Thursday, 24 June 2021

ਕਰਜਾ ਮੁਆਫੀ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਹੋਵੇਗੀ: ਕੈਪਟਨ ਅਮਰਿੰਦਰ ਸਿੰਘ

 ਕਰਜਾ ਮੁਆਫੀ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਹੋਵੇਗੀ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ।


        ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਏਗੀ।


        15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿੱਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ਵਿੱਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿੱਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖਰਚ ਕੀਤੇ ਜਾਣਗੇ।


        ਜਲੰਧਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿਚ ਇੱਥੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੁੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।


        ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਗਤ ਜੀ ਦੀ ਬਾਣੀ ਵਿਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦਾ ਜਿਕਰ ਕੀਤਾ ਜੋ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਨੇ ਆਪਣੇ ਜੀਵਨ ਦਾ ਮੁੱਢਲਾ ਸਮਾਂ ਇਕ ਮੁਸਲਿਮ ਪਰਿਵਾਰ ਵਿਚ ਬਤੀਤ ਕੀਤਾ, ਉਹ ਹਿੰਦੂ ਸੰਤ ਰਾਮਾਨੰਦ ਜੀ ਪਾਸੋਂ ਬਹੁਤ ਪ੍ਰਭਾਵਿਤ ਹੋਏ ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉਤੇ ਡੂੰਘਾ ਅਸਰ ਪਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਮਹਾਨ ਸੰਤ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।


        ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੀ ਫਿਲਾਸਫੀ ਉਚੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਕਮਜੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮ ਦਾ ਵੀ ਜਿਕਰ ਕੀਤਾ। ਇਨ੍ਹਾਂ ਪਹਿਲਕਦਮੀਆਂ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮ ਤਹਿਤ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।


        ਪੋਸਟ ਮੈਟ੍ਰਿਕ ਵਜੀਫਾ ਸਕੀਮ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2020-21 ਦੇ ਅਕਾਦਮਿਕ ਸੈਸ਼ਨ ਦੌਰਾਨ ਸੂਬਾ ਸਰਕਾਰ ਨੇ ਵਜੀਫਾ ਰਾਸ਼ੀ 100 ਫੀਸਦੀ ਜਾਰੀ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਕਾਲਜਾਂ ਨਾਲ ਬਕਾਇਆ ਅਦਾਇਗੀ ਦਾ ਮਸਲਾ ਵੀ ਸੁਖਾਵੇਂ ਰੂਪ ਵਿਚ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਣ ਬਾਰੇ ਸਪੱਸ਼ਟ ਤੌਰ ਉਤੇ ਦੱਸ ਦਿੱਤਾ ਗਿਆ ਹੈ।


        ਮੁੱਖ ਮੰਤਰੀ ਨੇ ਇਸ ਸਕੀਮ ਨੂੰ ਇਕਦਮ ਵਾਪਸ ਲੈਣ ਲਈ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਾਡੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਵਿਦਿਆਰਥੀਆਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਜਿਸ ਕਰਕੇ ਭਾਰਤ ਸਰਕਾਰ ਨੂੰ ਵਜੀਫਾ ਸਕੀਮ ਮੁੜ ਬਹਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਨੇ ਆਪਣਾ 40 ਫੀਸਦੀ ਹਿੱਸਾ ਅਦਾ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਆਪਣੇ ਫੰਡ ਅਜੇ ਜਾਰੀ ਕਰਨੇ ਹਨ।


        ਮੁੱਖ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਵਿਦਿਆਰਥੀਆਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 80 ਫੀਸਦੀ ਵਿਦਿਆਰਥੀਆਂ ਦੀ ਮਦਦ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੇ ਤਹਿਤ 1.75 ਲੱਖ ਲੜਕੇ-ਲੜਕੀਆਂ ਨੂੰ ਸਮਾਰਟਫੋਨ ਮੁਹੱਈਆ ਕਰਵਾਏ ਗਏ ਅਤੇ 2 ਲੱਖ ਹੋਰ ਵਿਦਿਆਰਥੀਆਂ ਨੂੰ ਇਸ ਸਾਲ ਫੋਨ ਦਿੱਤੇ ਜਾਣੇ ਹਨ।


        ਕਰਜਾ ਰਾਹਤ ਸਕੀਮ ਬਾਰੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਦੇ 50,000 ਰੁਪਏ ਤੱਕ ਦੇ ਸਾਰੇ ਕਰਜੇ ਮੁਆਫ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਘਰਾਂ ਨੂੰ 200 ਯੂਨਿਟ ਬਿਜਲੀ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।


