ਦਿੱਲੀ ਸਰਕਾਰ ਵੱਲੋਂ ਵੱਖ ਵੱਖ ਅਧਿਆਪਕਾਂ ਦੀਆਂ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬੀ ਮਾਸਟਰਾਂ ਦੀਆਂ 874 ਅਸਾਮੀਆਂ ਕੱਢੀਆਂ ਗਈਆਂ ਹਨ ਉਥੋਂ ਦੀ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਨ੍ਹਾਂ ਪੋਸਟਾਂ ਵਿਚ ਅਪਲਾਈ ਕਰ ਸਕਦੇ ਹਨ । ਇਸ ਦੀ ਲਾਸਟ ਡੇਟ 03-07-2021 ਰੱਖੀ ਗਈ ਸੀ, ਲੇਕਿਨ ਹੁਣ ਇਨ੍ਹਾਂ ਅਸਾਮੀਆਂ ਤੇ ਭਰਤੀ ਲਈ ਲਾਸਟ ਡੇਟ ਨੂੰ 10 ਜੁਲਾਈ ਤੱਕ ਵਧਾਇਆ ਗਿਆ ਹੈ।
Labels
Friday, 2 July 2021
ਬੇਰੁਜ਼ਗਾਰ ਈ ਟੀ ਟੀ ਟੈਟ ਪਾਸ ਯੂਨੀਅਨ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਰਹੀ ਬੇਸਿੱਟਾ
ਬੇਰੁਜ਼ਗਾਰ ਈ ਟੀ ਟੀ ਟੈਟ ਪਾਸ ਯੂਨੀਅਨ ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਹੋਈ ਮੀਟਿੰਗ ਕਿਸੇ ਸਿੱਟੇ ਉਤੇ ਨਾ ਪਹੁੰਚ ਸਕੀ। ਇਸ ਮੀਟਿੰਗ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਕਰੀਬ ਚੱਲ 2 ਘੰਟੇ ਦੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵੱਲੋਂ ਯੂਨੀਅਨ ਨੂੰ ਜ਼ਬਾਨੀ ਭਰੋਸਾ ਦਿੱਤਾ ਕਿ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ, ਪਰ ਕਿਸੇ ਤਰ੍ਹਾਂ ਦਾ ਲਿਖਤੀ ਭਰੋਸਾ ਨਾ ਦਿੱਤਾ। ਪ੍ਰੰਤੂ ਬੇਰੁਜ਼ਗਾਰ ਅਧਿਆਪਕਾਂ ਨੇ ਉਨ੍ਹਾਂ ਦੇ ਜ਼ਬਾਨੀ ਭਰੋਸੇ ਉਤੇ ਵਿਸਵਾਸ ਨਾ ਕੀਤਾ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਸੁਲਿੰਦਰ ਕੰਬੋਜ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਸਲਿੰਦਰ ਕੰਬੋਜ, ਅਮਨ ਤੇ ਜਰਨੈਲ ਸੰਗਰੂਰ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਹੋਈ ।
ਜਿਸ ਵਿੱਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ ਕਿਵੇਂ 2364 ਈ.ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ । ਜਿਸ ਨਾਲ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ । ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ । ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ ।
ਬਦਲੀਆਂ ਦੇ ਤੀਜੇ ਰਾਊਂਡ ਦੀ ਸ਼ੁਰੂਆਤ ਹੋਵੇਗੀ 5 ਜੁਲਾਈ ਤੋਂ ਬਾਅਦ
ਬਦਲੀਆਂ ਦੇ ਤੀਜੇ ਰਾਊਂਡ ਦੀ ਸ਼ੁਰੂਆਤ ਹੋਵੇਗੀ 5 ਜੁਲਾਈ ਤੋਂ ਬਾਅਦ
