Saturday, 10 July 2021

TEACHER TRANSFER POLICY 2019 : MUTUAL TRANSFER ਲਈ ਕੀ ਹਨ ਹਦਾਇਤਾਂ, ਪੜ੍ਹੋ

Guidelines Regarding mutual transfer : Teacher Transfer policy 

ਮਿਊਚਲ ਟਰਾਂਸਫਰ ਜਰਨਲ ਟਰਾਂਸਫਰ ਤੋਂ ਬਾਅਦ ਹੋਣਗੀਆਂ।

ਮਿਊਚਲ ਟਰਾਂਸਫਰ ਕਰਵਾਉਣ ਵਾਲੇ ਅਧਿਆਪਕਾਂ ਦੇ ਹੋਰ ਯੋਗਤਾਵਾਂ ਤੋਂ ਅਲਾਵਾ ਘੱਟੋ-ਘੱਟ 25 ਨੰਬਰ ਹੋਣੇ ਚਾਹੀਦੇ ਹਨ।

ਮਿਊਚਲ ਟਰਾਂਸਫਰ ਕਰਵਾਉਣ ਵਾਲੇ ਅਧਿਆਪਕਾਂ ਦੀ ਪੋਸਟ ਉਹਨਾਂ ਦੇ ਸਕੂਲ ਵਿੱਚ ਸਰਪਲਸ ਨਹੀਂ ਹੋਣੀ ਚਾਹੀਦੀ।

In continuation of the notification of Government of Punjab Notification no 11/25/2018-iedu6/1508658, dated 25.06.2019, the following amendments are made in the said policy:


 The para no 8 (vi) of the notification is amended as below:

 *Request for mutual transfers will be carried out only after the completion of the regular rounds of transfer.


Such transfers shall only be carried out if the posts of both the applicants seeking mutual transfers are not surplus at their present place of posting subject to further condition that candidates seeking mutual transfers acquires atleast 25 marks and fulfill all other conditions.

ਇਹ ਵੀ ਪੜ੍ਹੋ ; TEACHER TRANSFER POLICY 2019 



LUDHIANA : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰੋਨਾ ਪਾਬੰਦੀਆਂ ਲਈ ਨਵੇਂ ਆਦੇਸ਼ ਜਾਰੀ

ਦੀ ਰੈਵੀਨਿਊ ਆਫ਼ੀਸਰਜ਼ ,ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ, ਛੇਵੇਂ ਪੇਅ ਦੀ ਰਿਪੋਰਟ ਕੀਤੀ ਰੱਦ

 ਦੀ ਰੈਵੀਨਿਊ ਆਫ਼ੀਸਰਜ਼ ,ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ, ਛੇਵੇਂ ਪੇਅ ਦੀ ਰਿਪੋਰਟ ਕੀਤੀ ਰੱਦ



