Sunday, 18 July 2021

ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਖਿਲਾਫ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਆਰਜ਼ੀ ਰਿਹਾਇਸ਼ ਅੱਗੇ ਗਰਜੇ ਹਜਾਰਾਂ ਮੁਲਾਜ਼ਮ ਤੇ ਅਧਿਆਪਕ

 *ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਖਿਲਾਫ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਆਰਜ਼ੀ ਰਿਹਾਇਸ਼ ਅੱਗੇ ਗਰਜੇ ਹਜਾਰਾਂ ਮੁਲਾਜ਼ਮ ਤੇ ਅਧਿਆਪਕ*


*ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਮੁਲਾਜ਼ਮਾਂ ਵਿੱਚ ਵਿਆਪਕ ਰੋਸ*   


*ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰਾਂ 29 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਪਟਿਆਲਾ ਵੱਲ ਵਹੀਰਾਂ ਘੱਤਣਗੇ..*


ਸੰਗਰੂਰ, 18 ਜੁਲਾਈ ( ): ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਰਾਹੀਂ ਤਨਖਾਹਾਂ ਅਤੇ ਭੱਤਿਆਂ ਵਿੱਚ ਤਰਕਸੰਗਤ ਵਾਧਾ ਕਰਨ ਦੀ ਥਾਂ ਕਟੌਤੀਆਂ ਦਾ ਜਾਲ ਬੁਣਦਿਆਂ ਮੁਲਾਜ਼ਮਾਂ ‘ਤੇ ਵੱਡਾ ਆਰਥਿਕ ਹੱਲਾ ਵਿੱਡਣ, ਸਾਰੇ ਕੱਚੇ, ਕੰਟਰੈਕਟ, ਮਾਣ ਭੱਤਾ ਅਤੇ ਸੁਸਾਇਟੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ, ਨਵੀਂ ਪੈਨਸ਼ਨ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਨੂੰ ਕਾਰਪੋਰੇਟੀ ਲੁੱਟ ਹਵਾਲੇ ਕਰਨ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪੰਜਾਬ 'ਚ ਧੜੱਲੇ ਨਾਲ ਲਾਗੂ ਕਰਨ ਖ਼ਿਲਾਫ਼ ਸਮੂਹਿਕ ਵਿਰੋਧ ਦਾ ਮੁਜ਼ਾਹਰਾ ਕਰਨ ਲਈ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਮਿਲਕੇ ਸੂਬੇ ਭਰ ਵਿੱਚ 'ਚ 12 ਮੰਤਰੀਆਂ ਦੇ ਘਰਾਂ ਮੂਹਰੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸ ਤਹਿਤ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਆਰਜ਼ੀ ਰਿਹਾਇਸ਼ ਰੈਸਟ ਹਾਊਸ ਤੱਕ ਰੋਸ਼ ਮਾਰਚ ਕਰਕੇ ਰੈਸਟ ਹਾਊਸ ਤੇ ਅੱਗੇ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ਼ ਰੈਲੀ ਕਰਕੇ ਕੀਤੀ ਗਈ ਅਤੇ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿਚ ਹੋਣ ਜਾ ਰਹੀ 'ਹੱਲਾ ਬੋਲ' ਰੈਲੀ ਵਿਚ ਹਜ਼ਾਰਾਂ ਮੁਲਾਜਮਾਂ ਨੂੑੱ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ।ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਜਰਨੈਲ ਮਿੱਠੇਵਾਲ, ਹਰਿੰਦਰ ਮੱਲੀਆਂ, ਨਿਰਭੈ ਸਿੰਘ, ਦੇਵੀ ਦਿਆਲ, ਗੁਰਸੇਵਕ ਸਿੰਘ, ਜਸਵੀਰ ਬਹੀਲਾ, ਰਾਜੀਵ ਬਰਨਾਲਾ, ਸੁਖਜਿੰਦਰ ਹਰੀਕਾ, ਅਵਤਾਰ ਸਿੰਘ ਢਢੋਗਲ, ਹਰਕੰਵਲਪ੍ਰੀਤ ਸਿੰਘ, ਕੇਵਲ ਸਿੰਘ, ਸੰਦੀਪ ਹੁਸ਼ਿਆਰਪੁਰ ਅਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਦੇ ਸੁਖਦੇਵ ਸਿੰਘ ਚੰਗਾਲੀਵਾਲਾ, ਵਾਸਵੀਰ ਸਿੰਘ ਭੁੱਲਰ, ਗੁਰਮੀਤ ਸਿੰਘ ਸੁਖਪੁਰ, ਗੁਰਪ੍ਰੀਤ ਸਿੰਘ ਮੰਗਵਾਲ, ਸ੍ਰੀਨਿਵਾਸ, ਜਗਦੀਸ਼ ਸ਼ਰਮਾ, ਨਿਰਮਲ ਪੱਖੋਂ, ਸੀਤਾ ਰਾਮ ਸ਼ਰਮਾ ਅਤੇ ਰਮੇਸ਼ ਕੁਮਾਰ ਨੇ ਕਿਹਾ ਕਿ ਪ੍ਰਮੁੱਖ ਮੰਗਾਂ ਵਿੱਚ ਸਮੂਹ ਕੱਚੇ, ਠੇਕਾ ਆਧਾਰਤ,ਮਾਣ ਭੱਤਾ ਵਾਲੇ, ਡੇਲੀਵੇਜ਼ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣਾ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਮੇਂ ਸਾਲ 2011 ਦੌਰਾਨ ਅਨਾਮਲੀ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ 24 ਕੈਟਾਗਰੀਆਂ ਅਤੇ ਕੈਬਨਿਟ ਸਬ ਕਮੇਟੀ ਰਾਹੀਂ 239 ਕੈਟਾਗਰੀਆਂ ਨੂੰ ਮਿਲੇ ਵਾਧੇ ਬਰਕਰਾਰ ਰੱਖਦਿਆਂ, ਸਾਰਿਆਂ ‘ਤੇ 3.74 ਦਾ ਇੱਕਸਮਾਨ ਗੁਣਾਂਕ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ, ਸਿੱਖਿਆ ਵਿਭਾਗ ਦੀ ਸੁਸਾਇਟੀ ਪਿਕਟਸ ‘ਚ ਰੈਗੂਲਰ ਕੰਪਿਊਟਰ ਫੈਕਲਟੀ ਤੋਂ ਇਲਾਵਾ ਮੈਰੀਟੋਰੀਅਸ/ਆਦਰਸ਼ ਸਕੂਲਾਂ ਨੂੰ ਵਿਭਾਗ ਵਿੱਚ ਮਰਜ ਕਰਦਿਆਂ ਸਮੁੱਚਾ ਸਟਾਫ ਰੈਗੂਲਰ ਕਰਨਾ, ਪਰਖ ਸਮਾਂ ਐਕਟ ਰੱਦ ਕਰਕੇ 15-01-15 ਤੋਂ ਪੂਰੇ ਭੱਤੇ, ਸਲਾਨਾ ਵਾਧੇ, ਤਨਖਾਹਾਂ ਬਹਾਲ ਕਰਦਿਆਂ ਬਕਾਏ ਜਾਰੀ ਕਰਵਾਉਣ, ਅਣ ਰਿਵਾਈਜ਼ਡ ਕੈਟਾਗਿਰੀਆਂ ਨਾਲ ਤਨਖਾਹ ਸਕੇਲਾਂ ‘ਚ ਹੋਈ ਧੱਕੇਸ਼ਾਹੀ ਦੂਰ ਕਰਨਾ, ਸਾਰੇ ਭੱਤੇ ਢਾਈ ਗੁਣਾ ਕੀਤੇ ਜਾਣਾ, ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਨਵੀ ਭਰਤੀ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕਰਵਾਉਣਾ, ਪੂਰੀ ਪੈਨਸ਼ਨ ਲਈ ਸਮਾਂ 25 ਤੋਂ ਘਟਾ ਕੇ 20 ਸਾਲ ਕਰਵਾਉਣਾ ਅਤੇ ਸਾਰੇ ਕਾਡਰਾਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣਾ ਤੇ ਭਰਤੀਆਂ ਦੀ ਪ੍ਰਕਿਰਿਆ ਸਮਾਂ ਬੱਧ ਢੰਗ ਨਾਲ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਸ਼ਾਮਿਲ ਹੈ। 