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਦੋ ਰਾਊਂਡ ਦੀਆਂ ਬਦਲੀਆਂ ਤੋਂ ਬਾਅਦ ਹੁਣ ਤੀਜੇ ਗੇੜ ਦੀਆਂ ਬਦਲੀਆਂ ਕੀਤੀਆਂ ਜਾਣੀਆਂ ਹਨ। ਚਾਹਵਾਨ ਅਧਿਆਪਕ ਬਦਲੀਆਂ ਲਈ ਆਨਲਾਈਨ ਅਪਲਾਈ ਕਰ ਸਕਣਗੇ।
ਸਿੱਖਿਆ ਵਿਭਾਗ ਵੱਲੋਂ ਆਨਲਾਈਨ ਅਪਲਾਈ ਕਰਨ ਲਈ ਅਧਿਆਪਕ ਨੂੰ ਈ-ਪੰਜਾਬ ਤੇ ਲਾਗ ਇਨ ਕਰ ਆਪਣੇ ਵੇਰਵਿਆਂ ਨੂੰ 5 ਜੁਲਾਈ ਤੱਕ ਦਰੁਸਤ ਕਰਨ ਲਈ ਕਿਹਾ ਗਿਆ ਹੈ।
ਜਾਣਕਾਰੀ ਹਿਤ ਇਹ ਵੀ ਦੱਸਿਆ ਜਾਂਦਾ ਹੈ ਕਿ ਜਿਨ੍ਹਾਂ ਨੇ ਦੂਜੇ ਰਾਊਂਡ ਦੀਆਂ ਬਦਲੀਆਂ ਨੂੰ ਰੱਦ ਕੀਤਾ ਹੈ ਉਹ ਵੀ ਆਪਣੇ ਤੀਜੇ ਰਾਊਂਡ ਦੀਆਂ ਬਦਲੀਆਂ ਵਿਚ ਆਪਣਾ ਸਟੇਸ਼ਨ ਭਰ ਸਕਦੇ ਹਨ।
ਕੋਰੋਨਾ ਸੰਕਟ ਦੇ ਵਿਚਕਾਰ ਦਿੱਲੀ ਸਰਕਾਰ ਵੱਲੋਂ ਨਿੱਜੀ ਸਕੂਲਾਂ ਬਾਰੇ ਸਰਕਾਰ ਦਾ ਵੱਡਾ ਫੈਸਲਾ
ਦੇਸ਼ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਦਿੱਲੀ ਸਰਕਾਰ ਨੇ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਿੱਲੀ ਸਰਕਾਰ ਨੇ ਘੋਸ਼ਣਾ ਕੀਤੀ ਕਿ ਪ੍ਰਾਈਵੇਟ ਸਕੂਲ ਲਾਕਡਾਉਨ ਦੌਰਾਨ ਵਿਦਿਆਰਥੀਆਂ ਦੁਆਰਾ ਨਾ ਲਈ ਗਈ ਸਹੂਲਤਾਂ ਦੇ ਸਬੰਧ ਵਿੱਚ 15% ਕਟੌਤੀ ਦੇ ਨਾਲ ਮਹੀਨਾਵਾਰ ਅਧਾਰ ਤੇ ਫੀਸਾਂ ਲੈ ਸਕਦੇ ਹਨ।
460 ਨਿੱਜੀ ਸਕੂਲਾਂ ਲਈ ਲਾਗੂ ਹੋਣਗੇ ਇਹ ਆਦੇਸ਼
ਸਰਕਾਰ ਨੇ ਇਹ ਵੀ ਕਿਹਾ ਕਿ ਜੇ ਕਿਸੇ ਵਿਦਿਆਰਥੀ ਦੇ ਮਾਪੇ ਮੌਜੂਦਾ ਮੁਸ਼ਕਲਾਂ ਕਾਰਨ ਫੀਸਾਂ ਦਾ ਭੁਗਤਾਨ ਨਹੀਂ ਕਰ ਪਾਉਂਦੇ, ਤਾਂ ਸਕੂਲ ਪ੍ਰਬੰਧਨ ਉਸ ਵਿਦਿਆਰਥੀ ਨੂੰ ਕਿਸੇ ਵੀ ਮੌਜੂਦਾ ਗਤੀਵਿਧੀ ਵਿੱਚ ਹਿੱਸਾ ਲੈਣ ਤੋਂ ਰੋਕ ਨਹੀਂ ਸਕਦਾ ਅਤੇ ਨਾ ਹੀ ਉਸਦਾ ਨਾਮ ਕੱਟਿਆ ਜਾ ਸਕਦਾ ਹੈ। ਇਹ ਆਦੇਸ਼ ਉਨ੍ਹਾਂ ਸਾਰੇ 460 ਨਿੱਜੀ ਸਕੂਲਾਂ ਲਈ ਹਨ, ਜਿਨ੍ਹਾਂ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਇਨ੍ਹਾਂ 460 ਸਕੂਲਾਂ ਤੋਂ ਇਲਾਵਾ, ਦਿੱਲੀ ਦੇ ਹੋਰ ਸਾਰੇ ਸਕੂਲ ਦਿੱਲੀ ਸਰਕਾਰ ਦੁਆਰਾ 18/04/2020 ਅਤੇ 28/04/2020 ‘ਚ ਫੀਸ ਸੰਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਪਿਛਲੇ ਸਾਲ ਦੇ ਸਿੱਖਿਅਕ ਸੈਸ਼ਨ 2020-21 ਲਈ ਲਾਗੂ ਹੋਵੇਗਾ ਇਹ ਆਦੇਸ਼
ਸਰਕਾਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭੰਬਲਭੂਸੇ ਨੂੰ ਦੂਰ ਕਰਦਿਆਂ ਅਤੇ ਮਾਪਿਆਂ ਨੂੰ ਰਾਹਤ ਪ੍ਰਦਾਨ ਕਰਦੇ ਹੋਏ, ਦਿੱਲੀ ਸਰਕਾਰ ਨੇ 2020 -21 ਦੇ ਸਿੱਖਿਅਕ ਸਾਲ ਵਿਚ ਨਿੱਜੀ ਸਕੂਲਾਂ ਦੁਆਰਾ ਮਨਜ਼ੂਰਸ਼ੁਦਾ ਵਸਤਾਂ ਅਧੀਨ ਫੀਸਾਂ ਵਿਚ 15 ਪ੍ਰਤੀਸ਼ਤ ਦੀ ਕਟੌਤੀ ਦੇ ਨਾਲ ਮਹੀਨਾਵਾਰ ਅਧਾਰ ‘ਤੇ ਫੀਸਾਂ ਇੱਕਠਾ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਦਾਹਰਣ ਲਈ, ਜੇਕਰ 2020-21 ਵਿੱਚ ਸਕੂਲ ਦੀ ਇੱਕ ਮਹੀਨੇ ਦੀ ਫੀਸ 3 ਹਜ਼ਾਰ ਰੁਪਏ ਰਹੀ ਹੈ ਤਾਂ 15% ਕਟੌਤੀ ਤੋਂ ਬਾਅਦ ਸਕੂਲ ਮਾਪਿਆਂ ਤੋਂ 2,550 ਰੁਪਏ ਹੀ ਲੈ ਸਕਦੇ ਹਨ।
ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਾਨੂੰਗੋ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ
ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
NVS RECRUITMENT 2021: RECRUITMENT OF TEACHERS IN NAVODAYA VIDYALAYA, APPLY ONLINE
ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਫੇਸਬੁੱਕ ਪੇਜ ਨੂੰ ਲਾਈਕ ਕਰਨ ਦੀ ਮੁਹਿੰਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਸ਼ੁਰੂਆਤ
ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਫੇਸਬੁੱਕ ਪੇਜ ਨੂੰ ਲਾਈਕ ਕਰਨ ਦੀ ਮੁਹਿੰਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਸ਼ੁਰੂਆਤ
ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਮਿਥਿਆ ਇਕ ਲੱਖ ਦਾ ਟੀਚਾ
ਚੰਡੀਗੜ੍ਹ 1 ਜੁਲਾਈ (ਹਰਦੀਪ ਸਿੰਘ ਸਿੱਧੂ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਫੇਸਬੁੱਕ ਪੇਜ "ਐਕਟੀਵਿਟੀਜ਼ ਸਕੂਲ ਐਜੂਕੇਸ਼ਨ ਪੰਜਾਬ " ਨੂੰ ਲਾਈਕ ਕਰਨ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਆਪਣੇ ਜ਼ਿਲ੍ਹੇ ਨੂੰ ਮਿਲੇ 24 ਘੰਟਿਆਂ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਦੀ ਅਗਵਾਈ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੰਬਰ -1 'ਤੇ ਆਇਆ ਹੈ। ਇਸ ਮਿਹਨਤ ਲਈ ਅਧਿਆਪਕਾਂ ਦੀ ਮਿਹਨਤ ਨੂੰ ਦਾਦ ਦਿੱਤੀ ਗਈ ਅਤੇ ਉਨ੍ਹਾਂ ਸਾਰੇ ਵਰਗਾਂ ਦਾ ਧੰਨਵਾਦ ਕੀਤਾ ਗਿਆ, ਜਿੰਨਾਂ ਨੇ ਪੰਜਾਬ ਦੇ ਸਕੂਲਾਂ ਦੀ ਬੇਹਤਰੀ ਲਈ ਹਰ ਉਪਰਾਲੇ ਕੀਤੇ। ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਫੇਸਬੁੱਕ ਪੇਜ ਨੂੰ ਲਾਈਕ ਕਰਨ ਦਾ ਇਕ ਲੱਖ ਦਾ ਟੀਚਾ ਮਿਥਿਆ ਗਿਆ ਹੈ।