        ਮੁੱਖ ਮੰਤਰੀ ਨੇ ਕਮਜੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਸਥਾਪਤ ਕੀਤੇ ਵੱਖ-ਵੱਖ ਕਮਿਸ਼ਨਾਂ ਅਤੇ ਬੋਰਡਾਂ ਦਾ ਜਿਕਰ ਕੀਤਾ ਜਿਨ੍ਹਾਂ ਵਿਚ ਸਫਾਈ ਕਰਮਚਾਰੀ ਕਮਿਸ਼ਨ, ਰਾਏ ਸਿੱਖ ਭਲਾਈ ਬੋਰਡ, ਵਿਮੁਕਤ ਜਾਤੀ ਭਲਾਈ ਬੋਰਡ, ਬਾਜੀਗਰ ਅਤੇ ਟੱਪਰੀਵਾਸ ਭਲਾਈ ਬੋਰਡ ਅਤੇ ਦਲਿਤ ਵਿਕਾਸ ਬੋਰਡ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਡਹਾਕ ਉਤੇ ਕੰਮ ਕਰ ਰਹੇ 4700 ਤੋਂ ਵੱਧ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਛੇਤੀ ਹੀ ਰੈਗੂਲਰ ਕੀਤੀ ਜਾਣਗੀਆਂ ਜਿਸ ਨੂੰ ਮੰਤਰੀ ਮੰਡਲ ਆਪਣੀ ਪ੍ਰਵਾਨਗੀ ਪਹਿਲਾਂ ਹੀ ਦੇ ਚੁੱਕਾ ਹੈ।


        ਇਸ ਤੋਂ ਪਹਿਲਾਂ ਉਦਯੋਗ ਅਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਭਗਤ ਕਬੀਰ ਜੀ ਵੱਲੋਂ ਦਿਖਾਏ ਰਸਤੇ ਉਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਣੇ ਸਮੇਂ ਦੌਰਾਨ ਮੌਜੂਦ ਜਾਤੀ ਪ੍ਰਣਾਲੀ ਦੀ ਜੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਤਿਕਾਰਯੋਗ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ ਅਤੇ ਹੋਰ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਨਾਲ ਸਬੰਧਤ ਸਮਾਗਮ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਦੀ ਸ਼ਲਾਘਾ ਕੀਤੀ।


        ਇਸ ਦੌਰਾਨ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿਕੂੰ ਨੇ ਭਗਤ ਕਬੀਰ ਜੀ ਚੇਅਰ ਅਤੇ ਭਗਤ ਕਬੀਰ ਭਵਨ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਦੀ ਅਪੀਲ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਜਲੰਧਰ ਵਿਚ ਔਰਤਾਂ ਲਈ ਵਿਸ਼ੇਸ਼ ਸਪੋਰਟਸ ਪਾਰਕ ਸਥਾਪਤ ਕਰਨ ਦੇ ਸੁਝਾਅ ਉਤੇ ਗੌਰ ਕਰਨ ਲਈ ਆਖਿਆ

PAY COMMISSION: ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ, ਮੁੱਖ ਮੰਤਰੀ ਵੱਲੋਂ ਕਮੇਟੀ ਦਾ ਗਠਨ

 


PUNJAB CM CONSTITUTES AN OVERSIGHT COMMITTEE OF MINISTERS TO REDRESS EMPLOYEES GRIEVANCES


OFFICERS' COMMITTEE ALSO CONSTITUTED TO LISTEN TO ALL THE GRIEVANCESChandigarh, June 24:

Punjab Chief Minister Captain Amarinder Singh on Thursday constituted an Oversight Committee of Ministers to resolve the grievances of of the employees of the State Government. The Local Government Minister Brahm Mohindra,  Finance Minister Manpreet Badal, Social Justice and Empowerment Minister  Sadhu Singh Dharamsot, Medical Education and Research Minister OP Soni and Health and Family Welfare Minister Balbir Singh Sidhu shall be a part of the oversight committee, an official spokesperson disclosed today.

 ALSO READ : ਪੇਅ ਕਮਿਸ਼ਨ ਰਿਪੋਰਟ ਪੜ੍ਹੋ ਅਪਡੇਟ ਇਥੇ 

The Chief Minister also directed the Chief Secretary to constitute an Officers' Committee to personally listen to the grievances of the employees of various departments. The committee shall comprise of KAP Sinha, Vivek Pratap Singh and Husan Lal, who are all senior IAS officers of the rank of Principal Secretary. The officers committee shall regularly meet the employees and attempt to resolve their grievances. It shall submit its report to the Oversight Committee for appropriate decision.


The spokesperson further stated that the Punjab Government is committed to redress all the genuine demands of its employees.

