Wednesday, 9 June 2021

NCTE NOTIFICATION: ਟੀਈਟੀ ਦੀ ਮਿਆਦ ਉਮਰ ਭਰ , ਅਧਿਸੂਚਨਾ ਜਾਰੀ

3 ਜੂਨ ਨੂੰ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਰਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਐਲਾਨ ਕੀਤਾ ਸੀ ਕਿ ਸਰਕਾਰ ਨੇ ਅਧਿਆਪਕਾਂ ਦੀ ਯੋਗਤਾ ਟੈਸਟ ਯੋਗਤਾ ਪ੍ਰਮਾਣ ਪੱਤਰ ਦੀ ਯੋਗਤਾ ਦੀ ਮਿਆਦ 7 ਸਾਲ ਤੋਂ ਵਧਾ ਕੇ ਉਮਰ ਭਰ ਵਧਾਉਣ ਦਾ ਫੈਸਲਾ 2011 ਤੋਂ ਕੀਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਬੰਧਤ ਰਾਜ ਸਰਕਾਰਾਂ  / ਕੇਂਦਰ ਸ਼ਾਸਤ ਪ੍ਰਦੇਸ਼ ਜਿਹੜੇ ਉਮੀਦਵਾਰਾਂ ਦੀ 7 ਸਾਲ ਦੀ ਮਿਆਦ ਲੰਘ ਚੁੱਕੀ ਹੈ, ਨੂੰ ਨਵੇਂ ਸਿਰੇ ਤੋਂ ਸਰਟੀਫਿਕੇਟ ਦੇਣ / ਜਾਰੀ ਕਰਨ ਲਈ ਲੋੜੀਂਦੀ ਕਾਰਵਾਈ ਕਰੇਗੀ।

Also read:

ਇਹ ਵੀ ਪੜ੍ਹੋ


  ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ (ਐਨਸੀਟੀਈ) ਨੇ ਅੱਜ ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਹੈ। ਅਧਿਸੂਚਨਾ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਰਾਜ ਸਰਕਾਰਾਂ ਨੂੰ ਕਿਹਾ ਗਿਆ ਹੈ ਕਿ ਉਹ ਉਨ੍ਹਾਂ ਉਮੀਦਵਾਰਾਂ ਨੂੰ ਨਵੇਂ ਸ਼ਰਟੀਫਿਕੇਟ ਜਾਰੀ ਕਰਨ ਜਿਨ੍ਹਾਂ ਨੂੰ ਟੈਟ ਪਾਸ ਕੀਤੇ 7 ਸਾਲ ਹੋ ਗਏ ਹਨ।
ਇਹ ਅਧਿਸੂਚਨਾ 2011 ਤੋਂ ਲਾਗੂ ਹੋਵੇਗੀ।


ਤਰਨ ਤਾਰਨ: 153 ਸਬ-ਸੈਂਟਰਾਂ ਦੇ ਨੇੜਲੇ ਪਿੰਡਾਂ ਵਿੱਚ ਹੋ ਰਿਹਾ ਹੈ ਕੋਵਿਡ-19 ਸਬੰਧੀ ਟੀਕਾਕਰਨ-ਜ਼ਿਲ੍ਹਾ ਟੀਕਾਕਰਨ ਅਫ਼ਸਰ

 

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

153 ਸਬ-ਸੈਂਟਰਾਂ ਦੇ ਨੇੜਲੇ ਪਿੰਡਾਂ ਵਿੱਚ ਹੋ ਰਿਹਾ ਹੈ ਕੋਵਿਡ-19 ਸਬੰਧੀ ਟੀਕਾਕਰਨ-ਜ਼ਿਲ੍ਹਾ ਟੀਕਾਕਰਨ ਅਫ਼ਸਰ

ਸਬ-ਸੈਂਟਰ, ਕਮਿਊਨਿਟੀ ਹੈੱਲਥ ਸੈਂਟਰ ਅਤੇ ਪ੍ਰਾਇਮਰੀ ਹੈੱਲਥ ਸੈਂਟਰ ਪੱਧਰ ‘ਤੇ ਮਨਾਏ ਜਾ ਰਹੇ ਹਨ ਮਮਤਾ ਦਿਵਸ-ਡਾ. ਵਰਿੰਦਰਪਾਲ ਕੌਰ

ਤਰਨ ਤਾਰਨ, 09 ਜੂਨ :

ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹਾ ਤਰਨ ਤਾਰਨ ਦੇ 153 ਸਬ ਸੈਂਟਰਾਂ ਦੇ ਨੇੜਲੇ ਪਿੰਡਾਂ ਵਿੱਚ ਕੋਵਿਡ-19 ਦਾ ਟੀਕਾਕਰਨ ਹੋ ਰਿਹਾ ਹੈ ।

ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਕਿਹਾ ਗਿਆ ਕਿ ਪਿੰਡਾਂ ਦੇ ਨਾਲ-ਨਾਲ ਸਕੂਲਾਂ ਵਿੱਚ ਵੀ ਟੀਕਾਕਰਨ ਹੋ ਰਿਹਾ ਹੈ, ਜਿਵੇਂ ਕਿ ਸਰਕਾਰੀ ਹਾਈ ਸਕੂਲ ਜਲਾਲਾਬਾਦ, ਸਰਕਾਰੀ ਹਾਈ ਸਕੂਲ ਸੁਰ ਸਿੰਘ, ਸਰਕਾਰੀ ਹਾਈ ਸਕੂਲ ਫਤਿਆਬਾਦ, ਸਰਕਾਰੀ ਹਾਈ ਸਕੂਲ ਸਭਰਾਂ, ਸਰਕਾਰੀ ਹਾਈ ਸਕੂਲ ਢੋਟੀਆਂ, ਸਰਕਾਰੀ ਹਾਈ ਸਕੂਲ ਸਰਾਂ ਅਮਾਨਤ ਖਾਂ, ਸਰਕਾਰੀ ਹਾਈ ਸਕੂਲ ਰਾਜੋਕੇ, ਗੁਰਦੁਆਰਾ ਸਾਹਿਬ ਢੰਡ, ਸਰਕਾਰੀ ਹਾਈ ਸਕੂਲ ਹਰੀਕੇ, ਸਰਕਾਰੀ ਹਾਈ ਸਕੂਲ ਕੰਗ, ਸਰਕਾਰੀ ਹਾਈ ਸਕੂਲ ਕੈਰੋਂ ਅਤੇ ਐੱਸ. ਡੀ. ਐੱਮ. ਦਫ਼ਤਰ ਤਰਨ ਤਾਰਨ ਆਦਿ ਥਾਵਾਂ ‘ਤੇ ਟੀਕਾਕਰਨ ਹੋ ਰਿਹਾ ਹੈ ।


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਯੋਗ ਲਾਭਪਾਤਰੀ ਜਿਵੇਂ ਕਿ ਦੁਕਾਨਾਂ ਚ ਕੰਮ ਕਰਦੇ ਦੁਕਾਨਦਾਰ, ਦੋਧੀ, ਮਕੈਨਿਕ ਅਤੇ 45 ਸਾਲ ਤੋਂ ਉੱਪਰ ਦੇ ਵਿਅਕਤੀ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ । ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 144524 ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਹੋ ਗਿਆ ਹੈ । ਉਹਨਾਂ ਕਿਹਾ ਕਿ ਕੋਰੋਨਾ ਟੀਕਾਕਰਨ ਵਾਸਤੇ ਆਪਣਾ ਪਹਿਚਾਣ ਪੱਤਰ ਅਤੇ ਚੱਲਦਾ ਮੋਬਾਇਲ ਨੰਬਰ ਜਰੂਰ ਲੈ ਕੇ ਆਓ ।

ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਬੁੱਧਵਾਰ ਦੇ ਦਿਨ ਹਰੇਕ ਸਬ-ਸੈਂਟਰ/ਕਮਿਊਨਿਟੀ ਹੈੱਲਥ ਸੈਂਟਰ ਅਤੇ ਪ੍ਰਾਇਮਰੀ ਹੈੱਲਥ ਸੈਂਟਰ ਵਿਖੇ ਮਮਤਾ ਦਿਵਸ ਮਨਾਇਆ ਜਾਂਦਾ ਹੈ । ਇਸ ਦਿਨ ਗਰਭਵਤੀ ਮਾਵਾਂ ਦਾ ਏ. ਐੱਨ. ਸੀ ਚੈੱਕਅੱਪ ਮੁਫ਼ਤ ਹੁੰਦਾ ਹੈ ਅਤੇ ਛੋਟੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਂਦਾ ਹੈ ।

