


Also read:

ਮੋਤੀ ਮਹਿਲ ਅੱਗੇ ਬੇਰੁਜ਼ਗਾਰ ਫਿਰ ਕੁੱਟੇ,  ਥਾਨਿਅ‍ਾਂ ਚ ਡੱਕੇ

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਆਗੂਆਂ ਨੇ ਆਖਿਆ ਕੈਪਟਨ ਹਕੂਮਤ ਆਪਣੇ ਧਨਾਢ ਵਿਧਾਇਕਾਂ,ਮੰਤਰੀਆਂ ਦੇ ਧੀਆਂ ਪੁੱਤਰਾਂ ਨੂੰ ਨੌਕਰੀਆਂ ਦੇਣ ਲਈ ਪੱਬਾਂ ਭਰ ਹੈ ਪਰ ਕਾਬਲ ਤੇ ਯੋਗ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ।ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਬੇਰੁਜ਼ਗਾਰ ਅਧਿਆਪਕ ਧੀਆਂ ਤੇ ਪਟਿਆਲੇ ਦੀ ਮਰਦਾਨਾ ਪੁਲਿਸ ਵੱਲੋਂ ਕੀਤੀ ਖਿੱਚ ਧੂਹ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਮੋਦੀ ਹਕੂਮਤ ਦੀ ਤਰਜ਼ ਤੇ ਰੁਜ਼ਗਾਰ ਖੋਹ ਕੇ ਨਿੱਜੀਕਰਨ ਦੀਆਂ ਨੀਤੀਆਂ ਨਾਲ ਦੀ ਲੁੱਟ ਦਾ ਰਾਹ ਪੱਧਰਾ ਕਰਨਾ ਲੋਕ ਹਿਤਾਂ ਨਾਲ ਸਿੱਧਾ ਧ੍ਰੋਹ ਹੈ।ਆਗੂਆਂ ਨੇ ਸਪੱਸ਼ਟ ਕੀਤਾ ਕਿ ਅਧਿਆਪਕਾਂ ਦੀ ਲਾਮਬੰਦੀ ਕਰਕੇ ਸਰਕਾਰ ਦੀ ਤਾਨਾਸ਼ਾਹੀ ਤੇ ਸਿੱਖਿਆ ਵਿਰੋਧੀ ਨੀਤੀਆਂ ਦਾ ਜੁਆਬ ਦਿੱਤਾ ਜਾਵੇਗਾ।ਜਥੇਬੰਦੀ ਦੇ ਸੂਬਾਈ ਆਗੂਆਂ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਰਿਹਾ ਕਰਨ ਤੇ ਲਾਠੀਚਾਰਜ਼ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

MORE EDUCATIONAL NEWS : READ HERE

ਮੋਤੀ ਮਹਿਲ ਅੱਗੇ ਬੇਰੁਜ਼ਗਾਰ ਫਿਰ ਕੁੱਟੇ/ ਬੇਰੁਜ਼ਗਾਰ ਥਾਨਿਅ‍ਾਂ ਚ ਡੱਕੇ

 ਮੋਤੀ ਮਹਿਲ ਅੱਗੇ ਬੇਰੁਜ਼ਗਾਰ ਫਿਰ ਕੁੱਟੇ/ ਬੇਰੁਜ਼ਗਾਰ ਥਾਨਿਅ‍ਾਂ ਚ ਡੱਕੇ।

             


          

ਪਟਿਆਲਾ ( ) ਸਮੁੱਚੇ ਪੰਜਾਬ ਦੇ ਬੇਰੁਜ਼ਗਾਰ ਜੋ ਆਪਣੀ ਬਿਹਤਰ ਭਵਿੱਖ ਦੀ ਆਸ ਵਿੱਚ ਕੈਪਟਨ ਦੀ ਅਗਵਾੲੀ ਵਾਲੀ ਕਾਂਗਰਸ ਸਰਕ‍ਾਰ ਤੋਂ ਪਿਛਲੀਆਂ ਵਿਧਾਨ ਸਭਾ ਵੋਟਾਂ ਵੇਲੇ ਕੀਤੇ ਘਰ-ਘਰ ਰੁਜ਼ਗਾਰ ਦੇ ਵਾਅਦੇ ਦੀ ਮੰਗ ਨੂੰ ਪੂਰਾ ਕਰਵਾਉਣਾ ਲਈ ਅੱਜ ਬਾਰਾਂਦਰੀ ਗਾਰਡਨ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ (ਟੈੱਟ ਪਾਸ ਬੇਰਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ.ਪੀ.ਈ. (873), ਪੀ.ਟੀ.ਆਈ.(646), ਬੇਰੁਜ਼ਗਾਰ ਆਰਟ ਅੈੱਡ ਕਰਾਫ਼ਟ ਯੂਨੀਅਨ ਅਤੇ ਮਲਟੀਪਰਪਜ ਹੈਲਥ ਵਰਕਰ) ਮੋਰਚੇ ਦੀ ਅਗਵਾੲੀ ਵਿੱਚ ਇੱਕਠੇ ਹੋਣ ਉਪਰੰਤ ਬੇਰੁਜ਼ਗਾਰ ਸੈਂਕੜਿਆਂ ਦੀ ਗਿਣਤੀ ਵਿੱਚ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ ਕਰਦੇ ਹੋਏ ਮੋਤੀ ਮਹਿਲ ਦੇ ਘਿਰਾਓ ਲਈ ਅੱਗੇ ਵੱਧ ਰਹੇ ਸਨ। ਜਿਨ੍ਹਾਂ ਨੂੰ ਰੋਕਣ ਲਈ ਪਟਿਆਲਾ ਪੁਲਿਸ ਪ੍ਰਸ਼ਾਸਨ ਵੱਲੋਂ ਵਾਈ.ਪੀ.ਐਸ. ਚੌਕ ਵਿਚ ਬੈਰੀਕੇਟਿੰਗ ਕੀਤੀ ਹੋਈ ਸੀ।