WE ARE ON TELGRAM,JOIN TELEGRAM GROUP FOR LATEST UPDATES FROM US


ਅੰਤਰ ਜ਼ਿਲ੍ਹਾ ਬਦਲੀਆਂ ਲਾਗੂ ਕਰਵਾਉਣ ਲਈ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਵੱਲੋਂ 27 ਜੂਨ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

 ਅੰਤਰ ਜ਼ਿਲ੍ਹਾ ਬਦਲੀਆਂ ਲਾਗੂ ਕਰਵਾਉਣ ਲਈ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਵੱਲੋਂ 27 ਜੂਨ ਨੂੰ ਕੀਤਾ ਜਾਵੇਗਾ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਸਿੰਗਲ ਟੀਚਰ ਦੀ ਹੋਈ ਬਦਲੀ ਅਤੇ 2019 ਦੀਆਂ ਬਦਲੀਆਂ ਲਾਗੂ ਨਾ ਕਰਨਾ ਅਤਿ ਮੰਦਭਾਗਾ-ਅਮਰਜੀਤ ਕੰਬੋਜ


  24 ਜੂਨ () ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਵਲੋਂ ਅੰਤਰ ਜ਼ਿਲ੍ਹਾ ਬਦਲੀਆਂ ਲਾਗੂ ਕਰਵਾਉਣ ਲਈ, ਸਿੰਗਲ ਟੀਚਰ ਦੇ ਮਸਲੇ ਦਾ ਹੱਲ ਅਤੇ 2019 ਵਿੱਚ ਹੋਈਆਂ ਬਦਲੀਆਂ ਨੂੰ ਲਾਗੂ ਕਰਵਾਉਣ ਲਈ ਮਿਤੀ 27 ਜੂਨ ਦਿਨ ਐਤਵਾਰ ਨੂੰ ਅਧਿਆਪਕ ਸਾਹਿਬਾਨ ਦਾ ਵੱਡਾ ਕਾਫਲਾ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ ,ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਕੰਬੋਜ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਵਿਭਾਗ ਵੱਲੋਂ ਸੈਸ਼ਨ 2020-21 ਦੀ ਬਦਲੀ ਪ੍ਰਕਿਰਿਆ ਤਹਿਤ ਕੀਤੀਆਂ ਬਦਲੀਆਂ ਲਾਗੂ ਕਰਨ ਦੀ ਮਿਤੀ ਵਾਰ-ਵਾਰ ਅੱਗੇ ਪਾਉਣਾ ਸਿੱਧ ਕਰਦਾ ਹੈ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀਆਂ ਬਦਲੀਆਂ ਪ੍ਰਤੀ ਸੁਹਿਰਦ ਨਹੀਂ ਸਨ ।

