Wednesday, 28 July 2021

ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

 ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ


ਚੰਡੀਗੜ੍ਹ, 28 ਜੁਲਾਈ


          ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ।


          ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ। ਉਨ੍ਹਾਂ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਰ ਕੀਤੀ।


 


          ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਨੇ ਆਪਣੇ ਪੱਤਰ ਵਿਚ ਲਿਖਿਆ, “ਪੰਜਾਬ ਵਿਚ ਕੋਵਿਡ-19 ਦੀ ਸਥਿਤੀ ਵਿਚ ਪਿਛਲੇ ਇਕ ਮਹੀਨੇ ਤੋਂ ਕਾਫੀ ਸੁਧਾਰ ਹੋਣ ਦੇ ਸੰਕੇਤ ਸਾਹਮਣੇ ਆਏ ਹਨ ਅਤੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਪਗ ਇਕ ਸਾਲ ਦੇ ਸਮੇਂ ਤੋਂ ਬਾਅਦ ਬੀਤੇ ਦਿਨ ਕੋਵਿਡ-19 ਨਾਲ ਸਬੰਧਤ ਮੌਤ ਨਹੀਂ ਹੋਈ।” ਉਨ੍ਹਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ।


          ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, “ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ।” ਉਨ੍ਹਾਂ ਕਿਹਾ, “ਇਹ ਲਾਂਘਾ ਖੁੱਲ੍ਹਣ ਨਾਲ ਕੌਮਾਂਤਰੀ ਸਰਹੱਦ ਤੋਂ ਕੁਝ ਦੂਰੀ ਉਤੇ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ ਦੀਦਾਰੇ’ ਦੀ ਚਿਰੋਕਣੀ ਮੰਗ ਪੂਰੀ ਕਰਨ ਵਿਚ ਮਦਦ ਮਿਲੀ ਸੀ।”

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ

 ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ

ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ 'ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ

ਚੰਡੀਗੜ੍ਹ, 28 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।

ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ 'ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ। ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਕਿਉਂਕਿ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੋਵੇਗਾ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ 'ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਰਾਜ ਦੇ ਵੱਖ-ਵੱਖ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਪੀ.ਐਸ.ਪੀ.ਸੀ.ਐਲ. 'ਤੇ ਹੋਰ ਵਿੱਤੀ ਬੋਝ ਪਿਆ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼


ਚੰਡੀਗੜ੍ਹ, 28 ਜੁਲਾਈ:


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ। 


ਉਹਨਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 3(2) ਦੀ ਸਬ ਧਾਰਾ (ਸੀ) ਤਹਿਤ ਕਮਿਸ਼ਨ ਦੇ ਐਕਸ ਆਫੀਸੀਓ ਮੈਂਬਰ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਅਤੇ ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਵਿੱਚ ਇੱਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਤ ਆਈ.ਜੀ. ਰੈਂਕ ਦਾ ਪੁਲਿਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ।


ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਬੈੰਕ ਡੁੱਬਣ ਤੇ ਖਾਤਾ ਧਾਰਕਾਂ ਨੂੰ ਜਮਾਂ ਰਾਸ਼ੀ ਦੇ 5 ਲੱਖ ਰੁਪਏ ਮਿਲਣਗੇ


ਨਵੀਂ ਦਿੱਲੀ 28 ਜੁਲਾਈ : ਰਿਜ਼ਰਵ ਬੈਂਕ ਆਫ ਇੰਡੀਆ ਦੁਆਰਾ ਹੁਣ ਕਿਸੇ ਬੈਂਕ ’ਤੇ ਮੋਰੇਟੋਰੀਅਮ ਲਗਾਏ ਜਾਣ ਦੇ 90 ਦਿਨਾਂ ਦੇ ਅੰਦਰ ਉਸ ਬੈਂਕ ਦੇ ਖਾਤਾਧਾਰਕ ਨੂੰ 5 ਲੱਖ ਰੁਪਏ ਤਕ ਦੀ ਜਮ੍ਹਾ ਰਾਸ਼ੀ ਵਾਪਸ ਮਿਲ ਜਾਵੇਗੀ। ਕੇਂਦਰੀ ਕੈਬਨਿਟ ਨੇ ਅੱਜ  ਇਸ ਲਈ ਡਿਪਾਜ਼ਿਟ ਇੰਸ਼ੋਰੈਂਸ ਐਂਡ ਕ੍ਰੈਡਿਟ ਗਾਰੰਟੀ ਕਾਰਪੋਰੇਸ਼ਨ (DICGC Act ) ’ਚ ਸੋਧ ਦੇ ਪ੍ਰਸਤਾਵ ਨੂੰ ਅੱਜ 28 ਜੁਲਾਈ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। 


ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ’ਚ ਡਿਪਾਜ਼ਿਟ ਇੰਸ਼ੋਰੈਂਸ ਐਂਡ ਕ੍ਰੈਡਿਟ ਗਾਰੰਟੀ ਕਾਰਪੋਰੇਸ਼ਨ (DICGC) ਐਕਟ, 1961 ’ਚ ਸੋਧ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨਾਲ ਸੰਬੰਧਿਤ ਬਿੱਲਾਂ ਨੂੰ ਸੰਸਦ ਦੇ ਮਾਨਸੂਨ ਸੈਸ਼ਨ ’ਚ ਲਿਆਏ ਜਾਣ ਦੀ ਸੰਭਾਵਨਾ ਹੈ। ਇਸ ਬਿੱਲ ਦੇ ਕਾਨੂੰਨ ਬਣ ਜਾਣ ਤੋਂ ਬਾਅਦ ਵੱਖ-ਵੱਖ ਬੈਂਕਾਂ ਦੇ ਲਖਾਂ ਖਾਤਾਧਾਰਕਾਂ ਨੂੰ ਫੌਰੀ ਰਾਹਤ ਮਿਲੇਗੀ।

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਬਲਾਕ ਅਨੰਦਪੁਰ ਸਾਹਿਬ ਦੇ ਅਧਿਆਪਕਾਂ ਦਾ ਸੈਮੀਨਾਰ

 

