Thursday, 8 July 2021

ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ; ਹੁਣ ਸਕੂਲ ਹੀ ਤਿਆਰ ਕਰਿਆ ਕਰਨਗੇ ਨਤੀਜੇ

ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ; ਹੁਣ ਸਕੂਲ ਹੀ ਤਿਆਰ ਕਰਿਆ ਕਰਨਗੇ ਨਤੀਜੇ

 


10ਵੀਂ ਅਤੇ 12ਵੀਂ ਦੇ ਪ੍ਰੀਖਿਆ ਨਤੀਜੇ ਐਲਾਨਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਪਾਰਦਰਸ਼ੀ ਪ੍ਰਕਿਰਿਆ ਲਾਗੂ ਕਰਨ ‘ਤੇ ਫੋਕਸ ਨੂੰ ਦੁਹਰਾਉਣ ਦੇ ਮਕਸਦ ਨਾਲ ਸੀ. ਬੀ. ਐੱਸ. ਈ. ਨੇ ਸਕੂਲਾਂ ‘ਤੇ ਪੈਨੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। 


ਇਸੇ ਲੜੀ ਅਧੀਨ ਬੋਰਡ ਦੇ ਕੰਟ੍ਰੋਲਰ ਐਗਜ਼ਾਮੀਨੇਸ਼ਨ ਸੰਜਮ ਭਾਰਦਵਾਜ ਵੱਲੋਂ ਸਾਰੇ ਖੇਤਰੀ ਡਾਇਰੈਕਟਰਾਂ ਅਤੇ ਅਧਿਕਾਰੀਆਂ ਨੂੰ ਨਤੀਜੇ ਤਿਆਰ ਹੋਣ ਦੌਰਾਨ ਸਕੂਲਾਂ ‘ਚ ਅਚਾਨਕ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਕਿ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ।

ਬੋਰਡ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਸਕੂਲ ‘ਚ ਨਿਰੀਖਣ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਕੀ ਸਕੂਲ ਬੋਰਡ ਵੱਲੋਂ ਦਿੱਤੇ ਗਏ ਨਿਯਮਾਂ ਮੁਤਾਬਕ ਹੀ ਨਤੀਜਾ ਤਿਆਰ ਕਰਨ ਦਾ ਕੰਮ ਕਰ ਰਹੇ ਹਨ। 

ਬੋਰਡ ਦੇ ਅਧਿਕਾਰੀਆਂ ਨੇ ਨਿਰੀਖਣ ‘ਤੇ ਜਾਣ ਵਾਲੀਆਂ ਟੀਮਾਂ ਨੂੰ ਪਹਿਲਾਂ ਸੀ. ਬੀ. ਐੱਸ. ਈ. ਵੱਲੋਂ ਜਾਰੀ ਟੈਬੁਲੇਸ਼ਨ ਪਾਲਿਸੀ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਕਿਹਾ ਹੈ। ਚੈਕਿੰਗ ਟੀਮਾਂ ਨੂੰ ਪੂਰੀ ਰਿਪੋਰਟ 12 ਜੁਲਾਈ ਤੱਕ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਸਰਕਾਰ ਦੇ 6ਵੇਂ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਮੁਲਾਜ਼ਮਾਂ ਨੇ ਕੀਤੇ ਰੋਹ ਭਰਪੂਰ ਮੁਜ਼ਾਹਰੇ

 ਪੰਜਾਬ ਸਰਕਾਰ ਦੇ 6ਵੇਂ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਮੁਲਾਜ਼ਮਾਂ ਨੇ ਕੀਤੇ ਰੋਹ ਭਰਪੂਰ ਮੁਜ਼ਾਹਰੇ/


ਸਾਲ 2011 'ਚ ਮਿਲੇ ਤਨਖਾਹ ਵਾਧੇ ਬਰਕਰਾਰ ਰੱਖਕੇ ਉੱਚਤਮ ਤਨਖਾਹ ਗੁਣਾਂਕ ਲਾਗੂ ਕਰਨ ਦੀ ਮੰਗ /


ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਪਰਖ ਸਮਾਂ ਐਕਟ 2015 ਰੱਦ ਕਰਕੇ ਪੂਰੇ ਵਿੱਤੀ ਲਾਭ ਜਾਰੀ ਕਰਨ ਦੀ ਮੰਗ /


ਕੱਚੇ, ਕੰਟਰੈਕਟ ਤੇ ਸੁਸਾਇਟੀਆਂ ਅਧੀਨ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਮਰਜਿੰਗ ਕਰਨ ਦੀ ਮੰਗ /