. ਆਗੂਆਂ ਨੇ ਦੱਸਿਆ ਕਿ ਸਾਲ 2020 ਦੇ ਸ਼ੁਰੂ ਵਿੱਚ ਲਾਗੂ ਕਰਨੀ ਬਣਦੀ ਬਦਲੀ ਪ੍ਰਕਿਰਿਆ ਨੂੰ ਕਈ ਮਹੀਨੇ ਲਟਕਾਉਣ ਤੋਂ ਬਾਅਦ ਜੇ ਕੁਝ ਅਧਿਆਪਕਾਂ ਦੀ ਬਦਲੀ ਹੋਈ ਹੈ ਤਾਂ ਹੁਣ ਵਿਭਾਗ ਵਲੋਂ ਲਾਗੂ ਕਰਨ ਤੋਂ ਟਾਲਾ ਵੱਟਿਆ ਗਿਆ । ਇਨ੍ਹਾਂ ਬਦਲੀਆਂ ‘ਤੇ ਅਨੇਕਾਂ ਅਜਿਹੀਆਂ ਸ਼ਰਤਾਂ ਲਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਅਧਿਆਪਕਾਂ ਦਾ ਕੋਈ ਕਸੂਰ ਨਹੀਂ ਹੈ ਸਗੋਂ ਸਰਕਾਰ ਦੀ ਨਲਾਇਕੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ‘ਚ ਸਟਾਫ਼ ਦੀ ਘਾਟ ਹੈ ਕਿਉਂਕਿ ਮੌਜੂਦਾ ਸਰਕਾਰ ਵਲੋਂ ਪਿਛਲੇ ਸਮੇਂ ਪ੍ਰਾਇਮਰੀ ਵਿਭਾਗ ਵਿੱਚ ਕੋਈ ਵੀ ਨਵੀ ਭਰਤੀ ਨੇਪਰੇ ਨਹੀਂ ਚਾੜ੍ਹੀ ਗਈ ਹੈ ਅਤੇ ਵਿਭਾਗ ਵੱਲੋਂ ਕੰਮ ਕਰਦੇ ਅਧਿਆਪਕਾਂ ਨੂੰ ਸਮੇਂ ਬੱਧ ਢੰਗ ਨਾਲ ਤਰੱਕੀਆਂ ਨਹੀਂ ਦਿੱਤੀਆਂ ਗਈਆਂ ਹਨ। ਪੰਜਾਬ ਭਰ ਵਿੱਚ ਬੀਪੀਈਓ ਦੀਆਂ 70 ਫੀਸਦੀ ਅਸਾਮੀਆਂ ਦਾ ਖਾਲੀ ਹੋਣਾ, ਸਰਕਾਰ ਅਤੇ ਵਿਭਾਗ ਦੀ ਘੋਰ ਨਲਾਇਕੀ ਹੈ ਅਤੇ ਪ੍ਰਾਇਮਰੀ ਸਿੱਖਿਆ ਨੂੰ ਅਣਗੌਲਿਆਂ ਕਰਨ ਦਾ ਵੱਡਾ ਸਬੂਤ ਹੈ। ਵਿਭਾਗ ਵੱਲੋਂ ਬਦਲੀਆਂ ਲਾਗੂ ਕਰਨ ਲਈ ਲਗਭਗ 10-15 ਵਾਰ ਲਾਗੂ ਕਰਨ ਦੇ ਲਾਰੇ ਨੂੰ ਅਗਾਂਹ ਵਧਾਇਆ ਗਿਆ ਅਤੇ ਅੰਤ ਯੂਨੀਅਨ ਵਲੋਂ ਕੀਤੇ ਉਪਰਾਲਿਆਂ ਨਾਲ ਜ਼ਿਲੇ ਦੇ ਅੰਦਰ ਦੀਆਂ ਬਦਲੀਆਂ ਹੀ ਲਾਗੂ ਕੀਤੀਆ ਗਈਆਂ, ਬਦਲੀਆਂ ਦਾ ਤੀਜਾ ਰਾਉਂਡ ਵੀ ਨਹੀਂ ਸ਼ੁਰੂ ਕੀਤਾ ਗਿਆ।ਉਹਨਾਂ ਕਿਹਾ ਅਧਿਆਪਕ ਆਪਣੇ ਘਰਾਂ ਤੋਂ 150-250 ਕਿਲੋਮੀਟਰ ਦੀ ਦੂਰੀ ਪਿਛਲੇ 4-5 ਸਾਲ ਤੋਂ ਡਿਊਟੀ ਨਿਭਾ ਰਹੇ ਹਨ ਅਤੇ ਤਰਨਤਾਰਨ ਤੋਂ ਬਦਲੀ ਹੋਏ ਅਧਿਆਪਕ ਜੋ ਕਿ ਬਦਲੀ ਹੋਣ ਦੇ ਬਾਵਜੂਦ ਫਾਰਗ ਨਹੀਂ ਕੀਤੇ ਗਏ ਸਨ, ਨੂੰ ਆਪਣੇ ਘਰਾਂ ਦੇ ਨੇੜੇ ਜਾਣ ਦੀ ਉਮੀਦ ਹੋਈ ਪਰ ਸਿਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਖੱਜਲ ਖਰਾਬੀ ਕੀਤੀ ਜਾ ਰਹੀ ਹੈ, ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਭਰਾਤਰੀ ਜਥੇਬੰਦੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ, |ਇਸ ਮੌਕੇ ਦੀਪਕ ਫਾਜਿਲਕਾ, ,ਜਸਵਿੰਦਰ ਸ਼ੇਖੜਾ,ਕੁਲਵਿੰਦਰ ਪਟਿਆਲਾ, ਸਰਬਜੀਤ ਸਿੰਘ ਭਾਵੜਾ, ਹਰਜਿੰਦਰ ਭਾਦਸੋਂ ,ਪਰਮਜੀਤ, ਮਾਛੀਵਾੜਾ,ਇੰਨਕਲਾਬ ਫਾਜਿਲਕਾ, ਸਤਨਾਮ ਮੋਹਾਲੀ ,ਅਮਨ ਛਾਬੜਾ, ਦੀਪ ਥਿੰਦ,ਗੁਰਪੀਤ ਮਰਿੰਡਾ, ਇੰਦਰਜੀਤ ਅਨੰਦਪੁਰ, ਅਮਨ ਬਰਨਾਲਾ, ਜਗਮੋਹਨ ਅੰਮਿਤਸਰ, ਗੁਰਦੀਪ ਡੋਡ ਮਾਨਸਾ, ਜਗਦੇਵ ਅੰਮਿਤਸਰ, ਦਵਿੰਦਰ ਬਠਿੰਡਾ, ਗੁਰਜੋਤ ਬਠਿੰਡਾ,ਡਿੰਪਲ ਬਠਿੰਡਾ, ਜਗਮੀਤ ਢਾਬਾ,ਮਨਦੀਪ ਜੋਗੀ, ਸੁਖਵਿੰਦਰ ਬੁਢਲਾਡਾ,ਰਾਮ ਔਲਖ ਆਦਿ ਸਾਥੀ ਮੌਜੂਦ ਸਨ

