Tuesday, 27 July 2021

Pay commission Breaking: ਮੁਲਾਜ਼ਮਾਂ ਦੀਆਂ ਮੰਗਾਂ ਲਈ ਗਠਿਤ ਕਮੇਟੀ ਦੀ ਮੀਟਿੰਗ 28 ਜੁਲਾਈ ਨੂੰ, ਪੜ੍ਹੋ ਪੂਰੀ ਖਬਰ

 

1 ਲੱਖ ਰੁਪਏ ਰਿਸ਼ਵਤ ਦਾ ਦੋਸ਼ੀ ਜੂਨੀਅਰ ਸਹਾਇਕ ਤੋੜ ਰਿਹੈ ਚੁੱਪੀ; ਕਈ ਅਧਿਕਾਰੀਆਂ ਅਤੇ ਅਧਿਆਪਕਾਂ ‘ਤੇ ਡਿੱਗ ਸਕਦੀ ਐ ਗਾਜ਼
ਵਿਜੀਲੈਂਸ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਦਫ਼ਤਰ ‘ਚ ਤਾਇਨਾਤ ਜੂਨੀਅਰ ਸਹਾਇਕ ਪਿ੍ਤਪਾਲ ਸਿੰਘ ਜਿਸ ਨੂੰ 1 ਲੱਖ ਰੁਪਏ ਰਿਸ਼ਵਤ ਸਮੇਤ ਵਿਜੀਲੈਂਸ ਵਲੋਂ ਗਿ੍ਫਤਾਰ ਕੀਤਾ ਗਿਆ ਸੀ, ਦੇ ਸਬੰਧੀ ਵਿਚ ਕਈ ਪੀੜਤ ਵਿਜੀਲੈਂਸ ਦਫ਼ਤਰ ‘ਚ ਪਿ੍ਤਪਾਲ ਸਿੰਘ ਵਲੋਂ ਕੀਤੀ ਜਾਂਦੀ ਮਨਮਾਨੀ ਬਾਰੇ ਸ਼ਿਕਾਇਤਾਂ ਲੈ ਕੇ ਪਹੁੰਚ ਰਹੇ ਹਨ| ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਦਾ ਇਕ ਰਿਸ਼ਤੇਦਾਰ ਜਿਸ ਨੇ ਆਪਣਾ ਨਾਮ ਇਕਬਾਲ ਸਿੰਘ ਦੱਸਿਆ, ਉਹ ਵੀ ਵਿਜੀਲੈਂਸ ਦਫਤਰ ਪਹੁੰਚਿਆ ਅਤੇ ਆਪਣੇ ਨਾਲ ਕੀਤੀ ਧੋਖਾਧੜੀ ਬਾਰੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ|


ਉਧਰ ਇਕਬਾਲ ਸਿੰਘ ਅਤੇ ਪਿ੍ਤਪਾਲ ਸਿੰਘ ਦੇ ਪਰਿਵਾਰ ਮੈਂਬਰਾਂ ਵਿਚ ਵਿਜੀਲੈਂਸ ਦਫ਼ਤਰ ਦੇ ਬਾਹਰ ਤੂੰ ਤੂੰ ਮੈਂ ਮੈਂ ਵੀ ਹੋਈ | ਉਧਰ ਵਿਜੀਲੈਂਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਵਲੋਂ ਕਾਫੀ ਜਾਇਦਾਦਾਂ ਬਣਾਈਆਂ ਗਈਆਂ ਹਨ, ਜਿਸ ਵਿਚ ਚੁੰਨੀ ਨੇੜੇ ਇਕ ਮੈਰਿਜ ਪੈਲਸ ਚਲਾਉਣ, ਖੰਨਾ ਕੋਲ ਕਈ ਏਕੜ ਜ਼ਮੀਨ ਹੋਣ ਬਾਰੇ ਖੁਲਾਸਾ ਹੋਇਆ ਹੈ| ਉਧਰ ਸਿੱਖਿਆ ਵਿਭਾਗ ਦੇ ਕੁੱਝ ਮਾਸਟਰ ਵੀ ਵਿਜੀਲੈਂਸ ਦੇ ਅਧਿਕਾਰੀ ਨੂੰ ਮਿਲੇ ਹਨ ਅਤੇ ਪਿ੍ਤਪਾਲ ਸਿੰਘ ਖਿਲਾਫ਼ ਕੁੱਝ ਦਸਤਾਵੇਜ ਸੌਂਪੇ ਹਨ|


ਵਿਜੀਲੈਂਸ ਵਲੋਂ ਇਸ ਮਾਮਲੇ ‘ਚ ਸਿੱਖਿਆ ਵਿਭਾਗ ਦੇ ਅਧਿਕਾਰੀ ਨੂੰ ਪੱਤਰ ਲਿਖ ਕੇ ਇਸ ਗੱਲ ਦੀ ਜਾਣਕਾਰੀ ਮੰਗੀ ਹੈ ਕਿ ਪਿਛਲੇ ਸਮਿਆਂ ਵਿਚ ਕਿੰਨੇ ਮਾਸਟਰ ਛੁੱਟੀ ‘ਤੇ ਹਨ ਅਤੇ ਕਿੰਨੇ ਮਾਸਟਰ ਇਸ ਸਮੇਂ ਵਿਦੇਸ਼ ਵਿਚ ਰਹਿ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਭੱਤਿਆਂ ਦਾ ਆਨੰਦ ਮਾਣ ਰਹੇ ਹਨ|


ਇਸ ਤੋਂ ਇਲਾਵਾ ਵਿਜੀਲੈਂਸ ਵਲੋਂ ਪਿ੍ਤਪਾਲ ਸਿੰਘ ਦੀ ਮੁਹਾਲੀ ਵਿਚ ਜੂਨੀਅਰ ਸਹਾਇਕ ਦੀ ਤਾਇਨਾਤੀ ਸਮੇਂ ਦਾ ਸਾਰਾ ਰਿਕਾਰਡ ਵੀ ਵਿਭਾਗ ਕੋਲੋਂ ਮੰਗਿਆ ਗਿਆ ਹੈ| ਸੂਤਰਾਂ ਤੋਂ ਇਸ ਗੱਲ ਦੀ ਵੀ ਜਾਣਕਾਰੀ ਮਿਲੀ ਹੈ ਸੋਮਵਾਰ ਅੱਜ ਇਸ ਮਾਮਲੇ ‘ਚ ਕੁੱਝ ਪੀੜਤ ਵਿਜੀਲੈਂਸ ਦਫਤਰ ਸ਼ਿਕਾਇਤਾਂ ਅਤੇ ਦਸਤਾਵੇਜ ਲੈ ਕੇ ਪਹੁੰਚ ਰਹੇ ਹਨ|


ਉਧਰ ਸਿੱਖਿਆ ਵਿਭਾਗ ਵਲੋਂ ਪਿ੍ਤਪਾਲ ਸਿੰਘ ਨੂੰ ਮੁਅੱਤਲ ਕਰਕੇ ਫਿਰੋਜਪੁਰ ਤਬਾਦਲਾ ਕਰ ਦਿੱਤਾ ਗਿਆ ਹੈ| ਇਸ ਸਬੰਧੀ ਵਿਜੀਲੈਂਸ ਦੇ ਡੀ. ਐਸ. ਪੀ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜਮ ਪਿ੍ਤਪਾਲ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਅਦਾਲਤ ਵਲੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ| ਉਨ੍ਹਾਂ ਮੰਨਿਆ ਕਿ ਇਸ ਮਾਮਲੇ ‘ਚ ਕੁੱਝ ਲੋਕ ਉਨਾਂ ਨੂੰ ਮਿਲਣ ਆਏ ਸਨ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ|

ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਪ੍ਰਾਇਮਰੀ ਅਧਿਆਪਕਾਂ ਦਾ ਹੋਇਆ ਸੈਮੀਨਾਰ

 

ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਪ੍ਰਾਇਮਰੀ ਅਧਿਆਪਕਾਂ ਦਾ ਹੋਇਆ ਸੈਮੀਨਾਰ

ਸ੍ਰੀ ਆਨੰਦਪੁਰ ਸਾਹਿਬ 27 ਜੁਲਾਈ()

ਇੱਥੋਂ ਦੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਅਨੰਦਪੁਰ ਸਾਹਿਬ ਨਾਲ ਸਬੰਧਿਤ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸਮਾਪਤ ਹੋ ਗਿਆ। ਇਸ ਸਬੰਧੀ ਬੀ ਐਮ ਟੀ ਇੰਦਰਦੀਪ ਸਿੰਘ, ਵਰੁਣ ਕੁਮਾਰ ਆਦਿ ਰਿਸੋਰਸ ਪਰਸਨ ਨੇ ਅਧਿਆਪਕਾਂ ਨੂੰ ਦੱਸਿਆ ਕਿ ਨਵੰਬਰ ਮਹੀਨੇ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਅਧਿਆਪਕਾਂ ਨੂੰ ਜਰੂਰੀ ਨੁੱਕਤੇ ਦੱਸੇ ਜਾ ਰਹੇ ਹਨ, ਤਾਂ ਜੋ ਸਾਰੇ ਅਧਿਆਪਕ ਇਸ ਲਈ ਜੁੱਟ ਜਾਣ ਤੇ ਪੰਜਾਬ ਦਾ ਸਿੱਖਿਆ ਦੇ ਖੇਤਰ ਵਿੱਚ ਆਇਆ ਪਹਿਲਾਂ ਨਾਮ ਬਰਕਰਾਰ ਰਹਿ ਸਕੇ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਿੱਖਣ ਸਮੱਗਰੀ ਅਤੇ ਹੋਰ ਢੰਗਾਂ ਬਾਰੇ ਦੱਸਿਆ ਗਿਆ ਹੈ, ਜਿਸ ਨਾਲ ਵਧੀਆ ਨਤੀਜੇ ਸਾਹਮਣੇ ਆ ਸਕਦੇ ਹਨ।ਇਸ ਤੋਂ ਪਹਿਲਾਂ ਉਪ ਜਿਲ੍ਹਾਂ ਸਿੱਖਿਆ ਸਫਸਰ ਚਰਨਜੀਤ ਸਿੰਘ ਸੋਢੀ ਨੇ ਸਾਰੇ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਬਾਰੇ ਜਰੂਰੀ ਜਾਣਕਾਰੀ ਦਿੱਤੀ। ਇਸ ਮੌਕੇ ਬੀ.ਪੀ.ਈ.ਓ. ਰਮੇਸ਼ ਧੀਮਾਨ ਵੀ ਹਾਜਿਰ ਸਨ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗੇ ਸੈਮੀਨਾਰ ਦਾ ਦ੍ਰਿਸ਼।

ਪ੍ਰਾਇਮਰੀ ਸਕੂਲਾਂ ਵਿੱਚ ਬਣਨਗੀਆਂ ਲਿਸਨਿੰਗ ਲੈਬ ਫੰਡ ਕੀਤੇ ਜਾਰੀ

 

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਸਿੱਖਿਆ ਮੰਤਰੀ ਨਾਲ ਪੈੱਨਲ ਮੀਟਿੰਗ ਬੇਸਿੱਟਾ

 ਬੇਰੁਜ਼ਗਾਰ ਸਾਂਝੇ ਮੋਰਚੇ ਦੀ ਸਿੱਖਿਆ ਮੰਤਰੀ ਨਾਲ ਪੈੱਨਲ ਮੀਟਿੰਗ ਬੇਸਿੱਟਾ


ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ 31 ਜੁਲਾਈ ਮੋਤੀ ਮਹਿਲ ਦਾ ਘਿਰਾਓ ਦਾ ਐਲਾਨ