ਇਸ ਮੌਕੇ ਮੁਲਾਜ਼ਮਾਂ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਫ਼ਕੀਰ ਟਿੱਬਾ, ਕ੍ਰਿਸ਼ਨ ਦੁੱਗਾਂ ਰਾਜੀਵ ਬਰਨਾਲਾ, ਰਾਜਬੀਰ ਬੱਡਰੁੱਖਾਂ, ਮਾਲਵਿੰਦਰ ਸਿੰਘ ਸੰਧੂ, ਰਣਜੀਤ ਸਿੰਘ ਈਸਾਪੁਰ, ਰਾਣੋ ਕੌਰ ਖੇੜੀ ਗਿੱਲਾਂ, ਬਲਦੇਵ ਸਿੰਘ ਧੌਲਾ, ਰੇਸ਼ਮ ਸਿੰਘ ਮਾਹਮਦਪੁਰ, ਮੋਹਣ ਸਿੰਘ ਧਾਲੀਵਾਲ, ਮੁਖਤਿਆਰ ਸਿੰਘ ਰਾਣਾ, ਗੁਰਮੇਲ ਸਿੰਘ ਸ਼ੇਰਪੁਰ, ਮਨਪ੍ਰੀਤ ਸਿੰਘ ਟਿੱਬਾ, ਸਤਵੰਤ ਸਿੰਘ ਆਲਮਪੁਰ, ਸੁਖਵਿੰਦਰ ਢਿੱਲਵਾਂ, ਅਨਿਲ ਕੁਮਾਰ, ਮਧੂ ਸ਼ਰਮਾ, ਅਮਰਜੀਤ ਕੌਰ ਬਡਰੁੱਖਾਂ, ਤਰਨਜੀਤ ਕੌਰ, ਮੋਨਿਕਾ ਰਾਣੀ, ਗੁਰਪ੍ਰੀਤ ਕੌਰ, ਸਰੋਜ ਰਾਣੀ, ਸੁਮੀਤਾ ਗੁਪਤਾ, ਪਰਮਿੰਦਰ ਲੌਂਗੋਵਾਲ, ਰਾਮ ਚੰਦ ਸ਼ਰਮਾ, ਦੀਪਿਕਾ ਗੋਇਲ, ਡਾ ਰਮਨਦੀਪ ਕੌਰ, ਮਨਪ੍ਰੀਤ ਕੌਰ ਨੇ ਮਿਲ ਕੇ ਮੰਗ ਕੀਤੀ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਕੈਬਨਿਟ ਸਬ ਕਮੇਟੀ ਵੱਲੋਂ 5 ਮਾਰਚ 2019 ਅਤੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ 25 ਜੂਨ 2021 ਨੂੰ ਕੀਤੀਆਂ ਮੀਟਿੰਗਾਂ ਦੇ ਸਾਰੇ ਫੈਸਲੇ ਲਾਗੂ ਕੀਤੇ ਜਾਣ ਅਤੇ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਤੇ ਪੁੁਲਿਸ ਕੇਸ ਰੱਦ ਕੀਤੇ ਜਾਣ। ਘਰਾਂ ਤੋਂ ਸਟੇਸ਼ਨ ਦੂਰੀ ਦੀ ਵੇਟੇਜ਼ ਦੇਕੇ ਸਾਰੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਮਿਲੇ। ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਸਿੱਖਿਆ ਨੀਤੀ-2020 ਦਾ ਪੰਜਾਬ ਵਿੱਚ ਅਮਲ ਬੰਦ ਹੋਵੇ। ਬੀ.ਪੀ.ਈ.ਓ. ਦਫਤਰਾਂ ਵਿੱਚ ਸਿਫਟ ਕੀਤੇ 228 ਪੀ.ਟੀ.ਆਈ ਮਿਡਲ ਸਕੂਲ ‘ਚ ਵਾਪਸ ਭੇਜੇ ਜਾਣ। ਸਾਰੇ ਕਾਡਰਾਂ ਦੀਆਂ ਪ੍ਰਮੋਸ਼ਨਾਂ ਲਈ 75% ਕੋਟਾ ਬਹਾਲ ਕਰਦਿਆਂ ਪੈਡਿੰਗ ਤਰੱਕੀਆਂ ਤੁਰੰਤ ਹੋਣ। 1904 ਹੈੱਡ ਟੀਚਰਾਂ ਦੀਆਂ ਪੋਸਟਾਂ ਬਹਾਲ ਕਰਨ ਅਤੇ ਪਿਛਲੇ ਪੰਜ ਸਾਲਾਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਰੋਕੀਆਂ ਹੋਈਆਂ ਤਰੱਕੀਆਂ ਫੌਰੀ ਕਰਨ, ਕਰੋਨਾ ਲਾਗ ਤੋਂ ਬਚਾਅ ਪ੍ਰਬੰਧਾਂ ਤਹਿਤ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਫੌਰੀ ਖੋਲੇ ਜਾਣ। ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਅਤੇ 180 ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ। ਕੋਵਿਡ ਤੋਂ ਗ੍ਰਸਤ ਮੁਲਾਜ਼ਮਾਂ ਨੂੰ ਤਨਖਾਹ ਸਹਿਤ ਛੁੱਟੀ ਅਤੇ 50 ਲੱਖ ਦੀ ਐਕਸ-ਗਰੇਸ਼ੀਆ ਮਿਲਣੀ ਯਕੀਨੀ ਹੋਵੇ।

ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ

 ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ


ਮਾਨਸਾ ਚ ਐਡਵੋਕੇਟ ਕੇਸਰ ਸਿੰਘ ਧਲੇਵਾਂ ਦੀ ਅਗਵਾਈ ਚ ਖੁਸ਼ੀ ਦਾ ਪ੍ਰਗਟਾਵਾਚੰਡੀਗੜ੍ਹ 18 ਜੁਲਾਈ ( ਹਰਦੀਪ ਸਿੰਘ ਸਿੱਧੂ) ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਮਾਨਸਾ 'ਚ ਉਨ੍ਹਾਂ ਦੇ ਕਰੀਬੀ ਸਾਥੀ ਸੀਨੀਅਰ ਕਾਂਗਰਸੀ ਆਗੂ ਅਤੇ ਐਡਵੋਕੇਟ ਕੇਸਰ ਸਿੰਘ ਧਲੇਵਾਂ ਦੀ ਅਗਵਾਈ ਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ।ਉਨ੍ਹਾਂ ਇਹ ਅਹੁਦਾ ਮਿਲਣ ਤੇ ਨਵਜੀਤ ਸਿੰਘ ਸਿੱਧੂ ਅਤੇ ਨਵਜੋਤ ਕੌਰ ਸਿੱਧੂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਹੁਣ ਪੰਜਾਬ ਚ ਕਾਂਗਰਸ ਪਾਰਟੀ ਦੀ ਦੂਜੀ ਵਾਰ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਜਿਥੇ ਕ੍ਰਿਕਟ ਖਿਡਾਰੀ ਦੇ ਤੌਰ 'ਤੇ ਦੁਨੀਆਂ ਭਰ ਚ ਭਾਰਤ ਦਾ ਨਾਮ ਰੋਸ਼ਨ ਕੀਤਾ, ਉਥੇ ਉਨਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਕਮੈਂਟਰੀ,ਕਮੇਡੀ ਸ਼ੋਅ ਚ ਵੱਡਾ ਨਾਮਣਾ ਖੱਟਿਆ। ਐਡਵੋਕੇਟ ਕੇਸਰ ਸਿੰਘ ਧਲੇਵਾਂ ਨੇ ਇਸ ਗੱਲ 'ਤੇ ਵੀ ਮਾਣ ਮਹਿਸੂਸ ਕੀਤਾ ਕਿ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਸਿਆਸਤ ਦੀ ਪਾਰੀ ਵੀ ਖੇਡੀ। ਹੁਣ ਜਦੋਂ ਉਨ੍ਹਾਂ ਨੂੰ ਇਕ ਅਹਿਮ ਤੇ ਵੱਡੀ ਜ਼ਿੰਮੇਵਾਰੀ ਮਿਲੀ ਹੈ ਤਾਂ ਉਨ੍ਹਾਂ ਤੋਂ ਇਹ ਵੱਡੀਆਂ ਆਸਾਂ ਹਨ ਕਿ ਸਿਆਸਤ ਵਿੱਚ ਇਕ ਨਵੀਂ ਤਬਦੀਲੀ ਲਿਆਕੇ ਅਸਲ ਮਾਇਨਿਆਂ ਚ ਲੋਕ ਰਾਜ ਨੂੰ ਕਾਇਮ ਕਰਨਗੇ।