ਭਵਾਨੀਗੜ੍ਹ, 8 ਜੁਲਾਈ(): ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਬਲਾਕ ਭਵਾਨੀਗੜ੍ਹ ਦੇ ਸੱਦੇ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜਦਿਆਂ ਅਤੇ ਸਰਕਾਰ ਵੱਲੋਂ ਹੱਕੀ ਮੰਗਾਂ ਵਿਸਾਰਨ ਦੇ ਵਿਰੋਧ ਵਿੱਚ ਸੈਂਕੜੇ ਅਧਿਆਪਕਾਂ/ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ। ਸਮੂਹ ਮੁਲਾਜ਼ਮਾਂ ਨੇ 9 ਜੁਲਾਈ ਨੂੰ ਮੁਲਾਜ਼ਮਾਂ ਦੇ ਸਾਂਝੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਤੇ ਚੱਕਾ ਜਾਮ ਦਾ ਹਿੱਸਾ ਬਣਨ ਦਾ ਅਹਿਦ ਕੀਤਾ ਅਤੇ 29 ਜੁਲਾਈ ਨੂੰ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਸਮੁੱਚੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਹੋਣ ਜਾ ਰਹੀ ਇਤਿਹਾਸਕ ਮਹਾ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ।



ਇਸ ਮੌਕੇ ਸੰਬੋਧਨ ਕਰਦਿਆਂ ਰਘਵੀਰ ਸਿੰਘ ਭਵਾਨੀਗੜ੍ਹ, ਕੰਵਲਜੀਤ ਸਿੰਘ, ਹਰੀਸ਼ ਕੁਮਾਰ, ਗੋਪਾਲ ਸ਼ਰਮਾ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ, ਪੰਜਾਬ ਦੀ ਬੇਈਮਾਨ ਅਤੇ ਨਿੱਜੀਕਰਨ ਪੱਖੀ ਨੀਤੀਆਂ ਨੂੰ ਪੱਬਾਂ ਭਾਰ ਹੋ ਕੇ ਲਾਗੂ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ਵਿਭਾਗ ਰਾਹੀਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਲਾਗੂ ਕੀਤੀਆਂ ਜਾ ਰਹੀਆਂ ਹਨ। 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਸਾਲ 2011 ਦੌਰਾਨ ਅਧਿਆਪਕਾਂ ਨੂੰ ਮਿਲੇ ਤਨਖਾਹ ਸਟੈਪ ਅੱਪ/ਗਰੇਡ ਵਾਧੇ ਖ਼ਤਮ ਕੀਤੇ ਜਾ ਰਹੇ ਹਨ। ਪਰਖ਼ ਸਮਾਂ ਐਕਟ ਰੱਦ ਕਰਕੇ 15-01-2015 ਤੋਂ ਪਰਖ ਸਮਾਂ ਮੁੜ ਤੋਂ ਦੋ ਸਾਲ ਕਰਦਿਆਂ ਪੂਰੇ ਭੱਤੇ, ਸਲਾਨਾ ਵਾਧੇ, ਪੂਰਾ ਤਨਖਾਹ ਗਰੇਡ/ਸਕੇਲ ਬਹਾਲ ਕਰਦਿਆਂ ਨਵੀਆਂ ਭਰਤੀਆਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ, ਸਗੋਂ ਪਰਖ ਸਮੇਂ ਨੂੰ ਆਰਥਿਕ ਸੋਸ਼ਣ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਸਾਰੇ ਕੱਚੇ/ਕੰਟਰੈਕਟ ਅਧਿਆਪਕਾਂ/ਨਾਨ ਟੀਚਿੰਗ/ਰੈਗੂਲਰ ਕੰਪਿਊਟਰ ਫੈਕਲਿਟੀ/ਮੈਰੀਟੋਰੀਅਸ ਸਕੂਲ ਸਟਾਫ ਆਦਿ ਦੀ ਬਿਨਾ ਸ਼ਰਤ ਵਿਭਾਗ ‘ਚ ਰੈਗੂਲਰ ਮਰਜਿੰਗ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਸਕੂਲਾਂ ਵਿੱਚ ਖਾਲੀ ਹਜਾਰਾਂ ਅਸਾਮੀਆਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ, ਓ.ਡੀ.ਐਲ. ਅਧਿਆਪਕਾਂ ਦੇ ਰੈਗੂਲਰ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। 


ਇਸ ਮੌਕੇ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਗਈ ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟਾਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟਾਗਰੀਆਂ ਦੇ ਤਨਖਾਹ ਗਰੇਡਾਂ ‘ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ, 2.25 ਜਾਂ 2.59 ਗੁਣਾਂਕ ‘ਚੋਂ ਇੱਕ ਚੁਨਣ ਦੀ ਮਾਰੂ ਆਪਸ਼ਨ ਦੀ ਥਾਂ ਸਾਰਿਆਂ ਲਈ ਇੱਕਸਮਾਨ ਉਚਤਮ ਗੁਣਾਂਕ (3.74) ਲਾਗੂ ਹੋਵੇ, 20-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਹੋਵੇ ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਹੋਣ ਅਤੇ ਪੇਂਡੂ ਇਲਾਕਾ ਭੱਤਾ ਤੇ ਐੱਚ.ਆਰ.ਏ. ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਅਤੇ ਬਕਾਏ ਜਾਰੀ ਹੋਣ ਅਤੇ ਕੇਂਦਰ ਦੀ ਤਰ੍ਹਾਂ ਪੂਰੀ ਪੈਨਸ਼ਨ ਲਈ ਸਰਵਿਸ ਸਮਾਂ 25 ਤੋ ਘਟਾ ਕੇ 20 ਸਾਲ ਕੀਤਾ ਜਾਵੇ। ਇਸ ਮੌਕੇ ਕਰਮਜੀਤ ਨਦਾਮਪੁਰ, ਸੁਖਪਾਲ ਸਫੀਪੁਰ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ, ਆਦਿ ਸਮੇਤ ਵੱਡੀ ਗਿਣਤੀ ਵਿਚ ਔਰਤ ਅਧਿਆਪਕਾਵਾਂ ਵੀ ਸ਼ਾਮਲ ਹਨ।