ਚੰਡੀਗੜ੍ਹ, 10 ਜੁਲਾਈ 2021 - ਅੱਜ ਦੀ ਰੈਵੀਨਿਊ ਆਫ਼ੀਸਰਜ਼,ਪਟਵਾਰ ਯੂਨੀਅਨ,ਕਾਨੂੰਗੋ ਐਸੋਸ਼ੀਏਸ਼ਨ ਪੰਜਾਬ ਦੀ ਮੀਟਿੰਗ ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿੱਚ ਸਰਵ-ਸੰਮਤੀ ਨਾਲ ਤਿੰਨੋ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਕੋਈ ਪਟਵਾਰੀ,ਕਾਨੂੰਗੋ,ਨਾਇਬ ਤਹਿਸੀਲਦਾਰ,ਤਹਿਸੀਲਦਾਰ,ਡੀ ਆਰ ਓ ,ਪੰਜਾਬਸਰਕਾਰ ਵਲੋਂ ਤਨਖਾਹ ਸਬੰਧੀ ਫਾਰਮ ਭਰਕੇ ਦੇਣ ਲਈ ਕਿਹਾ ਹੈ ,ਉਹ ਨਹੀਂ ਦਿੱਤੇ ਜਾਣਗੇ ਅਤੇ ਸਰਕਾਰ ਵਲੋਂ ਦਿੱਤੀ ਛੇਵੇਂ ਪੇਅ ਦੀ ਰਿਪੋਰਟ ਨੂੰ ਤਿੰਨੋਂ ਜਥੇਬੰਦੀਆਂ ਰੱਦ ਕਰਦੀਆਂ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਗੁਰਦੇਵ ਸਿੰਘ ਧੰਮ ਵਲੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੀ ਰੈਵੀਨਿਊ ਪਟਵਾਰ/ਕਾਨੂੰਗੋ ਤਾਲਮੇਲ ਕਮੇਟੀ ਪੰਜਾਬ ਵਲੋਂ ਜੋ ਸੰਘਰਸ਼ ਛੇੜਿਆ ਗਿਆ ਹੈ, ਪੰਜਾਬ ਰੈਵੀਨਿਊ ਆਫਿਸਰਜ਼ ਐਸੋਸ਼ੀਏਸ਼ਨ ਉਸ ਦੀ ਹਮਾਇਤ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਪਟਵਾਰੀ ਦੀਆਂ ਖਾਲੀ ਪੋਸਟਾਂ ਤੇ ਤੁਰੰਤ ਭਰਤੀਕੀਤੀ ਜਾਵੇ।


ਅੱਜ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਦੇ ਅੜੀਅਲ ਰਵੱਈਏ ਦੀਪੁਰਜ਼ੋਰ ਨਿਖੇਧੀ ਕੀਤੀ ਗਈ। ਨਵਦੀਪ ਸਿੰਘ ਭੋਗਲ ਤਹਿਸੀਲਦਾਰ,ਰਾਮ ਕਿਸ਼ਨਸਿੰਘ ਤਹਿਸੀਲਦਾਰ, ਕੁਲਦੀਪ ਸਿੰਘ ਤਹਿਸੀਲਦਾਰ ਅਤੇ ਸੁਖਚਰਨ ਸਿੰਘ ਚੰਨੀਨਾਇਬ ਤਹਿਸੀਲਦਾਰ(ਜ/ਸ ਪੰਜਾਬ ਰੈਵੀਨਿਊ ਆਫਿਸਰਜ਼),ਅਮਿਤ ਕੁਮਾਰਨਾਇਬ ਤਹਿਸੀਲਦਾਰ,ਹਰਿੰਦਰਜੀਤ ਸਿੰਘ ਨਾਇਬ ਤਹਿਸੀਲਦਾਰ,,ਰੁਪਿੰਦਰ ਸਿੰਘਗਰੇਵਾਲ(ਪ੍ਰਧਾਨ ਦੀ ਰੈਵੀਨਿਊ ਕਾਨੂੰਗੋ ਐਸੋਸ਼ੀਏਸ਼ਨ ਪੰਜਾਬ),ਮਲਕੀਤ ਸਿੰਘਮਾਨ(ਨੁਮਾਇੰਦਾ ਕੁਲ ਹਿੰਦ),ਮੋਹਨ ਸਿੰਘ ਭੇਡਪੁਰਾ(ਕਾਨੂੰਨੀ ਸਕੱਤਰ ਕਾਨੂੰਗੋਐਸੋਸ਼ੀਏਸ਼ਨ)ਹਰਵਿੰਦਰ ਸਿੰਘ ਪੋਹਲੀ(ਕਾਨੂੰਗੋ),ਹਰਵੀਰ ਸਿੰਘ ਢੀਂਡਸਾ(ਪ੍ਰਧਾਨਰੈਵੀਨਿਊ ਪਟਵਾਰ ਯੂਨੀਅਨ ਪੰਜਾਬ),ਕਰਨਜਸਪਾਲ ਸਿੰਘ ਵਿਰਕ (ਸੂਬਾਖਜ਼ਾਨਚੀ), ਜਸਬੀਰ ਸਿੰਘ ਖੇੜਾ (ਸੀਨੀਅਰ ਮੀਤ ਪ੍ਰਧਾਨ) ਨਵਦੀਪ ਸਿੰਘ ਖਾਰਾ (ਸੀਨੀਅਰ ਮੀਤ ਪ੍ਰਧਾਨ-) ਜਸਵੀਰ ਸਿੰਘ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮੋਹਾਲੀ) ਹਾਜ਼ਰ ਰਹੇ।

ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਹਜ਼ਾਰਾ ਕਰਮਚਾਰੀ 11 ਜੁਲਾਈ ਨੂੰ ਬਠਿੰਡਾ ਰੈਲੀ ਚ੍ ਸ਼ਾਮਲ ਹੋਣਗੇ

 ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਹਜ਼ਾਰਾ ਕਰਮਚਾਰੀ 11 ਜੁਲਾਈ ਨੂੰ ਬਠਿੰਡਾ ਰੈਲੀ ਚ੍ ਸ਼ਾਮਲ ਹੋਣਗੇ

"ਲਾ ਮਿਸਾਲ ਇਕੱਠ ਕਰ ਵਿੱਤ ਮੰਤਰੀ ਨੂੰ ਯਾਦ ਕਰਵਾਉਣਗੇ ਚੋਣ ਵਾਅਦਾ"


10 ਜੁਲਾਈ ( ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਕਨਵੀਨਰ ਗੁਰਦਿਆਲ ਮਾਨ ਅਤੇ ਬੀ ਐਡ ਅਧਿਆਪਕ ਫਰੰਟ ਦੇ ਜਿਲ੍ਹਾ ਪ੍ਰਧਾਨ ਜੁਝਾਰ ਸੰਹੂਗੜਾ ਦੀ ਪਰਧਾਨਗੀ ਹੇਠ ਸਾਂਝੀ ਮੀਟਿੰਗ ਹੋਈ ।ਜਿਸ ਵਿਚ ਦੱਸਿਆ ਗਿਆ ਕਿ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਪੰਜਾਬ ਦੇ ਦੋ ਲੱਖ ਕਰਮਚਾਰੀ 11 ਜੁਲਾਈ ਦੀ ਬਠਿੰਡਾ ਲਲਕਾਰ ਰੈਲੀ ਵਿੱਚ ਭਾਗ ਲੈਣਗੇ।ਇਸ ਰੈਲੀ ਨੂੰ ਵੱਡਾ ਰੈਲਾ ਬਨਾਉਣ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਸਾਥੀ ਭਾਗ ਲੈਣਗੇ। 

ਜਿਲ੍ਹਾ ਕੰਨਵੀਨਰ ਬਠਿੰਡਾ ਰੈਲੀ ਲਈ ਨਿਊ ਪੈਨਸ਼ਨ ਸਕੀਮ ਤੋਂ ਪੀੜਤ ਮੁਲਾਜਮਾਂ ਨੂੰ ਪ੍ਰੇਰਿਤ ਕਰਦੇ ਹੋਏ