FOR ONLINE NEWS : SEND ON WHATSAPP NUMBER 9464496353

TO GET LATEST UPDATES ADD 9464496353 ON WHATSAPP GROUP

ਜਿੱਥੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਭਿਆਨਕ ਲਾਠੀਚਾਰਜ ਕੀਤਾ ਗਿਆ। ਗੁੱਸੇ ਵਿੱਚ ਆਏ ਬੇਰੁਜ਼ਗਾਰਾਂ ਨੇ ਮੋਤੀ ਮਹਿਲ ਵੱਲ ਵੱਧਣਾ ਸੁਰੂ ਕੀਤਾ ਗਿਆ ਤਾਂ ਬੇਰੁਜ਼ਗਾਰਾਂ ਘੜੀਸ ਕੇ ਬੱਸਾਂ ਵਿੱਚ ਸੁੱਟਣਾ ਚਾਹਿਆ ਤਾਂ ਬੇਰੁਜ਼ਗਾਰ ਬੱਸਾਂ ਅੱਗੇ ਲੇਟ ਗਏ ਇਸ ਮੋਕੇ ਸੁਖਵਿੰਦਰ ਸਿੰਘ ਢਿਲਵਾਂ ,ਕ੍ਰਿਸ਼ਨ ਨਾਭਾ, ਕਿਰਨ ਈਸੜਾ , ਸੁਖਦੇਵ ਜਲਾਲਾਬਾਦ , ਕਿਰਨ ਪਟਿਆਲਾ, ਬਲਕਾਰ ਬੁਢਲਾਡਾ, ਸਮੇਤ ਵੱਡੀ ਗਿਣਤੀ ਵਿੱਚ ਬੇਰੁਜ਼ਗਾਰਾਂ ਭਿਆਨਕ ਜ਼ਖ਼ਮੀ ਹੋਏ। ਸਿਤਮ ਦੀ ਗੱਲ ਇਹ ਹੈ ਕਿ ਪੁਲਿਸ ਨੇ ਭੱਜ ਰਹੇ ਬੇਰੁਜ਼ਗਾਰਾਂ ਨੂੰ ਭੱਜ ਭੱਜ ਕੇ ਕੁੱਟਿਆ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿਲਵਾਂ, ਜਗਸੀਰ ਸਿੰਘ ਘਾਮਣ, ਕ੍ਰਿਸ਼ਨ ਸਿੰਘ ਨਾਭਾ, ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਹਰ ਘਰ ਰੁਜ਼ਗਾਰ ਦੇਣ ਦਾ ਨਾਹਰਾ ਦਿੱਤਾ ਸੀ ਅਤੇ ਬੇਰੁਜ਼ਗਾਰੀ ਦੀ ਹਾਲਤ ਵਿੱਚ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ। ਪਰ ਅਫ਼ਸੋਸ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਈ ਨੂੰ ਚਾਰ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ।


 ਇਸ ਸਮੇਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰਾਂ ਨਾਲ ਕੀਤੇ ਵਾਅਦੇ ਨੂੰ ਤਾਂ ਕੀ ਪੂਰਾ ਕਰਨਾ ਸੀ ਸਗੋਂ ਜਦੋਂ ਵੀ ਬੇਰੁਜ਼ਗਾਰ ਇਕੱਠੇ ਹੋ ਕੇ ਪੰਜਾਬ ਸਰਕਾਰ ਨੂੰ ਵੋਟਾਂ ਸਮੇਂ ਕੀਤੇ ਵਾਅਦੇ ਨੂੰ ਯਾਦ ਕਰਵਾਉਣ ਦੇ ਲਈ ਪਟਿਆਲੇ ਮੋਤੀ ਮਹਿਲ ਵੱਲ ਜਾਂਦੇ ਹਨ ਤਾਂ ਕੈਪਟਨ ਸਰਕਾਰ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੁਲੀਸ ਮੁਲਾਜ਼ਮਾਂ ਵਾਈ.ਪੀ.ਅੈੱਸ ਚੌਂਕ ਚ ਤਾਇਨਾਤ ਕਰ ਕੇ ਬੇਰੁਜ਼ਗਾਰਾਂ ਨੂੰ ਰੋਕਿਆਂ ਜਾਂਦਾ ਹੈ ਜੇਕਰ ਬੇਰੁਜ਼ਗਾਰ ਮੋਤੀ ਮਹਿਲ ਵੱਲ ਵੱਧਣ ਦੀ ਕੋਸ਼ਿਸ ਕਰਦੇ ਹਨ ਤਾਂ ਪੁਲਿਸ ਵੱਲੋਂ ਉਨ੍ਹਾਂ ਤੇ ਭਿਆਨਕ ਲਾਠੀਚਾਰਜ ਕੀਤਾ ਜਾਂਦਾ ਹੈ।