ਚੰਡੀਗੜ੍ਹ, 27 ਜੁਲਾਈ (ਦਲਜੀਤ ਕੌਰ ਭਵਾਨੀਗੜ੍ਹ) ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦੇ ਗੇਟ ਉੱਤੇ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ ਅਤੇ ਬੇਰੁਜ਼ਗਾਰਾਂ ਨੇ ਮੁੜ 31 ਜੁਲਾਈ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ, ਕ੍ਰਿਸ਼ਨ ਸਿੰਘ ਨਾਭਾ, ਹਰਜਿੰਦਰ ਸਿੰਘ ਝੁਨੀਰ ਅਤੇ ਦਵਿੰਦਰ ਕੁਮਾਰ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਾਂਗ ਫੇਰ ਲਾਰਾ ਲਗਾਇਆ ਗਿਆ ਹੈ। ਆਗੂਆਂ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕਰਕੇ ਮੁੜ ਸਿਰਫ਼ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਈ ਹੈ, ਜਿਸਦਾ ਕੇ ਬੇਰੁਜ਼ਗਾਰਾਂ ਨੇ ਅਨੇਕਾਂ ਵਾਰ ਬਾਈਕਾਟ ਕੀਤਾ ਹੈ। ਬੇਰੁਜ਼ਗਾਰਾਂ ਨੂੰ ਲਾਲੀ ਪੌਪ ਦਿੱਤੇ ਗਏ ਹਨ। ਬੇਰੁਜ਼ਗਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ 31 ਜੁਲਾਈ ਨੂੰ ਮੋਤੀ ਮਹਿਲ ਦਾ ਮੁੜ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਅਮਨ ਸੇਖਾ, ਸੰਦੀਪ ਸਿੰਘ ਗਿੱਲ, ਰਵਿੰਦਰ ਮੂਲੇਵਾਲਾ, ਗੁਰਪ੍ਰੀਤ ਸਿੰਘ ਲਾਲਿਆਂ ਵਾਲੀ, ਸਸਪਾਲ ਸਿੰਘ, ਹਰਬੰਸ ਸਿੰਘ ਦਾਨਗੜ੍ਹ, ਜਸਮੇਲ ਸਿੰਘ ਆਦਿ ਹਾਜ਼ਰ ਸਨ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹਬੇਰੁਜ਼ਗਾਰ ਸਾਂਝਾ ਮੋਰਚੇ ਚ ਸ਼ਾਮਿਲ ਯੂਨੀਅਨਾਂ ਦੀਆਂ ਮੰਗਾਂ:-

 

*ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀਆਂ ਮੰਗਾਂ :-*

1.ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।

2.200 ਵਰਕਰ ਪੁਰਸ਼ ਅਤੇ 600 ਵਰਕਰ ਮਹਿਲਾ ਉਮੀਦਵਾਰਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ।

3.ਸਾਰੀਆਂ ਖਾਲੀ ਰਹਿੰਦੀਆਂ (ਵਰਕਰ ਪੁਰਸ਼ ਅਤੇ ਮਹਿਲਾ ਦੀਆਂ)ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।


 *ਡੀ.ਪੀ.ਈ. 873 ਅਧਿਆਪਕ ਯੂਨੀਅਨ ਦੀਆਂ ਮੰਗਾਂ :-*

1.ਸਿੱਖਿਆ ਵਿਭਾਗ ਵੱਲੋਂ 2 ਫਰਵਰੀ 2020 ਨੂੰ 873 ਡੀ.ਪੀ.ਈ. ਅਧਿਆਪਕਾਂ ਦਾ ਲਿਖਤੀ ਟੈਸਟ ਲੈ ਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ ਇਨ੍ਹਾਂ ਪੋਸਟਾਂ ਵਿੱਚ ਸੋਧ ( Amendment ) ਕਰਨ ਉਪਰੰਤ 1000 ਪੋਸਟ ਦਾ ਵਾਧਾ ਕਰਕੇ 1873 ਪੋਸਟ ਕੀਤੀਆਂ ਜਾਣ ।

2.ਇਹ ਭਰਤੀ 14 ਸਾਲ ਦੇ ਲੰਬੇ ਅਰਸੇ ਬਾਅਦ ਹੋ ਰਹੀ ਹੈ ਜਿਸ ਕਾਰਨ ਉਮੀਦਵਾਰਾਂ ਦੀ ਉਮਰ ਹੱਦ ਲੰਘ ਚੁੱਕੀ ਹੈ , ਇਸ ਕਰਕੇ 1000 ਪੋਸਟ ਦਾ ਵਾਧਾ ਕਰਨ ਉਪਰੰਤ 1873 ਪੋਸਟਾਂ ਕੀਤੀਆਂ ਜਾਣ । 

3. 873 ਡੀ.ਪੀ.ਈ. ਦਾ ਵਿਗਿਆਪਨ ਮਿਤੀ : 24.01.2017 ਦੀ ਲਗਾਤਾਰਤਾ ਵਿੱਚ 1000 ਪੋਸਟ ਦਾ ਵਾਧਾ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤੇ ਜੋ ਭਰਤੀ ਪ੍ਰਕਿਰਿਆ ਵਿਚਾਲੇ ਰੁਕੀ ਹੋਈ ਹੈ ਉਸਨੂੰ ਪੂਰਾ ਕੀਤਾ ਜਾਵੇ।

4.ਜੇਕਰ 873 ਡੀ .ਪੀ.ਈ ਪੋਸਟ ਤੇ ਦੂਜੀ ਵਾਰ ਸਕਰੂਟਨੀ ਹੁੰਦੀ ਹੈ ਤਾਂ ਪੇਪਰ ਦਿੱਤੇ ਸਾਰੇ ਉਮੀਦਵਾਰ ਨੂੰ ਸਕਰੂਟਨੀ ਲਈ ਬੁਲਾਇਆ ਜਾਵੇ।


 *ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੀਆਂ ਮੰਗਾਂ :-*

1.ਪੰਜਾਬੀ , ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਘੱਟੋ ਘੱਟ 10 ਹਜਾਰ ਅਸਾਮੀਆਂ ਅਤੇ 5000 ਹੋਰ ਵਿਸ਼ੇ‌ (ਜਿਵੇਂ ਸੰਸਸਿਕ੍ਰਤ,ਉਰਦੂ) ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

2.ਲੰਬੇ ਸਮੇਂ ਤੋਂ ਕੋਈ ਭਰਤੀ ਨਾ ਆਉਣ ਕਾਰਨ ਜ਼ਿਆਦਾਤਰ ਉਮੀਦਵਾਰ ਆਪਣੀ ਉਮਰ ਹੱਦ ਲੰਘਾ ਚੁੱਕੇ ਹਨ ਇਸ ਕਰਕੇ ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।

3.ਸਮਾਜਿਕ ਸਿੱਖਿਆ ਵਿਸ਼ੇ ਦੇ ਕੰਬੀਨੇਸ਼ਨ ਵਿੱਚੋਂ ਕੱਢੇ ਗਏ ਵਿਸ਼ਿਆਂ ਜਿਵੇਂ ਕਿ :- ਰਿਲੀਜਨ ਸਟੱਡੀਜ਼ , ਡਿਫੈਂਸ ਸਟੱਡੀਜ਼ , ਪਬਲਿਕ ਵਰਕ ਅਤੇ ਐਜੂਕੇਸ਼ਨ ਨੂੰ ਸ਼ਾਮਿਲ ਕੀਤਾ ਜਾਵੇ।

4.ਹਰੇਕ ਵਿਸ਼ੇ ਦੇ ਅਧਿਆਪਕ ਤੋਂ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ , ਇੱਕ ਦੂਜੇ ਦਾ ਵਿਸ਼ਾ ਦੇ ਕੇ ਅਸਾਮੀਆਂ ਖਤਮ ਕਰਨ ਦੀ ਨੀਤੀ ਬੰਦ ਕੀਤੀ ਜਾਵੇ।

5.ਮਾਸਟਰ ਕੇਡਰ ਦੇ ਪੇਪਰ ਲਈ ਘੱਟੋ-ਘੱਟ ਪਾਸ ਅੰਕ ਨਿਰਧਾਰਤ ਕੀਤੇ ਜਾਣ ।

6.ਨਵੀਂ ਭਰਤੀ ਲਈ ਕੱਚੇ ਅਧਿਆਪਕਾਂ ਅਤੇ ਆਉਟਸੋਰਸਿੰਗ ਸਟਾਫ ਨੂੰ ਤਜਰਬਾ ਅੰਕ ਨਾ ਦਿੱਤੇ ਜਾਣ।


*ਪੀ. ਟੀ .ਆਈ. 646 ਅਧਿਆਪਕ ਯੂਨੀਅਨ ਦੀਆਂ ਮੰਗਾਂ :-*

1.ਇਹ ਭਰਤੀ 10+2 ਅਤੇ ਸੀ.ਪੀ.ਐਡ. ਦੇ ਪਾਪਤ ਅੰਕਾਂ ਦੇ ਆਧਾਰ ਤੇ ਮੈਰਿਟ ਲਿਸਟ ਬਣਾ ਕੇ ਪੂਰੀ ਕੀਤੀ ਜਾਵੇ।

2.ਇਸ ਭਰਤੀ ਦੇ ਇਸ਼ਿਤਹਾਰ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ ਖਾਰਜ ਕੀਤੇ ਟੀ. ਈ. ਟੀ ( ਅਧਿਆਪਕ ਯੋਗਤਾ ਟੈਸਟ ) ਤੋਂ ਬਿਨਾਂ ਕੋਈ ਟੈਸਟ ਨਹੀਂ ਸੀ ਇਸ ਕਰਕੇ 646 ਅਸਾਮੀਆਂ ਦੀ ਭਰਤੀ ਨਿਰੋਲ ਮੈਰਟ ਦੇ ਆਧਾਰ ਤੇ ਹੀ ਕੀਤੀ ਜਾਵੇ।

3.ਭਰਤੀ ਕਰਾਈਟੈਰੀਆ ਯੂਨੀਅਨ ਆਗੂ ਦੀ ਮੌਜੂਦਗੀ ਵਿੱਚ ਤਿਆਰ ਕੀਤਾ ਜਾਵੇ।

4. 646 ਪੀ.ਟੀ.ਆਈ. ਅਸਾਮੀਆਂ ਤੇ ਪੰਜਾਬ ਦੇ ਪੱਕੇ ਵਸਨੀਕ ਬੇਰੁਜ਼ਗਾਰਾਂ ਨੂੰ ਹੀ ਰੱਖਿਆ ਜਾਵੇ। 

5.ਮਿਡਲ ਅਤੇ ਹਾਈ ਸਕੂਲ ਵਿੱਚ ਪੀ ਟੀ ਆਈ ਦੀਆਂ ਖਤਮ ਕੀਤੀਆਂ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕੀਤਾ ਜਾਵੇ ।


 *ਬੇਰੁਜ਼ਗਾਰ ਆਰਟ ਐੱਡ ਕਰਾਫਟ ਯੂਨੀਅਨ ਦੀਆਂ ਮੰਗਾਂ :-* 

1. *ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ 5000 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ।*

2. ਉਪਰਲੀ ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ। 

3. ਆਰਟ ਐਂਡ ਕਰਾਫ਼ਟ ਦੇ ਵਿਸ਼ੇ ਨੂੰ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਲਾਜ਼ਮੀ ਵਿਸ਼ਾ ਵਜੋਂ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ 

4. ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਡਲ ਪੱਧਰ ਤੱਕ ਖ਼ਤਮ ਕੀਤੀਆਂ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਪੋਸਟਾਂ ਨੂੰ ਬਹਾਲ ਕੀਤਾ ਜਾਵੇ।

ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕੀਤੇ ਜਾਣ ਕਰਕੇ ਕਰੀਬ 4692 ਕਰੋੜ ਰੁਪਏ ਹਰੇਕ ਸਾਲ ਪ੍ਰਦਾਨ ਕੀਤੇ ਜਾਣਗੇ: ਮੁੱਖ ਮੰਤਰੀ

 ਕੈਪਟਨ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ


- ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕਰਕੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ


ਚੰਡੀਗੜ੍ਹ, 27 ਜੁਲਾਈ 2021 - ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ।


ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਿਰੰਤਰ ਚੱਲ ਰਹੀ ਹੜਤਾਲ 'ਤੇ ਚਿੰਤਾ ਜ਼ਾਹਰ ਕੀਤੀ ਜਿਸ ਕਾਰਨ ਵੱਖੋ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਉਤੇ ਮਾੜਾ ਅਸਰ ਪਿਆ ਹੈ।


ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਨਜ਼ਰਸਾਨੀ ਕਰਨ ਲਈ ਅਫਸਰਾਂ ਦੀ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਵਿਸਥਾਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦਾ ਅਧਿਐਨ ਕੀਤਾ ਅਤੇ ਆਪਣੀ ਰਿਪੋਰਟ ਪੇਸ਼ ਕੀਤੀ। ਇਹ ਪਾਇਆ ਗਿਆ ਕਿ ਮੁਲਾਜ਼ਮਾਂ ਦੁਆਰਾ ਚੁੱਕੀਆਂ ਗਈਆਂ ਕੁੱਝ ਮੰਗਾਂ ਦਾ ਸਬੰਧ ਸਾਲ 2006 ਤੋਂ ਪਹਿਲਾਂ ਦੇ ਸਰਕਾਰ ਦੁਆਰਾ ਕੀਤੇ ਗਏ ਫੈਸਲਿਆਂ ਨਾਲ ਹੈ ਅਤੇ ਇਨ੍ਹਾਂ ਦਾ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਕਰ ਕੇ ਇਨ੍ਹਾਂ ਮੰਗਾਂ ਨੂੰ ਵੱਖਰੇ ਤੌਰ 'ਤੇ ਵਿਚਾਰਿਆ ਜਾਵੇਗਾ।


ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਤਰ ਵਿਭਾਗ ਅਤੇ ਵਿਭਾਗ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਕੁੱਝ ਮੰਗਾਂ ਦਾ ਨਿਪਟਾਰਾ ਪਰਸੋਨਲ ਤੇ ਵਿੱਤ ਵਿਭਾਗਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ ਜਾਵੇਗਾ।


ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੇ ਕਰਦੇ ਹੋਏ ਕਮਿਸ਼ਨ ਦੀ ਰਿਪੋਰਟ ਮਿਲਣ ਤੋਂ ਇਕ ਮਹੀਨੇ ਦੇ ਵਕਫੇ ਅੰਦਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕੀਤੇ ਜਾਣ ਕਰਕੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਨੂੰ ਕਰੀਬ 4692 ਕਰੋੜ ਰੁਪਏ ਹਰੇਕ ਸਾਲ ਪ੍ਰਦਾਨ ਕੀਤੇ ਜਾਣਗੇ। ਔਸਤਨ ਪ੍ਰਤੀ ਵਰ੍ਹੇ ਇਹ ਰਕਮ 79,250 ਹੋਵੇਗੀ ਜੋ ਕਿ ਉਕਤ ਨੂੰ ਮੌਜੂਦਾ ਸਮੇਂ ਮਿਲਣ ਵਾਲੀ ਰਕਮ ਤੋਂ ਵੱਧ ਹੈ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14,759 ਕਰੋੜ ਰੁਪਏ ਦੇ ਬਕਾਏ ਵੀ ਮਿਲਣਗੇ ਜੋ ਕਿ ਪ੍ਰਤੀ ਮੁਲਾਜ਼ਮ/ਪੈਨਸ਼ਨਰ 2.32 ਲੱਖ ਰੁਪਏ ਔਸਤਨ ਬੈਠਦੇ ਹਨ।


ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿੱਤ ਤੇ ਪਰਸੋਨਲ ਵਿਭਾਗ ਦੇ ਉਚ ਅਧਿਕਾਰੀ ਹਾਜ਼ਰ ਸਨ।

PAY COMMISSION: ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਹੜਤਾਲ ਵਾਪਸ ਲੈਣ ਲਈ ਕੀਤੀ ਅਪੀਲ

 CHIEF MINISTER’s OFFICE, PUNJAB 


PUNJAB CM APPEALS TO STRIKING GOVT EMPLOYEES TO CALL OFF STRIKE TO PREVENT PUBLIC INCONVENIENCE


ASSURES OF ALL EFFORTS TO RESOLVE THEIR GRIEVANCES IN CONSULTATION WITH CONCERNED DEPARTMENTS


Chandigarh, July 27

Assuring of all efforts to resolve their grievances in consultation with the concerned departments, Punjab Chief Minister Captain Amarinder Singh on Tuesday appealed to the striking state government employees to call off their strike to prevent any further inconvenience to the general public.  


Chairing a high-level meeting to review the demands of the striking employees, the Chief Minister expressed concern over their continued agitation, which has severely impacted the functioning of various State Government departments.


Disclosing this, an official spokesman said the State Government had constituted a Committee of Officers to look into the demands of the agitating employees. The Committee had examined, in detail, the demands of various Employees Associations and had submitted its report. It found that certain demands raised by the employees were linked to the decisions of the Government prior to the year 2006 and were in no way connected with the report of the 6th Punjab Pay Commission. As such, these demands shall be considered separately, based on the recommendations of the concerned Administrative Departments, it was decided.


The meeting further decided that certain demands linked with inta/inter departmental issues shall be addressed in consultation with the Departments of Personnel and Finance.


It may be noted that some days back, acceding to a long-pending demand of the employees, the Punjab Government had decided to implement the recommendations of the 6th Punjab Pay Commission within a month of receipt of the report of the Commission. The implementation of the Pay Commission recommendations, with effect from 1st July 2021, has resulted in a financial outflow of Rs. 4692 crore to approximately 2.8 5 lakh employees and 3.07 lakh pensioners every year. On an average, it works out to Rs. 79,250 per annum, over and above what they are getting at present. In addition, the Government employees and pensioners shall be getting arrears of Rs. 14,759 crore, which works out to an average of Rs. 2.32 lakh per employee/pensioner, the spokesperson pointed out.


The meeting was attended by Local Government Minister Brahm Mohindra, Finance Minister Manpreet Badal, PWD Minister Vijay Inder Singla, Chief Principal Secretary to Chief Minister Suresh Kumar, Chief Secretary Vini Mahajan, Principal 

Secretary to Chief Minister Tejveer Singh and other senior officials of the Departments of Finance and Personnel.

29 ਦੀ ਪਟਿਆਲਾ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਕਰੇਗਾ ਭਰਵੀਂ ਸ਼ਮੂਲੀਅਤ- ਉੱਪਲ

 

29 ਦੀ ਪਟਿਆਲਾ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਪੰਜਾਬ ਕਰੇਗਾ ਭਰਵੀਂ ਸ਼ਮੂਲੀਅਤ- ਉੱਪਲ ਨਵਾਂਸ਼ਹਿਰ (27 ਜੁਲਾਈ) ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਦੇ ਸਬੰਧ ਵਿੱਚ ਮਿਤੀ 29 ਜੁਲਾਈ ਨੂ ੰ ਪਟਿਆਲਾ ਵਿਖੇ ਹੋ ਰਹੀ ਮਹਾਂਰੈਲੀ ਵਿੱਚ ਸ਼ਾਮਿਲ ਹੋਣ ਲਈ ਅੱਜ ਇੱਕ ਅਹਿਮ ਬੈਠਕ ਹੋਈ ।
 ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਜਿਲਾ੍ਹ ਪ੍ਰਧਾਨ ਹਰਮਿੰਦਰ ਸਿੰਘ ਉੱਪਲ ਅਤੇ ਜਨਰਲ ਸਕੱਤਰ ਵਿਨੇ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜਮ ਬਹੁਤ ਲੰਮੇ ਸਮ ੇਂ ਤੋਂ ਪੇਅ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕਰ ਰਹੇ ਸਨ ਪਰੰਤੂ ਪੇਅ ਕਮਿਸ਼ਨ ਦੀ ਜਾਰੀ ਹੋਈ ਅੱਧੀ ਅਧੂਰੀ ਰਿਪੋਰਟ ਨੂੰ ਮੁਲਾਜਮਾਂ ਨੇ ਮੁੱਢ ਤੋਂ ਹੀ ਨਾਕਾਰ ਦਿੱਤਾ ਹੈ । ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰਵਾੳ ੁਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਅਤੇ ਕੱਚੇ ਅਧਿਆਪਕ ਪੱਕੇ ਹੋਣ ਲਈ ਲਗਾਤਾਰ ਸ਼ੰਘਰਸ਼ ਕਰ ਰਹੇ ਹਨ, ਪਰ ਇਸ ਸਭ ਦੇ ਬਜਾਏ ਸਰਕਾਰ ਲਾਰਿਆਂ ਅਤੇ ਤਸ਼ੱਦਦ ਦਾ ਰਾਹ ਅਖਤਿਆਰ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਮੂਹ ਮ ੁਲਾਜ਼ਮ ਜਥੇਬੰਦੀਆਂ ਦੇ ਸੱਦੇ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 29 ਜੁਲਾਈ ਨੂੰ ਪਟਿਆਲਾ ਵਿਖੇ ਹੋ ਰਹੀ ਵਿਸ਼ਾਲ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਵਲੋਂ ਵੱਧ ਚੜ ਕੇ ਭਾਗ ਲਿਆ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 2.25 ਗੁਣਾਂਕ ਖਤਮ ਕਰਕੇ ਸਾਰੇ ਮੁਲਾਜ਼ਮਾਂ ਨੂੰ ਇਕਸਾਰ ਗੁਣਾਂਕ ਦੇ 01-01- 2016 ਤੋਂ ਲਾਗੂ ਕੀਤਾ ਜਾਵੇ। ਮੁਲਾਜ਼ਮਾਂ ਦੇ ਰਹਿੰਦੇ ਡੀ.ਏ. ਦਾ ਬਕਾਇਆ ਨਗਦ ਦਿੱਤਾ ਜਾਵੇ, ਭੱਤਿਆਂ ਵਿੱਚ ਕੀਤੀ ਗਈ ਕਟੌਤੀ ਨੂੰ ਘੱਟ ਕਰਨ ਦੀ ਬਜਾਏ ਤੁਰੰਤ ਵਧਾਇਆ ਜਾਵੇ, ਪੇਅ ਕਮਿਸ਼ਨ ਦਾ ਬਕਾਇਆ ਦੋ ਕਿਸ਼ਤਾਂ ਵਿੱਚ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਕੱਚੇ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਨਵੇਂ ਅਧਿਆਪਕਾਂ ਦਾ ਪ੍ਰਬੇਸ਼ਨ ਪੀਰੀਅਡ ਦੋ ਸਾਲ ਕਰਨ,ਨਵੇਂ ਮੁਲਾਜ਼ਮਾਂ ਤੇ ਕੇਂਦਰੀ ਪੇਅ ਕਮਿਸ਼ਨ ਜਬਰੀ ਥੋਪਣ ਦੇ ਫੈਸਲੇ ਨੂੰ ਰੱਦ ਕਰਵਾਉਣਾ ਸ਼ਾਮਿਲ ਹੈ। ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵਲੋਂ 24 ਕੈਟੇਗਰੀਆਂ ਦੇ ਤਨਖਾਹ ਗ੍ਰੇਡਾਂ ਵਿੱਚ ਤਰੁੱਟੀ ਪੱਤਰ ਰਾਹੀਂ ਦਰੁਸਤੀ ਪੱਤਰ ਜਾਰੀ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਗਿਆ ਵਾਧਾ ਮਿਤੀ 01-01-2006 ਤੋਂ ਲਾਗੂ ਮੰਨ ਕੇ ਉਸ ਅਨਸਾਰ ਆਪਸ਼ਨ ਲਾਗੂ ਕੀਤੀ ਜਾਵੇ ਅਤੇ ਸਾਇੰਸ ਅਧਿਆਪਕਾਂ ਦਾ ਸਪੈਸ਼ਲ ਭੱਤਾ ਲਾਗੂ ਕੀਤਾ ਜਾਵੇ। ਇਸ ਮੌਕੇ ਜਸਵਿੰਦਰ, ਨਰਿ ੰਦਰ ਸਿੰਘ ਭਾਰਟਾ, ਗੁਰਮੀਤ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਜਤਿੰਦਰ ਕੁਮਾਰ, ਬਖਸ਼ੀਸ ਸਿੰਘ, ਬਲਵਿੰਦਰ ਕੁਮਾਰ, ਸੁਰਿੰਦਰ ਮੋਹਨ ਜੋਸ਼ੀ, ਜਗਦੀਸ਼ ਕੁਮਾਰ, ਜੋਗਿੰਦਰ ਪਾਲ, ਕਸ਼ਮੀਰ ਸਿੰਘ, ਹਰਚਰਨ ਸਿੰਘ, ਗੁਰਮੁਖ ਸਿੰਘ, ਚੰਦਰ ਸ਼ੇਖਰ ਵਰਮਾ, ਨਿਰਮਲ ਮਾਹੀ, ਸੰਤੋਸ਼ ਕੁਮਾਰ, ਅਰੁਣ ਕੁਮਾਰ, ਬਲਜਿ ੰਦਰ ਕੁਮਾਰ, ਸੋਮ ਨਾਥ ਆਦਿ ਅਧਿਆਪਕ ਸਾਥੀ ਹਾਜ਼ਰ ਸਨ।

ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਪ੍ਤੀ ਰੋਸ ਦਾ ਪ੍ਰਗਟਾਵਾ

 *ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਪ੍ਤੀ ਰੋਸ ਦਾ ਪ੍ਰਗਟਾਵਾ* 


*ਪੇ ਕਮਿਸ਼ਨ ਨੋਟੀਫਿਕੇਸ਼ਨ ਦੀਆਂ ਸਾੜੀਆਂ ਗਈਆਂ ਕਾਪੀਆਂ*

*ਡਿਪਟੀ ਕਮਿਸ਼ਨਰ ਸ਼.ਭ.ਸ. ਨਗਰ ਨੂੰ ਦਿੱਤਾ ਮੰਗ ਪੱਤਰ*
 ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲਾ ਸ਼ਹੀਦ ਭਗਤ ਸਿੰਘ ਇਕਾਈ ਨੇ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ਵਿਭਾਗ ਦੇ ਨੋਟੀਫਿਕੇਸ਼ਨ ਨੂੰ ਐਸੋਸੀਏਸ਼ਨ ਵੱਲੋਂ ਨਕਾਰਦਿਆਂ ਨਾਮਨਜ਼ੂਰ ਕਰਨ ਦਾ ਐਲਾਨ ਕੀਤਾ ਹੈ । 

ਪੰਜਾਬ ਪੱਧਰ 'ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜਦੇ ਹੋਏ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਸ਼. ਭ. ਸ. ਨਗਰ ਦੇ ਪ੍ਰਧਾਨ ਬਲਜੀਤ ਕੁਮਾਰ ਅਤੇ ਰਮਸਾ ਹੈੱਡਮਾਸਟਰ ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਰੇ ਪੰਜਾਬ ਦੇ ਮੁਲਾਜ਼ਮ ਵਰਗ ਲਈ ਚਿੱਟਾ ਹਾਥੀ ਸਾਬਤ ਹੋ ਰਹੇ ਪੇ ਕਮਿਸ਼ਨ ਵਿੱਚ ਕੁਝ ਵੀ ਅਜਿਹਾ ਨਹੀਂ ਜੋ ਮੁਲਾਜ਼ਮਾਂ ਦੇ ਚਿਹਰੇ 'ਤੇ ਰੌਣਕ ਲੈ ਕੇ ਆਵੇ। ਉਨ੍ਹਾਂ ਦੱਸਿਆ ਕਿ ਪੰਜਵੇਂ,ਤਨਖਾਹ ਕਮਿਸ਼ਨ ਦੁਆਰਾ 01.01.2006 ਤੋਂ ਹੀ ਹੈੱਡਮਾਸਟਰ ਕਾਡਰ ਦੀ ਤਨਖਾਹ ਦੀ ਫਿਕਸੇਸ਼ਨ ਵਿੱਚ ਧੱਕਾ ਕੀਤਾ ਜਾ ਰਿਹਾ ਹੈ। ਹੈੱਡਮਾਸਟਰ ਦੀ ਅਸਾਮੀ ਡੀ.ਡੀ.ਓ. ਤੇ ਗਜ਼ਟਿਡ ਹੋਣ ਕਾਰਨ ਜ਼ਿੰਮੇਵਾਰੀਆਂ ਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੈ ਜਿਸ ਕਾਰਨ ਪੇਅ ਪੈਂਡ ਲੈਵਲ 3 ਦੀ ਥਾਂ ਪੇਅ ਬੈਂਡ ਲੈਵਲ 4 ਦੇਣਾ ਬਣਦਾ ਹੈ । ਉਹਨਾਂ ਕਿਹਾ ਕਿ ਹੈੱਡਮਾਸਟਰ ਕਾਡਰ ਨੇ ਸਰਕਾਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਕਰਕੇ ਮਿਆਰੀ ਸਿੱਖਿਆ ਦੇਣ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ । ਹੁਣ ਸਰਕਾਰੀ ਸਕੂਲਾਂ ਦੀ ਦਿੱਖ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਲੱਗੀ ਹੈ । ਗੁਣਾਤਮਕਤਾ ਪੱਖੋਂ ਵੀ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲੱਗੇ ਹਨ । ਹੁਣ ਜਦ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਭਰ ਵਿੱਚੋਂ ਪਹਿਲਾ ਸਥਾਨ ਪਾ੍ਪਤ ਕੀਤਾ ਹੈ , ਇਸ ਸ਼ਾਨਦਾਰ ਪ੍ਰਾਪਤੀ ਦਾ ਇਨਾਮ ਹੈੱਡਮਾਸਟਰਜ਼ ਨੂੰ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀ ਨਿੰਦਣਯੋਗ ਰਿਪੋਰਟ ਰਾਹੀਂ ਦਿੱਤਾ ਹੈ । ਪਿਛਲੇ 15 ਸਾਲਾਂ ਤੋਂ ਪੰਜਾਬ ਭਰ ਦੇ ਹੈੱਡਮਾਸਟਰਜ਼ ਸਿਰਫ 5400 ਗ੍ਰੇਡ ਪੇਅ ਲੈ ਰਹੇ ਹਨ ਜਦਕਿ ਇਸ ਕਾਡਰ ਦਾ ਕੰਮ ਪਿ੍ੰਸੀਪਲ ਕਾਡਰ ਤੋਂ ਕਿਸੇ ਪੱਖੋਂ ਵੀ ਘੱਟ ਨਹੀਂ ਹੈ । ਹੈੱਡਮਾਸਟਰਜ਼ ਐਸੋਸੀਏੇਸ਼ਨ ਨੇ ਕਿਹਾ ਕਿ ਸਾਡਾ 15600-39100 ਪੇਅ-ਬੈਂਡ ਅਤੇ ਗ੍ਰੇਡ-ਪੇਅ 6600 ਬਣਦਾ ਹੈ ਪਰੰਤੂ ਸਰਕਾਰ ਵੱਲੋਂ ਇਸ ਕੇਡਰ ਨਾਲ ਧੱਕਾ ਕਰਦੇ ਹੋਏ ਗ੍ਰੇਡ ਪੇਅ 10300+34800+5400 ਹੀ ਰੱਖਿਆ ਗਿਆ ਹੈ, ਜਿਸ ਨਾਲ ਉਹਨਾਂ ਨੂੰ ਵੱਡਾ ਵਿੱਤੀ ਨੁਕਸਾਨ ਤਾਂ ਹੋਇਆ ਹੀ ਹੈ, ਉਹਨਾਂ ਦੇ ਮਾਣ-ਸਨਮਾਨ ਨੂੰ ਵੀ ਠੇਸ ਪਹੁੰਚੀ ਹੈ। ਇਸ ਲਈ ਐਸੋਸੀਏਸ਼ਨ ਵੱਲੋਂ ਇਸ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢ ਤੋਂ ਹੀ ਰੱਦ ਕਰ ਦਿੱਤਾ ਗਿਆ ਹੈ ਅਤੇ ਮੁਲਾਜਮ ਮਾਰੂ ਰਿਪੋਰਟ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਹੈੱਡਮਾਸਟਰਜ਼ ਦੀਆਂ ਪੇਅ ਫਿਕਸ਼ੇਸ਼ਨ ਸਬੰਧੀ ਜਾਇਜ਼ ਤੇ ਹੱਕੀ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਤੁਰੰਤ ਮੀਟਿੰਗ ਦਾ ਸਮਾਂ ਦੇ ਕੇ ਇਹਨਾਂ ਦਾ ਹੱਲ ਕਰੇ।

ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋ ਮਾਨਯੋਗ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਜੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਉਹਨਾਂ ਹੈੱਡਮਾਸਟਰ ਤੋਂ ਪਿ੍ੰਸੀਪਲ ਪ੍ਮੋਸ਼ਨ ਕੋਟਾ 40% ਕਰਨ ਅਤੇ 8-10 ਸਾਲ ਰੈਗੂਲਰ ਸੇਵਾ ਨਿਭਾਉਣ ਉਪਰੰਤ ਯੋਗ ਪ੍ਣਾਲੀ ਰਾਹੀਂ ਭਰਤੀ ਹੋਏ ਹੈੱਡਮਾਸਟਰਜ਼ ਤੇ ਸਾਰੇ ਕਾਡਰਾਂ ਦੇ ਪਰਖ ਸਮੇਂ ਨੂੰ ਇੱਕ ਸਾਲ ਕਰਨ ਦੀ ਜ਼ੋਰਦਾਰ ਮੰਗ ਵੀ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲਾ ਜਨਰਲ ਸਕੱਤਰ ਸੁਖਵੰਦਰ ਕੁਮਾਰ, ਹੈੱਡਮਾਸਟਰ ਐਸੋਸੀਏਸ਼ਨ ਦੇ ਸਟੇਟ ਕਮੇਟੀ ਮੈਂਬਰ ਨਵੀਨ ਪਾਲ ਗੁਲਾਟੀ ਅਤੇ ਅਮਨਪ੍ਰੀਤ ਸਿੰਘ ਜੌਹਰ ਹਾਜ਼ਰ ਸਨ।

ਨਵਜੋਤ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ, ਮੁਲਾਜ਼ਮਾਂ ਦੀਆਂ ਮੰਗਾਂ ਲਈ ਨਵਜੋਤ ਸਿੱਧੂ ਨੇ ਕੈਪਟਨ ਨੂੰ ਸੁਝਾਏ ਨੁਕਤੇ, ਪੜ੍ਹੋ ਪੂਰੀ ਖ਼ਬਰ

