Sunday, 27 June 2021

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ 28 ਤੋਂ 30 ਜੂਨ ਤੱਕ ਕਲਮ ਛੋੜ ਹੜਤਾਲ ਰਹੇਗੀ ਜਾਰੀ

 ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੋਈ ਵਰਚੁਅਲ ਸੂਬਾ ਕਮੇਟੀ ਮੀਟਿੰਗ ਵਿੱਚ ਇਹ ਅਹਮ ਫੈਸਲਾ ਲਿਆ ਗਿਆ ਹੈ ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਕਿ ਮਿਤੀ 28, 29ਅਤੇ 30 ਨੂੰ ਕਲਮ ਛੋੜ ਹੜਤਾਲ ਜਾਰੀ ਰਹੇਗੀ ਅਤੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਮੂਹ ਦਫ਼ਤਰੀ ਕਰਮਚਾਰੀ ਇਸ ਹੜਤਾਲ ਵਿਚ ਵਧ ਚੜ ਕੇ ਹਿੱਸਾ ਲੈਣ ਲੈਣਗੇ। 


ਇਸ ਬਾਬਤ ਪ੍ਰਧਾਨ ਮਨੋਹਰ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਟਕਾਉਂਦੀ ਆ ਰਹੀ ਹੈ ਅਤੇ ਜਿਸ ਵਿੱਚ ਕੁਝ ਮੰਗਾਂ ਮੰਨੀਆਂ ਵੀ ਜਾ ਚੁੱਕੀਆਂ ਹਨ ਕਿ ਉਨ੍ਹਾਂ ਨੂੰ ਧਰਾਤਲ ਤੇ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਕਲਮਛੋਡ਼ ਹਡ਼ਤਾਲ ਤੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਨੇ ਪਰ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ ਇਸ ਲਈ ਸੂਬਾ ਕਮੇਟੀ ਦੀ ਹੋਈ ਵਰਚੁਅਲ ਮੀਟਿੰਗ ਵਿਚ ਇਹ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਆਉਣ ਵਾਲੇ ਅਗਲੇ ਤਿੰਨ ਦਿਨਾਂ ਤੱਕ ਪਹਿਲਾਂ ਵਾਂਗ ਕਲਮ ਛੋੜ ਹੜਤਾਲ ਜਾਰੀ ਰਹੇਗੀ। 

ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ

 ਮੈਡੀਕਲ ਆਕਸੀਜਨ ਉਤਪਾਦਨ ‘ਚ ਪੰਜਾਬ ਦੀ ਵੱਡੀ ਪੁਲਾਂਘ; ਜੁਲਾਈ ‘ਚ ਸ਼ੁਰੂ ਹੋਣਗੇ 75 ਪੀ.ਐਸ.ਏ. ਪਲਾਂਟ: ਮੁੱਖ ਸਕੱਤਰ


ਅਧਿਕਾਰੀਆਂ ਨੂੰ ਜੀਵਨ ਰੱਖਿਅਕ ਗੈਸ ਦੇ ਦਬਾਅ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਅਤੇ 25 ਜੁਲਾਈ ਤੱਕ ਪਲਾਂਟ ਸਥਾਪਤ ਕਰਨ ਦਾ ਕੰਮ ਮੁਕੰਮਲ ਕਰਨ ਲਈ ਕਿਹਾ


ਚੰਡੀਗੜ, 27 ਜੂਨ:


ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖੀਰ ਤੱਕ 75 ਹੋਰ ਪ੍ਰੈੱਸ਼ਰ ਸਵਿੰਗ ਐਡਸੌਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ। 


ਅੱਜ ਇਸ ਸਬੰਧੀ ਐਲਾਨ ਕਰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਅਗਲੇ ਮਹੀਨੇ ਦੇ ਅੰਤ ਤੱਕ ਇਹ ਪਲਾਂਟ ਲਗਾਉਣ ਅਤੇ ਇਸ ਜੀਵਨ ਰੱਖਿਅਕ ਗੈਸ ਦਾ ਉੱਚਿਤ ਪ੍ਰੈੱਸਰ ਤੇ ਸੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਾਲ ਸੂਬੇ ਦੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਆਕਸੀਜਨ ਸਪਲਾਈ ਦੀ ਮੰਗ ਪੂਰੀ ਹੋਵੇਗੀ। 


ਪੀ.ਐਸ.ਏ. ਪਲਾਂਟਾਂ ਦੀ ਸਥਾਪਨਾ ਅਤੇ ਇਸ ਨਾਲ ਜੁੜੇ ਕੰਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟਾਂ ਦੀ ਸਥਾਪਨਾ ਤੋਂ ਪਹਿਲਾਂ ਦੀਆਂ ਸਾਰੀਆਂ ਗਤੀਵਿਧੀਆਂ ਨੂੰ 15 ਜੁਲਾਈ ਤੱਕ ਮੁਕੰਮਲ ਕੀਤਾ ਜਾਵੇ ਤਾਂ ਜੋ ਪਲਾਂਟਾਂ ਦੀ ਸਥਾਪਨਾ ਅਤੇ ਇਨਾਂ ਨੂੰ ਚਲਾਉਣ ਦਾ ਕੰਮ 25 ਜੁਲਾਈ ਤੱਕ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨਾਂ ਨੇ ਇਸ ਨਾਲ ਸਬੰਧਤ ਹੋਰ ਕੰਮਾਂ ਜਿਵੇਂ ਸਾਈਟ ਤਿਆਰ ਕਰਨ, ਜੈਨਰੇਟਰਾਂ ਅਤੇ ਗੈਸ ਪਾਈਪਲਾਈਨ ਨੈੱਟਵਰਕ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ।


ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੁਚਾਰੂ ਕੰਮਕਾਜ ਅਤੇ ਨਿਯਮਤ ਰੂਪ ਵਿੱਚ ਜਾਣਕਾਰੀ ਉਪਲੱਬਧ ਕਰਵਾਉਣ ਲਈ ਹਰੇਕ ਸਾਈਟ ਵਾਸਤੇ ਡਿਪਟੀ ਕਮਿਸ਼ਨਰ, ਸਾਰੇ ਨੋਡਲ ਅਫਸਰਾਂ, ਕੰਮ ਕਰਨ ਵਾਲੀ ਏਜੰਸੀ ਅਤੇ ਹਸਪਤਾਲ ਸੁਪਰਡੈਂਟ ਦਾ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ।  


ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਜੋ ਸੂਬੇ ਦੇ ਆਕਸੀਜਨ ਪ੍ਰਬੰਧਨ ਗਰੁੱਪ ਦੇ ਮੁਖੀ ਵੀ ਹਨ, ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੰਜਾਬ ਕੋਲ ਜਲੰਧਰ ਅਤੇ ਲੁਧਿਆਣਾ ਵੱਚ 1400 ਲਿਟਰ ਪ੍ਰਤੀ ਮਿੰਟ (ਐਲ.ਪੀ.ਐਮ.) ਦੀ ਸਮਰੱਥਾ ਵਾਲੇ ਆਪਣੇ ਦੋ ਪੀ.ਐਸ.ਏ. ਪਲਾਂਟ ਹਨ। ਭਾਰਤ ਸਰਕਾਰ ਦੁਆਰਾ ਮੁੱਖ ਤੌਰ ’ਤੇ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਜ਼ਿਲਾ ਹਸਪਤਾਲਾਂ ਲਈ 42 ਪਲਾਂਟ ਅਲਾਟ ਕੀਤੇ ਗਏ ਹਨ, ਜਦੋਂ ਕਿ ਵੱਖ-ਵੱਖ ਏਜੰਸੀਆਂ/ ਨਿੱਜੀ ਸੰਸਥਾਵਾਂ ਵੱਲੋਂ ਸੂਬੇ ਲਈ ਹੋਰ 33 ਪਲਾਂਟਾਂ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਨਾਲ ਰਾਜ ਦੀ ਆਕਸੀਜਨ ਉਤਪਾਦਨ ਸਮਰੱਥਾ ਪ੍ਰਤੀ ਦਿਨ ਤਕਰੀਬਨ 50 ਮੀਟਰਕ ਟਨ ਤੋਂ ਵੱਧ ਜਾਵੇਗੀ। 