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਬਲਾਕ ਅਨੰਦਪੁਰ ਸਾਹਿਬ ਦੇ ਅਧਿਆਪਕਾਂ ਦਾ ਸੈਮੀਨਾਰ।

ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ (ਜਰਨੈਲ ਸਿੰਘ ਨਿੱਕੂਵਾਲ)

ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਅੰਗਰੇਜੀ ਅਤੇ ਹਿੰਦੀ ਅਧਿਆਪਕਾਂ ਦਾ ਸੈਮੀਨਾਰ ਲੱਗਾ। ਜਿਸ ਵਿੱਚ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ। ਇਸ ਸੈਮੀਨਾਰ ਦੌਰਾਨ ਜਿਲ੍ਹਾ ਸਿੱਖਿਆ ਸੁਧਾਰ ਟੀਮ ਨਵਾਂ ਸਹਿਰ ਦੇ ਇੰਚਾਰਜ ਡਾ. ਸੁਰਿੰਦਰਪਾਲ ਅਗਨੀਹੋਤਰੀ ਦੀ ਅਗਵਾਈ ਹੇਠ ਵਿਨੈ ਕੁਮਾਰ ਵਲੋਂ ਅਧਿਆਪਕਾਂ ਨੂੰ ਸਰਵੇਖਣ ਸਬੰਧੀ ਅਤੇ ਤਿਆਰੀ ਸਬੰਧੀ ਜਰੂਰੀ ਜਾਣਕਾਰੀ ਦਿੱਤੀ ਗਈ। ਜਦੋਂ ਕਿ ਉਪ ਜਿਲ੍ਹਾ ਸਿੱਖਿਆ ਸੁਰਿੰਦਰਪਾਲ ਸਿੰਘ, ਬਲਾਕ ਨੋਡਲ ਅਫਸਰ ਪ੍ਰਿੰਸੀਪਲ ਸ਼ਰਨਜੀਤ ਸਿੰਘ ਦਬੂੜ ਨੇ ਕਿਹਾ ਕਿ ਕੌਮੀ ਪ੍ਰਾਪਤੀ ਸਰਵੇਖਣ ਕੇਂਦਰ ਵਲੋਂ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।ਜਿਸ ਦੀ ਤਿਆਰੀ ਲਈ ਅਧਿਆਪਕ ਹਭਲਾ ਮਾਰਨ ਕਿਉਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਵਿੱਚ ਹੋਣ ਕਰਕੇ ਇਸ ਨੂੰ ਕਾਇਮ ਰੱਖਣ ਲਈ ਸਖਤ ਮਿਹਨਤ ਦੀ ਲੋੜ ਹੈ। ਸੈਮੀਨਾਰ ਦੌਰਾਨ ਪ੍ਰਿੰਸੀਪਲ ਨੀਰਜ ਵਰਮਾ, ਅਜੇ ਕੁਮਾਰ, ਹਰਸਿਮਰਨ ਸਿੰਘ, ਮੁਕੇਸ ਕੁਮਾਰ, ਹਰਜੀਤ ਸਿੰਘ, ਅਰਚਨਾ ਮਿੱਤਲ ਅਤੇ ਪਰਮਜੀਤ ਕੌਰ ਆਦਿ ਬਲਾਕ ਰਿਸੋਰਸ ਪਰਸਨਾਂ ਵਲੋਂ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜਰੂਰੀ ਜਾਣਕਾਰੀ ਦਿੱਤੀ ਗਈ।

ਕੰਨਿਆ ਸਕੂਲ ਵਿੱਖ ਲੱਗੇ ਸੈਮੀਨਾਰ ਦਾ ਦ੍ਰਿਸ਼।


ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

 ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ


ਪਠਾਨਕੋਟ , 28 ਜੁਲਾਈ( ਬਲਕਾਰ ਅੱਤਰੀ )- ਸਕੂਲ 

ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਦੂਜੇ ਗਰੁੱਪ ਦੇ ਸੈਮੀਨਾਰ ਸ਼ੁਰੂ ਹੋ ਗਏ ਹਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਦੌਰੇ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਅੱਜ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿਖੇ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਗਿਆ। 

ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਿਸ਼ਮਾਂ ਦੇਵੀ, ਕਾਰਜਕਾਰੀ ਬੀਪੀਈਓ ਵਿਜੇ ਸਿੰਘ, ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀਐਮਟੀ ਸ਼ਾਮ ਸ਼ਰਮਾ, ਬੀਐਮਟੀ ਅਜੇ ਵਸ਼ਿਸ਼ਟ, ਬੀਐਮਟੀ ਬਿਸੰਬਰ ਬਬੋਰੀਆ, ਕਲਰਕ ਨਰੇਸ਼ ਕੁਮਾਰ, ਕਲਰਕ ਸੁਨੀਲ ਦੱਤ, ਐਮਆਈਐਸ ਕੋਆਰਡੀਨੇਟਰ ਪੰਕਜ਼ ਸ਼ਰਮਾ, ਐਮਆਈਐਸ ਕੋਆਰਡੀਨੇਟਰ ਸੰਜੀਵ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਿੱਖਿਆ ਵਿਭਾਗ ਵਲੋਂ ਪੂਰੀ ਤਿਆਰੀ ਲਈ ਦੂਸਰੇ ਦੌਰ ਦੀ ਟਰੇਨਿੰਗ ਬਲਾਕ ਪੱਛਮੀਂ-2 ਵਿੱਚ ਅੱਜ ਤੋਂ ਸ਼ੁਰੂ ਹੋਈ

 ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਿੱਖਿਆ ਵਿਭਾਗ ਵਲੋਂ ਪੂਰੀ ਤਿਆਰੀ ਲਈ ਦੂਸਰੇ ਦੌਰ ਦੀ ਟਰੇਨਿੰਗ ਬਲਾਕ ਪੱਛਮੀਂ-2 ਵਿੱਚ ਅੱਜ ਤੋਂ ਸ਼ੁਰੂ ਹੋਈ।*ਜਲੰਧਰ, 28 ਜੁਲਾਈ 2021( ਨਵੀਨ ਸ਼ਰਮਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਟ੍ਰੇਨਿੰਗ ਦੌਰਾਨ ਜਲੰਧਰ ਜਿਲ੍ਹੇ ਵਿੱਚ ਵਧੇਰੇ ਉਤਸ਼ਾਹ ਵੇਖਣ ਨੂੰ ਮਿਲਿਆ। ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਵਿਖੇ ਚੱਲ ਰਹੀ ਟ੍ਰੇਨਿੰਗ ਦੌਰਾਨ ਰਿਸੋਰਸ ਪਰਸਨ ਬੀ.ਐਮ. ਟੀ. ਸੰਦੀਪ ਸਿੱਧੂ ਨੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਦੱਸਿਆ ਕਿ ਇਹ ਸਰਵੇ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਤੇ ਇਸ ਵਾਰ ਪੰਜਾਬ ਇਸ ਸਰਵੇ ਵਿਚ ਦੇਸ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰੇਗਾ। 

ਇਸ ਲਈ ਵਿਭਾਗ ਵੱਲੋਂ ਪੂਰੀ ਵਿਉਂਤਬੰਦੀ ਕੀਤੀ ਹੋਈ ਹੈ।ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਵੇ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰਨ। ਉਨ੍ਹਾਂ ਕਿਹਾ ਇਹ ਸਰਵੇ ਤੀਜੀ ,ਚੌਥੀ ਅੱਠਵੀਂ ਤੇ ਦਸਵੀਂ ਜਮਾਤ ਦਾ ਹੋ ਰਿਹਾ ਹੈ ਇਸ ਲਈ ਇਹਨਾਂ ਜਮਾਤਾਂ ਦੀ ਪੂਰੀ ਤਿਆਰੀ ਕਰਵਾਈ ਜਾਵੇ।ਇੱਥੇ ਬਲਾਕ ਪੱਛਮੀ-1 ਦੇ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਬਲਾਕ ਸਿੱਖਿਆ ਅਫਸਰ ਨਰੇਸ਼ ਕੁਮਾਰ  ਦੀ ਯੋਗ ਅਗਵਾਈ ਤਹਿਤ ਲਗਾਈ ਗਈ।  

ਇਸ ਵਰਕਸ਼ਾਪ ਦੌਰਾਨ ਰਾਮਪਾਲ ਸਿੰਘ  ਜ਼ਿਲ੍ਹਾ ਸਿੱਖਿਆ (ਐ ਸਿੱ ), ਵਰਿੰਦਰ ਵੀਰ ਸਿੰਘ (ਪੀ ਪੀ ਡੀ ਸੀ) ਪ੍ਰਦੀਪ ਪ੍ਰਿਤਪਾਲ ਸਿੰਘ (ਪੀ ਪੀ ਏ ਡੀ ਸੀ) ਵਿਸ਼ੇਸ਼ ਤੌਰ ਪਹੁੰਚੇ ਤੇ ਉਨ੍ਹਾਂ ਟਰੇਨਿੰਗ ਦਾ ਜਾਇਜ਼ਾ ਲਿਆ।ਇਸ ਮੌਕੇ ਰਾਮਪਾਲ ਸਿੰਘ ਨੇ ਲਰਨਿੰਗ ਆਊਟ ਕਮ ਦੇ ਆਧਾਰ ਤੇ ਤਿਆਰ ਕੀਤੇ ਜਾ ਰਹੇ ਪ੍ਰਸ਼ਨ ਪੱਤਰਾ ਬਾਰੇ ਜਾਣਕਾਰੀ ਦਿੱਤੀ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਪ੍ਰੀਖਿਆ ਬਾਰੇ ਜਣਾਕਰੀ ਦਿੱਤੀ। 

ਵਰਕਸ਼ਾਪ  ਦੌਰਾਨ ਸੰਬੋਧਨ ਕਰਦੇ ਹੋਏ ਵਰਿੰਦਰ ਵੀਰ ਸਿੰਘ ਅਤੇ ਪ੍ਰਦੀਪ ਪ੍ਰਿਤਪਾਲ ਸਿੰਘ ਨੇ ਬਾਰਾਂ ਨਵੰਬਰ ਨੂੰ ਕਰਵਾਈ ਜਾ ਰਹੀ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੇ ਨਾਲ ਸੰਬੰਧਿਤ ਐੱਲ ਓ ਅਤੇ ਸਕੂਲ ਮੁਖੀਆਂ ਦੇ ਇਸ ਪ੍ਰੀਖਿਆ ਵਿਚ ਮਹੱਤਵਪੂਰਨ ਰੋਲ ਦੀ ਜਾਣਕਾਰੀ ਦਿੱਤੀ ਅਤੇ ਅਧਿਆਪਕਾਂ ਦੇ ਸਹਿਯੋਗ ਦੇ ਨਾਲ ਵਿਦਿਆਰਥੀਆਂ ਦੀ ਪੂਰਨ ਭਾਗੀਦਾਰੀ ਯਕੀਨੀ ਬਣਾਉਣ ਦਾ ਸੁਨੇਹਾ ਦਿੱਤਾ ਗਿਆ ।ਇਸ ਮੌਕੇ ਬਲਾਕ ਦੇ ਸਮੂਹ ਅਧਿਆਪਕ ਮੌਜੂਦ ਸਨ।

ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

 ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ


ਲੁਧਿਆਣਾ 28 ਜੁਲਾਈ(ਅੰਜੂ ਸੂਦ )- 

ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਦੂਜੇ ਗਰੁੱਪ ਦੇ ਸੈਮੀਨਾਰ ਸ਼ੁਰੂ ਹੋ ਗਏ ਹਨ। ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਦੌਰੇ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵਿੰਦਰ ਕੌਰ ਵੱਲੋਂ ਅੱਜ ਬਲਾਕ ਖੰਨਾ 1, 2 ਵਿਖੇ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਗਿਆ। 

ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸੀ ਐਚ ਟੀ ਰਣਜੋਧ ਸਿੰਘ, ਬੀ ਐਮ ਟੀ ਕੁਲਵਿੰਦਰ ਸਿੰਘ, ਬੀ ਐਮ ਟੀ ਰੁਪਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਅੰਜੂ ਸੂਦ ਆਦਿ ਹਾਜ਼ਰ ਸਨ।