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਢਿੱਲਵਾਂ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਬੇਰੁਜ਼ਗਾਰ ਰੁਜ਼ਗਾਰ ਪ੍ਰਾਪਤੀ ਦੇ ਲਈ ਸੜਕਾਂ ਤੇ ਉਤਰੇ ਹੋਏ ਹਨ। ਪਰ ਕੈਪਟਨ ਸਾਹਿਬ ਇਨ੍ਹਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਆਪਣੀ ਕੁਰਸੀ ਨੂੰ ਬਚਾਉਣ ਦੇ ਲਈ ਆਪਣੇ ਵਿਧਾਇਕਾਂ ਦੇ ਪਰਿਵਾਰਾਂ ਵਿੱਚ ਹੀ ਸਾਰੇ ਨਿਯਮਾਂ ਨੂੰ ਅੱਖੋਂ ਪਰੋਖੇ ਕਰ ਕੇ ਨੌਕਰੀਆਂ ਦੀ ਧੜਾ ਧੜ ਵੰਡ ਕਰ ਰਹੇ। ਖਬਰ ਲਿਖੇ ਜਾਣ ਤੱਕ ਬੇਰੁਜ਼ਗਾਰਾਂ ਨੂੰ ਵੱਡੀ ਗਿਣਤੀ ਵਿੱਚ ਭੁੱਨਰ ਹੇੜੀ ਥਾਨੇ ਅਤੇ ਬਾਦਸਪੁਰ ਸਮਾਣਾ ਵਿੱਚ ਡੱਕਿਆ ਹੋਇਆ ਸੀ ਅਤੇ ਜਗਸੀਰ ਸਿੰਘ, ਹਰਜਿੰਦਰ ਝੁਨੀਰ ਤੇ ਰਣਬੀਰ ਨਦਾਮਪੁਰ ਦੀ ਅਗਵਾੲੀ ਵਿੱਚ ਮੁੜ ਮੋਤੀ ਮਹਿਲ ਦੇ ਘਿਰਾਓ ਲਈ ਯੋਜਨਾਬੰਦੀ ਕੀਤੀ ਜਾ ਰਹੀ ਸੀ। ਵਰਣਯੋਗ ਹੈ ਕਿ ਬੇਰੁਜ਼ਗਾਰ ਸਾਂਝਾ ਮੋਰਚਾ ਨੇ 160ਦਿਨਾਂ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਮੁੱਖ ਗੇਟ ਤੇ ਰੁਜ਼ਗਾਰ ਪ੍ਰਾਪਤੀ ਲਈ ਲਗਾਤਾਰ ਪੱਕਾ ਮੋਰਚਾ ਲਗਾਇਆ ਹੋਇਆ ਹੈ। ਖ਼ਬਰ ਲਿਖੇ ਜਾਣ ਤੱਕ ਬੇਰੁਜ਼ਗਾਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਲਈ ਬਜ਼ਿੱਦ ਸਨ ।ਇਸ ਮੌਕੇ ਗਗਨਦੀਪ ਕੌਰ, ਅਲਕ‍ਾ ਰਾਣੀ, ਹਰਬੰਸ ਦਾਣਗੜ, ਰਮਨ ਕੁਮਾਰ, ਲਫ਼ਜ, ਸੁਖਵੀਰ ਦੁਗਾਲ, ਗੁਰਪ੍ਰੀਤ ਲਾਲਿਆਂਵਾਲੀ,ਬਲਰਾਜ ਮੋੜ, ਕੁਲਵੰਤ ਸਿੰਘ,ਬਲਕਾਰ ਮਘਾਣੀਆ, ‍ਸ਼ਸ਼ਪਾਲ, ਕੁਲਦੀਪ ਸਿੰਘ, ਬਲਕਾਰ ਬੁਢਲਾਡਾ, ਗੁਰਮੇਲ ਬਰਗਾੜੀ, ਸੰਦੀਪ ਗਿੱਲ, ਜਤਿੰਦਰਪਾਲ, ਹਰਮਹਿਕਦੀਪ, ਬਲਵਿੰਦਰ, ਸਵਰਨ, ਰਾਜਵੀਰ, ਸੱਤਪਾਲ, ਰਮਨਪਰੀਤ, ਮਨਜੀਤ, ਸੁਖਜੀਤ, ਮਲਕੀਤ, ਸੁਖਦੇਵ, ਪਰਮਿੰਦਰ, ਸੋਮਰਾਜ, ਅਬਦੁਲ, ਗੁਰਪਾਲ, ਅਮਨ, ਰਵਿੰਦਰ, ਸੰਦੀਪ, ਜਸਵਿੰਦਰ, ਗੁਰਪ੍ਰੀਤ ਕੌਰ, ਸੰਦੀਪ ਕੌਰ, ਕਿਰਨ ਸ਼ਰਮਾ, ਕੁਲਦੀਪ ਕੌਰ, ਪ੍ਰੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਭੁਪਿੰਦਰ ਕੌਰ, ਸ਼ੱਤਪਾਲ ਕੌਰ, ਰਾਜਵੀਰ ਕੌਰ, ਮਲਕਪਰੀਤ ਕੌਰ, ਅਰਸ਼ਦੀਪ ਕੌਰ, ਰਿੰਪੀ ਕੌਰ,ਗੁਰਪ੍ਰੀਤ ਕੌਰ, ਸੰਦੀਪ ਕੌਰ, ਕਿਰਨ ਸ਼ਰਮਾ, ਕੁਲਦੀਪ ਕੌਰ, ਪ੍ਰੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਭੁਪਿੰਦਰ ਕੌਰ, ਸ਼ੱਤਪਾਲ ਕੌਰ, ਰਾਜਵੀਰ ਕੌਰ, ਮਲਕਪਰੀਤ ਕੌਰ, ਅਰਸ਼ਦੀਪ ਕੌਰ, ਰਿੰਪੀ ਕੌਰ, ਗੁਰਪ੍ਰੀਤ ਕੌਰ, ਸ਼ਵਿੰਦਰ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ। ਸਹਿਯੋਗੀ ਜਥੇਬੰਦੀ ਦੇ ਪ੍ਰਮਜੀਤ ਸਿੰਘ ਜੀ.ਟੂ.ਯੂ ਵੱਲੋਂ,ਸਤੀਸ ਕੁਮਾਰ ਪੰਜਾਬੀ ਯੂਨੀਵਰਸਿਟੀ ਵੱਲੋਂ,ਆਦਿ ਨੇ ਸੰਬੋਧਨ ਕੀਤਾ।