-----------------

ਐਸ.ਏ.ਐਸ ਨਗਰ: ਅੱਜ 186 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 86 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 ਅੱਜ 186 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 86 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ


ਕੋਵਿਡ ਦੇ 3 ਮਰੀਜ ਦੀ ਹੋਈ ਮੌਤ


ਐਸ.ਏ.ਐਸ ਨਗਰ, 9 ਜੂਨ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67567 ਮਿਲੇ ਹਨ ਜਿਨ੍ਹਾਂ ਵਿੱਚੋਂ 65365 ਮਰੀਜ਼ ਠੀਕ ਹੋ ਗਏ ਅਤੇ 1196 ਕੇਸ ਐਕਟੀਵ ਹਨ । ਜਦਕਿ 1006 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।



               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 186 ਮਰੀਜ਼ ਠੀਕ ਹੋਏ ਹਨ ਅਤੇ 86 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ । 


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 16 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ਸ਼ਾਮਲ ਹਨ।

Positivity rate dips to 0.84 percent in Ludhiana : Deputy Commissioner

 Positivity rate dips to 0.84 percent in Ludhiana 


DC Varinder Kumar Sharma urges people to become invincible soldiers by getting the vaccine


No daily rent for oxygen concentrator, just give a cheque of Rs 25000 as security: Deputy Commissioner


Ludhiana, June 9:


With the administration adopted testing, tracing and treatment golden rule aggressively in Ludhiana to contain the deadly virus, the positivity rate has dipped to 0.84 percent on Wednesday, the lowest in Punjab.


Revealing about the latest Covid scenario of the district during his weekly Facebook live interaction with the residents on the official page of DPRO Ludhiana, Deputy Commissioner Varinder Kumar Sharma hailed the contribution of health and frontline warriors for effectively carrying out the Covid test, tracing and treatment in the district. He said that on Tuesday, 13000 tests were conducted out of which only 104 tested positive and added only 500 patients are currently undergoing treatment in hospitals.


Further, the Deputy Commissioner said that Ludhiana is already leading in Punjab with the highest coverage of the population in its Covid vaccination program as a total of 866046 have either got first or both doses of the lifesaving jab.


He appealed to all the entitled of the Ludhiana to become invincible soldiers by getting the vaccine and following Covid apt behaviour to prevent a third wave of Covid.


Deputy Commissioner Varinder Kumar Sharma also told that vaccine is a credible effective way to tackle the wave and everyone must take the jab whenever their turn comes.


He also announced that Red Cross Society would never charge any daily rent for oxygen concentrator and anyone can procure the medical device by giving a cheque of Rs 25,000 as refundable security.

ਹੁਸ਼ਿਆਰਪੁਰ: ਜ਼ਿਲ੍ਹੇ ’ਚ ਕੋਵਿਡ ਦੇ ਮਾਮਲਿਆਂ ’ਚ ਆ ਰਹੀ ਹੈ ਕਮੀ, ਲੋਕ ਸਾਵਧਾਨੀ ਅਪਣਾਈ ਰੱਖਣ : ਅਪਨੀਤ ਰਿਆਤ

 ਜ਼ਿਲ੍ਹੇ ’ਚ ਕੋਵਿਡ ਦੇ ਮਾਮਲਿਆਂ ’ਚ ਆ ਰਹੀ ਹੈ ਕਮੀ, ਲੋਕ ਸਾਵਧਾਨੀ ਅਪਣਾਈ ਰੱਖਣ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ

ਕਿਹਾ, ਹੁਣ ਤੱਕ 27812 ਲੋਕ ਕੋਵਿਡ ਤੋਂ ਹੋ ਚੁੱਕੇ ਹਨ ਠੀਕ, ਅੱਜ ਜ਼ਿਲ੍ਹੇ ’ਚ 96 ਪਾਜ਼ੀਟਿਵ ਮਰੀਜ ਆਏ ਸਾਹਮਣੇ

ਜ਼ਿਲ੍ਹੇ ’ਚ ਹੁਣ ਤੱਕ ਬਲੈਕ ਫੰਗਸ ਦੇ 7 ਸ਼ੱਕੀ ਮਾਮਲੇ ਹੋਏ ਰਿਪੋਰਟ, ਸਾਰੇ ਇਲਾਜ ਅਧੀਨ

ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਸਬੰਧੀ ਸਿਹਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਜ਼ਿਲ੍ਹੇ ਦੇ 28 ਪਿੰਡਾਂ ’ਚ ਕੀਤਾ ਜਾ ਚੁੱਕਾ ਹੈ ਕੋਵਿਡ ਬਚਾਅ ਸਬੰਧੀ 100 ਫੀਸਦੀ ਟੀਕਾਕਰਨ

ਹੁਸ਼ਿਆਰਪੁਰ, 9 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਕਮੀ ਆਈ ਹੈ, ਇਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਵੀ ਲੋਕਾਂ ਨੂੰ ਕਾਫੀ ਹੱਦ ਤੱਕ ਛੋਟ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਘੱਟ ਹੋ ਰਹੇ ਮਾਮਲਿਆਂ ਨੂੰ ਲੈ ਕੇ ਸਾਨੂੰ ਲਾਪ੍ਰਵਾਹੀ ਨਾ ਅਪਣਾ ਕੇ ਚੌਕਸੀ ਬਣਾਈ ਰੱਖਣਾ ਚਾਹੀਦਾ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ। ਉਹ ਅੱਜ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕੋਵਿਡ ਸਬੰਧੀ ਜ਼ਿਲ੍ਹੇ ਦੇ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 96 ਪਾਜ਼ੀਟਿਵ ਮਰੀਜ ਮਾਹਮਣੇ ਆਏ ਹਨ ਅਤੇ ਇਕ ਵਿਅਕਤੀ ਦੀ ਕੋਵਿਡ ਦੇ ਚੱਲਦੇ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 27812 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ।


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ



ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਲੈਕ ਫੰਗਸ ਦੇ ਬਾਰੇ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੁਣ ਤੱਕ ਬਲੈਕ ਫੰਗਸ ਦੇ 7 ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜੋ ਕਿ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਲਗਾਤਾਰ ਚੱਲ ਰਹੀ ਹੈ ਅਤੇ ਹੋਲੀ-ਹੋਲੀ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਦੀ ਸਪਲਾਈ ਵੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ 28 ਪਿੰਡਾਂ ਵਿੱਚ 100 ਫੀਸਦੀ ਕੋਵਿਡ ਬਚਾਅ ਸਬੰਧੀ ਟੀਕਾਕਰਨ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਕ੍ਰਮ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੀਕਾਕਰਨ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ, ਜਿਸ ਦੇ ਚੱਲਦੇ ਟੀਕਾਕਰਨ ਮੁਹਿੰਮ ਨੂੰ ਕਾਲੀ ਬੱਲ ਮਿਲ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ।

ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਵੀ ਬਦਲਾਅ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਜ਼ਿਲ੍ਹੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੰਦੇ ਹੋਏ ਦੁਕਾਨਾਂ ਸ਼ਾਮ 6 ਵਜੇ ਤੱਕ ਖੋਲਣ ਦੀ ਮਨਜੂਰੀ ਦੇ ਦਿੱਤੀ ਗਈ ਹੈ, ਇਸ ਤੋਂ ਇਲਾਵਾ ਬੈਂਕ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਵੀ 50 ਫੀਸਦੀ ਸ਼ਮਤਾ ਦੇ ਨਾਲ ਖੋਲਣ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੋਟਲ, ਰੈਸਟੋਰੈਂਟ ਅਤੇ ਢਾਬੇ ਰਾਤ 9 ਵਜੇ ਤੱਕ ਹੋਮ ਡਿਲੀਵਰੀ ਅਤੇ ਟੇਕਅਵੇ ਦੀਆਂ ਸੇਵਾਵਾਂ ਦੇ ਸਕਣਗੇ ਜਦਕਿ ਰਾਤ ਦਾ ਕਰਫਿਊ ਦੇ ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਹਫ਼ਤਾਵਰੀ ਕਰਫਿਊ ਰਹੇਗਾ। ਉਨ੍ਹਾਂ ਕਿਹਾ ਕਿ ਵਿਆਹ ਅਤੇ ਅੰਤਿਮ ਸਸਕਾਰ ਸਹਿਤ ਕਿਤੇ ਵੀ 20 ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਕੋਵਿਡ ਸਬੰਧੀ ਸਿਹਤ ਵਿਭਾਗਾਂ ਦੇ ਨਿਰਦੇਸ਼ਾਂ ਜਿਸ ਵਿਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਉਣ ਦੇ ਲਈ ਕਿਹਾ। ਉਨ੍ਹਾਂ ਕਿਹਾ ਕਿ ਭੀੜ ਭਾੜ ਵਾਲੇ ਸਥਾਨਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਵਾਲੇ ਸਥਾਨਾਂ ’ਤੇ ਮਾਸਕ ਪਹਿਨਣ, ਜਨਤਕ ਸਥਾਨਾਂ ’ਤੇ ਨਾ ਥੁੱਕੋ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਅਤੇ ਸੈਨੇਟਾਈਜਰ ਨਾਲ ਸਾਫ ਕਰਨਾ ਯਕੀਨੀ ਬਣਾਇਆ ਜਾਵੇ।

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਦੀ ਸਹੂਲਤ

 ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਦੀ ਸਹੂਲਤ

ਫਾਜ਼ਿਲਕਾ, 9 ਜੂਨ

ਪੀ.ਟੀ.ਆਈ ਕੈਂਪ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆ ਜਾ ਰਹੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ਲਈ ਲਿਖਤੀ ਪ੍ਰਖਿਆ ਦੀ ਤਿਆਰੀ ਮੁਫਤ ਮੁਹੱਈਆ ਕਰਵਾਈ ਜਾਵੇਗੀ।



Also read : PGI CHANDIGARH ADMISSION:ਬੀ.ਐੱਸ.ਸੀ. ਕੋਰਸਾਂ ਵਿਚ ਦਾਖਲੇ ਲਈ, ਅਰਜ਼ੀਆਂ ਦੀ ਮੰਗ

ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ 


ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਦੀ ਸਹੂਲਤ

ਕੈਂਪ ਇੰਚਾਰਜ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ੍ਹ ਦੇ ਜਿਨ੍ਹਾਂ ਨੋਜਵਾਨਾਂ ਨੇ ਜੇਲ੍ਹ ਵਾਰਡਰ (ਜੇਲ ਵਿਭਾਗ), ਕਾਂਸਟੇਬਲ ਪੰਜਾਬ ਪੁਲਿਸ ਅਤੇ ਜੂਨੀਅਰ ਸਹਾਇਕ ਸਟੇਟ ਬੈਂਕ ਆਫ ਇੰਡੀਆ ਪੋਸਟਾਂ ਲਈ ਆਨਲਾਈਨ ਅਪਲਾਈ ਕੀਤਾ ਹੈ, ਉਹ ਇਨ੍ਹਾਂ ਨੰਬਰਾਂ 94638-31615, 70093-17626, 83601-63527, 94639-03533 `ਤੇ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ।



Ferozepur: 5 ਮੌਤਾਂ,93 ਨਵੇਂ ਕਰੋਨਾ ਪਾਜ਼ਿਟਿਵ ਮਾਮਲੇ

 


ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਲਈ ਮੁਫ਼ਤ ਕੋਰਸ

 


ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਲਈ ਮੁਫ਼ਤ ਕੋਰਸ

ਬਠਿੰਡਾ, 9 ਜੂਨ-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਕੋਰਸ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਨੇ ਸਾਂਝੀ ਕੀਤੀ।

Also read : PGI CHANDIGARH ADMISSION:ਬੀ.ਐੱਸ.ਸੀ. ਕੋਰਸਾਂ ਵਿਚ ਦਾਖਲੇ ਲਈ, ਅਰਜ਼ੀਆਂ ਦੀ ਮੰਗ

ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ ਪਹਿਲਾ ਮਡਿਊਲ 4 ਹਫਤਿਆਂ ਅਤੇ ਦੂਸਰਾ ਮਡਿਊਲ 12 ਹਫਤਿਆਂ ਦਾ ਹੋਵੇਗਾ। ਇਸ ਕੋਰਸ ਨੂੰ ਕਰਨ ਲਈ ਵਿਦਿਆਰਥੀ ਵੱਲੋਂ ਬਾਹਰਵੀਂ ਜਮਾਤ ਹਿਸਾਬ ਵਿਸ਼ੇ ਵਿੱਚ ਪਾਸ ਕੀਤੀ ਹੋਣੀ ਚਾਹੀਦੀ ਹੈ। ਜੋ ਵਿਦਿਆਰਥੀ ਇਹ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਵਿਦਿਅਕ ਯੋਗਤਾ ਪੂਰੀ ਕਰਦੇ ਹਨ, ਉਹ ਜਿਲਾ ਮੁੱਖੀ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸ਼੍ਰੀ ਚਾਂਦ ਠਾਕੁਰ ਅਤੇ ਕਿਰਨ ਕੁਮਾਰ(9351757834) ਨਾਲ ਸੰਪਰਕ ਕਰਨ। ਇਸ ਤੋ ਇਲਾਵਾ ਚਾਹਵਾਨ ਵਿਦਿਆਰਥੀ https://docs.google.com/forms/d/e/1FAIpQLSepAq2HolQYAlrJkQn3GRJAk-bvPcuqRKhCN6IEnV7f8taruQ/viewform ਲਿੰਕ ਨੂੰ ਕਲਿੰਕ ਕਰ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।  

ਜਾਣਕਾਰੀ ਆਪਣੇ ਵਿਦਿਆਰਥੀਆਂ ਤੱਕ ਜਰੂਰ ਪੁਜਦੀ ਕਰੋ

  

ਬਠਿੰਡਾ: 4 ਮੌਤਾਂ, 120 ਨਵੇਂ ਕੇਸ ਤੇ 188 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ

                 ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸ ਘਟੇ: ਡਿਪਟੀ ਕਮਿਸ਼ਨਰ

                 4 ਮੌਤਾਂ, 120 ਨਵੇਂ ਕੇਸ ਤੇ 188 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋ ਕੇ ਪਰਤੇ ਘਰ

        #ਬਠਿੰਡਾ, 9 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਵੱਡੀ ਰਾਹਤ ਵਾਲੀ ਖਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਮੌਤ ਦਰ ਤੋਂ ਇਲਾਵਾ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


        ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ, 120 ਨਵੇਂ ਕੇਸ ਅਤੇ 188 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।

        ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 354411 ਸੈਂਪਲ ਲਏ ਗਏ, ਜਿਨਾਂ ਚੋਂ 40183 ਪਾਜੀਟਿਵ ਕੇਸ ਆਏ, ਜਿਸ ਚੋਂ 37981 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 1234 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1098 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

I/194693/2021

ਬਠਿੰਡਾ; ਡਿਪਟੀ ਕਮਿਸ਼ਨਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ


ਡਿਪਟੀ ਕਮਿਸ਼ਨਰ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

                          ਦੁਕਾਨਾਂ ਖੋਲਣ ਦੇ ਸਮੇਂ ਵਿੱਚ ਕੀਤਾ ਵਾਧਾ

    ਹਫਤਾਵਰੀ ਕਰਫਿਊ ਸ਼ਨੀਵਾਰ ਸ਼ਾਮ 7 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ ਲਾਗੂ

#ਬਠਿੰਡਾ, 9 ਜੂਨ : ਪੰਜਾਬ ਸਰਕਾਰ,ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆ ਗਈਆ ਪਾਬੰਦੀਆਂ ਤਹਿਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ 2021 ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਇਨਾਂ ਹੁਕਮਾਂ ਅਨੁਸਾਰ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਹਫਤਾਵਾਰੀ ਕਰਫਿਊ ਜਾਰੀ ਰਹੇਗਾ। ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲੇ ਜਾ ਸਕਣਗੇ।