ਇਸ ਦੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਾਨ ਨੇ ਦੱਸਿਆ ਕਿ ਰੈਲੀ ਵਿੱਚ ਸ਼ਾਮਲ ਹੋਣ ਲਈ ਬੱਸਾਂ ਅਤੇ ਹੋਰ ਸਾਧਨਾਂ ਦੀ ਬੁਕਿੰਗ ਵੀ ਕਰ ਲਈ ਗਈ।ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਸਾਥੀ ਬੱਸਾਂ ਅਤੇ ਆਪਣੇ ਸਾਧਨਾਂ ਰਾਂਹੀ ਇੱਕਠੇ ਹੁੰਦੇ ਹੋਏ ਪਿੰਡ ਚੱਕਦਾਨਾ ਪਹੁੰਚਣਗੇ ਅਤੇ ਉੱਥੋ ਵੱਡੇ ਕਾਫ਼ਲੇ ਦੇ ਰੂਪ ਬਠਿੰਡਾ ਲਈ ਰਵਾਨਾ ਹੋਣਗੇ।ਕਿਉਂਕਿ ਕੈਪਟਨ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਇਸ ਸਰਕਾਰ ਨੇ ਆਪਣਾ ਪੁਰਾਣੀ ਪੈਨਸ਼ਨ ਦਾ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਛੇਵੇਂ ਪੇਅ ਕਮਿਸ਼ਨ ਵਿੱਚ ਵੀ ਪੁਰਾਣੀ ਪੈਨਸ਼ਨ ਦਾ ਜਿਕਰ ਤੱਕ ਨਹੀਂ ਕੀਤਾ ਗਿਆ ਇਸ ਦੇ ਉਲਟ ਤਨਖਾਹ ਨੂੰ ਵੀ ਖੋਰਾ ਲੱਗ ਰਿਹਾ ਹੈ ਇਸ ਲੰਗੜੇ ਪੇਅ ਕਮਿਸ਼ਨ ਨੂੰ ਮੁਲਾਜਮਾ ਨੇ ਮੁਢੋ ਨਕਾਰ ਦਿੱਤਾ ਹੈ। ਪੰਜਾਬ ਸਰਕਾਰ ਦੇ ਵਾਅਦਿਆਂ ਤੇ ਲਾਰਿਆਂ ਤੋਂ ਅੱਕੇ ਮੁਲਾਜਮ ਹੁਣ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਫੈਸਲਾਕੁੰਨ ਲੜਾਈ ਲੜਨਗੇ ਕਿਉਕਿ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਨਾਲ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਤੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਖੋਹ ਲਈ ਗਈ ਹੈ ਜਿਸ ਕਾਰਨ ਕਰਮਚਾਰੀ ਸੇਵਾਮੁਕਤੀ ਸਮੇਂ ਹਜਾਰ ਜਾ ਪੰਦਰਾਂ ਸੋ ਰੁਪਏ ਪੈਨਸ਼ਨ ਲੈ ਰਹੇ ਹਨ ਜਿਸ ਗੁਜ਼ਾਰਾ ਕਰਨਾ ਮੁਸ਼ਕਿਲ ਹੀ ਨਹੀਂ ਨਾ ਮੁਮਕਿਨ ਹੈ। ਇਸ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੰਘਰਸ਼ ਜਾਰੀ ਰਹੇਗਾ ਤੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਲਲਕਾਰ ਰੈਲੀ ਵਿੱਚ ਕਾਫਲੇ ਬੰਨ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੋਕੇ ਹੋਰਨਾਂ ਆਗੂਆਂ ਤੋ ਇਲਾਵਾ ਹਰਪ੍ਰੀਤ ਸਿੰਘ ਬਲਾਕਪ੍ਰਧਾਨ ਬੰਗਾ, ਭੂਪਿੰਦਰ ਸਿੰਘ ਬਲਾਕ ਪ੍ਰਧਾਨ ਮੁਕੰਦਪੁਰ ,ਤੀਰਥ ਰੱਲ੍ਹ , ਅਮਰ ਕਟਾਰੀਆ , ਨੀਲ ਕਮਲ ,ਅਸ਼ੋਕ ਕੁਮਾਰ , ਸੁਦੇਸ਼ ਕੁਮਾਰ ਦੀਵਾਨ , ਸੰਦੀਪ ਬਾਲੀ, ਰਾਕੇਸ਼ ਗੰਗੜ,ਬਲਵੀਰ ਕਰਨਾਣਾ ਹਾਜਰ ਸਨ।

CHILD CARE LEAVE: ਪੰਜਾਬ ਸਰਕਾਰ ਵੱਲੋਂ ਚਾਈਲਡ ਕੇਅਰ ਲੀਵ ਸਬੰਧੀ ਹਦਾਇਤਾਂ

COVID UPDATE : ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ

 ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ


ਮੁੱਖ ਮੰਤਰੀ ਵੱਲੋਂ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਤੇ 330 ਫੈਕਲਟੀ ਦੀ ਭਰਤੀ ਲਈ ਹਰੀ ਝੰਡੀ, ਕੋਰੋਨਾ ਦੇ ਮੁਕਾਬਲੇ ਲਈ ਹਰ ਲੋੜੀਂਦੇ ਫੰਡ ਦੇਣ ਦਾ ਕੀਤਾ ਵਾਅਦਾ 