JOIN TELEGRAM GROUP FOR LATEST UPDATES FROM JOBSOFTODAY

ਈਟੀਟੀ ਅਧਿਆਪਕ ਯੂਨੀਅਨ ਪੰਜਾਬ ਵੱਲ੍ਹੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਆਰ ਪਾਰ ਦੀ ਜੰਗ ਦਾ ਵੱਡਾ ਫੈਸਲਾ

 ਈਟੀਟੀ ਅਧਿਆਪਕ ਯੂਨੀਅਨ ਪੰਜਾਬ ਵੱਲ੍ਹੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਆਰ ਪਾਰ ਦੀ ਜੰਗ ਦਾ ਵੱਡਾ ਫੈਸਲਾ


ਰਾਜੇਸ਼ ਕੁਮਾਰ ਬੁਢਲਾਡਾ ਸੂਬਾ ਪ੍ਰੈਸ ਸਕੱਤਰ ਬਣਾਏ ਗਏਚੰਡੀਗੜ੍ਹ 24 ਜੂਨ (ਪੱਤਰ ਪ੍ਰੇਰਕ )ਅੱਜ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼੍ਰ ਰਣਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਭਰਵੀਂ ਗਿਣਤੀ ਵਿੱਚ ਜ਼ਿਲ੍ਹਿਆਂ ਨੇ ਸ਼ਮੂਲੀਅਤ ਕੀਤੀ।


. ਜੰਥੇਬੰਦੀ ਵੱਲੋਂ ਲਏ ਗਏ ਫੈਸਲਿਆਂ ਤਹਿਤ 6 ਜੁਲਾਈ ਨੂੰ ਪੰਜਾਬ ਭਰ ਦੇ ਅਧਿਆਪਕ ਜ਼ਿਲ੍ਹਾ ਪੱਧਰਾਂ ਤੇ ਵੱਡੇ ਇਕੱਠ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਅਤੇ ਅਧਿਆਪਕਾਂ ਤੇ ਪੂਰਾ ਗ੍ਰੇਡ ਪੇਅ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦੇ ਕੇ ਰੋਸ ਜ਼ਾਹਿਰ ਕਰਨਗੇ। ਇਸ ਤੋਂ ਪਹਿਲਾਂ ਪੂਰੇ ਪੰਜਾਬ ਅੰਦਰ ਹਰੇਕ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਤੇ ਹੰਗਾਮੀ ਮੀਟਿੰਗਾਂ ਕਰਕੇ ਅਧਿਆਪਕਾਂ ਨੂੰ ਤਿਆਰ-ਬਰ-ਤਿਆਰ ਕੀਤਾ ਜਾਵੇਗਾ। ਹਰੇਕ ਜ਼ਿਲ੍ਹੇ ਵਿੱਚ ਸੈਂਟਰ ਪ੍ਰਧਾਨ, ਬਲਾਕ ਪ੍ਰਧਾਨ ਤੱਕ ਜੰਥੇਬੰਦੀ ਦਾ ਢਾਂਚਾ ਹੋਰ ਮਜ਼ਬੂਤ ਕੀਤਾ ਜਾਵੇਗਾ। ਜੰਥੇਬੰਦੀ ਦੇ ਹਰ ਅਧਿਆਪਕ ਦੀ ਲਿਸਟ ਤੇ ਉਸ ਦਾ ਵੇਰਵਾ ਗਰਾਊਂਡ ਲੈਵਲ ਤੱਕ ਸੈਂਟਰ ਪ੍ਰਧਾਨ, ਬਲਾਕ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਕੋਲ ਹੋਵੇਗਾ, ਤਾਂ ਜੋ ਭਵਿੱਖ ਵਿੱਚ ਚੱਲਣ ਵਾਲੇ ਫੈਸਲਾਕੁੰਨ ਸੰਘਰਸ਼ ਵਿੱਚ ਹਰੇਕ ਦੀ ਸ਼ਮੂਲੀਅਤ ਹੋਵੇ। ਇਸ ਮੌਕੇ ਜੰਥੇਬੰਦੀ ਨੇ ਇਹ ਵੀ ਫੈਸਲਾ ਕੀਤਾ ਕਿ ਜੇਕਰ ਸਰਕਾਰ ਵੱਲੋਂ ਅਧਿਆਪਕਾਂ ਦੀ ਮੁੱਢਲੀ ਮੰਗ ਪੁਰਾਣੀ ਪੈਨਸ਼ਨ ਅਤੇ ਪੇਅ ਗ੍ਰੇਡ ਜਲਦੀ ਨੂੰ ਜਲਦੀ ਹੀ ਲਾਗੂ ਨਹੀਂ ਕੀਤਾ ਜਾਂਦਾ, ਤਾਂ ਜੰਥੇਬੰਦੀ ਆਪਣੇ ਐਕਸ਼ਨ ਹੋਰ ਤਿੱਖੇ ਕਰਕੇ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਜਾ ਰਹੀ ਹੈ, ਜਿਸ ਸਬੰਧੀ ਸਾਰੀ ਪਲਾਨਿੰਗ ਬਣਾ ਲਈ ਹੈ। ਜੰਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਰਾਜੇਸ਼ ਕੁਮਾਰ ਬੁਢਲਾਡਾ ਨੂੰ ਜੰਥੇਬੰਦੀ ਦਾ ਸੂਬਾ ਪ੍ਰੈੱਸ ਸਕੱਤਰ ਵੀ ਨਿਯੁਕਤ ਕੀਤਾ ਗਿਆ। ਇਸ ਮੀਟਿੰਗ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਅਧਿਆਪਕਾਂ ਦੀ ਅੰਤਰ ਜ਼ਿਲ੍ਹਾ ਬਦਲੀ ਬਹਾਲ ਕਰਨ ਵੀ ਮੰਗ ਕੀਤੀ।

ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ

ਇਸ ਸਮੇਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ ਤੇ ਬਲਰਾਜ ਸਿੰਘ ਘਲੋਟੀ, ਕੁਲਵਿੰਦਰ ਜਹਾਂਗੀਰ ਸੰਗਰੂਰ, ਬੂਟਾ ਸਿੰਘ ਮੋਗਾ, ਉਂਕਾਰ ਸਿੰਘ ਗੁਰਦਾਸਪੁਰ, ਪਰਮਜੀਤ ਮਾਨ ਲੁਧਿਆਣਾ, ਗੁਰਜੀਤ ਜੱਸੀ ਬਠਿੰਡਾ, ਜਸਵਿੰਦਰ ਸਿੰਘ ਬਰਗਾੜੀ, ਰਾਜੇਸ਼ ਕੁਮਾਰ ਬੁਢਲਾਡਾ, ਸ਼ਿਵਰਾਜ ਜਲੰਧਰ, ਸ਼੍ਰੀ ਰਾਮ ਨਵਾਂ ਸ਼ਹਿਰ, ਸ਼ਿਵ ਰਾਣਾ ਮੁਹਾਲੀ, ਬਲਵੀਰ ਸਿੰਘ ਮੁਹਾਲੀ, ਸੋਮਨਾਥ ਹੁਸ਼ਿਆਰਪੁਰ, ਜਗਰੂਪ ਸਿੰਘ ਫਿਰੋਜ਼ਪੁਰ, ਕੁਲਦੀਪ ਸੱਭਰਵਾਲ ਫਾਜ਼ਿਲਕਾ, ਲਵਦੀਪ ਸ਼ਰਮਾਂ ਸੰਗਰੂਰ, ਸਤਨਾਮ ਸਿੰਘ ਗੁਰਦਾਸਪੁਰ, ਸਮਸ਼ੇਰ ਸਿੰਘ ਬਾਜਵਾ ਆਦਿ ਹਾਜ਼ਰ ਸਨ।

JOIN TELEGRAM GROUP FOR LATEST UPDATES FROM JOBSOFTODAY

ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਲਾਇਬ੍ਰੇਰੀਅਨ, ਕਲਰਕ ਸਮੇਤ ਵੱਖ ਵੱਖ ਅਸਾਮੀਆਂ ਲਈ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

JOIN TELEGRAM GROUP FOR LATEST UPDATES FROM JOBSOFTODAY


ਕਰੋਨਾ ਮਹਾਂਮਾਰੀ ਦੋਰਾਨ ਪਰਿਵਾਰ ਦੇ ਮੁਖੀ ਦੀ ਮੌਤ ਉਪਰੰਤ ਪੈਨਸ਼ਨ ਲਗਵਾਉਣ ਸਬੰਧੀ ਪੱਤਰ


 

ਕੱਲ੍ਹ ਤੋਂ ਲੱਗਣਗੇ ਪੰਜਾਬ ਦੇ ਸਰਕਾਰੀ ਸਕੂਲ

 ਕੱਲ੍ਹ ਤੋਂ ਲੱਗਣਗੇ ਪੰਜਾਬ ਦੇ ਸਰਕਾਰੀ ਸਕੂਲਪੰਜਾਬ ਰਾਜ ਦੇ ਸਮੂਹ ਸਰਕਾਰੀ ਸਕੂਲ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਿਤੀ 25 ਜੂਨ ਤੋਂ ਖੁੱਲ੍ਹ ਰਹੇ ਹਨ ।

ਪੰਜਾਬ ਵਿਚ ਪੈ ਰਹੀ  ਗਰਮੀ ਤੇ ਸੰਭਾਵਨਾ  ਲੱਗ ਰਹੀ ਸੀ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਛੁੱਟੀਆਂ ਇਕ ਹਫਤੇ ਲਈ ਹੋਰ ਵਧਾ ਦਿੱਤੀਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਇਸ ਤਰ੍ਹਾਂ ਦਾ ਕੋਈ ਵੀ ਪੱਤਰ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਸਕੂਲ 25 ਜੂਨ ਤੋਂ ਖੁੱਲ੍ਹਣਗੇ।

ਸਿੱਖਿਆ ਵਿਭਾਗ ਦੇ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ  ਸਟਾਫ ਹਾਜ਼ਰ ਹੋਵੇਗਾ ਅਤੇ ਬੱਚਿਆਂ ਬਾਰੇ ਹਾਲੇ ਤੱਕ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ।

.