ਉਨਾਂ ਅੱਗੇ ਦੱਸਿਆ ਕਿ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਦੇਣ ਅਤੇ ਫੋਟੋਆਂ ਅਪਲੋਡ ਕਰਨ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾਏਗੀ ਅਤੇ ਨੋਡਲ ਅਫਸਰਾਂ ਨੂੰ ਇਸ ਵਿੱਚ ਰਜਿਸਟਰ ਕੀਤਾ ਜਾਵੇਗਾ ਅਤੇ ਸਿਖਲਾਈ ਦਿੱਤੀ ਜਾਵੇਗੀ।


ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜ ਪੀ.ਐਸ.ਏ. ਪਲਾਂਟ ਪਹਿਲਾਂ ਹੀ ਸਥਾਪਤ ਕੀਤੇ ਜਾ ਚੁੱਕੇ ਹਨ, ਜੋ ਅਜੇ ਪਰੀਖਣ ਪੜਾਅ ਅਧੀਨ ਹਨ ਅਤੇ ਹੋਰ ਪੰਜ ਪਲਾਂਟ ਸਥਾਪਤ ਕਰਨ ਵਾਸਤੇ ਸਾਈਟ ਤਿਆਰ ਕਰ ਲਈ ਗਈ ਹੈ ਅਤੇ ਡੀ.ਆਰ.ਡੀ.ਓ. ਨੂੰ ਇਹ ਪਲਾਂਟ ਬਰਨਾਲਾ, ਹੁਸ਼ਿਆਰਪੁਰ, ਫਿਰੋਜਪੁਰ, ਕਪੂਰਥਲਾ ਅਤੇ ਤਰਨ ਤਾਰਨ ਵਿੱਚ ਲਗਾਉਣ ਬਾਰੇ ਦੱਸਿਆ ਗਿਆ ਹੈ।


ਐਨ.ਐਚ.ਏ.ਆਈ., ਜੋ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਵਾਸਤੇ ਇੱਕ ਕਾਰਜਕਾਰੀ ਏਜੰਸੀ ਹੈ, ਨੂੰ ਅਲਾਟ ਕੀਤੇ ਗਏ ਕੰਮਾਂ ਨੂੰ 10 ਜੁਲਾਈ ਤੱਕ ਪੂਰਾ ਕਰਨ ਲਈ ਕਿਹਾ ਗਿਆ ਹੈ। ਐਨ.ਐਚ.ਏ.ਆਈ ਦੇ ਆਰ.ਓ. ਸ੍ਰੀ ਆਰ.ਪੀ. ਸਿੰਘ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਸਬੰਧੀ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ।


ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਸੀ.ਐਮ.ਡੀ. (ਪੀ.ਐਸ.ਪੀ.ਸੀ.ਐਲ.) ਏ ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਭਾਗ ਵਿਕਾਸ ਪ੍ਰਤਾਪ, ਵਧੀਕ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਸਮੂਹ ਡਿਪਟੀ ਕਮਿਸ਼ਨਰ ਮੌਜੂਦ ਸਨ। 

ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

 ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ

ਚੰਡੀਗੜ, 27 ਜੂਨ: 

ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। 


ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ। ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।


ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
PUNJAB POLICE RECRUITMENT 2021: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ


 ਸਬ-ਇੰਸਪੈਕਟਰਾਂ ਅਤੇ ਕਾਂਸਟੇਬਲਾਂ ਦੀ ਭਰਤੀ: ਪੰਜਾਬ ਪੁਲਿਸ ਵੱਲੋਂ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ

ਪੰਜਾਬ ਪੁਲਿਸ ਵੱਲੋਂ ਪਹਿਲੇ ਦਿਨ ਸਾਰੇ ਜ਼ਿਲਿਆਂ ਵਿੱਚ ਕਰਵਾਈ ਗਈ ਸਪੈਸ਼ਲ ਰਨ ਵਿੱਚ ਹਜ਼ਾਰਾਂ ਉਮੀਦਵਾਰਾਂ ਨੇ ਲਿਆ ਹਿੱਸਾ

ਇਸ ਕਦਮ ਦਾ ਉਦੇਸ਼ ਅਗਾਮੀ ਪੁਲਿਸ ਭਰਤੀਆਂ ਵਿੱਚ ਹਿੱਸਾ ਲੈਣ ਲਈ ਸਾਰੇ ਸੰਭਾਵੀ ਉਮੀਦਵਾਰਾਂ ਨੂੰ ਨਿਰਪੱਖ ਅਤੇ ਬਰਾਬਰ ਮੌਕੇ ਪਦਾਨ ਕਰਨਾ: ਡੀ.ਜੀ.ਪੀ. ਦਿਨਕਰ ਗੁਪਤਾ


 ਚੰਡੀਗੜ, 27 ਜੂਨ:


ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਪੁਲਿਸ ਫੋਰਸ ਵਿਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਦੇ ਮੁਫਤ ਕੋਚਿੰਗ ਅਤੇ ਸਿਖਲਾਈ ਸੈਸ਼ਨ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ।


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸੀ.ਪੀਜ਼ / ਐਸ.ਐਸ.ਪੀਜ਼ ਨੇ ਅੱਜ ਆਪਣੇ ਸਬੰਧਤ ਜ਼ਿਲਿਆਂ ਦੀਆਂ ਪੁਲਿਸ ਲਾਈਨਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਸਪੈਸ਼ਲ ਰਨ ਅਤੇ ਲੰਬੀ ਛਾਲ ਤੇ ਉੱਚੀ ਛਾਲ ਦੀ ਸਿਖਲਾਈ ਦੇ ਕੇ ਵੱਖ ਵੱਖ ਫਿਜ਼ੀਕਲ ਟਰਾਇਲਾਂ ਲਈ ਮੁਫਤ ਕੋਚਿੰਗ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਸਮੇਤ ਹਜ਼ਾਰਾਂ ਉਮੀਦਵਾਰਾਂ ਨੇ ਮੁਫਤ ਕੋਚਿੰਗ ਲਈ ਆਪਣਾ ਨਾਮ ਦਰਜ ਕਰਵਾਇਆ ਅਤੇ ਪਹਿਲੇ ਦਿਨ ਕਰਵਾਈ ਗਈ ਸਪੈਸ਼ਲ ਰਨ ਵਿੱਚ ਹਿੱਸਾ ਲਿਆ।


ਇਸ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4362 ਕਾਂਸਟੇਬਲਾਂ ਦੀ ਭਰਤੀ ਸਬੰਧੀ ਐਲਾਨ ਕੀਤੇ ਜਾਣ ਤੋਂ ਬਾਅਦ ਉਲੀਕੀ ਗਈ ਹੈ ਜਿਸ ਲਈ ਅਰਜ਼ੀ ਫਾਰਮ ਜੁਲਾਈ, 2021 ਦੇ ਅੱਧ ਤੱਕ ਕੱਢੇ ਜਾਣਗੇ। ਇਸ ਭਰਤੀ ਵਿੱਚ ਪੰਜਾਬ ਪੁਲਿਸ ਦੇ ਜ਼ਿਲਾ ਕਾਡਰ ਵਿੱਚ 2016 ਅਤੇ ਆਰਮਡ ਕਾਡਰ ਵਿੱਚ 2346 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਓ.ਐਮ.ਆਰ. ਅਧਾਰਤ ਐਮ.ਸੀ.ਕਿਊ. ਲਿਖਤੀ ਟੈਸਟ 25-26 ਸਤੰਬਰ, 2021 ਨੂੰ ਹੋਵੇਗਾ।


ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਜਿੱਥੇ ਇਸ ਭਰਤੀ ਲਈ ਤਿਆਰੀ ਵਾਸਤੇ ਜਨਤਕ ਥਾਵਾਂ, ਜਨਤਕ ਪਾਰਕ, ਸਟੇਡੀਅਮ ਅਤੇ ਪੁਲਿਸ ਲਾਈਨ ਦੇ ਗਰਾਊਂਡ ਪਹਿਲਾਂ ਹੀ ਖੋਲ ਦਿੱਤੇ ਗਏ ਹਨ, ਓਥੇ ਹੀ ਪੁਲਿਸ ਵੱਲੋਂ ਕੋਚਾਂ ਅਤੇ ਲੋੜੀਂਦੇ ਖੇਡ ਉਪਕਰਨਾਂ ਜਿਸ ਵਿੱਚ ਉਮੀਦਵਾਰਾਂ ਦੀ ਤਿਆਰੀ ਲਈ ਹਾਈ ਜੰਪ ਸਟੈਂਡ/ਗੱਦੇ ਅਤੇ ਲੰਬੀ ਛਾਲ ਵਾਸਤੇ ਬੁਨਿਆਦੀ ਢਾਂਚਾ ਸ਼ਾਮਲ ਹੈ, ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

All about PUNJAB POLICE RECRUITMENT 2021 SEE HERE


ਉਨਾਂ ਕਿਹਾ ਕਿ ਡਰਿਲ ਇੰਸਟ੍ਰਕਟਰਾਂ ਦੀ ਨਿਗਰਾਨੀ ਹੇਠ ਲੱਗਣ ਵਾਲੀਆਂ ਕੋਚਿੰਗ ਕਲਾਸਾਂ ਦੇ ਸਵੇਰੇ ਅਤੇ ਸ਼ਾਮ, ਦੋ ਸੈਸ਼ਨ ਹੋਣਗੇ।


ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ, “ਇਹ ਮੁਫਤ ਕੋਚਿੰਗ ਸੈਸ਼ਨ ਸ਼ੁਰੂ ਕਰਨ ਦਾ ਉਦੇਸ਼ ਹਰੇਕ ਸੰਭਾਵੀ ਉਮੀਦਵਾਰ ਨੂੰ ਅਗਾਮੀ ਪੁਲਿਸ ਭਰਤੀਆਂ ਵਿਚ ਹਿੱਸਾ ਲੈਣ ਲਈ ਨਿਰਪੱਖ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।” ਉਨਾਂ ਕਿਹਾ ਕਿ ਪੀ.ਐਸ.ਟੀ. ਭਰਤੀ ਪ੍ਰਕਿਰਿਆ ਦਾ ਇਕ ਜ਼ਰੂਰੀ ਹਿੱਸਾ ਹੈ।


ਦੱਸਣਯੋਗ ਹੈ ਕਿ ਪੀ.ਐਸ.ਟੀ. ਵਿੱਚ 1600 ਮੀਟਰ ਦੌੜ, ਉੱਚੀ ਛਾਲ ਅਤੇ ਲੰਬੀ ਛਾਲ ਸਮੇਤ 3 ਫਿਜ਼ੀਕਲ ਟਰਾਇਲ ਈਵੈਂਟ ਸ਼ਾਮਲ ਹਨ। ਹਾਲਾਂਕਿ ਸਰੀਰਕ ਜਾਂਚ ਟੈਸਟ ਦੇ ਮਾਪਦੰਡ ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਵੱਖਰੇ ਹੋਣਗੇ।


ਡੀ.ਜੀ.ਪੀ. ਨੇ ਕਿਹਾ ਕਿ ਭਰਤੀ ਪ੍ਰਕਿਰਿਆ ਚੱਲਣ ਤੱਕ ਮੁਫ਼ਤ ਕੋਚਿੰਗ ਕਲਾਸਾਂ ਜਾਰੀ ਰਹਿਣਗੀਆਂ ਅਤੇ ਮੁਫਤ ਕੋਚਿੰਗ ਲੈੈਣ ਦਾ ਕੋਈ ਵੀ ਚਾਹਵਾਨ ਉਮੀਦਵਾਰ ਸਬੰਧਤ ਜ਼ਿਲਾ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਇਸ ਮੰਤਵ ਲਈ ਹਰਕੇ ਜ਼ਿਲੇ ਲਈ ਨੋਡਲ ਅਧਿਕਾਰੀ ਨਾਮਜ਼ਦ ਕੀਤੇ ਜਾ ਰਹੇ ਹਨ।


ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਵੱਖ-ਵੱਖ ਕਾਡਰਾਂ ਵਿਚ 824 ਸਬ-ਇੰਸਪੈਕਟਰਾਂ, 787 ਹੈੱਡ ਕਾਂਸਟੇਬਲਾਂ, 7788 ਕਾਂਸਟੇਬਲਾਂ ਦੀ ਸਿੱਧੀ ਨਿਯੁਕਤੀ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।


ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦੀ ਵਰਤੋਂ ਕਰਦਿਆਂ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਲਈ ਸਰਗਰਮੀ ਨਾਲ ਤਿਆਰੀਆਂ ਸ਼ੁਰੂ ਕਰਨ। ਉਨਾਂ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।


ਇਸ ਦੌਰਾਨ ਕੋਵਿਡ ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਜ਼ਿਲਾ ਪੁਲਿਸ ਇਕਾਈਆਂ ਨੂੰ ਸਾਰੀਆਂ ਗਤੀਵਿਧੀਆਂ ਖੁੱਲੇ ਵਿੱਚ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Guidelines of 55-Award to SC Sports Students Scheme

 GUIDELINES FOR SCHOLARSHIP SCHEMES DOWNLOAD HERE


Guidelines of 55-Award to SC Sports Students Scheme 


ਪੰਜਾਬ ਵਿੱਚ ਖੁੱਲਣਗੇ ਹੋਰ ਸੈਨਿਕ ਸਕੂਲ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਰਾਜਨਾਥ ਸਿੰਘ ਨੂੰ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਦੀ ਸਥਾਪਨਾ ਲਈ ਸਮਝੌਤਾ ਪੱਤਰ ਨੂੰ ਮਨਜੂਰੀ ਦੇਣ ਅਤੇ ਬਠਿੰਡਾ ਵਿਚ ਇਕ ਹੋਰ ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਅਪੀਲ

ਚੰਡੀਗੜ੍ਹ, 26 ਜੂਨ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਗੁਰਦਾਸਪੁਰ ਜਿਲ੍ਹੇ ਵਿਚ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਸਥਾਪਤ ਕਰਨ ਲਈ ਕੀਤੇ ਸਮਝੌਤਾ ਪੱਤਰ (ਐਮ.ਓ.ਏ.) ਨੂੰ ਤੁਰੰਤ ਮਨਜੂਰੀ ਦੇਣ ਅਤੇ ਬਠਿੰਡਾ ਵਿਖੇ ਤੀਜੇ ਸੈਨਿਕ ਸਕੂਲ ਨੂੰ ਵੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ।


          ਕੇਂਦਰੀ ਰੱਖਿਆ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਮੰਤਰਾਲੇ ਪਾਸੋਂ ਪ੍ਰਵਾਨਗੀ ਪੱਤਰ ਪ੍ਰਾਪਤ ਹੁੰਦੇ ਸਾਰ ਤੀਜੇ ਸੈਨਿਕ ਸਕੂਲ ਲਈ ਐਮ.ਓ.ਏ. ਉਤੇ ਹਸਤਾਖ਼ਰ ਕਰੇਗੀ।


          ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਦੂਜੇ ਸੈਨਿਕ ਸਕੂਲ ਦੀ ਸਥਾਪਨਾ ਲਈ ਡੱਲਾ ਗੋਰੀਆਂ (ਜਿਲ੍ਹਾ ਗੁਰਦਾਸਪੁਰ) ਵਿਖੇ 40 ਏਕੜ ਜ਼ਮੀਨ ਪਹਿਲਾਂ ਹੀ ਅਲਾਟ ਕਰ ਦਿੱਤੀ ਹੈ ਅਤੇ ਸਮਝੌਤਾ ਪੱਤਰ ਉਤੇ ਦਸਤਖ਼ਤ ਕਰਕੇ ਇਸ ਨੂੰ ਰੱਖਿਆ ਮੰਤਰਾਲੇ ਵਿਚ ਸਾਬਕਾ-ਸੈਨਿਕ ਭਲਾਈ ਵਿਭਾਗ ਕੋਲ ਸੌਂਪਿਆ ਜਾ ਚੁੱਕਾ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਰਾਏ ਮੁਤਾਬਕ ਪੰਜਾਬੀ ਨੌਜਵਾਨਾਂ ਦੀਆਂ ਖਾਹਿਸ਼ਾਂ ਦੀ ਪੂਰਤੀ ਲਈ ਇਹ ਵੀ ਕਾਫੀ ਨਹੀਂ ਹੈ।


          ਮਾਲਵਾ, ਦੋਆਬਾ ਅਤੇ ਮਾਝਾ ਖੇਤਰ ਜੋ ਸੂਬੇ ਦੀ ਕੁਦਰਤੀ ਤੌਰ ਉਤੇ ਭੂਗੋਲਿਕ ਵੰਡ ਹਨ, ਵਿਚ ਘੱਟੋ-ਘੱਟ ਇਕ ਸੈਨਿਕ ਸਕੂਲ ਦੀ ਲੋੜ ਉਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਬਠਿੰਡਾ ਵਿਚ ਤੀਜਾ ਸੈਨਿਕ ਸਕੂਲ ਇਸ ਲੋੜ ਨੂੰ ਢੁਕਵੇਂ ਰੂਪ ਵਿਚ ਪੂਰਾ ਕਰ ਸਕਦਾ ਹੈ।


          ਮੁੱਖ ਮੰਤਰੀ ਨੇ ਦੱਸਿਆ ਕਿ ਸੈਨਿਕ ਸਕੂਲ ਵੱਕਾਰੀ ਸੰਸਥਾਵਾਂ ਹਨ ਜਿਨ੍ਹਾਂ ਨੇ ਮੁਲਕ ਭਰ ਵਿਚ ਬੱਚਿਆ ਨੂੰ ਸਿੱਖਿਆ ਮੁਹੱਈਆ ਕਰਵਾਉਣ ਵਿਚ ਉਚ ਮਿਆਰ ਨੂੰ ਨਿਰੰਤਰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਲਾਂ ਤੋਂ ਇਹ ਸਕੂਲ ਨੌਜਵਾਨਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਦੇ ਗੁਣਾਂ ਦੇ ਧਾਰਨੀ ਬਣਾਉਂਦੇ ਹਨ ਅਤੇ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਅੱਜ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਪ੍ਰਮੁੱਖ ਅਹੁਦਿਆਂ ਉਤੇ ਦੇਸ਼ ਦੀ ਸੇਵਾ ਕਰ ਰਹੇ ਹਨ।


          ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੈਨਿਕ ਸਕੂਲ, ਕਪੂਰਥਲਾ ਹੀ ਪੰਜਾਬ ਦਾ ਇਕ ਸੈਨਿਕ ਸਕੂਲ ਹੈ ਜੋ ਸਾਲ 1961 ਵਿਚ ਸਥਾਪਤ ਕੀਤਾ ਗਿਆ ਸੀ। ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਹੀ ਫੌਜ ਵਿਚ ਜਾਣ ਅਤੇ ਮੁਲਕ ਦੀ ਸੇਵਾ ਕਰਨ ਦੇ ਮਿਸਾਲੀ ਜਜ਼ਬੇ ਦਾ ਪ੍ਰਗਟਾਵਾ ਕੀਤਾ ਹੈ ਜਿਸ ਕਰਕੇ ਸੂਬੇ ਵਿਚ ਹੋਰ ਸੈਨਿਕ ਸਕੂਲ ਸਥਾਪਤ ਕੀਤੇ ਜਾਣ ਦੀ ਫੌਰੀ ਲੋੜ ਹੈ।

ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

 ਮੁੱਖ ਮੰਤਰੀ ਨੇ ਦੂਜੇ ਸੂਬਿਆਂ ਰਾਹੀਂ ਪਾਕਿਸਤਾਨ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਦੁਹਰਾਈ

ਨਸ਼ਿਆਂ ਦੇ ਖਾਤਮੇ ਲਈ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਲਈ ਆਖਿਆ

ਜ਼ਬਤ ਕੀਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਲਾਈਵ ਨਸ਼ਟ ਕਰਨ ਦੀ ਡਿਜੀਟਲ ਤੌਰ ਉਤੇ ਸ਼ੁਰੂਆਤ ਕੀਤੀ

ਚੰਡੀਗੜ੍ਹ, 26 ਜੂਨ


           ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਨਾਲ ਨਿਪਟਣ ਲਈ ਕੌਮੀ ਡਰੱਗ ਨੀਤੀ ਲਿਆਉਣ ਲਈ ਆਪਣੀ ਮੰਗ ਨੂੰ ਦੁਹਰਾਉਂਦੇ ਹੋਏ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਾਸਤੇ ਐਸ.ਟੀ.ਐਫ., ਪੁਲੀਸ ਅਤੇ ਖੁਫੀਆ ਵਿੰਗ ਦਰਮਿਆਨ ਹੋਰ ਤਾਲਮੇਲ ਕਰਨ ਦੀ ਲੋੜ ਉਤੇ ਜੋਰ ਦਿੱਤਾ।


          ਇਸ ਅਲਾਮਤ ਖਿਲਾਫ ਲੜਾਈ ਵਿਚ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਆਲਮੀ ਸਮੱਸਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਵਰਗੇ ਗੁਆਂਢੀ ਸੂਬੇ ਨਸ਼ਿਆਂ ਦੀ ਤਸਕਰੀ ਨਾਲ ਨਿਪਟਣ ਲਈ ਕਾਰਗਰ ਢੰਗ-ਤਰੀਕਾ ਲਾਗੂ ਕਰਨ ਵਾਸਤੇ ਰਜਾਮੰਦ ਹੋਏ ਸਨ ਪਰ ਇਸ ਪਾਸੇ ਵੱਲ ਮਹੱਤਵਪੂਰਨ ਅਮਲ ਨਹੀਂ ਹੋਇਆ।


          ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਪ੍ਰਤੀ ਕਿਸੇ ਕਿਸਮ ਦਾ ਲਿਹਾਜ਼ ਨਹੀਂ ਵਰਤੇਗੀ। ਉਨ੍ਹਾਂ ਨੇ ਇਸ ਸਮੱਸਿਆ ਦਾ ਕਾਰਨ ਸੂਬੇ ਵਿਚ ਨਾਰਕੋ-ਅੱਤਵਾਦ ਨੂੰ ਹੱਲਾਸ਼ੇਰੀ ਦੇਣ ਲਈ ਪਾਕਿਸਤਾਨ ਦੇ ਨਾਲ-ਨਾਲ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦਰਿਮਆਨ ਮਜਬੂਤ ਗੱਠਜੋੜ ਦੱਸਿਆ।


          ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਹਾੜੇ ਮੌਕੇ ਲੋਕਾਂ ਨੂੰ ਮੁਖਾਤਿਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਹੁਤੇ ਨਸ਼ੇ ਖਾਸ ਤੌਰ ਉਤੇ ਅਫਗਾਨਿਸਤਾਨ ਤੋਂ ਹੈਰੋਇਨ ਦੀ ਤਸਕਰੀ ਵਾਇਆ ਪਾਕਿਸਤਾਨ, ਗੁਆਂਢੀ ਸੂਬੇ ਹਰਿਆਣਾ, ਜੰਮੂ ਕਸ਼ਮੀਰ, ਰਾਜਸਥਾਨ, ਦਿੱਲੀ ਅਤੇ ਇੱਥੋਂ ਤੱਕ ਕਿ ਨੇਪਾਲ ਤੋਂ ਹੁੰਦੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਪੰਜਾਬ ਦੀ ਜਵਾਨੀ ਨੂੰ ਕਮਜੋਰ ਕਰਨ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਤੋਂ ਦੂਰ ਕਰਨ ਲਈ ਪਾਕਿਸਤਾਨ ਦੀ ਸਾਜਿਸ਼ ਦੱਸਿਆ। ਉਨ੍ਹਾਂ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਅਤੇ ਕਾਂਡਲਾ ਬੰਦਰਗਾਹ ਰਾਹੀਂ ਪੰਜਾਬ ਨੂੰ ਭੇਜੀ ਜਾਣ 700 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੇ ਜਾਣ ਦੀਆਂ ਘਟਨਾਵਾਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜੰਮੂ ਕਸ਼ਮੀਰ ਵਿਚ ਉੜੀ ਸੈਕਟਰ ਰਾਹੀਂ ਪਾਕਿਸਤਾਨ ਵੱਲੋਂ ਖਤਰਨਾਕ ਹਥਿਆਰ ਭੇਜੇ ਗਏ।


          ਹਾਲ ਹੀ ਵਿੱਚ ਕੈਨੇਡਾ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ ਦੀ ਘਟਨਾ ਉਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਇਸ ਜੁਰਮ ਵਿਚ ਕੁਝ ਪੰਜਾਬੀ ਨੌਜਵਾਨਾਂ ਦੀ ਵੀ ਸ਼ਮੂਲੀਅਤ ਪਾਈ ਗਈ ਹੈ ਜਿਸ ਨਾਲ ਨਾ ਸਿਰਫ ਪੰਜਾਬ ਦੀ ਬਦਨਾਮੀ ਹੋਈ ਹੈ ਸਗੋਂ ਦੁਨੀਆ ਭਰ ਵਿਚ ਅਮਨ-ਅਮਾਨ ਨਾਲ ਰਹਿ ਰਹੇ ਪੰਜਾਬੀਆਂ ਦੇ ਅਕਸ ਨੂੰ ਵੀ ਸੱਟ ਵੱਜੀ ਹੈ।


          ਨਸ਼ਿਆਂ ਵਿਰੁੱਧ ਲੜਾਈ ਵਿਚ ਹੁਣ ਤੱਕ ਚੁੱਕੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ‘ਏ’ ਕੈਟਾਗਰੀ ਦੇ ਦੋ ਗੈਂਗਸਟਰਾਂ ਨੂੰ ਸਫਲਤਾਪੂਰਵਕ ਡਿਪੋਰਟ ਕਰਵਾਇਆ ਹੈ ਜਿਨ੍ਹਾਂ ਵਿਚ ਸਾਲ 2019 ਵਿਚ ਅਰਮੀਨੀਆ ਤੋਂ ਸੁਖਪ੍ਰੀਤ ਬੁੱਢਾ ਅਤੇ ਸਾਲ 2021 ਵਿਚ ਯੂ.ਏ.ਈ. ਤੋਂ ਸੁੱਖ ਭਿਖਾਰੀਵਾਲਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗੌਰਵ ਪਟਿਆਲ ਨੂੰ ਅਰਮੀਨੀਆ ਤੋਂ ਡਿਪੋਰਟ ਕੀਤਾ ਜਾਣਾ ਪ੍ਰਕਿਰਿਆ ਅਧੀਨ ਹੈ ਜਦਕਿ ਰਮਨਜੀਤ ਰੋਮੀ ਜੋ ਗੈਂਗਸਟਰਾਂ ਦੇ ਇਕ ਹੈਂਡਲਰ ਹੈ, ਨੂੰ ਹਾਂਗਕਾਂਗ ਤੋਂ ਵਾਪਸ ਲਿਆਂਦਾ ਜਾ ਰਿਹਾ ਹੈ। ਇਸੇ ਤਰ੍ਹਾਂ ਗੈਂਗਸਟਰ ਹੈਰੀ ਚੱਠਾ ਨੂੰ ਪੁਰਤਗਾਲ ਤੋਂ ਅਤੇ ਗਗਨ ਹਠੂਰ ਨੂੰ ਆਸਟ੍ਰੇਲੀਆ ਤੋਂ ਵਾਪਸ ਲਿਆਂਦਾ ਜਾ ਰਿਹਾ ਹੈ।


          ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ 2 ਅਕਤੂਬਰ, 2018 ਨੂੰ ਸ਼ੁਰੂ ਕੀਤੇ ਬੱਡੀ ਪ੍ਰੋਗਰਾਮ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ ਇਸ ਪ੍ਰੋਗਰਾਮ ਨੂੰ 16,000 ਵਿਦਿਅਕ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ 37 ਲੱਖ ਵਿਦਿਆਰਥੀਆਂ ਅਤੇ 1.30 ਸੀਨੀਅਰ ਬੱਡੀਜ਼ ਉਤੇ ਅਧਾਰਿਤ 7.5 ਲੱਖ ਬੱਡੀ ਗਰੁੱਪ ਕਾਇਮ ਕੀਤੇ ਗਏ।


          ਇਸ ਮੌਕੇ ਮੁੱਖ ਮੰਤਰੀ ਨੇ ਅਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਜ਼ਬਤ ਕੀਤੇ ਨਸ਼ਿਆਂ/ਨਸ਼ੀਲੀਆਂ ਦਵਾਈਆਂ ਨੂੰ ਲਾਈਵ ਨਸ਼ਟ ਕਰਨ ਦੀ ਡਿਜੀਟਲ ਤੌਰ ਉਤੇ ਸ਼ੁਰੂਆਤ ਕੀਤੀ। ਇਸ ਖੇਪ ਵਿਚ ਕੌਮਾਂਤਰੀ ਮੰਡੀ ਵਿਚ 1318 ਕਰੋੜ ਰੁਪਏ ਦੀ ਕੀਮਤ ਵਾਲੀ 659 ਕਿਲੋ ਹੈਰੋਇਨ, 3000 ਕਿਲੋ ਭੁੱਕੀ, 5.8 ਕਰੋੜ ਗੋਲੀਆਂ/ਕੈਪਸੂਲ, 166 ਕਿਲੋ ਗਾਂਜਾ, 5 ਕਿਲੋ ਚਰਸ ਅਤੇ ਵੱਡੀ ਮਾਤਰਾ ਵਿਚ ਭੰਗ, ਸਮੈਕ, ਸਿਰਪ (ਪੀਣ ਵਾਲੀ ਦਵਾਈ) ਅਤੇ ਟੀਕੇ ਸ਼ਾਮਲ ਹਨ।


          ਉਨ੍ਹਾਂ ਨੇ ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗਾਂ ਵੱਲੋਂ ਹਫ਼ਤਾ ਭਰ ਚੱਲਣ ਵਾਲੀ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। 


          ਇਸ ਤੋਂ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾਖੋਰੀ ਨੂੰ ਨੱਥ ਪਾਉਣ ਲਈ ਕਾਫ਼ੀ ਹੱਦ ਤੱਕ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਨਸ਼ਾ ਛੱਡਣ ਦਾ ਇਲਾਜ ਲੈ ਰਹੇ ਵਿਅਕਤੀਆਂ ਨੂੰ ਹਰ ਸਾਲ 70 ਕਰੋੜ ਰੁਪਏ ਦੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਸਨ। ਨਸ਼ਾ ਪੀੜਤਾਂ ਨੂੰ ਇਲਾਜ ਲਈ ਮੁਫ਼ਤ ਦਵਾਈਆਂ ਪ੍ਰਦਾਨ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ 70 ਕਰੋੜ ਰੁਪਏ ਖ਼ਰਚ ਕਰਨ ਨਾਲ ਨਸ਼ਾ ਛੱਡਣ ਲਈ ਇਲਾਜ ਲੈਣ ਵਾਲੇ ਵਿਅਕਤੀਆਂ ਦੀ ਗਿਣਤੀ 2,67,000 ਤੋਂ ਵਧ ਕੇ 6,72,000 ਹੋ ਗਈ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਵਾਸਤੇ ਸਕੂਲ ਦੇ ਪਾਠਕ੍ਰਮ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਦਾ ਵਿਸ਼ਾ ਸ਼ਾਮਲ ਕਰਨ।


ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਤੋਂ ਪਿੱਛੇ ਹਟਣ ਦੇ ਅਮਰੀਕਾ ਦੇ ਫੈਸਲੇ ਦੇ ਮੱਦੇਨਜ਼ਰ ਪੁਲਿਸ ਫੋਰਸ ਨੂੰ ਵਧੇਰੇ ਚੌਕਸ ਰਹਿਣ ਲਈ ਨਿਰਦੇਸ਼ ਦੇਣ।


ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਲਗਭਗ 550 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਸਾਂਝੀ ਹੋਣ ਕਰਕੇ ਇਹ ਹੈਰੋਇਨ, ਖਾਸ ਤੌਰ `ਤੇ ਅਫ਼ਗਾਨਿਸਤਾਨ ਵਿੱਚ ਪੈਦਾ ਕੀਤੀ ਗਈ, ਦੀ ਦੇਸ਼ ਭਰ ਦੇ ਹੋਰਨਾਂ ਰਾਜਾਂ ਨੂੰ ਤਸਕਰੀ ਲਈ ਆਵਾਜਾਈ ਦਾ ਮੁੱਖ ਰਸਤਾ ਬਣ ਗਿਆ ਹੈ। ਪਾਕਿਸਤਾਨ ਨੇ ਨਦੀਆਂ, ਸਰਹੱਦੀ ਵਾੜ, ਸਮੁੰਦਰੀ ਰਸਤੇ ਸਮੇਤ ਵੱਖ-ਵੱਖ ਢੰਗਾਂ ਦੀ ਵਰਤੋਂ ਕਰਦਿਆਂ ਪੰਜਾਬ ਵਿਚ ਹੈਰੋਇਨ ਦੀ ਤਸਕਰੀ ਲਈ ਸਰਹੱਦਾਂ `ਤੇ ਇਕ ਵਿਸ਼ਾਲ ਤਸਕਰੀ ਬੁਨਿਆਦੀ ਢਾਂਚਾ ਸਥਾਪਤ ਕੀਤਾ ਹੈ।


ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 420 ਤੋਂ ਵੱਧ ਵੱਡੇ ਤਸਕਰਾਂ (2 ਕਿੱਲੋ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਦੇ ਅਧਾਰ `ਤੇ) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਸਾ ਤੋਂ ਅਤਿ ਲੋੜੀਂਦੇ ਨਸ਼ਾ ਤਸਕਰ ਰਣਜੀਤ ਚੀਤਾ ਨੂੰ ਵੀ ਕਾਬੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਜਨਵਰੀ, 2020 ਵਿਚ ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਵਿਚ ਇਕ ਨਾਰਕੋ ਯੂਨਿਟ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿਚ ਇਕ ਅਫਗਾਨੀ ਵਿਅਕਤੀ ਨੂੰ ਗ੍ਰਿਫਤਾਰੀ ਕਰਨ ਦੇ ਨਾਲ 190 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਸੀ।


ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਗਏ ਕੁਝ ਪੁਲਿਸ ਮੁਲਾਜ਼ਮਾਂ, ਫੌਜ ਅਤੇ ਬੀ.ਐਸ.ਐਫ. ਦੇ ਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੁਲਿਸ ਨੇ ਐਨ.ਡੀ.ਪੀ.ਐਸ. ਤਹਿਤ 233 ਕਰੋੜ ਰੁਪਏ ਦੀ ਗੈਰਕਾਨੂੰਨੀ ਜਾਇਦਾਦ ਜ਼ਬਤ ਕੀਤੀ ਹੈ।


ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਵੱਖ-ਵੱਖ ਫਾਰਮਾ ਡਰੱਗ ਇਕਾਈਆਂ ਦਾ ਵੀ ਪਰਦਾਫਾਸ਼ ਕੀਤਾ ਸੀ ਅਤੇ ਇਨ੍ਹਾਂ ਕਾਰਵਾਈਆਂ ਵਿੱਚ ਟਰਾਮਾਡੋਲ, ਐਲਪ੍ਰੈਕਸ ਅਤੇ ਬੇਨਾਡਰਿਲ ਆਦਿ ਸਮੇਤ ਭਾਰੀ ਮਾਤਰਾ ਵਿੱਚ ਫਾਰਮਾ ਡਰੱਗਸ ਵੀ ਜ਼ਬਤ ਕੀਤੀਆਂ ਗਈਆਂ ਸਨ। ਪੁਲਿਸ ਵਿਭਾਗ ਵੱਲੋਂ ਦਿੱਲੀ ਦੇ ਬਾਹਰਵਾਰ ਨਰੇਲਾ ਵਿੱਚ ਇੱਕ ਫਾਰਮਾ ਫੈਕਟਰੀ ਦਾ ਪਰਦਾਫਾਸ਼ ਵੀ ਕੀਤਾ ਗਿਆ ਸੀ ਜੋ ਪੰਜਾਬ ਸਮੇਤ 17 ਰਾਜਾਂ ਵਿੱਚ ਫਾਰਮਾ ਡਰੱਗਜ਼ ਸਪਲਾਈ ਸਪਲਾਈ ਕਰਨ ਵਿੱਚ ਸ਼ਾਮਲ ਪਾਈ ਗਈ ਸੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਡਰੱਗ ਫੈਕਟਰੀ ਦਾ ਵੀ ਪਰਦਾਫਾਸ਼ ਕੀਤਾ ਗਿਆ ਹੈ।


      ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ ਨੇ ਖੁਲਾਸਾ ਕੀਤਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਦਰ 50 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਈ ਹੈ।


ਇਸ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੇ ਨੋਡਲ ਅਧਿਕਾਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਨੇ ਮਿਸ਼ਨ ਰੈੱਡ ਸਕਾਈ ਦੀ ਸ਼ੁਰੂਆਤ ਕੀਤੀ ਸੀ ਅਤੇ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਤੱਕ ਪਹੁੰਚ ਕੀਤੀ।


ਇਸ ਸਮਾਗਮ ਵਿਚ ਹਿੱਸਾ ਲੈਂਦਿਆਂ ਜਲੰਧਰ ਤੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੀਤ ਕੌਰ, ਨਸ਼ਿਆਂ ਦੀ ਸਮੱਸਿਆ `ਚੋਂ ਨਿਕਲੇ ਸੰਗਰੂਰ ਦੇ ਹਰਵਿੰਦਰ ਸਿੰਘ, ਤਰਨਤਾਰਨ ਜ਼ਿਲ੍ਹੇ ਦੀ ਡੈਪੋ ਹੈੱਡਮਿਸਟ੍ਰੈੱਸ ਜੀ.ਐਚ.ਐਸ. ਪੰਜਰ ਜੀਤ ਕੌਰ, ਨਸ਼ਾ ਵਿਰੋਧੀ ਨਿਗਰਾਨ ਕਮੇਟੀ ਦੀ ਮੈਂਬਰ ਲੁਧਿਆਣਾ ਤੋਂ ਡਾ. ਸੁਖਪਾਲ ਕੌਰ ਅਤੇ ਸਰਕਾਰੀ ਕਾਲਜ ਮੁਹਾਲੀ ਤੋਂ ਬੀ.ਐਸਸੀ ਨਾਨ-ਮੈਡੀਕਲ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਨੇ ਆਪਣੀ ਜਾਣਕਾਰੀ ਅਤੇ ਤਜਰਬੇ ਸਾਂਝੇ ਕੀਤੇ।