ਹੁਣ ਮਨਮਰਜ਼ੀ ਨਾਲ 95 ਫ਼ੀਸਦੀ ਤੋਂ ਵੱਧ ਅੰਕ ਨਹੀਂ ਦੇ ਸਕਣਗੇ ਸਕੂਲ

 ਹੁਣ ਮਨਮਰਜ਼ੀ ਨਾਲ 95 ਫ਼ੀਸਦੀ ਤੋਂ ਵੱਧ ਅੰਕ ਨਹੀਂ ਦੇ ਸਕਣਗੇ ਸਕੂਲਨਵੀਂ ਦਿੱਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨਾਲ ਸਬੰਧਤ ਸਕੂਲ 10ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਮਨਮਰਜ਼ੀ ਨਾਲ 95 ਫੀਸਦੀ ਤੋਂ ਵੱਧ ਅੰਕ ਨਹੀਂ ਦੇ ਸਕਣਗੇ। ਬੋਰਡ ਨੇ ਕਿਹਾ ਹੈ ਕਿ ਰੈਫਰੈਂਸ ਯੀਅਰ ਵਿਚ ਜਿੰਨੇ ਵਿਦਿਆਰਥੀਆਂ ਨੂੰ 95 ਫੀਸਦੀ ਤੋਂ ਵੱਧ ਅੰਕ ਮਿਲੇ ਸਨ, ਇਸ ਸਾਲ ਵੀ ਓਨੇ ਹੀ ਵਿਦਿਆਰਥੀਆਂ ਨੂੰ ਇੰਨੇ ਅੰਕ ਮਿਲ ਸਕਦੇ ਹਨ। ਸੀਬੀਐੱਸਈ ਦੇ ਨਵੇਂ ਨਿਰਦੇਸ਼ਾਂ ਮੁਤਾਬਕ ਰੈਫਰੈਂਸ ਯੀਅਰ 'ਚ ਜੇ ਚਾਰ ਵਿਦਿਆਰਥੀਆਂ ਨੂੰ 95 ਫੀਸਦੀ ਤੋਂ ਵੱਧ ਅੰਕ ਮਿਲੇ ਸਨ ਤਾਂ ਇਸ ਸਾਲ ਵੀ ਸਕੂਲ ਕੇਵਲ ਚਾਰ ਵਿਦਿਆਰਥੀਆਂ ਨੂੰ ਇੰਨੇ ਅੰਕ ਦੇ ਸਕਦਾ ਹੈ। 2020-21 ਲਈ ਰੈਫਰੈਂਸ ਯੀਅਰ ਪਿਛਲੇ ਤਿੰਨ ਸਾਲਾਂ ਯਾਨੀ 2017-18, 18-19 ਤੇ 19-20 ਨੂੰ ਮੰਨਿਆ ਜਾਵੇਗਾ। ਜੇ ਕੋਈ ਸਕੂਲ ਬੋਰਡ ਦੇ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਬੋਰਡ ਖੁਦ ਹੀ ਵਿਦਿਆਰਥੀਆਂ ਦੇ ਅੰਕ ਘੱਟ ਕਰ ਦੇਵੇਗਾ। ਬੋਰਡ ਮੁਤਾਬਕ ਰੈਫਰੈਂਸ ਯੀਅਰ ਦਾ ਨਿਯਮ ਕੇਵਲ 96, 97, 98, 99 ਤੇ 100 ਅੰਕ ਦੇਣ ਲਈ ਲਾਗੂ ਹੋਵੇਗਾ।

ਚੰਡੀਗੜ੍ਹ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 9ਵੀਂ ਤੇ 10ਵੀਂ ਦੀ ਅੱਧੀ ਫੀਸ ਮਾਫ਼

 Good News : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 9ਵੀਂ ਤੇ 10ਵੀਂ ਦੀ ਅੱਧੀ ਫੀਸ ਮਾਫ਼ ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਸੋਮਵਾਰ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਦਿੱਤੀ ਗਈ ਹੈ। ਵਿਭਾਗ ਨੇ ਕੋਰੋਨਾ ਦੀ ਦੂਜੀ ਲਹਿਰ ਪਿੱਛੋਂ ਆਰਥਿਕ ਹਾਲਾਤ ਦੇਖਦੇ ਹੋਏ ਨੌਵੀਂ ਤੇ 10ਵੀਂ ਜਮਾਤ ਦੀ ਅੱਧੀ ਫੀਸ ਮਾਫ਼ ਕਰ ਦਿੱਤੀ ਹੈ। ਇਸ ਵਿਚ ਦੋਵਾਂ ਜਮਾਤਾਂ ਦੀ ਸਾਲਾਨਾ ਤੇ ਮਾਸਿਕ ਫੀਸ ਸ਼ਾਮਲ ਹੈ। ਇਸ ਸਬੰਧੀ ਸਿੱਖਿਆ ਸਕੱਤਰ ਸਰਪ੍ਰੀਤ ਸਿੰਘ ਗਿੱਲ ਨੇ ਸੋਮਵਾਰ ਨੂੰ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕੀਤੇ।


 