ਸਿੱਖਿਆ ਵਿਭਾਗ ਵੱਲੋਂ ਲਾਇਬਰੇਰੀ ਲੰਗਰ ਮੁਹਿੰਮ ਆਰੰਭੀ

 ਸਿੱਖਿਆ ਵਿਭਾਗ ਵੱਲੋਂ ਲਾਇਬਰੇਰੀ ਲੰਗਰ ਮੁਹਿੰਮ ਆਰੰਭੀ


ਵਿਦਿਆਰਥੀਆਂ ਦੀਆਂ ਸਾਹਿਤਿਕ ਰੁਚੀਆਂ ਉਜਾਗਰ ਕਰਨਾ ਵਿਭਾਗ ਦਾ ਟੀਚਾ


  ਐੱਸ.ਏ.ਐੱਸ.ਨਗਰ 8 ਜੁਲਾਈ (ਪ੍ਰਮੋਦ ਭਾਰਤੀ ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਲੀ ਬਣਾਉਣ ਲਈ ਸਿੱਖਿਆ ਵਿਭਾਗ ਵਿਲੱਖਣ ਉਪਰਾਲਿਆਂ ਸਦਕਾ ਲਗਾਤਾਰ ਨਵੀਆਂ-ਨਵੀਆਂ ਸਫ਼ਲ ਮੁਹਿੰਮਾਂ ਦਾ ਆਗਾਜ਼ ਕਰ ਰਿਹਾ ਹੈ। 



ਇਹਨਾਂ ਯਤਨਾਂ ਦੀ ਲਗਾਤਾਰਤਾ ਵਿੱਚ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਾਹਿਤ ਦੀ ਚੇਟਕ ਅਤੇ ਪੜ੍ਹਨ ਰੁਚੀਆਂ ਵਿਕਸਿਤ ਕਰਨ ਲਈ ਫਿਰ ਤੋਂ ਪੂਰਨ ਯੋਜਨਾਬੱਧ ਤਰੀਕੇ ਨਾਲ ਲਾਇਬਰੇਰੀ ਲੰਗਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। 





ਇਸ ਮੁਹਿੰਮ ਦੀ ਸ਼ੁਰੂਆਤ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵੱਲੋਂ ਮੁਕਤਸਰ ਜ਼ਿਲ੍ਹੇ ਦੇ ਪਿੰਡ ਕੋਟ ਭਾਈ ਵਿਖੇ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਨੂੰ ਘਰੋਂ-ਘਰੀਂ ਕਿਤਾਬਾਂ ਵੰਡ ਕੇ ਕੀਤੀ ਗਈ। ਆਪਣੇ ਮਿਹਨਤੀ ਸਿੱਖਿਆ ਅਮਲੇ ਦੀ ਟੀਮ ਦੀ ਅਗਵਾਈ ਕਰਦੇ ਹੋਏ ਜਿਉਂ ਹੀ ਸਿੱਖਿਆ ਸਕੱਤਰ ਵਿਦਿਆਰਥੀਆਂ ਦੇ ਘਰਾਂ ਤੱਕ ਲਾਇਬਰੇਰੀ ਦੀਆਂ ਕਿਤਾਬਾਂ ਉਹਨਾਂ ਦੇ ਹੱਥਾਂ ਵਿੱਚ ਦੇਣ ਲਈ ਅਤੇ ਮਿਹਨਤੀ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕਰਨ ਪਹੁੰਚੇ ਤਾਂ ਹਰ ਕੋਈ ਸਿੱਖਿਆ ਵਿਭਾਗ ਦੇ ਮਿਹਨਤਕਸ਼ ਅਮਲੇ ਅਤੇ ਸਰਕਾਰੀ ਸਕੂਲਾਂ ਦੀ ਤਾਰੀਫ਼ ਕਰਨੋਂ ਨਾ ਰਹਿ ਸਕਿਆ। ਵਿਦਿਆਰਥੀਆਂ ਦੇ ਮਾਪੇ ਮਹਾਂਮਾਰੀ ਦੇ ਦੌਰ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਆਪਣੇ ਬੱਚਿਆਂ ਦੇ ਭਵਿੱਖ ਤੋਂ ਸੰਤੁਸ਼ਟ ਨਜ਼ਰ ਆਏ। 


ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਸਿੱਖਿਆ ਵਿਭਾਗ ਦਾ ਟੀਚਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਇਬਰੇਰੀ ਦੀਆਂ ਕਿਤਾਬਾਂ ਦੇ ਕੇ ਉਹਨਾਂ ਦੀ ਸ਼ਖ਼ਸੀਅਤ ਵਿੱਚ ਪੜ੍ਹਨ ਰੁਚੀਆਂ ਵਿਕਸਿਤ ਕਰਕੇ ਸਾਹਿਤ ਨਾਲ ਜੋੜਨਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਉੱਚ ਪਾਏ ਦੇ ਚੰਗੇ ਸਾਹਿਤਿਕ ਖ਼ਜ਼ਾਨੇ ਨਾਲ ਓਤਪੋਤ ਹਨ ਜਿਸਨੂੰ ਪੜ੍ਹ ਕੇ ਵਿਦਿਆਰਥੀ ਆਪਣੇ ਜੀਵਨ ਵਿੱਚ ਚੰਗੇ ਗੁਣਾਂ ਦੇ ਧਾਰਨੀ ਬਣਦੇ ਹੋਏ ਆਪਣੇ ਭਵਿੱਖ ਲਈ ਸਹੀ ਸੇਧ ਪ੍ਰਾਪਤ ਕਰਨਗੇ।  


ਇਸ ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਬੁਲਾਰੇ ਨੇ ਦੱਸਿਆ ਕਿ ਭਾਵੇਂ ਮਿਹਨਤੀ ਅਧਿਆਪਕਾਂ ਵੱਲੋਂ ਹਰ ਸਮੇਂ ਹੀ ਪੜ੍ਹਾਈ ਦੇ ਨਾਲ -ਨਾਲ ਆਪਣੇ ਵਿਦਿਆਰਥੀਆਂ ਨੂੰ ਲਾਇਬਰੇਰੀ ਦੇ ਗਿਆਨ ਭੰਡਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ । ਪਰ ਪਿਛਲੇ ਸਮੇਂ ਦੀ ਤਰ੍ਹਾਂ ਵਿਭਾਗ ਵੱਲੋਂ ਹਰ ਗਤੀਵਿਧੀ ਨੂੰ ਇੱਕ ਖਾਸ ਮੁਹਿੰਮ ਦਾ ਨਾਂ ਦੇ ਕੇ ਸਫ਼ਲ ਬਣਾਇਆ ਜਾ ਰਿਹਾ ਹੈ । 

ਵਿਭਾਗ ਵੱਲੋਂ ਕੀਤੀ ਯੋਜਨਾਬੰਦੀ ਤਹਿਤ 8 ਜੁਲਾਈ ਤੋਂ ਕਪੂਰਥਲਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਲਾਇਬਰੇਰੀ ਲੰਗਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ 9 ਜੁਲਾਈ ਨੂੰ ਹੁਸ਼ਿਆਰਪੁਰ ਅਤੇ ਜਲੰਧਰ , 12 ਜੁਲਾਈ ਨੂੰ ਲੁਧਿਆਣਾ ਅਤੇ ਨਵਾਂ ਸ਼ਹਿਰ , 13 ਜੁਲਾਈ ਨੂੰ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ , 14 ਜੁਲਾਈ ਨੂੰ ਮਾਨਸਾ ਅਤੇ ਗੁਰਦਾਸਪੁਰ ,15 ਜੁਲਾਈ ਨੂੰ ਬਠਿੰਡਾ ਅਤੇ ਤਰਨਤਾਰਨ , 16 ਜੁਲਾਈ ਨੂੰ ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ ,19 ਜੁਲਾਈ ਨੂੰ ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਲਾਇਬਰੇਰੀ ਦੀਆਂ ਕਿਤਾਬਾਂ ਦਿੱਤੀਆਂ ਜਾਣਗੀਆਂ ਅਤੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਕਿਤਾਬਾਂ ਦੀਆਂ ਸਟਾਲਾਂ ਲਗਾ ਕੇ ਦੇਸ਼ ਦੇ ਭਵਿੱਖ ਨੂੰ ਵੱਧ ਤੋਂ ਵੱਧ ਚੰਗੀਆਂ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦਾ ਬਠਿੰਡਾ ਹੱਲਾ ਬੋਲ 11 ਜੁਲਾਈ ਨੂੰ

 ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦਾ ਬਠਿੰਡਾ ਹੱਲਾ ਬੋਲ 11 ਜੁਲਾਈ ਨੂੰ


ਵਿੱਤ ਮੰਤਰੀ ਵਿਰੁੱਧ ਲਲਕਾਰ ਰੈਲੀ ਹੋਵੇਗੀ ਲਾਮਿਸਾਲ


ਈ ਟੀ ਟੀ ਟੀਚਰਜ਼ ਯੂਨੀਅਨ ਵਲੋਂ ਕੱਚੇ ਅਧਿਆਪਕਾਂ 'ਤੇ ਹੋਏ ਅੰਨੇ ਤਸ਼ੱਦਦ ਦੀ ਨਿਖੇਧੀ


ਪਟਿਆਲਾ 8 ਜੁਲਾਈ (ਪੱਤਰ ਪ੍ਰੇਰਕ )ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ (ਸਹੋਤਾ) ਪਟਿਆਲਾ ਦੇ ਆਗੂ ਹਰਦੀਪ ਸਿੰਘ ਕਰਮਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਫ਼ੈਸਲੇ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ 11ਜੁਲਾਈ ਨੂੰ ਬਠਿੰਡਾ ਵਿਖੇ ਲਲਕਾਰ ਰੈਲੀ ਕੀਤੀ ਜਾ ਰਹੀ ਹੈ।