  ਜਾਰੀ ਹੁਕਮਾਂ ਅਨੁਸਾਰ ਹੁਣ ਸ਼ਾਮ 6 ਵਜੇ ਤੱਕ ਸਾਰੀਆਂ ਦੁਕਾਨਾਂ ਖੋਲੀਆਂ ਜਾ ਸਕਣਗੀਆਂ, ਜਿੰਨਾਂ ਵਿੱਚ ਮਾਲ, ਮਲਟੀਪਲੈਕਸ ਸ਼ਾਮਿਲ ਹਨ ਅਤੇ ਰੈਸਟੋਰੈਂਟ, ਹੋਟਲ, ਢਾਬਾ ਆਦਿ ਨੂੰ ਰਾਤ 9 ਵਜੇ ਤੱਕ ਹੋਮ ਡਲੀਵਰੀ ਲਈ ਆਗਿਆ ਹੋਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਚਾਹੇ ਉਹ ਹਵਾਈ ਯਾਤਰਾ ਰਾਹੀਂ ਜ਼ਿਲਾ ਬਠਿੰਡਾ ਵਿੱਚ ਆਵੇਗਾ, ਉਸ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਜਾਂ ਵੈਕਸੀਨੇਸਨ ਸਰਟੀਫਿਕੇਟ (ਘੱਟੋ-ਘੱਟ ਇੱਕ ਡੋਜ) 2 ਹਫਤੇ ਪੁਰਾਣੀ ਜਰੂਰ ਹੋਣੀ ਚਾਹੀਦੀ ਹੈ। ਪਬਲਿਕ ਟਰਾਂਸਪੋਰਟ (ਬੱਸ, ਟੈਕਸੀ, ਆਟੋ) ਵਿੱਚ 50 ਫੀਸਦੀ ਸਵਾਰੀਆਂ ਹੀ ਹੋਣੀਆਂ ਚਾਹੀਦੀਆਂ ਹਨ।

ਸਾਰੇ ਵਿੱਦਿਅਕ ਅਦਾਰੇ ਜਿਵੇਂ ਸਕੂਲ-ਕਾਲਜ ਬੰਦ ਰਹਿਣਗੇ, ਜਦਕਿ ਸਾਰੇ ਮੈਡੀਕਲ ਅਤੇ ਨਰਸਿੰਗ ਕਾਲਜ ਖੁਲੇ ਰਹਿਣਗੇ।

ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਹਾਲਾਂਕਿ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

  ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

  ਸਾਰੇ ਪ੍ਰਾਈਵੇਟ ਦਫਤਰਾਂ ਸਮੇਤ ਸਰਵਿਸ ਇੰਡਸਟਰੀ ਜਿਵੇਂ ਆਰਕੀਟੈਕਟ, ਚਾਰਟਡ ਅਕਾਊਂਟੈਂਟ, ਬੀਮਾ ਕੰਪਨੀਆਂ ਆਦਿ ਨੰੂ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ।

  ਪਾਜ਼ੇਟਿਵ ਦਰ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ।

          ਉਨਾਂ ਕਿਹਾ ਕਿ ਹਸਪਤਾਲ, ਪਸੂ ਹਸਪਤਾਲ ਅਤੇ ਸਾਰੀਆਂ ਪਬਲਿਕ ਅਤੇ ਪ੍ਰਾਈਵੇਟ ਸੈਕਟਰ ਵਿੱਚ ਦਵਾਈਆਂ ਅਤੇ ਮੈਡੀਕਲ ਉਪਕਰਣ ਉਤਪਾਦਨ ਕਰਨ ਅਤੇ ਸਪਲਾਈ ਕਰਨ ਵਾਲੀਆਂ ਸੰਸਥਾਵਾਂ ਨੂੰ ਛੋਟ ਹੋਵੇਗੀ। ਇਸ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ ਨਾਲ ਸਬੰਧਤ ਕਾਮਿਆਂ ਨੂੰ ਟਰਾਂਸਪੋਰਟੇਸਨ ਦੀ ਆਗਿਆ ਹੋਵੇਗੀ ਪਰ ਉਨਾਂ ਕੋਲ ਪਛਾਣ ਪੱਤਰ ਹੋਣਾ ਲਾਜਮੀ ਹੋਵੇਗਾ।

        ਇਸ ਤੋਂ ਇਲਾਵਾ ਜ਼ਰੂਰੀ ਵਸਤਾਂ ਜਿਵੇਂ ਬਰੈਡ, ਦੁੱਧ ਤੇ ਅੰਡੇ ਡੇਅਰੀ ਉਤਪਾਦ ਜਿਵੇਂ ਦਹੀਂ, ਪਨੀਰ, ਮੱਖਣ ਆਦਿ, ਦੋਧੀਆਂ ਨੂੰ ਦੁੱਧ ਦੀ ਢੋਆ-ਢੋਆਈ, ਦੁੱਧ ਦੀਆਂ ਡੇਅਰੀਆਂ, ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ, ਮੀਟ, ਮੱਛੀ ਅਤੇ ਪੋਲਟਰੀ ਉਤਪਾਦ ਦੀਆਂ ਦੁਕਾਨਾਂ, ਖੁੱਲੀਆਂ ਰਹਿ ਸਕਣਗੀਆਂ।


ਜਾਰੀ ਹੁਕਮਾਂ ਅਨੁਸਾਰ ਸ਼ਹਿਰੀ ਅਤੇ ਪੇਂਡੂ ਇਲਾਕੇ ਵਿੱਚ ਨਿਰਮਾਣ ਕਾਰਜਾਂ ਨਾਲ ਸਬੰਧਤ ਗਤੀਵਿਧੀਆਂ, ਖੇਤੀਬਾੜੀ ਸਮੇਤ ਖਰੀਦ, ਬਾਗਬਾਨੀ, ਪਸੂ ਪਾਲਣ ਅਤੇ ਵੈਟਰਨਰੀ ਸੇਵਾਵਾਂ ਜਾਰੀ ਰਹਿਣਗੀਆਂ।

 ਹੁਕਮਾਂ ਮੁਤਾਬਿਕ ਟੈਲੀਕਾਮਨੀਕੇਸਨ, ਇੰਟਰਨੈਟ ਸਰਵਿਸ, ਬਰਾਡਕਾਸਟਿੰਗ ਤੇ ਕੇਬਲ ਸਰਵਿਸ, ਆਈ.ਟੀ. ਸੇਵਾਵਾਂ, ਪੈਟਰੋਲ ਪੰਪ ਅਤੇ ਪੈਟਰੋਲਿਅਮ ਉਤਪਾਦ, ਐਲ.ਪੀ.ਜੀ., ਪੈਟਰੋਲੀਅਮ ਅਤੇ ਗੈਸ ਰਿਟੇਲ ਅਤੇ ਸਟੋਰੇਜ ਆਊਟਲੈਟ, ਪਾਵਰ ਜਨਰੇਸਨ, ਟਰਾਂਸਮਿਸਨ ਅਤੇ ਵੰਡ ਇਕਾਈਆਂ ਅਤੇ ਸੇਵਾਵਾਂ, ਕੋਲਡ ਸਟੋਰੇਜ ਅਤੇ ਵੇਅਰਹਾਊਸ ਸਰਵਿਸਜ, ਸਾਰੇ ਬੈਂਕ/ਆਰ.ਬੀ.ਆਈ. ਸਰਵਿਸ, ਏ.ਟੀ.ਐਮ. ਕੈਸ ਵੈਨਜ ਅਤੇ ਕੈਸ ਸੰਭਾਲਣ ਜਾਂ ਵੰਡ ਕਰਨ ਵਾਲੇ ਕਰਮਚਾਰਿਆਂ ਨੂੰ ਕਰਫਿਊ ਦੌਰਾਨ ਕੰਮ ਲਈ ਛੋਟ ਹੋਵੇਗੀ ਪਰੰਤੂ ਕਰਮਚਾਰੀ ਕੋਲ ਸਬੰਧਤ ਕੰਪਨੀ ਜਾਂ ਫਰਮ ਤੋਂ ਅਧਿਕਾਰਤ ਪਛਾਣ ਪੱਤਰ ਹੋਣਾ ਲਾਜਮੀ ਹੈ।

