Sunday, 25 July 2021

PAY COMMISSION: ਤਨਖਾਹ ਫਿਕਸ ਕਰਨ ਲਈ ਬੀਪੀਈਓ ਵਲੋਂ ਅਧਿਆਪਕਾਂ ਤੋਂ ਆਪਸ਼ਨਾ ਮੰਗੀਆਂ

 

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

 ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ


ਗ੍ਰਾਂਟ ਲੈਣ ਲਈ ਸੰਸਥਾਵਾਂ ਕੋਲ ਆਪਣੀ ਇਮਾਰਤ ਹੋਣਾ ਅਤੇ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019 ਤਹਿਤ ਰਜਿਸਟਰਡ ਹੋਣਾ ਲਾਜ਼ਮੀ


ਹੁਸ਼ਿਆਰਪੁਰ ਵਿਖੇ ਚਲ ਰਿਹੈ ਸਰਕਾਰੀ ਬਿਰਧ ਘਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਸੀਨੀਅਰ ਸਿਟੀਜ਼ਨ ਹੋਮਜ਼ ਉਸਾਰੀ ਅਧੀਨ


ਪਿਛਲੇ ਵਿੱਤੀ ਵਰ੍ਹੇ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ, ਲੁਧਿਆਣਾ ਅਤੇ ਫ਼ਿਰੋਜ਼ਪੁਰ ਦੀਆਂ ਸੰਸਥਾਵਾਂ ਨੂੰ ਬਿਰਧ ਘਰਾਂ ਲਈ 3.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ
 

ਚੰਡੀਗੜ੍ਹ, 25 ਜੁਲਾਈ:


ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਦੀ ਆਪਣੀ ਵਚਨਬੱਧਤਾ ਤਹਿਤ, ਪਰਿਵਾਰਾਂ ਨਾਲੋਂ ਵੱਖ ਕੀਤੇ ਗਏ ਬਜ਼ੁਰਗਾਂ ਦੀ ਭਲਾਈ ਵਾਸਤੇ 16 ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਇੱਛੁਕ ਯੋਗ ਸੰਸਥਾਵਾਂ ਨੂੰ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।


 


ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019 ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਸਥਾਪਤ ਕਰਨ ਦਾ ਉਪਬੰਧ ਕੀਤਾ ਗਿਆ ਹੈ। ਵਿਭਾਗ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਰਧ ਘਰ (ਸੀਨੀਅਰ ਸਿਟੀਜ਼ਨ ਹੋਮ) ਚਲਾਇਆ ਜਾ ਰਿਹਾ ਹੈ ਜਦਕਿ ਮਾਨਸਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਸੀਨੀਅਰ ਸਿਟੀਜ਼ਨ ਹੋਮਜ਼ ਉਸਾਰੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 19 ਜ਼ਿਲ੍ਹਿਆਂ ਵਿੱਚ ਵੀ ਉਮਰ ਦੇ ਆਖ਼ਰੀ ਪੜਾਅ ਤੇ ਪਹੁੰਚੇ ਵਿਅਕਤੀਆਂ ਨੂੰ ਰਹਿਣ, ਖਾਣ-ਪੀਣ, ਕੱਪੜੇ, ਸਿਹਤ ਸਬੰਧੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਹੋਰ ਜ਼ਰੂਰੀ ਲੋੜਾਂ ਦੀ ਵਿਵਸਥਾ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਉਣ ਵਾਸਤੇ ਗ੍ਰਾਂਟ-ਇਨ-ਏਡ ਦੇਣ ਦਾ ਫ਼ੈਸਲਾ ਲਿਆ ਗਿਆ ਹੈ।


 


ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2020-21 ਦੌਰਾਨ ਅੰਮ੍ਰਿਤਸਰ, ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਅਜਿਹੀਆਂ ਸੰਸਥਾਵਾਂ ਨੂੰ ਬਿਰਧ ਘਰਾਂ ਲਈ 3.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਹੁਣ ਇਸ ਵਿੱਤੀ ਵਰ੍ਹੇ ਵਿੱਚ ਬਾਕੀ ਰਹਿੰਦੇ 16 ਜ਼ਿਲ੍ਹਿਆਂ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਰੂਪ ਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਤਰਨ ਤਾਰਨ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਗ੍ਰਾਂਟ ਲਈ ਅਪਲਾਈ ਕਰਨ ਵਾਸਤੇ ਗ਼ੈਰ ਸਰਕਾਰੀ ਸੰਸਥਾਵਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।


 