 ਮਾਣਯੋਗ ਮੁੱਖ ਮੰਤਰੀ, 


ਸ੍ਰੀਮਾਨ ਜੀ,


ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ। 


ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਪੰਜਾਬ ਭਰ ਦੇ ਕਾਂਗਰਸ ਪਾਰਟੀ ਵਰਕਰਾਂ ਨਾਲ ਬਾਰੰਬਾਰ ਵਿਚਾਰ-ਵਟਾਂਦਰਾ ਅਤੇ ਸਲਾਹ-ਮਸ਼ਵਰਾ ਕਰਕੇ ਅਸੀਂ ਤੁਹਾਨੂੰ ਏਜੰਡੇ ਦੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤੇ ਲਿਖਕੇ ਦੇ ਰਹੇ ਹਾਂ ਜਿਨ੍ਹਾਂ ਉੱਪਰ ਸਰਕਾਰ ਨੂੰ ਤੁਰੰਤ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ :   


1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।  


2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। 


3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ। 


4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।


5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।


ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ। 


ਧੰਨਵਾਦ।


ਤੁਹਾਡਾ ਸ਼ੁਭਚਿੰਤਕ


************************

ਅੱਪਰ ਪ੍ਰਾਇਮਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਮਾਪਿਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਸੰਪੰਨ

 ਅੱਪਰ ਪ੍ਰਾਇਮਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਮਾਪਿਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਸੰਪੰਨਤਰਨਤਾਰਨ,27 ਜੁਲਾਈ(ਪ੍ਰੇਮ ਸਿੰਘ  )-ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅੱਪਰ ਪ੍ਰਾਇਮਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।


                     ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਅਤੇ ਸ਼੍ਰੀ ਗੁਰਬਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਬਿਹਤਰੀਨ ਪੜ੍ਹਾਈ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ ਨਾਲ ਮਾਪਿਆਂ ਦਾ ਸਹਿਯੋਗ ਬੇਹੱਦ ਜਰੂਰੀ ਹੁੰਦਾ ਹੈ।ਮਾਪਿਆਂ ਨਾਲ ਉਹਨਾਂ ਦੇ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਕਮੀਆਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਭਵਿੱਖ ਦੀ ਯੋਜਨਾ ਬਣਾਉਣ ਲਈ ਵਿਭਾਗੀ ਹਦਾਇਤਾਂ ਅਨੁਸਾਰ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ 26 ਅਤੇ 27 ਜੁਲਾਈ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕੀਤੀ ਗਈ।


             ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਕੂਲਾਂ 'ਚ ਮਾਪਿਆਂ ਦੀ ਸ਼ਮੂਲੀਅਤ ਉਤਸ਼ਾਹਜਨਕ ਰਹੀ ਅਤੇ ਅਧਿਆਪਕਾਂ ਵੱਲੋਂ ਸਕੂਲ ਪਹੁੰਚੇ ਮਾਪਿਆਂ ਨੂੰ ਉਹਨਾਂ ਦਗ ਬੱਚਿਆਂ ਵੱਲੋਂ ਜੁਲਾਈ ਮਹੀਨੇ ਦੀ ਆਨਲਾਈਨ ਪ੍ਰੀਖਿਆ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ।ਮਾਪਿਆਂ ਨੂੰ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਆਨਲਾਈਨ ਜਮਾਤਾਂ,ਦੂਰਦਰਸ਼ਨ ਤੋਂ ਜਮਾਤਾਂ ਅਤੇ ਐਜੂਕੇਅਰ ਐਪ ਆਦਿ ਦੇ ਕੀਤੇ ਜਾ ਰਹੇ ਉਪਰਾਲਿਆਂ ਤੋਂ ਵੀ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਉਪਲਬਧ ਕਰਵਾਈ ਗਈ ਸਹਾਇਕ ਪੜ੍ਹਨ ਸਮੱਗਰੀ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਇਸ ਦੇ ਵੱਧ ਤੋਂ ਵੱਧ ਇਸਤੇਮਾਲ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ।ਮਾਪਿਆਂ ਨੂੰ ਵਿਦਿਆਰਥੀਆਂ ਦੀ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਬਾਰੇ ਵੀ ਦੱਸਿਆ ਗਿਆ।ਮਾਪਿਆਂ ਦੇ ਨਾਲ ਨਾਲ ਸਕੂਲਾਂ 'ਚ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤੀ ਨੁਮਾਇੰਦਿਆਂ, ਕਲੱਬ ਮੈਂਬਰਾਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨੂੰ ਪਿਛਲੇ ਦਿਨੀਂ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਪੰਜਾਬ ਵੱਲੋਂ ਸਕੂਲ ਸਿੱਖਿਆ ਖੇਤਰ 'ਚ ਦੇਸ਼ ਭਰ ਵਿੱਚੋ ਪ੍ਰਾਪਤ ਕੀਤੀ ਪਹਿਲੀ ਪੁਜੀਸ਼ਨ ਬਾਰੇ ਵੀ ਦੱਸਿਆ ਗਿਆ।

ਤਸਵੀਰ- ਡੀਈਓ ਸੈਕੰਡਰੀ ਤਰਨਤਾਰਨ ਸ਼੍ਰੀ ਸਤਿਨਾਮ ਸਿੰਘ ਬਾਠ

ਡੀਈਓ (ਐਸਿੱ) ਰਾਜੇਸ਼ ਸ਼ਰਮਾ ਵੱਲੋਂ ਨੈਸ ਟ੍ਰੇਨਿੰਗਾਂ ਦਾ ਦੌਰਾ

 ਡੀਈਓ (ਐਸਿੱ) ਰਾਜੇਸ਼ ਸ਼ਰਮਾ ਵੱਲੋਂ ਨੈਸ ਟ੍ਰੇਨਿੰਗਾਂ ਦਾ ਦੌਰਾ

ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾਤਰਨਤਾਰਨ 27 ਜੁਲਾਈ 2021: (ਪ੍ਰੇਮ ਸਿੰਘ) ਨੈਸ਼ਨਲ ਅਚੀਵਮੈਂਟ ਸਰਵੇ 2021 ਦੀ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 26 ਜੁਲਾਈ ਤੋਂ ਇਸ ਕੌਮੀ ਸਰਵੇਖਣ ਲਈ ਅਧਿਆਪਕਾਂ ਦੀਆਂ ਟ੍ਰੇਨਿੰਗ ਸ਼ੁਰੂ ਹੋ ਗਈਆਂ ਹਨ। ਇਹਨਾਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ਼੍ਰੀ ਪਰਮਜੀਤ ਸਿੰਘ ਵੱਲੋਂ ਪੰਜਾਬ ਦਾ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਅਤੇ ਜ਼ਿਲ੍ਹਾ ਤਰਨਤਾਰਨ ਦੀ ਸਿੱਖਿਆ ਖੇਤਰ ਵਿੱਚ ਨਾਂ ਹੋਰ ਰੌਸ਼ਨ ਕਰਨ ਹਿੱਤ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।


ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਵੱਲੋਂ ਬਲਾਕ ਨੂਰਦੀ, ਤਰਨਤਾਰਨ ਪਰਾਪਰ, ਭਿੱਖੀਵਿੰਡ, ਵਲਟੋਹਾ ਵਿਖੇ ਪਹੁੰਚ ਕੇ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਆਧਿਆਪਕਾਂ ਵੱਲੋਂ ਕੋਵਿਡ ਦੇ ਸਮੇਂ ਦੌਰਾਨ ਨਿਭਾਈ ਗਈ ਭੂਮਿਕਾ ਦੀ ਵੀ ਸਰਾਹਨਾ ਕੀਤੀ।

 ਉਨ੍ਹਾਂ ਨੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰਾਸ਼ਟਰੀ ਸਕੂਲ ਸਰਵੇਖਣ ਦਰਜ਼ਾਬੰਦੀ ਵਿੱਚ ਅੱਵਲ ਆਉਣ ’ਤੇ ਸ਼ਾਬਾਸ਼ੀ ਅਤੇ ਵਧਾਈ ਵੀ ਦਿੱਤੀ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸਹਿਯੋਗ ਅਤੇ ਅਣਥੱਕ ਉੱਦਮਾਂ ਸਦਕਾ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਮਿਹਨਤੀ ਅਧਿਆਪਕਾਂ ਦੀ ਬਦੌਲਤ ਅੱਜ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। ਕੋਵਿਡ-19 ਦੀ ਮਹਾਂਮਾਰੀ ਦੇ ਭਿਆਨਕ ਸਮੇਂ ਦੌਰਾਨ ਵੀ ਅਧਿਆਪਕਾਂ ਨੇ ਮਿਸਾਲ ਪੇਸ਼ ਕਰਦਿਆਂ ਆਨਲਾਈਨ ਸਿੱਖਿਆ ਦੇ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ਾਨਦਾਰ ਕਾਰਜ ਕੀਤਾ ਹੈ।


ਡੀਈਓ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਨੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਸ ਸਿਖਲਾਈ ਵਰਕਸ਼ਾਪ ਦਾ ਮਕਸਦ ਪੰਜਾਬ ਦੁਆਰਾ ਪ੍ਰਾਪਤ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਅਤੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸਬੰਧੀ ਪੂਰਨ ਯੋਜਨਾਬੰਦੀ ਕਰਨਾ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਹੋਰਨਾਂ ਮੁਹਿੰਮਾਂ ਵਾਂਗ ਇਸ ਕਾਰਜ ਵਿੱਚ ਵੀ ਸਮੂਹ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਆਪਣਾ 100 ਫੀਸਦੀ ਯੋਗਦਾਨ ਦੇਣਗੇ।


ਇਸ ਸਬੰਧੀ ਡਿਪਟੀ ਡੀਈਓ ਸ਼੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਇਸ ਦੋ-ਰੋਜ਼ਾ ਸਿਖਲਾਈ ਵਰਕਸ਼ਾਪ ਵਿੱਚ ਹਰੇਕ ਬੈਚ ਦੇ ਪਹਿਲੇ ਦਿਨ ਹਰੇਕ ਅਧਿਆਪਕ ਨੂੰ ਬੁਨਿਆਦੀ ਕੌਸ਼ਲਾਂ, ਰਾਸ਼ਟਰੀ ਪ੍ਰਾਪਤੀ ਸਰਵੇਖਣ (ਐੱਨ.ਏ.ਐੱਸ.) ਦੀ ਮਹੱਤਤਾ, ਮੁਲਾਂਕਣ, ਪ੍ਰਕਿਰਿਆ, ਪਿਛਲੇ ਸਾਲਾਂ ਦੇ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਅਤੇ ਵੱਖ-ਵੱਖ ਵਿਸ਼ਿਆਂ ਦੇ ਸਿੱਖਣ ਪਰਿਣਾਮਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਹੈ। ਇਸ ਸਿਖਲਾਈ ਵਰਕਸ਼ਾਪ ਦੌਰਾਨ ਹਰੇਕ ਬੈਚ ਦੇ ਦੂਜੇ ਦਿਨ ਅਧਿਆਪਕਾਂ ਨੂੰ ਸਿੱਖਣ ਸਹਾਇਕ ਸਮੱਗਰੀ ਤਿਆਰ ਕਰਨ ਲਈ ਵੀ ਵਿਸ਼ੇਸ਼ ਸਿਖਲਾਈ ਦਿੱਤੀ ਜਾਣੀ ਹੈ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਨਵਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਨੇ ਦੱਸਿਆ ਕਿ ਬਲਾਕ ਪੱਧਰ ਦੇ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੇ ਛੇ ਬੈਚ ਲੱਗਣਗੇ। ਪਹਿਲਾ ਬੈਚ 26-27 ਜੁਲਾਈ, ਦੂਜਾ ਬੈਚ 28-29 ਜੁਲਾਈ, ਤੀਜਾ ਬੈਚ 30-31 ਜੁਲਾਈ, ਚੌਥਾ ਬੈਚ 2-3 ਅਗਸਤ, ਪੰਜਵਾਂ ਬੈਚ 4-5 ਅਗਸਤ ਅਤੇ ਛੇਵਾਂ ਬੈਚ 6-7 ਅਗਸਤ ਨੂੰ ਹੋਵੇਗਾ। ਸ਼੍ਰੀ ਅਮਨਦੀਪ ਸਿੰਘ ਏਸੀ ਸਮਾਰਟ ਸਕੂਲ ਅਤੇ ਸ਼੍ਰੀ ਅਨੂਪ ਸਿੰਘ ਮੈਣੀ ਸਹਾਇਕ ਕੋਆਰਡੀਨੇਟਰ ਪੜ੍ਹੋ ਪੰਜਾਬ ਨੇ ਵੀ ਇਸ ਮੌਕੇ ਟ੍ਰੇਨਿੰਗ ਲੈਣ ਪਹੁੰਚੇ ਅਧਿਆਪਕਾਂ ਨਾਲ ਜ਼ਿਲ੍ਹਾ ਤਰਨਤਾਰਨ ਨੂੰ ਅੱਗੇ ਲਿਜਾਣ ਲਈ ਵਿਚਾਰ ਵਟਾਂਦਰਾ ਕੀਤਾ।