ਉਧਰ ਮਾਨਸਾ ਜ਼ਿਲ੍ਹੇ ਸਮੇਤ ਪੰਜਾਬ ਭਰ ਚ ਖੁਸ਼ੀ ਦਾ ਮਹੌਲ ਹੈ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਵੰਤ ਸਿੰਘ ਧਲੇਵਾਂ,ਬੀਰਇੰਦਰ ਸਿੰਘ ਧਾਲੀਵਾਲ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ, ਐਡਵੋਕੇਟ ਮੁਕੇਸ਼ ਗੋਇਲ, ਐਡਵੋਕੇਟ ਉਮਕਾਰ ਸਿੰਘ ਮਿੱਤਲ, ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ, ਕੁਲਵਿੰਦਰ ਕੌਰ ਮਹਿਤਾ ਐਮ.ਸੀ,ਪਵਨ ਕੁਮਾਰ ਵਾਇਸ ਪ੍ਰਧਾਨ ਨਗਰ ਕੌਂਸਲ,ਰਾਜੂ ਘਰਾਂਗਣਾਂ, ਪਰਮਪ੍ਰੀਤ ਸਿੰਘ ਮਾਨ, ਗੁਰਪ੍ਰੀਤ ਸਿੰਘ,ਦੀਪਕ ਮਹਿਤਾ, ਹਰਵਿੰਦਰ ਵਹਿਮੀ, ਗੁਰਚਰਨ ਸਿੰਘ ਤੱਗੜ, ਭਗਵੰਤ ਚਹਿਲ,ਰਕੇਸ਼ ਕੁਮਾਰ ਹਾਜ਼ਰ ਸਨ। ਟੀਚਿੰਗ ਅਤੇ ਨਾਨ ਟੀਚਿਂਗ ਸਟਾਫ ਦੇ ਏ.ਸੀ.ਪੀ ਕੇਸਾਂ ਲਈ ਕਰਮਚਾਰੀਆਂ ਤੋਂ ਡਾਕੂਮੈਂਟ ਮੰਗਣ ਦੀ ਲੋੜ ਨਹੀਂ: ਡਾਇਰੈਕਟਰ

 

ਕਰੋਨਾ: ‌ਹਰਿਆਣਾ 'ਚ ਲਾਕਡਾਊਨ 19 ਜੁਲਾਈ ਤੋਂ 26 ਜੁਲਾਈ ਤੱਕ ਵਧਾਇਆ ਗਿਆ

 


ਕੋਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਹਰਿਆਣਾ 'ਚ ਇਕ ਹੋਰ ਹਫ਼ਤੇ ਲਈ ਲਾਕਡਾਊਨ ਵਧਾ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਨੇ ਮਹਾਮਾਰੀ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਪ੍ਰੋਟੋਕਾਲ ਦਾ ਪਾਲਣ ਕਰਨ ਲਈ ਕਿਹਾ ਹੈ। ਹਰਿਆਣਾ 'ਚ ਲਾਕਡਾਊਨ 19 ਜੁਲਾਈ ਤੋਂ 26 ਜੁਲਾਈ ਤੱਕ ਵਧਾਇਆ ਗਿਆ ਹੈ। ਇਸ ਦੇ ਅਧੀਨ ਹਰਿਆਣਾ ਚ ਨਾਈਟ ਕਰਫਿਊ ਵੀ ਲਗਾਇਆ ਜਾਵੇਗਾ। ਜਿਸ ਦੀ ਮਿਆਦ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਹੋਵੇਗੀ। ਉੱਥੇ ਹੀ ਹੋਟਲ, ਰੈਸਟੋਰੈਂਟ, ਮਾਲ, ਬਾਰ ਅਤੇ ਜਿਮ 50 ਫੀਸਦੀ ਦੀ ਸਮਰੱਥਾ ਨਾਲ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ।