 ਯੂਨੀਅਨ ਦੇ ਆਗੂਆਂ ਵੱਲੋਂ ਮੀਟਿੰਗਾਂ ਕਰਕੇ 2004 ਤੋਂ ਬਾਅਦ ਭਰਤੀ ਹੋਏ ਰੈਗੂਲਰ ਮੁਲਾਜ਼ਮਾਂ ਦੀ ਇੱਕੋ ਇੱਕ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪਰਿਵਾਰਾਂ ਸਮੇਤ ਬਠਿੰਡੇ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਾਂਗਰਸ ਸਰਕਾਰ ਦੀ ਹੋਂਦ ਤੋਂ ਪਹਿਲਾਂ ਕਾਂਗਰਸੀ ਨੇਤਾਵਾਂ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਬਹੁਤ ਵੱਡੇ ਵਾਅਦੇ ਕੀਤੇ ਸਨ ਕਿ ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਬੁਢਾਪਾ ਖੋਹਣ ਵਾਲੀ ਨਵੀਂ ਪੈਨਸ਼ਨ ਸਕੀਮ ਲਾਗੂ ਹੈ ਉਸ ਸਕੀਮ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ,ਰੁਕੀਆਂ ਡੀ ਏ ਦੀਆਂ ਕਿਸ਼ਤਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇਗਾ ਅਤੇ ਛੇਵਾਂ ਤਨਖ਼ਾਹ ਕਮਿਸ਼ਨ ਤੁਰੰਤ ਲਾਗੂ ਕਰ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਉਪਰੋਕਤ ਮੰਗਾਂ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਮੁੱਚੀ ਕਾਂਗਰਸ ਸਰਕਾਰ ਨੇ ਆਪਣੇ ਆਖ਼ਰੀ ਬਜਟ ਸੈਸ਼ਨ ਦੌਰਾਨ ਠੂਠਾ ਦਿਖਾ ਦਿੱਤਾ ਹੈ ।



ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਨਾਲ ਕੀਤੇ ਧੋਖੇ ਦੇ ਖ਼ਿਲਾਫ਼ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਪੱਬਾਂ ਭਾਰ ਹੋ ਗਏ ਹਨ। ਪੰਜਾਬ ਦੀਆਂ ਸਮੂਹ ਜਥੇਬੰਦੀਆਂ 11 ਜੁਲਾਈ ਨੂੰ ਬਠਿੰਡਾ ਵਿਖੇ ਪਹੁੰਚ ਕੇ ਸਰਕਾਰ ਖ਼ਿਲਾਫ਼ ਹੱਲਾ ਬੋਲਣਗੀਆਂ ਅਤੇ ਲਲਕਾਰ ਰੈਲੀ ਨੂੰ ਲਾਮਿਸਾਲ ਬਣਾਉਣਗੀਆਂ। ਮੁਹਾਲੀ ਵਿਖੇ ਆਪਣੇ ਹੱਕਾਂ ਤੇ ਬੈਠੇ ਕੱਚੇ ਅਧਿਆਪਕਾਂ ਨੂੰ ਮੀਟਿੰਗ ਦਾ ਸੱਦਾ ਦੇ ਮੁੱਕਰੀ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧੇ ਅਧਿਆਪਕਾਂ ਨੂੰ ਰੋਕਣ ਵਿੱਚ ਨਾਕਾਮ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ, ਅੱਥਰੂ ਗੈਸ,ਵਾਟਰ ਕੈਨਨ, ਘੋੜ ਸਵਾਰ ਪੁਲਿਸ ਵਲੋਂ ਅੰਨ੍ਹੇ ਵਾਹ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਜਿਸ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਅਧਿਆਪਕਾਂ ਵਲੋਂ ਕਾਲੇ ਬਿੱਲੇ ਲਾ ਰੋਸ ਪ੍ਰਗਟ ਕੀਤਾ ਗਿਆ।ਡੇਢ ਦਹਾਕੇ ਦੇ ਵੱਧ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਉੱਤੇ ਕੰਮ ਕਰਦੇ ਇਹਨਾਂ ਅਧਿਆਪਕਾਂ ਨੇ ਹਮੇਸ਼ਾ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ ਹੈ। ਸਰਕਾਰ ਇਹਨਾਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਇਹਨਾਂ ਤੇ ਤਸ਼ੱਦਦ ਢਾਹ ਰਹੀ ਹੈ ਜਿਸ ਨੂੰ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਈ ਟੀ ਟੀ ਟੀਚਰਜ਼ ਯੂਨੀਅਨ ਕੱਚੇ ਅਧਿਆਪਕਾਂ ਤੇ ਹੋਏ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਨਿਯਮ ਤਹਿਤ ਤਨਖਾਹਾਂ ਵਿੱਚ ਵਾਧਾ ਕਰੇ।

ਸੈਂਕੜੇ ਸਕੂਲਾਂ ਦੇ ਅਧਿਆਪਕਾਂ ਨੇ ਪੈੱਨ ਡਾਊਨ ਹੜਤਾਲ ਕਰਕੇ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਕੀਤਾ ਰੋਹ ਦਾ ਪ੍ਰਗਟਾਵਾ