ਕੀ ਹੋਵੇਗਾ ਸਕੂਲਾਂ ਦਾ ਸਮਾਂ? 

ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ  ( ਪੜ੍ਹੋ ਇਥੇ) ਅਨੁਸਾਰ ਸਕੂਲਾਂ ਦਾ ਸਮਾਂ ਪਹਿਲਾਂ ਦੀ ਤਰ੍ਹਾਂ 8 ਵਜੇ ਤੋਂ 2 ਵਜੇ ਤੱਕ ਹੋਵੇਗਾ।

ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ

ਸਟਾਫ ਦੀ ਹਾਜ਼ਰੀ ਲਈ ਕੀ ਹੈ ਨਿਰਦੇਸ਼?

ਪੰਜਾਬ ਸਰਕਾਰ ਵਲੋ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਨੂੰ ਵਾਪਸ ਲੈ ਲਿਆ ਗਿਆ ਹੈ ਜਿਸ ਵਿਚ ਪੰਜਾਬ ਸਟਾਫ ਦੀ 50% ਹਾਜਰੀ ਦੇ ਆਦੇਸ਼ ਦਿੱਤੇ ਗਏ ਸਨ। ਨਵੀਆਂ ਜਾਰੀ ਹਦਾਇਤਾਂ ਅਨੁਸਾਰ  ( ਪੜ੍ਹੋ ਇਥੇ) ਸਕੂਲ ਮੁਖੀ ਲੋੜ ਅਨੁਸਾਰ ਆਪਣੇ ਸਟਾਫ ਨੂੰ ਸਕੂਲਾਂ ਵਿੱਚ   ਬੁਲਾ ਸਕਣਗੇ ਭਾਵ ਸਕੂਲ ਮੁਖੀ 100% ਸਟਾਫ ਨੂੰ ਸਕੂਲ ਵਿੱਚ ਹਾਜ਼ਰ ਹੋਣ ਲਈ ਪਾਬੰਦ ਕਰ ਸਕਣਗੇ। 


WE ARE ON TELGRAM,JOIN TELEGRAM GROUP FOR LATEST UPDATES FROM US


ਸੁਪ੍ਰੀਮ ਕੋਰਟ ਦਾ ਆਦੇਸ਼: ਸਾਰੇ ਬੋਰਡ 12 ਵੀਂ ਜਮਾਤ ਦਾ ਨਤੀਜਾ 31 ਜੁਲਾਈ ਤੱਕ ਐਲਾਨੇ

ਬਹੁਤੇ ਰਾਜ ਬੋਰਡਾਂ ਨੇ ਆਪਣੀ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਅਜਿਹੀ ਸਥਿਤੀ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਸਾਰੇ ਰਾਜ ਬੋਰਡਾਂ   ਨੂੰ 12 ਵੀਂ ਦਾ ਨਤੀਜਾ 31 ਜੁਲਾਈ ਤੱਕ ਐਲਾਨਣ ਦੇ ਆਦੇਸ਼ ਦਿੱਤੇ ਹਨ। 


ਸੁਪਰੀਮ ਕੋਰਟ ਨੇ ਕਿਹਾ, ਜਿਨ੍ਹਾਂ ਰਾਜਾਂ ਨੇ ਅੰਦਰੂਨੀ ਮੁਲਾਂਕਣ ਦੀ ਯੋਜਨਾ ਅਜੇ ਤਿਆਰ ਨਹੀਂ ਕੀਤੀ ਗਈ ਹੈ, ਉਨ੍ਹਾਂ ਕੋਲ 10 ਦਿਨ ਦਾ ਸਮਾਂ ਹੈ।

 ਇਸ ਤੋਂ ਪਹਿਲਾਂ, ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਇਸ ਦੀ ਯੋਜਨਾ ਇਹ ਹੈ ਕਿ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁਲਾਂਕਣ ਦਾ ਮਾਪਦੰਡ 10 ਵੀਂ ਅਤੇ 11 ਵੀਂ ਜਮਾਤ ਦੇ ਨਤੀਜਿਆਂ ਤੇ ਅਧਾਰਤ ਹੋਵੇਗਾ।