ਸਰਕਾਰੀ ਕਰਮਚਾਰੀਆਂ ਨੂੰ ਮੈਡੀਕਲ ਆਧਾਰ ਤੇ ਛੁੱਟੀਆਂ ਦੇਣ ਬਾਰੇ ਕੀ ਹਨ ਹਦਾਇਤਾਂ? ਪੜ੍ਹੋ


ਸਰਕਾਰੀ ਕਰਮਚਾਰੀਆਂ ਨੂੰ ਮੈਡੀਕਲ ਆਧਾਰ ਤੇ ਛੁੱਟੀਆਂ ਦੇਣ ਬਾਰੇ ਹਦਾਇਤਾਂ

ਸਿੱਖਿਆ ਵਿਭਾਗ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮੈਡੀਕਲ ਛੁੱਟੀ ਲੈਣ ਸੰਬੰਧੀ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਜਾਇਜ਼ ਕੇਸਾਂ ਨੂੰ ਦੇਖਦੇ ਹੋਏ ਲੋੜਵੰਦ ਕਰਮਚਾਰੀਆਂ ਨੂੰ ਬਿਮਾਰੀ ਦੀ ਸੂਰਤ ਵਿੱਚ ਛੁੱਟੀ ਦਿੱਤੀ ਜਾ ਸਕਦੀ ਹੈ।


ਡਾਇਰੈਕਟੋਰੇਟ ਸਿੱਖਿਆ ਵਿਭਾਗ ਨੇ ਆਪਣੇ ਪੱਤਰ 15/86-2015ਕੋ ਸੈੱਲ (1)ਮਿਤੀ 30-1-19 ਅਨੁਸਾਰ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਰਮਚਾਰੀ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ ਬਲਕਿ ਸੰਬੰਧਤ ਮੁਖੀਆਂ ਨੂੰ ਮੈਡੀਕਲ ਆਧਾਰ ਤੇ ਛੁੱਟੀਆਂ ਮਨਜ਼ੂਰ ਕਰਨ ਸੰਬੰਧੀ ਪੰਜਾਬ ਸਿਵਲ ਸੇਵਾਵਾਂ ਵਿੱਚ ਦਰਜ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇ ਪੱਤਰ ਰਾਹੀਂ ਇਹ ਵੀ ਸਪਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਜਾਂਚ ਦੇ ਆਧਾਰ ਤੇ ਕਰਮਚਾਰੀਆਂ ਨੂੰ ਪ੍ਰਾਈਵੇਟ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਸਰਟੀਫਿਕੇਟ ਪੇਸ਼ ਕਰਨ ਤੇ ਅਜਿਹੀਆਂ ਛੁੱਟੀਆਂ ਪ੍ਰਾਪਤ ਕਰਨ ਤੋਂ ਰੋਕਿਆ ਜਾਵੇ।

ਸਿੱਖਿਆ ਵਿਭਾਗ ਵੱਲੋਂ ਜੇਕਰ ਛੁੱਟੀ ਮਨਜ਼ੂਰ ਕਰਨ ਵਾਲੀ ਅਥਾਰਟੀ ਦੀ ਇਹ ਤਸੱਲੀ ਹੋ ਜਾਵੇ ਕਿ ਸਬੰਧਤ ਕਰਮਚਾਰੀ ਨੂੰ ਆਪਣੀ ਬਿਮਾਰੀ ਦੀ ਸੂਰਤ ਵਿੱਚ ਉਸ ਵੱਲੋਂ ਕੇਵਲ ਤਿੰਨ ਦਿਨਾਂ ਦੀ ਛੁੱਟੀ ਅਪਲਾਈ ਕੀਤੀ ਹੈ ਤਾਂ ਸਬੰਧਤ ਅਧਿਕਾਰੀ/ਸਕੂਲ ਮੁਖੀ ਵਲੋਂ  ਅਜਿਹੀ ਛੁੱਟੀ ਬਿਨਾਂ ਮੈਡੀਕਲ ਸਰਟੀਫਿਕੇਟ ਵੀ ਮਨਜ਼ੂਰ ਕੀਤੀ ਜਾ ਸਕਦੀ ਹੈ ਪ੍ਰੰਤੂ ਅਜਿਹੀ ਛੁੱਟੀ ਨੂੰ ਮੈਡੀਕਲ ਆਧਾਰ ਤੇ ਪ੍ਰਾਪਤ ਕੀਤੀ ਗਈ ਛੁੱਟੀ ਨਾ ਮੰਨਿਆ ਜਾਵੇ ਕਿਉਂਕਿ ਇਹ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ -1ਭਾਗ -1ਦੇ ਨਿਯਮ 8.16(2)ਵਿੱਚ ਸਪਸ਼ਟ ਕੀਤਾ ਹੋਇਆ ਹੈ ਸਰਕਾਰੀ ਹਸਪਤਾਲਾਂ ਦੇ ਮੈਡੀਕਲ ਅਫ਼ਸਰਾਂ ਵੱਲੋਂ ਦਿੱਤਾ ਮੈਡੀਕਲ ਸਰਟੀਫਿਕੇਟ ਜਾਇਜ਼ ਮੰਨਿਆ ਜਾਵੇ।


ਇਹ ਵੀ ਪੜ੍ਹੋ: ਸਰਕਾਰੀ ਕਰਮਚਾਰੀਆਂ/ ਅਧਿਆਪਕਾਂ ਲਈ ਛੁੱਟੀਆਂ ਸਬੰਧੀ ਜ਼ਰੂਰੀ ਪੱਤਰ  ਜੇਕਰ ਕਿਸੇ ਸਰਕਾਰੀ ਕਰਮਚਾਰੀ ਜਾਂ ਉਸਦੇ ਪਰਿਵਾਰ ਦੇ ਮੈਂਬਰਾਂ ਦਾ ਕੋਈ ਆਪ੍ਰੇਸ਼ਨ ਆਦਿ ਦੀ ਸਬੰਧਤ ਹਸਪਤਾਲ ਵੱਲੋਂ ਪਹਿਲਾਂ ਹੀ ਤਾਰੀਖ ਮੁਕੱਰਰ ਕੀਤੀ ਜਾ ਚੁੱਕੀ ਹੋਵੇ ਤਾਂ ਅਜਿਹੀ ਸੂਰਤ ਵਿਚ ਸਬੰਧਤ ਡਾਕਟਰ ਦੀ ਸਿਫ਼ਾਰਸ਼ ਦੇ ਆਧਾਰ ਤੇ ਮੈਡੀਕਲ ਛੁੱਟੀ ਸੰਬਧਤ ਦਫ਼ਤਰ ਦੇ ਮੁਖੀ ਵੱਲੋਂ ਮਨਜ਼ੂਰ ਕੀਤੀ ਜਾਵੇ।


ਪੰਜਾਬ ਸਰਕਾਰ ਵੱਲੋਂ GIS/ GPF ਵਿਆਜ਼ ਦਰਾਂ ਦੀ ਜਾਣਕਾਰੀ, ਪੜ੍ਹੋ ਇਥੇ ਕਿਸੇ ਵੀ ਕਰਮਚਾਰੀ ਨੂੰ ਕੇਵਲ ਜਾਇਜ਼ ਕੇਸਾਂ ਵਿੱਚ ਹੀ ਮੈਡੀਕਲ ਆਧਾਰ ਤੇ ਕੇਵਲ 10 ਦਿਨਾਂ ਦੀ ਛੁੱਟੀ ਲਈ ਸਬੰਧਤ ਸਕੂਲ ਮੁਖੀ ਵੱਲੋਂ ਪ੍ਰਦਾਨ ਕੀਤੀ ਜਾਵੇ ਅਤੇ ਇਸ ਤੋਂ ਵੱਧ ਸਮੇਂ ਲਈ ਛੁੱਟੀ ਸਮਰੱਥ ਵੱਲੋਂ ਦਿੱਤੇ ਗਏ ਸਰਟੀਫਿਕੇਟ ਦੇ ਆਧਾਰ ਵਿੱਚ ਡੀਪੀਆਈ ਦੀ ਬਜਾਏ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਪੱਧਰ ਤੇ ਮਨਜ਼ੂਰ ਕੀਤੀ ਜਾਵੇ ।