ਤਸਵੀਰ - ਡੀਈਓ ਐਲੀਮੈਂਟਰੀ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਟ੍ਰੇਨਿੰਗ ਦੌਰਾਨ ਅਧਿਆਪਕਾਂ ਨਾਲ ਨੈਸ ਸਬੰਧੀ ਵਿਚਾਰ ਚਰਚਾ ਕਰਦਿਆਂ।

ਸਿੱਖਿਆ ਸਕੱਤਰ ਵੱਲੋਂ ਅਧਿਆਪਕ ਗੁਰਨੈਬ ਸਿੰਘ ਮਘਾਣੀਆਂ ਅਤੇ ਦਿਨੇਸ਼ ਰਿਸ਼ੀ ਦੁਆਰਾ ਸੰਪਾਦਨ ਕੀਤੀ ਕਿਤਾਬ 'ਕਿਛੁ ਸੁਣੀਐ ਕਿਛੁ ਕਹੀਐ' ਲੋਕ ਅਰਪਣ

 ਸਿੱਖਿਆ ਸਕੱਤਰ ਵੱਲੋਂ ਅਧਿਆਪਕ ਗੁਰਨੈਬ ਸਿੰਘ ਮਘਾਣੀਆਂ ਅਤੇ ਦਿਨੇਸ਼ ਰਿਸ਼ੀ ਦੁਆਰਾ ਸੰਪਾਦਨ ਕੀਤੀ ਕਿਤਾਬ 'ਕਿਛੁ ਸੁਣੀਐ ਕਿਛੁ ਕਹੀਐ' ਲੋਕ ਅਰਪਣ ਐੱਸ.ਏ.ਐੱਸ. ਨਗਰ 27 ਜੁਲਾਈ (ਚਾਨੀ  )

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਸਾਹਿਤ ਪ੍ਰਤੀ ਰੁਚੀ ਨੂੰ ਹੁਲਾਰਾ ਦੇਣ ਲਈ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਸਾਹਿਤਕਾਰਾਂ ਵੱਲੋਂ ਰਚੀਆਂ ਅਤੇ ਪ੍ਰਕਾਸ਼ਿਤ ਰਚਾਨਾਵਾਂ ਦੀਆਂ ਕਿਤਾਬਾਂ ਮੁੱਖ ਦਫ਼ਤਰ ਵਿਖੇ ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵੱਲੋਂ ਲੋਕ-ਅਰਪਣ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਮਾਨਸਾ ਦੇ ਅਧਿਆਪਕ ਸਾਹਿਤਕਾਰ ਗੁਰਨੈਬ ਸਿੰਘ ਮਘਾਣੀਆ ਅਤੇ ਦਿਨੇਸ਼ ਰਿਸ਼ੀ ਵੱਲੋਂ ਸੰਪਾਦਨ ਅਤੇ ਪ੍ਰਕਾਸ਼ਿਤ ਕਿਤਾਬ 'ਕਿਛੁ ਸੁਣੀਐ ਕਿਛੁ ਕਹੀਐ' ਨੂੰ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਲੋਕ ਅਰਪਣ ਕੀਤਾ ਗਿਆ। ਉਹਨਾਂ ਦੋਵਾਂ ਅਧਿਆਪਕਾਂ ਨੂੰ ਇਸ ਕਿਤਾਬ ਦੀ ਪ੍ਰਕਾਸ਼ਨਾ ਦੀ ਵਧਾਈ ਦਿੱਤੀ। ਇਸ ਕਿਤਾਬ ਦੇ ਲੋਕ ਅਰਪਣ ਕਰਨ ਸਮੇਂ ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ ਵੀ ਮੌਜੂਦ ਸਨ।

ਕਿਤਾਬ ਸਬੰਧੀ ਜਾਣਕਾਰੀ ਦਿੰਦਿਆਂ ਲੇਖਕ ਗੁਰਨੈਬ ਸਿੰਘ ਮਘਾਣੀਆਂ ਅਤੇ ਦਿਨੇਸ਼ ਰਿਸ਼ੀ ਨੇ ਦੱਸਿਆ ਕਿ ਇਹ ਕਿਤਾਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਸਬੰਧੀ 22 ਨਾਮਵਰ ਲੇਖਕਾਂ ਦੇ ਲੇਖਾਂ ਨੂੰ ਸ਼ਾਮਿਲ ਕੀਤਾ ਗਿਆ ਹੈ। 

ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਮਨਦੀਪ ਸਿੰਘ, ਅੰਮ੍ਰਿਤਵੀਰ ਸਿੰਘ ਵੀ ਮੌਜੂਦ ਸਨ।

ਸਮਾਰਟ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮ ਵੀ ਬਣਨਗੇ ਸਮਾਰਟ

 ਸਮਾਰਟ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮ ਵੀ ਬਣਨਗੇ ਸਮਾਰਟ 


ਸਿੰਗਲਾ ਦੇ ਨਿਰਦੇਸ਼ਾਂ ’ਤੇ ਸਮਾਰਟ ਸਟਾਫ਼ ਰੂਮਜ਼ ਲਈ 1.09 ਕਰੋੜ ਦੀ ਗ੍ਰਾਂਟ ਜਾਰੀ ਚੰਡੀਗੜ੍ਹ, 27 ਜੁਲਾਈ (ਚਾਨੀ)


 ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 1.09 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਰਟ ਸਕੂਲ ਨੀਤੀ ਦੇ ਹੇਠ ਹੁਣ ਤੱਕ ਲਗਪਗ 70 ਫ਼ੀਸਦੀ ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ।


ਸ੍ਰੀ ਸਿੰਗਲਾ ਨੇ ਇਹ ਕਦਮ ਵੱਖ-ਵੱਖ ਮੀਟਿੰਗਾਂ ਦੌਰਾਨ ਸਕੂਲ ਮੁਖੀਆਂ ਵੱਲੋਂ ਸਮਾਰਟ ਕਲਾਸ ਰੂਮਜ਼ ਦੀ ਤਰਜ਼ ’ਤੇ ਸਮਾਰਟ ਸਟਾਫ਼ ਰੂਮ ਬਣਾਉਣ ਦੇ ਦਿੱਤੇ ਗਏ ਸੁਝਾਵਾਂ ਦੇ ਮੱਦੇਨਜ਼ਰ ਚੁੱਕਿਆ ਹੈ। ਸੂਬੇ ਦੇ ਸਮੂਹ 3638 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਨਵਾਂ ਰੂਪ ਦੇਣ ਲਈ 3000 ਰੁਪਏ ਪ੍ਰਤੀ ਸਟਾਫ਼ ਰੂਮ ਫੰਡ ਜਾਰੀ ਕੀਤੇ ਗਏ ਹਨ ਅਤੇ ਬਾਕੀ ਪ੍ਰਬੰਧ ਸਕੂਲਾਂ ਵੱਲੋਂ ਆਪਣੇ ਸਰੋਤਾਂ ਤੋਂ ਕੀਤਾ ਜਾਵੇਗਾ। ਇਸ ਰਾਸ਼ੀ ਫਰਨੀਚਰ, ਖਿੜਕੀਆਂ, ਦਰਵਾਜ਼ੇ ਅੰਦਰੋਂ ਅਤੇ ਬਾਹਰੋਂ ਆਕਰਸ਼ਕ ਪੇਂਟ ਕਰਵਾਉਣ , ਸਟਾਫ਼ ਰੂਮ ਵਿੱਚ ਬਾਲਾ ਵਰਕ ਕਰਵਾਉਣ, ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਾਉਣ, ਸਟਾਫ਼ ਦੇ ਜ਼ਰੂਰੀ ਸਮਾਨ ਲਈ ਰੈਕ ਅਤੇ ਅਲਮਾਰੀਆਂ ਦੀ ਸੁਵਿਧਾ, ਬਿਜਲੀ ਪ੍ਰਬੰਧਾਂ ਆਦਿ ਲਈ ਵਰਤੀ ਜਾਵੇਗੀ।


ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਵਿਭਾਗ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ਦੇ ਕੁੱਲ 227 ਸਕੂਲਾਂ ਲਈ 6.81 ਲੱਖ ਰੁਪਏ, ਬਰਨਾਲਾ ਦੇ 90 ਸਕੂਲਾਂ ਲਈ 2.7 ਲੱਖ ਰੁਪਏ, ਬਠਿੰਡਾ ਦੇ 202 ਸਕੂਲਾਂ ਲਈ 6.06 ਲੱਖ ਰੁਪਏ, ਫਰੀਦਕੋਟ ਦੇ 85 ਸਕੂਲਾਂ ਲਈ 2.55 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਦੇ 81 ਸਕੂਲਾਂ ਲਈ 2.43 ਲੱਖ ਰੁਪਏ, ਫ਼ਾਜ਼ਿਲਕਾ ਦੇ 147 ਸਕੂਲਾਂ ਲਈ 4.41 ਲੱਖ ਰੁਪਏ, ਫ਼ਿਰੋਜ਼ਪੁਰ ਦੇ 125 ਸਕੂਲਾਂ ਲਈ 3.75 ਲੱਖ ਰੁਪਏ, ਗੁਰਦਾਸਪੁਰ ਦੇ 207 ਸਕੂਲਾਂ ਲਈ 6.21 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ 269 ਸਕੂਲਾਂ ਲਈ 8.07 ਲੱਖ ਰੁਪਏ, ਜਲੰਧਰ ਦੇ 273 ਸਕੂਲਾਂ ਲਈ 8.19 ਲੱਖ ਰੁਪਏ, ਕਪੂਰਥਲਾ ਦੇ 232 ਸਕੂਲਾਂ ਲਈ 3.96 ਲੱਖ ਰੁਪਏ, ਲੁਧਿਆਣਾ ਦੇ 343 ਸਕੂਲਾਂ ਲਈ 10.29 ਲੱਖ ਰੁਪਏ, ਮਾਨਸਾ ਦੇ 131 ਸਕੂਲਾਂ ਲਈ 3.93 ਲੱਖ ਰੁਪਏ, ਮੋਗਾ ਦੇ 168 ਸਕੂਲਾਂ ਲਈ 5.04 ਲੱਖ ਰੁਪਏ, ਮੁਕਤਸਰ ਦੇ 153 ਸਕੂਲਾਂ ਲਈ 4.59 ਲੱਖ ਰੁਪਏ, ਪਠਾਨਕੋਟ ਦੇ 81 ਸਕੂਲਾਂ ਲਈ 2.43 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਹੀ ਪਟਿਆਲਾ ਜ਼ਿਲ੍ਹੇ ਦੇ 203 ਸਕੂਲਾਂ ਲਈ 6.09 ਲੱਖ ਰੁਪਏ, ਰੂਪਨਗਰ ਦੇ 114 ਸਕੂਲਾਂ ਲਈ 3.42 ਲੱਖ ਰੁਪਏ, ਐਸ.ਬੀ.ਐਸ. ਨਗਰ ਦੇ 105 ਸਕੂਲਾਂ ਲਈ 3.15 ਲੱਖ ਰੁਪਏ, ਸੰਗਰੂਰ ਦੇ 221 ਸਕੂਲਾਂ ਲਈ 6.63 ਲੱਖ ਰੁਪਏ, ਐਸ.ਏ.ਐਸ. ਨਗਰ ਦੇ 109 ਸਕੂਲਾਂ ਲਈ 3.27 ਲੱਖ ਰੁਪਏ ਅਤੇ ਤਰਨ ਤਾਰਨ ਦੇ 172 ਸਕੂਲਾਂ ਲਈ 5.16 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਜਮਾਤ (ਕਾਮਰਸ) ਦੇ ਵਿਦਿਆਰਥੀਆਂ ਲਈ 13 ਲੱਖ 38 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ

 ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਜਮਾਤ (ਕਾਮਰਸ) ਦੇ ਵਿਦਿਆਰਥੀਆਂ ਲਈ 13 ਲੱਖ 38 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ


ਵਿਦਿਆਰਥੀਆਂ ਨੂੰ ਵਰਕਸ਼ੀਟਾਂ ਅਤੇ ਸਟੱਡੀ ਮਟੀਰੀਅਲ ਪ੍ਰਿੰਟ ਕਰਵਾਉਣ ਲਈ ਵਿਭਾਗ ਨੇ ਰਾਸ਼ੀ ਕੀਤੀ ਜਾਰੀ 


  ਐੱਸ.ਏ.ਐੱਸ. ਨਗਰ 27 ਜੁਲਾਈ ( ਪਵਿੱਤਰ ਸਿੰਘ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਵਿਭਾਗ ਵੱਲੋਂ ਬਾਰ੍ਹਵੀਂ ਜਮਾਤ (ਕਾਮਰਸ ਸਟਰੀਮ) ਦੇ ਵਿਦਿਆਰਥੀਆਂ ਲਈ 13 ਲੱਖ 38 ਹਜ਼ਾਰ 4 ਸੌ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਵਿਭਾਗ ਵੱਲੋਂ ਯਤਨ ਨਿਰੰਤਰ ਜਾਰੀ ਹਨ। ਕੋਵਿਡ-19 ਮਹਾਂਮਾਰੀ ਕਾਰਨ ਸਕੂਲ ਪੂਰਾ ਸਮਾਂ ਨਹੀਂ ਖੁੱਲ੍ਹ ਸਕੇ। ਇਸ ਲਈ ਬਾਰ੍ਹਵੀਂ ਜਮਾਤ ਦੇ ਕਾਮਰਸ ਦੇ ਚੋਣਵੇਂ ਵਿਸ਼ੇ ਅਕਾਊਟੈਂਸੀ-2, ਬਿਜ਼ਨਸ ਸਟੱਡੀਜ਼-2 ਅਤੇ ਇਕਨਾਮਿਕਸ/ਐੱਫ ਈ ਬੀ ਵਿਸ਼ਿਆਂ ਲਈ ਪ੍ਰਿਟਿੰਗ ਵਰਕਸ਼ੀਟਾਂ, ਪ੍ਰੈਕਟਿਸ ਸ਼ੀਟਾਂ, ਸਟੱਡੀ ਮਟੀਰੀਅਲ, ਅਸਾਈਨਮੈਂਟਾਂ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਲਈ ਪ੍ਰਿੰਟਿੰਗ ਕਰਵਾਉਣ ਲਈ ਵਿਭਾਗ ਵੱਲੋਂ 13384 ਵਿਦਿਆਰਥੀਆਂ ਲਈ 13 ਲੱਖ 38 ਹਜ਼ਾਰ 4 ਸੌ ਰੁਪਏ (ਪ੍ਰਤੀ ਵਿਦਿਆਰਥੀ 100 ਰੁਪਏ) ਜਾਰੀ ਕੀਤੇ ਗਏ ਹਨ।

    ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱ) ਵਲੋਂ ਸਕੂਲ ਮੁਖੀਆਂ ਨੂੰ ਇਹ ਫੰਡ ਈ-ਟਰਾਂਸਫਰ ਕਰ ਦਿੱਤੇ ਗਏ ਹਨ। ਸਕੂਲ ਮੁਖੀਆਂ ਨੂੰ ਇਹ ਰਾਸ਼ੀ ਸਿਰਫ਼ ਬਾਰ੍ਹਵੀਂ ਜਮਾਤ ਦੇ ਕਾਮਰਸ ਦੇ ਵਿਦਿਆਰਥੀਆਂ ਲਈ ਹੀ ਖਰਚ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਜਗਤਾਰ ਸਿੰਘ ਕੂਲੜੀਆਂ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ (ਕਾਮਰਸ) ਵਿੱਚ ਪੜ੍ਹਦੇ ਜ਼ਿਲ੍ਹਾ ਅੰਮ੍ਰਿਤਸਰ ਦੇ 968 ਵਿਦਿਆਰਥੀਆਂ ਲਈ 96 ਹਜ਼ਾਰ 8 ਸੌ ਰੁਪਏ, ਜ਼ਿਲ੍ਹਾ ਬਰਨਾਲਾ ਦੇ 230 ਵਿਦਿਆਰਥੀਆਂ ਲਈ 23 ਹਜ਼ਾਰ ਰੁਪਏ, ਜ਼ਿਲ੍ਹਾ ਬਠਿੰਡਾ ਦੇ 556 ਵਿਦਿਆਰਥੀਆਂ ਲਈ 55 ਹਜ਼ਾਰ 6 ਸੌ ਰੁਪਏ, ਜ਼ਿਲ੍ਹਾ ਫ਼ਰੀਦਕੋਟ ਦੇ 417 ਵਿਦਿਆਰਥੀਆਂ ਲਈ 41 ਹਜ਼ਾਰ 7 ਸੌ ਰੁਪਏ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 445 ਵਿਦਿਆਰਥੀਆਂ ਲਈ 44 ਹਜ਼ਾਰ 5 ਸੌ ਰੁਪਏ, ਜ਼ਿਲ੍ਹਾ ਫ਼ਾਜ਼ਿਲਕਾ ਦੇ 477 ਵਿਦਿਆਰਥੀਆਂ ਲਈ 47 ਹਜ਼ਾਰ 7 ਸੌ ਰੁਪਏ, ਜ਼ਿਲ੍ਹਾ ਫ਼ਿਰੋਜ਼ਪੁਰ ਦੇ 192 ਵਿਦਿਆਰਥੀਆਂ ਲਈ 19 ਹਜ਼ਾਰ 2 ਸੌ ਰੁਪਏ, ਜ਼ਿਲ੍ਹਾ ਗੁਰਦਾਸਪੁਰ ਦੇ 619 ਵਿਦਿਆਰਥੀਆਂ ਲਈ 61 ਹਜ਼ਾਰ 9 ਸੌ ਰੁਪਏ, ਜ਼ਿਲ੍ਹਾ ਹੁਸ਼ਿਆਰਪੁਰ ਦੇ 806 ਵਿਦਿਆਰਥੀਆਂ ਲਈ 80 ਹਜ਼ਾਰ 6 ਸੌ ਰੁਪਏ, ਜ਼ਿਲ੍ਹਾ ਜਲੰਧਰ ਦੇ 1264 ਵਿਦਿਆਰਥੀਆਂ ਲਈ 1 ਲੱਖ 26 ਹਜ਼ਾਰ 4 ਸੌ ਰੁਪਏ, ਜ਼ਿਲ੍ਹਾ ਕਪੂਰਥਲਾ ਦੇ 444 ਵਿਦਿਆਰਥੀਆਂ ਲਈ 44 ਹਜ਼ਾਰ 4 ਸੌ, ਜ਼ਿਲ੍ਹਾ ਲੁਧਿਆਣਾ ਦੇ 1963 ਵਿਦਿਆਰਥੀਆਂ ਲਈ 1 ਲੱਖ 96 ਹਜ਼ਾਰ 3 ਸੌ ਰੁਪਏ, ਜ਼ਿਲ੍ਹਾ ਮਾਨਸਾ ਦੇ 236 ਵਿਦਿਆਰਥੀਆਂ ਲਈ 23 ਹਜ਼ਾਰ 6 ਸੌ ਰੁਪਏ, ਜ਼ਿਲ੍ਹਾ ਮੋਗਾ ਦੇ 482 ਵਿਦਿਆਰਥੀਆਂ ਲਈ 48 ਹਜ਼ਾਰ 2 ਸੌ ਰੁਪਏ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 248 ਵਿਦਿਆਰਥੀਆਂ ਲਈ 24 ਹਜ਼ਾਰ 8 ਸੌ ਰੁਪਏ, ਜ਼ਿਲ੍ਹਾ ਪਠਾਨਕੋਟ ਦੇ 364 ਵਿਦਿਆਰਥੀਆਂ ਲਈ 36 ਹਜ਼ਾਰ 4 ਸੌ ਰੁਪਏ, ਜ਼ਿਲ੍ਹਾ ਪਟਿਆਲਾ ਦੇ 1306 ਵਿਦਿਆਰਥੀਆਂ ਲਈ 1 ਲੱਖ 30 ਹਜ਼ਾਰ 6 ਸੌ ਰੁਪਏ, ਜ਼ਿਲ੍ਹਾ ਰੂਪਨਗਰ ਦੇ 376 ਵਿਦਿਆਰਥੀਆਂ ਲਈ 37 ਹਜ਼ਾਰ 6 ਸੌ ਰੁਪਏ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 333 ਵਿਦਿਆਰਥੀਆਂ ਲਈ 33 ਹਜ਼ਾਰ 3 ਸੌ ਰੁਪਏ, ਜ਼ਿਲ੍ਹਾ ਸੰਗਰੂਰ ਦੇ 789 ਵਿਦਿਆਰਥੀਆਂ ਲਈ 78 ਹਜ਼ਾਰ 9 ਸੌ ਰੁਪਏ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ 527 ਵਿਦਿਆਰਥੀਆਂ ਲਈ 52 ਹਜ਼ਾਰ 7 ਸੌ ਰੁਪਏ ਅਤੇ ਜ਼ਿਲ੍ਹਾ ਤਰਨਤਾਰਨ ਦੇ 342 ਵਿਦਿਆਰਥੀਆਂ ਲਈ 34 ਹਜ਼ਾਰ 2 ਸੌ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

PSTSE ਦਾ ਨਤੀਜਾ ਘੋਸ਼ਿਤ, ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮਿਲੇਗਾ ਮਹੀਨਾਵਾਰ ਵਜ਼ੀਫ਼ਾ

 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਅਧੀਨ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਵੱਲੋਂ ਲਈ ਗਈ ਪ੍ਰੀਖਿਆ ਪੀਐੱਸਟੀਐੱਸਈ (PSTSE) ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ।


ਸਮੂਹ ਸਫ਼ਲ ਹੋਏ ਵਿਦਿਆਰਥੀਆਂ, ਮਾਪਿਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਮੂਹ ਜ਼ਿਲ੍ਹਿਆਂ ਵਿੱਚ ‘ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ-2020′ ਜੋ ਮਿਤੀ 3 ਜਨਵਰੀ 2021 ਨੂੰ ਤਹਿਸੀਲ ਪੱਧਰ ‘ਤੇ ਕਰਵਾਈ ਗਈ ਸੀ।