ਸ੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਜਿਵੇਂ 6 ਫੁੱਟ ਦੀ ਸਮਾਜਿਕ ਦੂਰੀ (ਦੋ ਗਜ ਦੀ ਦੂਰੀ) ਮਾਸਕ ਪਹਿਣਨ ਅਤੇ ਜਨਤਕ ਥਾਵਾਂ ’ਤੇ ਨਾ ਥੁੱਕਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸਨ 51 ਤੋਂ 60 ਅਤੇ ਇੰਡੀਅਨ ਪੈਨਲ ਕੋਡ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


  

ਅੰਮ੍ਰਿਤਸਰ: 9 ਵਿਅਕਤੀਆਂ ਦੀ ਮੌਤ, 104 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 

ਕੋਰੋਨਾ ਤੋਂ ਮੁਕਤ ਹੋਏ 152 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 104 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 1860

ਅੰਮਿ੍ਰਤਸਰ, 9 ਜੂਨ --- ਜਿਲਾ ਅੰਮਿ੍ਰਤਸਰ ਵਿੱਚ ਅੱਜ 104 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 42401 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1860 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1514 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 9 ਵਿਅਕਤੀ ਦੀ ਮੌਤ ਹੋਈ ਹੈ।


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


Information regarding important Documents related to PPSC Principal /Headmasters/BPEO Scrutiny


 PPSC PRINCIPAL/ HEADMASTER AND BPEO SCRUTINY INFORMATION

Following SELF ATTESTED CERTIFICATES shall be submitted by candidates

ਪੰਜਾਬੀ ਵਿੱਚ ਪੜਣ ਲਈ ਕਲਿਕ ਕਰੋ; ਪੀ. ਪੀ. ਐੱਸ. ਸੀ.,ਪ੍ਰਿੰਸੀਪਲ/ ਮੁੱਖ ਅਧਿਆਪਕ/ ਬੀਪੀਈਓ ਦੀ ਸਕਰੂਟਨੀ ਸਬੰਧੀ ਜ਼ਰੂਰੀ ਦਸਤਾਵੇਜ਼ਾਂ ਦੀ ਜਾਣਕਾਰੀ 


ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ



1. Proof of Date of Birth : Certificate of

Matriculation/Higher Secondary.

2. Proof of having passed Punjabi Language.

3. Relevant Degree and DMC Certificate.

4. Reserved Category Certificate issued by the Competent

Authority( If Applicable)

5. Experience certificate issued by Competent Authority.


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


6. If ESM, certificates/documents mentioning the following:-

a. Date of Enrolment

b. Date of Release/Discharge

C. Reason of Release/ Discharge

7. Čertificate as proof of age relaxation claim. (if

Applicable)

8. Certificate as proof of fee concession (If Applicable)

9. Proof of being Govt. Employee.

10. Copy of Bank Challan ( PPSC Copy only)

ਪੀ. ਪੀ. ਐੱਸ. ਸੀ.,ਪ੍ਰਿੰਸੀਪਲ/ ਮੁੱਖ ਅਧਿਆਪਕ/ ਬੀਪੀਈਓ ਦੀ ਸਕਰੂਟਨੀ ਸਬੰਧੀ ਜ਼ਰੂਰੀ ਦਸਤਾਵੇਜ਼ਾਂ ਦੀ ਜਾਣਕਾਰੀ


ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਪ੍ਰਿੰਸੀਪਲ/ ਮੁੱਖ ਅਧਿਆਪਕ/ ਬੀਪੀਈਓ ਦੀ ਭਰਤੀ ਲਈ ਲਿਖਤੀ ਟੈਸਟ ਲੈ ਲਿਆ ਗਿਆ ਹੈ।ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਪਾਸ ਉਮੀਦਵਾਰਾਂ ਨੂੰ ਨਿਮਨਲਿਖਤ ਦਸਤਾਵੇਜ਼ ਸਕਰੂਟਨੀ ਲਈ ਲੋੜੀਂਦੇ ਹੋਣਗੇ।


Also read : ਘਰ  ਘਰ ਰੋਜ਼ਗਾਰ, ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ

ਪੀ.ਪੀ.ਐਸ.ਸੀ ਪ੍ਰਿੰਸੀਪਲ ਸਕ੍ਰਿਟਨੀ ਲਈ ਆਪਣੇ ਆਪ (Self attested)  ਤਸਦੀਕ ਕੀਤੇ ਦਸਤਾਵੇਜ਼ ਉਮੀਦਵਾਰ ਦੁਆਰਾ ਜਮ੍ਹਾ ਕੀਤੇ  ਜਾਣੇੇ ਹਨ 
 1. ਜਨਮ ਤਰੀਕ ਦਾ ਸਬੂਤ: ਦਸਵੀਂ / ਹਾਇਰ ਸੈਕੰਡਰੀ ਦਾ ਸਰਟੀਫਿਕੇਟ. 
 2. ਪੰਜਾਬੀ ਭਾਸ਼ਾ ਪਾਸ ਕਰਨ ਦਾ ਸਬੂਤ 
 3. ਸੰਬੰਧਿਤ ਡਿਗਰੀ ਅਤੇ ਡੀਐਮਸੀ ਸਰਟੀਫਿਕੇਟ. 
 4. ਸਮਰੱਥ ਅਧਿਕਾਰੀ/ ਅਥਾਰਟੀ ਦੁਆਰਾ ਜਾਰੀ ਸ਼੍ਰੇਣੀ(ਕੇਟਾਗਰੀ) ਸਰਟੀਫਿਕੇਟ ਅਥਾਰਟੀ (ਜੇ ਲਾਗੂ ਹੋਵੇ) 
 5. ਸਮਰੱਥ ਅਥਾਰਟੀ ਦੁਆਰਾ ਜਾਰੀ ਤਜ਼ਰਬੇ ਦਾ ਸਰਟੀਫਿਕੇਟ. 


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


 6. ਜੇਕਰ ਈਐਸਐਮ ਹੋਣ ਤਾਂ ਹੇਠ ਲਿਖੇ ਦਸਤਾਵੇਜ਼ ਭੇਜਣੇ ਹਨ ਭਰਤੀ ਹੋਣ ਦੀ ਮਿਤੀ ਰਿਲੀਜ਼ / ਡਿਸਚਾਰਜ ਦੀ ਮਿਤੀ ਰਿਹਾਈ / ਡਿਸਚਾਰਜ ਦਾ ਕਾਰਨ 
 7. ਉਮਰ ਵਿੱਚ ਛੋਟ ਦੇ ਦਾਅਵੇ ਦੇ ਸਬੂਤ ਵਜੋਂ ਪ੍ਰਮਾਣਿਤ ਦਸਤਾਵੇਜ਼ 
 8. ਫੀਸ ਦੀ ਛੋਟ ਦੇ ਸਬੂਤ ਵਜੋਂ ਸਰਟੀਫਿਕੇਟ (ਜੇ ਲਾਗੂ ਹੁੰਦਾ ਹੈ) 
 9. ਸਰਕਾਰੀ ਕਰਮਚਾਰੀ ਹੋਣ ਦਾ ਸਬੂਤ . 
 10. ਬੈਂਕ ਚਲਾਨ ਦੀ ਕਾੱਪੀ (ਸਿਰਫ ਪੀਪੀਐਸਸੀ ਕਾਪੀ)

ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਕਪੈਸਟੀ ਬਿਲਡਿੰਗ ਸਿਖਲਾਈ ਪ੍ਰੋਗਰਾਮਾਂ ਦਾ ਸਥਾਨ ਅਹਿਮ- ਕ੍ਰਿਸ਼ਨ ਕੁਮਾਰ

 ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਕਪੈਸਟੀ ਬਿਲਡਿੰਗ ਸਿਖਲਾਈ ਪ੍ਰੋਗਰਾਮਾਂ ਦਾ ਸਥਾਨ ਅਹਿਮ- ਕ੍ਰਿਸ਼ਨ ਕੁਮਾਰ


 ਪਦ-ਉੱਨਤ ਲੈਕਚਰਾਰਾਂ ਦੀ ਰਾਜ ਪੱਧਰੀ ਤਿੰਨ ਰੋਜ਼ਾ ਵਰਚੂਅਲ ਸਮਰੱਥਾ ਉਸਾਰੀ ਵਰਕਸ਼ਾਪ ਦਾ ਸਫ਼ਲ ਆਯੋਜਨ