ਚੰਡੀਗੜ, 9 ਜੁਲਾਈ


ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ ਰੁਪਏ ਜਾਰੀ ਕੀਤੇ ਜਿਹੜੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਕੋਵਿਡ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ ਖਰਚੇ ਜਾਣਗੇ।


ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ 674 ਜੀ.ਡੀ.ਐਮ.ਓ., 283 ਮੈਡੀਕਲ ਅਫਸਰ (ਸਪੈਸ਼ਲਿਸਟ), 2000 ਸਟਾਫ ਨਰਸਾਂ ਦੇ ਨਾਲ ਪਟਿਆਲਾ ਤੇ ਅੰਮਿ੍ਰਤਸਰ ਦੇ ਮੈਡੀਕਲ ਕਾਲਜਾਂ ਵਿੱਚ 330 ਫੈਕਲਟੀ ਪੋਸਟਾਂ ਭਰਨ ਦੀ ਵੀ ਹਰੀ ਝੰਡੀ ਕੀਤੀ। ਉਨਾਂ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਹੋਰ ਲੋੜੀਂਦੀਆਂ ਵਾਧੂ ਪੋਸਟਾਂ ਨੂੰ ਭਰਨ ਲਈ ਕੈਬਨਿਟ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ।


ਮੁੱਖ ਮੰਤਰੀ ਵੱਲੋਂ ਪ੍ਰਵਾਨਿਤ ਕੀਤੇ 380 ਕਰੋੜ ਰੁਪਏ ਪੀ.ਐਸ.ਏ. ਆਕਸੀਜਨ ਪਲਾਂਟਾਂ, ਐਮ.ਜੀ.ਪੀ.ਐਸ. ਲੋਡ ਵਧਾਉਣ ਅਤੇ ਪੈਕੇਜ ਸਬਸਟੇਸ਼ਨਾਂ, ਕ੍ਰਾਇਓਜੈਨਿਕ ਤਰਲ ਮੈਡੀਕਲ ਆਕਸੀਜਨ ਟੈਂਕਾਂ ਦੇ ਨਾਲ ਬੀ.ਐਲ.ਐਸ. ਐਬੂਲੈਂਸਾਂ ਉਤੇ ਖਰਚੇ ਜਾਣਗੇ।


ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਵਿਡ ਖਿਲਾਫ ਸੂਬਾ ਸਰਕਾਰ ਦੀ ਜੰਗ ਵਿੱਚ ਫੰਡ ਕਿਤੇ ਵੀ ਅੜਿੱਕਾ ਨਹੀਂ ਬਣਨ ਦੇਵਾਂਗੇ ਅਤੇ ਭਵਿੱਖ ਵਿੱਚ ਵੀ ਲੋੜ ਮੁਤਾਬਕ ਫੰਡ ਜਾਰੀ ਕੀਤੇ ਜਾਂਦੇ ਰਹਿਣਗੇ। ਉਨਾਂ ਕਿਹਾ ਕਿ ਸੂਬੇ ਵੱਲੋਂ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਦੂਜੀ ਲਹਿਰ ਦੇ ਮਰੀਜ਼ਾਂ ਨਾਲੋਂ 25 ਫੀਸਦੀ ਹੋਰ ਵੱਧ ਮਰੀਜ਼ਾਂ ਦੇ ਹਿਸਾਬ ਨਾਲ ਤਿਆਰੀ ਕੀਤੀ ਗਈ ਹੈ।