ਵਿਭਾਗ ਵੱਲੋਂ ਇਸ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ। ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ 500 ਯੋਗ ਵਿਦਿਆਰਥੀ ਵਿਭਾਗ ਵੱਲੋਂ ਵਜ਼ੀਫ਼ਾ ਪ੍ਰਾਪਤ ਕਰਨ ਦੇ ਹੱਕਦਾਰ ਹੋ ਗਏ ਹਨ। ਵਿਭਾਗ ਵੱਲੋਂ ਇਸ ਸਬੰਧੀ ਸਫ਼ਲ ਹੋਏ ਵਿਦਿਆਰਥੀਆਂ ਦੀ ਕੈਟਾਗਰੀ ਵਾਇਜ਼ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਨੂੰ ਵਿਭਾਗ ਦੀ ਵੈਬਸਾਈਟ www.ssapunjab.org ‘ਤੇ ਦੇਖਿਆ ਜਾ ਸਕਦਾ ਹੈ। ਵਿਭਾਗ ਵੱਲੋਂ ਰਿਜ਼ਲਟ ਪਤਾ ਕਰਨ ਦੇ ਸਬੰਧ ‘ਚ ਇਸ ਪ੍ਰੀਖਿਆ ‘ਚ ਅਪੀਅਰ ਹੋਏ ਸਾਰੇ ਵਿਦਿਆਰਥੀਆਂ ਦਾ ਨਤੀਜਾ ਵੀ ਵੈਬਸਾਈਟ ‘ਤੇ ਪਾ ਦਿੱਤਾ ਗਿਆ ਹੈ।


ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਜਨਰਲ ਕੈਟਾਗਰੀ ਨਾਲ ਸਬੰਧਤ 318, ਅਨੁਸੂਚਿਤ ਜਾਤੀ ਨਾਲ ਸਬੰਧਤ 125, ਪਿਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50 ਤੇ ਅਪੰਗਤਾ ਸ੍ਰੈਣੀ ਨਾਲ ਸਬੰਧਤ 7 ਵਿਦਿਆਰਥੀ ਇਹ ਪ੍ਰੀਖਿਆ ਪਾਸ ਕਰਨ ‘ਚ ਸਫ਼ਲ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ 200 ਰੁਪਏ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਇਹ ਰਾਸ਼ੀ ਉਨ੍ਹਾਂ ਨੂੰ ਆਪਣੀ ਪੜ੍ਹਾਈ ਅੱਗੇ ਜਾਰੀ ਰੱਖਣ ਵਿੱਚ ਸਹਾਈ ਹੋਵੇਗੀ। ਇਸ ਸਬੰਧੀ ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਮਿਤੀ 3 ਜਨਵਰੀ 2021 ਨੂੰ ਲਈ ਗਈ 180 ਅੰਕਾਂ ਦੀ ਇਸ ਪ੍ਰੀਖਿਆ ‘ਚ ਮਾਨਸਿਕ ਯੋਗਤਾ ਟੈਸਟ (ਮੈਟ) ਦੇ 90 ਅੰਕ ਅਤੇ ਸਕੋਲਾਸਟਿਕ ਐਪਟੀਚਿਊਡ ਟੈਸਟ (ਸੈਟ) ਦੇ 90 ਅੰਕ ਰੱਖੇ ਗਏ ਸਨ। ਇਸ ਵਿੱਚ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਸਮਾਜਿਕ ਸਿੱਖਿਆ, ਗਣਿਤ ਅਤੇ ਮਾਨਸਿਕ ਯੋਗਤਾ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ ਸਨ।

12th Result upadte: ਬਾਰਵੀਂ ਸ਼੍ਰੇਣੀ ਦਾ ਸਾਲਾਨਾ ਨਤੀਜਾ 28 ਜਾਂ 29 ਜੁਲਾਈ ਨੂੰ-ਚੇਅਰਮੈਨ ਡਾ. ਯੋਗਰਾਜ

 

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਰੈਗੂਲਰ ਤੇ ਓਪਨ ਸਕੂਲ ਦਾ ਨਤੀਜਾ 28 ਜਾਂ 29 ਜੁਲਾਈ ਨੂੰ ਐਲਾਨਿਆ ਜਾ ਸਕਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਬਾਰੂਵੀਂ ਸ਼੍ਰੇਣੀ ਦਾ ਨਤੀਜਾ ਐਲਾਨਣ ਲਈ ਆਖਰੀ ਮਿਤੀ 31 ਜੁਲਾਈ ਦਿੱਤੀ ਗਈ ਹੈ।


 ਸਿੱਖਿਆ ਬੋਰਡ ਵਲੋਂ 31 ਜੁਲਾਈ ਤੋਂ ਪਹਿਲਾਂ ਪਹਿਲਾਂ ਨਤੀਜਾ ਐਲਾਨਣ ਦੇ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਹਜ਼ਾਰ ਦੇ ਕਰੀਬ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵੱਲੋਂ 12 ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਡਾਟਾ ਨਹੀਂ ਭੇਜਿਆ ਗਿਆ ਅਤੇ ਇਨ੍ਹਾਂ ਸਕੂਲਾਂ ਨੂੰ ਡਾਟਾ ਮੁੜ ਭੇਜਣ ਸਬੰਧੀ ਕਿਹਾ ਗਿਆ ਹੈ  ।

ਉਨ੍ਹਾਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ 28 ਜਾਂ 29 ਜੁਲਾਈ ਜੁਲਾਈ ਨੂੰ ਬਾਰੂਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਰੈਗੂਲਰ ਤੇ ਓਪਨ ਸਕੂਲ ਦਾ ਨਤੀਜਾ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਐਲਾਨ ਦਿੱਤਾ ਜਾਵੇਗਾ।

PUNJAB POLICE RECRUITMENT: ਇੰਟੈਲੀਜੈਂਸ ਅਸਿਸਟੈਂਟਸ ਅਤੇ ਇਨਵੈਸਟੀਗੇਸ਼ਨ ਕੋਰ ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਅਪਲਾਈ

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਕੇਡਰ ’ਚ ਇੰਟੈਲੀਜੈਂਸ ਅਸਿਸਟੈਂਟਸ (ਕਾਂਸਟੇਬਲ ਦੇ ਰੈਂਕ 'ਚ) ਅਤੇ ਪੰਜਾਬ ਪੁਲਿਸ ਇਨਵੈਸਟੀਗੇਸ਼ਨ ਕੋਰ (ਪੀ. ਬੀ. ਆਈ.)-2021 ਵਿਚ ਕਾਂਸਟੇਬਲਾਂ ਦੀ ਆਸਾਮੀ ਲਈ ਭਰਤੀ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਕੇਡਰ ’ਚ ਇੰਟੈਲੀਜੈਂਸ ਅਸਿਸਟੈਂਟਸ (ਕਾਂਸਟੇਬਲ ਦੇ ਰੈਂਕ 'ਚ) ਅਤੇ ਇਨਵੈਸਟੀਗੇਸ਼ਨ ਕੇਂਡਰ ’ਚ ਕਾਂਸਟੇਬਲਾਂ ਦੀਆਂ 1156 ਆਸਾਮੀਆਂ ਲਈ ਭਰਤੀ ਵਾਸਤੇ ਪੋਰਟਲ https://iur.is/punjabpolicerecruitment2021’ਤੇ ਭਾਰਤੀਨਾਗਰਿਕਾਂ ਤੋਂ ਆਨਲਾਈਨ ਬਿਨੈ- ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ। ਵਿਸਤ੍ਰੀ ਇਸ਼ਤਿਹਾਰ ਅਤੇ ਉੱਪਰ ਦੱਸੇ ਪੋਰਟਲ ਦਾ ਲਿੰਕ ਪੰਜਾਬ ਪੁਲਿਸ ਦੀ ਵੈੱਬਸਾਈਟ www.punjabpolice.gov.in 'ਤੇ ਮੁਹੱਈਆ ਹੈ। ਆ
ਆਨਲਾਈਨਬਿਨੈ-ਪੱਤਰ ਪੇਸ਼ ਕਰਨ ਦੀ ਸ਼ੁਰੂਆਤੀ ਮਿਤੀ: 9 ਵਜੇ, 26 ਜੁਲਾਈ, 2021 ਆਨਲਾਈਨ ਬਿਨੈ-ਪੱਤਰ ਪੇਸ਼ ਕਰਨ ਦੀ ਅੰਤਿਮ ਮਿਤੀ 11.55 ਵਜੇ, 16 ਅਗਸਤ, 2021

Online Applications (available on https://iur.ls/punjabpolicerecruitment2021) are invited from Indian citizens for direct recruitment to fill vacancies of Intelligence Assistants (in the rank of Constable) in Intelligence Cadre and Constables in the Investigation Cadre (except for the vacancies against the sports quota, which shall be filled separately) of Punjab Police.

The recruitment for filling up the vacancies in the two cadres, as mentioned above, shall be carried out through a Common Application Form (CAF) and Computer Based Test (CBT) process followed by Physical Measurement Test (PMT) and Physical Screening Test(PST) with specified qualifying parameters. All the candidates shall be required to indicate their choice of cadres in order of preference in the Application Form, provided they meet the eligibility criteria.


PAY SCALE The pay for the post of Constable has been fixed at Rupees 19,900/- (minimum pay admissible) at Level 2 of 7th CPC/Pay Matrix 

Eligibility criteria regarding age shall be as follows: 
Minimum age as on 1 January, 2021- 21 years
 
   Maximum age as on 1 January, 2021 - 28 years. Relaxation in age as per govt rules.

PAY COMMISSION BREAKING; ਅਧਿਆਪਕਾਂ ਤੋਂ ਆਪਸ਼ਨ ਲੈਣ ਸਬੰਧੀ ਪੱਤਰ ਲਿਆ ਵਾਪਸ

 

ਘਰ-ਘਰ ਰੋਜ਼ਗਾਰ: ਸਰਕਾਰ ਵਲੋਂ 26 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

ਪੰਜਾਬ ਪੱਛੜੀਆਂ ਸ਼੍ਰੇਣੀਆਂ ਤੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਐਸ.ਸੀ.ਓ. 60-61, ਸੈਕਟਰ-17-ਏ, ਚੰਡੀਗੜ੍ਹ।


 ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕਾਰਪੋਰੇਸ਼ਨ ਦੇ ਵੱਖ-ਵੱਖ ਕਾਰਾਂ ਦੀਆਂ ਸਿੱਧੀ ਭਰਤੀ ਦੇ ਕੋਟੇ ਦੀਆਂ 26 ਅਸਾਮੀਆਂ ਨੂੰ ਭਰਿਆ ਜਾਣਾ ਹੈ।


 ਇਸ ਭਰਤੀ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਵਿਚ ਸਥਾਪਿਤ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਸੰਸਥਾਵਾਂ, ਜੇ ਹੇਠ ਲਿਖੀਆਂ ਸ਼ਰਤਾਂ ਨੂੰ ਪੂਰਾ ਕਰਦੀਆਂ ਹੋਣ ਮਿਤੀ 10.08.2021 ਤੱਕ ਪੋਜ਼ਲ ਇਸ ਦਫ਼ਤਰ ਨੂੰ Email: punjabbackfinco@yahoo.co.in ਅਤੇ Hard Copy ਰਾਹੀਂ ਭੇਜਣੀ ਯਕੀਨੀ ਬਣਾਉਣ :-

ਪੰਜਾਬ ਸਰਕਾਰ ਵੱਲੋਂ 11 ਆਈਏਐਸ ਅਤੇ 43 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

 

RECENT UPDATES

Today's Highlight