 ਐੱਸ.ਏ.ਐੱਸ.ਨਗਰ 9 ਜੂਨ ( ) ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਯੋਗ ਰਹਿਨੁਮਾਈ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਪ੍ਰੇਰਨਾ ਸਦਕਾ ਨਵ-ਨਿਯੁਕਤ ਅਧਿਆਪਕਾਂ ਅਤੇ ਪਦ-ਉੱਨਤ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਾਤਾਰ ਕਪੈਸਟੀ ਬਿਲਡਿੰਗ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ। 

ਇਸੇ ਲਗਾਤਾਰਤਾ ਵਿੱਚ ਹਾਲ ਹੀ ਵਿੱਚ ਮਾਸਟਰ ਕੇਡਰ ਤੋਂ ਅਰਥਸ਼ਾਸਤਰ ਵਿਸ਼ੇ ਵਿੱਚ ਪਦ-ਉੱਨਤ ਹੋਏ ਲੈਕਚਰਾਰਾਂ ਦੀ ਰਾਜ ਪੱਧਰੀ ਆਨਲਾਈਨ ਸਮਰੱਥਾ ਉਸਾਰੀ ਵਰਕਸ਼ਾਪ ਆਯੋਜਿਤ ਕੀਤੀ ਗਈ। 

READ ALSO : ਪੰਜਾਬ ਐਜੂਕੇਸ਼ਨਲ ਨਿਊਜ਼, ਪੜਨ ਲਈ ਕਲਿਕ ਕਰੋ

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਾਜ ਪੱਧਰੀ ਆਨਲਾਈਨ ਸਮਰੱਥਾ ਉਸਾਰੀ ਪ੍ਰੋਗਰਾਮ ਵਿੱਚ 170 ਪਦ-ਉੱਨਤ ਅਰਥਸ਼ਾਸਤਰ ਲੈਕਚਰਾਰਾਂ ਨੇ ਭਾਗੀਦਾਰੀ ਕੀਤੀ। ਸਿਖਲਾਈ ਵਰਕਸ਼ਾਪ ਵਿੱਚ ਸਕੱਤਰ ਸਕੂਲ ਸਿੱਖਿਆ ਨੂ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਸਮੂਹ ਅਧਿਆਪਕਾਂ ਨੂੰ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਗ੍ਰੇਡਿੰਗ ਇਨਡੈਕਸ ਵਿੱਚ ਸਮੁੱਚੇ ਦੇਸ਼ ਵਿੱਚੋਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨਾਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਅਧਿਆਪਕਾਂ ਦੀ ਦਿਨ-ਰਾਤ ਦੀ ਮਿਹਨਤ ਦਾ ਹੀ ਨਤੀਜਾ ਹੈ। ਉਹਨਾਂ ਸਿਖਲਾਈ ਪ੍ਰਾਪਤ ਕਰ ਰਹੇ ਸਮੂਹ ਪਦ-ਉੱਨਤ ਅਧਿਆਪਕਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਪ੍ਰੇਰਿਤ ਕੀਤਾ। 

 ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਦੀ ਭਰਤੀ 4481 ਅਸਾਮੀਆਂ ਦੇਖੋ ਆਪਣੇ ਪਿੰਡ ਦੀ ਵੇਕੇਂਸੀ ਸੂਚੀ 


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਹੋਣਗੇ ਰੂਬਰੂ, ਪੜ੍ਹੋ  


ਬੁਲਾਰੇ ਅਨੁਸਾਰ ਇਸ ਸਿਖਲਾਈ ਵਰਕਸ਼ਾਪ ਦਾ ਮੁੱਖ ਮੰਤਵ ਅਰਥਸ਼ਾਸਤਰ ਪੜ੍ਹਾਉਣ ਦੀਆਂ ਨਵੀਆਂ ਅਧਿਆਪਨ ਵਿਧੀਆਂ ਬਾਰੇ , ਵਿਸ਼ੇ ਦੇ ਪਾਠਕ੍ਰਮ ਅਤੇ ਪ੍ਰਸ਼ਨ ਪੱਤਰ ਦੇ ਨਮੂਨੇ ਬਾਰੇ, ਪੜ੍ਹਨ ਸਮੱਗਰੀ ਕੰਪਿਊਟਰ ਦੀ ਸਹਾਇਤਾ ਨਾਲ ਤਿਆਰ ਕਰਨ ਬਾਰੇ, ਵਿਸ਼ੇ ਦੇ ਪ੍ਰੋਜੈਕਟਾਂ ਦੀ ਰਚਨਾ ਕਰਨ ਬਾਰੇ, ਵਿਸ਼ੇ ਵਿੱਚ ਵਿਦਿਆਰਥੀਆਂ ਦੀ ਰੌਚਕਤਾ ਕਾਇਮ ਰੱਖਣ ਦੀਆਂ ਵਿਧੀਆਂ ਬਾਰੇ , ਰਾਸ਼ਟਰੀ ਆਮਦਨ ਦੀ ਗਣਨਾ ਕਰਨ ਬਾਰੇ ਸਿਖਲਾਈ ਪ੍ਰਦਾਨ ਕੀਤੀ ਗਈ। ਸਮੂਹ ਸਿਖਲਾਈ ਪ੍ਰਾਪਤ ਕਰ ਰਹੇ ਲੈਕਚਰਾਰਾਂ ਨੇ ਸਿਖਲਾਈ ਵਰਕਸ਼ਾਪ ਪ੍ਰਤੀ ਦਿਲਚਸਪੀ ਪ੍ਰਗਟ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਿਖਲਾਈ ਪ੍ਰੋਗਰਾਮਾਂ ਦੇ ਆਯੋਜਨ ਦੀ ਮੰਗ ਕੀਤੀ। 

ਸਿਖਲਾਈ ਵਰਕਸ਼ਾਪ ਦੌਰਾਨ ਬਲਦੇਵ ਸਿੰਘ ਸਟੇਟ ਕੋਆਰਡੀਨੇਟਰ ਹਿਊਮੈਨਟੀਜ਼ , ਅਮਿਤ ਜੁਨੇਜਾ ਸਟੇਟ ਕੋਆਰਡੀਨੇਟਰ ਅਰਥਸ਼ਾਸਤਰ , ਡਾ. ਰਣਜੋਧ ਸਿੰਘ, ਅਮਨਦੀਪ ਕੌਰ, ਡਾ. ਸ਼ੁਸ਼ੀਲ ਕੁਮਾਰ ,ਡਾ. ਹੇਮੰਤ ਭੱਟ ਅਤੇ ਸਤਿੰਦਰ ਕੌਰ ਵੱਲੋਂ ਰਿਸੋਰਸ ਪਰਸਨ ਦੀ ਵਿਸ਼ੇਸ਼ ਭੂਮਿਕਾ ਨਿਭਾਈ ਗਈ

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

 ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

 ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ


ਸੁਲਤਾਨਪੁਰ ਲੋਧੀ, 8 ਜੂਨ

ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ। 


ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਦੀ ਭਰਤੀ 4481 ਅਸਾਮੀਆਂ ਦੇਖੋ ਆਪਣੇ ਪਿੰਡ ਦੀ ਵੇਕੇਂਸੀ ਸੂਚੀ 


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਹੋਣਗੇ ਰੂਬਰੂ, ਪੜ੍ਹੋ

ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। ਪੰਜਾਬ ਦੇ ਅੱਵਲ ਨੰਬਰ ਸਕੂਲ ਦਾ ਖਿਤਾਬ ਪ੍ਰਾਪਤ ਕਰਨ 'ਤੇ ਸਿੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਉਸ ਤੋਂ ਚੌਗੁਣੀ ਖੁਸ਼ੀ ਹੋਈ ਹੈ ਕਿਉਂਕਿ ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਹੈ।


FAMILY PLANNING ALLOWANCE RECOMMENDATIONS BY FIFTH PAY COMMISSION

 

Fifth Punjab pay commission Government of Punjab, Department of Personnel(Finance Personnel Branch-ll) issued instructions regarding Family Planning allowance by its letter no.3/3/2010-5FP2/215 Dated:21-05- 2010 and these instructions became effective with effective from May 1st,2010.  

Important  points of these instructions are as follows:- Family Planning Allowance is admissible only to government employees of Group C and D.




 Family Planning Allowance is admissible to an employee equal to the amount of one increment on revised basic pay subject to a minimum of Rs.210.


 Family Planning Allowance is admissible to an employee equal to two increments if he or she restricts the number of children to two girls only.