ਸੀਬੀਐਸਈ ਨੇ ਕਿਹਾ ਕਿ 12 ਵੀਂ ਦੇ ਕੁੱਲ ਅੰਕ ਪਿਛਲੀਆਂ ਪ੍ਰੀਖਿਆਵਾਂ ਦੇ ਪ੍ਰਦਰਸ਼ਨ ਦੇ ਅਧਾਰਤ ਹੋਣਗੇ। ਬੋਰਡ ਨੇ ਦੱਸਿਆ ਸੀ ਕਿ ਨਤੀਜੇ 31 ਜੁਲਾਈ ਤੱਕ ਜਾਰੀ ਕਰ ਦਿੱਤੇ ਜਾਣਗੇ।

ਪੰਜਾਬ 'ਚ ਇਸ ਸਾਲ ਕੇਵਲ 42 ਬੇਰੁਜਗਾਰਾਂ ਨੂੰ ਮਿਲਿਆ ਬੇਰੁਜਗਾਰੀ ਭੱਤਾ

 


ਚੰਡੀਗੜ੍ਹ, 23 ਜੂਨ ( ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ, ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਵਿਧਾਇਕ ਮੀਤ ਹੇਅਰ ਨੇ ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਿ ਡਾਇਰੈਕਟਰ ਰੁਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਘਰ ਘਰ ਰੁਜਗਾਰ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ 'ਚ 9 ਲੱਖ 97 ਹਜਾਰ 319 ਤਾਂ ਸਿਰਫ ਕਰਜ ਬੈਂਕਾਂ ਦੇ ਕਰਜੇ ਦਿਖਾਏ ਗਏ ਨੇ।


ਜਦੋਂ ਕਿ ਕੈਪਟਨ ਸਰਕਾਰ ਇਸ ਦਾਅਵੇ 'ਚ ਪ੍ਰਧਾਨ ਮੰਤਰੀ ਕੁਸਲ ਵਿਕਾਸ ਯੋਜਨਾ , ਪ੍ਰਧਾਨ ਮੰਤਰੀ ਸਕਿਲ ਵਿਕਾਸ ਮਿਸਨ ਅਤੇ ਵੱਖ ਵੱਖ ਕਾਲਜਾਂ ਦੀਆਂ ਪਲੇਸਮੈਂਟਸ 'ਚ ਬੈਠੇ ਵਿਦਿਆਰਥੀਆਂ ਦੀ ਗਿਣਤੀ ਵੀ ਸਾਮਲ ਕੀਤੀ ਗਈ ਹੈ।

ਸਪੋਰਟਸ ਅਥਾਰਟੀ ਪਟਿਆਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

 


Nursing Assistant
SAI NS NIS, Patiala invites applications from eligible candidates for engagement for 01 post of Nursing Assistant (Male) on contract basis. 

However, SAI reserves the right to transfer the selected candidates anywhere in India.

 Remuneration: - Designation Remuneration 
Nursing Assistant Rs 25,000/-

 (Specific Requirements, Short listing and Interview Information) 

 1. ESSENTIAL REQUIRMENTS
   a) ESSENTIAL EDUCATIONAL QUALIFICATIONS. 

 1. Matriculation or its equivalent from a recognized university/Board.

 2. Certificate in General Nursing and Midwifery from a recognized Institution or equivalent qualification for male nurses.Masseur and  Masseuse Recruitment

SAI NS NIS, Patiala invites applications from eligible candidates for engagement of 01 Masseur and 02 Masseuse on contract basis.

 However, SAI reserves the right to transfer the selected candidates anywhere in India. 

Essential Requirements, Short listing and Interview Information
 ESSENTIAL REQUIREMENTS (a) EDUCATIONAL QUALIFICATIONS. Passed 10+2 from a recognized board with a certificate course/skill development program for Masseur/Masseuse/Massage Therapy/Sports Masseur/ Masseuse from a recognized institution.

 (b) WORK EXPERIENCE. Minimum 2 years of work experience as Masseur/ Masseuse. 

.


Young Professional ( legal)
SAI NS NIS, Patiala invites applications from eligible candidates for engagement for the post of Young Professional (Legal) on contract basis. However, SAI reserves the right to transfer the selected candidates anywhere in India. 

Job Description   
Name of Section: Number  Young Professional - Legal 01 

Duties:  To provide Consultancy to handle all legal matters related to NIS, Patiala. Drafting of Contracts, Memorandum, Agreements, MoU and all such legal documents pertaining to NIS.

ਸਪੋਰਟਸ ਅਥਾਰਟੀ ਪਟਿਆਲਾ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

 DOWNLOAD OFFICIAL NOTIFICATION FOR THE RECRUITMENT OF NURSING ASSISTANT 


DOWNLOAD OFFICIAL NOTIFICATION FOR THE RECRUITMENT OF Young Professional ( legal) 


DOWNLOAD OFFICIAL NOTIFICATION FOR THE RECRUITMENT OF 01 Masseur and 02 Masseuse

लोक सेवा आयोग ने 5 विभागों में भर्ती के लिए मांगे आवेदन,

For more information DOWNLOAD OFFICIAL NOTIFICATION

RECENT UPDATES

Today's Highlight