ਮਾਰਚ, 2020 'ਚ ਕੋਰੋਨਾ ਸ਼ੁਰੂ ਹੋਣ ਤੋਂ ਬਾਅਦ ਤੱਤਕਾਲੀ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਪ੍ਰਾਈਵੇਟ ਸਕੂਲਾਂ ਨੂੰ ਟਿਊਸ਼ਨ ਫੀਸ ਲੈਣ ਸਮੇਤ ਹੋਰ ਚਾਰਜਾਂ ਤੋਂ ਰਾਹਤ ਦੇਣ ਦਾ ਐਲਾਨ ਕੀਤਾ। ਪ੍ਰਾਈਵੇਟ ਸਕੂਲਾਂ ਨੇ ਅਕਤੂਬਰ 2020 ਤਕ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਪਰ ਉਸ ਤੋਂ ਬਾਅਦ ਮੁੜ ਫੀਸ ਮੰਗਣ ਦੀ ਸ਼ੁਰੂਆਤ ਹੋ ਗਈ। ਅਪ੍ਰੈਲ 2021 'ਚ ਪ੍ਰਾਈਵੇਟ ਸਕੂਲਾਂ ਨੇ ਐਨੁਅਲ ਚਾਰਜ ਸਮੇਤ ਪੂਰੀ ਫੀਸ ਲੈਣੀ ਸ਼ੁਰੂ ਕਰ ਦਿੱਤੀ ਜਿਸ ਸਬੰਧੀ ਮਾਪਿਆਂ ਨੂੰ ਪ੍ਰਾਈਵੇਟ ਸਕੂਲ ਅਥਾਰਟੀ ਤੋਂ ਲੈ ਕੇ ਵਿਭਾਗ ਦੇ ਆਹਲਾ ਅਧਿਕਾਰੀਆਂ ਨੂੰ ਅਪੀਲ ਕਰ ਚੁੱਕੇ ਹਨ ਕਿ ਫੀਸ ਤੋਂ ਰਾਹਤ ਦਿਵਾਈ ਜਾਵੇ। ਉਸ ਮਾਮਲੇ 'ਤੇ ਪ੍ਰਸ਼ਾਸਨ ਨੇ ਵੀ ਚੁੱਪ ਧਾਰੀ ਹੋਈ ਹੈ ਜਿਸ ਦਾ ਸਭ ਤੋਂ ਵੱਡਾ ਕਾਰਨ ਫੀਸ ਪਾਲਿਸੀ ਐਕਟ ਹੈ।ਸਾਲ 2020 'ਚ ਮਾਫ਼ ਕੀਤੀ ਸੀ ਪੂਰੀ ਫੀਸ


ਕੋਰੋਨਾ ਮਹਾਮਾਰੀ ਦੀ ਪਹਿਲੀ ਲਹਿਰ ਤੋਂ ਬਾਅਦ ਸ਼ਹਿਰ ਦੇ ਸਰਕਾਰੀ ਸਕੂਲਾਂ 'ਚ 9ਵੀਂ ਤੋਂ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੀ ਫੀਸ ਮਾਫ਼ ਕੀਤੀ ਗਈ ਸੀ। ਇਹ ਫੀਸ ਅਪ੍ਰੈਲ ਤੋਂ ਅਕਤੂਬਰ ਤਕ ਕੀਤੀ ਗਈ ਸੀ ਜਿਸ ਵਿਚ ਵਿਭਾਗ ਨੂੰ 9 ਕਰੋੜ ਰੁਪਏ ਦਾ ਨੁਕਸਾਨ ਉਠਾਉਣਾ ਪਿਆ ਸੀ। ਉਸ ਵੇਲੇ ਵੀ ਵਿਭਾਗ ਨੇ ਐਨੁਅਲ ਚਾਰਜ ਦੇ ਨਾਲ ਮਾਸਿਕ ਫੀਸ ਲੈਣ 'ਤੇ ਰੋਕ ਲਗਾਈ ਸੀ।ਸਰਕਾਰੀ ਸਕੂਲਾਂ 'ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਸਾਲਾਨਾ ਫੀਸ ਦੀ ਗੱਲ ਕਰੀਏ ਤਾਂ ਉਹ 164 ਰੁਪਏ ਹੈ ਜਦਕਿ ਮਾਸਿਕ ਫੀਸ 152 ਰੁਪਏ ਹੈ। ਮਾਸਿਕ ਫੀਸ 'ਚ ਲੜਕੀਆਂ ਤੇ ਐੱਸਸੀ ਲੜਕੀਆਂ ਦੀ ਟਿਊਸ਼ਨ ਫੀਸ 37 ਰੁਪਏ ਮਾਫ਼ ਰਹਿੰਦੀ ਹੈ। ਇਸੇ ਤਰ੍ਹਾਂ ਓਬੀਸੀ ਲੜਕੇ, ਐਕਸ ਸਰਵਿਸਮੈਨ ਦੇ ਬੱਚਿਆਂ, ਵਿਧਵਾ ਮਾਂ ਦੇ ਬੱਚਿਆਂ, ਦਿਵਿਆਂਗ ਸਟੂਡੈਂਟਸ ਤੇ ਜਿਨ੍ਹਾਂ ਸਟੂਡੈਂਟਸ ਦੇ ਘਰ ਕਰ ਕੇ ਸਾਲਾਨਾ ਆਮਦਨ ਡੇਢ ਲੱਖ ਰੁਪਏ ਤੋਂ ਘੱਟ ਹੈ, ਉਸ ਤੋਂ ਵੀ ਫੀਸ ਨਹੀਂ ਲਈ ਜਾਂਦੀ ਹੈ।

ਅਧਿਆਪਕਾਂ ਨੂੰ ਕੋਵਿਡ ਡਿਊਟੀਆਂ ਤੋਂ ਰਿਲੀਵ ਕੀਤਾ ਜਾਵੇ : ਸਿੱਖਿਆ ਸਕੱਤਰ

 

ਸਮਗਰਾ ਸਿੱਖਿਆ ਅਭਿਆਨ ਦੇ ਆਈ.ਈ.ਡੀ/ ਆਈ.ਈ.ਡੀ.ਐਸ.ਐਸ. ਕੰਪੋਨੇੰਟ ਤਹਿਤ ਦਿਵਿਆਂਗ ਬੱਚਿਆਂ ਨੂੰ ਵੰਡੇ ਗਏ ਸਹਾਇਕ ਉਪਕਰਨ

 *ਸਮਗਰਾ ਸਿੱਖਿਆ ਅਭਿਆਨ ਦੇ ਆਈ.ਈ.ਡੀ/ ਆਈ.ਈ.ਡੀ.ਐਸ.ਐਸ. ਕੰਪੋਨੇੰਟ ਤਹਿਤ ਦਿਵਿਆਂਗ ਬੱਚਿਆਂ ਨੂੰ ਵੰਡੇ ਗਏ ਸਹਾਇਕ ਉਪਕਰਨ* 