 If any employee already drawing Family Planning Allowance before 01-05-2010 then he shall continue to be drawn subject to a minimum of Rs.210 with effect from 01- 05-2010. 

It has been  clarified that if an employee has adopted small family norms between 01-01-2006 to 30-04-2010 then he will also continue to draw Family Planning Allowance equal to the amount of one increment on revised basic pay subject to a minimum of Rs.210 with effect from 01-05-2010.
Image source Social media


ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

 ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

----------------------------------------

ਅਧਿਕਾਰੀਆਂ ਅਤੇ ਅਧਿਆਪਕਾਂ ਦੀ ਮੇਹਨਤ ਰੰਗ ਲਿਆਈ -ਡਾ. ਸਿੱਧੂ, ਡਾ. ਬੱਲ 



ਫਾਜ਼ਿਲਕਾ (ਇਨਕਲਾਬ ਗਿੱਲ )

ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.)ਡਾ.ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ।


 ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਦੀ ਭਰਤੀ 4481 ਅਸਾਮੀਆਂ ਦੇਖੋ ਆਪਣੇ ਪਿੰਡ ਦੀ ਵੇਕੇਂਸੀ ਸੂਚੀ 


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਹੋਣਗੇ ਰੂਬਰੂ, ਪੜ੍ਹੋ  


ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। ਜਿਲ੍ਹੇ ਦੇ ਅੱਵਲ ਨੰਬਰ ਸਕੂਲ ਦਾ ਖਿਤਾਬ ਜੇਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। ਕੌਮੀ ਪੁਰਸਕਾਰ ਜੇਤੂ ਅਧਿਆਪਕ ਲਵਜੀਤ ਸਿੰਘ ਗਰੇਵਾਲ ਨੈਸ਼ਨਲ ਅਵਾਰਡੀ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਦਾ ਕਹਿਣਾ ਹੈ ਕਿ ਉਸ ਨੂੰ ਤਿੰਨ ਸਾਲ ਪਹਿਲਾ ਮਿਲੇ ਕੌਮੀ ਪੁਰਸਕਾਰ ਮੌਕੇ ਜੋ ਖੁਸ਼ੀ ਹੋਈ ਸੀ, ਹੁਣ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਉਸ ਤੋਂ ਚੌਗੁਣੀ ਖੁਸ਼ੀ ਹੋਈ ਹੈ ।ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ,ਡੀ ਐਮ ਗੌਤਮ ਗੌੜ੍ਹ ,ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ, ਜਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਕਿਹਾ ਕਿ ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਅਤੇ ਸ਼ਾਨਾਮੱਤੇ ਪਲ ਹਨ ।ਇਸ ਲਈ ਸਮੂਹ ਅਧਿਆਪਕ ਵਰਗ ਵਧਾਈ ਦਾ ਪਾਤਰ ਹੈ।

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

 ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਧਿਕਾਰੀ ਅਤੇ ਸਕੂਲ ਮੁਖੀ। 


ਪਠਾਨਕੋਟ, 8 ਜੂਨ (ਬਲਕਾਰ ਅੱਤਰੀ) ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਦੀ ਭਰਤੀ 4481 ਅਸਾਮੀਆਂ ਦੇਖੋ ਆਪਣੇ ਪਿੰਡ ਦੀ ਵੇਕੇਂਸੀ ਸੂਚੀ  

 

 ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਬਲਦੇਵ ਰਾਜ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। 

ਪੰਜਾਬ ਦੇ ਅੱਵਲ ਨੰਬਰ ਸਕੂਲ ਦਾ ਖਿਤਾਬ ਜੇਤੂ ਸਰਕਾਰੀ ਮਿਡਲ ਸਕੂਲ ਜਸਵਾਲੀ ਦੀ ਇੰਚਾਰਜ ਕਿਰਨ ਬਾਲਾ, ਸਰਕਾਰੀ ਮਿਡਲ ਸਕੂਲ ਸਿੰਬਲੀ ਗੁਜਰਾਂ ਦੇ ਇੰਚਾਰਜ ਸੁਸ਼ੀਲ ਕੁਮਾਰ, ਸਰਕਾਰੀ ਹਾਈ ਸਕੂਲ ਥਰਿਆਲ ਦੀ ਹੈਡਮਿਸਟਰੇਸ ਸੁਮਨ ਬਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਤਿਆਲ ਫਿਰੋਜਾ ਦੇ ਪ੍ਰਿੰਸੀਪਲ ਕਮ ਬੀਐਨਓ ਬਮਿਆਲ ਰਮੇਸ ਕੁਮਾਰ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ। 

ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਦਾ ਕਹਿਣਾ ਹੈ ਕਿ ਅਧਿਆਪਕ ਵਰਗ ਦੀ ਮਿਹਨਤ ਨਾਲ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਜੋ ਖੁਸ਼ੀ ਹੋਈ ਹੈ ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਹੈ।



ਸਿੱਖਿਆ ਵਿਭਾਗ ਵੱਲੋਂ ਅੱਜ 3:00 ਵਜੇ ' ਡਰਾਈ ਰਨ'

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 10 ਜੂਨ ਨੂੰ ਸੂਬੇ ਦੇ ਸਰਕਾਰੀ ਅਧਿਆਪਕਾਂ ਨਾਲ ਰੂਬਰੂ ਹੋਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਸਿੱਖਿਆ ਸਕੱਤਰ ਪੰਜਾਬ ਨੂੰ ਕਿਹਾ ਗਿਆ ਹੈ ਕਿ ਅਧਿਆਪਕਾਂ ਦੀ ਚੋਣ ਕਰ ਸੂਚੀ ਫਾਈਨਲ ਕਰ ਸਰਕਾਰ ਨੂੰ ਭੇਜੀ ਜਾਵੇ। 






ਈ.ਟੀ.ਟੀ ਅਧਿਆਪਕ ਯੂਨੀਅਨ ਫਿਰੋਜ਼ਪੁਰ ਵਿਖੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰਾਂ ਦੀਆਂ ਫੂਕੀਆਂ ਕਾਪੀਆਂ

 ਈ.ਟੀ.ਟੀ ਅਧਿਆਪਕ ਯੂਨੀਅਨ ਫਿਰੋਜ਼ਪੁਰ ਵਿਖੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰਾਂ ਦੀਆਂ ਫੂਕੀਆਂ ਕਾਪੀਆਂ


ਜਲਦ ਮੰਗਾਂ ਨਾ ਮੰਨਣ ਤੇ ਕਰਾਂਗੇ ਤਿੱਖਾ ਸੰਘਰਸ਼ - ਗੁਰਜੀਤ ਸਿੰਘ ਸੋਢੀ 


ਫ਼ਿਰੋਜ਼ਪੁਰ 9 ਜੂਨ (.) ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਭਰ ’ਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫਤਰਾਂ ਅੱਗੇ ਰੋਹ ਭਰਪੂਰ ਮੁਜਾਹਰੇ ਕੀਤੇ ਗਏ ਅਤੇ ਬਦਲੀਆਂ ਲਾਗੂ ਨਾ ਕਰਨ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਜਿਸ ਦੇ ਤਹਿਤ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਵੀ ਬਲਾਕ ਪ੍ਰਾਇਮਰੀ ਦਫ਼ਤਰਾਂ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਗਏ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਈ.ਟੀ.ਟੀ.ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆ ਬਦਲੀਆਂ ਦੀ ਰਸਮ ਮੁੱਖ ਮੰਤਰੀ ਪੰਜਾਬ ਤੋਂ ਬਟਨ ਦਬਾਕੇ ਕੀਤੀ ਗਈ ਸੀ, ਪਰ ਅੱਜ ਵਿਭਾਗ ਦੇ ਅਧਿਕਾਰੀ ਮੁੱਖ ਮੰਤਰੀ ਦੇ ਕੀਤੇ ਕਾਰਜ ਨੂੰ ਛਿਕੇ ਟੰਗ ਕੇ ਹਫਤੇ ਬਆਦ ਬਦਲੀਆਂ ਅੱਗੇ ਕਰਨ ਲਈ ਪੱਤਰ ਜਾਰੀ ਕਰ ਰਹੇ ਹਨ। ਜਿਸ ਕਾਰਨ ਪੂਰੇ ਪੰਜਾਬ ਦੇ ਪ੍ਰਾਇਮਰੀ ਅਧਿਆਪਕ ਵਰਗ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਫੈਸਲੇ ਨੂੰ ਇਨ ਬਿਨ ਲਾਗੂ ਕਰਦੇ ਹੋਏ ਪੂਰੇ ਪੰਜਾਬ ’ਚ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਬਦਲੀ ਅੱਗੇ ਵਧਾਉਣ ਵਾਲੇ ਪੱਤਰ ਫੂਕੇ ਗਏ ਹਨ।