ੳੁਨ੍ਹਾਂ ਵਿਸ਼ੇਸ਼ ਤੌਰ ਤੇ ਇਹ ਵੀ ਆਪਣੇ ਪੱਤਰ ਵਿਚ ਸਪੱਸ਼ਟ ਕੀਤਾ ਹੈ ਕਿ ਮੈਡੀਕਲ ਆਧਾਰ ਤੇ ਛੁੱਟੀ ਵੀ ਆਨਲਾਈਨ ਅਪਲਾਈ ਕੀਤੀ ਜਾਵੇਗੀ ਅਤੇ ਆਫਲਾਈਨ ਤੇ ਕੋਈ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ ਜੇਕਰ ਕੋਈ ਕਰਮਚਾਰੀ ਗੰਭੀਰ ਬੀਮਾਰੀ ਤੋਂ ਪੀਡ਼ਤ ਹੈ ਜਿਵੇਂ ਕਿ ਕੈਂਸਰ ਦਿਲ ਦਾ ਮਰੀਜ਼ ਦੁਰਘਟਨਾ ਦੇ ਕੇਸ ਜਾਂ ਹਸਪਤਾਲ ਵਿੱਚ ਦਾਖ਼ਲ ਹੋਵੇ ਤਾਂ ਉਨ੍ਹਾਂ ਲਈ ਇਹ ਹਦਾਇਤਾਂ ਲਾਗੂ ਨਹੀਂ ਹੋਣਗੀਆਂ।

ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮਿਤੀ ਤੈਅ

 


ਭਾਰਤੀ ਫ਼ੌਜ ਵਿਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ 7 ਤੋਂ 26 ਫਰਵਰੀ ਤੁਕ ਹੋਏ ਸਰੀਰਕ ਟੈਸਟਾਂ ਵਿਚ ਪਾਸ ਉਮੀਦਵਾਰਾਂ ਦੀ 25 ਜੁਲਾਈ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਸ ਸਬੰਧੀ ਫ਼ੌਜ ਭਰਤੀ ਦਫ਼ਤਰ ਨੇ ਰੋਲ ਨੰਬਰ ਪ੍ਰਾਪਤ ਕਰਨ ਲਈ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ।

Also Read: ਪੰਜਾਬ ਪੁਲਿਸ ਭਰਤੀ ਅਪਡੇਟ 4000 ਤੋਂ ਵਧ ਅਸਾਮੀਆਂ ਤੇ ਭਰਤੀ

ਆਂਗਣਵਾੜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਵਿਚ 3900 ਦੇ ਕਰੀਬ ਉਮੀਦਵਾਰ ਪ੍ਰੀਖਿਆ ਦੇਣਗੇ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਦੇ ਲਿਖਤੀ ਇਮਤਿਹਾਨ ਬਾਰੇ ਦੱਸਿਆ ਗਿਆ ਹੈ ਕਿ ਇਹ ਪ੍ਰੀਖਿਆ 25 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਕਰਵਾਈ ਜਾਵੇਗੀ। ਉਮੀਦਵਾਰਾਂ ਨੂੰ 6 ਜੁਲਾਈ ਤੋਂ ਰੋਲ ਨੰਬਰ ਜਾਰੀ ਕੀਤੇ ਜਾਣਗੇ, ਜਿਸ ਵਿਚ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਅਤੇ ਬਰਨਾਲਾ ਦੀਆਂ ਸਾਰੀਆਂ ਤਹਿਸੀਲਾਂ ਦੇ ਉਮੀਦਵਾਰਾਂ ਨੂੰ ਰੋਲ ਨੰਬਰ ਆਰਮੀ ਦਫ਼ਤਰੀ ਵਿਖੇ ਦਿੱਤੇ ਜਾਣਗੇ।
WE ARE ON TELGRAM,JOIN TELEGRAM GROUP FOR LATEST UPDATES FROM JOBSOFTODAY

12ਵੀਂ ਜਮਾਤ ਦਾ ਨਤੀਜਾ ਬਣਨਾ ਸ਼ੁਰੂ

 


ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਗਾਈਡਲਾਈਨਜ਼ ਮੁਤਾਬਕ 12ਵੀਂ ਜਮਾਤ ਦਾ ਨਤੀਜਾ ਬਣਨਾ ਸ਼ੁਰੂ ਹੋ ਚੁੱਕਾ ਹੈ। 31 ਜੁਲਾਈ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਹੋਣਾ ਹੈ ਜਿਨ੍ਹਾਂ 'ਚ ਸ਼ਹਿਰ ਦੇ 11 ਹਜ਼ਾਰ ਵਿਦਿਆਰਥੀਆਂ ਦਾ ਭਵਿੱਖ ਅਟਕਿਆ ਹੋਇਆ ਹੈ। ਨਤੀਜਾ 10ਵੀਂ ਤੇ 11ਵੀਂ ਜਮਾਤ ਦੇ ਸਾਲਾਨਾ ਨਤੀਜੇ 'ਚ ਬਿਹਤਰੀਨ ਤਿੰਨ ਵਿਸ਼ਿਆਂ ਨੂੰ ਆਧਾਰ ਬਣਾ ਕੇ ਜਾਰੀ ਕੀਤਾ ਜਾਵੇਗਾ।


Also Read: ਪੰਜਾਬ ਪੁਲਿਸ ਭਰਤੀ ਅਪਡੇਟ 4000 ਤੋਂ ਵਧ ਅਸਾਮੀਆਂ ਤੇ ਭਰਤੀ

ਆਂਗਣਵਾੜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

 ਸੀਬੀਐੱਸਈ ਨੇ ਵਿਦਿਆਰਥੀਆਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਮਾਂ ਤੈਅ ਕਰ ਦਿੱਤਾ ਹੈ। ਜਿਸ ਮੁਤਾਬਕ ਸਕੂਲ ਵੱਖ-ਵੱਖ ਜਾਣਕਾਰੀ ਇਕੱਠੀ ਕਰਨ ਅਤੇ ਸੀਬੀਐੱਸਈ ਨੂੰ ਮੁਹੱਈਆ ਕਰਵਾਉਣ ਦਾ ਕੰਮ ਕਰਨ 'ਚ ਲੱਗ ਗਏ ਹਨ।


ਨਤੀਜੇ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪਹਿਲੀ ਜਾਣਕਾਰੀ 28 ਜੂਨ ਤਕ ਸੀਬੀਐੱਸਈ ਨੂੰ ਆਨਲਾਈਨ ਉਪਲੱਬਧ ਕਰਵਾਉਣੀ ਹੈ। 


 12ਵੀਂ ਦਾ ਨਤੀਜਾ ਬਣਾਉਣ ਲਈ ਸਕੂਲਾਂ 'ਚ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸਕੂਲ ਪ੍ਰਿੰਸੀਪਲ ਅਤੇ ਦੋ ਸੀਨੀਅਰ ਲੈਕਚਰਾਰ ਸ਼ਾਮਲ ਹੋ ਰਹੇ ਹਨ।
WE ARE ON TELGRAM,JOIN TELEGRAM GROUP FOR LATEST UPDATES FROM JOBSOFTODAY

ਕੇਂਦ੍ਰਿਯਾ ਵਿਦਿਆਲਿਆ ਪਠਾਨਕੋਟ ਵਿਖੇ ਅਧਿਆਪਕਾਂ ਦੀ ਭਰਤੀ

 


Also Read: ਪੰਜਾਬ ਪੁਲਿਸ ਭਰਤੀ ਅਪਡੇਟ 4000 ਤੋਂ ਵਧ ਅਸਾਮੀਆਂ ਤੇ ਭਰਤੀ

ਆਂਗਣਵਾੜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

WE ARE ON TELGRAM,JOIN TELEGRAM GROUP FOR LATEST UPDATES FROM JOBSOFTODAY

RECENT UPDATES

Today's Highlight