ਇਹ ਹਨ ਮੋਰਚੇ ਵਿੱਚ ਸ਼ਾਮਲ ਬੇਰੁਜ਼ਗਾਰ ਜਥੇਬੰਦੀਆਂ


ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ( ਬੀ. ਐਡ ਟੈਟ ਪਾਸ , ਡੀ ਪੀ ਈ 873 , ਪੀ ਟੀ ਆਈ 646 , ਆਰਟ ਐਂਡ ਕਰਾਫਟ , ਮਲਟੀਪਰਪਜ ਹੈਲਥ ਪੁਰਸ ਅਤੇ ਮਹਿਲਾ ਵਰਕਰ )


ਇਹ ਹਨ ਮੰਗਾਂ


ਬੇਰੁਜ਼ਗਾਰ ਸਾਂਝਾ ਮੋਰਚੇ ਚ ਸ਼ਾਮਿਲ ਯੂਨੀਅਨਾਂ ਦੀਆਂ ਮੰਗਾਂ:-

 

*ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀਆਂ ਮੰਗਾਂ :-*

1.ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।

2.200 ਵਰਕਰ ਪੁਰਸ਼ ਅਤੇ 600 ਵਰਕਰ ਮਹਿਲਾ ਉਮੀਦਵਾਰਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ।

3.ਸਾਰੀਆਂ ਖਾਲੀ ਰਹਿੰਦੀਆਂ (ਵਰਕਰ ਪੁਰਸ਼ ਅਤੇ ਮਹਿਲਾ ਦੀਆਂ)ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।


 *ਡੀ.ਪੀ.ਈ. 873 ਅਧਿਆਪਕ ਯੂਨੀਅਨ ਦੀਆਂ ਮੰਗਾਂ :-*

1.ਸਿੱਖਿਆ ਵਿਭਾਗ ਵੱਲੋਂ 2 ਫਰਵਰੀ 2020 ਨੂੰ 873 ਡੀ.ਪੀ.ਈ. ਅਧਿਆਪਕਾਂ ਦਾ ਲਿਖਤੀ ਟੈਸਟ ਲੈ ਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ ਇਨ੍ਹਾਂ ਪੋਸਟਾਂ ਵਿੱਚ ਸੋਧ ( Amendment ) ਕਰਨ ਉਪਰੰਤ 1000 ਪੋਸਟ ਦਾ ਵਾਧਾ ਕਰਕੇ 1873 ਪੋਸਟ ਕੀਤੀਆਂ ਜਾਣ ।

2.ਇਹ ਭਰਤੀ 14 ਸਾਲ ਦੇ ਲੰਬੇ ਅਰਸੇ ਬਾਅਦ ਹੋ ਰਹੀ ਹੈ ਜਿਸ ਕਾਰਨ ਉਮੀਦਵਾਰਾਂ ਦੀ ਉਮਰ ਹੱਦ ਲੰਘ ਚੁੱਕੀ ਹੈ , ਇਸ ਕਰਕੇ 1000 ਪੋਸਟ ਦਾ ਵਾਧਾ ਕਰਨ ਉਪਰੰਤ 1873 ਪੋਸਟਾਂ ਕੀਤੀਆਂ ਜਾਣ । 

3. 873 ਡੀ.ਪੀ.ਈ. ਦਾ ਵਿਗਿਆਪਨ ਮਿਤੀ : 24.01.2017 ਦੀ ਲਗਾਤਾਰਤਾ ਵਿੱਚ 1000 ਪੋਸਟ ਦਾ ਵਾਧਾ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤੇ ਜੋ ਭਰਤੀ ਪ੍ਰਕਿਰਿਆ ਵਿਚਾਲੇ ਰੁਕੀ ਹੋਈ ਹੈ ਉਸਨੂੰ ਪੂਰਾ ਕੀਤਾ ਜਾਵੇ।

4.ਜੇਕਰ 873 ਡੀ .ਪੀ.ਈ ਪੋਸਟ ਤੇ ਦੂਜੀ ਵਾਰ ਸਕਰੂਟਨੀ ਹੁੰਦੀ ਹੈ ਤਾਂ ਪੇਪਰ ਦਿੱਤੇ ਸਾਰੇ ਉਮੀਦਵਾਰ ਨੂੰ ਸਕਰੂਟਨੀ ਲਈ ਬੁਲਾਇਆ ਜਾਵੇ।