 




 ਸੱਭਰਵਾਲ ਨੇ ਦੱਸਿਆ ਕੇ 2004 ਤੋਂ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬੰਦ ਕੀਤੀ ਹੋਈ ਹੈ ਜਦਕਿ ਇੱਕ ਵਾਰ ਵਿਧਾਇਕ ਬਣ ਜਾਣ ’ਤੇ ਵਿਧਾਇਕ ਨੂੰ ਪੈਨਸ਼ਨ ਲਗਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮਾਜ ’ਚ ਕਾਨੂੰਨ ਤੇ ਅਧਿਕਾਰੀ ਸੱਭ ਲਈ ਬਰਾਬਰਤਾ ਰੱਖਦੇ ਹਨ ਫਿਰ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਿਉ? ਦੋ ਤਰ੍ਹਾਂ ਦੇ ਕਨੂੰਨ ਕਿਉ?

ਇਸ ਮੌਕੇ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰ ਦੇ ਆਗੂ, ਸਰਬਜੀਤ ਸਿੰਘ ਭਾਵੜਾ, ਦੀਦਾਰ ਸਿੰਘ ਮੁੱਦਕੀ, ਹਰਜੀਤ ਸਿੰਘ ਸਿੱਧੂ, ਰਾਜਦੀਪ ਸਿੰਘ ਸਾਈਆਂ ਵਾਲਾ, ਮਲਕੀਤ ਸਿੰਘ ਹਰਾਜ, ਵਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਪੁਰਾਣੀ ਪੈਨਸਨ ਸਕੀਮ ਬਹਾਲ ਨਾ ਕੀਤੀ ਗਈ, ਪੈ ਕਮਿਸ਼ਨ ਜਲਦੀ ਜਾਰੀ ਨਾ ਕੀਤਾ ਗਿਆ ਅਤੇ ਮਹਿਗਾਈ ਭੱਤਾ ਜੋ ਪਿਛਲੇ ਕਈ ਵਰ੍ਹਿਆਂ ਤੋਂ ਰੋਕਿਆ ਹੋਇਆ ਜਾਰੀ ਨਾ ਕੀਤਾ ਗਿਆ ਤਾਂ ਜੱਥੇਬੰਦੀ ਸੰਘਰਸ ਨੂੰ ਤੇਜ਼ ਕਰੇਗੀ। ਉਹਨਾਂ ਨੇ ਕਿਹਾ ਕਿ ਈ. ਟੀ.ਟੀ.ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਜਲਦ ਕੀਤੀਆਂ ਜਾਣ।







 

ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਸੁਖਪ੍ਰੀਤ ਸਿੰਘ ਬਰਾੜ, ਜਸਪ੍ਰੀਤ ਪੁਰੀ, ਤਲਵਿੰਦਰ ਸਿੰਘ, ਪਰਮਜੀਤ ਸਿੰਘ ਸਿਡਾਨਾ, ਜਗਰੂਪ ਸਿੰਘ, ਕੁਲਦੀਪ ਸਿੰਘ, ਹਰਮਨਪ੍ਰੀਤ ਸਿੰਘ ਮੁੱਤੀ, ਸੁਰਿੰਦਰ ਸਿੰਘ ਗਿੱਲ, ਪ੍ਰੇਮ ਪਾਲ ਭੰਡਾਰੀ, ਦਰਸ਼ਨ ਸਿੰਘ ਭੁੱਲਰ, ਸੁਨੀਲ ਕੁਮਾਰ, ਅਰਵਿੰਦ ਕੁਮਾਰ, ਮੇਹਰ ਸਿੰਘ, ਨਵਦੀਪ ਧੀਗਰਾ, ਮੇਹਰ ਸਿੰਘ, ਸ਼ਮਸ਼ੇਰ ਸਿੰਘ, ਸੁਖਵਿੰਦਰ ਕੌਰ ਸੁੱਖੀ, ਗੁਰਬਚਨ ਰਿੰਕੂ, ਕਿਸ਼ੋਰ ਕੁਮਾਰ, ਕਿਰਪਾਲ ਸਿੰਘ ਆਦਿ ਹਾਜ਼ਰ ਸਨ

ਸਿੱਖਿਆ ਵਿਭਾਗ ਵੱਲੋਂ ਜੁਲਾਈ ਪ੍ਰੀਖਿਆਵਾਂ ਦੀ ਡੇਟਸੀ਼ਟ ਜਾਰੀ







 







 

BIG BREAKING : ਬਦਲੀਆਂ ਤੇ ਹੁਣ 20 ਜੂਨ ਤੱਕ ਰੋਕ

BIG BREAKING : ਬਦਲੀਆਂ ਤੇ ਹੁਣ 20 ਜੂਨ ਤੱਕ ਰੋਕ .
ਪੰਜਾਬ ਸਰਕਾਰ ਵੱਲੋਂ 20 ਜੂਨ ਤੱਕ ਬਦਲੀਆਂ ਤੇ ਰੋਕ ਲਗਾ ਦਿੱਤੀ ਹੈ।





 


ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ, ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ


 ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ

 ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ  ਵਲੋਂ ਹੋਠ ਲਿਖੀਆਂ ਅਸਾਮੀਆਂ ਦੀ ਭਰਤੀ ਨਿਰੋਲ ਠੇਕਾ ਆਧਾਰ 'ਤੇ ਕਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।


ਲੜੀ ਨੰ. ਅਸਾਮੀ ਦਾ ਨਾਮ ( ਕੈਟੇਗਰੀ ਵਾਇਜ਼)

1 . Central Administrator :1 Female ( Any category)

Salary : 25000/-

2. Counsellor :  1 Female ( Any category)

Salary : 15000/-

3.Case Worker (1 SC) ਸਿਰਵ ਮਹਿਲਾਵਾਂ 

Salary : 15000/-

4 .IT Staff (1 General and 1 SC) ਮਹਿਲਾਵਾਂ ਪੁਰਸ਼  

Salary : 12000/-

5. Multi-Purpose Helper (1 SC) ਸਿਰਫ਼ ਮਹਿਲਾਵਾਂ 

Salary : 12000/-





 ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਸਮੇਤ ਲੋੜੀਂਦੇ ਦਸਤਾਵੇਜ਼ ਮਿਤੀ 21.06.2021, ਸ਼ਾਮ 5.00 ਵਜੇ ਤੱਕ ਸਿਰਫ਼ ਰਜਿਸਟਰਡ ਡਾਕ ਰਾਹੀਂ ਜਾਂ ਦਸਤੀ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਲੁਧਿਆਣਾ , 141003 ਵਿਖੇ ਜਮਾਂ ਕਰਵਾ ਸਕਦੇ ਹਨ।


 ਅਸਾਮੀਆਂ ਬਾਬਤ ਨਿਰਧਾਰਤ ਬਿਨੈਪੱਤਰ ਦਾ ਫਾਰਮ, ਵਿੱਦਿਅਕ ਯੋਗਤਾ, ਤਜਰਬਾ ਅਤੇ ਹੋਰ ਸ਼ਰਤਾਂ ਵੱਬਸਾਈਟ  www.ludhiana.nic.in ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।  


Download Official Proforma for applying these posts 

Also read: ਕਰੋਨਾ ਅਪਡੇਟ ਪੰਜਾਬ 

ਇਸ ਭਰਤੀ ਦੇ ਸਬੰਧ ਵਿਚ ਸੋਧ /ਵਾਧਾ, ਜੇਕਰ ਕੋਈ ਹੋਇਆ ਤਾਂ ਸਿਰਫ਼ ਵੱਬਸਾਈਟ 'ਤੇ ਹੀ ਜਾਰੀ ਕੀਤਾ ਜਾਵੇਗਾ। 

RECENT UPDATES

Today's Highlight