*ਕੋਰੋਨਾ ਨਿਯਮਾਂ ਦਾ ਪਾਲਣ ਕਰਦੇ ਹੋਏ ਕੇਵਲ ਦੋ ਦਰਜਨ ਬੱਚਿਆਂ ਨੂੰ ਵੰਡਿਆ ਸਾਮਾਨ* 


 - ਬਾਕੀ ਬੱਚਿਆਂ ਨੂੰ ਘਰ ਘਰ ਆਈ.ਈ.ਆਰ.ਟੀ ਅਤੇ ਆਈ.ਈ. ਵਲੰਟੀਅਰ ਦੁਆਰਾ ਪਹੁੰਚਾਇਆ ਜਾਵੇਗਾ ਸਾਮਾਨ ਫਾਜ਼ਿਲਕਾ 28 ਜੁਲਾਈ(ਇਨਕਲਾਬ ਗਿੱਲ): ਸਮਗਰਾ ਸਿੱਖਿਆ ਅਭਿਆਨ ਦੇ ਤਹਿਤ ਦਿਵਿਆਂਗ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਅਤੇ ਸਹੂਲਤ ਅਨੁਸਾਰ ਸਾਮਾਨ ਵੰਡ ਕੈਂਪ ਜਿਲਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਅਤੇ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਸਿੰਘ ਬੇਦੀ ਦੀ ਪ੍ਰਧਾਨਗੀ ਅਧੀਨ ਸਰਕਾਰੀ ਸੀ.ਸੈ.ਸਕੂਲ ਫਾਜ਼ਿਲਕਾ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਦਿਵਿਆਂਗਜਨ ਬੱਚਿਆਂ ਨੂੰ ਟਰਾਈ ਸਾਈਕਲ, ਵਹੀਲਚੇਅਰ, ਹਿਅਰਿੰਗ ਏਡ, ਰੋਲੇਟਰ, ਐਮ.ਆਰ. ਕਿੱਟ ਅਤੇ ਹੋਰ ਜ਼ਰੂਰਤ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ ਉੱਤੇ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਗੀਤਾ ਗੋਸਵਾਮੀ, ਜ਼ਿਲ੍ਹਾ ਸਪੈਸ਼ਲ ਐਜੂਕੇਸ਼ਨ ਟੀਚਰ ਦਰਸ਼ਨ ਵਰਮਾ ਦੇ ਇਲਾਵਾ ਬਲਾਕ ਫਾਜ਼ਿਲਕਾ-1 ਦੇ ਬੀਪੀਈਓ ਸੁਨੀਲ ਕੁਮਾਰ, ਬਲਾਕ ਫ਼ਾਜ਼ਿਲਕਾ-2 ਦੀ ਬੀਪੀਈਓ ਸੁਖਵਿੰਦਰ ਕੌਰ ਅਤੇ ਇਸ ਪ੍ਰੋਜੇਕਟ ਨਾਲ ਜੁੜੇ ਅਧਿਆਪਕ ਅਤੇ ਵਲੰਟੀਅਰ ਮੌਜੂਦ ਸਨ।

ਜ਼ਿਲ੍ਹਾ ਸਪੈਸ਼ਲ ਐਜੂਕੇਟਰ ਗੀਤਾ ਗੋਸਵਾਮੀ ਨੇ ਦੱਸਿਆ ਕਿ ਵੱਖ ਵੱਖ ਅੰਗਹੀਣਾਂ ਵਾਲੇ ਬੱਚਿਆਂ ਦੀ ਜ਼ਰੂਰਤ ਦਾ ਜਾਇਜ਼ਾ ਲੈਣ ਲਈ ਕੁਝ ਸਮੇਂ ਪਹਿਲਾਂ ਇੱਕ ਅਸੈਸਮੈਂਟ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਉਨ੍ਹਾਂ ਨੂੰ ਮਾਹਰਾਂ ਵਲੋਂ ਸਹਾਇਕ ਉਪਕਰਨ ਜਿਵੇਂ ਕਿ ਵ੍ਹੀਲਚੇਅਰਸ, ਸੀ ਪੀ ਕੁਰਸੀਆਂ, ਟ੍ਰਾਈਸਾਈਕਲ, ਕਰੈਚਸ, ਹਿਅਰਿੰਗ ਏਡ, ਰੈਗੂਲੇਟਰਾਂ ਆਦਿ ਦੀ ਸਿਫਾਰਿਸ਼ ਕੀਤੀ ਗਈ ਸੀ। ਹੁਣ ਅਲੀਮਕੋ ਵਲੋਂ ਤਿਆਰ ਕੀਤੀ ਗਈ ਸਮੱਗਰੀ ਬੱਚਿਆਂ ਨੂੰ ਵੰਡੀ ਜਾ ਰਹੀ ਹੈ. ਉਨ੍ਹਾ ਨੇ ਦੱਸਿਆ ਕਿ ਇਹ ਸਹਾਇਕ ਉਪਕਰਨ 110 ਬੱਚਿਆਂ ਨੂੰ ਵੰਡਿਆ ਜਾਣਾ ਹੈ, ਪਰ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ, ਸਿਰਫ ਦੋ ਦਰਜਨ ਬੱਚਿਆਂ ਨੂੰ ਬੁਲਾ ਕੇ ਇਹ ਸਾਮਾਨ ਸੰਕੇਤਿਕ ਰੂਪ ਵਿਚ ਵੰਡਿਆ ਗਿਆ ਹੈ। ਜਦੋਂਕਿ ਬਾਕੀ ਬਚਿਆਂ ਨੂੰ ਆਈ.ਈ.ਆਰ.ਟੀ ਅਤੇ ਆਈ. ਈ. ਵਲੰਟੀਅਰ ਦੁਆਰਾ ਬੱਚਿਆਂ ਦੇ ਘਰ ਤਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਡਾ: ਸੁਖਬੀਰ ਸਿੰਘ ਬੱਲ ਨੇ ਕਿਹਾ ਕਿ ਸਰਕਾਰ ਸਮੇਂ-ਸਮੇਂ ‘ਤੇ ਅਜਿਹੇ ਕੈਂਪ ਲਗਾ ਕੇ ਦਿਵਿਆਂਗ ਬੱਚਿਆਂ ਦੀ ਸਹਾਇਤਾ ਕਰਦੀ ਹੈ ਤਾਂ ਜੋ ਇਹ ਬੱਚੇ ਆਪਣੀ ਜ਼ਿੰਦਗੀ ਵੀ ਬਿਹਤਰ ਢੰਗ ਨਾਲ ਜੀ ਸਕਣ। 

ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਬੇਦੀ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਮਾਪੇ ਪ੍ਰਸੰਸਾ ਦੇ ਹੱਕਦਾਰ ਹਨ, ਜੋ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਇਨ੍ਹਾਂ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਿੰਮਤ ਨਾਲ ਬੱਚਿਆਂ ਦੀ ਸੇਵਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਬੱਚਿਆਂ ਦੀ ਸੇਵਾ ਪਰਮਾਤਮਾ ਦੀ ਸੇਵਾ ਦੇ ਬਰਾਬਰ ਹੈ।

ਜੁਲਾਈ 2021 ਮਹੀਨੇ ਵਿੱਚ ਅੱਪਰ-ਪ੍ਰਾਇਮਰੀ ਸਕੂਲਾਂ ਲਈ ਵਰਕਿੰਗ ਦਿਨਾਂ ਦੀ ਗਿਣਤੀ

 

Mid day meal: *ਜੁਲਾਈ 2021 ਮਹੀਨੇ ਵਿੱਚ ਅੱਪਰ-ਪ੍ਰਾਇਮਰੀ ਸਕੂਲਾਂ ਲਈ ਵਰਕਿੰਗ ਦਿਨਾਂ ਦੀ ਗਿਣਤੀ*1.ਮਹੀਨੇੇ ਵਿੱਚ ਕੁੱਲ ਦਿਨ 31 
  
2. ਐਤਵਾਰ 4,11,18,25 ( 4)
3. ਦੂਸਰਾ ਸ਼ਨੀਵਾਰ 10 (1) 
4 ਗਜਟਿਡ ਛੁੱਟੀ. 21 (1) 
5. ਲੋਕਲ ਛੁੱਟੀ 31 (1) ( Depends on school)

6.ਕਣਕ ਦੇ ਦਿਨ 2,5,7,9,12,14,16,19, 23,26,28,30 (12 ਦਿਨ)

7.ਚਾਵਲ ਦੇ ਦਿਨ 1,3,6,8,13,15,17,20, 22,24,27,29 (12 ਦਿਨ)

8. ਕੁੱਲ ਵਰਕਿੰਗ ਦਿਨਾਂ ਦੀ ਗਿਣਤੀ 24 (+1 ਜੇਕਰ 31 ਜੁਲਾਈ ਨੂੰ ਸਕੂਲਾਂ ਵਲੋਂ ਲੋਕਲ ਛੁੱਟੀ ਨਹੀਂ ਕੀਤੀ ਹੈ।)

TRANSFER UPDATE: ਈ -ਪੰਜਾਬ ਡਾਟਾ ਅਤੇ ਸਟੇਸ਼ਨ ਚੋਣ ਦਾ ਆਖਰੀ ਮੌਕਾ 28 ਜੁਲਾਈ ਤੱਕ

TRANSFER UPDATE: ਤੀਜੇ ਗੇੜ ਦੀਆਂ ਬਦਲੀਆਂ ਲਈ ਹੁਣ ਇਹ ਅਧਿਆਪਕ ਅਤੇ ਨਾਨ ਟੀਚਿਂਗ ਸਟਾਫ ਵੀ ਕਰ ਸਕਣਗੇ ਅਪਲਾਈ

 

ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਪੰਜਾਬ ਵੱਲੋਂ ਮੁੱਖ ਮੰਤਰੀ ਵੱਲੋਂ ਦਿੱਤੇ ਪੇਅ ਕਮਿਸ਼ਨ ਬਾਰੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿੰਦਾ

 

 


ਐਲੀਮੈਂਟਰੀ ਟੀਚਰ ਯੂਨੀਅਨ (ਰਜਿ) ਪੰਜਾਬ ਵੱਲੋਂ ਮੁੱਖ ਮੰਤਰੀ ਵੱਲੋਂ ਦਿੱਤੇ ਪੇਅ ਕਮਿਸ਼ਨ ਬਾਰੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿੰਦਾ  