 *ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੀਆਂ ਮੰਗਾਂ :-*

1.ਪੰਜਾਬੀ , ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਘੱਟੋ ਘੱਟ 10 ਹਜਾਰ ਅਸਾਮੀਆਂ ਅਤੇ 5000 ਹੋਰ ਵਿਸ਼ੇ‌ (ਜਿਵੇਂ ਸੰਸਸਿਕ੍ਰਤ) ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

2.ਲੰਬੇ ਸਮੇਂ ਤੋਂ ਕੋਈ ਭਰਤੀ ਨਾ ਆਉਣ ਕਾਰਨ ਜ਼ਿਆਦਾਤਰ ਉਮੀਦਵਾਰ ਆਪਣੀ ਉਮਰ ਹੱਦ ਲੰਘਾ ਚੁੱਕੇ ਹਨ ਇਸ ਕਰਕੇ ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।

3.ਸਮਾਜਿਕ ਸਿੱਖਿਆ ਵਿਸ਼ੇ ਦੇ ਕੰਬੀਨੇਸ਼ਨ ਵਿੱਚੋਂ ਕੱਢੇ ਗਏ ਵਿਸ਼ਿਆਂ ਜਿਵੇਂ ਕਿ :- ਰਿਲੀਜਨ ਸਟੱਡੀਜ਼ , ਡਿਫੈਂਸ ਸਟੱਡੀਜ਼ , ਪਬਲਿਕ ਵਰਕ ਅਤੇ ਐਜੂਕੇਸ਼ਨ ਨੂੰ ਸ਼ਾਮਿਲ ਕੀਤਾ ਜਾਵੇ।

4.ਹਰੇਕ ਵਿਸ਼ੇ ਦੇ ਅਧਿਆਪਕ ਤੋਂ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ , ਇੱਕ ਦੂਜੇ ਦਾ ਵਿਸ਼ਾ ਦੇ ਕੇ ਅਸਾਮੀਆਂ ਖਤਮ ਕਰਨ ਦੀ ਨੀਤੀ ਬੰਦ ਕੀਤੀ ਜਾਵੇ।

5.ਮਾਸਟਰ ਕੇਡਰ ਦੇ ਪੇਪਰ ਲਈ ਘੱਟੋ-ਘੱਟ ਪਾਸ ਅੰਕ ਨਿਰਧਾਰਤ ਕੀਤੇ ਜਾਣ ।

6.ਨਵੀਂ ਭਰਤੀ ਲਈ ਕੱਚੇ ਅਧਿਆਪਕਾਂ ਅਤੇ ਆਉਟਸੋਰਸਿੰਗ ਸਟਾਫ ਨੂੰ ਤਜਰਬਾ ਅੰਕ ਨਾ ਦਿੱਤੇ ਜਾਣ।


*ਪੀ. ਟੀ .ਆਈ. 646 ਅਧਿਆਪਕ ਯੂਨੀਅਨ ਦੀਆਂ ਮੰਗਾਂ :-*

1.ਇਹ ਭਰਤੀ 10+2 ਅਤੇ ਸੀ.ਪੀ.ਐਡ. ਦੇ ਪਾਪਤ ਅੰਕਾਂ ਦੇ ਆਧਾਰ ਤੇ ਮੈਰਿਟ ਲਿਸਟ ਬਣਾ ਕੇ ਪੂਰੀ ਕੀਤੀ ਜਾਵੇ।

2.ਇਸ ਭਰਤੀ ਦੇ ਇਸ਼ਿਤਹਾਰ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ ਖਾਰਜ ਕੀਤੇ ਟੀ. ਈ. ਟੀ ( ਅਧਿਆਪਕ ਯੋਗਤਾ ਟੈਸਟ ) ਤੋਂ ਬਿਨਾਂ ਕੋਈ ਟੈਸਟ ਨਹੀਂ ਸੀ ਇਸ ਕਰਕੇ 646 ਅਸਾਮੀਆਂ ਦੀ ਭਰਤੀ ਨਿਰੋਲ ਮੈਰਟ ਦੇ ਆਧਾਰ ਤੇ ਹੀ ਕੀਤੀ ਜਾਵੇ।

3.ਭਰਤੀ ਕਰਾਈਟੈਰੀਆ ਯੂਨੀਅਨ ਆਗੂ ਦੀ ਮੌਜੂਦਗੀ ਵਿੱਚ ਤਿਆਰ ਕੀਤਾ ਜਾਵੇ।

4. 646 ਪੀ.ਟੀ.ਆਈ. ਅਸਾਮੀਆਂ ਤੇ ਪੰਜਾਬ ਦੇ ਪੱਕੇ ਵਸਨੀਕ ਬੇਰੁਜ਼ਗਾਰਾਂ ਨੂੰ ਹੀ ਰੱਖਿਆ ਜਾਵੇ। 

5.ਮਿਡਲ ਅਤੇ ਹਾਈ ਸਕੂਲ ਵਿੱਚ ਪੀ ਟੀ ਆਈ ਦੀਆਂ ਖਤਮ ਕੀਤੀਆਂ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕੀਤਾ ਜਾਵੇ ।