 *ਸੈਂਕੜੇ ਸਕੂਲਾਂ ਦੇ ਅਧਿਆਪਕਾਂ ਨੇ ਪੈੱਨ ਡਾਊਨ ਹੜਤਾਲ ਕਰਕੇ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕਦਿਆਂ ਕੀਤਾ ਰੋਹ ਦਾ ਪ੍ਰਗਟਾਵਾ*


*ਸਾਲ 2011 ਦੌਰਾਨ ਅਧਿਆਪਕਾਂ ਨੂੰ ਮਿਲੇ ਤਨਖਾਹ ਵਾਧੇ ਬਰਕਰਾਰ ਰੱਖਕੇ 3.74 ਗੁਣਾਂਕ ਲਾਗੂ ਕਰਨ ਦੀ ਮੰਗ*


*ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਪਰਖ ਸਮਾਂ ਐਕਟ 2015 ਰੱਦ ਕਰਕੇ ਪੂਰੇ ਵਿੱਤੀ ਲਾਭ ਜਾਰੀ ਕਰਨ ਦੀ ਮੰਗ*


*ਕੱਚੇ, ਕੰਟਰੈਕਟ ਤੇ ਸੁਸਾਇਟੀਆਂ ਅਧੀਨ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ / ਮਰਜ ਕਰਨ ਦੀ ਮੰਗ*



ਨਵਾਂ ਸ਼ਹਿਰ 8 ਜੁਲਾਈ ( )

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜਦਿਆਂ ਅਤੇ ਸਰਕਾਰ ਵੱਲੋਂ ਹੱਕੀ ਮੰਗਾਂ ਵਿਸਾਰਨ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਸੈਕੜੇ ਸਕੂਲਾਂ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ। ਇਸ ਦਾ ਪ੍ਰਗਟਾਵਾ ਕਰਦਿਆਂ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਮੁਲਖ ਰਾਜ ਸ਼ਰਮਾ, ਦੇਸ ਰਾਜ ਨੌਰਦ, ਗੁਰਦਿਆਲ ਮਾਨ, ਅਸ਼ਵਨੀ ਸ਼ਰਮਾ, ਰਾਮ ਕਿਸ਼ਨ ਪੱਲੀਝਿੱਕੀ ਨੇ ਕਿਹਾ ਕਿ 9 ਜੁਲਾਈ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤੇ ਜਾ ਰਹੇ ਸਾਂਝੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਅਧਿਆਪਕ ਮੰਗਾਂ ਨੂੰ ਅਣਗੌਲਣ ਕਾਰਨ ਸਾਂਝੇ ਅਧਿਆਪਕ ਮੋਰਚੇ ਵੱਲੋਂ 18 ਜੁਲਾਈ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 29 ਜੁਲਾਈ ਨੂੰ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਸਮੁੱਚੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। 





           ਆਗੂਆਂ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ, ਪੰਜਾਬ ਦੀ ਬੇਈਮਾਨ ਅਤੇ ਨਿੱਜੀਕਰਨ ਪੱਖੀ ਨੀਤੀਆਂ ਨੂੰ ਪੱਬਾਂ ਭਾਰ ਹੋ ਕੇ ਲਾਗੂ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ਵਿਭਾਗ ਰਾਹੀਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਲਾਗੂ ਕੀਤੀਆਂ ਜਾ ਰਹੀਆਂ ਹਨ। 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਸਾਲ 2011 ਦੌਰਾਨ ਅਧਿਆਪਕਾਂ ਨੂੰ ਮਿਲੇ ਤਨਖਾਹ ਸਟੈਪ ਅੱਪ/ਗਰੇਡ ਵਾਧੇ ਖ਼ਤਮ ਕੀਤੇ ਜਾ ਰਹੇ ਹਨ। ਪਰਖ ਸਮਾਂ ਐਕਟ ਰੱਦ ਕਰਕੇ 15-01-2015 ਤੋਂ ਪਰਖ ਸਮਾਂ ਮੁੜ ਤੋਂ ਦੋ ਸਾਲ ਕਰਦਿਆਂ ਪੂਰੇ ਭੱਤੇ, ਸਲਾਨਾ ਵਾਧੇ, ਪੂਰਾ ਤਨਖਾਹ ਗਰੇਡ/ਸਕੇਲ ਬਹਾਲ ਕਰਦਿਆਂ ਨਵੀਆਂ ਭਰਤੀਆਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ, ਸਗੋਂ ਪਰਖ ਸਮੇਂ ਨੂੰ ਆਰਥਿਕ ਸੋਸ਼ਣ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਸਾਰੇ ਕੱਚੇ/ਕੰਟਰੈਕਟ ਅਧਿਆਪਕਾਂ/ਨਾਨ ਟੀਚਿੰਗ/ਰੈਗੂਲਰ ਕੰਪਿਊਟਰ ਫੈਕਲਿਟੀ/ਮੈਰੀਟੋਰੀਅਸ ਸਕੂਲ ਸਟਾਫ ਆਦਿ ਦੀ ਬਿਨਾ ਸ਼ਰਤ ਵਿਭਾਗ ‘ਚ ਰੈਗੂਲਰ ਮਰਜਿੰਗ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਸਕੂਲਾਂ ਵਿੱਚ ਖਾਲੀ ਹਜਾਰਾਂ ਅਸਾਮੀਆਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ, ਓ.ਡੀ.ਐਲ. ਅਧਿਆਪਕਾਂ ਦੇ ਰੈਗੂਲਰ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। 

              ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟਾਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟਾਗਰੀਆਂ ਦੇ ਤਨਖਾਹ ਗਰੇਡਾਂ ‘ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ, 2.25 ਜਾਂ 2.59 ਗੁਣਾਂਕ ‘ਚੋਂ ਇੱਕ ਚੁਨਣ ਦੀ ਮਾਰੂ ਆਪਸ਼ਨ ਦੀ ਥਾਂ ਸਾਰਿਆਂ ਲਈ ਇੱਕਸਮਾਨ ਉਚਤਮ ਗੁਣਾਂਕ 3.74 ਲਾਗੂ ਕੀਤਾ ਜਾਵੇ, 20-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕੀਤਾ ਜਾਵੇ, ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਕੀਤੇ ਜਾਣ ਅਤੇ ਪੇਂਡੂ ਇਲਾਕਾ ਭੱਤਾ ਤੇ ਐੱਚ.ਆਰ.ਏ. ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਅਤੇ ਬਕਾਏ ਜਾਰੀ ਕੀਤੇ ਜਾਣ ਅਤੇ ਕੇਂਦਰ ਦੀ ਤਰ੍ਹਾਂ ਪੂਰੀ ਪੈਨਸ਼ਨ ਲਈ ਸਰਵਿਸ ਸਮਾਂ 25 ਸਾਲ ਤੋਂ ਘਟਾ ਕੇ 20 ਸਾਲ ਕੀਤਾ ਜਾਵੇ।

DAILY ASSIGNMENT: ਵਿਦਿਆਰਥੀਆਂ ਦੇ ਰੋਜ਼ਾਨਾ ਕੰਮ ਦੀ ਮੋਨੀਟਰਿੰਗ ਲਈ ਹਦਾਇਤਾਂ ਜਾਰੀ

ਰਾਜ ਦੇ ਸਮੂਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਅਧਿਆਪਕਾਂ ਦੁਆਰਾ ਬਹੁਤ ਸਾਰੀ ਸਮੱਗਰੀ, ਕੈਵਿਡ-19 ਦੀਆਂ ਹਦਾਇਤਾਂ ਦੇ ਬਾਵਜੂਦ, ਭੇਜੀ ਜਾ ਰਹੀ ਹੈ। ਦਫਤਰ ਐਸ.ਸੀ.ਈ.ਆਰ.ਟੀ. ਵੱਲੋਂ ਸਕੂਲਾਂ ਦੁਆਰਾ ਭੇਜੀਆਂ ਜਾ ਰਹੀਆਂ ਵੱਖ-ਵੱਖ Assignments ਬਾਰੇ ਪੜਚੋਲ ਕਰਵਾਈ ਗਈ ਹੈ। 


ਇਸ ਵਿੱਚ ਹੇਠ ਲਿਖੇ ਅਨੁਸਾਰ ਬਹੁਤ ਸਾਰੀਆਂ ਚੰਗੀਆਂ ਗੱਲਾਂ ਵੇਖਣ ਨੂੰ ਮਿਲੀਆਂ ਹਨ:- ਬਹੁਤ ਸਾਰੇ ਅਧਿਆਪਕ ਵਿਭਾਗ ਵੱਲੋਂ ਭੇਜੀਆਂ ਜਾ ਰਹੀਆਂ Assignments ਨੂੰ ਵਿਦਿਅਰਥੀਆਂ ਤੱਕ ਪਹੁੰਚਾ ਰਹੇ ਹਨ ਅਤੇ ਉਹਨਾਂ ਨੂੰ ਵਿਦਿਆਰਥੀਆਂ ਦੁਆਰਾ ਪੂਰਾ ਵੀ ਕਰਵਾ ਰਹੇ ਹਨ। ਕਰਵਾ ਰਹੇ ਹਨ। 



ਅੱਜ ਮਿਤੀ 5 ਜੁਲਾਈ 2021 ਤੋਂ ਸ਼ੁਰੂ ਹੋਏ Bimonthly tests ਦੀ ਤਿਆਰੀ ਲਈ ਵੀ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ Phone calls ਕਰਕੇ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦੀਆਂ Zoom Classes ਵੀ ਲਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਸਾਰੀਆਂ EBC ਦੀਆਂ videos ਰੋਜ਼ਾਨਾ ਪ੍ਰਾਪਤ ਹੋ ਰਹੀਆਂ ਹਨ ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ। 