ਸੰਸਥਾਵਾਂ ਲਈ ਗ੍ਰਾਂਟ ਲੈਣ ਵਾਸਤੇ ਸ਼ਰਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਸੰਸਥਾਵਾਂ ਕੋਲ ਆਪਣੀ ਇਮਾਰਤ ਹੋਣ ਦੇ ਨਾਲ-ਨਾਲ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019 ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਡ ਗ਼ੈਰ-ਸਰਕਾਰੀ ਸੰਸਥਾਵਾਂ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈੱਡ ਕਰਾਸ ਸੁਸਾਇਟੀਆਂ, ਜੋ ਬਿਰਧ ਘਰ ਚਲਾ ਰਹੀਆਂ ਹਨ ਜਾਂ ਜੋ ਸੰਸਥਾਵਾਂ ਅਜਿਹੇ ਬਿਰਧ ਘਰ ਨੂੰ ਘੱਟੋ-ਘੱਟ 25 ਬਜ਼ੁਰਗਾਂ ਵਾਸਤੇ ਜਾਂ 50, 100, 150 ਬਜ਼ੁਰਗਾਂ ਵਾਸਤੇ 12 ਮਹੀਨੇ ਵਿੱਚ ਸਥਾਪਤ ਕਰ ਸਕਦੀਆਂ ਹਨ, ਰਾਜ ਸਰਕਾਰ/ਪੰਚਾਇਤੀ ਰਾਜ/ਸਥਾਨਕ ਸਰਕਾਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਾਂ ਇਨ੍ਹਾਂ ਤਹਿਤ ਖ਼ੁਦਮੁਖ਼ਤਿਆਰ ਤੌਰ ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਗ੍ਰਾਂਟ ਲਈ ਅਰਜ਼ੀ ਦਾਇਰ ਕਰਨ ਹਿੱਤ ਯੋਗ ਹੋਣਗੀਆਂ।


 


ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇੱਛੁਕ ਸੰਸਥਾਵਾਂ ਦੇ ਅਹੁਦੇਦਾਰ ਵਧੇਰੇ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ। ਇਸ ਤੋਂ ਇਲਾਵਾ ਸ਼ਰਤਾਂ, ਫ਼ਾਰਮ, ਸਕੀਮ ਤਹਿਤ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਦੇ ਵੇਰਵੇ https://tinyurl.com/fcaeb22w ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2021-22 ਦੌਰਾਨ ਗ੍ਰਾਂਟ ਲੈਣ ਸਬੰਧੀ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 13 ਅਗਸਤ, 2021 ਤੱਕ ਭੇਜਣੀਆਂ ਯਕੀਨੀ ਬਣਾਈਆਂ ਜਾਣ ਕਿਉਂ ਜੋ ਆਖ਼ਰੀ ਤਰੀਕ ਤੋਂ ਬਾਅਦ ਪ੍ਰਾਪਤ ਕੇਸਾਂ `ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਭਾਰਤ ਦੀ ਇਸ ਧੀ ਨੇ ਜਿਤਿਆ ਗੋਲਡ ਮੈਡਲ

 

ਵਿਸ਼ਵ ਕੈਡੇਟ ਕਸ਼ਤੀ ਚੈਂਪੀਅਨਸ਼ਿਪ ਵਿਚ ਭਾਰਤ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਭਾਰਤ ਦੀ ਮਹਿਲਾ ਪਹਿਲਵਾਨ ਪਿ੍ਆ ਮਲਿਕ ਨੇ ਹੰਗਰੀ ਵਿਚ ਆਯੋਜਿਤ ਕੀਤੀ ਜਾ ਰਹੀ ਇਸ ਚੈਂਪੀਅਨਸ਼ਿਪ ਵਿਚ ਔਰਤਾਂ ਦੇ 75 ਕਿਲੋਗ੍ਰਾਮ ਭਾਰ ਵਰਗ ਵਿਚ ਗੋਲਡ ਮੈਡਲ ਆਪਣੇ ਨਾਲ ਕੀਤਾ ਹੈ। ਪ੍ਰਿਆ ਨੇ ਵਰਲਡ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਬੇਲਾਰੂਸ ਦੀ ਪਹਿਲਵਾਨ ਨੂੰ 5-0 ਨਾਲ ਹਰਾ ਕੇ ਗੋਲਡ ਮੈਡਲ ਆਪਣੇ ਨਾਮ ਕੀਤਾ। 

ਸੋਸ਼ਲ ਮੀਡੀਆ ਤੇ ਇਸ ਖਬਰ ਨੂੰ ਓਲੰਪਿਕ ਖੇਡਾਂ ਨਾਲ ਜੋੜ ਕੇ ਦਿਖਾਇਆ ਜਾ ਰਿਹਾ ਹੈ, ਜੋ ਕਿ ਗ਼ਲਤ ਹੈ।

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਿਭਾਗ ਵੱਲੋਂ ਭਰਤੀ ਲਈ ਅਰਜ਼ੀਆਂ ਦੀ ਮੰਗ

 

ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਐਸ.ਸੀ.ਓ. 101-103, ਸੈਕਟਰ-17ਸੀ, ਚੰਡੀਗੜ੍ਹ.


 ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕਾਰਪੋਰੇਸ਼ਨ ਦੇ ਵੱਖ-ਵੱਖ ਕਾਡਰਾਂ ਦੀਆਂ  ਸਿੱਧੀ ਭਰਤੀ ਦੇ ਕੋਟੇ ਦੀਆਂ 15 ਅਸਾਮੀਆਂ ਨੂੰ ਭਰਿਆ ਜਾਣਾ ਹੈ।


 ਇਸ ਭਰਤੀ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਵਿਚ ਸਥਾਪਤ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ/ ਸੰਸਥਾਵਾਂ, ਜੋ ਹੇਠ ਲਿਖੀਆਂ ਸ਼ਰਤਾਂ ਨੂੰ ਪੂਰਾ ਕਰਦੀਆਂ ਹੋਣ ਮਿਤੀ 10.08.2021 ਤੱਕ ਪ੍ਰਪੋਸਲ ਇਸ ਦਫ਼ਤਰ ਨੂੰ Email: adoadmn@gmaiLcom ਅਤੇ Hard copy ਰਾਹੀਂ ਭੇਜਣੀ ਯਕੀਨੀ ਬਣਾਉਣ |


1. ਯੂਨੀਵਰਸਿਟੀ/ਸੰਸਥਾ ਦਾ Recruitment Process ਵਿਚ ਘੱਟੋ-ਘੱਟ 10 ਸਾਲਾਂ ਦਾ ਤਜਰਬਾ ਹੋਵੇ ਅਤੇ ਯੂਨੀਵਰਸਿਟੀ ਸੰਸਥਾ ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ/ਬੋਰਡਾਂ ਕਾਰਪੋਰੇਸ਼ਨਾਂ ਦੀਆਂ ਪਿਛਲੇ 10 ਸਾਲਾਂ ਵਿਚ ਘੱਟੋ ਘੱਟ 10 ਭਰਤੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਗਿਆ ਹੋਵੇ।

 2. ਪੂਰੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਰੂਪ ਵਿਚ ਸਬੰਧਤ ਯੂਨੀਵਰਸਿਟੀਸੰਸਥਾ ਵੱਲੋਂ ਨੇਪਰੇ ਚਾੜਿਆ ਜਾਵੇਗਾ।

 3. ਯੂਨੀਵਰਸਿਟੀ/ਸੰਸਥਾ ਪੰਜਾਬ ਸਰਕਾਰ ਜਾਂ ਕਿਸੇ ਹੋਰ ਅਥਾਰਿਟੀ ਪਾਸੇ Blacklist ਨਾ ਹੋਣ। ਨਵੋਦਿਆ ਵਿਦਿਆਲਿਆ ਸਿਲੈਕਸਨ ਟੈਸਟ: DIRECT LINK TO DOWNLOAD ADMIT CARD, CLICK HERE

 

NOTIFICATION The Jawahar Navodaya Vidyalaya Selection Test 2021 for admission of students to class VI in Jawahar Navodaya Vidyalaya for the academic session 2021-22 is rescheduled on 11.08.2021. All the registered candidates are requested to download the admit card with rescheduled date of selection test and carry the same to the test centres as indicated in the admit card. The candidates will have to follow all COVID protocol guidelines as given in the Admit Card.

RECENT UPDATES

HOLIDAY ON 16TH AUGUST: ਹੁਣ ਤੱਕ ਕਿਹੜੇ ਕਿਹੜੇ ਜ਼ਿਲਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ, ਪੜ੍ਹੋ

 16 ਅਗਸਤ 2022  ਪੂਰੇ ਦੇਸ਼ ਵਿਚ ਅੱਜ 75 ਵਾਂ ਸਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹਰ ਘਰ ਤਰੰਗਾ ਲਹਿਰਾਂ ਦੇ ਐਲਾਨ ਤੋਂ ਬਾਅਦ ਪੂਰੇ ਦੇ...

Today's Highlight