 *ਬੇਰੁਜ਼ਗਾਰ ਆਰਟ ਐੱਡ ਕਰਾਫਟ ਯੂਨੀਅਨ ਦੀਆਂ ਮੰਗਾਂ :-* 

1.ਪੰਜਾਬ ਐਜੂਕੇਸ਼ਨ (ਟੀਚਿੰਗ ਕਾਡਰ) ਗਰੁੱਪ "C" ਸਰਵਿਸ ਰੂਲਜ਼ 1 ਜੂਨ 2018 , ਪੰਜਾਬ ਐਜੂਕੇਸ਼ਨ (ਟੀਚਿੰਗ ਕਾਡਰ) ਗਰੁੱਪ "C" ਬਾਰਡਰ ਏਰੀਆ ਸਰਵਿਸ ਰੂਲਜ਼ 1 ਜੂਨ 2018 ਵਿੱਚ ਸੋਧ ਕਰਕੇ ਮੁੱਢਲੀ ਯੋਗਤਾ ਆਰਟ ਐਂਡ ਕਰਾਫਟ ਟੀਚਰ ਟ੍ਰੇਨਿੰਗ ਕੋਰਸ ( ਦੋ ਸਾਲਾਂ ) ਡਿਪਲੋਮਾ ਕੀਤੀ ਜਾਵੇ ।

2.ਸਿੱਖਿਆ ਵਿਭਾਗ ਵੱਲੋਂ ਫਾਇਲ ਨੰਬਰ:- 10/186-16 ਮਿਤੀ:- 10-08-2016 ਡਿਸਪੈਚ ਨੰਬਰ 637, ਡੀ.ਪੀ.ਆਈ. (ਸੈ) ਤੋ ਪੱਤਰ ਨੰਬਰ 905.10/182 ਮਿਤੀ 19-12-2016 ਰਾਹੀਂ ਡੀ ਪੀ ਆਈ ਦਫਤਰ ਵੱਲੋਂ ਸਿੱਖਿਆ ਸਕੱਤਰ ਦਫਤਰ ਨੂੰ ਭੇਜੀ ਗਈ 2138 ਅਸਾਮੀਆਂ ਵਿੱਚ ਵਾਧਾ ਕਰਕੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ 5000 ਅਸਾਮੀਆਂ ਨੂੰ ਰੈਗੂਲਰ ਆਧਾਰ ਤੇ ਭਰਨ ਲਈ ਤੁਰੰਤ ਇਸ਼ਤਿਹਾਰ ਜਾਰੀ ਕੀਤਾ ਜਾਵੇ। 

3 .ਆਰਟ ਐਂਡ ਕਰਾਫਟ ਦੇ ਵਿਸ਼ਿਆਂ ਡਰਾਇੰਗ ਐਂਡ ਪੇਂਟਿੰਗ / ਮਕੈਨੀਕਲ ਡਰਾਇੰਗ ਐਂਡ ਪੇਂਟਿੰਗ ਵਿਸ਼ੇ ਨੂੰ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਲਾਜ਼ਮੀ ਵਿਸ਼ਾ ਵਜੋਂ ਲਾਗੂ ਕਰਨ ਲਈ ਤਰੁੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ 

4.ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਡਲ ਪੱਧਰ ਤੱਕ ਖ਼ਤਮ ਕੀਤੀਆਂ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਪੋਸਟਾਂ ਨੂੰ ਬਹਾਲ ਕੀਤਾ ਜਾਵੇ।

ਪੰਜਾਬ ਰਾਜ ਦੇ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਪੱਕੇ ਵਸਨੀਕਾਂ ਲਈ ਰਾਖਵੀਆਂ ਕੀਤੀਆਂ ਜਾਣ।

5.ਡਰਾਇੰਗ ਐਂਡ ਪੇਂਟਿੰਗ / ਮਕੈਨੀਕਲ ਡਰਾਇੰਗ ਐਂਡ ਪੇਂਟਿੰਗ ਵਿਸ਼ਾ ਕਿਸੇ ਹੋਰ ਅਧਿਆਪਕ ਨੂੰ ਨਾ ਦਿੱਤਾ ਜਾਵੇ ਇਸ ਨੂੰ ਆਰਟ ਐਂਡ ਕਰਾਫਟ ਅਧਿਆਪਕ ਵੱਲੋਂ ਹੀ ਪੜਾਇਆ ਜਾਵੇ । ਇਸ ਮੰਤਵ ਲਈ ਨਵੀਂ ਭਰਤੀ ਕੀਤੀ ਜਾਵੇ ਕਿਉਂਕਿ ਲਗਭਗ 40000 ਸਿਖਲਾਈ ਪ੍ਰਾਪਤ ਅਧਿਆਪਕ ਬੇਰੁਜ਼ਗਾਰ ਹਨ ।

6.ਸਾਲ 2012 ਤੋਂ ਬਾਅਦ ਕੋਈ ਵੀ ਭਰਤੀ ਨਾ ਹੋਣ ਕਰਕੇ ਉਮੀਦਵਾਰ ਉਪਰਲੀ ਉਮਰ ਹੱਦ ਲੰਘ ਚੁੱਕੇ ਹਨ ਇਸ ਲਈ, ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

 ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ


ਚੰਡੀਗੜ, 8 ਜੂਨ


ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।


ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 15 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।

Also read:

ਮੋਤੀ ਮਹਿਲ ਅੱਗੇ ਬੇਰੁਜ਼ਗਾਰ ਫਿਰ ਕੁੱਟੇ,  ਥਾਨਿਅ‍ਾਂ ਚ ਡੱਕੇ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਹੋਣਗੇ ਰੂਬਰੂ

ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 30 ਜੁਲਾਈ 2021 ਤੱਕ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

ਸੀ.ਬੀ.ਐਸ.ਈ ਸਕੂਲ ਆਨਲਾਈਨ ਲੈਣਗੇ ਇੰਟਰਨਲ ਐਗਜਾਮੀਨੇਸ਼ਨ, 28 ਜੂਨ ਤੱਕ ਅੰਕ ਹੋਣਗੇ ਅਪਲੋਡ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE)  ਨੇ ਕਲਾਸ 12ਵੀਂ ਦੀ ਬੋਰਡ ਪ੍ਰੀਖਿਆ ਦੇ ਅੰਕ ਆਨਲਾਈਨ ਸਬਮਿਟ ਕਰਨ ਦੀ ਅੰਤਿਮ ਤਰੀਕ 28 ਜੂਨ ਤੱਕ ਵਧਾ ਦਿੱਤੀ ਹੈ। ਸੀਬੀਐਸਈ  ਨੇ ਸਕੂਲਾਂ ਵੱਲੋਂ ਚਲਾਏ ਜਾ ਰਹੇ ਇੰਟਰਨਲ ਅਸੈੱਸਮੈਂਟ ਅਤੇ ਪ੍ਰਾਜੈਕਟਾਂ ਦੇ ਤਰੀਕੇ ਵਿਚ ਬਦਲਾਅ ਸਬੰਧੀ ਇਕ ਸਰਕੁਲਰ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਬਕਾਇਆ ਪ੍ਰੀਖਿਆ ਕੇਵਲ ਆਨਲਾਈਨ ਮੋਡ ਜ਼ਰੀਏ ਹੀ ਲਈ ਜਾਵੇਗੀ। 

ਸੀਬੀਐੱਸਈ ਨੇ ਆਪਣੇ  ਬਿਆਨ 'ਚ ਕਿਹਾ ਕਿ ਬੋਰਡ ਨੇ ਇਹ ਦੇਖਿਆ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਕਈ ਸਕੂਲ ਇੰਟਰਨਲ ਅਸੈੱਸਮੈਂਟ ਅਤੇ ਪ੍ਰਾਜੈਕਟਾਂ ਦਾ ਕੰਮ ਪੂਰਾ ਨਹੀਂ ਕਰ ਸਕੇ ਹਨ। ਅਜਿਹੇ ਸਕੂਲ ਆਨਲਾਈਨ ਮਾਧਿਆਮ ਨਾਲ ਇਨ੍ਹਾਂ ਕਾਰਜਾਂ ਨੂੰ ਪੂਰਾ ਕਰ ਸਕਦੇ ਹਨ ਅਤੇ ਬੱਚਿਆਂ ਦੇ ਅੰਕਾਂ ਨੂੰ ਦਿੱਤੇ ਗਏ ਲਿੰਕ ਤੇ 28 ਜੂਨ ਤੱਕ ਅਪਲੋਡ ਕਰ ਸਕਦੇ ਹਨ।

 ਸੀ. ਬੀ. ਐੱਸ. ਈ. ਨੇ ਉਨ੍ਹਾਂ ਸਾਰੇ ਸਬਜੈਕਟਾਂ ਦੀ ਲਿਸਟ ਜਾਰੀ ਕੀਤੀ ਹੈ, ਜਿਨ੍ਹਾਂ ਲਈ ਇੰਟਰਨਲ ਐਗਜ਼ਾਮ ਹੋਣੇ ਹਨ। 
ਸੀ.ਬੀ.ਐਸ.ਈ.ਨੇ ਕਿਹਾ ਕਿ ਜਿਨ੍ਹਾਂ ਸਬਜੈਕਟਾਂ ਲਈ ਐਕਸਟਰਨਲ ਐਗਜ਼ਾਮੀਨਰ ਨਿਯੁਕਤ ਨਹੀਂ ਕੀਤਾਗਿਆ, ਉਨ੍ਹਾਂ ਸਬਜੈਕਟਾਂ ਲਈ ਸਬੰਧਤ ਸਕੂਲ ਅਧਿਆਪਕ ਆਨਲਾਈਨ ਮੋਡ ਚ ਪਾਠਕ੍ਰਮ ਵਿਚ ਦਿੱਤੇ ਗਏ ਨਿਰਦੇਸ਼ਾਂ ਦੇ ਆਧਾਰ 'ਤੇ ਵਿਦਿਆਰਥੀਆਂ ਦਾ ਅੰਦਰੂਨੀ ਮੁਲਾਂਕਣ ਕਰਨਗੇ ਅਤੇ ਬੋਰਡ ਵੱਲੋਂ ਜਾਰੀ ਕੀਤੇ ਲਿੰਕ ਤੇ ਅੰਕਾਂ ਨੂੰ ਅਪਲੋਡ ਕਰਨਗੇ। ਇਸ ਦੇ ਨਾਲ ਹੀ ਪ੍ਰੈਕਟੀਕਲ ਪ੍ਰੀਖਿਆ ਜਾਂ ਪਾਜੈਕਟ ਦਾ ਮੁੱਲਾਂਕਣ ਕਰਨ ਲਈ, ਜਿਸ ਵਿਚ ਐਕਸਟਰਨਲ ਐਗਜ਼ਾਮੀਨਰ ਸੀ. ਬੀ. ਐੱਸ. ਈ. ਵੱਲੋਂ ਨਿਯੁਕਤ ਕੀਤੇ ਜਾਂਦੇ ਹਨ। ਅਜਿਹੀ ਸਥਿਤੀ 'ਚ ਐਕਸਟਰਨਲ ਐਗਜ਼ਾਮੀਨਰ ਇੰਟਰਨਲ ਐਗਜ਼ਾਮੀਨਰ ਨਾਲ ਸਲਾਹ ਕਰ ਕੇ ਪ੍ਰੀਖਿਆ ਦੀ ਤਰੀਕ ਤੈਅ ਕਰਨਗੇ ਅਤੇ ਆਨਲਾਈਨ ਮੋਡ ਜ਼ਰੀਏ ਵਿਦਿਆਰਥੀਆਂ ਦਾ ਵਾਇਵਾ ਲੈਣਗੇ। ਕੋਚਿੰਗ ਸੈਂਟਰ ਚਲਾਉਣ ਵਾਲਾ ਅਧਿਆਪਕ ਮੁਅੱਤਲ, ਕੀਤਾ ਤਬਾਦਲਾ