ਇਸ ਦੇ ਨਾਲ-ਨਾਲ ਕੁਝ ਸੀਮਿਤ ਥਾਵਾਂ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਹੋਰ ਜ਼ਿਆਦਾ ਰਾਬਤਾ ਕਾਇਮ ਕਰਨ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਇਸ ਲਈ ਸਮੂਹ ਜਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਬਲਾਕ ਨੋਡਲ ਅਫਸਰ, ਡੀ.ਐਮਜ਼ ਅਤੇ ਬੀ.ਐਮਜ਼ ਵੱਲੋਂ ਅਧਿਆਪਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਇਸ ਕਰੋਨਾ ਕਾਲ ਵਿੱਚ ਵਿਦਿਆਰਥੀਆਂ ਦੀ ਪੜਾਈ ਦਾ ਕੋਈ ਨੁਕਸਾਨ ਨਾ ਹੋਵੇ।

 

ਸਟਾਫ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਅਧਿਆਪਕ, ਵਿਭਾਗ ਨੇ ਜ਼ਿਲ੍ਹੇ ਤੋਂ ਬਾਹਰ ਕੀਤਾ ਤਬਾਦਲਾ

 


ਸਟਾਫ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਅਧਿਆਪਕ, ਵਿਭਾਗ ਨੇ ਜਲੰਧਰ ਕੀਤਾ ਤਬਾਦਲਾ

ਲੁਧਿਆਣਾ:  ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਹਾਈ ਸਕੂਲ ਭਾਦਲਾ ਨੀਚਾ ਦੇ ਸਮਾਜਿਕ ਸਿੱਖਿਆ ਅਧਿਆਪਕ ਖਿਲਾਫ ਗ੍ਰਾਮ ਸਭਾ ਪਿੰਡ ਭਾਦਲਾ ਨੀਚਾ ਵੱਲੋਂ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ਵਿਚ ਸਭਾ ਵੱਲੋਂ ਕਰਮਚਾਰੀ ਖਿਲਾਫ ਦੋਸ਼ ਲਗਾਇਆ ਗਿਆ ਸੀ ਕਿ ਉਪਰੋਕਤ ਅਧਿਆਪਕ ਬਤੌਰ ਸਕੂਲ ਇੰਚਾਰਜ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਅ ਰਿਹਾ ਹੈ ਅਤੇ ਸਕੂਲ ਅਧਿਆਪਕਾਂ ਨੂੰ ਬਿਨਾਂ ਵਜ਼ਾ ਆਰਡਰ ਕਰ ਕੇ ਤੰਗ-ਪ੍ਰੇਸ਼ਾਨ ਕਰਦਾ ਹੈ।


 ਜਿਸ ਨਾਲ ਬੱਚਿਆਂ ਦੀ ਪੜ੍ਹਾਈ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ ਅਤੇ ਸਕੂਲ ਦਾ ਵਿਦਿਅਕ ਮਾਹੌਲ ਖਰਾਬ ਹੋ ਰਿਹਾ ਹੈ। ਇਸ ਤੋਂ ਇਲਾਵਾ ਉਹ ਸਕੂਲ ਦੇ ਫੰਡ ਦਾ ਵੀ ਵੱਡੇ ਪੱਧਰ 'ਤੇ ਦੁਰਉਪਯੋਗ ਕਰ ਰਿਹਾ ਹੈ।






 ਇਸ ਸ਼ਿਕਾਇਤ ਦੀ ਪਹਿਲੀ ਜਾਂਚ ਕਰਨ ਲਈ ਆਈ. ਪੀ. ਐੱਸ. ਮਲਹੋਤਰਾ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ। 




ਜਾਂਚ ਅਧਿਕਾਰੀ ਵੱਲੋਂ ਕਰਮਚਾਰੀ ਖਿਲਾਫ ਲਗਾਏ ਗਏ ਦੋਸ਼ ਸਿੱਧ ਕੀਤੇ ਗਏ ਹਨ, ਜਿਸ 'ਤੇ ਕਾਰਵਾਈ ਕਰਦੇ ਹੋਏ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਵੱਲੋਂ ਉਪਰੋਕਤ ਕਰਮਚਾਰੀ ਦਾ ਤਬਾਦਲਾ ਸਰਕਾਰੀ ਹਾਈ ਸਕੂਲ ਭਾਦਲਾ ਹੇਠਾਂ ਤੋਂ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ , ਬਲਾਕ-2 ਸਟੇਸ਼ਨ ਅਲਾਟ ਕੀਤਾ ਗਿਆ ਹੈ।

NTT RECRUITMENT: ਉਮੀਦਵਾਰਾਂ ਨੂੰ ਸਰਟੀਫਿਕੇਟ ਅਪਲੋਡ ਕਰਨ ਲਈ ਦਿੱਤਾ 8 ਜੁਲਾਈ ਤੱਕ ਸਮਾਂ

 

6TH PUNJAB PAY COMMISSION ;PAY AND ARREAR ESTIMATOR By J.S SANDHU AND RAVI SAYAL

DOWNLOAD HERE 6TH PUNJAB PAY COMMISSION ;PAY AND ARREAR ESTIMATOR By J. S. SANDHU AND RAVI SAYAL

ਪਸ਼ੂ ਪਾਲਣ ਵਿਭਾਗ ਵਿਚ 866 ਅਸਾਮੀਆਂ ਤੇ ਭਰਤੀ, ਆਫੀਸੀਅਲ ADVERTISEMENT DOWNLOAD HERE

 


 

RECENT UPDATES

Today's Highlight