ਲੁਧਿਆਣਾ : ਅਧਿਆਪਕਾਂ ਨੇ ਘੇਰਿਆ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਘਰ

 


ਪੰਜਾਬ ਦੇ  ਲਗਭਗ 500 ਅਧਿਆਪਕਾਂ ਨੇ ਐਤਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਘੇਰਿਆ। ਇਸ ਦੌਰਾਨ ਪੁਲਿਸ ਨਾਲ ਝਗੜਾ ਵੀ ਹੋਇਆ। ਜਦੋਂ ਪੁਲਿਸ ਨੇ ਘਰ ਦੇ ਅੰਦਰ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਅਧਿਆਪਕਾਂ ਨੇ ਬੈਰੀਕੇਡ ਤੋੜ ਦਿੱਤੇ। ਮੀਂਹ ਵਿੱਚ ਵੀ ਅਧਿਆਪਕ ਧਰਨੇ ਵਿੱਚ ਖੜੇ ਹਨ। ਮੰਤਰੀ ਆਸ਼ੂ ਦੀ ਪਤਨੀ ਮਮਤਾ ਆਸ਼ੂ ਉਨ੍ਹਾਂ ਨੂੰ ਮਿਲਣ ਆਈ ਤੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨਾਲ ਸਬੰਧਤ ਮੰਗ ਪੱਤਰ ਮਮਤਾ ਆਸ਼ੂ ਨੂੰ ਸੌਂਪਿਆ ਹੈ। ਇਸ ਤੋਂ ਬਾਅਦ ਅਧਿਆਪਕਾਂ ਦੀ ਹੜਤਾਲ ਖ਼ਤਮ ਹੋ ਗਈ।  ਇਸ ਤੋਂ ਪਹਿਲਾਂ, ਸਾਂਝੇ ਅਧਿਆਪਕ ਮੋਰਚਾ ਪੰਜਾਬ, ਪੰਜਾਬ ਯੂਟੀ ਕਰਮਚਾਰੀ ਅਤੇ ਪੈਨਸ਼ਨਰ ਸਾੰਝਾ ਫਰੰਟ ਦੇ ਸੱਦੇ 'ਤੇ, ਲੁਧਿਆਣਾ ਅਤੇ ਨਵਾਂ ਸ਼ਹਿਰ ਦੇ ਅਧਿਆਪਕਾਂ ਨੇ ਡੀਸੀ ਦਫਤਰ ਦੇ ਬਾਹਰ ਇੱਕ ਰੋਸ ਰੈਲੀ ਕੀਤੀ। ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ। ਫਰੰਟ ਦੇ ਸੂਬਾ ਕਨਵੀਨਰ ਸੁਰਿੰਦਰ ਪੁਜਾਰੀ ਅਤੇ ਪ੍ਰੇਮ ਸਾਗਰ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਰਾਹੀਂ ਭੱਤੇ ਵਧਾਉਣ ਦੀ ਬਜਾਏ ਸਰਕਾਰ ਨੇ ਭੱਤੇ ਘਟਾ ਦਿੱਤੇ ਹਨ। ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਸਵੀਰ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਪਰਵੀਨ ਕੁਮਾਰ, ਗੁਰਜਪਾਲ ਸਿੰਘ, ਜਗਦੀਪ ਸਿੰਘ, ਪ੍ਰਭਜੀਤ ਸਿੰਘ ਰਸੂਲਪੁਰ, ਪ੍ਰਭਦਿਆਲ ਸਿੰਘ, ਬਿਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ।