 ਸਿੱਖਿਆ ਵਿਭਾਗ ਵੱਲੋਂ ਕੋਚਿੰਗ ਸੈਂਟਰ ਚਲਾਉਣ ਵਾਲੇ ਅੰਗਰੇਜ਼ੀ ਅਧਿਆਪਕ ਨੂੰ ਮੁਅੱਤਲ ਕਰ ਉਸ ਦਾ ਤਬਾਦਲਾ ਕਰ ਦਿੱਤਾ ਹੈ । ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਅਧਿਆਪਕ  IELTS ਕੋਚਿੰਗ ਚਲਾ ਰਿਹਾ ਸੀ ਇਸ ਲਈ ਇਸ ਅਧਿਆਪਕ ਨੂੰ ਮੁਅੱਤਲ ਕਰਨ ਉਪਰੰਤ ਤਬਾਦਲਾ ਕੀਤਾ ਗਿਆ  ਹੈ।


ਇਹ ਵੀ ਪੜ੍ਹੋ: ਪੰਜਾਬ ਏਜੁਕੇਸ਼ਨਲ ਨਿਊਜ਼ 

For union related news:  whatsap news to 9464496353 ( only whatsap)


To get updated news on your whatsapp add 9464496353 in your group
ਮਾਸਟਰ ਕੇਡਰ ਭਰਤੀ ਦਸਤਾਵੇਜ਼ਾਂ ਦੀ ਸਕਰੂਟਨੀ 9 ਜੂਨ ਨੂੰ

 

ਲੈਕਚਰਾਰ ਭਰਤੀ : ਲਿਖ਼ਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

 

ਕਲਰਕ ਭਰਤੀ : ਸਿਲੇਬਸ ਜਾਰੀ, ਪ੍ਰੀਖਿਆ ਜੁਲਾਈ ਮਹੀਨੇ

ਫ਼ੌਜ 'ਚ ਭਰਤੀ ਲਈ ਰਜਿਸਟ੍ਰੇਸ਼ਨ ਸ਼ੁਰੂ

 

ਫ਼ੌਜ 'ਚ ਭਰਤੀ ਲਈ ਰਜਿਸਟ੍ਰੇਸ਼ਨ ਸ਼ੁਰੂ : ਭਾਰਤੀ ਫ਼ੌਜ ਦੇ ਆਰਮੀ ਭਰਤੀ ਦਫ਼ਤਰ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ 'ਚ ਵੱਖ-ਵੱਖ ਅਹੁਦਿਆਂ ਲਈ ਭਰਤੀ ਰੈਲੀ 6 ਅਗਸਤ ਤੋਂ 20 ਅਗਸਤ ਤਕ ਕੀਤੀ ਜਾ ਰਹੀ ਹੈ।


 ਇਸ ਰੈਲੀ ’ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ।  

ਇਹ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦਿੱਤੀ।   ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਵੈਬਸਾਇਟ 'ਤੇ ਕਰਵਾਉਣੀ ਜ਼ਰੂਰੀ ਹੈ ਤੇ ਇਹ ਆਨਲਾਈਨ ਰਜਿਸਟ੍ਰੇਸ਼ਨ 6 ਜੂਨ ਤੋਂ 20 ਜੁਲਾਈ 2021 ਤੱਕ ਜਾਰੀ ਹੋਵੇਗੀ।


 ਕਰਨਲ ਚੰਦੇਲ ਨੇ  ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਜੋ ਕਿ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ  ਜਾ ਚੁੱਕੀ ਹੈ ਜਿਸ ਵਿੱਚ ਪਟਿਆਲਾ ਸਮੇਤ 5 ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ 5 ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਪਟਿਆਲਾ-ਸੰਗਰੂਰ ਰੋਡ 'ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ  ਭਰਤੀ ਰੈਲੀ 'ਚ ਸਿਪਾਹੀ ਜਨਰਲ ਡਿਊਟੀ, | ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐੱਸਕੇਟੀ) ਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।

RECENT UPDATES

Today's Highlight