   ਫਰੀਦਕੋਟ( ) ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਪੇਅ ਕਮਿਸ਼ਨ ਨੂੰ ਲੈ ਕੇ ਦਿੱਤੇ ਗਏ ਬਿਆਨ ਦੀ ਸਖ਼ਤ ਨਿੰਦਾ ਕੀਤੀ । ਕਿਉਂਕਿ ਮੁੱਖ ਮੰਤਰੀ ਪੰਜਾਬ ਨੇ ਪ੍ਰੈਸ ਦੇ ਨਾਂ ਜਾਰੀ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅਧਿਕਾਰੀਆਂ ਵੱਲੋਂ ਦਿੱਤੀ ਰਿਪੋਰਟ ਵਿੱਚ ਇਸ ਗੱਲ ਦਾ ਜ਼ਿਕਰ ਮਿਲਦਾ ਹੈ ਕਿ ਪੇਅ ਕਮਿਸ਼ਨ ਨਾਲ ਸਬੰਧਤ ਮੁਲਾਜ਼ਮਾਂ ਦੀ ਹੜਤਾਲ 2006 ਤੋਂ ਪਹਿਲਾਂ ਦੀ ਪੇਅ ਕਮਿਸ਼ਨ ਰਿਪੋਰਟ ਨਾਲ ਹੈ।ਹੁਣ ਵਾਲੇ ਛੇਵੇਂ ਪੇ ਕਮਿਸ਼ਨ ਨਾਲ ਇਸ ਦਾ ਕੋਈ ਸਬੰਧ ਨਹੀਂ ਅਤਿ ਨਿੰਦਣਯੋਗ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਰਜਿੰਦਰਪਾਲ ਪੰਨੂੰ ਨੇ ਦੱਸਿਆ ਕਿ 2006 ਦੇ ਕਮਿਸ਼ਨ ਦੀ ਰਿਪੋਰਟ ਵਿਚ ਕੁਝ ਦਫ਼ਤਰੀ ਊਣਤਾਈਆਂ ਰਹਿ ਗਈਆਂ ਸਨ ਜਿਸ ਕਰਕੇ *ਸਿੱਖਿਆ ਤੇ ਸਿਹਤ ਵਿਭਾਗ ਅਧਾਰਤ 24 ਕੈਟਾਗਰੀਜ਼ ਨੂੰ ਇਸ ਦਾ ਲਾਭ ਸਾਲ 2011 ਤੋਂ ਮਿਲਿਆ* ਜਦੋਂ ਕਿ ਹੁਣ ਵਾਲੇ ਪੇਅ ਕਮਿਸ਼ਨ 2016 ਦੀ ਰਿਪੋਰਟ ਵਿੱਚ ਇਸ ਗੱਲ ਨੂੰ ਅੱਖੋਂ ਪਰੋਖੇ ਕੀਤਾ ਗਿਆ। ਇਸ ਦਾ ਪ੍ਰਾਇਮਰੀ ਅਧਿਆਪਕ ਵਰਗ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ । ਉਹਨਾਂ ਦੱਸਿਆ ਇਸ ਨਾਲ ਜਿੱਥੇ ਵਿੱਤੀ ਨੁਕਸਾਨ ਹੋ ਰਿਹਾ ਹੈ ਉਥੇ ਕਰਮਚਾਰੀਆਂ ਦੀ ਪਰਿਵਾਰਕ ਜਿੰਦਗੀ ਤੇ ਵੀ ਵੱਡਾ ਅਸਰ ਪੈ ਰਿਹਾ ਹੈ।

               ਇਸ ਤੋਂ ਵੱਡੀ ਢੀਠਤਾਈ ਦੀ ਗੱਲ ਕੀ ਹੋਵੇਗੀ ਕਿ *ਐਲੀਮੈਂਟਰੀ ਵਿੰਗ ਵਿੱਚ ਈਟੀਟੀ ਅਧਿਆਪਕ ਇੱਕ ਅਲੱਗ ਤੋਂ ਪੋਸਟ ਹੈ (ਬੇਸਕ ਕਾਡਰ ) ਅਤੇ ਮੁੱਖ ਅਧਿਆਪਕ ਇੱਕ ਪੋਸਟ ਹੈ।ਪਰੰਤੂ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਦੋਹਾਂ ਦਾ ਪੇਅ ਸਕੇਲ ਇੱਕੋ ਹੀ ਹੈ। ਜਦੋਂ ਕਿ ਮੁੱਖ ਅਧਿਆਪਕ ਪੋਸਟ ਨੂੰ ਇੱਕ ਅਲੱਗ ਪੋਸਟ ਲਈ ਅਲੱਗ ਸਕੇਲ ਦਿੱਤਾ ਜਾਣਾ ਜ਼ਰੂਰੀ ਹੈ*। ਪੰਜਵੇਂ ਕਮਿਸ਼ਨ ਵੱਲੋਂ ਆਪਣੀ ਗਲਤੀ ਸੁਧਾਰਦਿਆਂ ਮੁੱਖ ਅਧਿਆਪਕ ਨੂੰ ਅਲੱਗ ਸਕੇਲ ਦਿੱਤਾ ਗਿਆ ਸੀ।ਇੱਕਵਾਰ ਫ਼ੇਰ ਛੇਵੇਂ ਪੇਅ ਕਮਿਸ਼ਨ ਵਲੋਂ ਦਿੱਤਾ ਗੁਣਾਂਕ ਨੂੰ ਮੂਲੋਂ ਰੱਦ ਕਰਦਿਆਂ 3.01 ਗੁਣਾਂਕ ਦੇਣ ਦੀ ਮੰਗ ਕੀਤੀ ਗਈ। ਸਮੁੱਚਾ ਪ੍ਰਾਇਮਰੀ ਅਧਿਆਪਕ ਵਰਗ ਸਰਕਾਰ ਦੀਆਂ ਇਹਨਾਂ ਵਧੀਕੀਆਂ ਸਹਿਣ ਨਹੀਂ ਕਰੇਗਾ। ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ 29 ਤਰੀਕ ਨੂੰ ਪੰਜਾਬ- ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਦਾਣਾ ਮੰਡੀ, ਸਰਹਿੰਦ ਰੋਡ, ਪਟਿਆਲਾ ਵਿਚ ਕੀਤੀ ਜਾ ਰਹੀ *"ਹੱਲਾ ਬੋਲ" ਮਹਾਂ ਰੈਲੀ* ਵਿੱਚ ਵੱਡੀ ਗਿਣਤੀ ਵਿਚ ਪਹੁੰਚਣ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਰੇਸ਼ ਪਨਿਆੜ, ਲਖਵਿੰਦਰ ਸੇਖੋਂ, ਗੁਰਿੰਦਰ ਘੁੱਕੇਵਾਲੀ ਅੰਮ੍ਰਿਤਪਾਲ ਸੇਖੋਂ,ਸਤਵੀਰ ਰੌਣੀ,ਸੋਹਣ ਮੋਗਾ, ਰਵੀ ਵਾਹੀ,ਸਰਬਜੀਤ ਖਡੂਰ ਸਾਹਿਬ, ਹਰਕਿਸ਼ਨ ਮੁਹਾਲੀ,ਪ੍ਰੀਤ ਭਗਵਾਨ ਫਰੀਦਕੋਟ,ਚਰਨਜੀਤ ਫਿਰੋਜ਼ਪੁਰ, ਅਵਤਾਰ ਭਲਵਾਨ ਅਤੇ ਮਨਜੀਤ ਕੁਠਾਣਾ ਆਦਿ ਸਾਥੀ ਮੌਜੂਦ ਸਨ।

RECENT UPDATES

Today's Highlight