ਮੁੱਖ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਤੀ ਦਿਨ ਘੱਟੋ-ਘੱਟ 40000 ਟੈਸਟਾਂ ਦੇ ਨਾਲ ਕਿਸੇ ਵੀ ਉਭਾਰ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨ ਲਈ ਸਮਾਰਟ ਟੈਸਟਿੰਗ ਸ਼ੁਰੂ ਕਰਨੀ ਯਕੀਨੀ ਬਣਾਈ ਜਾਵੇ।


ਤੀਜੀ ਲਹਿਰ ਦੀ ਰੋਕਥਾਮ ਅਤੇ ਟਾਕਰਾ ਕਰਨ ਲਈ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਤਿਆਰ ਕੀਤੀ ਵਿਸਥਾਰਤ ਰਣਨੀਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੂਰਤ ਵਿੱਚ ਜੀ.ਆਈ.ਐਸ. ਆਧਾਰਿਤ ਨਿਗਰਾਨੀ ਅਤੇ ਰੋਕਥਾਮ ਤਰੀਕਿਆਂ ਦੀ ਵਰਤੋਂ ਸਥਾਨਕ ਬੰਦਿਸ਼ਾਂ ਲਈ ਆਟੋ ਟਰਿਗਰ ਵਿਧੀ ਰਾਹੀਂ ਕੀਤੀ ਜਾਵੇਗੀ। ਦੂਜੀ ਸਥਿਤੀ ਵਿੱਚ ਜੇ ਲੋੜ ਪਵੇ ਤਾਂ ਖੇਤਰੀ ਜਾਂ ਸੂਬਾ ਪੱਧਰੀ ਬੰਦਿਸ਼ਾਂ ਲਗਾਈਆਂ ਜਾਣਗੀਆਂ। ਉਨਾਂ ਕਿਹਾ ਕਿ ਖਤਰੇ ਦੇ ਪੱਧਰ ਦੇ ਆਧਾਰ ਉਤੇ ਜ਼ਿਲਿਾਂ ਦਾ ਵਰਗੀਕਰਨ ਕਰਦਿਆਂ ਤਿੰਨ ਵਰਗਾਂ ਵਿੱਚ ਵੰਡਿਆ ਜਾਵੇਗਾ ਜਿਸ ਨਾਲ ਜ਼ਿਲਿਆਂ ਨੂੰ ਵਿਗਿਆਨਕ ਆਧਾਰ ਉਤੇ ਰੋਕ ਲਗਾਉਣ ਅਤੇ ਪਾਬੰਦੀਆਂ ਲਾਗੂ ਕਰਨ ਦੇ ਯੋਗ ਬਣਾਇਆ ਜਾਵੇਗਾ।


ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅੰਕੜੇ ਇਕੱਠੇ ਕਰਨ ਅਤੇ ਇਨਾਂ ਦਾ ਵਿਸਲੇਸ਼ਣ ਕਰਨ ਲਈ ਹਰੇਕ ਜ਼ਿਲੇ ਵਿੱਚ ਅੰਕੜਾ ਸੈਲ ਸਰਗਰਮ ਕੀਤਾ ਜਾਵੇ।


ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਫੰਡ ਅਤੇ ਆਕਸੀਜਨ ਪਲਾਂਟ ਲੋੜੀਂਦੇ ਤੌਰ ’ਤੇ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕੋਈ ਵੀ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕੰਮ ਕਾਜ ਸਬੰਧੀ ਹਦਾਇਤਾਂ ਜਾਰੀ

 ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਕੰਮ ਕਾਜ ਡਿਜੀਟਲ ਮਾਧਿਅਮ ਰਾਹੀਂ ਕਰਨ ਦੀਆਂ ਹਦਾਇਤਾਂ ਜਾਰੀ


ਚੰਡੀਗੜ, 9 ਜੁਲਾਈ:


        ਕੋਵੀਡ-19 ਮਹਾਂਮਾਰੀ ਦੇ ਹੋਰ ਫਲਾਅ ਨੂੰ ਰੋਕਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਸਰਕਾਰੀ ਦਫਤਰਾਂ, ਸਮੇਤ ਅਧੀਨ ਦਫਤਰਾਂ ਦਾ ਕੰਮ ਕਾਜ ਸਿਰਫ ਈ-ਆਫਿਸ ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹਨਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਦੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਾਰੇ ਵਿੰਗਾ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੁੱਖ ਦਫਤਰ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਵਲੋਂ ਸਿਰਫ ਈ-ਆਫਿਸ ਤੇ ਕੰਮ ਕੀਤਾ ਜਾਵੇ ਅਤੇ ਆਪਸ ਵਿਚ, ਸਰਕਾਰ ਨਾਲ, ਅਧੀਨ ਸੰਸਥਾਵਾਂ ਨਾਲ ਅਤੇ ਬਾਕੀ ਵਿਭਾਗਾਂ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਤੇ ਹੀ ਕੀਤਾ ਜਾਵੇ।


ਇਸ ਤੋਂ ਇਲਾਵਾ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪ੍ਰਾਈਵੇਟ ਸੰਸਥਾਵਾਂ ਵਲੋਂ ਮੁੱਖ ਦਫਤਰ ਅਤੇ ਸਰਕਾਰੀ ਸੰਸਥਾਵਾਂ ਨੂੰ ਪੱਤਰ ਵਿਹਾਰ ਅਤੇ ਹੋਰ ਦਸਤਾਵੇਜ ਸਿਰਫ ਈ ਮੇਲ ਰਾਹੀਂ ਹੀ ਭੇਜੇ ਜਾਣ। ਇਹ ਯਕੀਨੀ ਬਣਾਉਣ ਲਈ ਕਿ ਸਾਰਾ ਦਫ਼ਤਰੀ ਕੰਮ ਡਿਜੀਟਲ ਮੋਡ ਰਾਹੀਂ ਹੀ ਹੋਵੇ, ਇਹ ਵੀ ਜਰੂਰੀ ਹੈ ਕਿ ਆਮ ਲੋਕ ਵੀ ਮੁੱਖ ਦਫਤਰ ਦੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਨਾਲ, ਸਰਕਾਰੀ ਸੰਸਥਾਵਾਂ ਨਾਲ ਅਤੇ ਪ੍ਰਾਈਵੇਟ ਸੰਸਥਾਵਾਂ ਨਾਲ ਸਿਰਫ ਈ ਮੇਲ/ ਡਿਜੀਟਲ ਮੋਡ ਰਾਹੀਂ ਹੀ ਪੱਤਰ ਵਿਹਾਰ ਕਰਨ।


           ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਕੁਮਾਰ ਸੌਰਭ ਰਾਜ ਨੇ ਦਸਿਆ ਕਿ ਮੁੱਖ ਦਫਤਰ ਦੇ ਸਾਰੇ ਅਧਿਕਾਰੀਆਂ, ਸਾਰੀਆਂ ਸ਼ਾਖਾਵਾਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਈ-ਮੇਲ ਆਈ. ਡੀ ਵਿਭਾਗ ਦੀ ਵੈੱਬ ਸਾਈਟ www.punjabitis.gov.in/citizen charter ਤੇ ਅੱਪਲੋਡ ਕਰ ਦਿਤੇ ਹਨ। ਮੁੱਖ ਦਫਤਰ ਦੀਆਂ ਸ਼ਾਖਾਵਾਂ, ਅਧਿਕਾਰੀਆਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਜਾਰੀ ਕੀਤੇ ਆਦੇਸ਼ ਦੀਆਂ ਕਾਪੀਆਂ ਵੀ ਵਿਭਾਗ ਦੀ ਵੈੱਬਸਾਈਟ www.punjabitis.gov.in/citizen charter ’ਤੇ ਅੱਪਲੋਡ ਕਰ ਦਿਤੀਆਂ ਹਨ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਭਾਗ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਅਤੇ ਡਿਜੀਟਲ ਮੋਡ ਰਾਹੀਂ ਹੀ ਕਰਨ।      

RECENT UPDATES

Today's Highlight