21 ਜੁਲਾਈ ਦੀ ਮੋਹਾਲੀ ਰੈਲੀ ਲਾਮਿਸਾਲ ਹੋਵੇਗੀ : ਪੰਜਾਬ ਰਾਜ ਅਧਿਆਪਕ ਗਠਜੋੜ

 *21 ਜੁਲਾਈ ਦੀ ਮੋਹਾਲੀ ਰੈਲੀ ਲਾਮਿਸਾਲ ਹੋਵੇਗੀ : ਪੰਜਾਬ ਰਾਜ ਅਧਿਆਪਕ ਗਠਜੋੜ* ਅਧਿਆਪਕ ਏਕਤਾ ਅਤੇ ਮਜ਼ਬੂਤ ਸਾਂਝੇ ਸੰਘਰਸ਼ ਦੀ ਹਾਮੀ ਭਰਦੇ ਨਿਰਮਿਤ ਹੋਏ 'ਪੰਜਾਬ ਰਾਜ ਅਧਿਆਪਕ ਗਠਜੋੜ' ਵਲੋਂ 21 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਕਰਦੇ ਹੋਏ ਲਾਮਿਸਾਲ ਰੈਲੀ ਕੀਤੀ ਜਾਵੇਗੀ। ਪੰਜਾਬ ਰਾਜ ਅਧਿਆਪਕ ਗਠਜੋੜ ਇਕਾਈ ਜ਼ਿਲ੍ਹਾ ਜਲੰਧਰ ਵਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੇ ਜ਼ਿਲ੍ਹਾ ਪਵਨ ਮਸੀਹ, ਈ ਟੀ ਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਰਾਜ ਸਿੰਘ, ਬੀ ਐੱਡ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ,ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਲਾਲ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਵੱਲੋਂ ਅਧਿਆਪਕ ਵਰਗ ਦੇ ਪੇ ਸਕੇਲਾਂ ਅਤੇ ਭੱਤਿਆਂ 'ਚ ਕਟੌਤੀ ਕਰਕੇ ਪਾਏ ਵਿੱਤੀ ਘਾਟੇ ਦੇ ਵਿਰੋਧ,ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਬਹਾਲੀ ਅਤੇ ਕੱਚੇ ਅਧਿਆਪਕ ਰੈਗੂਲਰ ਕਰਨ ਦੀਆਂ ਅਹਿਮ ਮੰਗਾਂ ਦੀ ਪੂਰਤੀ ਕਰਨਾ ਹੈ। ਇਸ ਰੈਲੀ ਵਿੱਚ ਜਲੰਧਰ ਜ਼ਿਲ੍ਹੇ ਦੇ ਪ੍ਰਾਇਮਰੀ ਅੱਪਰ ਪ੍ਰਾਇਮਰੀ ਅਧਿਆਪਕਾਂ ਦੀਆਂ ਜ਼ਿਲ੍ਹਾ,ਤਹਿਸੀਲ ਅਤੇ ਬਲਾਕ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ। ਜਲੰਧਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਇਸ ਰੈਲੀ ਲਈ ਮੋਹਾਲੀ ਲਈ ਕੂਚ ਕਰਨਗੇ। ਗਠਜੋੜ ਦੇ ਉਕਤ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਆਖਿਆ ਕਿ ਅਗਰ ਪੰਜਾਬ ਸਰਕਾਰ ਨੇ ਜਲਦ ਉਕਤ ਮੰਗਾਂ ਦੀ ਪੂਰਤੀ ਵੱਲ ਧਿਆਨ ਨਾ ਦਿੱਤਾ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

RECENT UPDATES

HOLIDAY ON 16TH AUGUST: ਹੁਣ ਤੱਕ ਕਿਹੜੇ ਕਿਹੜੇ ਜ਼ਿਲਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ, ਪੜ੍ਹੋ

 16 ਅਗਸਤ 2022  ਪੂਰੇ ਦੇਸ਼ ਵਿਚ ਅੱਜ 75 ਵਾਂ ਸਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹਰ ਘਰ ਤਰੰਗਾ ਲਹਿਰਾਂ ਦੇ ਐਲਾਨ ਤੋਂ ਬਾਅਦ ਪੂਰੇ ਦੇ...

Today's Highlight